ਪੈਦਾਇਸ਼ 36 : 1 (IRVPA)
ਏਸਾਓ ਦੀ ਵੰਸ਼ਾਵਲੀ
1 ਇਤ 1:34-37 ਏਸਾਓ ਅਰਥਾਤ ਅਦੋਮ ਦੀ ਵੰਸ਼ਾਵਲੀ ਇਹ ਹੈ।
ਪੈਦਾਇਸ਼ 36 : 2 (IRVPA)
ਏਸਾਓ ਕਨਾਨੀਆਂ ਦੀਆਂ ਧੀਆਂ ਵਿੱਚੋਂ ਹਿੱਤੀ ਏਲੋਨ ਦੀ ਧੀ ਆਦਾਹ ਨੂੰ ਵਿਆਹ ਲਿਆਇਆ ਅਤੇ ਆਹਾਲੀਬਾਮਾਹ ਨੂੰ, ਜਿਹੜੀ ਅਨਾਹ ਦੀ ਧੀ ਅਤੇ ਸਿਬਓਨ ਹਿੱਵੀ ਦੀ ਦੋਹਤੀ ਸੀ
ਪੈਦਾਇਸ਼ 36 : 3 (IRVPA)
ਅਤੇ ਬਾਸਮਥ ਨੂੰ ਜਿਹੜੀ ਇਸਮਾਏਲ ਦੀ ਧੀ ਸੀ ਅਤੇ ਨਬਾਯੋਤ ਦੀ ਭੈਣ ਸੀ।
ਪੈਦਾਇਸ਼ 36 : 4 (IRVPA)
ਆਦਾਹ ਨੇ ਏਸਾਓ ਲਈ ਅਲੀਫਾਜ਼ ਨੂੰ ਅਤੇ ਬਾਸਮਥ ਨੇ ਰਊਏਲ ਨੂੰ ਜਨਮ ਦਿੱਤਾ
ਪੈਦਾਇਸ਼ 36 : 5 (IRVPA)
ਅਤੇ ਆਹਾਲੀਬਾਮਾਹ ਨੇ ਯਊਸ਼ ਅਤੇ ਯਾਲਾਮ ਅਤੇ ਕੋਰਹ ਨੂੰ ਜਨਮ ਦਿੱਤਾ, ਇਹ ਏਸਾਓ ਦੇ ਪੁੱਤਰ ਸਨ, ਜਿਹੜੇ ਕਨਾਨ ਦੇਸ਼ ਵਿੱਚ ਪੈਦਾ ਹੋਏ।
ਪੈਦਾਇਸ਼ 36 : 6 (IRVPA)
ਤਦ ਏਸਾਓ ਨੇ ਆਪਣੀਆਂ ਪਤਨੀਆਂ, ਆਪਣੇ ਪੁੱਤਰ-ਧੀਆਂ ਅਤੇ ਆਪਣੇ ਘਰ ਦੇ ਸਾਰੇ ਪ੍ਰਾਣੀਆਂ ਨੂੰ, ਆਪਣੇ ਸਾਰੇ ਵੱਗਾਂ, ਸਾਰੇ ਪਸ਼ੂਆਂ ਅਤੇ ਸਾਰੀ ਪੂੰਜੀ ਨੂੰ ਜੋ ਉਸ ਕਨਾਨ ਦੇਸ਼ ਵਿੱਚ ਕਮਾਈ ਸੀ, ਲੈ ਕੇ ਆਪਣੇ ਭਰਾ ਯਾਕੂਬ ਦੇ ਕੋਲੋਂ ਕਿਸੇ ਹੋਰ ਦੇਸ਼ ਵੱਲ ਚਲਾ ਗਿਆ।
ਪੈਦਾਇਸ਼ 36 : 7 (IRVPA)
ਕਿਉਂ ਜੋ ਉਨ੍ਹਾਂ ਦਾ ਮਾਲ ਧਨ ਐਨਾ ਸੀ ਕਿ ਉਹ ਇਕੱਠੇ ਨਹੀਂ ਰਹਿ ਸਕਦੇ ਸਨ, ਪਰ ਉਹ ਸਥਾਨ ਜਿਸ ਵਿੱਚ ਉਹ ਮੁਸਾਫ਼ਰ ਸਨ ਉਨ੍ਹਾਂ ਦੇ ਪਸ਼ੂਆਂ ਦੀ ਬਹੁਤਾਇਤ ਦੇ ਕਾਰਨ, ਉਹ ਉੱਥੇ ਰਹਿ ਨਾ ਸਕੇ।
ਪੈਦਾਇਸ਼ 36 : 8 (IRVPA)
ਏਸਾਓ ਸੇਈਰ ਦੇ ਪਰਬਤ ਵਿੱਚ ਰਹਿਣ ਲੱਗਾ, ਇਹੋ ਹੀ ਅਦੋਮ ਹੈ।
ਪੈਦਾਇਸ਼ 36 : 9 (IRVPA)
ਇਹ ਏਸਾਓ ਦੀ ਵੰਸ਼ਾਵਲੀ ਹੈ, ਜਿਹੜਾ ਅਦੋਮੀਆਂ ਦਾ ਪਿਤਾ ਸੇਈਰ ਦੇ ਪਰਬਤ ਵਿੱਚ ਸੀ।
ਪੈਦਾਇਸ਼ 36 : 10 (IRVPA)
ਸੋ ਏਸਾਓ ਦੇ ਪੁੱਤਰਾਂ ਦੇ ਨਾਮ ਇਹ ਸਨ, ਅਲੀਫਾਜ਼ ਏਸਾਓ ਦੀ ਪਤਨੀ ਆਦਾਹ ਦਾ ਪੁੱਤਰ ਅਤੇ ਰਊਏਲ ਏਸਾਓ ਦੀ ਪਤਨੀ ਬਾਸਮਥ ਦਾ ਪੁੱਤਰ
ਪੈਦਾਇਸ਼ 36 : 11 (IRVPA)
ਅਤੇ ਅਲੀਫਾਜ਼ ਦੇ ਪੁੱਤਰ ਤੇਮਾਨ, ਓਮਾਰ, ਸਫੋ, ਗਾਤਾਮ ਅਤੇ ਕਨਜ਼ ਸਨ।
ਪੈਦਾਇਸ਼ 36 : 12 (IRVPA)
ਤਿਮਨਾ ਏਸਾਓ ਦੇ ਪੁੱਤਰ ਅਲੀਫਾਜ਼ ਦੀ ਰਖ਼ੈਲ ਸੀ, ਉਸ ਨੇ ਅਲੀਫਾਜ਼ ਲਈ ਅਮਾਲੇਕ ਨੂੰ ਜਨਮ ਦਿੱਤਾ, ਇਹ ਏਸਾਓ ਦੀ ਪਤਨੀ ਆਦਾਹ ਦੇ ਪੁੱਤਰ ਸਨ।
ਪੈਦਾਇਸ਼ 36 : 13 (IRVPA)
ਰਊਏਲ ਦੇ ਪੁੱਤਰ ਇਹ ਸਨ ਅਰਥਾਤ ਨਹਥ, ਜ਼ਰਹ, ਸ਼ੰਮਾਹ ਅਤੇ ਮਿੱਜ਼ਾਹ। ਇਹ ਏਸਾਓ ਦੀ ਪਤਨੀ ਬਾਸਮਥ ਦੇ ਪੁੱਤਰ ਸਨ।
ਪੈਦਾਇਸ਼ 36 : 14 (IRVPA)
ਆਹਾਲੀਬਾਮਾਹ ਦੇ ਪੁੱਤਰ ਇਹ ਸਨ, ਜਿਹੜੀ ਏਸਾਓ ਦੀ ਪਤਨੀ, ਅਨਾਹ ਦੀ ਧੀ ਅਤੇ ਸਿਬਓਨ ਦੀ ਦੋਹਤੀ ਸੀ। ਉਸ ਨੇ ਏਸਾਓ ਲਈ ਯਊਸ਼, ਯਾਲਾਮ ਅਤੇ ਕੋਰਹ ਨੂੰ ਜਨਮ ਦਿੱਤਾ।
ਪੈਦਾਇਸ਼ 36 : 15 (IRVPA)
ਇਹ ਏਸਾਓ ਦੇ ਪੁੱਤਰਾਂ ਵਿੱਚੋਂ ਮੁਖੀਏ ਸਨ: ਏਸਾਓ ਦੇ ਪਹਿਲੌਠੇ ਪੁੱਤਰ ਅਲੀਫਾਜ਼ ਦੇ ਵੰਸ਼ ਵਿੱਚੋਂ ਤੇਮਾਨ, ਓਮਾਰ, ਸਫੋ, ਕਨਜ਼,
ਪੈਦਾਇਸ਼ 36 : 16 (IRVPA)
ਕੋਰਹ, ਗਾਤਾਮ ਅਤੇ ਅਮਾਲੇਕ, ਇਹ ਸਾਰੇ ਮੁਖੀਏ ਅਲੀਫਾਜ਼ ਦੇ ਵੰਸ਼ ਤੋਂ ਅਦੋਮ ਦੇਸ਼ ਵਿੱਚ ਹੋਏ। ਇਹ ਆਦਾਹ ਦੇ ਪੁੱਤਰ ਸਨ।
ਪੈਦਾਇਸ਼ 36 : 17 (IRVPA)
ਏਸਾਓ ਦੇ ਪੁੱਤਰ ਰਊਏਲ ਦੇ ਵੰਸ਼ ਵਿੱਚੋਂ ਇਹ ਮੁਖੀਏ ਸਨ: ਨਹਥ, ਜ਼ਰਹ, ਸ਼ੰਮਾਹ ਅਤੇ ਮਿੱਜ਼ਾਹ, ਇਹ ਮੁਖੀਏ ਰਊਏਲ ਤੋਂ ਅਦੋਮ ਦੇ ਦੇਸ਼ ਵਿੱਚ ਹੋਏ ਅਤੇ ਇਹ ਏਸਾਓ ਦੀ ਪਤਨੀ ਬਾਸਮਥ ਦੇ ਪੁੱਤਰ ਸਨ।
ਪੈਦਾਇਸ਼ 36 : 18 (IRVPA)
ਏਸਾਓ ਦੀ ਪਤਨੀ ਆਹਾਲੀਬਾਮਾਹ ਦੇ ਪੁੱਤਰ ਇਹ ਸਨ: ਯਊਸ਼, ਯਾਲਾਮ ਅਤੇ ਕੋਰਹ, ਇਹ ਮੁਖੀਏ ਏਸਾਓ ਦੀ ਪਤਨੀ ਅਤੇ ਅਨਾਹ ਦੀ ਧੀ ਆਹਾਲੀਬਾਮਾਹ ਦੇ ਸਨ।
ਪੈਦਾਇਸ਼ 36 : 19 (IRVPA)
ਇਹ ਏਸਾਓ ਅਰਥਾਤ ਅਦੋਮ ਦੇ ਪੁੱਤਰ ਸਨ ਅਤੇ ਇਹ ਹੀ ਉਨ੍ਹਾਂ ਦੇ ਮੁਖੀਏ ਸਨ।
ਪੈਦਾਇਸ਼ 36 : 20 (IRVPA)
ਸ਼ੇਈਰ ਦੀ ਵੰਸ਼ਾਵਲੀ
1 ਇਤ 1:38-42 ਸੇਈਰ ਹੋਰੀ ਦੇ ਪੁੱਤਰ ਜਿਹੜੇ ਉਸ ਦੇਸ਼ ਵਿੱਚ ਵੱਸਦੇ ਸਨ, ਇਹ ਸਨ: ਲੋਤਾਨ, ਸ਼ੋਬਾਲ, ਸਿਬਓਨ, ਅਨਾਹ,
ਪੈਦਾਇਸ਼ 36 : 21 (IRVPA)
ਦੀਸ਼ੋਨ, ਏਸਰ ਅਤੇ ਦੀਸ਼ਾਨ। ਅਦੋਮ ਦੇਸ਼ ਵਿੱਚ ਸੇਈਰ ਦੇ ਹੋਰੀ ਜਾਤੀ ਵਿੱਚੋਂ ਇਹ ਹੀ ਮੁਖੀਏ ਹੋਏ।
ਪੈਦਾਇਸ਼ 36 : 22 (IRVPA)
ਲੋਤਾਨ ਦੇ ਪੁੱਤਰ ਹੋਰੀ ਅਤੇ ਹੋਮਾਮ ਸਨ ਅਤੇ ਤਿਮਨਾ ਲੋਤਾਨ ਦੀ ਭੈਣ ਸੀ।
ਪੈਦਾਇਸ਼ 36 : 23 (IRVPA)
ਸ਼ੋਬਾਲ ਦੇ ਪੁੱਤਰ ਇਹ ਸਨ: ਅਲਵਾਨ, ਮਾਨਹਥ, ਏਬਾਲ, ਸ਼ਫੋ ਅਤੇ ਓਨਾਮ।
ਪੈਦਾਇਸ਼ 36 : 24 (IRVPA)
ਸਿਬਓਨ ਦੇ ਪੁੱਤਰ ਇਹ ਸਨ: ਅੱਯਾਹ ਅਤੇ ਅਨਾਹ। ਇਹ ਉਹ ਅਨਾਹ ਹੈ, ਜਿਸ ਨੂੰ ਆਪਣੇ ਪਿਤਾ ਸਿਬਓਨ ਦੇ ਗਧੇ ਚਾਰਦਿਆਂ ਉਜਾੜ ਵਿੱਚ ਗਰਮ ਪਾਣੀ ਦੇ ਸੋਤੇ ਲੱਭੇ ਸਨ।
ਪੈਦਾਇਸ਼ 36 : 25 (IRVPA)
ਅਨਾਹ ਦਾ ਪੁੱਤਰ ਦੀਸ਼ੋਨ ਸੀ ਅਤੇ ਉਸ ਦੀ ਧੀ ਆਹਾਲੀਬਾਮਾਹ ਸੀ।
ਪੈਦਾਇਸ਼ 36 : 26 (IRVPA)
ਇਹ ਦੀਸ਼ੋਨ ਦੇ ਪੁੱਤਰ ਸਨ: ਹਮਦਾਨ, ਅਸ਼ਬਾਨ, ਯਿਥਰਾਨ ਅਤੇ ਕਰਾਨ।
ਪੈਦਾਇਸ਼ 36 : 27 (IRVPA)
ਏਸਰ ਦੇ ਪੁੱਤਰ ਇਹ ਸਨ: ਬਿਲਹਾਨ, ਜਾਵਾਨ ਅਤੇ ਅਕਾਨ।
ਪੈਦਾਇਸ਼ 36 : 28 (IRVPA)
ਦੀਸ਼ਾਨ ਦੇ ਪੁੱਤਰ ਊਸ ਅਤੇ ਅਰਾਨ ਸਨ।
ਪੈਦਾਇਸ਼ 36 : 29 (IRVPA)
ਹੋਰੀਆਂ ਦੇ ਮੁਖੀਏ ਇਹ ਸਨ: ਲੋਤਾਨ, ਸ਼ੋਬਾਲ, ਸਿਬਓਨ, ਅਨਾਹ,
ਪੈਦਾਇਸ਼ 36 : 30 (IRVPA)
ਦੀਸ਼ੋਨ, ਏਸਰ ਅਤੇ ਦੀਸ਼ਾਨ, ਇਹ ਹੋਰੀਆਂ ਦੇ ਮੁਖੀਏ ਸਨ ਜੋ ਸੇਈਰ ਦੇ ਦੇਸ਼ ਵਿੱਚ ਹੋਏ।
ਪੈਦਾਇਸ਼ 36 : 31 (IRVPA)
ਅਦੋਮ ਦੇ ਰਾਜਾ
1 ਇਤ 1:43-54 ਇਹ ਉਹ ਰਾਜੇ ਹਨ ਜਿਹੜੇ ਅਦੋਮ ਵਿੱਚ ਇਸਰਾਏਲੀਆਂ ਦੇ ਰਾਜਿਆਂ ਤੋਂ ਪਹਿਲਾਂ ਰਾਜ ਕਰਦੇ ਸਨ।
ਪੈਦਾਇਸ਼ 36 : 32 (IRVPA)
ਬਓਰ ਦਾ ਪੁੱਤਰ ਬਲਾ ਅਦੋਮ ਉੱਤੇ ਰਾਜ ਕਰਦਾ ਸੀ ਅਤੇ ਉਸ ਦੇ ਨਗਰ ਦਾ ਨਾਮ ਦਿਨਹਾਬਾਹ ਸੀ।
ਪੈਦਾਇਸ਼ 36 : 33 (IRVPA)
ਬਲਾ ਮਰ ਗਿਆ ਅਤੇ ਜ਼ਰਹ ਦਾ ਪੁੱਤਰ ਯੋਬਾਬ ਜਿਹੜਾ ਬਾਸਰਾਹ ਦਾ ਵਾਸੀ ਸੀ, ਉਹ ਦੇ ਥਾਂ ਰਾਜ ਕਰਨ ਲੱਗਾ।
ਪੈਦਾਇਸ਼ 36 : 34 (IRVPA)
ਯੋਬਾਬ ਮਰ ਗਿਆ ਤਾਂ ਤੇਮਾਨੀਆਂ ਦੇ ਦੇਸ਼ ਤੋਂ ਹੂਸ਼ਾਮ ਉਸ ਦੇ ਸਥਾਨ ਤੇ ਰਾਜ ਕਰਨ ਲੱਗਾ।
ਪੈਦਾਇਸ਼ 36 : 35 (IRVPA)
ਹੂਸ਼ਾਮ ਮਰ ਗਿਆ ਤਾਂ ਉਸ ਦੇ ਸਥਾਨ ਤੇ ਬਦਦ ਦਾ ਪੁੱਤਰ ਹਦਦ, ਜਿਸ ਨੇ ਮੋਆਬ ਦੇ ਮੈਦਾਨ ਵਿੱਚ ਮਿਦਯਾਨੀਆਂ ਨੂੰ ਮਾਰਿਆ ਸੀ, ਰਾਜ ਕਰਨ ਲੱਗਾ ਅਤੇ ਉਸ ਦੇ ਨਗਰ ਦਾ ਨਾਮ ਅਵੀਤ ਸੀ।
ਪੈਦਾਇਸ਼ 36 : 36 (IRVPA)
ਹਦਦ ਮਰ ਗਿਆ ਤਾਂ ਉਸ ਦੇ ਸਥਾਨ ਤੇ ਮਸਰੇਕਾਹ ਵਾਸੀ ਸਮਲਾਹ ਰਾਜ ਕਰਨ ਲੱਗਾ।
ਪੈਦਾਇਸ਼ 36 : 37 (IRVPA)
ਸਮਲਾਹ ਮਰ ਗਿਆ ਤਾਂ ਉਸ ਦੇ ਸਥਾਨ ਤੇ ਸ਼ਾਊਲ ਰਾਜ ਕਰਨ ਲੱਗਾ ਜਿਹੜਾ ਦਰਿਆ ਦੇ ਉੱਪਰ ਦੇ ਰਹੋਬੋਥ ਨਗਰ ਦਾ ਸੀ।
ਪੈਦਾਇਸ਼ 36 : 38 (IRVPA)
ਸ਼ਾਊਲ ਮਰ ਗਿਆ ਅਤੇ ਉਸ ਦੇ ਸਥਾਨ ਤੇ ਅਕਬੋਰ ਦਾ ਪੁੱਤਰ ਬਆਲਹਾਨਾਨ ਰਾਜ ਕਰਨ ਲੱਗਾ।
ਪੈਦਾਇਸ਼ 36 : 39 (IRVPA)
ਬਆਲਹਾਨਾਨ, ਅਕਬੋਰ ਦਾ ਪੁੱਤਰ ਮਰ ਗਿਆ ਅਤੇ ਉਸ ਦੇ ਸਥਾਨ ਤੇ ਹਦਦ ਰਾਜ ਕਰਨ ਲੱਗਾ ਅਤੇ ਉਸ ਦੇ ਸ਼ਹਿਰ ਦਾ ਨਾਮ ਪਾਊ ਸੀ ਅਤੇ ਉਸ ਦੀ ਪਤਨੀ ਦਾ ਨਾਮ ਮਹੇਤਾਬਏਲ ਸੀ, ਜਿਹੜੀ ਮਤਰੇਦ ਦੀ ਧੀ ਅਤੇ ਮੇਜ਼ਾਹਾਬ ਦੀ ਦੋਹਤੀ ਸੀ।
ਪੈਦਾਇਸ਼ 36 : 40 (IRVPA)
ਏਸਾਓ ਦੇ ਮੁਖੀਆਂ ਦੇ ਨਾਮ ਉਨ੍ਹਾਂ ਦੇ ਘਰਾਣਿਆਂ ਅਤੇ ਸਥਾਨਾਂ ਦੇ ਨਾਮਾਂ ਅਨੁਸਾਰ ਇਹ ਸਨ, ਤਿਮਨਾ, ਅਲਵਾਹ, ਯਥੇਥ,
ਪੈਦਾਇਸ਼ 36 : 43 (IRVPA)
ਮਗਦੀਏਲ ਅਤੇ ਈਰਾਮ, ਇਹ ਅਦੋਮ ਦੇ ਮੁਖੀਏ ਸਨ ਜੋ ਆਪਣੇ ਕਬਜ਼ੇ ਦੇ ਦੇਸ਼ ਦੀਆਂ ਬਸਤੀਆਂ ਅਨੁਸਾਰ ਹੋਏ। ਏਸਾਓ ਅਦੋਮੀਆਂ ਦਾ ਪੁਰਖਾ ਹੈ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43