ਖ਼ਰੋਜ 35 : 1 (IRVPA)
ਸਬਤ ਨੂੰ ਮਨਾਉਣਾ ਮੂਸਾ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਇਕੱਠਾ ਕਰ ਕੇ ਉਨ੍ਹਾਂ ਨੂੰ ਆਖਿਆ, ਇਹ ਗੱਲਾਂ ਹਨ ਜਿਨ੍ਹਾਂ ਦੇ ਕਰਨ ਦਾ ਯਹੋਵਾਹ ਨੇ ਤੁਹਾਨੂੰ ਹੁਕਮ ਦਿੱਤਾ ਹੈ
ਖ਼ਰੋਜ 35 : 2 (IRVPA)
ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਤੁਹਾਡਾ ਵਿਸ਼ਰਾਮ ਦਾ ਪਵਿੱਤਰ ਸਬਤ ਯਹੋਵਾਹ ਲਈ ਹੋਵੇ। ਜੋ ਕੋਈ ਉਸ ਵਿੱਚ ਕੰਮ ਕਰੇ ਉਹ ਮਾਰਿਆ ਜਾਵੇ।
ਖ਼ਰੋਜ 35 : 3 (IRVPA)
ਤੁਸੀਂ ਆਪਣੇ ਘਰਾਂ ਵਿੱਚ ਸਬਤ ਦੇ ਦਿਨ ਅੱਗ ਨਾ ਬਾਲਣੀ।
ਖ਼ਰੋਜ 35 : 4 (IRVPA)
ਪਵਿੱਤਰ ਤੰਬੂ ਦੇ ਲਈ ਭੇਂਟ
ਕੂਚ 25:1-9
ਮੂਸਾ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖਿਆ ਕਿ ਜਿਹੜੀ ਗੱਲ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ ਉਹ ਇਹ ਹੈ
ਖ਼ਰੋਜ 35 : 5 (IRVPA)
ਕਿ ਤੁਸੀਂ ਆਪਣਿਆਂ ਵਿੱਚੋਂ ਯਹੋਵਾਹ ਲਈ ਭੇਟ ਲਿਓ। ਜਿਹ ਦੇ ਮਨ ਦੀ ਭਾਉਣੀ ਹੋਵੇ ਉਹ ਯਹੋਵਾਹ ਲਈ ਭੇਟ ਲਿਆਵੇ - ਸੋਨਾ ਚਾਂਦੀ ਪਿੱਤਲ
ਖ਼ਰੋਜ 35 : 6 (IRVPA)
ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਅਤੇ ਪਸ਼ਮ
ਖ਼ਰੋਜ 35 : 7 (IRVPA)
ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਅਤੇ ਸ਼ਿੱਟੀਮ ਦੀ ਲੱਕੜੀ
ਖ਼ਰੋਜ 35 : 8 (IRVPA)
ਅਤੇ ਦੀਵੇ ਦਾ ਤੇਲ ਅਤੇ ਮਸਹ ਕਰਨ ਦੇ ਤੇਲ ਦਾ ਅਤੇ ਸੁਗੰਧੀ ਧੂਪ ਦਾ ਮਸਾਲਾ
ਖ਼ਰੋਜ 35 : 9 (IRVPA)
ਸੁਲੇਮਾਨੀ ਪੱਥਰ ਅਤੇ ਏਫ਼ੋਦ ਅਤੇ ਸੀਨੇ ਬੰਦ ਵਿੱਚ ਜੜਨ ਲਈ ਨਗ।
ਖ਼ਰੋਜ 35 : 10 (IRVPA)
ਡੇਰੇ ਦੀਆਂ ਹੋਰ ਵਸਤੂਆਂ
ਕੂਚ 39:32-43
ਤੁਹਾਡੇ ਵਿੱਚੋਂ ਹਰ ਇੱਕ ਸਮਝਦਾਰ ਆਵੇ ਅਤੇ ਸਭ ਕੁਝ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ ਬਣਾਵੇ।
ਖ਼ਰੋਜ 35 : 11 (IRVPA)
ਡੇਰਾ ਅਤੇ ਉਸ ਦਾ ਤੰਬੂ ਅਤੇ ਉਸ ਦਾ ਢੱਕਣ ਅਤੇ ਉਸ ਦੀਆਂ ਕੁੰਡੀਆਂ ਅਤੇ ਉਸ ਦੇ ਫੱਟੇ ਅਤੇ ਉਸ ਦੇ ਹੋੜੇ ਉਸ ਦੀਆਂ ਥੰਮ੍ਹੀਆਂ ਅਤੇ ਉਸ ਦੀਆਂ ਚੀਥੀਆਂ
ਖ਼ਰੋਜ 35 : 12 (IRVPA)
ਸੰਦੂਕ ਅਤੇ ਉਸ ਦੀਆਂ ਚੋਬਾਂ, ਪ੍ਰਾਸਚਿਤ ਦਾ ਸਰਪੋਸ਼ ਅਤੇ ਓਟ ਦਾ ਪਰਦਾ
ਖ਼ਰੋਜ 35 : 13 (IRVPA)
ਮੇਜ਼ ਅਤੇ ਉਸ ਦੀਆਂ ਚੋਬਾਂ ਅਤੇ ਉਸ ਦੇ ਸਾਰੇ ਭਾਂਡੇ ਅਤੇ ਹਜ਼ੂਰੀ ਦੀ ਰੋਟੀ
ਖ਼ਰੋਜ 35 : 14 (IRVPA)
ਸ਼ਮਾਦਾਨ ਚਾਨਣ ਦੇਣ ਲਈ ਅਤੇ ਉਸ ਦਾ ਸਮਾਨ ਅਤੇ ਉਸ ਦੇ ਦੀਵੇ ਅਤੇ ਚਾਨਣ ਲਈ ਤੇਲ
ਖ਼ਰੋਜ 35 : 15 (IRVPA)
ਧੂਪ ਦੀ ਜਗਵੇਦੀ ਅਤੇ ਉਸ ਦੀਆਂ ਚੋਬਾਂ ਅਤੇ ਮਸਹ ਕਰਨ ਦਾ ਤੇਲ ਸੁਗੰਧੀ ਧੂਪ ਅਤੇ ਡੇਰੇ ਦੇ ਦਰਵਾਜ਼ੇ ਕੋਲ ਦਰਵਾਜ਼ੇ ਦੀ ਓਟ
ਖ਼ਰੋਜ 35 : 16 (IRVPA)
ਅਤੇ ਹੋਮ ਦੀ ਜਗਵੇਦੀ ਅਤੇ ਉਹ ਦੇ ਲਈ ਪਿੱਤਲ ਦੀ ਝੰਜਰੀ ਅਤੇ ਉਹ ਦੀਆਂ ਚੋਬਾਂ ਅਤੇ ਉਸ ਦਾ ਸਾਰਾ ਸਮਾਨ ਹੌਦ ਅਤੇ ਉਸ ਦੀ ਚੌਂਕੀ
ਖ਼ਰੋਜ 35 : 17 (IRVPA)
ਵਿਹੜੇ ਦੀਆਂ ਕਨਾਤਾਂ ਅਤੇ ਉਸ ਦੀਆਂ ਥੰਮ੍ਹੀਆਂ ਅਤੇ ਉਸ ਦੀਆਂ ਚੀਥੀਆਂ ਅਤੇ ਵਿਹੜੇ ਦੇ ਫਾਟਕ ਦੀ ਓਟ
ਖ਼ਰੋਜ 35 : 18 (IRVPA)
ਡੇਰੇ ਦੀਆਂ ਕੀਲੀਆਂ ਅਤੇ ਵਿਹੜੇ ਦੀਆਂ ਕੀਲੀਆਂ ਅਤੇ ਉਨ੍ਹਾਂ ਦੀਆਂ ਲਾਸਾਂ
ਖ਼ਰੋਜ 35 : 19 (IRVPA)
ਅਤੇ ਪਵਿੱਤਰ ਸਥਾਨ ਵਿੱਚ ਉਪਾਸਨਾ ਲਈ ਮਹੀਨ ਉਣਿਆ ਹੋਇਆ ਬਸਤਰ ਅਰਥਾਤ ਹਾਰੂਨ ਜਾਜਕ ਦੇ ਪਵਿੱਤਰ ਬਸਤਰ ਅਤੇ ਉਸ ਦੇ ਪੁੱਤਰਾਂ ਦੇ ਬਸਤਰ ਕਿ ਉਹ ਜਾਜਕਾਈ ਦਾ ਕੰਮ ਕਰਨ।
ਖ਼ਰੋਜ 35 : 20 (IRVPA)
ਲੋਕਾਂ ਦੁਆਰਾ ਭੇਂਟ ਲਿਆਉਣਾ ਇਸਰਾਏਲੀਆਂ ਦੀ ਸਾਰੀ ਮੰਡਲੀ ਮੂਸਾ ਦੇ ਅੱਗੋਂ ਬਾਹਰ ਗਈ
ਖ਼ਰੋਜ 35 : 21 (IRVPA)
ਅਤੇ ਸਾਰੇ ਮਨੁੱਖ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ, ਆਏ ਅਤੇ ਜਿਨ੍ਹਾਂ ਦੇ ਆਤਮਾ ਨੇ ਉਸ ਦੀ ਭਾਉਣੀ ਕੀਤੀ ਉਹ ਯਹੋਵਾਹ ਲਈ ਭੇਟਾਂ ਮੰਡਲੀ ਦੇ ਤੰਬੂ ਦੇ ਬਣਾਉਣ ਲਈ ਅਤੇ ਉਸ ਦੀ ਸਾਰੀ ਉਪਾਸਨਾ ਲਈ ਅਤੇ ਪਵਿੱਤਰ ਬਸਤ੍ਰਾਂ ਲਈ ਲਿਆਏ।
ਖ਼ਰੋਜ 35 : 22 (IRVPA)
ਮਨੁੱਖ ਅਤੇ ਉਨ੍ਹਾਂ ਦੇ ਨਾਲ ਔਰਤਾਂ ਆਈਆਂ ਅਤੇ ਮਨ ਦੀ ਭਾਉਣੀ ਨਾਲ ਜੁਗਨੀਆਂ, ਨਥਾਂ, ਛਾਪਾਂ ਅਤੇ ਹਾਰ ਸਾਰੇ ਸੋਨੇ ਦੇ ਗਹਿਣੇ ਲਿਆਏ ਅਤੇ ਸਾਰੇ ਮਨੁੱਖਾਂ ਨੇ ਯਹੋਵਾਹ ਲਈ ਸੋਨੇ ਦੀਆਂ ਭੇਟਾਂ ਦਿੱਤੀਆਂ
ਖ਼ਰੋਜ 35 : 23 (IRVPA)
ਅਤੇ ਜਿਨ੍ਹਾਂ ਮਨੁੱਖਾਂ ਕੋਲੋਂ ਨੀਲਾ ਬੈਂਗਣੀ ਅਤੇ ਕਿਰਮਚੀ ਸੂਤ ਅਤੇ ਮਹੀਨ ਕਤਾਨ ਅਤੇ ਪਸ਼ਮ ਅਤੇ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਲੱਭੀਆਂ, ਉਹ ਲਿਆਏ।
ਖ਼ਰੋਜ 35 : 24 (IRVPA)
ਜਿੰਨਿਆਂ ਨੇ ਚਾਂਦੀ ਅਤੇ ਪਿੱਤਲ ਦੀਆਂ ਭੇਟਾਂ ਚੜ੍ਹਾਉਣੀਆਂ ਚਾਹੀਆਂ ਉਹ ਯਹੋਵਾਹ ਲਈ ਭੇਟਾਂ ਲਿਆਏ ਅਤੇ ਜਿੰਨਿਆਂ ਦੇ ਕੋਲੋਂ ਸ਼ਿੱਟੀਮ ਦੀ ਲੱਕੜੀ ਉਪਾਸਨਾ ਦੇ ਕਿਸੇ ਕੰਮ ਲਈ ਲੱਭੀ ਉਹ ਲਿਆਏ।
ਖ਼ਰੋਜ 35 : 25 (IRVPA)
ਅਤੇ ਸਾਰੀਆਂ ਸਿਆਣੀਆਂ ਇਸਤਰੀਆਂ ਨੇ ਆਪਣੀ ਹੱਥੀਂ ਕੱਤਿਆ ਅਤੇ ਜੋ ਕੱਤਿਆ ਉਹ ਲੈ ਆਈਆਂ, ਅਰਥਾਤ ਨੀਲਾ ਬੈਂਗਣੀ ਅਤੇ ਕਿਰਮਚੀ ਮਹੀਨ ਕਤਾਨ
ਖ਼ਰੋਜ 35 : 26 (IRVPA)
ਅਤੇ ਸਾਰੀਆਂ ਇਸਤਰੀਆਂ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਬੁੱਧ ਨਾਲ ਪਰੇਰਿਆ ਪਸ਼ਮ ਕੱਤੀ
ਖ਼ਰੋਜ 35 : 27 (IRVPA)
ਅਤੇ ਸਰਦਾਰ ਸੁਲੇਮਾਨੀ ਪੱਥਰ ਅਤੇ ਏਫ਼ੋਦ ਅਤੇ ਸੀਨੇ ਬੰਦ ਵਿੱਚ ਜੜਨ ਲਈ ਨਗ ਲਿਆਏ
ਖ਼ਰੋਜ 35 : 28 (IRVPA)
ਅਤੇ ਮਸਾਲਾ ਅਤੇ ਚਾਨਣੇ ਲਈ ਤੇਲ ਅਤੇ ਮਸਹ ਕਰਨ ਲਈ ਤੇਲ ਅਤੇ ਸੁਗੰਧੀ ਧੂਪ
ਖ਼ਰੋਜ 35 : 29 (IRVPA)
ਅਤੇ ਇਸਰਾਏਲੀਆਂ ਦੇ ਸਾਰੇ ਮਨੁੱਖ ਅਤੇ ਇਸਤਰੀਆਂ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ ਕਿ ਉਹ ਸਾਰੇ ਕੰਮ ਲਈ ਲਿਆਉਣ ਜਿਹ ਦਾ ਯਹੋਵਾਹ ਨੇ ਮੂਸਾ ਦੀ ਰਾਹੀਂ ਬਣਾਉਣ ਦਾ ਹੁਕਮ ਦਿੱਤਾ ਸੀ ਉਹ ਯਹੋਵਾਹ ਲਈ ਖੁਸ਼ੀ ਦੀਆਂ ਭੇਟਾਂ ਲਿਆਏ।
ਖ਼ਰੋਜ 35 : 30 (IRVPA)
ਮਿਲਾਪ ਦੇ ਤੰਬੂ ਲਈ ਕਾਰੀਗਰ
ਕੂਚ 31:1-11
ਮੂਸਾ ਨੇ ਇਸਰਾਏਲੀਆਂ ਨੂੰ ਆਖਿਆ, ਵੇਖੋ, ਯਹੂਦਾਹ ਦੇ ਗੋਤ ਦੇ ਬਸਲਏਲ ਨੂੰ ਜਿਹੜਾ ਹੂਰ ਦਾ ਪੋਤਾ ਅਤੇ ਊਰੀ ਦਾ ਪੁੱਤਰ ਹੈ, ਯਹੋਵਾਹ ਨੇ ਨਾਮ ਲੈ ਕੇ ਬੁਲਾਇਆ ਹੈ
ਖ਼ਰੋਜ 35 : 31 (IRVPA)
ਅਤੇ ਉਸ ਨੇ ਉਹ ਨੂੰ ਪਰਮੇਸ਼ੁਰ ਦੇ ਆਤਮਾ ਤੋਂ ਬੁੱਧ, ਸਮਝ, ਵਿੱਦਿਆ ਅਤੇ ਸਾਰੀ ਕਾਰੀਗਰੀ ਨਾਲ ਭਰਪੂਰ ਕੀਤਾ ਹੈ
ਖ਼ਰੋਜ 35 : 32 (IRVPA)
ਕਿ ਉਹ ਕਾਰੀਗਰੀ ਦਾ ਕੰਮ ਕੱਢੇ ਅਤੇ ਸੋਨੇ ਚਾਂਦੀ ਅਤੇ ਪਿੱਤਲ ਦਾ ਕੰਮ ਕਰੇ
ਖ਼ਰੋਜ 35 : 33 (IRVPA)
ਅਤੇ ਪੱਥਰਾਂ ਨੂੰ ਜੜਨ ਲਈ ਉੱਕਰੇ ਅਤੇ ਲੱਕੜੀ ਦੀ ਚਿੱਤਰਕਾਰੀ ਕਰੇ ਅਰਥਾਤ ਸਭ ਪਰਕਾਰ ਦੀ ਕਾਰੀਗਰੀ ਨਾਲ ਕੰਮ ਕਰੇ
ਖ਼ਰੋਜ 35 : 34 (IRVPA)
ਅਤੇ ਉਸ ਨੇ ਸਿਖਾਉਣ ਦੀ ਬੁੱਧ ਉਸ ਨੂੰ ਨਾਲੇ ਦਾਨ ਦੇ ਗੋਤ ਦੇ ਅਹੀਸਾਮਾਕ ਦੇ ਪੁੱਤਰ ਆਹਾਲੀਆਬ ਨੂੰ ਦਿੱਤੀ।
ਖ਼ਰੋਜ 35 : 35 (IRVPA)
ਉਸ ਨੇ ਉਨ੍ਹਾਂ ਦੇ ਮਨਾਂ ਨੂੰ ਬੁੱਧ ਨਾਲ ਭਰਪੂਰ ਕੀਤਾ ਕਿ ਉਹ ਹਰ ਪਰਕਾਰ ਦਾ ਕਾਰੀਗਰੀ ਦਾ ਕੰਮ ਕਰਨ ਅਰਥਾਤ ਉੱਕਰਾਵੇ ਦਾ, ਚਤੇਰੇ ਦਾ ਅਤੇ ਕਸੀਦੇਕਾਰ ਦਾ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਦਾ ਅਤੇ ਜੁਲਾਹੇ ਦਾ ਅਤੇ ਸਾਰੀ ਕਾਰੀਗਰੀ ਦੇ ਕਰਨ ਵਾਲਿਆਂ ਦਾ ਅਤੇ ਚਤਰਾਈ ਦੇ ਕੰਮ ਦੇ ਕਰਿੰਦਿਆਂ ਦਾ ਕੰਮ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35