ਪੈਦਾਇਸ਼ - 38 : 1 (IRVPA)
ਯਹੂਦਾਹ ਅਤੇ ਤਾਮਾਰ ਉਸ ਵੇਲੇ ਅਜਿਹਾ ਹੋਇਆ ਯਹੂਦਾਹ ਆਪਣੇ ਭਰਾਵਾਂ ਕੋਲੋਂ ਚਲਾ ਗਿਆ ਅਤੇ ਹੀਰਾਹ ਨਾਮ ਦੇ ਇੱਕ ਅਦੂਲਾਮੀ ਮਨੁੱਖ ਦੇ ਘਰ ਵਿੱਚ ਠਹਿਰਿਆ।
ਪੈਦਾਇਸ਼ - 38 : 2 (IRVPA)
ਯਹੂਦਾਹ ਨੇ ਉੱਥੇ ਇੱਕ ਕਨਾਨੀ ਮਨੁੱਖ ਸ਼ੂਆ ਨਾਮੀ ਦੀ ਧੀ ਨੂੰ ਵੇਖਿਆ ਅਤੇ ਉਸ ਨਾਲ ਵਿਆਹ ਕੀਤਾ ਅਤੇ ਉਸ ਦੇ ਕੋਲ ਗਿਆ।
ਪੈਦਾਇਸ਼ - 38 : 3 (IRVPA)
ਉਹ ਗਰਭਵਤੀ ਹੋਈ ਅਤੇ ਉਸਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਯਹੂਦਾਹ ਨੇ ਉਸ ਦਾ ਨਾਮ ਏਰ ਰੱਖਿਆ।
ਪੈਦਾਇਸ਼ - 38 : 4 (IRVPA)
ਉਹ ਫੇਰ ਗਰਭਵਤੀ ਹੋਈ ਅਤੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਦਾ ਨਾਮ ਓਨਾਨ ਰੱਖਿਆ।
ਪੈਦਾਇਸ਼ - 38 : 5 (IRVPA)
ਉਹ ਫਿਰ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਦਾ ਨਾਮ ਸ਼ੇਲਾਹ ਰੱਖਿਆ ਅਤੇ ਜਦ ਉਸ ਨੇ ਉਹ ਨੂੰ ਜਨਮ ਦਿੱਤਾ ਤਾਂ ਯਹੂਦਾਹ ਕਜ਼ੀਬ ਵਿੱਚ ਸੀ।
ਪੈਦਾਇਸ਼ - 38 : 6 (IRVPA)
ਯਹੂਦਾਹ ਨੇ ਆਪਣੇ ਪਹਿਲੌਠੇ ਪੁੱਤਰ ਏਰ ਲਈ ਇੱਕ ਪਤਨੀ ਲਿਆਂਦੀ, ਜਿਸ ਦਾ ਨਾਮ ਤਾਮਾਰ ਸੀ।
ਪੈਦਾਇਸ਼ - 38 : 7 (IRVPA)
ਯਹੂਦਾਹ ਦਾ ਪਹਿਲੌਠਾ ਏਰ, ਯਹੋਵਾਹ ਦੀਆਂ ਅੱਖਾਂ ਵਿੱਚ ਦੁਸ਼ਟ ਸੀ ਇਸ ਲਈ ਯਹੋਵਾਹ ਨੇ ਉਸ ਨੂੰ ਮਾਰ ਸੁੱਟਿਆ।
ਪੈਦਾਇਸ਼ - 38 : 8 (IRVPA)
ਯਹੂਦਾਹ ਨੇ ਓਨਾਨ ਨੂੰ ਆਖਿਆ, ਆਪਣੇ ਭਰਾ ਦੀ ਪਤਨੀ ਕੋਲ ਜਾ ਅਤੇ ਉਸ ਦਾ ਹੱਕ ਅਦਾ ਕਰ ਅਤੇ ਆਪਣੇ ਭਰਾ ਲਈ ਅੰਸ ਚਲਾ।
ਪੈਦਾਇਸ਼ - 38 : 9 (IRVPA)
ਓਨਾਨ ਨੇ ਇਸ ਗੱਲ ਨੂੰ ਜਾਣਿਆ ਕਿ ਇਹ ਅੰਸ ਮੇਰੀ ਅੰਸ ਨਹੀਂ ਹੋਵੇਗੀ, ਇਸ ਲਈ ਐਉਂ ਹੋਇਆ ਕਿ ਜਦ ਉਹ ਆਪਣੇ ਭਰਾ ਦੀ ਪਤਨੀ ਕੋਲ ਗਿਆ ਤਾਂ ਆਪਣਾ ਵੀਰਜ ਧਰਤੀ ਉੱਤੇ ਬਰਬਾਦ ਕਰ ਦਿੱਤਾ ਕਿਤੇ ਅਜਿਹਾ ਨਾ ਹੋਵੇ ਉਸ ਦੇ ਭਰਾ ਲਈ ਅੰਸ ਹੋਵੇ।
ਪੈਦਾਇਸ਼ - 38 : 10 (IRVPA)
ਜੋ ਉਸ ਨੇ ਕੀਤਾ ਸੀ, ਯਹੋਵਾਹ ਦੀਆਂ ਅੱਖਾਂ ਵਿੱਚ ਬੁਰਾ ਲੱਗਾ ਅਤੇ ਉਸ ਨੇ ਓਨਾਨ ਨੂੰ ਵੀ ਮਾਰ ਦਿੱਤਾ।
ਪੈਦਾਇਸ਼ - 38 : 11 (IRVPA)
ਤਦ ਯਹੂਦਾਹ ਨੇ ਆਪਣੀ ਨੂੰਹ ਤਾਮਾਰ ਨੂੰ ਆਖਿਆ, ਆਪਣੇ ਪਿਤਾ ਦੇ ਘਰ ਵਿਧਵਾ ਬੈਠੀ ਰਹਿ, ਜਦ ਤੱਕ ਮੇਰਾ ਪੁੱਤਰ ਸ਼ੇਲਾਹ ਸਿਆਣਾ ਨਾ ਹੋ ਜਾਵੇ ਕਿਉਂ ਜੋ ਉਸ ਨੇ ਆਖਿਆ ਕਿਤੇ ਇਹ ਵੀ ਆਪਣੇ ਭਰਾਵਾਂ ਵਾਂਗੂੰ ਮਰ ਨਾ ਜਾਵੇ ਤਦ ਤਾਮਾਰ ਚਲੀ ਗਈ ਅਤੇ ਆਪਣੇ ਪਿਤਾ ਦੇ ਘਰ ਵਿੱਚ ਬੈਠੀ ਰਹੀ।
ਪੈਦਾਇਸ਼ - 38 : 12 (IRVPA)
ਜਦ ਬਹੁਤ ਦਿਨ ਹੋਏ ਤਾਂ ਸ਼ੂਆ ਦੀ ਧੀ, ਯਹੂਦਾਹ ਦੀ ਪਤਨੀ ਮਰ ਗਈ ਜਦ ਯਹੂਦਾਹ ਸੋਗ ਦੇ ਦਿਨਾਂ ਤੋਂ ਬਾਅਦ, ਉਹ ਆਪਣੀਆਂ ਭੇਡਾਂ ਦੀ ਉੱਨ ਕਤਰਨ ਵਾਲਿਆਂ ਕੋਲ ਆਪਣੇ ਮਿੱਤਰ ਹੀਰਾਹ ਅਦੂਲਾਮੀ ਦੇ ਸੰਗ ਤਿਮਨਾਹ ਨੂੰ ਗਿਆ।
ਪੈਦਾਇਸ਼ - 38 : 13 (IRVPA)
ਤਾਮਾਰ ਨੂੰ ਦੱਸਿਆ ਗਿਆ ਕਿ ਵੇਖ ਤੇਰਾ ਸੌਹਰਾ ਆਪਣੀਆਂ ਭੇਡਾਂ ਦੀ ਉੱਨ ਕਤਰਨ ਤਿਮਨਾਹ ਨੂੰ ਜਾਂਦਾ ਹੈ।
ਪੈਦਾਇਸ਼ - 38 : 14 (IRVPA)
ਤਦ ਉਸ ਨੇ ਆਪਣੇ ਵਿਧਵਾ ਦੇ ਬਸਤਰ ਲਾਹ ਸੁੱਟੇ ਅਤੇ ਬੁਰਕਾ ਪਾ ਕੇ ਆਪ ਨੂੰ ਲਪੇਟ ਲਿਆ ਅਤੇ ਏਨਯਿਮ ਦੇ ਫਾਟਕ ਉੱਤੇ ਜਿਹੜਾ ਤਿਮਨਾਹ ਦੇ ਰਸਤੇ ਉੱਤੇ ਸੀ, ਜਾ ਬੈਠੀ ਕਿਉਂ ਜੋ ਉਸ ਨੇ ਵੇਖਿਆ ਕਿ ਸ਼ੇਲਾਹ ਵੱਡਾ ਹੋ ਗਿਆ ਹੈ, ਪਰ ਉਹ ਉਸ ਦੀ ਪਤਨੀ ਬਣਨ ਨੂੰ ਨਹੀਂ ਦਿੱਤੀ ਗਈ।
ਪੈਦਾਇਸ਼ - 38 : 15 (IRVPA)
ਤਦ ਯਹੂਦਾਹ ਨੇ ਉਸ ਨੂੰ ਵੇਖਿਆ ਅਤੇ ਸਮਝਿਆ ਕਿ ਇਹ ਵੇਸ਼ਵਾ ਹੈ ਕਿਉਂ ਜੋ ਉਸ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ।
ਪੈਦਾਇਸ਼ - 38 : 16 (IRVPA)
ਉਹ ਰਸਤੇ ਤੋਂ ਉਸ ਦੀ ਵੱਲ ਮੁੜ ਪਿਆ ਅਤੇ ਆਖਿਆ, ਆ ਅਤੇ ਮੈਨੂੰ ਆਪਣੇ ਕੋਲ ਆਉਣ ਦੇ ਕਿਉਂ ਜੋ ਉਸ ਨੂੰ ਪਤਾ ਨਹੀਂ ਸੀ ਕਿ ਇਹ ਮੇਰੀ ਨੂੰਹ ਹੈ ਤਦ ਉਸ ਨੇ ਆਖਿਆ, ਜੇ ਤੂੰ ਮੇਰੇ ਕੋਲ ਆਵੇਂ ਤਾਂ ਤੂੰ ਮੈਨੂੰ ਕੀ ਦੇਵੇਂਗਾ?
ਪੈਦਾਇਸ਼ - 38 : 17 (IRVPA)
ਉਸ ਆਖਿਆ, ਮੈਂ ਇੱਜੜ ਵਿੱਚੋਂ ਬੱਕਰੀ ਦਾ ਇੱਕ ਲੇਲਾ ਤੇਰੇ ਕੋਲ ਭੇਜਾਂਗਾ ਪਰ ਉਸ ਆਖਿਆ ਕੀ ਤੂੰ ਕੋਈ ਚੀਜ਼ ਗਹਿਣੇ ਰੱਖ ਦੇਵੇਂਗਾ, ਜਦ ਤੱਕ ਉਹ ਨਾ ਘੱਲੇਂ?
ਪੈਦਾਇਸ਼ - 38 : 18 (IRVPA)
ਫੇਰ ਉਸ ਨੇ ਆਖਿਆ, ਮੈਂ ਤੇਰੇ ਕੋਲ ਕੀ ਗਹਿਣੇ ਰੱਖਾਂ? ਉਸ ਆਖਿਆ, ਤੂੰ ਆਪਣੀ ਮੋਹਰ, ਆਪਣੀ ਰੱਸੀ ਅਤੇ ਆਪਣੀ ਲਾਠੀ ਜਿਹੜੀ ਤੇਰੇ ਹੱਥ ਵਿੱਚ ਹੈ ਦੇ। ਉਸ ਨੇ ਉਹ ਨੂੰ ਉਹ ਸਭ ਕੁਝ ਦੇ ਦਿੱਤਾ ਅਤੇ ਉਸ ਦੇ ਕੋਲ ਗਿਆ ਅਤੇ ਉਹ ਉਸ ਤੋਂ ਗਰਭਵਤੀ ਹੋ ਗਈ।
ਪੈਦਾਇਸ਼ - 38 : 19 (IRVPA)
ਉਹ ਉੱਥੋਂ ਉੱਠ ਕੇ ਚੱਲੀ ਗਈ ਅਤੇ ਆਪਣੇ ਉੱਤੋਂ ਬੁਰਕਾ ਲਾਹ ਸੁੱਟਿਆ ਅਤੇ ਵਿਧਵਾ ਦੇ ਬਸਤਰ ਪਾ ਲਏ।
ਪੈਦਾਇਸ਼ - 38 : 20 (IRVPA)
ਯਹੂਦਾਹ ਨੇ ਆਪਣੇ ਮਿੱਤਰ ਅਦੂਲਾਮੀ ਦੇ ਹੱਥ ਬੱਕਰੀ ਦਾ ਲੇਲਾ ਭੇਜਿਆ ਤਾਂ ਜੋ ਉਸ ਦੀਆਂ ਗਹਿਣੇ ਰੱਖੀਆਂ ਚੀਜ਼ਾਂ ਉਸ ਇਸਤਰੀ ਦੇ ਹੱਥੋਂ ਮੋੜ ਲਿਆਵੇ ਅਤੇ ਉਹ ਉਸ ਨੂੰ ਨਾ ਲੱਭੀ।
ਪੈਦਾਇਸ਼ - 38 : 21 (IRVPA)
ਫੇਰ ਉਸ ਨੇ ਉਸ ਥਾਂ ਦੇ ਮਨੁੱਖਾਂ ਤੋਂ ਇਹ ਪੁੱਛਿਆ ਕਿ ਉਹ ਵੇਸ਼ਵਾ ਕਿੱਥੇ ਹੈ, ਜਿਹੜੀ ਏਨਯਿਮ ਦੇ ਰਸਤੇ ਉੱਤੇ ਬੈਠੀ ਸੀ? ਤਦ ਉਨ੍ਹਾਂ ਨੇ ਆਖਿਆ ਕਿ ਇੱਥੇ ਕੋਈ ਵੇਸ਼ਵਾ ਨਹੀਂ ਸੀ।
ਪੈਦਾਇਸ਼ - 38 : 22 (IRVPA)
ਉਹ ਯਹੂਦਾਹ ਦੇ ਕੋਲ ਮੁੜ ਆਇਆ ਅਤੇ ਆਖਿਆ ਕਿ ਉਹ ਮੈਨੂੰ ਨਹੀਂ ਲੱਭੀ ਅਤੇ ਉੱਥੇ ਦੇ ਮਨੁੱਖਾਂ ਨੇ ਵੀ ਆਖਿਆ ਕਿ ਇੱਥੇ ਕੋਈ ਵੇਸ਼ਵਾ ਨਹੀਂ ਹੈ।
ਪੈਦਾਇਸ਼ - 38 : 23 (IRVPA)
ਯਹੂਦਾਹ ਦੇ ਆਖਿਆ ਉਹ ਉਸ ਨੂੰ ਰੱਖੇ। ਅਸੀਂ ਖੱਜਲ ਤਾਂ ਨਾ ਹੋਈਏ। ਵੇਖ ਮੈਂ ਤਾਂ ਲੇਲਾ ਭੇਜਿਆ ਸੀ, ਪਰ ਉਹ ਤੈਨੂੰ ਨਹੀਂ ਲੱਭੀ।
ਪੈਦਾਇਸ਼ - 38 : 24 (IRVPA)
ਤਦ ਅਜਿਹਾ ਹੋਇਆ ਕਿ ਜਦ ਲੱਗਭੱਗ ਤਿੰਨ ਮਹੀਨੇ ਹੋ ਗਏ ਤਾਂ ਯਹੂਦਾਹ ਨੂੰ ਦੱਸਿਆ ਗਿਆ ਕਿ ਤੇਰੀ ਨੂੰਹ ਤਾਮਾਰ ਨੇ ਵਿਭਚਾਰ ਕੀਤਾ ਅਤੇ ਵੇਖ ਉਹ ਗਰਭਵਤੀ ਵੀ ਹੈ ਤਾਂ ਯਹੂਦਾਹ ਨੇ ਆਖਿਆ ਉਹ ਨੂੰ ਬਾਹਰ ਕੱਢ ਲਿਆਓ ਤਾਂ ਜੋ ਉਹ ਸਾੜ ਦਿੱਤੀ ਜਾਵੇ।
ਪੈਦਾਇਸ਼ - 38 : 25 (IRVPA)
ਜਦ ਉਹ ਬਾਹਰ ਕੱਢੀ ਗਈ ਤਾਂ ਉਸ ਨੇ ਆਪਣੇ ਸੌਹਰੇ ਨੂੰ ਇਹ ਸੁਨੇਹਾ ਭੇਜਿਆ ਕਿ ਜਿਸ ਮਨੁੱਖ ਦੀਆਂ ਇਹ ਚੀਜ਼ਾਂ ਹਨ, ਮੈਂ ਉਸ ਤੋਂ ਹੀ ਗਰਭਵਤੀ ਹਾਂ ਅਤੇ ਉਸ ਨੇ ਇਹ ਵੀ ਆਖਿਆ, ਪਹਿਚਾਣ ਤਾਂ ਕਿ ਇਹ ਮੋਹਰ ਅਤੇ ਰੱਸੀ ਅਤੇ ਲਾਠੀ ਕਿਹਦੀ ਹੈ।
ਪੈਦਾਇਸ਼ - 38 : 26 (IRVPA)
ਯਹੂਦਾਹ ਨੇ ਪਹਿਚਾਣ ਕੇ ਆਖਿਆ, ਉਹ ਮੇਰੇ ਨਾਲੋਂ ਵੱਧ ਧਰਮੀ ਹੈ ਕਿਉਂ ਜੋ ਮੈਂ ਉਸ ਦਾ ਵਿਆਹ ਆਪਣੇ ਪੁੱਤਰ ਸ਼ੇਲਾਹ ਨਾਲ ਨਹੀਂ ਕੀਤਾ ਅਤੇ ਯਹੂਦਾਹ ਨੇ ਅੱਗੇ ਨੂੰ ਉਸ ਦੇ ਨਾਲ ਸੰਗ ਨਾ ਕੀਤਾ।
ਪੈਦਾਇਸ਼ - 38 : 27 (IRVPA)
ਅਜਿਹਾ ਹੋਇਆ ਕਿ ਉਸ ਦੇ ਜਣਨ ਦੇ ਸਮੇਂ ਉਸ ਦੀ ਕੁੱਖ ਵਿੱਚ ਜੋੜੇ ਸਨ।
ਪੈਦਾਇਸ਼ - 38 : 28 (IRVPA)
ਅਤੇ ਜਦ ਉਹ ਜਨਮ ਦੇਣ ਲੱਗੀ ਤਾਂ ਇੱਕ ਬੱਚੇ ਨੇ ਆਪਣਾ ਹੱਥ ਬਾਹਰ ਕੱਢਿਆ ਅਤੇ ਦਾਈ ਨੇ ਫੜ੍ਹ ਕੇ ਉਸ ਦੇ ਹੱਥ ਨੂੰ ਲਾਲ ਧਾਗਾ ਬੰਨ੍ਹ ਦਿੱਤਾ ਅਤੇ ਆਖਿਆ, ਇਹ ਪਹਿਲਾਂ ਨਿੱਕਲਿਆ ਹੈ।
ਪੈਦਾਇਸ਼ - 38 : 29 (IRVPA)
ਫਿਰ ਹੋਇਆ ਕਿ ਜਦ ਉਸ ਨੇ ਆਪਣਾ ਹੱਥ ਖਿੱਚ ਲਿਆ ਤਾਂ ਵੇਖੋ ਉਸ ਦੇ ਭਰਾ ਨੇ ਜਨਮ ਲਿਆ ਅਤੇ ਦਾਈ ਨੇ ਆਖਿਆ, ਤੂੰ ਬਾਹਰ ਆਉਣ ਵਿੱਚ ਕਿਉਂ ਜ਼ੋਰ ਲਗਾਇਆ ਹੈਂ, ਇਹ ਜ਼ੋਰ ਤੇਰੇ ਉੱਤੇ ਆਵੇ ਇਸ ਲਈ ਉਸ ਨਾ ਨਾਮ ਪਰਸ ਰੱਖਿਆ ਗਿਆ।
ਪੈਦਾਇਸ਼ - 38 : 30 (IRVPA)
ਉਸ ਤੋਂ ਬਾਅਦ ਉਸ ਦਾ ਭਰਾ ਜਿਸ ਦੇ ਹੱਥ ਲਾਲ ਧਾਗਾ ਬੰਨ੍ਹਿਆ ਗਿਆ ਸੀ, ਜਨਮ ਲਿਆ ਅਤੇ ਉਸ ਦਾ ਨਾਮ ਜ਼ਰਹ* ਫਜ਼ਰ ਰੱਖਿਆ ਗਿਆ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30