ਖ਼ਰੋਜ 38 : 1 (IRVPA)
ਹੋਮ ਵੇਦੀ ਨੂੰ ਬਣਾਉਣਾ
ਕੂਚ 27:1-8 ਉਸ ਨੇ ਹੋਮ ਦੀ ਜਗਵੇਦੀ ਸ਼ਿੱਟੀਮ ਦੀ ਲੱਕੜੀ ਦੀ ਬਣਾਈ। ਉਸ ਦੀ ਲੰਬਾਈ ਪੰਜ ਹੱਥ ਉਸ ਦੀ ਚੌੜਾਈ ਪੰਜ ਹੱਥ ਅਤੇ ਉਹ ਚੌਰਸ ਸੀ ਅਤੇ ਉਸ ਦੀ ਉਚਾਈ ਤਿੰਨ ਹੱਥ ਸੀ।
ਖ਼ਰੋਜ 38 : 2 (IRVPA)
ਉਸ ਨੇ ਉਸ ਦੇ ਸਿੰਗ ਉਸੇ ਤੋਂ ਉਸ ਦੇ ਚੌਹਾਂ ਖੂੰਜਿਆਂ ਉੱਤੇ ਬਣਾਏ ਅਤੇ ਉਸ ਨੂੰ ਪਿੱਤਲ ਨਾਲ ਮੜ੍ਹਿਆ।
ਖ਼ਰੋਜ 38 : 3 (IRVPA)
ਜਗਵੇਦੀ ਦਾ ਸਾਰਾ ਸਮਾਨ ਉਸ ਨੇ ਬਣਾਇਆ ਅਰਥਾਤ ਤਸਲੇ, ਕੜਛੇ, ਬਾਟੇ, ਤ੍ਰਿਸੂਲੀਆਂ ਅਤੇ ਅੰਗੀਠੀਆਂ ਬਣਾਈਆਂ। ਉਸ ਦੇ ਸਾਰੇ ਭਾਂਡੇ ਪਿੱਤਲ ਦੇ ਸਨ।
ਖ਼ਰੋਜ 38 : 4 (IRVPA)
ਉਸ ਨੇ ਜਗਵੇਦੀ ਲਈ ਪਿੱਤਲ ਦੀ ਇੱਕ ਜਾਲੀਦਾਰ ਝੰਜਰੀ ਬਣਾਈ।
ਖ਼ਰੋਜ 38 : 5 (IRVPA)
ਉਹ ਉਸ ਦੇ ਥੜੇ ਦੇ ਹੇਠ ਅਤੇ ਉਸ ਦੇ ਵਿਚਕਾਰ ਸੀ ਅਤੇ ਉਸ ਨੇ ਚੌਹਾਂ ਖੂੰਜਿਆਂ ਲਈ ਚਾਰ ਕੜੇ ਪਿੱਤਲ ਦੀ ਝੰਜਰੀ ਲਈ ਬਣਾਏ ਜਿਹੜੇ ਚੋਬਾਂ ਦੇ ਥਾਵਾਂ ਲਈ ਸਨ।
ਖ਼ਰੋਜ 38 : 6 (IRVPA)
ਉਸ ਨੇ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈਆਂ ਅਤੇ ਉਨ੍ਹਾਂ ਨੂੰ ਪਿੱਤਲ ਨਾਲ ਮੜ੍ਹਿਆ।
ਖ਼ਰੋਜ 38 : 7 (IRVPA)
ਉਸ ਨੇ ਉਹ ਦੀਆਂ ਚੋਬਾਂ ਨੂੰ ਜਗਵੇਦੀ ਦੇ ਪਾਸਿਆਂ ਦੇ ਕੜਿਆਂ ਵਿੱਚ ਪਾਇਆ ਜਿਨ੍ਹਾਂ ਨਾਲ ਉਹ ਚੁੱਕੀ ਜਾਵੇ। ਉਸ ਨੇ ਉਹ ਨੂੰ ਫੱਟੀਆਂ ਨਾਲ ਖੋਖਲਾ ਬਣਾਇਆ।
ਖ਼ਰੋਜ 38 : 8 (IRVPA)
ਪਿੱਤਲ ਦੀ ਹੌਦੀ ਨੂੰ ਬਣਾਉਣਾ
ਕੂਚ 30:18
ਖ਼ਰੋਜ 38 : 9 (IRVPA)
ਉਸ ਨੇ ਪਿੱਤਲ ਦਾ ਇੱਕ ਹੌਦ ਅਤੇ ਉਹ ਦੀ ਪਿੱਤਲ ਦੀ ਇੱਕ ਚੌਂਕੀ ਬਣਾਈ ਅਤੇ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਦੀਆਂ ਸੇਵਾਦਾਰਨੀਆਂ ਦਿਆਂ ਦਰਪਣਾਂ ਤੋਂ ਬਣਾਏ। ਡੇਰੇ ਦਾ ਵਿਹੜਾ ਬਣਾਉਣਾ
ਕੂਚ 27:9-19 ਉਸ ਨੇ ਵਿਹੜਾ ਬਣਾਇਆ ਅਤੇ ਦੱਖਣ ਦੇ ਪਾਸੇ ਵੱਲ ਵਿਹੜੇ ਲਈ ਮਹੀਨ ਉਣੀ ਹੋਈ ਕਤਾਨ ਦੀਆਂ ਸੌ ਹੱਥ ਲੰਮੀਆਂ ਕਨਾਤਾਂ ਬਣਾਈਆਂ
ਖ਼ਰੋਜ 38 : 10 (IRVPA)
ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਵੀਹ ਅਤੇ ਉਨ੍ਹਾਂ ਦੀਆਂ ਵੀਹ ਚੀਥੀਆਂ ਪਿੱਤਲ ਦੀਆਂ ਸਨ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਉਨ੍ਹਾਂ ਦੇ ਕੜੇ ਚਾਂਦੀ ਦੇ ਸਨ।
ਖ਼ਰੋਜ 38 : 11 (IRVPA)
ਅਤੇ ਉੱਤਰ ਦੇ ਪਾਸੇ ਵੱਲ ਸੌ ਹੱਥ। ਉਨ੍ਹਾਂ ਦੀਆਂ ਥੰਮ੍ਹੀਆਂ ਵੀਹ ਅਤੇ ਉਨ੍ਹਾਂ ਦੀਆਂ ਵੀਹ ਚੀਥੀਆਂ ਪਿੱਤਲ ਦੀਆਂ ਸਨ ਅਤੇ ਉਨ੍ਹਾਂ ਥੰਮ੍ਹੀਆਂ ਦੇ ਕੁੰਡੇ ਅਤੇ ਕੜੇ ਚਾਂਦੀ ਦੇ ਸਨ।
ਖ਼ਰੋਜ 38 : 12 (IRVPA)
ਅਤੇ ਲਹਿੰਦੇ ਪਾਸੇ ਵੱਲ ਕਨਾਤਾਂ ਪੰਜਾਹ ਹੱਥ ਸਨ। ਉਨ੍ਹਾਂ ਦੀਆਂ ਥੰਮ੍ਹੀਆਂ ਦਸ ਉਨ੍ਹਾਂ ਦੀਆਂ ਚੀਥੀਆਂ ਦਸ ਸਨ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਕੜੇ ਚਾਂਦੀ ਦੇ ਸਨ।
ਖ਼ਰੋਜ 38 : 13 (IRVPA)
ਅਤੇ ਸਾਹਮਣੇ ਚੜ੍ਹਦੇ ਪਾਸੇ ਵੱਲ ਪੰਜਾਹ ਹੱਥ
ਖ਼ਰੋਜ 38 : 14 (IRVPA)
ਦਰਵਾਜ਼ੇ ਦੇ ਇੱਕ ਪਾਸੇ ਦੀਆਂ ਕਨਾਤਾਂ ਪੰਦਰਾਂ ਹੱਥ ਸਨ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਸਨ
ਖ਼ਰੋਜ 38 : 15 (IRVPA)
ਅਤੇ ਇਸ ਤਰ੍ਹਾਂ ਦੂਜੇ ਪਾਸੇ ਲਈ ਸੀ ਅਰਥਾਤ ਵਿਹੜੇ ਦੇ ਫਾਟਕ ਦੇ ਦੋਵੇਂ ਪਾਸੇ ਪੰਦਰਾਂ-ਪੰਦਰਾਂ ਹੱਥ ਦੀਆਂ ਕਨਾਤਾਂ ਸਨ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਸਨ।
ਖ਼ਰੋਜ 38 : 16 (IRVPA)
ਵਿਹੜੇ ਦੇ ਚੌਹਾਂ ਪਾਸਿਆਂ ਦੀਆਂ ਕਨਾਤਾਂ ਉਣੀ ਹੋਈ ਕਤਾਨ ਦੀਆਂ ਸਨ
ਖ਼ਰੋਜ 38 : 17 (IRVPA)
ਅਤੇ ਥੰਮ੍ਹੀਆਂ ਦੀਆਂ ਚੀਥੀਆਂ ਪਿੱਤਲ ਦੀਆਂ ਸਨ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਕੜੇ ਚਾਂਦੀ ਦੇ ਸਨ ਅਤੇ ਉਨ੍ਹਾਂ ਦੇ ਸਿਰਿਆਂ ਦਾ ਮੜ੍ਹ ਚਾਂਦੀ ਦਾ ਸੀ ਅਤੇ ਵਿਹੜੇ ਦੀਆਂ ਸਾਰੀਆਂ ਥੰਮ੍ਹੀਆਂ ਚਾਂਦੀ ਨਾਲ ਮੜ੍ਹੀਆਂ ਹੋਈਆਂ ਸਨ।
ਖ਼ਰੋਜ 38 : 18 (IRVPA)
ਵਿਹੜੇ ਦੇ ਫਾਟਕ ਲਈ ਇੱਕ ਓਟ ਨੀਲੇ ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦੀ ਸੀ ਅਤੇ ਉਹ ਕਸੀਦੇਕਾਰ ਦਾ ਕੰਮ ਸੀ। ਉਹ ਦੀ ਲੰਬਾਈ ਵੀਹ ਹੱਥ ਅਤੇ ਉਹ ਦੀ ਉਚਾਈ ਚੌੜਾਈ ਜਿੰਨੀ ਪੰਜ ਹੱਥ ਵਿਹੜੇ ਦੀਆਂ ਕਨਾਤਾਂ ਵਾਂਗੂੰ ਸੀ।
ਖ਼ਰੋਜ 38 : 19 (IRVPA)
ਉਨ੍ਹਾਂ ਦੀਆਂ ਥੰਮ੍ਹੀਆਂ ਚਾਰ ਅਤੇ ਉਨ੍ਹਾਂ ਦੀਆਂ ਚੀਥੀਆਂ ਚਾਰ ਪਿੱਤਲ ਦੀਆਂ ਸਨ। ਉਨ੍ਹਾਂ ਦੇ ਕੁੰਡੇ ਚਾਂਦੀ ਦੇ ਅਤੇ ਉਨ੍ਹਾਂ ਦੇ ਸਿਰਿਆਂ ਦਾ ਮੜ੍ਹ ਅਤੇ ਉਨ੍ਹਾਂ ਦੇ ਕੜੇ ਚਾਂਦੀ ਦੇ ਸਨ।
ਖ਼ਰੋਜ 38 : 20 (IRVPA)
ਡੇਰੇ ਅਤੇ ਵਿਹੜੇ ਦੇ ਆਲੇ-ਦੁਆਲੇ ਦੀਆਂ ਸਾਰੀਆਂ ਕੀਲੀਆਂ ਪਿੱਤਲ ਦੀਆਂ ਸਨ।
ਖ਼ਰੋਜ 38 : 21 (IRVPA)
ਡੇਰੇ ਦੀਆਂ ਵਸਤੂਆਂ ਦਾ ਵੇਰਵਾ ਇਹ ਡੇਰੇ ਦਾ ਲੇਖਾ ਹੈ ਅਰਥਾਤ ਸਾਖੀ ਦੇ ਡੇਰੇ ਦਾ ਜਿਵੇਂ ਉਹ ਮੂਸਾ ਦੇ ਹੁਕਮ ਅਨੁਸਾਰ ਲੇਵੀਆਂ ਦੀ ਉਪਾਸਨਾ ਦੇ ਕੰਮ ਲਈ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਰਾਹੀਂ ਗਿਣਿਆ ਗਿਆ।
ਖ਼ਰੋਜ 38 : 22 (IRVPA)
ਸੋ ਹੂਰ ਦੇ ਪੋਤੇ ਅਤੇ ਊਰੀ ਦੇ ਪੁੱਤਰ ਬਸਲਏਲ ਨੇ ਜਿਹੜਾ ਯਹੂਦਾਹ ਦੇ ਗੋਤ ਦਾ ਸੀ ਜੋ ਕੁਝ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਬਣਾਇਆ।
ਖ਼ਰੋਜ 38 : 23 (IRVPA)
ਉਹ ਦੇ ਨਾਲ ਆਹਾਲੀਆਬ ਅਹੀਸਾਮਾਕ ਦਾ ਪੁੱਤਰ ਸੀ ਜਿਹੜਾ ਦਾਨ ਦੇ ਗੋਤ ਦਾ ਸੀ। ਉਹ ਨਿਪੁੰਨ ਕਾਰੀਗਰ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਦਾ ਕਸੀਦੇਕਾਰ ਸੀ।
ਖ਼ਰੋਜ 38 : 24 (IRVPA)
ਸਾਰਾ ਸੋਨਾ ਜਿਹੜਾ ਪਵਿੱਤਰ ਸਥਾਨ ਦੇ ਕੰਮ ਦੇ ਵਰਤਣ ਵਿੱਚ ਆਇਆ ਅਰਥਾਤ ਭੇਟ ਦਾ ਸੋਨਾ ਉੱਨਤੀ ਕਿੱਕਾਰ* ਤਕਰੀਬਨ 1000 ਕਿਲੋਗ੍ਰਾਮ ਅਤੇ ਸੱਤ ਸੌ ਤੀਹ † 9 ਕਿਲੋਗ੍ਰਾਮ ਸ਼ਕਲ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਹੋਇਆ
ਖ਼ਰੋਜ 38 : 25 (IRVPA)
ਅਤੇ ਮੰਡਲੀ ਦੇ ਲੋਕਾਂ ਦੀ ਚਾਂਦੀ ਜਿਨ੍ਹਾਂ ਦਾ ਲੇਖਾ ਹੋਇਆ ਇੱਕ ਸੌ ਕਿੱਕਾਰ‡ 3500 ਕਿਲੋਗ੍ਰਾਮ ਅਤੇ ਇੱਕ ਹਜ਼ਾਰ ਸੱਤ ਸੌ ਪੰਝੱਤਰ § 30 ਕਿਲੋਗ੍ਰਾਮ ਸ਼ਕਲ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਸੀ
ਖ਼ਰੋਜ 38 : 26 (IRVPA)
ਅਰਥਾਤ ਜੀਆਂ ਪ੍ਰਤੀ ਅੱਧਾ ਸ਼ਕਲ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਉਨ੍ਹਾਂ ਸਾਰਿਆਂ ਤੋਂ ਜਿਹੜੇ ਗਿਣਿਆ ਹੋਇਆਂ ਵਿੱਚ ਰਲਦੇ ਸਨ ਲਿਆ ਜਿਹੜੇ ਵੀਹ ਸਾਲਾਂ ਦੇ ਅਤੇ ਉੱਤੇ ਦੇ ਸਨ ਉਹ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ।
ਖ਼ਰੋਜ 38 : 27 (IRVPA)
ਅਤੇ ਚਾਂਦੀ ਦੇ ਸੌ ਕਿੱਕਾਰ* ਤਕਰੀਬਨ 3500 ਕਿਲੋਗ੍ਰਾਮ ਪਵਿੱਤਰ ਸਥਾਨ ਦੀਆਂ ਚੀਥੀਆਂ ਅਤੇ ਪਰਦੇ ਦੀਆਂ ਚੀਥੀਆਂ ਲਈ ਵਰਤੇ ਗਏ ਅਰਥਾਤ ਸੌ ਚੀਥੀਆਂ ਸੌ ਕਿੱਕਾਰ † 35 ਕਿਲੋਗ੍ਰਾਮ ਇੱਕ ਚੀਥੀ ਇੱਕ ਕਿੱਕਾਰ।
ਖ਼ਰੋਜ 38 : 28 (IRVPA)
ਅਤੇ ਇੱਕ ਹਜ਼ਾਰ ਸੱਤ ਸੌ ਪੰਝੱਤਰ ਸ਼ਕਲ‡ 30 ਕਿਲੋਗ੍ਰਾਮ ਤੋਂ ਉਸ ਨੇ ਥੰਮ੍ਹੀਆਂ ਦੇ ਕੁੰਡੇ ਬਣਾਏ ਅਤੇ ਉਨ੍ਹਾਂ ਦੇ ਸਿਰਿਆਂ ਨੂੰ ਮੜ੍ਹਿਆ ਅਤੇ ਉਨ੍ਹਾਂ ਦੇ ਕੜੇ ਬਣਾਏ।
ਖ਼ਰੋਜ 38 : 29 (IRVPA)
ਭੇਟ ਦਾ ਪਿੱਤਲ ਸੱਤਰ ਕਿੱਕਾਰ ਅਤੇ ਦੋ ਹਜ਼ਾਰ ਚਾਰ ਸੌ ਸ਼ਕਲ§ 2425 ਕਿਲੋਗ੍ਰਾਮ ਸੀ।
ਖ਼ਰੋਜ 38 : 30 (IRVPA)
ਉਸ ਤੋਂ ਉਹ ਨੇ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਦੀਆਂ ਚੀਥੀਆਂ ਅਤੇ ਪਿੱਤਲ ਦੀ ਜਗਵੇਦੀ ਅਤੇ ਉਸ ਦੀ ਪਿੱਤਲ ਦੀ ਝੰਜਰੀ ਅਤੇ ਜਗਵੇਦੀ ਦੇ ਸਾਰੇ ਭਾਂਡੇ ਬਣਾਏ ਨਾਲੇ ਵਿਹੜੇ ਦੇ ਚੌਹਾਂ ਪਾਸਿਆਂ ਦੀਆਂ ਚੀਥੀਆਂ ਅਤੇ ਵਿਹੜੇ ਦੇ ਫਾਟਕ ਦੀਆਂ ਚੀਥੀਆਂ ਅਤੇ ਡੇਰੇ ਦੀਆਂ ਸਾਰੀਆਂ ਕੀਲੀਆਂ ਅਤੇ ਵਿਹੜੇ ਦੇ ਚੌਹਾਂ ਪਾਸਿਆਂ ਦੀਆਂ ਕੀਲੀਆਂ।
ਖ਼ਰੋਜ 38 : 31 (IRVPA)
ਇਸ ਦੀ ਵਰਤੋਂ ਵਿਹੜੇ ਦੇ ਆਲੇ-ਦੁਆਲੇ ਦੇ ਪਰਦਿਆਂ ਅਤੇ ਪ੍ਰਵੇਸ਼-ਦੁਆਰ ਦੇ ਪਰਦਿਆਂ ਦੀਆਂ ਚੀਥੀਆਂ ਬਣਾਉਣ ਲਈ ਵੀ ਕੀਤੀ ਗਈ ਸੀ। ਅਤੇ ਪਿੱਤਲ ਦੀ ਵਰਤੋਂ ਪਵਿੱਤਰ ਤੰਬੂ ਲਈ ਅਤੇ ਵਿਹੜੇ ਦੇ ਆਲੇ-ਦੁਆਲੇ ਦੇ ਪਰਦਿਆਂ ਲਈ ਕੀਲੀਆਂ ਬਣਾਉਣ ਵਾਸਤੇ ਕੀਤੀ ਗਈ ਸੀ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31