ਪੈਦਾਇਸ਼ 18 : 1 (IRVPA)
ਇਸਹਾਕ ਦੇ ਜਨਮ ਦਾ ਵਾਅਦਾ ਯਹੋਵਾਹ ਨੇ ਅਬਰਾਹਾਮ ਨੂੰ ਮਮਰੇ ਦੇ ਬਲੂਤਾਂ ਵਿੱਚ ਦਰਸ਼ਣ ਦਿੱਤਾ, ਜਦ ਉਹ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਦਿਨ ਦੀ ਧੁੱਪ ਵੇਲੇ ਬੈਠਾ ਹੋਇਆ ਸੀ।
ਪੈਦਾਇਸ਼ 18 : 2 (IRVPA)
ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ, ਤਾਂ ਵੇਖੋ ਤਿੰਨ ਮਨੁੱਖ ਉਹ ਦੇ ਸਾਹਮਣੇ ਖੜ੍ਹੇ ਸਨ। ਉਨ੍ਹਾਂ ਨੂੰ ਵੇਖਦਿਆਂ ਹੀ, ਉਹ ਉਨ੍ਹਾਂ ਨੂੰ ਮਿਲਣ ਲਈ ਆਪਣੇ ਤੰਬੂ ਦੇ ਦਰਵਾਜ਼ੇ ਤੋਂ ਭੱਜਿਆ ਅਤੇ ਧਰਤੀ ਤੱਕ ਝੁੱਕ ਕੇ ਮੱਥਾ ਟੇਕਿਆ।
ਪੈਦਾਇਸ਼ 18 : 3 (IRVPA)
ਉਸ ਨੇ ਆਖਿਆ, ਹੇ ਪ੍ਰਭੂ! ਜੇ ਮੇਰੇ ਉੱਤੇ ਤੁਹਾਡੀ ਕਿਰਪਾ ਦੀ ਨਜ਼ਰ ਹੋਈ ਹੈ ਤਾਂ ਆਪਣੇ ਦਾਸ ਦੇ ਕੋਲੋਂ ਚਲੇ ਨਾ ਜਾਣਾ।
ਪੈਦਾਇਸ਼ 18 : 4 (IRVPA)
ਮੈਂ ਥੋੜ੍ਹਾ ਜਿਹਾ ਪਾਣੀ ਲਿਆਉਂਦਾ ਹਾਂ, ਤਾਂ ਜੋ ਤੁਸੀਂ ਆਪਣੇ ਪੈਰ ਧੋ ਕੇ ਰੁੱਖ ਹੇਠ ਆਰਾਮ ਕਰੋ।
ਪੈਦਾਇਸ਼ 18 : 5 (IRVPA)
ਮੈਂ ਥੋੜ੍ਹੀ ਜਿਹੀ ਰੋਟੀ ਵੀ ਲਿਆਉਂਦਾ ਹਾਂ, ਜੋ ਤੁਸੀਂ ਆਪਣੇ ਮਨਾਂ ਨੂੰ ਤ੍ਰਿਪਤ ਕਰੋ। ਫੇਰ ਤੁਸੀਂ ਅੱਗੇ ਲੰਘ ਜਾਇਓ, ਕਿਉਂਕਿ ਤੁਸੀਂ ਇਸੇ ਲਈ ਆਪਣੇ ਦਾਸ ਕੋਲ ਆਏ ਹੋ। ਤਦ ਉਨ੍ਹਾਂ ਨੇ ਆਖਿਆ, ਜਿਵੇਂ ਤੂੰ ਕਿਹਾ ਹੈ ਉਸੇ ਤਰ੍ਹਾਂ ਹੀ ਕਰ।
ਪੈਦਾਇਸ਼ 18 : 6 (IRVPA)
ਤਦ ਅਬਰਾਹਾਮ ਝੱਟ ਸਾਰਾਹ ਕੋਲ ਤੰਬੂ ਵਿੱਚ ਗਿਆ ਅਤੇ ਆਖਿਆ, ਜਲਦੀ ਕਰ ਅਤੇ ਤਿੰਨ ਮਾਪ* ਵੀਹ ਕਿੱਲੋ ਮੈਦਾ ਗੁੰਨ੍ਹ ਕੇ ਰੋਟੀਆਂ ਪਕਾ
ਪੈਦਾਇਸ਼ 18 : 7 (IRVPA)
ਅਤੇ ਅਬਰਾਹਾਮ ਨੱਸ ਕੇ ਚੌਣੇ ਵਿੱਚ ਗਿਆ ਅਤੇ ਇੱਕ ਚੰਗਾ ਅਤੇ ਨਰਮ ਵੱਛਾ ਲੈ ਕੇ ਇੱਕ ਸੇਵਕ ਨੂੰ ਦਿੱਤਾ ਅਤੇ ਉਸ ਨੇ ਛੇਤੀ ਨਾਲ ਉਹ ਨੂੰ ਤਿਆਰ ਕੀਤਾ।
ਪੈਦਾਇਸ਼ 18 : 8 (IRVPA)
ਫੇਰ ਉਸ ਨੇ ਦਹੀਂ, ਦੁੱਧ ਅਤੇ ਉਹ ਵੱਛਾ ਜਿਸ ਨੂੰ ਉਸ ਨੇ ਤਿਆਰ ਕਰਵਾਇਆ ਸੀ, ਲੈ ਕੇ ਉਨ੍ਹਾਂ ਦੇ ਅੱਗੇ ਪਰੋਸ ਦਿੱਤਾ ਅਤੇ ਆਪ ਉਨ੍ਹਾਂ ਦੇ ਕੋਲ ਰੁੱਖ ਹੇਠ ਖੜ੍ਹਾ ਰਿਹਾ ਅਤੇ ਉਨ੍ਹਾਂ ਨੇ ਖਾਧਾ।
ਪੈਦਾਇਸ਼ 18 : 9 (IRVPA)
ਫੇਰ ਉਨ੍ਹਾਂ ਨੇ ਉਹ ਨੂੰ ਪੁੱਛਿਆ, ਤੇਰੀ ਪਤਨੀ ਸਾਰਾਹ ਕਿੱਥੇ ਹੈ? ਉਸ ਨੇ ਆਖਿਆ, ਉਹ ਤੰਬੂ ਵਿੱਚ ਹੈ।
ਪੈਦਾਇਸ਼ 18 : 10 (IRVPA)
ਉਹਨਾਂ ਵਿੱਚੋਂ ਇੱਕ† ਯਹੋਵਾਹ ਨੇ ਆਖਿਆ, ਮੈਂ ਜ਼ਰੂਰ ਬਸੰਤ ਦੀ ਰੁੱਤੇ ਤੇਰੇ ਕੋਲ ਵਾਪਿਸ ਆਵਾਂਗਾ ਅਤੇ ਵੇਖ ਤੇਰੀ ਪਤਨੀ ਸਾਰਾਹ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਸਾਰਾਹ ਤੰਬੂ ਦੇ ਬੂਹੇ ਵਿੱਚ ਜਿਹੜਾ ਉਹ ਦੇ ਪਿੱਛੇ ਸੀ, ਸੁਣ ਰਹੀ ਸੀ।
ਪੈਦਾਇਸ਼ 18 : 11 (IRVPA)
ਅਬਰਾਹਾਮ ਅਤੇ ਸਾਰਾਹ ਬੁੱਢੇ ਅਤੇ ਵੱਡੀ ਉਮਰ ਦੇ ਸਨ ਅਤੇ ਸਾਰਾਹ ਦੀ ਮਾਹਵਾਰੀ ਵੀ ਬੰਦ ਹੋ ਗਈ ਸੀ।
ਪੈਦਾਇਸ਼ 18 : 12 (IRVPA)
ਤਦ ਸਾਰਾਹ ਆਪਣੇ ਮਨ ਵਿੱਚ ਹੱਸੀ ਤੇ ਆਖਿਆ ਕਿ ਜਦੋਂ ਮੈਂ ਬੁੱਢੀ ਹੋ ਗਈ ਹਾਂ ਅਤੇ ਮੇਰਾ ਸੁਆਮੀ ਵੀ ਬੁੱਢਾ ਹੈ, ਕੀ ਮੈਨੂੰ ਇਹ ਸੁੱਖ ਮਿਲੇਗਾ?
ਪੈਦਾਇਸ਼ 18 : 13 (IRVPA)
ਤਦ ਯਹੋਵਾਹ ਨੇ ਅਬਰਾਹਾਮ ਨੂੰ ਆਖਿਆ, ਸਾਰਾਹ ਕਿਉਂ ਇਹ ਆਖ ਕੇ ਹੱਸੀ ਕਿ ਜਦ ਮੈਂ ਬੁੱਢੀ ਹੋ ਗਈ ਹਾਂ ਤਾਂ, ਕੀ ਮੈਂ ਸੱਚ-ਮੁੱਚ ਪੁੱਤਰ ਨੂੰ ਜਨਮ ਦੇਵਾਂਗੀ? ਭਲਾ, ਯਹੋਵਾਹ ਲਈ ਕੋਈ ਗੱਲ ਔਖੀ ਹੈ?
ਪੈਦਾਇਸ਼ 18 : 14 (IRVPA)
ਨਿਯੁਕਤ ਸਮੇਂ ਸਿਰ ਮੈਂ ਤੇਰੇ ਕੋਲ ਵਾਪਿਸ ਆਵਾਂਗਾ ਅਤੇ ਸਾਰਾਹ ਪੁੱਤਰ ਨੂੰ ਜਨਮ ਦੇਵੇਗੀ।
ਪੈਦਾਇਸ਼ 18 : 15 (IRVPA)
ਪਰ ਸਾਰਾਹ ਇਹ ਆਖ ਕੇ ਮੁੱਕਰ ਗਈ, ਕਿ ਮੈਂ ਨਹੀਂ ਹੱਸੀ ਕਿਉਂ ਜੋ ਉਹ ਡਰ ਗਈ ਪਰੰਤੂ ਉਸ ਨੇ ਆਖਿਆ, ਨਹੀਂ ਤੂੰ ਜ਼ਰੂਰ ਹੱਸੀ ਹੈਂ।
ਪੈਦਾਇਸ਼ 18 : 16 (IRVPA)
ਸਦੂਮ ਅਤੇ ਅਮੂਰਾਹ ਦੇ ਨਾਸ ਦਾ ਵਰਣਨ ਤਦ ਉਨ੍ਹਾਂ ਮਨੁੱਖਾਂ ਨੇ ਉੱਥੋਂ ਉੱਠ ਕੇ ਸਦੂਮ ਵੱਲ ਵੇਖਿਆ ਅਤੇ ਅਬਰਾਹਾਮ ਉਨ੍ਹਾਂ ਨੂੰ ਰਾਹੇ ਪਾਉਣ ਲਈ ਨਾਲ ਤੁਰ ਪਿਆ।
ਪੈਦਾਇਸ਼ 18 : 17 (IRVPA)
ਤਦ ਯਹੋਵਾਹ ਨੇ ਆਖਿਆ, ਮੈਂ ਅਬਰਾਹਾਮ ਤੋਂ ਉਹ ਜੋ ਮੈਂ ਕਰਨ ਵਾਲਾ ਹਾਂ ਕਿਉਂ ਲੁਕਾਵਾਂ?
ਪੈਦਾਇਸ਼ 18 : 18 (IRVPA)
ਅਬਰਾਹਾਮ ਇੱਕ ਵੱਡੀ ਅਤੇ ਬਲਵੰਤ ਕੌਮ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਤੋਂ ਬਰਕਤ ਪਾਉਣਗੀਆਂ।
ਪੈਦਾਇਸ਼ 18 : 19 (IRVPA)
ਕਿਉਂਕਿ ਮੈਂ ਜਾਣ ਲਿਆ ਹੈ ਕਿ ਉਹ ਆਪਣੇ ਪੁੱਤਰਾਂ ਅਤੇ ਘਰਾਣੇ ਨੂੰ ਜੋ ਉਸ ਤੋਂ ਬਾਅਦ ਵਿੱਚ ਰਹਿ ਜਾਣਗੇ, ਆਗਿਆ ਦੇਵੇਗਾ ਕਿ ਉਹ ਯਹੋਵਾਹ ਦੇ ਰਾਹ ਦੀ ਪਾਲਨਾ ਕਰਨ ਅਤੇ ਧਰਮ ਅਤੇ ਨਿਆਂ ਕਰਦੇ ਰਹਿਣ, ਤਾਂ ਕਿ ਜੋ ਕੁਝ ਯਹੋਵਾਹ ਨੇ ਅਬਰਾਹਾਮ ਦੇ ਵਿਖੇ ਬੋਲਿਆ ਹੈ ਉਸ ਨੂੰ ਪੂਰਾ ਕਰੇ।
ਪੈਦਾਇਸ਼ 18 : 20 (IRVPA)
ਫਿਰ ਯਹੋਵਾਹ ਨੇ ਆਖਿਆ, ਸਦੂਮ ਅਤੇ ਅਮੂਰਾਹ ਸ਼ਹਿਰ ਦਾ ਰੌਲ਼ਾ ਬਹੁਤ ਵੱਧ ਗਿਆ ਹੈ ਅਤੇ ਉਨ੍ਹਾਂ ਦਾ ਪਾਪ ਵੀ ਬਹੁਤ ਭਾਰੀ ਹੈ।
ਪੈਦਾਇਸ਼ 18 : 21 (IRVPA)
ਇਸ ਲਈ ਮੈਂ ਉਤਰ ਕੇ ਵੇਖਾਂਗਾ ਕਿ ਉਨ੍ਹਾਂ ਨੇ ਉਸ ਰੌਲ਼ੇ ਅਨੁਸਾਰ ਜੋ ਮੇਰੇ ਕੋਲ ਆਇਆ ਹੈ, ਸਭ ਕੁਝ ਕੀਤਾ ਹੈ ਜਾਂ ਨਹੀਂ, ਜੇ ਉਹਨਾਂ ਨਹੀਂ ਕੀਤਾ ਹੈ ਤਾਂ ਮੈਂ ਜਾਣ ਜਾਂਵਾਂਗਾ।
ਪੈਦਾਇਸ਼ 18 : 22 (IRVPA)
ਤਦ ਓਹ ਮਨੁੱਖ ਉੱਥੋਂ ਮੁੜ ਕੇ ਸਦੂਮ ਵੱਲ ਤੁਰ ਪਏ, ਪਰ ਅਬਰਾਹਾਮ ਯਹੋਵਾਹ ਦੇ ਸਨਮੁਖ ਖੜ੍ਹਾ ਰਿਹਾ।
ਪੈਦਾਇਸ਼ 18 : 23 (IRVPA)
ਤਦ ਅਬਰਾਹਾਮ ਨੇ ਨੇੜੇ ਹੋ ਕੇ ਆਖਿਆ, ਕੀ ਤੂੰ ਸੱਚ-ਮੁੱਚ ਧਰਮੀ ਨੂੰ ਕੁਧਰਮੀ ਨਾਲ ਨਾਸ ਕਰੇਂਗਾ?
ਪੈਦਾਇਸ਼ 18 : 24 (IRVPA)
ਸ਼ਾਇਦ ਉਸ ਨਗਰ ਵਿੱਚ ਪੰਜਾਹ ਧਰਮੀ ਹੋਣ। ਕੀ ਤੂੰ ਜ਼ਰੂਰ ਉਸ ਥਾਂ ਨੂੰ ਮਿਟਾ ਦੇਵੇਂਗਾ ਅਤੇ ਉਨ੍ਹਾਂ ਪੰਜਾਹਾਂ ਧਰਮੀਆਂ ਦੇ ਕਾਰਨ ਜੋ ਉਸ ਵਿੱਚ ਹਨ, ਛੱਡ ਨਾ ਦੇਵੇਂਗਾ?
ਪੈਦਾਇਸ਼ 18 : 25 (IRVPA)
ਅਜਿਹਾ ਕਰਨਾ ਅਰਥਾਤ ਧਰਮੀ ਨੂੰ ਕੁਧਰਮੀ ਨਾਲ ਮਾਰਨਾ ਤੈਥੋਂ ਦੂਰ ਹੋਵੇ ਨਹੀਂ ਤਾਂ ਧਰਮੀ ਕੁਧਰਮੀ ਦੇ ਸਮਾਨ ਹੋ ਜਾਵੇਗਾ। ਅਜਿਹਾ ਕਰਨਾ ਤੇਰੇ ਤੋਂ ਦੂਰ ਹੋਵੇ।
ਪੈਦਾਇਸ਼ 18 : 26 (IRVPA)
ਕੀ ਸਾਰੀ ਧਰਤੀ ਦਾ ਨਿਆਈਂ ਨਿਆਂ ਨਾ ਕਰੇਗਾ? ਯਹੋਵਾਹ ਨੇ ਆਖਿਆ, ਜੇ ਸਦੂਮ ਵਿੱਚ ਪੰਜਾਹ ਧਰਮੀ ਮੈਨੂੰ ਲੱਭਣ, ਤਾਂ ਮੈਂ ਸਾਰੇ ਨਗਰ ਨੂੰ ਉਨ੍ਹਾਂ ਦੇ ਕਾਰਨ ਛੱਡ ਦਿਆਂਗਾ।
ਪੈਦਾਇਸ਼ 18 : 27 (IRVPA)
ਫੇਰ ਅਬਰਾਹਾਮ ਨੇ ਉੱਤਰ ਦੇ ਕੇ ਆਖਿਆ, ਵੇਖ, ਮੈਂ ਆਪਣੇ ਪ੍ਰਭੂ ਨਾਲ ਗੱਲ ਕਰਨ ਦੀ ਦਲੇਰੀ ਕੀਤੀ ਹੈ, ਭਾਵੇਂ ਮੈਂ ਧੂੜ ਅਤੇ ਮਿੱਟੀ ਹੀ ਹਾਂ।
ਪੈਦਾਇਸ਼ 18 : 28 (IRVPA)
ਸ਼ਾਇਦ ਪੰਜਾਹ ਧਰਮੀਆਂ ਵਿੱਚੋਂ ਪੰਜ ਘੱਟ ਹੋਣ। ਕੀ ਉਨ੍ਹਾਂ ਪੰਜਾਂ ਦੇ ਕਾਰਨ ਤੂੰ ਸਾਰਾ ਨਗਰ ਨਸ਼ਟ ਕਰੇਂਗਾ? ਉਸ ਨੇ ਆਖਿਆ, ਜੇ ਉੱਥੇ ਮੈਨੂੰ ਪੈਂਤਾਲੀ ਲੱਭਣ ਤਾਂ ਵੀ ਮੈਂ ਉਸ ਨੂੰ ਨਸ਼ਟ ਨਹੀਂ ਕਰਾਂਗਾ।
ਪੈਦਾਇਸ਼ 18 : 29 (IRVPA)
ਫੇਰ ਉਸ ਨੇ ਇੱਕ ਵਾਰੀ ਹੋਰ ਉਹ ਦੇ ਨਾਲ ਗੱਲ ਕਰਕੇ ਆਖਿਆ, ਸ਼ਾਇਦ ਉੱਥੇ ਚਾਲ੍ਹੀ ਲੱਭਣ। ਉਸ ਨੇ ਆਖਿਆ, ਮੈਂ ਉਨ੍ਹਾਂ ਚਾਲ੍ਹੀਆਂ ਦੇ ਕਾਰਨ ਇਹ ਨਹੀਂ ਕਰਾਂਗਾ।
ਪੈਦਾਇਸ਼ 18 : 30 (IRVPA)
ਤਦ ਉਸ ਨੇ ਆਖਿਆ, ਪ੍ਰਭੂ ਕ੍ਰੋਧਵਾਨ ਨਾ ਹੋਵੇ ਤਾਂ ਮੈਂ ਗੱਲ ਕਰਾਂ, ਸ਼ਾਇਦ ਉੱਥੇ ਤੀਹ ਲੱਭਣ। ਉਸ ਨੇ ਆਖਿਆ, ਜੇ ਉੱਥੇ ਤੀਹ ਮੈਨੂੰ ਲੱਭਣ ਤਾਂ ਵੀ ਮੈਂ ਇਹ ਨਹੀਂ ਕਰਾਂਗਾ।
ਪੈਦਾਇਸ਼ 18 : 31 (IRVPA)
ਫੇਰ ਉਸ ਨੇ ਆਖਿਆ, ਵੇਖ ਮੈਂ ਪ੍ਰਭੂ ਨਾਲ ਗੱਲ ਕਰਨ ਦੀ ਦਲੇਰੀ ਕੀਤੀ ਹੈ। ਸ਼ਾਇਦ ਉੱਥੇ ਵੀਹ ਲੱਭਣ। ਉਸ ਨੇ ਆਖਿਆ, ਮੈਂ ਉਨ੍ਹਾਂ ਵੀਹਾਂ ਦੇ ਕਾਰਨ ਵੀ ਨਸ਼ਟ ਨਹੀਂ ਕਰਾਂਗਾ।
ਪੈਦਾਇਸ਼ 18 : 32 (IRVPA)
ਫੇਰ ਉਸ ਨੇ ਆਖਿਆ, ਪ੍ਰਭੂ ਕ੍ਰੋਧਵਾਨ ਨਾ ਹੋਵੇ ਤਾਂ ਮੈਂ ਇੱਕੋ ਹੀ ਵਾਰ ਫੇਰ ਗੱਲ ਕਰਾਂਗਾ। ਸ਼ਾਇਦ ਉੱਥੇ ਦਸ ਲੱਭਣ ਤਦ ਉਸ ਨੇ ਆਖਿਆ, ਮੈਂ ਉਨ੍ਹਾਂ ਦਸਾਂ ਦੇ ਕਾਰਨ ਨਗਰ ਨੂੰ ਨਸ਼ਟ ਨਹੀਂ ਕਰਾਂਗਾ।
ਪੈਦਾਇਸ਼ 18 : 33 (IRVPA)
ਜਦ ਯਹੋਵਾਹ ਅਬਰਾਹਾਮ ਨਾਲ ਗੱਲਾਂ ਕਰ ਚੁੱਕਿਆ ਤਦ ਉਹ ਚੱਲਿਆ ਗਿਆ ਅਤੇ ਅਬਰਾਹਾਮ ਆਪਣੀ ਥਾਂ ਨੂੰ ਮੁੜ ਗਿਆ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33