ਹਿਜ਼ ਕੀ ਐਲ 1 : 1 (IRVPA)
{ਪਰਮੇਸ਼ੁਰ ਬਾਰੇ ਹਿਜ਼ਕੀਏਲ ਦਾ ਪਹਿਲਾ ਦਰਸ਼ਣ} [PS] ਤੀਹਵੇਂ ਸਾਲ ਦੇ ਚੌਥੇ ਮਹੀਨੇ ਦੀ ਪੰਜ ਤਾਰੀਖ਼ ਨੂੰ ਇਸ ਤਰ੍ਹਾਂ ਹੋਇਆ ਕਿ ਜਦ ਮੈਂ ਕਬਾਰ [* ਬੇਬੀਲੋਨ ਦੀ ਨਹਿਰ ] ਨਹਿਰ ਉੱਤੇ ਗੁਲਾਮਾਂ ਦੇ ਵਿਚਕਾਰ ਸੀ, ਤਾਂ ਅਕਾਸ਼ ਖੁੱਲ੍ਹ ਗਏ ਅਤੇ ਮੈਂ ਪਰਮੇਸ਼ੁਰ ਦੇ ਦਰਸ਼ਣ ਦੇਖੇ।
ਹਿਜ਼ ਕੀ ਐਲ 1 : 2 (IRVPA)
ਉਸ ਮਹੀਨੇ ਦੀ ਪੰਜ ਤਾਰੀਖ਼ ਨੂੰ ਯਹੋਯਾਕੀਨ ਰਾਜੇ ਦੀ ਗੁਲਾਮੀ [† ਯਹੂਦੀ ਬੰਧੂਆ] ਦੇ ਪੰਜਵੇਂ ਸਾਲ ਵਿੱਚ
ਹਿਜ਼ ਕੀ ਐਲ 1 : 3 (IRVPA)
ਯਹੋਵਾਹ ਦਾ ਬਚਨ, ਬੂਜ਼ੀ ਦੇ ਪੁੱਤਰ ਹਿਜ਼ਕੀਏਲ ਜਾਜਕ ਕੋਲ ਆਇਆ, ਜੋ ਕਸਦੀਆਂ ਦੇ ਦੇਸ ਵਿੱਚ ਕਬਾਰ ਨਹਿਰ ਉੱਤੇ ਸੀ ਅਤੇ ਉੱਥੇ ਯਹੋਵਾਹ ਦਾ ਹੱਥ ਉਸ ਦੇ ਉੱਤੇ ਸੀ।
ਹਿਜ਼ ਕੀ ਐਲ 1 : 4 (IRVPA)
ਜਦੋਂ ਮੈਂ ਵੇਖਿਆ ਤਾਂ ਵੇਖੋ, ਉੱਤਰ ਵੱਲੋਂ ਵੱਡੀ ਹਨੇਰੀ ਆਈ, ਇੱਕ ਵੱਡਾ ਬੱਦਲ ਜੋ ਅੱਗ ਨਾਲ ਭਰਿਆ ਹੋਇਆ ਸੀ ਅਤੇ ਉਸ ਦੇ ਦੁਆਲੇ ਚਮਕ ਸੀ, ਅਤੇ ਉਸ ਦੇ ਵਿਚਾਲਿਓਂ ਪਿੱਤਲ ਵਰਗੀ ਕੋਈ ਚਮਕਦੀ ਹੋਈ ਚੀਜ਼ ਦਿਖਾਈ ਦਿੱਤੀ।
ਹਿਜ਼ ਕੀ ਐਲ 1 : 5 (IRVPA)
ਉਸ ਵਿੱਚ ਚਾਰ ਜੀਵ ਸਨ ਅਤੇ ਉਹਨਾਂ ਦਾ ਰੂਪ ਇਹ ਸੀ: ਉਹ ਮਨੁੱਖ ਵਰਗੇ ਸਨ,
ਹਿਜ਼ ਕੀ ਐਲ 1 : 6 (IRVPA)
ਹਰੇਕ ਦੇ ਚਾਰ ਮੂੰਹ ਅਤੇ ਚਾਰ ਖੰਭ ਸਨ
ਹਿਜ਼ ਕੀ ਐਲ 1 : 7 (IRVPA)
ਅਤੇ ਉਹਨਾਂ ਦੇ ਪੈਰ ਸਿੱਧੇ ਸਨ ਅਤੇ ਉਹਨਾਂ ਦੇ ਪੈਰਾਂ ਦੀਆਂ ਤਲੀਆਂ ਵੱਛੇ ਦੇ ਪੈਰਾਂ ਦੀਆਂ ਤਲੀਆਂ ਵਰਗੀਆਂ ਸਨ ਅਤੇ ਉਹ ਮਾਂਜੇ ਹੋਏ ਪਿੱਤਲ ਵਾਂਗੂੰ ਚਮਕਦੇ ਸਨ।
ਹਿਜ਼ ਕੀ ਐਲ 1 : 8 (IRVPA)
ਉਹਨਾਂ ਦੇ ਚਾਰੇ ਪਾਸੇ ਉਹਨਾਂ ਦੇ ਖੰਭਾਂ ਦੇ ਹੇਠਾਂ ਮਨੁੱਖ ਦੇ ਹੱਥ ਸਨ ਅਤੇ ਚਾਰਾਂ ਦੇ ਚਿਹਰੇ ਅਤੇ ਖੰਭ ਇਸ ਤਰ੍ਹਾਂ ਸਨ
ਹਿਜ਼ ਕੀ ਐਲ 1 : 9 (IRVPA)
ਕਿ ਉਹਨਾਂ ਦੇ ਖੰਭ ਇੱਕ ਦੂਜੇ ਨਾਲ ਜੁੜੇ ਹੋਏ ਸਨ। ਉਹ ਤੁਰਦੇ ਹੋਏ ਮੁੜਦੇ ਨਹੀਂ ਸਨ, ਉਹ ਸਾਰੇ ਸਿੱਧੇ ਆਪਣੇ ਮੂੰਹਾਂ ਦੀ ਸੇਧ ਵਿੱਚ ਚੱਲਦੇ ਸਨ।
ਹਿਜ਼ ਕੀ ਐਲ 1 : 10 (IRVPA)
ਉਹਨਾਂ ਦੇ ਚਿਹਰੇ ਮਨੁੱਖ ਦੇ ਚਿਹਰੇ ਵਰਗੇ ਸਨ, ਉਹਨਾਂ ਚਾਰਾਂ ਦੇ ਸੱਜੇ ਪਾਸੇ ਬੱਬਰ ਸ਼ੇਰ ਦੇ ਚਿਹਰੇ ਸਨ, ਉਹਨਾਂ ਚਾਰਾਂ ਦੇ ਖੱਬੇ ਪਾਸੇ ਬਲ਼ਦ ਦੇ ਚਿਹਰੇ ਸਨ ਅਤੇ ਉਹਨਾਂ ਪਿੱਛਲੇ ਪਾਸੇ ਉਕਾਬ ਦੇ ਚਿਹਰੇ ਸਨ।
ਹਿਜ਼ ਕੀ ਐਲ 1 : 11 (IRVPA)
ਉਹਨਾਂ ਦੇ ਚਿਹਰੇ ਅਤੇ ਉਹਨਾਂ ਦੇ ਖੰਭ ਉੱਪਰੋਂ ਅੱਡ ਅੱਡ ਸਨ, ਹਰੇਕ ਦੇ ਦੋ ਖੰਭ ਦੂਜੇ ਦੇ ਦੋ ਖੰਭਾਂ ਨਾਲ ਜੁੜੇ ਹੋਏ ਸਨ ਅਤੇ ਬਾਕੀ ਦੋ-ਦੋ ਖੰਭਾਂ ਨਾਲ ਉਹਨਾਂ ਦਾ ਸਰੀਰ ਢੱਕਿਆ ਹੋਇਆ ਸੀ।
ਹਿਜ਼ ਕੀ ਐਲ 1 : 12 (IRVPA)
ਉਹਨਾਂ ਵਿੱਚੋਂ ਹਰੇਕ ਸਿੱਧਾ ਆਪਣੇ ਚਿਹਰੇ ਦੀ ਸੇਧ ਵਿੱਚ ਤੁਰਦਾ ਸੀ, ਜਿੱਧਰ ਜਾਣ ਨੂੰ ਆਤਮਾ ਅਗਵਾਈ ਕਰਦਾ ਸੀ, ਉਹ ਜਾਂਦੇ ਸਨ ਅਤੇ ਉਹ ਤੁਰਦੇ ਹੋਏ ਮੁੜਦੇ ਨਹੀਂ ਸਨ।
ਹਿਜ਼ ਕੀ ਐਲ 1 : 13 (IRVPA)
ਉਹਨਾਂ ਜੀਵਾਂ ਦਾ ਰੂਪ ਅੱਗ ਦੇ ਭੱਖਦੇ ਹੋਏ ਕੋਲਿਆਂ ਅਤੇ ਮਸ਼ਾਲਾਂ ਵਰਗਾ ਸੀ, ਇੱਕ ਚਮਕਦੀ ਹੋਈ ਅੱਗ ਜੀਵਾਂ ਦੇ ਵਿਚਾਲੇ ਇੱਧਰ-ਉੱਧਰ ਆਉਂਦੀ ਜਾਂਦੀ ਸੀ ਅਤੇ ਉਸ ਅੱਗ ਵਿੱਚੋਂ ਬਿਜਲੀ ਨਿੱਕਲਦੀ ਸੀ।
ਹਿਜ਼ ਕੀ ਐਲ 1 : 14 (IRVPA)
ਜੀਵਾਂ ਦਾ ਦੌੜਨਾ ਅਤੇ ਮੁੜਨਾ ਬਿਜਲੀ ਵਾਂਗੂੰ ਦਿਖਾਈ ਦਿੰਦਾ ਸੀ।
ਹਿਜ਼ ਕੀ ਐਲ 1 : 15 (IRVPA)
ਮੈਂ ਉਹਨਾਂ ਜੀਵਾਂ ਨੂੰ ਵੇਖਿਆ ਤਾਂ ਵੇਖੋ, ਕਿ ਉਹਨਾਂ ਚਾਰਾਂ ਜੀਵਾਂ ਦੇ ਹਰ ਚਿਹਰੇ ਦੇ ਕੋਲ ਧਰਤੀ ਉੱਤੇ ਇੱਕ-ਇੱਕ ਪਹੀਆ ਸੀ।
ਹਿਜ਼ ਕੀ ਐਲ 1 : 16 (IRVPA)
ਉਹਨਾਂ ਪਹੀਆਂ ਦਾ ਰੂਪ ਅਤੇ ਬਣਾਵਟ ਇਹ ਸੀ: ਹਰੇਕ ਪਹੀਆ ਪੁਖਰਾਜ ਵਾਂਗੂੰ ਚਮਕਦਾ ਸੀ ਅਤੇ ਉਹ ਚਾਰੇ ਇੱਕੋ ਜਿਹੇ ਸਨ; ਉਹ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਇੱਕ ਪਹੀਆ ਦੂਸਰੇ ਪਹੀਏ ਦੇ ਵਿੱਚ ਹੋਵੇ।
ਹਿਜ਼ ਕੀ ਐਲ 1 : 17 (IRVPA)
ਜਦੋਂ ਪਹੀਏ ਚੱਲਦੇ ਸਨ, ਉਹ ਕਿਸੇ ਵੀ ਦਿਸ਼ਾ ਦੇ ਵਿੱਚ ਚੱਲਦੇ ਹੋਏ, ਕਿਸੇ ਹੋਰ ਦਿਸ਼ਾ ਦੇ ਵਿੱਚ ਮੁੜਦੇ ਨਹੀਂ ਸਨ।
ਹਿਜ਼ ਕੀ ਐਲ 1 : 18 (IRVPA)
ਉਹਨਾਂ ਦੇ ਚੱਕੇ ਵੱਡੇ ਉੱਚੇ ਤੇ ਡਰਾਉਣੇ ਸਨ, ਅਤੇ ਉਹਨਾਂ ਚਾਰਾਂ ਚੱਕਿਆਂ ਦੇ ਦੁਆਲੇ ਅੱਖਾਂ ਹੀ ਅੱਖਾਂ ਸਨ।
ਹਿਜ਼ ਕੀ ਐਲ 1 : 19 (IRVPA)
ਜਦੋਂ ਉਹ ਜੀਵ ਤੁਰਦੇ ਸਨ, ਤਾਂ ਉਹਨਾਂ ਦੇ ਪਹੀਏ ਵੀ ਚੱਲਦੇ ਸਨ ਅਤੇ ਜਦੋਂ ਉਹ ਜੀਵ ਧਰਤੀ ਤੋਂ ਚੁੱਕੇ ਜਾਂਦੇ ਸਨ, ਤਾਂ ਪਹੀਏ ਵੀ ਚੁੱਕੇ ਜਾਂਦੇ ਸਨ।
ਹਿਜ਼ ਕੀ ਐਲ 1 : 20 (IRVPA)
ਜਿੱਥੇ ਕਿਤੇ ਆਤਮਾ ਜਾਣਾ ਚਾਹੁੰਦਾ ਸੀ, ਉਹ ਜਾਂਦੇ ਸਨ। ਪਹੀਏ ਉਹਨਾਂ ਦੇ ਨਾਲ ਚੁੱਕੇ ਜਾਂਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਪਹੀਆਂ ਵਿੱਚ ਸੀ।
ਹਿਜ਼ ਕੀ ਐਲ 1 : 21 (IRVPA)
ਜਦੋਂ ਜੀਵ ਤੁਰਦੇ ਸਨ, ਤਾਂ ਪਹੀਏ ਵੀ ਚੱਲਦੇ ਸਨ ਅਤੇ ਜਦੋਂ ਜੀਵ ਰੁੱਕਦੇ ਸਨ, ਤਾਂ ਪਹੀਏ ਵੀ ਰੁੱਕ ਜਾਂਦੇ ਸਨ ਅਤੇ ਜਦੋਂ ਉਹ ਧਰਤੀ ਤੋਂ ਚੁੱਕੇ ਜਾਂਦੇ ਸਨ, ਤਾਂ ਉਹ ਪਹੀਏ ਵੀ ਉਹਨਾਂ ਦੇ ਨਾਲ ਚੁੱਕੇ ਜਾਂਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਪਹੀਆਂ ਦੇ ਵਿੱਚ ਸੀ।
ਹਿਜ਼ ਕੀ ਐਲ 1 : 22 (IRVPA)
ਜੀਵਾਂ ਦੇ ਸਿਰ ਉੱਤੇ ਅੰਬਰ ਸੀ, ਉਹ ਬਲੌਰ ਦੇ ਰੰਗ ਵਰਗਾ ਸੀ ਅਤੇ ਉਹਨਾਂ ਦੇ ਸਿਰਾਂ ਦੇ ਉੱਪਰ ਤਾਣਿਆ ਹੋਇਆ ਸੀ।
ਹਿਜ਼ ਕੀ ਐਲ 1 : 23 (IRVPA)
ਉਸ ਅੰਬਰ ਦੇ ਹੇਠਾਂ ਉਹਨਾਂ ਦੇ ਖੰਭ ਇੱਕ ਦੂਜੇ ਦੀ ਸੇਧ ਵਿੱਚ ਸਨ, ਹਰੇਕ ਦੇ ਦੋਵਾਂ ਖੰਭਾ ਨਾਲ ਉਹਨਾਂ ਦਾ ਇੱਕ ਪਾਸਾ ਢੱਕਿਆ ਹੋਇਆ ਸੀ ਅਤੇ ਦੋਵਾਂ ਨਾਲ ਉਹਨਾਂ ਦੇ ਸਰੀਰ ਦਾ ਦੂਜਾ ਪਾਸਾ ਢੱਕਿਆ ਹੋਇਆ ਸੀ।
ਹਿਜ਼ ਕੀ ਐਲ 1 : 24 (IRVPA)
ਜਦੋਂ ਉਹ ਤੁਰਦੇ ਸਨ, ਤਾਂ ਉਹਨਾਂ ਦੇ ਖੰਭਾਂ ਦੀ ਅਵਾਜ਼ ਬਹੁਤੇ ਪਾਣੀਆਂ ਦੀ ਅਵਾਜ਼ ਵਰਗੀ, ਸਰਬ ਸ਼ਕਤੀਮਾਨ ਦੀ ਅਵਾਜ਼ ਵਰਗੀ ਅਤੇ ਸੈਨਾਂ ਦੀ ਅਵਾਜ਼ ਵਰਗੀ ਸੀ। ਜਦੋਂ ਉਹ ਰੁੱਕਦੇ ਸਨ ਤਾਂ ਆਪਣੇ ਖੰਭਾਂ ਨੂੰ ਲਮਕਾ ਲੈਂਦੇ ਸਨ।
ਹਿਜ਼ ਕੀ ਐਲ 1 : 25 (IRVPA)
ਉਸ ਅੰਬਰ ਵਿੱਚੋਂ ਜਿਹੜਾ ਉਹਨਾਂ ਦੇ ਸਿਰਾਂ ਉੱਤੇ ਸੀ, ਇੱਕ ਅਵਾਜ਼ ਆਉਂਦੀ ਸੀ ਅਤੇ ਜਦੋਂ ਉਹ ਖੜ੍ਹੇ ਹੁੰਦੇ ਸਨ, ਤਾਂ ਆਪਣੇ ਖੰਭਾਂ ਨੂੰ ਲਮਕਾ ਲੈਂਦੇ ਸਨ।
ਹਿਜ਼ ਕੀ ਐਲ 1 : 26 (IRVPA)
ਜੋ ਅੰਬਰ ਉਹਨਾਂ ਦੇ ਸਿਰ ਉੱਪਰ ਸੀ, ਉਸ ਉੱਤੇ ਨੀਲਮ ਪੱਥਰ ਦਾ ਬਣਿਆ ਹੋਇਆ, ਕੁਝ ਸਿੰਘਾਸਣ ਜਿਹਾ ਸੀ ਅਤੇ ਉਸ ਸਿੰਘਾਸਣ ਦੇ ਉੱਤੇ ਮਨੁੱਖ ਜਿਹਾ ਕੋਈ ਰੂਪ ਦਿਖਾਈ ਦਿੰਦਾ ਸੀ।
ਹਿਜ਼ ਕੀ ਐਲ 1 : 27 (IRVPA)
ਮੈਂ ਉਸ ਦੇ ਲੱਕ ਤੋਂ ਲੈ ਕੇ ਉੱਤੇ ਤੱਕ ਚਮਕਦੇ ਹੋਏ ਪਿੱਤਲ ਜਿਹਾ ਅੱਗ ਦੇ ਰੂਪ ਵਰਗਾ, ਉਹ ਦੇ ਵਿਚਕਾਰ ਅਤੇ ਦੁਆਲੇ ਵੇਖਿਆ ਅਤੇ ਉਹ ਦੇ ਲੱਕ ਤੋਂ ਲੈ ਕੇ ਥੱਲੇ ਤੱਕ ਮੈਂ ਅੱਗ ਦਾ ਰੂਪ ਵੇਖਿਆ ਅਤੇ ਉਹ ਦੇ ਦੁਆਲੇ ਚਾਰੋਂ ਪਾਸੇ ਚਮਕ ਸੀ।
ਹਿਜ਼ ਕੀ ਐਲ 1 : 28 (IRVPA)
ਜਿਵੇਂ ਵਰਖਾ ਦੇ ਦਿਨ ਬੱਦਲ ਵਿੱਚ ਧਣੁੱਖ ਦਿਖਾਈ ਦਿੰਦਾ ਹੈ ਉਸੇ ਤਰ੍ਹਾਂ ਚਾਰੇ ਪਾਸੇ ਦਾ ਪਰਕਾਸ਼ ਦਿਖਾਈ ਦਿੰਦਾ ਸੀ। ਇਹ ਯਹੋਵਾਹ ਦੇ ਪਰਤਾਪ ਦਾ ਪਰਕਾਸ਼ ਜਿਹਾ ਸੀ, ਉਸ ਨੂੰ ਵੇਖਦੇ ਹੀ ਮੈਂ ਮੂਧੇ ਮੂੰਹ ਡਿੱਗਿਆ ਅਤੇ ਮੈਂ ਇੱਕ ਅਵਾਜ਼ ਸੁਣੀ, ਜਿਵੇਂ ਕੋਈ ਗੱਲਾਂ ਕਰਦਾ ਹੈ। [PE]

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28

BG:

Opacity:

Color:


Size:


Font: