ਪੈਦਾਇਸ਼ - 24 : 1 (IRVPA)
{ਇਸਹਾਕ ਦਾ ਵਿਆਹ} [PS] ਹੁਣ ਅਬਰਾਹਾਮ ਬਹੁਤ ਬਜ਼ੁਰਗ ਅਤੇ ਵੱਡੀ ਉਮਰ ਦਾ ਹੋ ਗਿਆ ਸੀ ਅਤੇ ਯਹੋਵਾਹ ਨੇ ਸਾਰੀਆਂ ਗੱਲਾਂ ਵਿੱਚ ਅਬਰਾਹਾਮ ਨੂੰ ਬਰਕਤ ਦਿੱਤੀ।
ਪੈਦਾਇਸ਼ - 24 : 2 (IRVPA)
ਅਬਰਾਹਾਮ ਨੇ ਆਪਣੇ ਘਰ ਦੇ ਪੁਰਾਣੇ ਨੌਕਰ ਨੂੰ, ਜਿਹੜਾ ਉਸ ਦੀਆਂ ਸਾਰੀਆਂ ਚੀਜ਼ਾਂ ਦਾ ਮੁਖ਼ਤਿਆਰ ਸੀ ਆਖਿਆ, ਆਪਣਾ ਹੱਥ ਮੇਰੇ ਪੱਟ ਦੇ ਹੇਠ ਰੱਖ [* ਉਹਨਾਂ ਦਿਨਾਂ ਵਿੱਚ ਲੋਕ ਅਜਿਹਾ ਕਰਦੇ ਹੋਏ ਸਹੁੰ ਖਾਂਦੇ ਸਨ l ] ;
ਪੈਦਾਇਸ਼ - 24 : 3 (IRVPA)
ਮੈਂ ਤੈਨੂੰ ਯਹੋਵਾਹ ਅਕਾਸ਼ ਦੇ ਪਰਮੇਸ਼ੁਰ ਅਤੇ ਧਰਤੀ ਦੇ ਪਰਮੇਸ਼ੁਰ ਦੀ ਸਹੁੰ ਦੇਵਾਂ ਕਿ ਤੂੰ ਮੇਰੇ ਪੁੱਤਰ ਲਈ ਕਨਾਨੀਆਂ ਦੀਆਂ ਧੀਆਂ ਵਿੱਚੋਂ ਪਤਨੀ ਨਾ ਲਿਆਵੀਂ, ਜਿਨ੍ਹਾਂ ਵਿੱਚ ਮੈਂ ਵੱਸਦਾ ਹਾਂ।
ਪੈਦਾਇਸ਼ - 24 : 4 (IRVPA)
ਪਰ ਤੂੰ ਮੇਰੇ ਆਪਣੇ ਦੇਸ਼ ਵਿੱਚ ਅਤੇ ਮੇਰੇ ਘਰਾਣੇ ਦੇ ਕੋਲ ਜਾਈਂ ਅਤੇ ਮੇਰੇ ਪੁੱਤਰ ਇਸਹਾਕ ਲਈ ਪਤਨੀ ਲੈ ਆਵੀਂ।
ਪੈਦਾਇਸ਼ - 24 : 5 (IRVPA)
ਤਦ ਉਸ ਨੌਕਰ ਨੇ ਉਹ ਨੂੰ ਆਖਿਆ, ਸ਼ਾਇਦ ਉਹ ਇਸਤਰੀ ਮੇਰੇ ਨਾਲ ਇਸ ਦੇਸ਼ ਵਿੱਚ ਆਉਣਾ ਨਾ ਚਾਹੇ, ਤਾਂ ਕੀ ਮੈਂ ਤੇਰੇ ਪੁੱਤਰ ਨੂੰ ਉਸ ਦੇਸ਼ ਨੂੰ ਵਾਪਿਸ ਲੈ ਜਾਂਵਾਂ ਜਿੱਥੋਂ ਤੂੰ ਆਇਆ ਹੈਂ?
ਪੈਦਾਇਸ਼ - 24 : 6 (IRVPA)
ਅਬਰਾਹਾਮ ਨੇ ਉਸ ਨੂੰ ਆਖਿਆ, ਖ਼ਬਰਦਾਰ, ਮੇਰੇ ਪੁੱਤਰ ਨੂੰ ਕਦੇ ਵੀ ਉਸ ਦੇਸ਼ ਵਿੱਚ ਨਾ ਲੈ ਜਾਵੀਂ।
ਪੈਦਾਇਸ਼ - 24 : 7 (IRVPA)
ਸਵਰਗ ਦਾ ਪਰਮੇਸ਼ੁਰ ਯਹੋਵਾਹ ਜੋ ਮੈਨੂੰ ਮੇਰੇ ਪਿਤਾ ਦੇ ਘਰ ਤੋਂ ਅਤੇ ਮੇਰੀ ਜਨਮ ਭੂਮੀ ਤੋਂ ਕੱਢ ਲੈ ਆਇਆ, ਜੋ ਮੇਰੇ ਨਾਲ ਬੋਲਿਆ ਅਤੇ ਮੇਰੇ ਨਾਲ ਸਹੁੰ ਖਾ ਕੇ ਆਖਿਆ ਕਿ ਮੈਂ ਤੇਰੀ ਅੰਸ ਨੂੰ ਇਹ ਦੇਸ਼ ਦਿਆਂਗਾ। ਉਹ ਹੀ ਆਪਣਾ ਦੂਤ ਤੇਰੇ ਅੱਗੇ ਭੇਜੇਗਾ ਅਤੇ ਤੂੰ ਉੱਥੋਂ ਮੇਰੇ ਪੁੱਤਰ ਲਈ ਪਤਨੀ ਲੈ ਆਵੇਂਗਾ।
ਪੈਦਾਇਸ਼ - 24 : 8 (IRVPA)
ਅਤੇ ਜੇ ਉਹ ਇਸਤਰੀ ਤੇਰੇ ਨਾਲ ਨਾ ਆਉਣਾ ਚਾਹੇ ਤਾਂ ਤੂੰ ਮੇਰੀ ਇਸ ਸਹੁੰ ਤੋਂ ਛੁੱਟ ਜਾਵੇਂਗਾ। ਪਰ ਮੇਰੇ ਪੁੱਤਰ ਨੂੰ ਉੱਥੇ ਕਦੀ ਨਾ ਲੈ ਜਾਵੀਂ।
ਪੈਦਾਇਸ਼ - 24 : 9 (IRVPA)
ਤਦ ਉਸ ਨੌਕਰ ਨੇ ਆਪਣਾ ਹੱਥ ਆਪਣੇ ਸੁਆਮੀ ਅਬਰਾਹਾਮ ਦੇ ਪੱਟ ਹੇਠ ਰੱਖ ਕੇ ਉਹ ਦੇ ਨਾਲ ਇਸ ਗੱਲ ਦੀ ਸਹੁੰ ਖਾਧੀ।
ਪੈਦਾਇਸ਼ - 24 : 10 (IRVPA)
ਉਪਰੰਤ ਉਹ ਨੌਕਰ ਆਪਣੇ ਸੁਆਮੀ ਦੇ ਊਠਾਂ ਵਿੱਚੋਂ ਦਸ ਊਠ ਲੈ ਕੇ ਤੁਰ ਪਿਆ, ਉਹ ਆਪਣੇ ਨਾਲ ਉੱਤਮ ਪਦਾਰਥਾਂ ਵਿੱਚੋਂ ਕੁਝ ਨਾਲ ਲੈ ਕੇ ਮਸੋਪੋਤਾਮੀਆ ਦੇ ਦੇਸ਼ ਵਿੱਚ ਨਾਹੋਰ ਦੇ ਨਗਰ ਨੂੰ ਗਿਆ।
ਪੈਦਾਇਸ਼ - 24 : 11 (IRVPA)
ਉਸ ਨੌਕਰ ਨੇ ਆਪਣੇ ਊਠਾਂ ਨੂੰ ਨਗਰ ਤੋਂ ਬਾਹਰ ਖੂਹ ਦੇ ਕੋਲ ਬਿਠਾ ਦਿੱਤਾ, ਇਹ ਸ਼ਾਮ ਦਾ ਵੇਲਾ ਸੀ ਜਦੋਂ ਇਸਤਰੀਆਂ ਪਾਣੀ ਭਰਨ ਨੂੰ ਨਿੱਕਲਦੀਆਂ ਸਨ।
ਪੈਦਾਇਸ਼ - 24 : 12 (IRVPA)
ਤਦ ਉਸ ਨੇ ਆਖਿਆ, ਹੇ ਯਹੋਵਾਹ ਮੇਰੇ ਸੁਆਮੀ ਅਬਰਾਹਾਮ ਦੇ ਪਰਮੇਸ਼ੁਰ, ਅੱਜ ਮੇਰਾ ਸਭ ਕਾਰਜ ਸਫ਼ਲ ਕਰ ਅਤੇ ਮੇਰੇ ਸੁਆਮੀ ਅਬਰਾਹਾਮ ਉੱਤੇ ਕਿਰਪਾ ਕਰ।
ਪੈਦਾਇਸ਼ - 24 : 13 (IRVPA)
ਵੇਖ ਮੈਂ ਪਾਣੀ ਦੇ ਚਸ਼ਮੇ ਉੱਤੇ ਖੜ੍ਹਾ ਹਾਂ ਅਤੇ ਨਗਰ ਦੇ ਮਨੁੱਖਾਂ ਦੀਆਂ ਧੀਆਂ ਪਾਣੀ ਭਰਨ ਨੂੰ ਆਉਂਦੀਆਂ ਹਾਂ।
ਪੈਦਾਇਸ਼ - 24 : 14 (IRVPA)
ਅਜਿਹਾ ਹੋਵੇ ਕਿ ਜਿਹੜੀ ਕੁੜੀ ਨੂੰ ਮੈਂ ਆਖਾਂ ਭਈ ਆਪਣਾ ਘੜਾ ਮੇਰੇ ਵੱਲ ਨੂੰ ਨੀਵਾਂ ਕਰੀਂ ਅਤੇ ਮੈਂ ਪੀਵਾਂਗਾ ਤਾਂ ਉਹ ਆਖੇ ਪੀਓ ਅਤੇ ਮੈਂ ਤੁਹਾਡੇ ਊਠਾਂ ਨੂੰ ਵੀ ਪਿਲਾਵਾਂਗੀ ਸੋ ਉਹੀ ਹੋਵੇ ਜਿਸ ਨੂੰ ਤੂੰ ਆਪਣੇ ਦਾਸ ਇਸਹਾਕ ਲਈ ਠਹਿਰਾਇਆ ਹੈ, ਮੈਂ ਇਸੇ ਗੱਲ ਤੋਂ ਜਾਣਾਂਗਾ ਕਿ ਤੂੰ ਮੇਰੇ ਸੁਆਮੀ ਉੱਤੇ ਕਿਰਪਾ ਕੀਤੀ ਹੈ।
ਪੈਦਾਇਸ਼ - 24 : 15 (IRVPA)
ਤਦ ਐਉਂ ਹੋਇਆ ਜਦ ਉਹ ਇਹ ਗੱਲ ਕਰਦਾ ਹੀ ਸੀ ਤਾਂ ਵੇਖੋ, ਰਿਬਕਾਹ ਜੋ ਅਬਰਾਹਾਮ ਦੇ ਭਰਾ ਨਾਹੋਰ ਦੀ ਪਤਨੀ ਮਿਲਕਾਹ ਦੇ ਪੁੱਤਰ ਬਥੂਏਲ ਦੀ ਧੀ ਸੀ, ਆਪਣਾ ਘੜਾ ਮੋਢਿਆਂ ਤੇ ਚੁੱਕੀ ਹੋਈ ਆ ਨਿੱਕਲੀ।
ਪੈਦਾਇਸ਼ - 24 : 16 (IRVPA)
ਅਤੇ ਉਹ ਕੁੜੀ ਵੇਖਣ ਵਿੱਚ ਬਹੁਤ ਸੋਹਣੀ ਅਤੇ ਕੁਆਰੀ ਸੀ ਅਤੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ ਸੀ, ਅਤੇ ਉਹ ਚਸ਼ਮੇ ਵਿੱਚ ਉਤਰੀ ਅਤੇ ਆਪਣਾ ਘੜਾ ਭਰ ਕੇ ਬਾਹਰ ਆਈ।
ਪੈਦਾਇਸ਼ - 24 : 17 (IRVPA)
ਤਾਂ ਉਹ ਨੌਕਰ ਉਸ ਦੇ ਮਿਲਣ ਨੂੰ ਨੱਠ ਕੇ ਗਿਆ ਅਤੇ ਆਖਿਆ, ਆਪਣੇ ਘੜੇ ਵਿੱਚੋਂ ਮੈਨੂੰ ਥੋੜਾ ਪਾਣੀ ਪਿਲਾਈਂ।
ਪੈਦਾਇਸ਼ - 24 : 18 (IRVPA)
ਤਾਂ ਉਸ ਆਖਿਆ, ਮੇਰੇ ਸੁਆਮੀ [† ਸ਼੍ਰੀ ਮਾਨ] ਜੀ ਪੀਓ ਤਦ ਉਸ ਨੇ ਜਲਦੀ ਨਾਲ ਆਪਣਾ ਘੜਾ ਹੱਥਾਂ ਉੱਤੇ ਕਰਕੇ ਉਸ ਨੂੰ ਪਿਲਾਇਆ।
ਪੈਦਾਇਸ਼ - 24 : 19 (IRVPA)
ਜਦ ਉਹ ਉਸ ਨੂੰ ਪਾਣੀ ਪਿਲਾ ਚੁੱਕੀ ਤਦ ਆਖਿਆ, ਮੈਂ ਤੁਹਾਡੇ ਊਠਾਂ ਲਈ ਵੀ ਪਾਣੀ ਭਰਾਂਗੀ ਜਦ ਤੱਕ ਓਹ ਪੀ ਨਾ ਲੈਣ।
ਪੈਦਾਇਸ਼ - 24 : 20 (IRVPA)
ਤਦ ਉਸ ਨੇ ਜਲਦੀ ਨਾਲ ਆਪਣਾ ਘੜਾ ਹੌਦ ਵਿੱਚ ਡੋਲ੍ਹ ਦਿੱਤਾ ਅਤੇ ਫੇਰ ਖੂਹ ਵਿੱਚੋਂ ਭਰਨ ਨੂੰ ਨੱਠ ਕੇ ਗਈ ਅਤੇ ਉਹ ਦੇ ਸਾਰਿਆਂ ਊਠਾਂ ਲਈ ਪਾਣੀ ਭਰਿਆ।
ਪੈਦਾਇਸ਼ - 24 : 21 (IRVPA)
ਉਹ ਮਨੁੱਖ ਧਿਆਨ ਨਾਲ ਚੁੱਪ ਕਰਕੇ ਉਹ ਨੂੰ ਵੇਖਦਾ ਰਿਹਾ ਇਸ ਗੱਲ ਦੇ ਜਾਣਨ ਨੂੰ ਕਿ ਯਹੋਵਾਹ ਨੇ ਉਸ ਦਾ ਸਫ਼ਰ ਸਫ਼ਲ ਕੀਤਾ ਹੈ ਕਿ ਨਹੀਂ।
ਪੈਦਾਇਸ਼ - 24 : 22 (IRVPA)
ਜਦ ਊਠ ਪੀ ਚੁੱਕੇ ਤਦ ਉਸ ਮਨੁੱਖ ਨੇ ਅੱਧੇ ਤੋਲੇ [‡ 5.7 ਗ੍ਰਾਮ ] ਸੋਨੇ ਦੀ ਇੱਕ ਨੱਥ ਅਤੇ ਦਸ ਤੋਲੇ [§ 115 ਗ੍ਰਾਮ ] ਸੋਨੇ ਦੇ ਦੋ ਕੜੇ ਉਹ ਦੇ ਹੱਥਾਂ ਵਿੱਚ ਪਹਿਨਾ ਦਿੱਤੇ
ਪੈਦਾਇਸ਼ - 24 : 23 (IRVPA)
ਅਤੇ ਪੁੱਛਿਆ, ਮੈਨੂੰ ਦੱਸੀਂ ਤੂੰ ਕਿਹਦੀ ਧੀ ਹੈਂ ਅਤੇ ਕੀ ਤੇਰੇ ਪਿਤਾ ਦੇ ਘਰ ਵਿੱਚ ਸਾਡੇ ਲਈ ਅੱਜ ਰਾਤ ਰਹਿਣ ਦੀ ਥਾਂ ਹੈ?
ਪੈਦਾਇਸ਼ - 24 : 24 (IRVPA)
ਉਸ ਉਹ ਨੂੰ ਆਖਿਆ, ਮੈਂ ਬਥੂਏਲ ਦੀ ਧੀ ਹਾਂ, ਜਿਸ ਨੂੰ ਮਿਲਕਾਹ ਨੇ ਨਾਹੋਰ ਤੋਂ ਜਨਮ ਦਿੱਤਾ।
ਪੈਦਾਇਸ਼ - 24 : 25 (IRVPA)
ਫਿਰ ਉਸ ਨੇ ਉਹ ਨੂੰ ਆਖਿਆ, ਸਾਡੇ ਕੋਲ ਊਠਾਂ ਲਈ ਚਾਰਾ ਬਥੇਰਾ ਹੈ ਅਤੇ ਰਾਤ ਰਹਿਣ ਦੀ ਥਾਂ ਵੀ ਹੈ।
ਪੈਦਾਇਸ਼ - 24 : 26 (IRVPA)
ਤਦ ਉਸ ਮਨੁੱਖ ਨੇ ਸਿਰ ਝੁਕਾਇਆ ਅਤੇ ਯਹੋਵਾਹ ਨੂੰ ਮੱਥਾ ਟੇਕਿਆ।
ਪੈਦਾਇਸ਼ - 24 : 27 (IRVPA)
ਉਸ ਨੇ ਆਖਿਆ, ਯਹੋਵਾਹ ਮੇਰੇ ਸੁਆਮੀ ਅਬਰਾਹਾਮ ਦਾ ਪਰਮੇਸ਼ੁਰ ਮੁਬਾਰਕ ਹੋਵੇ, ਜਿਸ ਮੇਰੇ ਸੁਆਮੀ ਅਬਰਾਹਾਮ ਤੋਂ ਆਪਣੀ ਕਿਰਪਾ ਅਤੇ ਆਪਣੀ ਸਚਿਆਈ ਨੂੰ ਨਹੀਂ ਮੋੜਿਆ ਅਤੇ ਮੈਂ ਰਾਹ ਵਿੱਚ ਹੀ ਸੀ ਕਿ ਯਹੋਵਾਹ ਨੇ ਮੈਨੂੰ ਮੇਰੇ ਸੁਆਮੀ ਦੇ ਭਰਾਵਾਂ ਦੇ ਘਰ ਪਹੁੰਚਾਇਆ।
ਪੈਦਾਇਸ਼ - 24 : 28 (IRVPA)
ਤਦ ਕੁੜੀ ਆਪਣੀ ਮਾਤਾ ਦੇ ਘਰ ਨੂੰ ਨੱਠ ਕੇ ਆਈ ਅਤੇ ਸਾਰੀਆਂ ਗੱਲਾਂ ਦੱਸੀਆਂ।
ਪੈਦਾਇਸ਼ - 24 : 29 (IRVPA)
ਰਿਬਕਾਹ ਦਾ ਇੱਕ ਭਰਾ ਸੀ ਜਿਸ ਦਾ ਨਾਮ ਲਾਬਾਨ ਸੀ, ਲਾਬਾਨ ਬਾਹਰ ਨੂੰ ਉਸ ਮਨੁੱਖ ਦੇ ਕੋਲ ਚਸ਼ਮੇ ਉੱਤੇ ਦੌੜ ਕੇ ਗਿਆ।
ਪੈਦਾਇਸ਼ - 24 : 30 (IRVPA)
ਜਦ ਉਸ ਨੇ ਨੱਥ ਅਤੇ ਆਪਣੀ ਭੈਣ ਦੇ ਹੱਥਾਂ ਵਿੱਚ ਕੜੇ ਦੇਖੇ ਅਤੇ ਜਦ ਆਪਣੀ ਭੈਣ ਰਿਬਕਾਹ ਤੋਂ ਗੱਲਾਂ ਸੁਣੀਆਂ ਜਿਹੜੀ ਕਹਿੰਦੀ ਸੀ ਕਿ ਉਸ ਮਨੁੱਖ ਨੇ ਮੇਰੇ ਨਾਲ ਇਹ-ਇਹ ਗੱਲਾਂ ਕੀਤੀਆਂ ਤਾਂ ਉਹ ਉਸ ਮਨੁੱਖ ਕੋਲ ਆਇਆ ਅਤੇ ਵੇਖੋ ਉਹ ਊਠਾਂ ਦੇ ਕੋਲ ਚਸ਼ਮੇ ਉੱਤੇ ਖੜ੍ਹਾ ਸੀ।
ਪੈਦਾਇਸ਼ - 24 : 31 (IRVPA)
ਉਸ ਨੇ ਆਖਿਆ, ਹੇ ਯਹੋਵਾਹ ਦੇ ਮੁਬਾਰਕ ਆਓ। ਬਾਹਰ ਕਿਉਂ ਖੜ੍ਹੇ ਹੋ? ਮੈਂ ਘਰ ਨੂੰ ਤਿਆਰ ਕੀਤਾ ਹੈ ਅਤੇ ਊਠਾਂ ਲਈ ਵੀ ਥਾਂ ਹੈ
ਪੈਦਾਇਸ਼ - 24 : 32 (IRVPA)
ਤਦ ਉਹ ਮਨੁੱਖ ਘਰ ਵਿੱਚ ਆਇਆ ਅਤੇ ਊਠਾਂ ਨੂੰ ਖੋਲ੍ਹਿਆ ਅਤੇ ਲਾਬਾਨ ਨੇ ਊਠਾਂ ਨੂੰ ਚਾਰਾ ਦਿੱਤਾ ਅਤੇ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਪੈਰ ਧੋਣ ਲਈ ਪਾਣੀ ਦਿੱਤਾ।
ਪੈਦਾਇਸ਼ - 24 : 33 (IRVPA)
ਤਾਂ ਉਸ ਦੇ ਅੱਗੇ ਭੋਜਨ ਰੱਖਿਆ ਗਿਆ ਪਰ ਉਸ ਨੇ ਆਖਿਆ ਜਦ ਤੱਕ ਆਪਣੀ ਗੱਲ ਨਾ ਦੱਸਾਂ ਮੈਂ ਕੁਝ ਨਹੀਂ ਖਾਵਾਂਗਾ ਤਾਂ ਲਾਬਾਨ ਨੇ ਆਖਿਆ, ਦੱਸੋ ਜੀ।
ਪੈਦਾਇਸ਼ - 24 : 34 (IRVPA)
ਫੇਰ ਉਸ ਨੇ ਆਖਿਆ, ਮੈਂ ਅਬਰਾਹਾਮ ਦਾ ਨੌਕਰ ਹਾਂ
ਪੈਦਾਇਸ਼ - 24 : 35 (IRVPA)
ਅਤੇ ਯਹੋਵਾਹ ਨੇ ਮੇਰੇ ਸੁਆਮੀ ਨੂੰ ਵੱਡੀ ਬਰਕਤ ਦਿੱਤੀ ਹੈ ਅਤੇ ਉਸ ਨੂੰ ਵੱਡਾ ਆਦਮੀ ਬਣਾ ਦਿੱਤਾ ਹੈ ਅਤੇ ਉਸ ਨੇ ਉਹ ਨੂੰ ਭੇਡਾਂ, ਗਾਈਆਂ-ਬਲ਼ਦ, ਸੋਨਾ-ਚਾਂਦੀ, ਦਾਸ-ਦਾਸੀਆਂ, ਊਠ ਅਤੇ ਗਧੇ ਦਿੱਤੇ ਹਨ।
ਪੈਦਾਇਸ਼ - 24 : 36 (IRVPA)
ਅਤੇ ਮੇਰੇ ਸੁਆਮੀ ਦੀ ਪਤਨੀ ਸਾਰਾਹ ਨੇ ਆਪਣੇ ਬੁਢਾਪੇ ਵਿੱਚ ਮੇਰੇ ਸੁਆਮੀ ਲਈ ਇੱਕ ਪੁੱਤਰ ਜਣਿਆ ਅਤੇ ਅਬਰਾਹਾਮ ਨੇ ਆਪਣਾ ਸਭ ਕੁਝ ਉਸ ਨੂੰ ਦੇ ਦਿੱਤਾ ਹੈ।
ਪੈਦਾਇਸ਼ - 24 : 37 (IRVPA)
ਮੇਰੇ ਸੁਆਮੀ ਨੇ ਮੈਨੂੰ ਇਹ ਸਹੁੰ ਦਿੱਤੀ ਹੈ, ਤੂੰ ਮੇਰੇ ਪੁੱਤਰ ਲਈ ਇਨ੍ਹਾਂ ਕਨਾਨੀਆਂ ਦੀਆਂ ਧੀਆਂ ਵਿੱਚੋਂ ਜਿਨ੍ਹਾਂ ਦੇ ਦੇਸ਼ ਵਿੱਚ ਮੈਂ ਵੱਸਦਾ ਹਾਂ, ਪਤਨੀ ਨਾ ਲਿਆਵੀਂ।
ਪੈਦਾਇਸ਼ - 24 : 38 (IRVPA)
ਸਗੋਂ ਮੇਰੇ ਪਿਤਾ ਦੇ ਘਰ ਅਤੇ ਮੇਰੇ ਘਰਾਣੇ ਵਿੱਚ ਜਾਵੀਂ ਅਤੇ ਮੇਰੇ ਪੁੱਤਰ ਲਈ ਪਤਨੀ ਲੈ ਆਵੀਂ।
ਪੈਦਾਇਸ਼ - 24 : 39 (IRVPA)
ਤਦ ਮੈਂ ਆਪਣੇ ਸੁਆਮੀ ਨੂੰ ਆਖਿਆ ਕਿ ਸ਼ਾਇਦ ਉਹ ਇਸਤਰੀ ਮੇਰੇ ਨਾਲ ਨਾ ਆਉਣਾ ਚਾਹੇ।
ਪੈਦਾਇਸ਼ - 24 : 40 (IRVPA)
ਤਦ ਉਸ ਨੇ ਮੈਨੂੰ ਆਖਿਆ, ਯਹੋਵਾਹ ਜਿਸ ਦੇ ਸਨਮੁਖ ਮੈਂ ਚਲਦਾ ਹਾਂ ਆਪਣਾ ਦੂਤ ਤੇਰੇ ਅੱਗੇ ਭੇਜੇਗਾ ਅਤੇ ਉਹ ਤੇਰੇ ਰਾਹ ਨੂੰ ਸਫ਼ਲ ਕਰੇਗਾ ਅਤੇ ਤੂੰ ਮੇਰੇ ਘਰਾਣੇ ਵਿੱਚੋਂ ਮੇਰੇ ਪਿਤਾ ਦੇ ਘਰੋਂ ਮੇਰੇ ਪੁੱਤਰ ਲਈ ਪਤਨੀ ਲੈ ਆਵੀਂ।
ਪੈਦਾਇਸ਼ - 24 : 41 (IRVPA)
ਤਦ ਹੀ ਤੂੰ ਮੇਰੀ ਸਹੁੰ ਤੋਂ ਛੁੱਟੇਂਗਾ, ਜਦ ਤੂੰ ਮੇਰੇ ਘਰਾਣੇ ਵਿੱਚ ਜਾਵੇਂਗਾ ਅਤੇ ਜੇ ਓਹ ਤੈਨੂੰ ਕੋਈ ਇਸਤਰੀ ਨਾ ਦੇਣ ਤਾਂ ਤੂੰ ਮੇਰੀ ਸਹੁੰ ਤੋਂ ਛੁੱਟ ਜਾਵੇਂਗਾ।
ਪੈਦਾਇਸ਼ - 24 : 42 (IRVPA)
ਮੈਂ ਅੱਜ ਦੇ ਦਿਨ ਚਸ਼ਮੇ ਉੱਤੇ ਆਇਆ ਅਤੇ ਆਖਿਆ, ਹੇ ਯਹੋਵਾਹ, ਮੇਰੇ ਸੁਆਮੀ ਅਬਰਾਹਾਮ ਦੇ ਪਰਮੇਸ਼ੁਰ, ਜੇ ਤੂੰ ਮੇਰੇ ਰਾਹ ਨੂੰ ਜਿਸ ਵਿੱਚ ਮੈਂ ਜਾਂਦਾ ਹਾਂ ਸਫ਼ਲ ਕਰੇਂ।
ਪੈਦਾਇਸ਼ - 24 : 43 (IRVPA)
ਵੇਖ ਮੈਂ ਪਾਣੀ ਦੇ ਚਸ਼ਮੇ ਉੱਤੇ ਖੜ੍ਹਾ ਹਾਂ ਤਾਂ ਅਜਿਹਾ ਹੋਵੇ ਕਿ ਜਿਹੜੀ ਕੁੜੀ ਪਾਣੀ ਭਰਨ ਲਈ ਬਾਹਰ ਆਵੇ ਅਤੇ ਮੈਂ ਉਸ ਨੂੰ ਆਖਾਂ ਕਿ ਮੈਨੂੰ ਆਪਣੇ ਘੜੇ ਤੋਂ ਪਾਣੀ ਪਿਲਾ ਅਤੇ ਉਹ ਮੈਨੂੰ ਆਖੇ,
ਪੈਦਾਇਸ਼ - 24 : 44 (IRVPA)
ਪੀ ਲਓ ਜੀ, ਅਤੇ ਮੈਂ ਤੁਹਾਡੇ ਊਠਾਂ ਲਈ ਵੀ ਭਰਾਂਗੀ, ਉਹ ਓਹੀ ਇਸਤਰੀ ਹੋਵੇ ਜਿਸ ਨੂੰ ਯਹੋਵਾਹ ਨੇ ਮੇਰੇ ਸੁਆਮੀ ਦੇ ਪੁੱਤਰ ਲਈ ਠਹਿਰਾਇਆ ਹੈ।
ਪੈਦਾਇਸ਼ - 24 : 45 (IRVPA)
ਮੈਂ ਆਪਣੇ ਦਿਲ ਵਿੱਚ ਆਖਦਾ ਹੀ ਸੀ ਤਾਂ ਵੇਖੋ ਰਿਬਕਾਹ ਆਪਣਾ ਘੜਾ ਮੋਢੇ ਉੱਤੇ ਚੁੱਕ ਕੇ ਬਾਹਰ ਆਈ ਅਤੇ ਉਹ ਚਸ਼ਮੇ ਵਿੱਚ ਉਤਰੀ ਅਤੇ ਪਾਣੀ ਭਰਿਆ ਤਾਂ ਮੈਂ ਉਸ ਨੂੰ ਆਖਿਆ, ਮੈਨੂੰ ਪਾਣੀ ਪਿਲਾਈਂ।
ਪੈਦਾਇਸ਼ - 24 : 46 (IRVPA)
ਤਦ ਉਸ ਨੇ ਛੇਤੀ ਨਾਲ ਆਪਣਾ ਘੜਾ ਮੋਢੇ ਤੋਂ ਲਾਹ ਕੇ ਆਖਿਆ, ਪੀਓ ਜੀ, ਮੈਂ ਤੁਹਾਡੇ ਊਠਾਂ ਨੂੰ ਵੀ ਪਿਲਾਵਾਂਗੀ। ਤਦ ਮੈਂ ਪੀਤਾ ਅਤੇ ਉਸ ਨੇ ਮੇਰੇ ਊਠਾਂ ਨੂੰ ਵੀ ਪਿਲਾਇਆ।
ਪੈਦਾਇਸ਼ - 24 : 47 (IRVPA)
ਫੇਰ ਮੈਂ ਉਸ ਤੋਂ ਪੁੱਛਿਆ, ਤੂੰ ਕਿਹਦੀ ਧੀ ਹੈਂ? ਤਦ ਉਸ ਨੇ ਆਖਿਆ, ਮੈਂ ਬਥੂਏਲ ਦੀ ਧੀ ਹਾਂ, ਜਿਸ ਨੂੰ ਮਿਲਕਾਹ ਨੇ ਨਾਹੋਰ ਲਈ ਜਨਮ ਦਿੱਤਾ। ਤਦ ਮੈਂ ਉਸ ਦੀ ਨੱਕ ਵਿੱਚ ਨੱਥ ਅਤੇ ਹੱਥਾਂ ਵਿੱਚ ਕੜੇ ਪਾ ਦਿੱਤੇ।
ਪੈਦਾਇਸ਼ - 24 : 48 (IRVPA)
ਫਿਰ ਮੈਂ ਆਪਣਾ ਸਿਰ ਝੁਕਾ ਕੇ ਯਹੋਵਾਹ ਅੱਗੇ ਮੱਥਾ ਟੇਕਿਆ ਅਤੇ ਮੈਂ ਯਹੋਵਾਹ ਆਪਣੇ ਸੁਆਮੀ ਅਬਰਾਹਾਮ ਦੇ ਪਰਮੇਸ਼ੁਰ ਨੂੰ ਧੰਨ ਆਖਿਆ ਜਿਸ ਨੇ ਮੈਨੂੰ ਸਹੀ ਰਸਤੇ ਤੇ ਪਾਇਆ ਤਾਂ ਜੋ ਮੈਂ ਆਪਣੇ ਸੁਆਮੀ ਦੇ ਭਰਾ ਦੀ ਧੀ ਉਸ ਦੇ ਪੁੱਤਰ ਵਾਸਤੇ ਲੈ ਜਾਂਵਾਂ।
ਪੈਦਾਇਸ਼ - 24 : 49 (IRVPA)
ਹੁਣ ਜੇਕਰ ਤੁਸੀਂ ਮੇਰੇ ਸੁਆਮੀ ਦੇ ਨਾਲ ਕਿਰਪਾ ਅਤੇ ਸਚਿਆਈ ਦਾ ਵਿਵਹਾਰ ਕਰਨਾ ਹੈ ਤਾਂ ਮੈਨੂੰ ਦੱਸੋ ਅਤੇ ਜੇਕਰ ਨਹੀਂ ਤਾਂ ਵੀ ਮੈਨੂੰ ਦੱਸੋ, ਤਾਂ ਜੋ ਮੈਂ ਸੱਜੇ ਜਾਂ ਖੱਬੇ ਪਾਸੇ ਵੱਲ ਮੁੜਾਂ।
ਪੈਦਾਇਸ਼ - 24 : 50 (IRVPA)
ਤਦ ਲਾਬਾਨ ਅਤੇ ਬਥੂਏਲ ਨੇ ਜਵਾਬ ਵਿੱਚ ਆਖਿਆ, ਇਹ ਗੱਲ ਯਹੋਵਾਹ ਵੱਲੋਂ ਆਈ ਹੈ। ਅਸੀਂ ਤੁਹਾਨੂੰ ਬੁਰਾ ਜਾਂ ਭਲਾ ਨਹੀਂ ਆਖ ਸਕਦੇ।
ਪੈਦਾਇਸ਼ - 24 : 51 (IRVPA)
ਵੇਖੋ, ਰਿਬਕਾਹ ਤੁਹਾਡੇ ਸਾਹਮਣੇ ਹੈ। ਉਹ ਨੂੰ ਲੈ ਜਾਓ ਤਾਂ ਜੋ ਉਹ ਤੁਹਾਡੇ ਸੁਆਮੀ ਦੇ ਪੁੱਤਰ ਦੀ ਪਤਨੀ ਹੋਵੇ, ਜਿਵੇਂ ਯਹੋਵਾਹ ਦਾ ਬਚਨ ਹੈ।
ਪੈਦਾਇਸ਼ - 24 : 52 (IRVPA)
ਜਦ ਅਬਰਾਹਾਮ ਦੇ ਨੌਕਰ ਨੇ ਉਨ੍ਹਾਂ ਦੀਆਂ ਗੱਲਾਂ ਸੁਣੀਆਂ ਤਦ ਉਸ ਨੇ ਯਹੋਵਾਹ ਦੇ ਅੱਗੇ ਧਰਤੀ ਉੱਤੇ ਮੱਥਾ ਟੇਕਿਆ।
ਪੈਦਾਇਸ਼ - 24 : 53 (IRVPA)
ਫੇਰ ਉਸ ਨੌਕਰ ਨੇ ਚਾਂਦੀ ਅਤੇ ਸੋਨੇ ਦੇ ਗਹਿਣੇ ਅਤੇ ਬਸਤਰ ਕੱਢ ਕੇ ਰਿਬਕਾਹ ਨੂੰ ਦਿੱਤੇ ਅਤੇ ਉਸ ਨੇ ਉਸ ਦੇ ਭਰਾ ਅਤੇ ਮਾਤਾ ਨੂੰ ਵੀ ਕੀਮਤੀ ਚੀਜ਼ਾਂ ਦਿੱਤੀਆਂ।
ਪੈਦਾਇਸ਼ - 24 : 54 (IRVPA)
ਤਦ ਉਸ ਨੇ ਅਤੇ ਉਸ ਦੇ ਸਾਥੀਆਂ ਨੇ ਖਾਧਾ ਪੀਤਾ ਅਤੇ ਰਾਤ ਉੱਥੇ ਹੀ ਕੱਟੀ। ਤੜਕੇ ਉੱਠ ਕੇ ਉਸ ਨੇ ਆਖਿਆ, ਮੈਨੂੰ ਮੇਰੇ ਸੁਆਮੀ ਦੇ ਕੋਲ ਜਾਣ ਲਈ ਵਿਦਿਆ ਕਰੋ।
ਪੈਦਾਇਸ਼ - 24 : 55 (IRVPA)
ਰਿਬਕਾਹ ਦੇ ਭਰਾ ਅਤੇ ਉਸ ਦੀ ਮਾਤਾ ਨੇ ਆਖਿਆ, ਕੁੜੀ ਨੂੰ ਥੋੜ੍ਹੇ ਦਿਨ ਅਰਥਾਤ ਦਸ ਦਿਨ ਹੋਰ ਸਾਡੇ ਕੋਲ ਰਹਿਣ ਦਿਓ। ਉਸ ਦੇ ਬਾਅਦ ਉਹ ਚਲੀ ਜਾਵੇਗੀ।
ਪੈਦਾਇਸ਼ - 24 : 56 (IRVPA)
ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਮੈਨੂੰ ਨਾ ਰੋਕੋ ਕਿਉਂ ਜੋ ਯਹੋਵਾਹ ਨੇ ਮੇਰੇ ਸਫ਼ਰ ਨੂੰ ਸਫ਼ਲ ਕੀਤਾ ਹੈ। ਹੁਣ ਮੈਨੂੰ ਵਿਦਿਆ ਕਰੋ ਤਾਂ ਜੋ ਮੈਂ ਆਪਣੇ ਸੁਆਮੀ ਕੋਲ ਜਾਂਵਾਂ।
ਪੈਦਾਇਸ਼ - 24 : 57 (IRVPA)
ਉਨ੍ਹਾਂ ਨੇ ਆਖਿਆ, ਅਸੀਂ ਕੁੜੀ ਨੂੰ ਬੁਲਾਉਂਦੇ ਹਾਂ ਅਤੇ ਉਸ ਤੋਂ ਹੀ ਪੁੱਛਦੇ ਹਾਂ ਕਿ ਉਹ ਕੀ ਚਾਹੁੰਦੀ ਹੈ?
ਪੈਦਾਇਸ਼ - 24 : 58 (IRVPA)
ਤਦ ਉਨ੍ਹਾਂ ਨੇ ਰਿਬਕਾਹ ਨੂੰ ਸੱਦਿਆ ਅਤੇ ਉਸ ਨੂੰ ਪੁੱਛਿਆ, ਕੀ ਤੂੰ ਇਸ ਮਨੁੱਖ ਦੇ ਨਾਲ ਜਾਵੇਂਗੀ? ਤਾਂ ਉਸ ਨੇ ਆਖਿਆ, ਹਾਂ, ਮੈਂ ਜਾਂਵਾਂਗੀ।
ਪੈਦਾਇਸ਼ - 24 : 59 (IRVPA)
ਤਦ ਉਨ੍ਹਾਂ ਨੇ ਆਪਣੀ ਭੈਣ ਰਿਬਕਾਹ, ਉਸ ਦੀ ਦਾਈ, ਅਬਰਾਹਾਮ ਦੇ ਨੌਕਰ ਅਤੇ ਉਸ ਦੇ ਸਾਥੀਆਂ ਨੂੰ ਵਿਦਿਆ ਕਰ ਦਿੱਤਾ।
ਪੈਦਾਇਸ਼ - 24 : 60 (IRVPA)
ਉਨ੍ਹਾਂ ਨੇ ਰਿਬਕਾਹ ਨੂੰ ਅਸੀਸ ਦਿੱਤੀ ਅਤੇ ਆਖਿਆ, ਹੇ ਸਾਡੀ ਭੈਣ, ਤੂੰ ਹਜ਼ਾਰਾਂ ਅਤੇ ਲੱਖਾਂ ਦੀ ਮਾਤਾ ਹੋਵੇਂ ਅਤੇ ਤੇਰੀ ਅੰਸ ਵੈਰੀਆਂ ਦੇ ਫਾਟਕ ਦੀ ਅਧਿਕਾਰੀ ਹੋਵੇ।
ਪੈਦਾਇਸ਼ - 24 : 61 (IRVPA)
ਤਦ ਰਿਬਕਾਹ ਅਤੇ ਉਸ ਦੀਆਂ ਸਹੇਲੀਆਂ ਉੱਠੀਆਂ ਅਤੇ ਊਠਾਂ ਉੱਤੇ ਚੜ੍ਹ ਗਈਆਂ ਅਤੇ ਉਸ ਮਨੁੱਖ ਦੇ ਪਿੱਛੇ-ਪਿੱਛੇ ਤੁਰ ਪਈਆਂ। ਇਸ ਤਰ੍ਹਾਂ ਉਹ ਨੌਕਰ ਰਿਬਕਾਹ ਨੂੰ ਨਾਲ ਲੈ ਕੇ ਤੁਰ ਪਿਆ।
ਪੈਦਾਇਸ਼ - 24 : 62 (IRVPA)
ਇਸਹਾਕ, ਜੋ ਦੱਖਣ ਦੇਸ਼ ਵਿੱਚ ਰਹਿੰਦਾ ਸੀ, ਬਏਰ-ਲਹਈ-ਰੋਈ ਦੇ ਰਸਤੇ ਤੋਂ ਆ ਰਿਹਾ ਸੀ।
ਪੈਦਾਇਸ਼ - 24 : 63 (IRVPA)
ਇਸਹਾਕ ਸ਼ਾਮ ਦੇ ਵੇਲੇ ਖੇਤਾਂ ਵਿੱਚ ਧਿਆਨ [* ਘੁੰਮਣ ਲਈ ] ਕਰਨ ਲਈ ਬਾਹਰ ਗਿਆ ਸੀ, ਤਦ ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕਿ ਊਠ ਆ ਰਹੇ ਸਨ।
ਪੈਦਾਇਸ਼ - 24 : 64 (IRVPA)
ਤਦ ਰਿਬਕਾਹ ਨੇ ਵੀ ਅੱਖਾਂ ਚੁੱਕ ਕੇ ਇਸਹਾਕ ਨੂੰ ਵੇਖਿਆ ਤਾਂ ਊਠ ਤੋਂ ਉਤਰ ਗਈ।
ਪੈਦਾਇਸ਼ - 24 : 65 (IRVPA)
ਉਸ ਨੇ ਨੌਕਰ ਤੋਂ ਪੁੱਛਿਆ, ਉਹ ਮਨੁੱਖ ਜਿਹੜਾ ਖੇਤ ਦੇ ਵਿੱਚੋਂ ਸਾਨੂੰ ਮਿਲਣ ਲਈ ਆਉਂਦਾ ਹੈ, ਉਹ ਕੌਣ ਹੈ? ਨੌਕਰ ਨੇ ਆਖਿਆ, ਉਹ ਮੇਰਾ ਸੁਆਮੀ ਹੈ, ਤਦ ਰਿਬਕਾਹ ਨੇ ਘੁੰਡ ਕੱਢ ਕੇ ਆਪਣੇ ਆਪ ਨੂੰ ਢੱਕ ਲਿਆ।
ਪੈਦਾਇਸ਼ - 24 : 66 (IRVPA)
ਫੇਰ ਨੌਕਰ ਨੇ ਸਾਰੀਆਂ ਗੱਲਾਂ ਜਿਹੜੀਆਂ ਉਸ ਨੇ ਕੀਤੀਆਂ ਸਨ, ਇਸਹਾਕ ਨੂੰ ਦੱਸੀਆਂ।
ਪੈਦਾਇਸ਼ - 24 : 67 (IRVPA)
ਤਦ ਇਸਹਾਕ ਉਸ ਨੂੰ ਆਪਣੀ ਮਾਤਾ ਸਾਰਾਹ ਦੇ ਤੰਬੂ ਵਿੱਚ ਲੈ ਗਿਆ ਅਤੇ ਉਸ ਨੇ ਰਿਬਕਾਹ ਨੂੰ ਵਿਆਹ ਲਿਆ ਅਤੇ ਉਹ ਉਸ ਦੀ ਪਤਨੀ ਹੋਈ। ਉਸ ਨੇ ਉਹ ਨੂੰ ਪਿਆਰ ਕੀਤਾ ਤਾਂ ਇਸਹਾਕ ਨੂੰ ਆਪਣੀ ਮਾਤਾ ਦੀ ਮੌਤ ਤੋਂ ਬਾਅਦ ਸ਼ਾਂਤੀ ਮਿਲੀ। [PE]

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48 49 50 51 52 53 54 55 56 57 58 59 60 61 62 63 64 65 66 67

BG:

Opacity:

Color:


Size:


Font: