ਪੈਦਾਇਸ਼ - 15 : 1 (IRVPA)
{ਅਬਰਾਮ ਦੇ ਨਾਲ ਪਰਮੇਸ਼ੁਰ ਵੱਲੋਂ ਨੇਮ ਬੰਨ੍ਹਣ ਦਾ ਵਰਣਨ} [PS] ਇਨ੍ਹਾਂ ਗੱਲਾਂ ਤੋਂ ਬਾਅਦ ਯਹੋਵਾਹ ਦਾ ਇਹ ਬਚਨ ਦਰਸ਼ਣ ਵਿੱਚ ਅਬਰਾਮ ਕੋਲ ਆਇਆ: ਨਾ ਡਰ ਅਬਰਾਮ, ਮੈਂ ਤੇਰੇ ਲਈ ਢਾਲ਼ ਹਾਂ ਅਤੇ ਤੇਰੇ ਲਈ ਵੱਡਾ ਫਲ ਹਾਂ।
ਪੈਦਾਇਸ਼ - 15 : 2 (IRVPA)
ਅਬਰਾਮ ਨੇ ਆਖਿਆ, ਹੇ ਪ੍ਰਭੂ ਯਹੋਵਾਹ, ਤੂੰ ਮੈਨੂੰ ਕੀ ਦੇਵੇਂਗਾ? ਕਿਉਂ ਜੋ ਮੈਂ ਬੇ-ਔਲਾਦ ਜਾਂਦਾ ਹਾਂ ਅਤੇ ਮੇਰੇ ਘਰ ਦਾ ਵਾਰਿਸ ਇਹ ਦੰਮਿਸ਼ਕੀ ਅਲੀਅਜ਼ਰ ਹੈ।
ਪੈਦਾਇਸ਼ - 15 : 3 (IRVPA)
ਅਬਰਾਮ ਨੇ ਆਖਿਆ ਵੇਖ ਤੂੰ ਮੈਨੂੰ ਕੋਈ ਅੰਸ ਨਹੀਂ ਦਿੱਤੀ ਅਤੇ ਵੇਖ ਮੇਰੇ ਘਰਾਣੇ ਵਿੱਚ ਜੰਮਿਆ ਮੇਰਾ ਵਾਰਿਸ ਹੋਵੇਗਾ।
ਪੈਦਾਇਸ਼ - 15 : 4 (IRVPA)
ਤਦ ਯਹੋਵਾਹ ਦਾ ਬਚਨ ਉਹ ਦੇ ਕੋਲ ਆਇਆ, ਇਹ ਤੇਰਾ ਵਾਰਿਸ ਨਾ ਹੋਵੇਗਾ ਪਰ ਉਹ ਜੋ ਤੇਰੇ ਵਿੱਚੋਂ ਹੋਵੇਗਾ ਉਹ ਤੇਰਾ ਵਾਰਿਸ ਹੋਵੇਗਾ।
ਪੈਦਾਇਸ਼ - 15 : 5 (IRVPA)
ਯਹੋਵਾਹ ਪਰਮੇਸ਼ੁਰ ਉਸ ਨੂੰ ਬਾਹਰ ਲੈ ਗਿਆ ਅਤੇ ਆਖਿਆ, ਅਕਾਸ਼ ਵੱਲ ਵੇਖ ਅਤੇ ਤਾਰਿਆਂ ਨੂੰ ਗਿਣ, ਕੀ ਤੂੰ ਉਹਨਾਂ ਨੂੰ ਗਿਣ ਸਕਦਾ ਹੈ? ਫੇਰ ਉਸ ਨੇ ਉਹ ਨੂੰ ਆਖਿਆ, ਤੇਰੀ ਅੰਸ ਐਨੀ ਹੀ ਹੋਵੇਗੀ।
ਪੈਦਾਇਸ਼ - 15 : 6 (IRVPA)
ਉਸ ਨੇ ਯਹੋਵਾਹ ਉੱਤੇ ਵਿਸ਼ਵਾਸ ਕੀਤਾ, ਅਤੇ ਯਹੋਵਾਹ ਨੇ ਉਹ ਦੇ ਲਈ ਇਸ ਗੱਲ ਨੂੰ ਧਾਰਮਿਕਤਾ [* ਪੜ੍ਹੋ-ਗਲਾਤੀਆਂ 3:6, ਰੋਮੀਆਂ 4:3, ਯਾਕੂਬ 2:23] ਗਿਣਿਆ।
ਪੈਦਾਇਸ਼ - 15 : 7 (IRVPA)
ਤਦ ਉਸ ਨੇ ਉਹ ਨੂੰ ਆਖਿਆ, ਮੈਂ ਉਹੀ ਯਹੋਵਾਹ ਹਾਂ ਜੋ ਤੈਨੂੰ ਕਸਦੀਆਂ ਦੇ ਊਰ ਨਗਰ ਵਿੱਚੋਂ ਬਾਹਰ ਕੱਢ ਲੈ ਆਇਆ ਹਾਂ, ਤਾਂ ਜੋ ਮੈਂ ਤੈਨੂੰ ਇਹ ਦੇਸ਼ ਤੇਰੀ ਵਿਰਾਸਤ ਹੋਣ ਲਈ ਦੇ ਦਿਆਂ।
ਪੈਦਾਇਸ਼ - 15 : 8 (IRVPA)
ਉਸ ਨੇ ਆਖਿਆ, ਹੇ ਪ੍ਰਭੂ ਯਹੋਵਾਹ ਮੈਂ ਕਿਸ ਤਰ੍ਹਾਂ ਜਾਣਾ ਕਿ ਮੈਂ ਉਸ ਨੂੰ ਵਿਰਾਸਤ ਦੇ ਤੌਰ ਤੇ ਲਵਾਂਗਾ?
ਪੈਦਾਇਸ਼ - 15 : 9 (IRVPA)
ਯਹੋਵਾਹ ਨੇ ਉਸ ਨੂੰ ਆਖਿਆ, ਮੇਰੇ ਲਈ ਇੱਕ ਤਿੰਨ ਸਾਲ ਦੀ ਵੱਛੀ, ਇੱਕ ਤਿੰਨ ਸਾਲ ਦੀ ਬੱਕਰੀ ਅਤੇ ਇੱਕ ਤਿੰਨ ਸਾਲ ਦਾ ਲੇਲਾ, ਇੱਕ ਘੁੱਗੀ ਅਤੇ ਇੱਕ ਕਬੂਤਰ ਦਾ ਬੱਚਾ ਲੈ।
ਪੈਦਾਇਸ਼ - 15 : 10 (IRVPA)
ਉਹ ਯਹੋਵਾਹ ਦੇ ਲਈ ਇਹ ਸਭ ਕੁਝ ਲੈ ਆਇਆ ਅਤੇ ਉਨ੍ਹਾਂ ਦੇ ਦੋ-ਦੋ ਟੋਟੇ ਕੀਤੇ ਅਤੇ ਉਸ ਨੇ ਇੱਕ ਟੋਟੇ ਨੂੰ ਦੂਜੇ ਦੇ ਸਾਹਮਣੇ ਰੱਖਿਆ, ਪਰ ਪੰਛੀਆਂ ਦੇ ਟੋਟੇ ਨਾ ਕੀਤੇ।
ਪੈਦਾਇਸ਼ - 15 : 11 (IRVPA)
ਜਦ ਸ਼ਿਕਾਰੀ ਪੰਛੀ ਉਨ੍ਹਾਂ ਲੋਥਾਂ ਉੱਤੇ ਉਤਰੇ, ਤਦ ਅਬਰਾਮ ਨੇ ਉਨ੍ਹਾਂ ਨੂੰ ਹਟਾਇਆ।
ਪੈਦਾਇਸ਼ - 15 : 12 (IRVPA)
ਜਦ ਸੂਰਜ ਡੁੱਬਣ ਲੱਗਾ, ਤਦ ਅਬਰਾਮ ਨੂੰ ਗੂੜ੍ਹੀ ਨੀਂਦ ਆ ਪਈ ਅਤੇ ਵੇਖੋ, ਇੱਕ ਵੱਡਾ ਡਰਾਉਣਾ ਹਨ੍ਹੇਰਾ ਉਹ ਦੇ ਉੱਤੇ ਛਾ ਗਿਆ।
ਪੈਦਾਇਸ਼ - 15 : 13 (IRVPA)
ਉਸ ਨੇ ਅਬਰਾਮ ਨੂੰ ਆਖਿਆ, ਤੂੰ ਸੱਚ ਜਾਣ, ਕਿ ਤੇਰਾ ਵੰਸ਼ ਇੱਕ ਪਰਾਏ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇਗਾ ਅਤੇ ਉਹ ਉਨ੍ਹਾਂ ਨੂੰ ਗ਼ੁਲਾਮ ਬਣਾ ਕੇ ਰੱਖਣਗੇ ਅਤੇ ਚਾਰ ਸੌ ਸਾਲ ਤੱਕ ਉਨ੍ਹਾਂ ਨੂੰ ਦੁੱਖ ਦੇਣਗੇ।
ਪੈਦਾਇਸ਼ - 15 : 14 (IRVPA)
ਪਰ ਉਸ ਕੌਮ ਨੂੰ ਵੀ ਜਿਸ ਦੀ ਉਹ ਗ਼ੁਲਾਮੀ ਕਰਨਗੇ, ਮੈਂ ਸਜ਼ਾ ਦਿਆਂਗਾ, ਅਤੇ ਇਸ ਤੋਂ ਬਾਅਦ ਉਹ ਵੱਡੇ ਮਾਲ-ਧਨ ਨਾਲ ਉੱਥੋਂ ਨਿੱਕਲ ਆਉਣਗੇ।
ਪੈਦਾਇਸ਼ - 15 : 15 (IRVPA)
ਪਰ ਤੂੰ ਆਪਣੇ ਪੁਰਖਿਆਂ ਕੋਲ ਸ਼ਾਂਤੀ ਨਾਲ ਜਾਵੇਂਗਾ।
ਪੈਦਾਇਸ਼ - 15 : 16 (IRVPA)
ਤੂੰ ਚੰਗੀ ਬਜ਼ੁਰਗੀ ਵਿੱਚ ਦਫ਼ਨਾਇਆ ਜਾਵੇਂਗਾ ਅਤੇ ਚੌਥੀ ਪੀੜ੍ਹੀ ਵਿੱਚ ਓਹ ਵਾਪਿਸ ਮੁੜ ਆਉਣਗੇ ਕਿਉਂਕਿ ਜੋ ਅਮੋਰੀਆਂ ਦੀ ਬੁਰਿਆਈ ਅਜੇ ਪੂਰੀ ਨਹੀਂ ਹੋਈ।
ਪੈਦਾਇਸ਼ - 15 : 17 (IRVPA)
ਅਜਿਹਾ ਹੋਇਆ ਕਿ ਜਦ ਸੂਰਜ ਡੁੱਬ ਗਿਆ ਅਤੇ ਹਨ੍ਹੇਰਾ ਹੋ ਗਿਆ ਤਾਂ ਵੇਖੋ ਇੱਕ ਧੂੰਏਂ ਵਾਲਾ ਤੰਦੂਰ ਅਤੇ ਬਲਦੀ ਮਸ਼ਾਲ ਇਨ੍ਹਾਂ ਟੋਟਿਆਂ ਵਿੱਚੋਂ ਦੀ ਲੰਘ ਗਈ।
ਪੈਦਾਇਸ਼ - 15 : 18 (IRVPA)
ਉਸ ਦਿਨ ਯਹੋਵਾਹ ਨੇ ਇੱਕ ਨੇਮ ਅਬਰਾਮ ਨਾਲ ਬੰਨ੍ਹਿਆ, ਤੇਰੀ ਅੰਸ ਨੂੰ ਮੈਂ ਇਹ ਦੇਸ਼ ਦੇ ਦਿੱਤਾ ਹੈ ਅਰਥਾਤ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫ਼ਰਾਤ ਤੱਕ
ਪੈਦਾਇਸ਼ - 15 : 19 (IRVPA)
ਅਰਥਾਤ ਕੇਨੀ, ਕਨਿੱਜ਼ੀ ਅਤੇ ਕਦਮੋਨੀ,
ਪੈਦਾਇਸ਼ - 15 : 20 (IRVPA)
ਹਿੱਤੀ, ਫ਼ਰਿੱਜ਼ੀ ਅਤੇ ਰਫ਼ਾਈਮ,
ਪੈਦਾਇਸ਼ - 15 : 21 (IRVPA)
ਅਮੋਰੀ, ਕਨਾਨੀ, ਗਿਰਗਾਸ਼ੀ ਅਤੇ ਯਬੂਸੀ ਇਹ ਵੀ ਦੇ ਦਿੱਤੇ ਹਨ। [PE]

1 2 3 4 5 6 7 8 9 10 11 12 13 14 15 16 17 18 19 20 21

BG:

Opacity:

Color:


Size:


Font: