ਪੈਦਾਇਸ਼ 10 : 1 (IRVPA)
ਨੂਹ ਦੀ ਵੰਸ਼ਾਵਲੀ ਨੂਹ ਦੇ ਪੁੱਤਰ ਸ਼ੇਮ, ਹਾਮ ਅਤੇ ਯਾਫ਼ਥ ਸਨ। ਉਨ੍ਹਾਂ ਦੇ ਪੁੱਤਰ ਜੋ ਜਲ ਪਰਲੋ ਦੇ ਬਾਅਦ ਪੈਦਾ ਹੋਏ - ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹਨ।
ਪੈਦਾਇਸ਼ 10 : 2 (IRVPA)
ਯਾਫ਼ਥ ਦੇ ਪੁੱਤਰ* ਵੰਸ਼ਜ : ਗੋਮਰ, ਮਾਗੋਗ, ਮਾਦਈ, ਯਾਵਾਨ, ਤੂਬਲ, ਮੇਸ਼ੇਕ ਅਤੇ ਤੀਰਾਸ ਸਨ।
ਪੈਦਾਇਸ਼ 10 : 3 (IRVPA)
ਗੋਮਰ ਦੇ ਪੁੱਤਰ: ਅਸ਼ਕਨਜ਼, ਰੀਫ਼ਥ ਅਤੇ ਤੋਗਰਮਾਹ ਸਨ।
ਪੈਦਾਇਸ਼ 10 : 4 (IRVPA)
ਯਾਵਾਨ ਦੇ ਪੁੱਤਰ ਅਲੀਸ਼ਾਹ, ਤਰਸ਼ੀਸ਼, ਕਿੱਤੀਮ ਅਤੇ ਦੋਦਾਨੀਮ ਸਨ।
ਪੈਦਾਇਸ਼ 10 : 5 (IRVPA)
ਇਨ੍ਹਾਂ ਦੇ ਘਰਾਣੇ ਪਰਾਈਆਂ ਕੌਮਾਂ ਦੇ ਟਾਪੂਆਂ ਦੇ ਦੇਸਾਂ ਵਿੱਚ ਅਜਿਹੇ ਵੰਡੇ ਗਏ ਕਿ ਉਹ ਵੱਖ-ਵੱਖ ਭਾਸ਼ਾਵਾਂ, ਟੱਬਰਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ।
ਪੈਦਾਇਸ਼ 10 : 6 (IRVPA)
ਹਾਮ ਦੇ ਪੁੱਤਰ: ਕੂਸ਼, ਮਿਸਰਾਇਮ, ਪੂਟ ਅਤੇ ਕਨਾਨ ਸਨ।
ਪੈਦਾਇਸ਼ 10 : 7 (IRVPA)
ਕੂਸ਼ ਦੇ ਪੁੱਤਰ ਸਬਾ, ਹਵੀਲਾਹ, ਸਬਤਾਹ, ਰਾਮਾਹ ਅਤੇ ਸਬਤਕਾ ਸਨ ਅਤੇ ਰਾਮਾਹ ਦੇ ਪੁੱਤਰ ਸ਼ਬਾ ਅਤੇ ਦਦਾਨ ਸਨ।
ਪੈਦਾਇਸ਼ 10 : 8 (IRVPA)
ਕੂਸ਼ ਤੋਂ ਨਿਮਰੋਦ ਜੰਮਿਆ। ਧਰਤੀ ਉੱਤੇ ਸਭ ਤੋਂ ਪਹਿਲਾ ਸੂਰਬੀਰ ਉਹ ਹੀ ਸੀ।
ਪੈਦਾਇਸ਼ 10 : 9 (IRVPA)
ਉਹ ਯਹੋਵਾਹ ਦੇ ਅੱਗੇ ਇੱਕ ਬਲਵੰਤ ਸ਼ਿਕਾਰੀ ਸੀ। ਇਸ ਲਈ ਕਿਹਾ ਜਾਂਦਾ ਹੈ, ਨਿਮਰੋਦ ਵਰਗਾ ਯਹੋਵਾਹ ਦੇ ਅੱਗੇ ਬਲਵੰਤ ਸ਼ਿਕਾਰੀ।
ਪੈਦਾਇਸ਼ 10 : 10 (IRVPA)
ਉਸ ਦੇ ਰਾਜ ਦਾ ਅਰੰਭ ਸ਼ਿਨਾਰ ਦੇ ਦੇਸ਼ ਵਿੱਚ ਬਾਬਲ ਬੇਬੀਲੋਨ , ਅਰਕ, ਅਕੱਦ, ਕਲਨੇਹ ਤੋਂ ਹੋਇਆ ਸੀ।
ਪੈਦਾਇਸ਼ 10 : 11 (IRVPA)
ਉਸ ਦੇਸ਼ ਤੋਂ ਨਿੱਕਲ ਕੇ ਉਹ ਅੱਸ਼ੂਰ ਨੂੰ ਗਿਆ ਅਤੇ ਨੀਨਵਾਹ, ਰਹੋਬੋਥ-ਈਰ ਅਤੇ ਕਾਲਹ,
ਪੈਦਾਇਸ਼ 10 : 12 (IRVPA)
ਅਤੇ ਨੀਨਵਾਹ ਅਤੇ ਕਾਲਹ ਦੇ ਵਿਚਕਾਰ ਰਸਨ ਨੂੰ ਜਿਹੜਾ ਵੱਡਾ ਸ਼ਹਿਰ ਹੈ, ਬਣਾਇਆ।
ਪੈਦਾਇਸ਼ 10 : 13 (IRVPA)
ਮਿਸਰਾਇਮ ਲੂਦੀ, ਅਨਾਮੀ, ਲਹਾਬੀ, ਨਫ਼ਤੂਹੀ
ਪੈਦਾਇਸ਼ 10 : 14 (IRVPA)
ਅਤੇ ਪਤਰੂਸੀ, ਕੁਸਲੂਹੀ ਅਤੇ ਕਫ਼ਤੋਰੀ ਦਾ ਪਿਤਾ ਹੋਇਆ। (ਕੁਸਲੂਹੀ ਤੋਂ ਫ਼ਲਿਸਤੀ ਲੋਕ ਨਿੱਕਲੇ)
ਪੈਦਾਇਸ਼ 10 : 15 (IRVPA)
ਕਨਾਨ ਦੇ ਵੰਸ਼ ਵਿੱਚ ਸੀਦੋਨ ਉਸ ਦਾ ਪਹਿਲੌਠਾ ਪੁੱਤਰ ਸੀ, ਤਦ ਹੇਤ,
ਪੈਦਾਇਸ਼ 10 : 16 (IRVPA)
ਯਬੂਸੀ, ਅਮੋਰੀ, ਗਿਰਗਾਸ਼ੀ,
ਪੈਦਾਇਸ਼ 10 : 17 (IRVPA)
ਹਿੱਵੀ, ਅਰਕੀ, ਸੀਨੀ,
ਪੈਦਾਇਸ਼ 10 : 18 (IRVPA)
ਅਰਵਾਦੀ, ਸਮਾਰੀ ਅਤੇ ਹਮਾਥੀ ਲੋਕ ਹੋਏ ਅਤੇ ਇਸ ਤੋਂ ਬਾਅਦ ਕਨਾਨੀਆਂ ਦੇ ਘਰਾਣੇ ਵੀ ਫੈਲ ਗਏ।
ਪੈਦਾਇਸ਼ 10 : 19 (IRVPA)
ਕਨਾਨੀਆਂ ਦੀ ਹੱਦ ਸੀਦੋਨ ਤੋਂ ਗਰਾਰ ਨੂੰ ਜਾਂਦੇ ਹੋਏ ਅੱਜ਼ਾਹ ਤੱਕ ਸੀ ਅਤੇ ਸਦੂਮ, ਅਮੂਰਾਹ, ਅਦਮਾਹ, ਸਬੋਈਮ ਨੂੰ ਜਾਂਦੇ ਹੋਏ ਲਾਸ਼ਾ ਤੱਕ ਸੀ।
ਪੈਦਾਇਸ਼ 10 : 20 (IRVPA)
ਹਾਮ ਦੇ ਘਰਾਣੇ ਵਿੱਚ ਇਹ ਹੀ ਹੋਏ, ਅਤੇ ਇਹ ਵੱਖ-ਵੱਖ ਟੱਬਰਾਂ, ਭਾਸ਼ਾਵਾਂ, ਦੇਸਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ।
ਪੈਦਾਇਸ਼ 10 : 21 (IRVPA)
ਸ਼ੇਮ, ਜੋ ਸਾਰੇ ਏਬਰ ਦੇ ਵੰਸ਼ ਦਾ ਪੁਰਖਾ ਸੀ ਅਤੇ ਜੋ ਯਾਫ਼ਥ ਦਾ ਵੱਡਾ ਭਰਾ ਸੀ, ਉਸ ਦੇ ਵੀ ਪੁੱਤਰ ਜੰਮੇ।
ਪੈਦਾਇਸ਼ 10 : 22 (IRVPA)
ਸ਼ੇਮ ਦੇ ਪੁੱਤਰ: ਏਲਾਮ, ਅੱਸ਼ੂਰ, ਅਰਪਕਸਦ, ਲੂਦ ਅਤੇ ਅਰਾਮ ਸਨ।
ਪੈਦਾਇਸ਼ 10 : 23 (IRVPA)
ਅਰਾਮ ਦੇ ਪੁੱਤਰ: ਊਸ, ਹੂਲ, ਗਥਰ ਅਤੇ ਮੇਸ਼ੇਕ ਸਨ।
ਪੈਦਾਇਸ਼ 10 : 24 (IRVPA)
ਅਰਪਕਸਦ ਤੋਂ ਸ਼ਾਲਹ, ਸ਼ਾਲਹ ਤੋਂ ਏਬਰ ਜੰਮੇ।
ਪੈਦਾਇਸ਼ 10 : 25 (IRVPA)
ਏਬਰ ਦੇ ਦੋ ਪੁੱਤਰ ਜੰਮੇ, ਇੱਕ ਦਾ ਨਾਮ ਪੇਲੇਗ ਸੀ, ਕਿਉਂਕਿ ਉਹ ਦੇ ਦਿਨਾਂ ਵਿੱਚ ਧਰਤੀ ਵੰਡੀ ਗਈ ਅਤੇ ਉਹ ਦੇ ਭਰਾ ਦਾ ਨਾਮ ਯਾਕਤਾਨ ਸੀ।
ਪੈਦਾਇਸ਼ 10 : 26 (IRVPA)
ਯਾਕਤਾਨ ਤੋਂ ਅਲਮੋਦਾਦ, ਸ਼ਾਲਫ, ਹਸਰਮਾਵਥ, ਯਾਰਹ,
ਪੈਦਾਇਸ਼ 10 : 27 (IRVPA)
ਹਦੋਰਾਮ, ਊਜ਼ਾਲ, ਦਿਕਲਾਹ,
ਪੈਦਾਇਸ਼ 10 : 28 (IRVPA)
ਓਬਾਲ, ਅਬੀਮਾਏਲ, ਸ਼ਬਾ,
ਪੈਦਾਇਸ਼ 10 : 29 (IRVPA)
ਓਫੀਰ, ਹਵੀਲਾਹ ਅਤੇ ਯੋਬਾਬ ਜੰਮੇ। ਇਹ ਸਾਰੇ ਯਾਕਤਾਨ ਦੇ ਪੁੱਤਰ ਸਨ।
ਪੈਦਾਇਸ਼ 10 : 30 (IRVPA)
ਉਨ੍ਹਾਂ ਦਾ ਵਾਸ ਮੇਸ਼ਾ ਤੋਂ ਜਾਂਦੇ ਹੋਏ ਸਫ਼ਾਰ ਤੱਕ ਹੈ, ਜੋ ਪੂਰਬ ਦਾ ਇੱਕ ਪਰਬਤ ਹੈ।
ਪੈਦਾਇਸ਼ 10 : 31 (IRVPA)
ਇਹ ਸ਼ੇਮ ਦੇ ਪੁੱਤਰ ਹਨ, ਅਤੇ ਉਹ ਵੱਖ-ਵੱਖ ਟੱਬਰਾਂ, ਭਾਸ਼ਾਵਾਂ, ਦੇਸਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ।
ਪੈਦਾਇਸ਼ 10 : 32 (IRVPA)
ਨੂਹ ਦੇ ਪੁੱਤਰਾਂ ਦੇ ਘਰਾਣੇ ਇਹ ਹੀ ਹਨ: ਉਨ੍ਹਾਂ ਦੀਆਂ ਕੌਮਾਂ ਦੇ ਅਨੁਸਾਰ ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹੀ ਹਨ। ਜਲ ਪਰਲੋ ਤੋਂ ਬਾਅਦ ਧਰਤੀ ਉੱਤੇ ਸਾਰੀਆਂ ਕੌਮਾਂ ਇਨ੍ਹਾਂ ਵਿੱਚੋਂ ਹੀ ਫੈਲ ਗਈਆਂ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32