ਪੈਦਾਇਸ਼ - 39 : 1 (IRVPA)
ਯੂਸੁਫ਼ ਅਤੇ ਪੋਟੀਫ਼ਰ ਦੀ ਪਤਨੀ ਯੂਸੁਫ਼ ਮਿਸਰ ਵਿੱਚ ਲਿਆਂਦਾ ਗਿਆ ਅਤੇ ਪੋਟੀਫ਼ਰ ਮਿਸਰੀ ਨੇ ਜਿਹੜਾ ਫ਼ਿਰਊਨ ਦਾ ਹਾਕਮ ਅਤੇ ਅੰਗ-ਰੱਖਿਅਕਾਂ ਦਾ ਪ੍ਰਧਾਨ ਸੀ, ਉਸ ਨੂੰ ਇਸਮਾਏਲੀਆਂ ਦੇ ਹੱਥੋਂ ਮੁੱਲ ਲੈ ਲਿਆ, ਜਿਹੜੇ ਉਸ ਨੂੰ ਉੱਥੇ ਲਿਆਏ ਸਨ।
ਪੈਦਾਇਸ਼ - 39 : 2 (IRVPA)
ਯਹੋਵਾਹ ਯੂਸੁਫ਼ ਦੇ ਅੰਗ-ਸੰਗ ਸੀ, ਇਸ ਲਈ ਉਹ ਵੱਡਭਾਗਾ ਮਨੁੱਖ ਹੋ ਗਿਆ ਅਤੇ ਉਹ ਆਪਣੇ ਮਿਸਰੀ ਸੁਆਮੀ ਦੇ ਘਰ ਰਹਿੰਦਾ ਸੀ।
ਪੈਦਾਇਸ਼ - 39 : 3 (IRVPA)
ਤਦ ਉਸ ਦੇ ਸੁਆਮੀ ਨੇ ਵੇਖਿਆ ਕਿ ਯਹੋਵਾਹ ਉਸ ਦੇ ਅੰਗ-ਸੰਗ ਹੈ ਅਤੇ ਜੋ ਵੀ ਕੰਮ ਉਹ ਕਰਦਾ ਹੈ ਉਸ ਦੇ ਹੱਥੋਂ ਉਹ ਸਫ਼ਲ ਕਰਾਉਂਦਾ ਹੈ।
ਪੈਦਾਇਸ਼ - 39 : 4 (IRVPA)
ਸੋ ਯੂਸੁਫ਼ ਉੱਤੇ ਉਹ ਦੀ ਦਯਾ ਦੀ ਨਿਗਾਹ ਹੋਈ। ਯੂਸੁਫ਼ ਨੇ ਉਹ ਦੀ ਸੇਵਾ ਕੀਤੀ ਅਤੇ ਉਸ ਨੇ ਉਹ ਨੂੰ ਆਪਣੇ ਘਰ ਦਾ ਮੁਖ਼ਤਿਆਰ ਬਣਾ ਦਿੱਤਾ ਅਤੇ ਜੋ ਕੁਝ ਉਹ ਦਾ ਸੀ ਉਸ ਦੇ ਹੱਥ ਵਿੱਚ ਦੇ ਦਿੱਤਾ।
ਪੈਦਾਇਸ਼ - 39 : 5 (IRVPA)
ਅਜਿਹਾ ਹੋਇਆ ਕਿ ਜਿਸ ਵੇਲੇ ਤੋਂ ਉਸ ਨੇ ਉਹ ਨੂੰ ਆਪਣੇ ਘਰ ਦਾ ਅਤੇ ਆਪਣੀਆਂ ਸਭ ਚੀਜ਼ਾਂ ਦਾ ਮੁਖ਼ਤਿਆਰ ਬਣਾ ਦਿੱਤਾ, ਯਹੋਵਾਹ ਨੇ ਉਸ ਮਿਸਰੀ ਦੇ ਘਰ ਉੱਤੇ ਯੂਸੁਫ਼ ਦੇ ਕਾਰਨ ਬਹੁਤ ਬਰਕਤ ਦਿੱਤੀ ਅਤੇ ਯਹੋਵਾਹ ਦੀ ਬਰਕਤ ਉਸ ਦੀਆਂ ਸਭ ਚੀਜ਼ਾਂ ਉੱਤੇ ਹੋਈ, ਭਾਵੇਂ ਉਹ ਘਰ ਵਿੱਚ ਸਨ ਭਾਵੇਂ ਖੇਤ ਵਿੱਚ।
ਪੈਦਾਇਸ਼ - 39 : 6 (IRVPA)
ਉਸ ਨੇ ਸਭ ਕੁਝ ਯੂਸੁਫ਼ ਦੇ ਹੱਥ ਵਿੱਚ ਸੌਂਪ ਦਿੱਤਾ ਅਤੇ ਉਸ ਨੇ ਆਪਣੀ ਖਾਣ ਦੀ ਰੋਟੀ ਤੋਂ ਛੁੱਟ ਹੋਰ ਕਿਸੇ ਚੀਜ਼ ਦੀ ਖ਼ਬਰ ਨਾ ਰੱਖੀ ਅਤੇ ਯੂਸੁਫ਼ ਰੂਪਵੰਤ ਅਤੇ ਸੋਹਣਾ ਸੀ।
ਪੈਦਾਇਸ਼ - 39 : 7 (IRVPA)
ਇਹਨਾਂ ਗੱਲਾਂ ਦੇ ਪਿੱਛੋਂ ਅਜਿਹਾ ਹੋਇਆ ਕਿ ਉਸ ਦੇ ਸੁਆਮੀ ਦੀ ਪਤਨੀ ਆਪਣੀਆਂ ਅੱਖਾਂ ਯੂਸੁਫ਼ ਨਾਲ ਲਾਉਣ ਲੱਗ ਪਈ ਅਤੇ ਉਸ ਨੇ ਉਹ ਨੂੰ ਆਖਿਆ, ਤੂੰ ਮੇਰੇ ਨਾਲ ਲੇਟ।
ਪੈਦਾਇਸ਼ - 39 : 8 (IRVPA)
ਪਰ ਉਸ ਨੇ ਨਾ ਮੰਨਿਆ ਅਤੇ ਆਪਣੇ ਸੁਆਮੀ ਦੀ ਪਤਨੀ ਨੂੰ ਆਖਿਆ, ਵੇਖੋ, ਮੇਰਾ ਸੁਆਮੀ ਨਹੀਂ ਜਾਣਦਾ ਕਿ ਘਰ ਵਿੱਚ ਮੇਰੇ ਕੋਲ ਕੀ ਕੁਝ ਹੈ ਅਤੇ ਉਸ ਨੇ ਆਪਣਾ ਸਭ ਕੁਝ ਮੇਰੇ ਹੱਥ ਵਿੱਚ ਦੇ ਦਿੱਤਾ ਹੈ
ਪੈਦਾਇਸ਼ - 39 : 9 (IRVPA)
ਅਤੇ ਇਸ ਘਰ ਵਿੱਚ ਮੈਥੋਂ ਵੱਡਾ ਵੀ ਕੋਈ ਨਹੀਂ ਅਤੇ ਉਸ ਨੇ ਤੁਹਾਥੋਂ ਬਿਨ੍ਹਾਂ ਕੋਈ ਚੀਜ਼ ਮੇਰੇ ਕੋਲੋਂ ਰੋਕ ਕੇ ਵੀ ਨਹੀਂ ਰੱਖੀ, ਕਿਉਂ ਜੋ ਤੁਸੀਂ ਉਸ ਦੀ ਪਤਨੀ ਹੋ। ਮੈਂ ਐਡੀ ਵੱਡੀ ਬੁਰਿਆਈ ਅਤੇ ਪਾਪ ਪਰਮੇਸ਼ੁਰ ਦੇ ਵਿਰੁੱਧ ਕਿਵੇਂ ਕਰਾਂ?
ਪੈਦਾਇਸ਼ - 39 : 10 (IRVPA)
ਤਦ ਅਜਿਹਾ ਹੋਇਆ ਕਿ ਉਹ ਹਰ ਰੋਜ਼ ਯੂਸੁਫ਼ ਨੂੰ ਆਖਦੀ ਰਹੀ ਪਰ ਉਸ ਨੇ ਉਹ ਦੀ ਗੱਲ ਨਾ ਮੰਨੀ ਕਿ ਉਹ ਉਸ ਦੇ ਨਾਲ ਲੇਟੇ ਜਾਂ ਉਸ ਦੇ ਕੋਲ ਰਹੇ।
ਪੈਦਾਇਸ਼ - 39 : 11 (IRVPA)
ਇੱਕ ਦਿਨ ਅਜਿਹਾ ਹੋਇਆ ਕਿ ਉਹ ਘਰ ਵਿੱਚ ਆਪਣਾ ਕੰਮ ਕਰਨ ਲਈ ਗਿਆ ਅਤੇ ਘਰ ਦੇ ਮਨੁੱਖਾਂ ਵਿੱਚੋਂ ਕੋਈ ਵੀ ਘਰ ਵਿੱਚ ਨਹੀਂ ਸੀ।
ਪੈਦਾਇਸ਼ - 39 : 12 (IRVPA)
ਤਦ ਉਸ ਨੇ ਉਸ ਦਾ ਕੱਪੜਾ ਫੜ੍ਹ ਕੇ ਆਖਿਆ, ਮੇਰੇ ਨਾਲ ਲੇਟ ਤਾਂ ਉਹ ਆਪਣਾ ਕੱਪੜਾ ਉਸ ਦੇ ਹੱਥ ਵਿੱਚ ਛੱਡ ਕੇ ਭੱਜਿਆ ਅਤੇ ਬਾਹਰ ਨਿੱਕਲ ਗਿਆ।
ਪੈਦਾਇਸ਼ - 39 : 13 (IRVPA)
ਜਦ ਉਸ ਨੇ ਵੇਖਿਆ ਕਿ ਉਹ ਆਪਣਾ ਕੱਪੜਾ ਮੇਰੇ ਹੱਥ ਵਿੱਚ ਛੱਡ ਕੇ ਬਾਹਰ ਭੱਜ ਗਿਆ ਹੈ
ਪੈਦਾਇਸ਼ - 39 : 14 (IRVPA)
ਤਾਂ ਉਸ ਨੇ ਆਪਣੇ ਘਰ ਦੇ ਮਨੁੱਖਾਂ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਆਖਿਆ, ਵੇਖੋ, ਉਹ ਇੱਕ ਇਬਰਾਨੀ ਨੂੰ ਸਾਡੇ ਕੋਲ ਲੈ ਆਇਆ ਹੈ ਜਿਹੜਾ ਸਾਡਾ ਨਿਰਾਦਰ ਕਰੇ। ਉਹ ਮੇਰੇ ਕੋਲ ਅੰਦਰ ਆਇਆ ਤਾਂ ਜੋ ਉਹ ਮੇਰੇ ਨਾਲ ਲੇਟੇ ਪਰ ਮੈਂ ਉੱਚੀ ਅਵਾਜ਼ ਨਾਲ ਬੋਲ ਪਈ।
ਪੈਦਾਇਸ਼ - 39 : 15 (IRVPA)
ਜਦ ਉਸ ਨੇ ਸੁਣਿਆ ਕਿ ਮੈਂ ਉੱਚੀ ਅਵਾਜ਼ ਨਾਲ ਚਿੱਲਾਈ ਤਾਂ ਉਹ ਆਪਣਾ ਕੱਪੜਾ ਮੇਰੇ ਕੋਲ ਛੱਡ ਕੇ ਬਾਹਰ ਨੂੰ ਭੱਜ ਗਿਆ।
ਪੈਦਾਇਸ਼ - 39 : 16 (IRVPA)
ਸੋ ਉਸ ਨੇ ਆਪਣੇ ਸੁਆਮੀ ਦੇ ਘਰ ਆਉਣ ਤੱਕ ਉਸ ਦਾ ਕੱਪੜਾ ਆਪਣੇ ਕੋਲ ਰੱਖ ਛੱਡਿਆ।
ਪੈਦਾਇਸ਼ - 39 : 17 (IRVPA)
ਤਦ ਉਸ ਨੇ ਉਹ ਨੂੰ ਸਾਰੀਆਂ ਗੱਲਾਂ ਦੱਸੀਆਂ ਅਤੇ ਆਖਿਆ, ਜਿਹੜਾ ਇਬਰਾਨੀ ਗ਼ੁਲਾਮ ਤੂੰ ਸਾਡੇ ਕੋਲ ਲੈ ਆਇਆ ਹੈਂ ਉਹ ਮੇਰੇ ਕੋਲ ਅੰਦਰ ਆ ਵੜਿਆ ਅਤੇ ਮੇਰੇ ਨਾਲ ਬੁਰਾ ਵਿਵਹਾਰ ਕਰਨ ਲੱਗਾ।
ਪੈਦਾਇਸ਼ - 39 : 18 (IRVPA)
ਪਰ ਜਦ ਮੈਂ ਉੱਚੀ ਅਵਾਜ਼ ਨਾਲ ਚਿੱਲਾਈ ਤਾਂ ਉਹ ਆਪਣਾ ਕੱਪੜਾ ਮੇਰੇ ਕੋਲ ਛੱਡ ਕੇ ਬਾਹਰ ਨੂੰ ਭੱਜ ਗਿਆ।
ਪੈਦਾਇਸ਼ - 39 : 19 (IRVPA)
ਫੇਰ ਅਜਿਹਾ ਹੋਇਆ ਕਿ ਜਦ ਉਸ ਦੇ ਸੁਆਮੀ ਨੇ ਆਪਣੀ ਪਤਨੀ ਦੀਆਂ ਗੱਲਾਂ ਸੁਣੀਆਂ, ਜਿਹੜੀ ਇਹ ਬੋਲੀ ਕਿ ਤੇਰੇ ਗ਼ੁਲਾਮ ਨੇ ਮੇਰੇ ਨਾਲ ਅਜਿਹਾ ਕੀਤਾ ਹੈ ਤਾਂ ਉਸ ਦਾ ਕ੍ਰੋਧ ਭੜਕ ਉੱਠਿਆ।
ਪੈਦਾਇਸ਼ - 39 : 20 (IRVPA)
ਤਦ ਯੂਸੁਫ਼ ਦੇ ਸੁਆਮੀ ਨੇ ਉਸ ਨੂੰ ਫੜ੍ਹ ਕੇ ਕੈਦ ਵਿੱਚ ਪਾ ਦਿੱਤਾ, ਜਿੱਥੇ ਸ਼ਾਹੀ ਕੈਦੀ ਸਨ ਅਤੇ ਉਹ ਉੱਥੇ ਕੈਦ ਵਿੱਚ ਰਿਹਾ।
ਪੈਦਾਇਸ਼ - 39 : 21 (IRVPA)
ਪਰ ਯਹੋਵਾਹ ਯੂਸੁਫ਼ ਦੇ ਸੰਗ ਸੀ ਅਤੇ ਉਹ ਨੇ ਉਸ ਉੱਤੇ ਕਿਰਪਾ ਕੀਤੀ ਅਤੇ ਉਸ ਨੇ ਕੈਦਖ਼ਾਨੇ ਦੇ ਦਰੋਗ਼ੇ ਦੀਆਂ ਨਜ਼ਰਾਂ ਵਿੱਚ ਦਯਾ ਪਾਈ
ਪੈਦਾਇਸ਼ - 39 : 22 (IRVPA)
ਅਤੇ ਦਰੋਗੇ ਨੇ ਸਾਰੇ ਕੈਦੀਆਂ ਨੂੰ ਜਿਹੜੇ ਉਸ ਕੈਦ ਵਿੱਚ ਸਨ, ਯੂਸੁਫ਼ ਦੇ ਹੱਥ ਵਿੱਚ ਦੇ ਦਿੱਤਾ ਅਤੇ ਜਿਹੜਾ ਕੰਮ ਉੱਥੇ ਕੀਤਾ ਜਾਂਦਾ ਸੀ, ਉਹੀ ਚਲਾਉਂਦਾ ਸੀ।
ਪੈਦਾਇਸ਼ - 39 : 23 (IRVPA)
ਕੈਦਖ਼ਾਨੇ ਦਾ ਦਰੋਗਾ ਕਿਸੇ ਗੱਲ ਦੀ ਜਿਹੜੀ ਉਸ ਦੇ ਹੱਥ ਵਿੱਚ ਸੀ, ਖ਼ਬਰ ਨਹੀਂ ਲੈਂਦਾ ਸੀ, ਕਿਉਂ ਜੋ ਯਹੋਵਾਹ ਯੂਸੁਫ਼ ਦੇ ਸੰਗ ਸੀ ਅਤੇ ਜੋ ਕੁਝ ਉਹ ਕਰਦਾ ਸੀ ਯਹੋਵਾਹ ਉਸ ਨੂੰ ਸਫ਼ਲ ਬਣਾ ਦਿੰਦਾ ਸੀ।

1 2 3 4 5 6 7 8 9 10 11 12 13 14 15 16 17 18 19 20 21 22 23