ਹਿਜ਼ ਕੀ ਐਲ 15 : 1 (IRVPA)
ਅੰਗੂਰ ਦੀ ਵੇਲ ਦੀ ਉਦਾਹਰਣ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
ਹਿਜ਼ ਕੀ ਐਲ 15 : 2 (IRVPA)
ਹੇ ਮਨੁੱਖ ਦੇ ਪੁੱਤਰ, ਕੀ ਅੰਗੂਰ ਦੀ ਲੱਕੜੀ ਹੋਰਨਾਂ ਰੁੱਖਾਂ ਦੀ ਲੱਕੜੀ ਨਾਲੋਂ ਅਰਥਾਤ ਅੰਗੂਰ ਦੀ ਟਹਿਣੀ ਜਿਹੜੀ ਜੰਗਲ ਦੇ ਰੁੱਖਾਂ ਵਿੱਚ ਹੈ, ਕੁਝ ਚੰਗੀ ਹੈ?
ਹਿਜ਼ ਕੀ ਐਲ 15 : 3 (IRVPA)
ਕੀ ਉਹ ਦੀ ਲੱਕੜੀ ਵਿੱਚੋਂ ਕੋਈ ਲੈਂਦਾ ਹੈ ਕਿ ਉਸ ਤੋਂ ਕੁਝ ਬਣਾਵੇ? ਜਾਂ ਕੀ ਲੋਕ ਬਰਤਨ ਲਟਕਾਉਣ ਲਈ ਉਹ ਦੀਆਂ ਕਿੱਲੀਆਂ ਬਣਾਉਂਦੇ ਹਨ?
ਹਿਜ਼ ਕੀ ਐਲ 15 : 4 (IRVPA)
ਵੇਖ, ਉਹ ਅੱਗ ਵਿੱਚ ਬਾਲਣ ਲਈ ਦਿੱਤੀ ਜਾਂਦੀ ਹੈ ਅਤੇ ਜਦੋਂ ਅੱਗ ਨੇ ਉਹ ਦੇ ਦੋਵਾਂ ਸਿਰਿਆਂ ਨੂੰ ਖਾ ਲਿਆ ਅਤੇ ਵਿਚਕਾਰਲੇ ਹਿੱਸੇ ਨੂੰ ਵੀ ਸੁਆਹ ਬਣਾ ਦਿੱਤਾ, ਤਾਂ ਕੀ ਉਹ ਕਿਸੇ ਕੰਮ ਦਾ ਹੈ?
ਹਿਜ਼ ਕੀ ਐਲ 15 : 5 (IRVPA)
ਵੇਖ, ਜਦੋਂ ਉਹ ਸਾਬਤ ਸੀ, ਤਾਂ ਕਿਸੇ ਕੰਮ ਦੀ ਨਹੀਂ ਸੀ ਅਤੇ ਜਦੋਂ ਉਹ ਅੱਗ ਵਿੱਚ ਸੜ ਕੇ ਸੁਆਹ ਬਣ ਗਈ, ਤਾਂ ਕਿਸ ਕੰਮ ਦੀ ਹੈ?
ਹਿਜ਼ ਕੀ ਐਲ 15 : 6 (IRVPA)
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਵੇਂ ਮੈਂ ਜੰਗਲ ਦੇ ਰੁੱਖਾਂ ਵਿੱਚੋਂ ਅੰਗੂਰ ਦੇ ਰੁੱਖ ਨੂੰ ਬਾਲਣ ਲਈ ਦਿੱਤਾ ਹੈ, ਉਸੇ ਤਰ੍ਹਾਂ ਹੀ ਯਰੂਸ਼ਲਮ ਦੇ ਵਾਸੀਆਂ ਨੂੰ ਦਿਆਂਗਾ।
ਹਿਜ਼ ਕੀ ਐਲ 15 : 7 (IRVPA)
ਮੇਰਾ ਚਿਹਰਾ ਉਹਨਾਂ ਦੇ ਵਿਰੁੱਧ ਹੋਵੇਗਾ। ਉਹ ਅੱਗ ਵਿੱਚੋਂ ਭੱਜ ਨਿੱਕਲਣਗੇ ਪਰ ਅੱਗ ਉਹਨਾਂ ਨੂੰ ਭਸਮ ਕਰੇਗੀ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ, ਜਦੋਂ ਮੈਂ ਆਪਣਾ ਚਿਹਰਾ ਉਹਨਾਂ ਦੇ ਵਿਰੁੱਧ ਕਰਾਂਗਾ।
ਹਿਜ਼ ਕੀ ਐਲ 15 : 8 (IRVPA)
ਮੈਂ ਦੇਸ ਨੂੰ ਉਜਾੜ ਸੁੱਟਾਂਗਾ, ਇਸ ਲਈ ਕਿ ਉਹਨਾਂ ਨੇ ਵੱਡੀ ਭਾਰੀ ਬੇਈਮਾਨੀ ਕੀਤੀ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।

1 2 3 4 5 6 7 8