ਪੈਦਾਇਸ਼ 37 : 1 (IRVPA)
ਯੂਸੁਫ਼ ਅਤੇ ਉਸ ਦੇ ਭਰਾ ਯਾਕੂਬ ਆਪਣੇ ਪਿਤਾ ਦੀ ਮੁਸਾਫ਼ਰੀ ਦੇ ਦੇਸ਼ ਵਿੱਚ ਅਰਥਾਤ ਕਨਾਨ ਦੇ ਦੇਸ਼ ਵਿੱਚ ਵੱਸ ਗਿਆ। ਇਹ ਯਾਕੂਬ ਦੀ ਵੰਸ਼ਾਵਲੀ ਹੈ।
ਪੈਦਾਇਸ਼ 37 : 2 (IRVPA)
ਜਦ ਯੂਸੁਫ਼ ਸਤਾਰਾਂ ਸਾਲਾਂ ਦਾ ਸੀ, ਉਹ ਆਪਣੇ ਭਰਾਵਾਂ ਦੇ ਨਾਲ ਇੱਜੜ ਚਾਰਦਾ ਸੀ ਅਤੇ ਉਹ ਜਵਾਨ ਆਪਣੇ ਪਿਤਾ ਦੀਆਂ ਪਤਨੀਆਂ ਬਿਲਹਾਹ ਅਤੇ ਜਿਲਫਾਹ ਦੇ ਪੁੱਤਰਾਂ ਨਾਲ ਰਹਿੰਦਾ ਸੀ ਅਤੇ ਯੂਸੁਫ਼ ਉਨ੍ਹਾਂ ਦੀਆਂ ਬੁਰੀਆਂ ਗੱਲਾਂ ਆਪਣੇ ਪਿਤਾ ਨੂੰ ਆ ਕੇ ਦੱਸਦਾ ਸੀ।
ਪੈਦਾਇਸ਼ 37 : 3 (IRVPA)
ਇਸਰਾਏਲ ਯੂਸੁਫ਼ ਨੂੰ ਆਪਣੇ ਸਾਰੇ ਪੁੱਤਰਾਂ ਨਾਲੋਂ ਵੱਧ ਪਿਆਰ ਕਰਦਾ ਸੀ ਕਿਉਂ ਜੋ ਉਹ ਉਸ ਦੀ ਬਿਰਧ ਅਵਸਥਾ ਦਾ ਪੁੱਤਰ ਸੀ ਅਤੇ ਉਸ ਨੇ ਉਹ ਦੇ ਲਈ ਇੱਕ ਰੰਗ-ਬਿਰੰਗਾ ਚੋਲਾ ਬਣਾਇਆ।
ਪੈਦਾਇਸ਼ 37 : 4 (IRVPA)
ਜਦ ਉਸ ਦੇ ਭਰਾਵਾਂ ਨੇ ਵੇਖਿਆ ਕਿ ਉਨ੍ਹਾਂ ਦਾ ਪਿਤਾ ਉਹ ਨੂੰ ਉਹ ਦੇ ਸਾਰੇ ਭਰਾਵਾਂ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਉਸ ਦੇ ਨਾਲ ਵੈਰ ਰੱਖਣ ਲੱਗੇ ਅਤੇ ਉਹ ਦੇ ਨਾਲ ਸ਼ਾਂਤੀ ਨਾਲ ਗੱਲ ਨਹੀਂ ਕਰਦੇ ਸਨ।
ਪੈਦਾਇਸ਼ 37 : 5 (IRVPA)
ਫੇਰ ਯੂਸੁਫ਼ ਨੇ ਇਹ ਵੇਖਿਆ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਤਾਂ ਉਹ ਉਸ ਦੇ ਨਾਲ ਹੋਰ ਵੈਰ ਰੱਖਣ ਲੱਗੇ।
ਪੈਦਾਇਸ਼ 37 : 6 (IRVPA)
ਉਸ ਨੇ ਉਨ੍ਹਾਂ ਨੂੰ ਆਖਿਆ ਕਿ ਜਿਹੜਾ ਸੁਫ਼ਨਾ ਮੈਂ ਵੇਖਿਆ ਉਹ ਸੁਣੋ।
ਪੈਦਾਇਸ਼ 37 : 7 (IRVPA)
ਵੇਖੋ, ਅਸੀਂ ਖੇਤ ਦੇ ਵਿੱਚ ਪੂਲੇ ਬੰਨ੍ਹ ਰਹੇ ਸੀ ਅਤੇ ਵੇਖੋ, ਮੇਰਾ ਪੂਲਾ ਉੱਠ ਖੜ੍ਹਾ ਹੋਇਆ ਅਤੇ ਵੇਖੋ, ਤੁਹਾਡੇ ਪੂਲਿਆਂ ਨੇ ਉਸ ਦੇ ਆਲੇ-ਦੁਆਲੇ ਆ ਕੇ ਮੇਰੇ ਪੂਲੇ ਨੂੰ ਮੱਥਾ ਟੇਕਿਆ।
ਪੈਦਾਇਸ਼ 37 : 8 (IRVPA)
ਫਿਰ ਉਹ ਦੇ ਭਰਾਵਾਂ ਨੇ ਉਸ ਨੂੰ ਆਖਿਆ, ਕੀ ਤੂੰ ਸੱਚ-ਮੁੱਚ ਸਾਡੇ ਉੱਤੇ ਰਾਜ ਕਰੇਂਗਾ ਅਤੇ ਸਾਡੇ ਉੱਤੇ ਹਕੂਮਤ ਕਰੇਂਗਾ? ਤਦ ਉਹ ਉਸ ਦੇ ਨਾਲ ਉਹ ਦੇ ਸੁਫ਼ਨੇ ਅਤੇ ਉਹ ਦੀਆਂ ਗੱਲਾਂ ਦੇ ਕਾਰਨ ਹੋਰ ਵੀ ਵੈਰ ਰੱਖਣ ਲੱਗ ਪਏ।
ਪੈਦਾਇਸ਼ 37 : 9 (IRVPA)
ਫਿਰ ਉਸ ਨੇ ਇੱਕ ਹੋਰ ਸੁਫ਼ਨਾ ਵੇਖਿਆ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਅਤੇ ਆਖਿਆ, ਮੈਂ ਇੱਕ ਹੋਰ ਸੁਫ਼ਨਾ ਵੇਖਿਆ ਅਤੇ ਵੇਖੋ, ਸੂਰਜ, ਚੰਦ ਅਤੇ ਗਿਆਰ੍ਹਾਂ ਤਾਰਿਆਂ ਨੇ ਮੇਰੇ ਅੱਗੇ ਮੱਥਾ ਟੇਕਿਆ।
ਪੈਦਾਇਸ਼ 37 : 10 (IRVPA)
ਉਸ ਨੇ ਇਹ ਸੁਫ਼ਨਾ ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਅਤੇ ਉਹ ਦੇ ਪਿਤਾ ਨੇ ਉਸ ਨੂੰ ਝਿੜਕਿਆ ਅਤੇ ਉਹ ਨੂੰ ਆਖਿਆ, ਇਹ ਕਿਹੋ ਜਿਹਾ ਸੁਫ਼ਨਾ ਹੈ, ਜਿਹੜਾ ਤੂੰ ਵੇਖਿਆ? ਕੀ ਸੱਚ-ਮੁੱਚ ਮੈਂ ਅਤੇ ਤੇਰੀ ਮਾਤਾ ਅਤੇ ਤੇਰੇ ਭਰਾ ਆ ਕੇ ਤੇਰੇ ਅੱਗੇ ਧਰਤੀ ਤੱਕ ਮੱਥਾ ਟੇਕਾਂਗੇ?
ਪੈਦਾਇਸ਼ 37 : 11 (IRVPA)
ਤਦ ਉਹ ਦੇ ਭਰਾਵਾਂ ਨੂੰ ਈਰਖਾ ਹੋਈ ਅਤੇ ਉਹ ਦੇ ਪਿਤਾ ਨੇ ਇਸ ਗੱਲ ਨੂੰ ਯਾਦ ਰੱਖਿਆ।
ਪੈਦਾਇਸ਼ 37 : 12 (IRVPA)
ਯੂਸੁਫ਼ ਦਾ ਵੇਚਿਆ ਜਾਣਾ ਫੇਰ ਉਸ ਦੇ ਭਰਾ ਆਪਣੇ ਪਿਤਾ ਦੀਆਂ ਭੇਡਾਂ ਚਾਰਨ ਲਈ ਸ਼ਕਮ ਨੂੰ ਗਏ।
ਪੈਦਾਇਸ਼ 37 : 13 (IRVPA)
ਅਤੇ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਕੀ ਤੇਰੇ ਭਰਾ ਸ਼ਕਮ ਵਿੱਚ ਭੇਡਾਂ ਨਹੀਂ ਚਾਰਦੇ ਹਨ? ਜਾ, ਮੈਂ ਤੈਨੂੰ ਉਨ੍ਹਾਂ ਦੇ ਕੋਲ ਭੇਜਦਾ ਹਾਂ। ਤਦ ਉਸ ਨੇ ਆਖਿਆ, ਮੈਂ ਹਾਜ਼ਰ ਹਾਂ।
ਪੈਦਾਇਸ਼ 37 : 14 (IRVPA)
ਉਸ ਨੇ ਉਹ ਨੂੰ ਆਖਿਆ, ਜਾ ਆਪਣੇ ਭਰਾਵਾਂ ਅਤੇ ਇੱਜੜਾਂ ਦੀ ਸੁੱਖ-ਸਾਂਦ ਦਾ ਪਤਾ ਲੈ ਅਤੇ ਮੈਨੂੰ ਵਾਪਸ ਆ ਕੇ ਖ਼ਬਰ ਦੇ। ਸੋ ਉਸ ਨੇ ਉਹ ਨੂੰ ਹਬਰੋਨ ਦੀ ਘਾਟੀ ਤੋਂ ਭੇਜਿਆ ਅਤੇ ਉਹ ਸ਼ਕਮ ਨੂੰ ਆਇਆ।
ਪੈਦਾਇਸ਼ 37 : 15 (IRVPA)
ਅਤੇ ਕੋਈ ਮਨੁੱਖ ਉਸ ਨੂੰ ਮਿਲਿਆ ਅਤੇ ਵੇਖੋ, ਉਹ ਮੈਦਾਨ ਵਿੱਚ ਭਟਕਦਾ ਫਿਰਦਾ ਸੀ ਸੋ ਉਸ ਮਨੁੱਖ ਨੇ ਉਸ ਤੋਂ ਪੁੱਛਿਆ, ਤੂੰ ਕੀ ਲੱਭਦਾ ਹੈਂ?
ਪੈਦਾਇਸ਼ 37 : 16 (IRVPA)
ਤਦ ਉਸ ਨੇ ਆਖਿਆ, ਮੈਂ ਆਪਣੇ ਭਰਾਵਾਂ ਨੂੰ ਲੱਭਦਾ ਹਾਂ। ਕਿਰਪਾ ਮੈਨੂੰ ਦੱਸੋ ਕਿ ਉਹ ਆਪਣੀਆਂ ਭੇਡਾਂ ਕਿੱਥੇ ਚਾਰਦੇ ਹਨ?
ਪੈਦਾਇਸ਼ 37 : 17 (IRVPA)
ਫੇਰ ਉਸ ਮਨੁੱਖ ਨੇ ਆਖਿਆ, ਉਹ ਇੱਥੋਂ ਚਲੇ ਗਏ ਹਨ ਕਿਉਂ ਜੋ ਮੈਂ ਉਨ੍ਹਾਂ ਨੂੰ ਇਹ ਆਖਦੇ ਸੁਣਿਆ ਕਿ ਅਸੀਂ ਦੋਥਾਨ ਨੂੰ ਚੱਲੀਏ। ਸੋ ਯੂਸੁਫ਼ ਆਪਣੇ ਭਰਾਵਾਂ ਦੇ ਮਗਰ ਚੱਲ ਪਿਆ ਅਤੇ ਉਨ੍ਹਾਂ ਨੂੰ ਦੋਥਾਨ ਵਿੱਚ ਜਾ ਲੱਭਿਆ।
ਪੈਦਾਇਸ਼ 37 : 18 (IRVPA)
ਤਦ ਉਨ੍ਹਾਂ ਨੇ ਉਸ ਨੂੰ ਦੂਰੋਂ ਵੇਖਿਆ ਅਤੇ ਉਸ ਦੇ ਨੇੜੇ ਆਉਣ ਤੋਂ ਪਹਿਲਾਂ ਉਨ੍ਹਾਂ ਨੇ ਉਸ ਨੂੰ ਮਾਰ ਸੁੱਟਣ ਦੀ ਯੋਜਨਾ ਬਣਾਈ
ਪੈਦਾਇਸ਼ 37 : 19 (IRVPA)
ਅਤੇ ਇੱਕ ਦੂਜੇ ਨੂੰ ਆਖਿਆ, ਵੇਖੋ, ਉਹ ਸੁਫ਼ਨੇ ਵੇਖਣ ਵਾਲਾ ਆ ਰਿਹਾ ਹੈ।
ਪੈਦਾਇਸ਼ 37 : 20 (IRVPA)
ਹੁਣ ਆਓ ਅਸੀਂ ਇਸ ਨੂੰ ਮਾਰ ਸੁੱਟੀਏ ਅਤੇ ਕਿਸੇ ਟੋਏ ਵਿੱਚ ਸੁੱਟ ਦੇਈਏ ਅਤੇ ਆਖੀਏ ਕਿਸੇ ਬੁਰੇ ਜਾਨਵਰ ਨੇ ਉਸ ਨੂੰ ਪਾੜ ਸੁੱਟਿਆ ਹੈ ਤਾਂ ਅਸੀਂ ਵੇਖਾਂਗੇ ਕਿ ਉਸ ਦੇ ਸੁਫ਼ਨਿਆਂ ਦਾ ਕੀ ਬਣੇਗਾ।
ਪੈਦਾਇਸ਼ 37 : 21 (IRVPA)
ਪਰ ਰਊਬੇਨ ਨੇ ਸੁਣ ਕੇ ਉਸ ਨੂੰ ਉਨ੍ਹਾਂ ਦੇ ਹੱਥੋਂ ਬਚਾਇਆ ਅਤੇ ਆਖਿਆ, ਅਸੀਂ ਇਸ ਨੂੰ ਜਾਨੋਂ ਨਾ ਮਾਰੀਏ।
ਪੈਦਾਇਸ਼ 37 : 22 (IRVPA)
ਰਊਬੇਨ ਨੇ ਉਨ੍ਹਾਂ ਨੂੰ ਆਖਿਆ, ਖੂਨ ਨਾ ਕਰੋ, ਉਸ ਨੂੰ ਇਸ ਟੋਏ ਵਿੱਚ ਸੁੱਟ ਦਿਓ ਜਿਹੜਾ ਉਜਾੜ ਵਿੱਚ ਹੈ ਪਰ ਉਸ ਨੂੰ ਹੱਥ ਨਾ ਲਾਓ ਤਾਂ ਜੋ ਉਹ ਉਸ ਨੂੰ ਉਨ੍ਹਾਂ ਦੇ ਹੱਥੋਂ ਬਚਾ ਕੇ ਉਹ ਦੇ ਪਿਤਾ ਕੋਲ ਪਹੁੰਚਾ ਦੇਵੇ।
ਪੈਦਾਇਸ਼ 37 : 23 (IRVPA)
ਜਦ ਯੂਸੁਫ਼ ਆਪਣੇ ਭਰਾਵਾਂ ਦੇ ਕੋਲ ਆਇਆ ਤਾਂ ਉਨ੍ਹਾਂ ਨੇ ਯੂਸੁਫ਼ ਉੱਤੋਂ ਉਸ ਦਾ ਚੋਲਾ ਅਰਥਾਤ ਉਹ ਰੰਗ-ਬਿਰੰਗਾ ਚੋਲਾ ਜਿਹੜਾ ਉਸ ਨੇ ਪਾਇਆ ਹੋਇਆ ਸੀ, ਉਤਾਰ ਲਿਆ।
ਪੈਦਾਇਸ਼ 37 : 24 (IRVPA)
ਤਦ ਉਨ੍ਹਾਂ ਨੇ ਉਸ ਨੂੰ ਫੜ੍ਹ ਕੇ ਟੋਏ ਵਿੱਚ ਸੁੱਟ ਦਿੱਤਾ ਅਤੇ ਉਹ ਟੋਆ ਖਾਲੀ ਸੀ, ਉਸ ਵਿੱਚ ਪਾਣੀ ਨਹੀਂ ਸੀ।
ਪੈਦਾਇਸ਼ 37 : 25 (IRVPA)
ਜਦ ਉਹ ਰੋਟੀ ਖਾਣ ਬੈਠੇ ਤਾਂ ਉਨ੍ਹਾਂ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕੇ ਇਸਮਾਏਲੀਆਂ ਦਾ ਇੱਕ ਕਾਫ਼ਿਲਾ ਗਿਲਆਦ ਤੋਂ ਆ ਰਿਹਾ ਸੀ ਅਤੇ ਉਨ੍ਹਾਂ ਦੇ ਊਠਾਂ ਉੱਤੇ ਗਰਮ ਮਸਾਲੇ, ਗੁੱਗਲ ਅਤੇ ਗੰਧਰਸ ਲੱਦੀ ਹੋਈ ਸੀ, ਜੋ ਉਹ ਮਿਸਰ ਨੂੰ ਲੈ ਜਾ ਰਹੇ ਸਨ।
ਪੈਦਾਇਸ਼ 37 : 26 (IRVPA)
ਤਦ ਯਹੂਦਾਹ ਨੇ ਆਪਣੇ ਭਰਾਵਾਂ ਨੂੰ ਆਖਿਆ, ਸਾਨੂੰ ਕੀ ਲਾਭ ਹੋਵੇਗਾ ਜੇਕਰ ਅਸੀਂ ਆਪਣੇ ਭਰਾ ਨੂੰ ਮਾਰ ਸੁੱਟੀਏ ਅਤੇ ਉਸ ਦੇ ਲਹੂ ਨੂੰ ਲੁਕਾਈਏ?
ਪੈਦਾਇਸ਼ 37 : 27 (IRVPA)
ਆਓ ਅਸੀਂ ਇਸਮਾਏਲੀਆਂ ਕੋਲ ਉਸ ਨੂੰ ਵੇਚ ਦੇਈਏ ਪਰ ਉਸ ਉੱਤੇ ਸਾਡਾ ਹੱਥ ਨਾ ਪਵੇ ਕਿਉਂ ਜੋ ਉਹ ਸਾਡਾ ਭਰਾ ਅਤੇ ਸਾਡਾ ਮਾਸ ਹੈ ਅਤੇ ਉਸ ਦੇ ਭਰਾਵਾਂ ਨੇ ਉਹ ਦੀ ਗੱਲ ਮੰਨ ਲਈ।
ਪੈਦਾਇਸ਼ 37 : 28 (IRVPA)
ਤਦ ਮਿਦਯਾਨੀ ਵਪਾਰੀ ਉਨ੍ਹਾਂ ਦੇ ਕੋਲੋਂ ਦੀ ਲੰਘੇ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਟੋਏ ਵਿੱਚੋਂ ਖਿੱਚ ਕੇ ਕੱਢਿਆ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਚਾਂਦੀ ਦੇ ਵੀਹ ਸਿੱਕਿਆਂ ਵਿੱਚ ਵੇਚ ਦਿੱਤਾ ਅਤੇ ਉਹ ਯੂਸੁਫ਼ ਨੂੰ ਮਿਸਰ ਵਿੱਚ ਲੈ ਗਏ।
ਪੈਦਾਇਸ਼ 37 : 29 (IRVPA)
ਜਦ ਰਊਬੇਨ ਟੋਏ ਵੱਲ ਮੁੜ ਕੇ ਆਇਆ ਤਾਂ ਵੇਖੋ ਯੂਸੁਫ਼ ਟੋਏ ਵਿੱਚ ਨਹੀਂ ਸੀ, ਤਦ ਉਸ ਨੇ ਆਪਣੇ ਕੱਪੜੇ ਪਾੜੇ
ਪੈਦਾਇਸ਼ 37 : 30 (IRVPA)
ਅਤੇ ਉਹ ਆਪਣੇ ਭਰਾਵਾਂ ਕੋਲ ਮੁੜ ਆਇਆ ਅਤੇ ਆਖਿਆ, ਉਹ ਮੁੰਡਾ ਉੱਥੇ ਨਹੀਂ ਹੈ,
ਪੈਦਾਇਸ਼ 37 : 31 (IRVPA)
ਹੁਣ ਮੈਂ ਕਿੱਥੇ ਜਾਂਵਾਂ? ਤਦ ਉਨ੍ਹਾਂ ਦੇ ਯੂਸੁਫ਼ ਦਾ ਚੋਲਾ ਲੈ ਕੇ ਇੱਕ ਬੱਕਰਾ ਮਾਰ ਕੇ ਉਸ ਚੋਲੇ ਨੂੰ ਲਹੂ ਵਿੱਚ ਡੋਬਿਆ।
ਪੈਦਾਇਸ਼ 37 : 32 (IRVPA)
ਫੇਰ ਉਸ ਰੰਗ-ਬਿਰੰਗੇ ਚੋਗੇ ਨੂੰ ਚੁੱਕ ਕੇ ਆਪਣੇ ਪਿਤਾ ਕੋਲ ਲੈ ਆਏ ਅਤੇ ਉਨ੍ਹਾਂ ਨੇ ਆਖਿਆ, ਸਾਨੂੰ ਇਹ ਲੱਭਿਆ ਹੈ। ਇਸ ਨੂੰ ਪਹਿਚਾਣ ਕੀ ਇਹ ਤੁਹਾਡੇ ਪੁੱਤਰ ਦਾ ਚੋਲਾ ਹੈ ਜਾਂ ਨਹੀਂ।
ਪੈਦਾਇਸ਼ 37 : 33 (IRVPA)
ਤਦ ਉਸ ਨੇ ਉਹ ਨੂੰ ਪਹਿਚਾਣ ਕੇ ਆਖਿਆ, ਇਹ ਮੇਰੇ ਪੁੱਤਰ ਦਾ ਚੋਲਾ ਹੈ। ਕਿਸੇ ਬੁਰੇ ਜਾਨਵਰ ਨੇ ਉਸ ਨੂੰ ਪਾੜ ਦਿੱਤਾ ਹੈ। ਹਾਂ, ਯੂਸੁਫ਼ ਜ਼ਰੂਰ ਹੀ ਘਾਤ ਕੀਤਾ ਗਿਆ ਹੈ।
ਪੈਦਾਇਸ਼ 37 : 34 (IRVPA)
ਯਾਕੂਬ ਨੇ ਆਪਣੇ ਬਸਤਰ ਪਾੜੇ ਅਤੇ ਤੱਪੜ ਆਪਣੀ ਕਮਰ ਉੱਤੇ ਲਪੇਟਿਆ ਅਤੇ ਬਹੁਤ ਦਿਨਾਂ ਤੱਕ ਆਪਣੇ ਪੁੱਤਰ ਦਾ ਸੋਗ ਕਰਦਾ ਰਿਹਾ।
ਪੈਦਾਇਸ਼ 37 : 35 (IRVPA)
ਉਹ ਦੇ ਸਾਰੇ ਪੁੱਤਰ-ਧੀਆਂ ਨੇ ਉਸ ਨੂੰ ਤਸੱਲੀ ਦਿੱਤੀ, ਪਰ ਉਸ ਦੀ ਹਾਲਤ ਉਹੀ ਰਹੀ, ਪਰ ਆਖਿਆ, ਮੈਂ ਪਤਾਲ ਵਿੱਚ ਆਪਣੇ ਪੁੱਤਰ ਕੋਲ ਰੋਂਦਾ-ਰੋਂਦਾ ਉੱਤਰਾਂਗਾ ਅਤੇ ਉਸ ਦਾ ਪਿਤਾ ਉਹ ਦੇ ਲਈ ਵਿਰਲਾਪ ਕਰਦਾ ਰਿਹਾ।
ਪੈਦਾਇਸ਼ 37 : 36 (IRVPA)
ਅਤੇ ਉਨ੍ਹਾਂ ਮਿਦਯਾਨੀਆਂ ਨੇ ਯੂਸੁਫ਼ ਨੂੰ ਮਿਸਰ ਵਿੱਚ ਪੋਟੀਫ਼ਰ ਕੋਲ ਵੇਚ ਦਿੱਤਾ, ਜਿਹੜਾ ਫ਼ਿਰਊਨ ਦਾ ਹਾਕਮ ਅਤੇ ਅੰਗ-ਰੱਖਿਅਕਾਂ ਦਾ ਪ੍ਰਧਾਨ ਸੀ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36