ਪੈਦਾਇਸ਼ 30 : 1 (IRVPA)
ਜਦ ਰਾਖ਼ੇਲ ਨੇ ਵੇਖਿਆ ਕਿ ਮੈਂ ਯਾਕੂਬ ਲਈ ਸੰਤਾਨ ਨਹੀਂ ਜਣਦੀ ਤਾਂ ਰਾਖ਼ੇਲ ਆਪਣੀ ਭੈਣ ਤੋਂ ਈਰਖਾ ਕਰਨ ਲੱਗ ਪਈ ਅਤੇ ਯਾਕੂਬ ਨੂੰ ਆਖਿਆ, ਮੈਨੂੰ ਪੁੱਤਰ ਦੇ ਨਹੀਂ ਤਾਂ ਮੈਂ ਮਰ ਜਾਂਵਾਂਗੀ।
ਪੈਦਾਇਸ਼ 30 : 2 (IRVPA)
ਤਦ ਯਾਕੂਬ ਦਾ ਗੁੱਸਾ ਰਾਖ਼ੇਲ ਉੱਤੇ ਭੜਕਿਆ ਅਤੇ ਉਸ ਨੇ ਆਖਿਆ, ਕੀ ਮੈਂ ਪਰਮੇਸ਼ੁਰ ਦੀ ਥਾਂ ਹਾਂ, ਜਿਸ ਨੇ ਤੇਰੀ ਕੁੱਖ ਨੂੰ ਫਲਵੰਤ ਹੋਣ ਤੋਂ ਰੋਕਿਆ ਹੈ?
ਪੈਦਾਇਸ਼ 30 : 3 (IRVPA)
ਰਾਖ਼ੇਲ ਨੇ ਆਖਿਆ, ਵੇਖ, ਮੇਰੀ ਦਾਸੀ ਬਿਲਹਾਹ ਹੈ। ਉਸ ਦੇ ਕੋਲ ਜਾ ਅਤੇ ਉਹ ਮੇਰੇ ਗੋਡਿਆਂ ਉੱਤੇ ਜਣੇਗੀ ਤਾਂ ਜੋ ਮੈਂ ਵੀ ਉਸ ਤੋਂ ਸੰਤਾਨ ਵਾਲੀ ਬਣ ਜਾਂਵਾਂ।
ਪੈਦਾਇਸ਼ 30 : 4 (IRVPA)
ਫੇਰ ਉਸ ਨੇ ਆਪਣੀ ਦਾਸੀ ਬਿਲਹਾਹ ਉਸ ਨੂੰ ਦਿੱਤੀ ਜੋ ਉਸ ਦੀ ਪਤਨੀ ਹੋਵੇ। ਯਾਕੂਬ ਉਸ ਦੇ ਕੋਲ ਗਿਆ,
ਪੈਦਾਇਸ਼ 30 : 5 (IRVPA)
ਤਾਂ ਬਿਲਹਾਹ ਗਰਭਵਤੀ ਹੋਈ ਅਤੇ ਯਾਕੂਬ ਤੋਂ ਇੱਕ ਪੁੱਤਰ ਨੂੰ ਜਨਮ ਦਿੱਤਾ।
ਪੈਦਾਇਸ਼ 30 : 6 (IRVPA)
ਤਦ ਰਾਖ਼ੇਲ ਨੇ ਆਖਿਆ, ਪਰਮੇਸ਼ੁਰ ਨੇ ਮੇਰਾ ਨਿਆਂ ਕੀਤਾ ਅਤੇ ਮੇਰੀ ਅਵਾਜ਼ ਸੁਣ ਕੇ ਮੈਨੂੰ ਇੱਕ ਪੁੱਤਰ ਵੀ ਦਿੱਤਾ। ਇਸ ਕਾਰਨ ਉਸ ਦਾ ਨਾਮ ਦਾਨ ਰੱਖਿਆ।
ਪੈਦਾਇਸ਼ 30 : 7 (IRVPA)
ਰਾਖ਼ੇਲ ਦੀ ਦਾਸੀ ਬਿਲਹਾਹ ਫੇਰ ਗਰਭਵਤੀ ਹੋਈ ਅਤੇ ਯਾਕੂਬ ਤੋਂ ਦੂਜਾ ਪੁੱਤਰ ਜਣੀ।
ਪੈਦਾਇਸ਼ 30 : 8 (IRVPA)
ਰਾਖ਼ੇਲ ਨੇ ਆਖਿਆ, ਮੇਰੀ ਆਪਣੀ ਭੈਣ ਨਾਲ ਮੇਰਾ ਵੱਡਾ ਘੋਲ ਹੋਇਆ ਪਰ ਮੈਂ ਜਿੱਤ ਗਈ, ਇਸ ਲਈ ਉਸ ਦਾ ਨਾਮ ਨਫ਼ਤਾਲੀ ਰੱਖਿਆ।
ਪੈਦਾਇਸ਼ 30 : 9 (IRVPA)
ਜਦ ਲੇਆਹ ਨੇ ਵੇਖਿਆ ਕਿ ਮੈਂ ਜਣਨ ਤੋਂ ਰਹਿ ਗਈ ਹਾਂ ਤਾਂ ਉਸ ਨੇ ਆਪਣੀ ਦਾਸੀ ਜਿਲਫਾਹ ਨੂੰ ਲੈ ਕੇ ਯਾਕੂਬ ਨੂੰ ਉਸ ਦੀ ਪਤਨੀ ਹੋਣ ਲਈ ਦਿੱਤਾ।
ਪੈਦਾਇਸ਼ 30 : 10 (IRVPA)
ਲੇਆਹ ਦੀ ਦਾਸੀ ਜਿਲਫਾਹ ਨੇ ਵੀ ਯਾਕੂਬ ਤੋਂ ਇੱਕ ਪੁੱਤਰ ਨੂੰ ਜਨਮ ਦਿੱਤਾ
ਪੈਦਾਇਸ਼ 30 : 11 (IRVPA)
ਤਦ ਲੇਆਹ ਨੇ ਆਖਿਆ, ਮੇਰੇ ਭਾਗ ਜਾਗੇ ਹਨ, ਤਾਂ ਉਸ ਨੇ ਉਹ ਦਾ ਨਾਮ ਗਾਦ ਨੇ ਰੱਖਿਆ।
ਪੈਦਾਇਸ਼ 30 : 12 (IRVPA)
ਫੇਰ ਲੇਆਹ ਦੀ ਦਾਸੀ ਜਿਲਫਾਹ ਨੇ ਯਾਕੂਬ ਤੋਂ ਦੂਜਾ ਪੁੱਤਰ ਜਣਿਆ,
ਪੈਦਾਇਸ਼ 30 : 13 (IRVPA)
ਤਦ ਲੇਆਹ ਆਖਿਆ, ਮੈਂ ਧੰਨ ਹਾਂ, ਇਸ ਕਾਰਨ ਇਸਤਰੀਆਂ ਮੈਨੂੰ ਧੰਨ ਆਖਣਗੀਆਂ। ਇਸ ਲਈ ਉਸ ਦਾ ਨਾਮ ਆਸ਼ੇਰ ਰੱਖਿਆ।
ਪੈਦਾਇਸ਼ 30 : 14 (IRVPA)
ਰਊਬੇਨ ਨੇ ਕਣਕ ਦੀ ਵਾਢੀ ਦੇ ਦਿਨਾਂ ਵਿੱਚ ਬਾਹਰ ਨਿੱਕਲ ਕੇ ਦੂਦਾਂ ਫ਼ਲ ਪਾਈਆਂ ਅਤੇ ਉਨ੍ਹਾਂ ਨੂੰ ਆਪਣੀ ਮਾਤਾ ਲੇਆਹ ਕੋਲ ਲਿਆਇਆ ਤਾਂ ਰਾਖ਼ੇਲ ਨੇ ਲੇਆਹ ਨੂੰ ਆਖਿਆ, ਆਪਣੇ ਪੁੱਤਰ ਦੇ ਦੂਦਾਂ ਫਲ ਵਿੱਚੋਂ ਮੈਨੂੰ ਦੇ।
ਪੈਦਾਇਸ਼ 30 : 15 (IRVPA)
ਉਸ ਨੇ ਉਹ ਨੂੰ ਆਖਿਆ, ਕੀ ਇਹ ਛੋਟੀ ਗੱਲ ਹੈ ਕਿ ਤੂੰ ਮੇਰੇ ਪਤੀ ਨੂੰ ਲੈ ਲਿਆ ਹੈ ਅਤੇ ਹੁਣ ਤੂੰ ਮੇਰੇ ਪੁੱਤਰ ਦਾ ਦੂਦਾਂ ਫਲ ਵੀ ਲੈ ਲਵੇਂਗੀ? ਰਾਖ਼ੇਲ ਨੇ ਆਖਿਆ, ਇਸ ਲਈ ਤੇਰੇ ਪੁੱਤਰ ਦੇ ਦੂਦਾਂ ਫਲ ਦੇ ਬਦਲੇ, ਉਹ ਅੱਜ ਰਾਤ ਤੇਰੇ ਸੰਗ ਲੇਟੇਗਾ।
ਪੈਦਾਇਸ਼ 30 : 16 (IRVPA)
ਜਦ ਯਾਕੂਬ ਸ਼ਾਮ ਦੇ ਵੇਲੇ ਖੇਤ ਤੋਂ ਆਇਆ ਤਾਂ ਲੇਆਹ ਉਸ ਨੂੰ ਮਿਲਣ ਲਈ ਬਾਹਰ ਆਈ ਅਤੇ ਆਖਿਆ, ਤੂੰ ਮੇਰੇ ਕੋਲ ਆਵੀਂ ਕਿਉਂ ਜੋ ਮੈਂ ਤੈਨੂੰ ਆਪਣੇ ਪੁੱਤਰ ਦੀਆਂ ਦੂਦੀਆਂ ਨਾਲ ਭਾੜੇ ਉੱਤੇ ਲਿਆ ਹੈ। ਇਸ ਲਈ ਉਹ ਉਸ ਰਾਤ ਉਸ ਦੇ ਨਾਲ ਲੇਟਿਆ।
ਪੈਦਾਇਸ਼ 30 : 17 (IRVPA)
ਤਦ ਪਰਮੇਸ਼ੁਰ ਨੇ ਲੇਆਹ ਦੀ ਸੁਣੀ ਅਤੇ ਉਹ ਗਰਭਵਤੀ ਹੋਈ ਅਤੇ ਯਾਕੂਬ ਲਈ ਪੰਜਵਾਂ ਪੁੱਤਰ ਜਣੀ।
ਪੈਦਾਇਸ਼ 30 : 18 (IRVPA)
ਤਦ ਲੇਆਹ ਨੇ ਆਖਿਆ, ਪਰਮੇਸ਼ੁਰ ਨੇ ਮੇਰਾ ਭਾੜਾ ਦਿੱਤਾ ਹੈ ਕਿਉਂ ਜੋ ਮੈਂ ਆਪਣੀ ਦਾਸੀ ਆਪਣੇ ਪਤੀ ਨੂੰ ਦਿੱਤੀ ਅਤੇ ਉਸ ਨੇ ਉਹ ਦਾ ਨਾਮ ਯਿੱਸਾਕਾਰ* ਇਨਾਮ ਰੱਖਿਆ।
ਪੈਦਾਇਸ਼ 30 : 19 (IRVPA)
ਲੇਆਹ ਫੇਰ ਗਰਭਵਤੀ ਹੋਈ ਅਤੇ ਯਾਕੂਬ ਲਈ ਛੇਵਾਂ ਪੁੱਤਰ ਜਣੀ।
ਪੈਦਾਇਸ਼ 30 : 20 (IRVPA)
ਲੇਆਹ ਨੇ ਆਖਿਆ, ਪਰਮੇਸ਼ੁਰ ਨੇ ਮੈਨੂੰ ਚੰਗਾ ਦਾਨ ਦਿੱਤਾ ਹੈ। ਹੁਣ ਮੇਰਾ ਪਤੀ ਮੇਰੇ ਸੰਗ ਰਹੇਗਾ ਕਿਉਂ ਜੋ ਮੈਂ ਉਹ ਦੇ ਲਈ ਛੇ ਪੁੱਤਰਾਂ ਨੂੰ ਜਨਮ ਦਿੱਤਾ ਹੈ ਤਾਂ ਉਸ ਨੇ ਉਹ ਦਾ ਨਾਮ ਜ਼ਬੂਲੁਨ ਮਹਾਨ ਰੱਖਿਆ।
ਪੈਦਾਇਸ਼ 30 : 21 (IRVPA)
ਫੇਰ ਉਸ ਨੇ ਇੱਕ ਧੀ ਨੂੰ ਜਨਮ ਦਿੱਤਾ ਅਤੇ ਉਹ ਦਾ ਨਾਮ ਦੀਨਾਹ ਰੱਖਿਆ।
ਪੈਦਾਇਸ਼ 30 : 22 (IRVPA)
ਤਦ ਪਰਮੇਸ਼ੁਰ ਨੇ ਰਾਖ਼ੇਲ ਨੂੰ ਯਾਦ ਕੀਤਾ ਅਤੇ ਉਹ ਦੀ ਸੁਣੀ ਅਤੇ ਉਹ ਦੀ ਕੁੱਖ ਨੂੰ ਖੋਲ੍ਹਿਆ।
ਪੈਦਾਇਸ਼ 30 : 23 (IRVPA)
ਉਹ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਪਰਮੇਸ਼ੁਰ ਨੇ ਮੇਰੀ ਨਿੰਦਿਆ ਨੂੰ ਦੂਰ ਕੀਤਾ ਹੈ।
ਪੈਦਾਇਸ਼ 30 : 24 (IRVPA)
ਤਦ ਉਸ ਨੇ ਇਹ ਆਖ ਕੇ ਉਹ ਦਾ ਨਾਮ ਯੂਸੁਫ਼ ਰੱਖਿਆ ਕਿ ਯਹੋਵਾਹ ਮੈਨੂੰ ਇੱਕ ਹੋਰ ਪੁੱਤਰ ਦੇਵੇਗਾ।
ਪੈਦਾਇਸ਼ 30 : 25 (IRVPA)
ਯਾਕੂਬ ਅਤੇ ਲਾਬਾਨ ਦੇ ਵਿਚਕਾਰ ਝਗੜਾ ਜਦ ਯੂਸੁਫ਼ ਰਾਖ਼ੇਲ ਤੋਂ ਜੰਮਿਆ ਤਾਂ ਯਾਕੂਬ ਨੇ ਲਾਬਾਨ ਨੂੰ ਆਖਿਆ, ਮੈਨੂੰ ਵਿਦਿਆ ਕਰ ਤਾਂ ਜੋ ਮੈਂ ਆਪਣੇ ਸਥਾਨ ਅਤੇ ਆਪਣੇ ਦੇਸ਼ ਨੂੰ ਚਲਿਆ ਜਾਂਵਾਂ।
ਪੈਦਾਇਸ਼ 30 : 26 (IRVPA)
ਮੇਰੀਆਂ ਪਤਨੀਆਂ ਅਤੇ ਮੇਰੇ ਬੱਚੇ ਜਿਨ੍ਹਾਂ ਲਈ ਮੈਂ ਤੇਰੀ ਸੇਵਾ ਕੀਤੀ ਹੈ ਮੈਨੂੰ ਦੇ, ਤਾਂ ਮੈਂ ਚਲਿਆ ਜਾਂਵਾਂਗਾ ਕਿਉਂ ਜੋ ਤੂੰ ਮੇਰੀ ਸੇਵਾ ਨੂੰ ਜਾਣਦਾ ਹੈਂ, ਜੋ ਮੈਂ ਤੇਰੇ ਲਈ ਕੀਤੀ।
ਪੈਦਾਇਸ਼ 30 : 27 (IRVPA)
ਲਾਬਾਨ ਨੇ ਉਹ ਨੂੰ ਆਖਿਆ, ਜੇਕਰ ਮੇਰੇ ਉੱਤੇ ਤੇਰੀ ਕਿਰਪਾ ਦੀ ਨਜ਼ਰ ਹੋਵੇ ਤਾਂ ਇੱਥੇ ਹੀ ਰਹਿ ਜਾ, ਕਿਉਂ ਜੋ ਮੈਂ ਜਾਣ ਲਿਆ ਹੈ ਕਿ ਯਹੋਵਾਹ ਨੇ ਮੈਨੂੰ ਤੇਰੇ ਕਾਰਨ ਬਰਕਤ ਦਿੱਤੀ ਹੈ।
ਪੈਦਾਇਸ਼ 30 : 28 (IRVPA)
ਲਾਬਾਨ ਨੇ ਆਖਿਆ, ਆਪਣੀ ਮਜ਼ਦੂਰੀ ਮੇਰੇ ਨਾਲ ਠਹਿਰਾ ਲੈ ਅਤੇ ਮੈਂ ਤੈਨੂੰ ਦਿਆਂਗਾ।
ਪੈਦਾਇਸ਼ 30 : 29 (IRVPA)
ਯਾਕੂਬ ਨੇ ਉਸ ਨੂੰ ਆਖਿਆ, ਤੂੰ ਜਾਣਦਾ ਹੈਂ ਕਿ ਮੈਂ ਕਿਵੇਂ ਤੇਰੀ ਸੇਵਾ ਕੀਤੀ ਅਤੇ ਤੇਰੇ ਪਸ਼ੂ ਮੇਰੇ ਨਾਲ ਕਿਵੇਂ ਰਹੇ।
ਪੈਦਾਇਸ਼ 30 : 30 (IRVPA)
ਕਿਉਂ ਜੋ ਮੇਰੇ ਆਉਣ ਤੋਂ ਪਹਿਲਾਂ ਤੇਰੇ ਕੋਲ ਥੋੜ੍ਹਾ ਸੀ, ਪਰ ਹੁਣ ਬਹੁਤ ਵੱਧ ਗਿਆ ਹੈ। ਯਹੋਵਾਹ ਨੇ ਕਦਮ-ਕਦਮ ਤੇ ਤੈਨੂੰ ਬਰਕਤ ਦਿੱਤੀ ਹੈ। ਪਰ ਮੈਂ ਆਪਣੇ ਘਰ ਲਈ ਕੁਝ ਕਦੋਂ ਕਰਾਂਗਾ?
ਪੈਦਾਇਸ਼ 30 : 31 (IRVPA)
ਉਸ ਨੇ ਆਖਿਆ, ਮੈਂ ਤੈਨੂੰ ਕੀ ਦੇਵਾਂ? ਤਾਂ ਯਾਕੂਬ ਨੇ ਆਖਿਆ, ਮੈਨੂੰ ਕੁਝ ਨਾ ਦੇ। ਜੇਕਰ ਤੂੰ ਮੇਰੇ ਲਈ ਇਹ ਕਰੇਂ ਤਾਂ ਮੈਂ ਤੇਰੇ ਇੱਜੜਾਂ ਨੂੰ ਫੇਰ ਚਾਰਾਂਗਾ ਅਤੇ ਰਾਖੀ ਕਰਾਂਗਾ।
ਪੈਦਾਇਸ਼ 30 : 32 (IRVPA)
ਮੈਂ ਅੱਜ ਤੇਰੇ ਸਾਰੇ ਇੱਜੜ ਦੇ ਵਿੱਚੋਂ ਦੀ ਲੰਘ ਕੇ ਭੇਡਾਂ ਵਿੱਚੋਂ ਜਿੰਨ੍ਹੀਆਂ ਚਿਤਲੀਆਂ ਅਤੇ ਡੱਬੀਆਂ ਹੋਣ ਅਤੇ ਜੋ ਭੇਡਾਂ ਕਾਲੀਆਂ ਹੋਣ ਬੱਕਰੀਆਂ ਵਿੱਚੋਂ ਵੀ ਜਿੰਨ੍ਹੀਆਂ ਡੱਬੀਆਂ ਅਤੇ ਚਿਤਲੀਆਂ ਹੋਣ ਉਨ੍ਹਾਂ ਨੂੰ ਕੱਢਾਂਗਾ ਅਤੇ ਓਹ ਮੇਰੀ ਮਜ਼ਦੂਰੀ ਹੋਣਗੀਆਂ।
ਪੈਦਾਇਸ਼ 30 : 33 (IRVPA)
ਮੇਰਾ ਧਰਮ ਮੇਰੇ ਲਈ ਆਉਣ ਵਾਲੇ ਦਿਨ ਵਿੱਚ ਉੱਤਰ ਦੇਵੇਗਾ ਜਦ ਤੂੰ ਮੇਰੇ ਸਨਮੁਖ ਮੇਰੀ ਮਜ਼ਦੂਰੀ ਦੇਣ ਲਈ ਆਵੇਂਗਾ ਤਾਂ ਬੱਕਰੀਆਂ ਵਿੱਚੋਂ ਹਰ ਇੱਕ ਜਿਹੜੀ ਚਿਤਲੀ ਅਤੇ ਡੱਬੀ ਅਤੇ ਭੇਡਾਂ ਵਿੱਚ ਜਿਹੜੀ ਕਾਲੀ ਨਾ ਹੋਵੇ, ਜੇ ਉਹ ਮੇਰੇ ਕੋਲੋਂ ਨਿੱਕਲੇ ਤਾਂ ਚੋਰੀ ਦੀ ਹੋਵੇਗੀ।
ਪੈਦਾਇਸ਼ 30 : 34 (IRVPA)
ਤਦ ਲਾਬਾਨ ਨੇ ਆਖਿਆ, ਵੇਖ, ਤੇਰੀ ਗੱਲ ਦੇ ਅਨੁਸਾਰ ਹੋਵੇ।
ਪੈਦਾਇਸ਼ 30 : 35 (IRVPA)
ਉਸ ਨੇ ਉਸੇ ਦਿਨ ਸਾਰੇ ਧਾਰੀ ਵਾਲੇ ਅਤੇ ਡੱਬੇ ਬੱਕਰੇ ਅਤੇ ਸਾਰੀਆਂ ਚਿਤਲੀਆਂ ਅਤੇ ਡੱਬੀਆਂ ਬੱਕਰੀਆਂ ਅਰਥਾਤ ਜਿਸ ਕਿਸੇ ਵਿੱਚ ਸਫ਼ੇਦੀ ਸੀ ਅਤੇ ਭੇਡਾਂ ਵਿੱਚੋਂ ਜਿੰਨੀਆਂ ਕਾਲੀਆਂ ਸਨ, ਸਭ ਨੂੰ ਕੱਢਿਆ ਅਤੇ ਆਪਣੇ ਪੁੱਤਰਾਂ ਦੇ ਹੱਥਾਂ ਵਿੱਚ ਦਿੱਤਾ।
ਪੈਦਾਇਸ਼ 30 : 36 (IRVPA)
ਲਾਬਾਨ ਨੇ ਆਪਣੇ ਅਤੇ ਯਾਕੂਬ ਦੇ ਵਿੱਚ ਤਿੰਨ ਦਿਨਾਂ ਦੇ ਸਫ਼ਰ ਦਾ ਫ਼ਾਸਲਾ ਠਹਿਰਾਇਆ ਅਤੇ ਯਾਕੂਬ ਲਾਬਾਨ ਦੇ ਬਾਕੀ ਇੱਜੜਾਂ ਨੂੰ ਚਾਰਨ ਲੱਗ ਪਿਆ।
ਪੈਦਾਇਸ਼ 30 : 37 (IRVPA)
ਤਦ ਯਾਕੂਬ ਨੇ ਹਰੇ ਸਫ਼ੇਦੇ ਅਤੇ ਬਦਾਮ ਅਤੇ ਸਰੂ ਦੀਆਂ ਛਿਟੀਆਂ ਲੈ ਕੇ ਉਨ੍ਹਾਂ ਉੱਤੇ ਅਜਿਹੀਆਂ ਧਾਰੀਆਂ ਪਾਈਆਂ ਕਿ ਉਨ੍ਹਾਂ ਦੀ ਸਫ਼ੇਦੀ ਦਿੱਸਣ ਲੱਗ ਪਈ।
ਪੈਦਾਇਸ਼ 30 : 38 (IRVPA)
ਤਦ ਉਨ੍ਹਾਂ ਛਿਟੀਆਂ ਨੂੰ ਜਿਨ੍ਹਾਂ ਉੱਤੇ ਉਸ ਨੇ ਧਾਰੀਆਂ ਪਾਈਆਂ ਸਨ, ਹੌਦਾਂ ਅਤੇ ਨਾਲਿਆਂ ਵਿੱਚ ਜਿੱਥੇ ਇੱਜੜ ਪਾਣੀ ਪੀਣ ਆਉਂਦੇ ਸਨ, ਉਨ੍ਹਾਂ ਦੇ ਸਾਹਮਣੇ ਰੱਖ ਦਿੱਤਾ ਅਤੇ ਜਦ ਓਹ ਪਾਣੀ ਪੀਂਦੀਆਂ ਸਨ ਤਾਂ ਓਹ ਆਸੇ ਲੱਗਣ ਲੱਗ ਪਈਆਂ।
ਪੈਦਾਇਸ਼ 30 : 39 (IRVPA)
ਇਸ ਤਰ੍ਹਾਂ ਇੱਜੜ ਛਿਟੀਆਂ ਦੇ ਅੱਗੇ ਆਸੇ ਲੱਗਿਆ ਤਾਂ ਉਨ੍ਹਾਂ ਨੇ ਗਦਰੇ ਅਤੇ ਚਿਤਲੇ ਅਤੇ ਡੱਬੇ ਬੱਚੇ ਦਿੱਤੇ।
ਪੈਦਾਇਸ਼ 30 : 40 (IRVPA)
ਤਦ ਯਾਕੂਬ ਨੇ ਲੇਲੇ ਅੱਡ ਕੀਤੇ ਅਤੇ ਲਾਬਾਨ ਦੇ ਇੱਜੜ ਦੀਆਂ ਭੇਡ-ਬੱਕਰੀਆਂ ਦੇ ਮੂੰਹ ਸਭ ਗਦਰੀਆਂ ਅਤੇ ਸਭ ਕਾਲੀਆਂ ਭੇਡਾਂ ਵੱਲ ਫੇਰ ਦਿੱਤੇ ਅਤੇ ਉਸ ਨੇ ਆਪਣੇ ਇੱਜੜਾਂ ਨੂੰ ਲਾਬਾਨ ਦੇ ਇੱਜੜਾਂ ਤੋਂ ਵੱਖਰਿਆਂ ਕੀਤਾ ਅਤੇ ਨਾਲ ਰਲਣ ਨਾ ਦਿੱਤਾ।
ਪੈਦਾਇਸ਼ 30 : 41 (IRVPA)
ਅਤੇ ਜਦ ਤਕੜੀਆਂ ਭੇਡਾਂ ਦੇ ਆਸੇ ਲੱਗਣ ਦਾ ਸਮਾਂ ਆਇਆ ਤਾਂ ਯਾਕੂਬ ਨੇ ਉਹ ਛਿਟੀਆਂ ਉਨ੍ਹਾਂ ਦੀਆਂ ਅੱਖਾਂ ਦੇ ਅੱਗੇ ਰੱਖੀਆਂ, ਇਸ ਲਈ ਕਿ ਓਹ ਉਨ੍ਹਾਂ ਛਿਟੀਆਂ ਦੇ ਅੱਗੇ ਆਸੇ ਲੱਗਣ।
ਪੈਦਾਇਸ਼ 30 : 42 (IRVPA)
ਪਰ ਜਿਹੜਾ ਇੱਜੜ ਕਮਜ਼ੋਰ ਸੀ, ਤਦ ਉਹ ਛਿਟੀਆਂ ਨੂੰ ਉਨ੍ਹਾਂ ਦੇ ਅੱਗੇ ਨਹੀਂ ਰੱਖਦਾ ਸੀ। ਇਸ ਕਾਰਨ ਲਾਬਾਨ ਦੇ ਪੱਠੇ ਕਮਜ਼ੋਰ ਅਤੇ ਯਾਕੂਬ ਦੇ ਤਕੜੇ ਸਨ।
ਪੈਦਾਇਸ਼ 30 : 43 (IRVPA)
ਇਸ ਤਰ੍ਹਾਂ ਉਹ ਮਨੁੱਖ ਬਹੁਤ ਹੀ ਵੱਧ ਗਿਆ ਅਤੇ ਉਹ ਦੇ ਕੋਲ ਬਹੁਤ ਇੱਜੜ ਅਤੇ ਦਾਸ-ਦਾਸੀਆਂ, ਊਠ ਅਤੇ ਗਧੇ ਹੋ ਗਏ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43