ਖ਼ਰੋਜ 27 : 1 (IRVPA)
ਹੋਮ ਬਲੀ ਦੀ ਵੇਦੀ
ਕੂਚ 38:1-7
ਤੂੰ ਸ਼ਿੱਟੀਮ ਦੀ ਲੱਕੜੀ ਦੀ ਇੱਕ ਜਗਵੇਦੀ ਬਣਾਈਂ, ਉਸ ਦੀ ਲੰਬਾਈ ਪੰਜ ਹੱਥ ਅਤੇ ਚੌੜਾਈ ਵੀ ਪੰਜ ਹੱਥ ਹੋਵੇ। ਉਹ ਜਗਵੇਦੀ ਚੌਰਸ ਹੋਵੇ ਅਤੇ ਉਸ ਦੀ ਉਚਾਈ ਤਿੰਨ ਹੱਥ ਹੋਵੇ।
ਖ਼ਰੋਜ 27 : 2 (IRVPA)
ਤੂੰ ਉਹ ਦੇ ਸਿੰਗ ਉਹ ਦੇ ਚੌਹਾਂ ਖੂੰਜਿਆਂ ਉੱਤੇ ਬਣਾਈਂ। ਉਹ ਦੇ ਸਿੰਗ ਉਸੇ ਤੋਂ ਹੋਣ ਅਤੇ ਤੂੰ ਉਸ ਨੂੰ ਪਿੱਤਲ ਨਾਲ ਮੜ੍ਹੀਂ।
ਖ਼ਰੋਜ 27 : 3 (IRVPA)
ਤੂੰ ਉਹ ਦੀ ਸੁਆਹ ਚੁੱਕਣ ਵਾਲੇ ਤਸਲੇ, ਉਹ ਦੇ ਕੜਛੇ ਅਤੇ ਉਹ ਦੇ ਬਾਟੇ ਅਤੇ ਉਹ ਦੀਆਂ ਤ੍ਰਿਸੂਲੀਆਂ ਅਤੇ ਉਹ ਦੀਆਂ ਅੰਗੀਠੀਆਂ ਬਣਾਈਂ।
ਖ਼ਰੋਜ 27 : 4 (IRVPA)
ਉਸ ਦੇ ਸਾਰੇ ਭਾਂਡੇ ਤੂੰ ਪਿੱਤਲ ਦੇ ਬਣਾਈਂ। ਤੂੰ ਉਹ ਦੇ ਲਈ ਪਿੱਤਲ ਦੀ ਇੱਕ ਜਾਲੀਦਾਰ ਝੰਜਰੀ ਬਣਾਈਂ ਅਤੇ ਤੂੰ ਜਾਲੀ ਉੱਤੇ ਉਹ ਦੇ ਚੌਹਾਂ ਖੂੰਜਿਆਂ ਉੱਤੇ ਚਾਰ ਕੜੇ ਪਿੱਤਲ ਦੇ ਬਣਾਈਂ।
ਖ਼ਰੋਜ 27 : 5 (IRVPA)
ਤੂੰ ਉਹ ਨੂੰ ਜਗਵੇਦੀ ਦੇ ਥੜੇ ਦੇ ਹੇਠ ਰੱਖੀਂ। ਇਸ ਤਰ੍ਹਾਂ ਉਹ ਜਾਲੀ ਜਗਵੇਦੀ ਦੇ ਵਿਚਕਾਰ ਹੋਵੇ।
ਖ਼ਰੋਜ 27 : 6 (IRVPA)
ਤੂੰ ਜਗਵੇਦੀ ਲਈ ਚੋਬਾਂ ਬਣਾਈਂ ਅਰਥਾਤ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਅਤੇ ਤੂੰ ਉਨ੍ਹਾਂ ਨੂੰ ਪਿੱਤਲ ਨਾਲ ਮੜ੍ਹੀਂ।
ਖ਼ਰੋਜ 27 : 7 (IRVPA)
ਤੂੰ ਉਹ ਦੀਆਂ ਚੋਬਾਂ ਨੂੰ ਕੜਿਆਂ ਵਿੱਚ ਪਾਵੀਂ ਅਤੇ ਉਹ ਚੋਬਾਂ ਜਗਵੇਦੀ ਦੇ ਚੁੱਕਣ ਲਈ ਦੋਹੀਂ ਪਾਸੀਂ ਹੋਣਗੀਆਂ।
ਖ਼ਰੋਜ 27 : 8 (IRVPA)
ਤੂੰ ਉਹ ਨੂੰ ਫੱਟੀਆਂ ਨਾਲ ਖੋਖਲਾ ਬਣਾਈਂ। ਜਿਵੇਂ ਤੈਨੂੰ ਪਰਬਤ ਉੱਤੇ ਦਿਖਾਇਆ ਗਿਆ ਉਸੇ ਤਰ੍ਹਾਂ ਉਹ ਉਸ ਨੂੰ ਬਣਾਉਣ।
ਖ਼ਰੋਜ 27 : 9 (IRVPA)
ਡੇਰੇ ਦਾ ਵਿਹੜਾ
ਕੂਚ 38:9-20
ਇਸ ਤਰ੍ਹਾਂ ਤੂੰ ਡੇਰੇ ਦਾ ਵਿਹੜਾ ਬਣਾਈਂ - ਦੱਖਣ ਵੱਲ ਦੇ ਪਾਸੇ ਲਈ ਮਹੀਨ ਉਣੀ ਹੋਈ ਕਤਾਨ ਦੀਆਂ ਕਨਾਤਾਂ ਹੋਣ ਅਤੇ ਇੱਕ ਪਾਸੇ ਦੀ ਲੰਬਾਈ ਸੌ ਹੱਥ ਹੋਵੇ।
ਖ਼ਰੋਜ 27 : 10 (IRVPA)
ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਵੀਹ ਅਤੇ ਉਨ੍ਹਾਂ ਦੀਆਂ ਵੀਹ ਚੀਥੀਆਂ ਪਿੱਤਲ ਦੀਆਂ ਹੋਣ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਉਨ੍ਹਾਂ ਦੇ ਕੜੇ ਚਾਂਦੀ ਦੇ ਹੋਣ।
ਖ਼ਰੋਜ 27 : 11 (IRVPA)
ਇਸ ਤਰ੍ਹਾਂ ਉੱਤਰ ਦੇ ਪਾਸੇ ਵੱਲ ਸੌ ਹੱਥ ਲੰਮੀਆਂ ਕਨਾਤਾਂ ਹੋਣ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਵੀਹ ਅਤੇ ਉਨ੍ਹਾਂ ਦੀਆਂ ਵੀਹ ਚੀਥੀਆਂ ਪਿੱਤਲ ਦੀਆਂ ਹੋਣ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਉਨ੍ਹਾਂ ਦੇ ਕੜੇ ਚਾਂਦੀ ਦੇ ਹੋਣ।
ਖ਼ਰੋਜ 27 : 12 (IRVPA)
ਵਿਹੜੇ ਦੀ ਚੌੜਾਈ ਲਈ ਲਹਿੰਦੇ ਪਾਸੇ ਵੱਲ ਪੰਜਾਹ ਹੱਥ ਦੀਆਂ ਕਨਾਤਾਂ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਦਸ ਅਤੇ ਚੀਥੀਆਂ ਦਸ ਹੋਣ।
ਖ਼ਰੋਜ 27 : 13 (IRVPA)
ਅਤੇ ਵਿਹੜੇ ਦੀ ਚੌੜਾਈ ਚੜ੍ਹਦੇ ਪਾਸੇ ਵੱਲ ਪੰਜਾਹ ਹੱਥ ਹੋਵੇ
ਖ਼ਰੋਜ 27 : 14 (IRVPA)
ਅਤੇ ਦਰਵਾਜ਼ੇ ਦੇ ਇੱਕ ਪਾਸੇ ਦੀਆਂ ਕਨਾਤਾਂ ਪੰਦਰਾਂ ਹੱਥ ਹੋਣ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਹੋਣ
ਖ਼ਰੋਜ 27 : 15 (IRVPA)
ਅਤੇ ਦੂਜੇ ਪਾਸੇ ਦੀਆਂ ਕਨਾਤਾਂ ਪੰਦਰਾਂ ਹੱਥ ਹੋਣ। ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਹੋਣ।
ਖ਼ਰੋਜ 27 : 16 (IRVPA)
ਵਿਹੜੇ ਦੇ ਫਾਟਕ ਲਈ ਇੱਕ ਓਟ ਵੀਹ ਹੱਥ ਦੀ ਨੀਲੇ, ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦੀ ਬਣਾਈਂ ਅਤੇ ਇਹ ਕਸੀਦੇਕਾਰ ਦਾ ਕੰਮ ਹੋਵੇ। ਉਨ੍ਹਾਂ ਦੀਆਂ ਥੰਮ੍ਹੀਆਂ ਚਾਰ ਅਤੇ ਉਨ੍ਹਾਂ ਦੀਆਂ ਚੀਥੀਆਂ ਚਾਰ ਹੋਣ।
ਖ਼ਰੋਜ 27 : 17 (IRVPA)
ਅਤੇ ਵਿਹੜੇ ਦੀਆਂ ਸਾਰੀਆਂ ਥੰਮ੍ਹੀਆਂ ਚੁਫ਼ੇਰੇ ਚਾਂਦੀ ਦੀਆਂ ਲਕੀਰਾਂ ਨਾਲ ਸਜਾਈਆਂ ਹੋਈਆਂ ਹੋਣ। ਉਨ੍ਹਾਂ ਦੇ ਕੁੰਡੇ ਚਾਂਦੀ ਦੇ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਪਿੱਤਲ ਦੀਆਂ ਹੋਣ।
ਖ਼ਰੋਜ 27 : 18 (IRVPA)
ਵਿਹੜੇ ਦੀ ਲੰਬਾਈ ਸੌ ਹੱਥ ਅਤੇ ਚੌੜਾਈ ਸਭਨੀਂ ਥਾਈਂ ਪੰਜਾਹ ਹੱਥ ਅਤੇ ਉਸ ਦੀ ਉਚਾਈ ਪੰਜ ਹੱਥ ਮਹੀਨ ਉਣੀ ਹੋਈ ਕਤਾਨ ਦੀ ਹੋਵੇ ਅਤੇ ਉਨ੍ਹਾਂ ਦੀਆਂ ਚੀਥੀਆਂ ਪਿੱਤਲ ਦੀਆਂ ਹੋਣ।
ਖ਼ਰੋਜ 27 : 19 (IRVPA)
ਡੇਰੇ ਦਾ ਸਾਰਾ ਸਮਾਨ ਜਿਹੜਾ ਉਸ ਦੀ ਸਾਰੀ ਉਪਾਸਨਾ ਲਈ ਹੋਵੇ ਅਤੇ ਉਹ ਦੀਆਂ ਸਾਰੀਆਂ ਕੀਲੀਆਂ ਅਤੇ ਵਿਹੜੇ ਦੀਆਂ ਸਾਰੀਆਂ ਕੀਲੀਆਂ ਪਿੱਤਲ ਦੀਆਂ ਹੋਣ।
ਖ਼ਰੋਜ 27 : 20 (IRVPA)
ਦੀਪਕ ਦੀ ਦੇਖ-ਰੇਖ
ਲੇਵੀਆਂ 24:1-4
ਤੂੰ ਇਸਰਾਏਲੀਆਂ ਨੂੰ ਹੁਕਮ ਦੇ ਕਿ ਉਹ ਤੇਰੇ ਕੋਲ ਨਪੀੜ ਕੇ ਕੱਢਿਆ ਹੋਇਆ ਜ਼ੈਤੂਨ ਦਾ ਸ਼ੁੱਧ ਤੇਲ ਚਾਨਣ ਲਈ ਲਿਆਉਣ ਤਾਂ ਜੋ ਸ਼ਮਾਦਾਨ ਸਦਾ ਜਗਦਾ ਰਹੇ।
ਖ਼ਰੋਜ 27 : 21 (IRVPA)
ਅਤੇ ਮੰਡਲੀ ਦੇ ਤੰਬੂ ਵਿੱਚ ਉਸ ਪਰਦੇ ਦੇ ਬਾਹਰ ਜਿਹੜਾ ਸਾਖੀ ਦੇ ਅੱਗੇ ਹੈ ਹਾਰੂਨ ਅਤੇ ਉਸ ਦੇ ਪੁੱਤਰ ਉਹ ਨੂੰ ਸ਼ਾਮ ਤੋਂ ਸਵੇਰ ਤੱਕ ਯਹੋਵਾਹ ਅੱਗੇ ਸਜਾ ਕੇ ਰੱਖਣ। ਇਹ ਸਦਾ ਦੀ ਬਿਧੀ ਪੀੜ੍ਹੀਆਂ ਤੱਕ ਇਸਰਾਏਲੀਆਂ ਵੱਲੋਂ ਹੈ।

1 2 3 4 5 6 7 8 9 10 11 12 13 14 15 16 17 18 19 20 21