ਪੈਦਾਇਸ਼ 35 : 1 (IRVPA)
ਬੈਤਏਲ ਦੇ ਵਿੱਚ ਯਾਕੂਬ ਨੂੰ ਬਰਕਤ ਮਿਲਣਾ ਪਰਮੇਸ਼ੁਰ ਨੇ ਯਾਕੂਬ ਨੂੰ ਆਖਿਆ, ਉੱਠ ਅਤੇ ਬੈਤਏਲ ਨੂੰ ਜਾ ਅਤੇ ਉੱਥੇ ਹੀ ਵੱਸ ਅਤੇ ਉੱਥੇ ਪਰਮੇਸ਼ੁਰ ਲਈ ਇੱਕ ਜਗਵੇਦੀ ਬਣਾ, ਜਿਸ ਨੇ ਤੈਨੂੰ ਉਸ ਸਮੇਂ ਦਰਸ਼ਣ ਦਿੱਤਾ ਸੀ ਜਦ ਤੂੰ ਆਪਣੇ ਭਰਾ ਏਸਾਓ ਕੋਲੋਂ ਭੱਜਿਆ ਸੀ।
ਪੈਦਾਇਸ਼ 35 : 2 (IRVPA)
ਤਦ ਯਾਕੂਬ ਨੇ ਆਪਣੇ ਘਰਾਣੇ ਅਤੇ ਆਪਣੇ ਨਾਲ ਦੇ ਸਾਰੇ ਲੋਕਾਂ ਨੂੰ ਆਖਿਆ, ਤੁਸੀਂ ਪਰਾਏ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ, ਬਾਹਰ ਸੁੱਟ ਦਿਉ ਅਤੇ ਪਵਿੱਤਰ ਹੋਵੇ ਅਤੇ ਆਪਣੇ ਬਸਤਰ ਬਦਲ ਲਉ।
ਪੈਦਾਇਸ਼ 35 : 3 (IRVPA)
ਅਸੀਂ ਉੱਠ ਕੇ ਬੈਤਏਲ ਨੂੰ ਚੱਲੀਏ ਅਤੇ ਉੱਥੇ ਮੈਂ ਇੱਕ ਜਗਵੇਦੀ ਪਰਮੇਸ਼ੁਰ ਲਈ ਬਣਾਵਾਂਗਾ, ਜਿਸ ਨੇ ਮੇਰੀ ਬਿਪਤਾ ਦੇ ਦਿਨ ਮੈਨੂੰ ਉੱਤਰ ਦਿੱਤਾ ਅਤੇ ਜਿਸ ਰਸਤੇ ਤੇ ਮੈਂ ਚੱਲਦਾ ਸੀ, ਉਸ ਵਿੱਚ ਮੇਰੇ ਨਾਲ-ਨਾਲ ਰਿਹਾ।
ਪੈਦਾਇਸ਼ 35 : 4 (IRVPA)
ਤਦ ਉਨ੍ਹਾਂ ਨੇ ਸਾਰੇ ਪਰਾਏ ਦੇਵਤਿਆਂ ਨੂੰ ਜਿਹੜੇ ਉਨ੍ਹਾਂ ਦੇ ਹੱਥਾਂ ਵਿੱਚ ਸਨ ਅਤੇ ਕੰਨਾਂ ਦੇ ਕੁੰਡਲ ਯਾਕੂਬ ਨੂੰ ਦੇ ਦਿੱਤੇ, ਤਦ ਯਾਕੂਬ ਨੇ ਉਨ੍ਹਾਂ ਨੂੰ ਬਲੂਤ ਦੇ ਰੁੱਖ ਹੇਠ ਜਿਹੜਾ ਸ਼ਕਮ ਦੇ ਨੇੜੇ ਸੀ, ਦੱਬ ਦਿੱਤਾ।
ਪੈਦਾਇਸ਼ 35 : 5 (IRVPA)
ਤਦ ਓਹ ਉੱਥੋਂ ਤੁਰ ਪਏ ਅਤੇ ਉਨ੍ਹਾਂ ਦੇ ਚਾਰ-ਚੁਫ਼ੇਰੇ ਦੇ ਨਗਰਾਂ ਉੱਤੇ ਪਰਮੇਸ਼ੁਰ ਦਾ ਭੈਅ ਛਾ ਗਿਆ, ਇਸ ਲਈ ਉਨ੍ਹਾਂ ਨੇ ਯਾਕੂਬ ਦੇ ਪੁੱਤਰਾਂ ਦਾ ਪਿੱਛਾ ਨਾ ਕੀਤਾ।
ਪੈਦਾਇਸ਼ 35 : 6 (IRVPA)
ਯਾਕੂਬ ਅਤੇ ਉਸ ਦੇ ਨਾਲ ਦੇ ਸਾਰੇ ਲੋਕ ਲੂਜ਼ ਵਿੱਚ ਆਏ, ਜਿਹੜਾ ਕਨਾਨ ਦੇ ਦੇਸ਼ ਵਿੱਚ ਹੈ। ਇਹ ਹੀ ਬੈਤਏਲ ਹੈ।
ਪੈਦਾਇਸ਼ 35 : 7 (IRVPA)
ਉਸ ਨੇ ਉੱਥੇ ਇੱਕ ਜਗਵੇਦੀ ਬਣਾਈ ਅਤੇ ਉਸ ਸਥਾਨ ਦਾ ਨਾਮ ਏਲ ਬੈਤਏਲ* ਬੈਤਏਲ ਦਾ ਪਰਮੇਸ਼ੁਰ ਰੱਖਿਆ ਕਿਉਂ ਜੋ ਉੱਥੇ ਹੀ ਪਰਮੇਸ਼ੁਰ ਨੇ ਉਸ ਨੂੰ ਦਰਸ਼ਣ ਦਿੱਤਾ ਸੀ, ਜਦ ਉਹ ਆਪਣੇ ਭਰਾ ਦੇ ਅੱਗੋਂ ਭੱਜਿਆ ਸੀ।
ਪੈਦਾਇਸ਼ 35 : 8 (IRVPA)
ਤਦ ਰਿਬਕਾਹ ਦੀ ਦਾਈ ਦਬੋਰਾਹ ਮਰ ਗਈ ਅਤੇ ਉਹ ਬੈਤਏਲ ਵਿੱਚ ਬਲੂਤ ਦੇ ਰੁੱਖ ਹੇਠਾਂ ਦਫ਼ਨਾਈ ਗਈ, ਤਾਂ ਉਸ ਦਾ ਨਾਮ ਅੱਲੋਨ-ਬਾਕੂਥ ਰੱਖਿਆ ਗਿਆ।
ਪੈਦਾਇਸ਼ 35 : 9 (IRVPA)
ਤਦ ਯਾਕੂਬ ਦੇ ਪਦਨ ਅਰਾਮ ਤੋਂ ਵਾਪਿਸ ਆਉਣ ਦੇ ਬਾਅਦ ਪਰਮੇਸ਼ੁਰ ਨੇ ਯਾਕੂਬ ਨੂੰ ਫੇਰ ਦਰਸ਼ਣ ਦਿੱਤਾ ਅਤੇ ਉਸ ਨੂੰ ਬਰਕਤ ਦਿੱਤੀ।
ਪੈਦਾਇਸ਼ 35 : 10 (IRVPA)
ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਤੇਰਾ ਨਾਮ ਯਾਕੂਬ ਹੈ, ਪਰ ਅੱਗੇ ਨੂੰ ਤੇਰਾ ਨਾਮ ਯਾਕੂਬ ਨਹੀਂ ਪੁਕਾਰਿਆ ਜਾਵੇਗਾ, ਸਗੋਂ ਤੇਰਾ ਨਾਮ ਇਸਰਾਏਲ ਹੋਵੇਗਾ। ਇਸ ਤਰ੍ਹਾਂ ਉਸ ਨੇ ਉਹ ਦਾ ਨਾਮ ਇਸਰਾਏਲ ਰੱਖਿਆ।
ਪੈਦਾਇਸ਼ 35 : 11 (IRVPA)
ਫਿਰ ਪਰਮੇਸ਼ੁਰ ਨੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ। ਤੂੰ ਫਲ ਅਤੇ ਵੱਧ ਅਤੇ ਤੇਰੇ ਤੋਂ ਇੱਕ ਕੌਮ ਸਗੋਂ ਕੌਮਾਂ ਦੇ ਦਲ ਪੈਦਾ ਹੋਣਗੇ ਅਤੇ ਤੇਰੇ ਵੰਸ਼ ਤੋਂ ਰਾਜੇ ਨਿੱਕਲਣਗੇ।
ਪੈਦਾਇਸ਼ 35 : 12 (IRVPA)
ਅਤੇ ਉਹ ਦੇਸ਼ ਜਿਹੜਾ ਮੈਂ ਅਬਰਾਹਾਮ ਅਤੇ ਇਸਹਾਕ ਨੂੰ ਦਿੱਤਾ ਸੀ, ਮੈਂ ਤੈਨੂੰ ਦਿਆਂਗਾ ਅਤੇ ਤੇਰੇ ਪਿੱਛੋਂ ਤੇਰੇ ਵੰਸ਼ ਨੂੰ ਵੀ ਦਿਆਂਗਾ।
ਪੈਦਾਇਸ਼ 35 : 13 (IRVPA)
ਤਦ ਪਰਮੇਸ਼ੁਰ ਉਸ ਦੇ ਕੋਲੋਂ, ਉਸ ਸਥਾਨ ਤੋਂ ਜਿੱਥੇ ਉਹ ਉਸ ਦੇ ਨਾਲ ਗੱਲ ਕਰਦਾ ਸੀ, ਉਤਾਹਾਂ ਚਲਾ ਗਿਆ।
ਪੈਦਾਇਸ਼ 35 : 14 (IRVPA)
ਯਾਕੂਬ ਨੇ ਉਸ ਥਾਂ ਉੱਤੇ ਇੱਕ ਥੰਮ੍ਹ ਖੜ੍ਹਾ ਕੀਤਾ, ਜਿੱਥੇ ਪਰਮੇਸ਼ੁਰ ਨੇ ਉਹ ਦੇ ਨਾਲ ਗੱਲ ਕੀਤੀ, ਅਰਥਾਤ ਪੱਥਰ ਦਾ ਇੱਕ ਥੰਮ੍ਹ ਅਤੇ ਉਸ ਦੇ ਉੱਤੇ ਪੀਣ ਦੀ ਭੇਟ ਚੜ੍ਹਾਈ ਅਤੇ ਤੇਲ ਡੋਲ੍ਹਿਆ।
ਪੈਦਾਇਸ਼ 35 : 15 (IRVPA)
ਯਾਕੂਬ ਨੇ ਉਸ ਸਥਾਨ ਦਾ ਨਾਮ ਜਿੱਥੇ ਪਰਮੇਸ਼ੁਰ ਨੇ ਉਹ ਦੇ ਨਾਲ ਗੱਲ ਕੀਤੀ ਸੀ, ਬੈਤਏਲ ਰੱਖਿਆ।
ਪੈਦਾਇਸ਼ 35 : 16 (IRVPA)
ਰਾਖ਼ੇਲ ਦੀ ਮੌਤ ਫਿਰ ਉਹ ਬੈਤਏਲ ਤੋਂ ਤੁਰ ਪਏ, ਅਤੇ ਜਦ ਅਫਰਾਥ ਥੋੜ੍ਹੀ ਹੀ ਦੂਰ ਰਹਿੰਦਾ ਸੀ, ਤਾਂ ਰਾਖ਼ੇਲ ਨੂੰ ਜਣਨ ਦੀਆਂ ਪੀੜਾਂ ਹੋਣ ਲੱਗੀਆਂ ਅਤੇ ਉਸ ਨੂੰ ਜਣਨ ਦਾ ਸਖ਼ਤ ਕਸ਼ਟ ਹੋਇਆ।
ਪੈਦਾਇਸ਼ 35 : 17 (IRVPA)
ਜਦ ਉਹ ਜਣਨ ਦੇ ਕਸ਼ਟ ਵਿੱਚ ਸੀ ਤਾਂ ਦਾਈ ਨੇ ਉਸ ਨੂੰ ਆਖਿਆ, ਨਾ ਡਰ, ਕਿਉਂ ਜੋ ਹੁਣ ਵੀ ਤੇਰੇ ਇੱਕ ਪੁੱਤਰ ਹੀ ਜੰਮੇਗਾ।
ਪੈਦਾਇਸ਼ 35 : 18 (IRVPA)
ਤਦ ਅਜਿਹਾ ਹੋਇਆ ਕਿ ਜਦ ਉਸ ਦੇ ਪ੍ਰਾਣ ਨਿੱਕਲਣ ਨੂੰ ਸਨ ਅਤੇ ਉਹ ਮਰਨ ਵਾਲੀ ਸੀ, ਤਾਂ ਉਸ ਨੇ ਉਸ ਬੱਚੇ ਦਾ ਨਾਮ ਬਨ-ਓਨੀ† ਮੇਰੀ ਪੀੜਾ ਦਾ ਪੁੱਤਰ ਰੱਖਿਆ, ਪਰ ਉਸ ਦੇ ਪਿਤਾ ਨੇ ਉਹ ਦਾ ਨਾਮ ਬਿਨਯਾਮੀਨ ‡ ਮੇਰੇ ਸੱਜੇ ਹੱਥ ਦਾ ਪੁੱਤਰ ਰੱਖਿਆ।
ਪੈਦਾਇਸ਼ 35 : 19 (IRVPA)
ਇਸ ਤਰ੍ਹਾਂ ਰਾਖ਼ੇਲ ਮਰ ਗਈ ਅਤੇ ਅਫਰਾਥ ਦੇ ਰਾਹ ਵਿੱਚ ਦਫ਼ਨਾਈ ਗਈ। ਇਹੋ ਹੀ ਬੈਤਲਹਮ ਹੈ।
ਪੈਦਾਇਸ਼ 35 : 20 (IRVPA)
ਯਾਕੂਬ ਨੇ ਉਸ ਦੀ ਕਬਰ ਉੱਤੇ ਇੱਕ ਥੰਮ੍ਹ ਖੜ੍ਹਾ ਕੀਤਾ ਅਤੇ ਰਾਖ਼ੇਲ ਦੀ ਕਬਰ ਦਾ ਥੰਮ੍ਹ ਅੱਜ ਤੱਕ ਹੈ।
ਪੈਦਾਇਸ਼ 35 : 21 (IRVPA)
ਫਿਰ ਇਸਰਾਏਲ ਤੁਰ ਪਿਆ ਅਤੇ ਆਪਣਾ ਤੰਬੂ ਏਦਰ ਦੇ ਬੁਰਜ ਦੇ ਪਰਲੇ ਪਾਸੇ ਖੜ੍ਹਾ ਕੀਤਾ।
ਪੈਦਾਇਸ਼ 35 : 22 (IRVPA)
ਯਾਕੂਬ ਦੇ ਪੁੱਤਰ
1 ਇਤ 2:1-2 ਜਦ ਇਸਰਾਏਲ ਉਸ ਦੇਸ਼ ਵਿੱਚ ਵੱਸਦਾ ਸੀ, ਤਾਂ ਰਊਬੇਨ ਜਾ ਕੇ ਆਪਣੇ ਪਿਤਾ ਦੀ ਰਖ਼ੈਲ ਬਿਲਹਾਹ ਦੇ ਨਾਲ ਲੇਟਿਆ ਅਤੇ ਇਸਰਾਏਲ ਨੂੰ ਇਸ ਦੀ ਖ਼ਬਰ ਹੋਈ।
ਪੈਦਾਇਸ਼ 35 : 23 (IRVPA)
ਯਾਕੂਬ ਦੇ ਬਾਰਾਂ ਪੁੱਤਰ ਸਨ। ਲੇਆਹ ਦੇ ਇਹ ਸਨ: ਯਾਕੂਬ ਦਾ ਪਹਿਲੌਠਾ ਰਊਬੇਨ, ਫਿਰ ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ ਅਤੇ ਜ਼ਬੂਲੁਨ।
ਪੈਦਾਇਸ਼ 35 : 24 (IRVPA)
ਰਾਖ਼ੇਲ ਦੇ ਪੁੱਤਰ ਯੂਸੁਫ਼ ਅਤੇ ਬਿਨਯਾਮੀਨ ਸਨ।
ਪੈਦਾਇਸ਼ 35 : 25 (IRVPA)
ਰਾਖ਼ੇਲ ਦੀ ਦਾਸੀ ਬਿਲਹਾਹ ਦੇ ਪੁੱਤਰ ਦਾਨ ਅਤੇ ਨਫ਼ਤਾਲੀ ਸਨ
ਪੈਦਾਇਸ਼ 35 : 26 (IRVPA)
ਅਤੇ ਲੇਆਹ ਦੀ ਦਾਸੀ ਜਿਲਫਾਹ ਦੇ ਪੁੱਤਰ ਗਾਦ ਅਤੇ ਆਸ਼ੇਰ ਸਨ। ਯਾਕੂਬ ਦੇ ਪੁੱਤਰ ਜਿਹੜੇ ਪਦਨ ਅਰਾਮ ਵਿੱਚ ਉਹ ਦੇ ਲਈ ਜੰਮੇ, ਇਹੋ ਸਨ।
ਪੈਦਾਇਸ਼ 35 : 27 (IRVPA)
ਇਸਹਾਕ ਦੀ ਮੌਤ ਯਾਕੂਬ ਆਪਣੇ ਪਿਤਾ ਇਸਹਾਕ ਕੋਲ ਮਮਰੇ ਵਿੱਚ ਜਿਹੜਾ ਕਿਰਯਥ-ਅਰਬਾ ਅਰਥਾਤ ਹਬਰੋਨ ਹੈ, ਆਇਆ ਜਿੱਥੇ ਅਬਰਾਹਾਮ ਅਤੇ ਇਸਹਾਕ ਪਰਦੇਸੀ ਹੋ ਕੇ ਰਹੇ ਸਨ
ਪੈਦਾਇਸ਼ 35 : 28 (IRVPA)
ਇਸਹਾਕ ਦੀ ਕੁੱਲ ਉਮਰ ਇੱਕ ਸੌ ਅੱਸੀ ਸਾਲ ਹੋਈ।
ਪੈਦਾਇਸ਼ 35 : 29 (IRVPA)
ਤਦ ਇਸਹਾਕ ਪ੍ਰਾਣ ਤਿਆਗ ਕੇ ਮਰ ਗਿਆ, ਉਹ ਚੰਗੇ ਬਿਰਧਪੁਣੇ ਵਿੱਚ ਅਰਥਾਤ ਪੂਰੇ ਬੁਢਾਪੇ ਵਿੱਚ ਆਪਣੇ ਲੋਕਾਂ ਵਿੱਚ ਜਾ ਮਿਲਿਆ ਅਤੇ ਉਸ ਦੇ ਪੁੱਤਰਾਂ ਏਸਾਓ ਅਤੇ ਯਾਕੂਬ ਨੇ ਉਸ ਨੂੰ ਦਫ਼ਨਾ ਦਿੱਤਾ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29