ਪੈਦਾਇਸ਼ 4 : 1 (IRVPA)
ਕਾਇਨ ਅਤੇ ਹਾਬਲ ਆਦਮ ਨੇ ਆਪਣੀ ਪਤਨੀ ਹੱਵਾਹ ਨਾਲ ਸੰਗ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਕਾਇਨ ਨੂੰ ਜਨਮ ਦਿੱਤਾ ਤਦ ਉਹ ਨੇ ਆਖਿਆ, ਮੈਂ ਇੱਕ ਮਨੁੱਖ ਯਹੋਵਾਹ ਕੋਲੋਂ ਪ੍ਰਾਪਤ ਕੀਤਾ।
ਪੈਦਾਇਸ਼ 4 : 2 (IRVPA)
ਫੇਰ ਉਸ ਨੇ ਉਸ ਦੇ ਭਰਾ ਹਾਬਲ ਨੂੰ ਜਨਮ ਦਿੱਤਾ, ਹਾਬਲ ਇੱਜੜਾਂ ਦਾ ਆਜੜੀ ਸੀ ਅਤੇ ਕਾਇਨ ਖੇਤੀਬਾੜੀ ਕਰਦਾ ਸੀ।
ਪੈਦਾਇਸ਼ 4 : 3 (IRVPA)
ਕੁਝ ਦਿਨਾਂ ਬਾਅਦ ਅਜਿਹਾ ਹੋਇਆ ਕਿ ਕਾਇਨ ਜ਼ਮੀਨ ਦੇ ਫਲ ਤੋਂ ਯਹੋਵਾਹ ਨੂੰ ਭੇਟ ਚੜ੍ਹਾਉਣ ਲਈ ਕੁਝ ਲੈ ਆਇਆ।
ਪੈਦਾਇਸ਼ 4 : 4 (IRVPA)
ਹਾਬਲ ਵੀ ਇੱਜੜ ਦੇ ਪਹਿਲੌਠਿਆਂ ਨੂੰ ਅਤੇ ਉਨ੍ਹਾਂ ਦੀ ਚਰਬੀ ਵਿੱਚੋਂ ਕੁਝ ਲੈ ਆਇਆ, ਅਤੇ ਯਹੋਵਾਹ ਨੇ ਹਾਬਲ ਨੂੰ ਅਤੇ ਉਹ ਦੀ ਭੇਟ ਨੂੰ ਪਸੰਦ ਕੀਤਾ।
ਪੈਦਾਇਸ਼ 4 : 5 (IRVPA)
ਪਰ ਕਾਇਨ ਅਤੇ ਉਹ ਦੀ ਭੇਟ ਨੂੰ ਪਸੰਦ ਨਾ ਕੀਤਾ, ਇਸ ਲਈ ਕਾਇਨ ਬਹੁਤ ਕ੍ਰੋਧਵਾਨ ਹੋਇਆ ਅਤੇ ਉਹ ਦਾ ਚਿਹਰਾ ਉਦਾਸ ਹੋ ਗਿਆ।
ਪੈਦਾਇਸ਼ 4 : 6 (IRVPA)
ਤਦ ਯਹੋਵਾਹ ਨੇ ਕਾਇਨ ਨੂੰ ਆਖਿਆ, ਤੂੰ ਕਿਉਂ ਕ੍ਰੋਧਵਾਨ ਹੈਂ ਅਤੇ ਤੇਰੇ ਚਿਹਰੇ ਤੇ ਉਦਾਸੀ ਕਿਉਂ ਛਾਈ ਹੈ?
ਪੈਦਾਇਸ਼ 4 : 7 (IRVPA)
ਜੇ ਤੂੰ ਭਲਾ ਨਾ ਕਰੇਂ ਤਾਂ ਕੀ ਤੇਰੀ ਭੇਟ ਸਵੀਕਾਰ ਨਾ ਕੀਤੀ ਜਾਵੇਗੀ, ਪਰ ਜੇ ਤੂੰ ਭਲਾ ਨਾ ਕਰੇਂ ਤਾਂ ਪਾਪ ਦਰਵਾਜ਼ੇ ਉੱਤੇ ਘਾਤ ਲਾ ਕੇ ਬੈਠਦਾ ਹੈ ਅਤੇ ਉਹ ਤੈਨੂੰ ਲੋਚਦਾ ਹੈ ਪਰ ਤੂੰ ਉਹ ਦੇ ਉੱਤੇ ਪਰਬਲ ਹੋ।
ਪੈਦਾਇਸ਼ 4 : 8 (IRVPA)
ਫੇਰ ਕਾਇਨ ਨੇ ਆਪਣੇ ਭਰਾ ਹਾਬਲ ਨੂੰ ਕੁਝ ਕਿਹਾ* ਆਓ ਖੇਤ ਨੂੰ ਚਲੀਏ ਅਤੇ ਜਦ ਉਹ ਖੇਤ ਵਿੱਚ ਸਨ, ਤਾਂ ਕਾਇਨ ਨੇ ਆਪਣੇ ਭਰਾ ਹਾਬਲ ਦੇ ਵਿਰੁੱਧ ਉੱਠ ਕੇ ਉਸ ਨੂੰ ਮਾਰ ਦਿੱਤਾ।
ਪੈਦਾਇਸ਼ 4 : 9 (IRVPA)
ਤਦ ਯਹੋਵਾਹ ਨੇ ਕਾਇਨ ਨੂੰ ਪੁੱਛਿਆ, ਤੇਰਾ ਭਰਾ ਹਾਬਲ ਕਿੱਥੇ ਹੈ? ਉਸ ਨੇ ਆਖਿਆ, ਮੈਂ ਨਹੀਂ ਜਾਣਦਾ। ਭਲਾ, ਮੈਂ ਆਪਣੇ ਭਰਾ ਦਾ ਰਾਖ਼ਾ ਹਾਂ?
ਪੈਦਾਇਸ਼ 4 : 10 (IRVPA)
ਫੇਰ ਉਸ ਨੇ ਆਖਿਆ, ਤੂੰ ਇਹ ਕੀ ਕੀਤਾ ਹੈ? ਤੇਰੇ ਭਰਾ ਦਾ ਲਹੂ ਜ਼ਮੀਨ ਤੋਂ ਮੇਰੇ ਅੱਗੇ ਦੁਹਾਈ ਦਿੰਦਾ ਹੈ।
ਪੈਦਾਇਸ਼ 4 : 11 (IRVPA)
ਇਸ ਲਈ ਹੁਣ ਤੂੰ ਜ਼ਮੀਨ ਤੋਂ, ਜਿਸ ਨੇ ਆਪਣਾ ਮੂੰਹ ਤੇਰੇ ਭਰਾ ਦਾ ਲਹੂ ਤੇਰੇ ਹੱਥੋਂ ਲੈਣ ਲਈ ਖੋਲ੍ਹਿਆ ਹੈ, ਸਰਾਪੀ ਹੋਇਆ ਹੈਂ।
ਪੈਦਾਇਸ਼ 4 : 12 (IRVPA)
ਜਦ ਤੂੰ ਜ਼ਮੀਨ ਦੀ ਵਾਹੀ ਕਰੇਂਗਾ ਤਾਂ ਉਹ ਤੇਰੇ ਲਈ ਆਪਣੀ ਪੂਰੀ ਫ਼ਸਲ ਨਹੀਂ ਦੇਵੇਗੀ। ਤੂੰ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵੇਂਗਾ।
ਪੈਦਾਇਸ਼ 4 : 13 (IRVPA)
ਕਾਇਨ ਨੇ ਯਹੋਵਾਹ ਨੂੰ ਆਖਿਆ, ਮੇਰੀ ਸਜ਼ਾ ਸਹਿਣ ਤੋਂ ਬਾਹਰ ਹੈ।
ਪੈਦਾਇਸ਼ 4 : 14 (IRVPA)
ਵੇਖ ਤੂੰ ਅੱਜ ਦੇ ਦਿਨ ਮੈਨੂੰ ਇਸ ਜ਼ਮੀਨ ਦੇ ਉੱਤੋਂ ਦੁਰਕਾਰ ਦਿੱਤਾ ਅਤੇ ਮੈਂ ਤੇਰੇ ਅੱਗੋਂ ਲੁੱਕ ਜਾਂਵਾਂਗਾ, ਮੈਂ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵਾਂਗਾ ਅਤੇ ਜੋ ਕੋਈ ਮੈਨੂੰ ਲੱਭੇਗਾ ਉਹ ਮੈਨੂੰ ਮਾਰ ਸੁੱਟੇਗਾ।
ਪੈਦਾਇਸ਼ 4 : 15 (IRVPA)
ਤਦ ਯਹੋਵਾਹ ਨੇ ਉਹ ਨੂੰ ਆਖਿਆ ਜੋ ਕੋਈ ਕਾਇਨ ਨੂੰ ਮਾਰੇ ਉਸ ਤੋਂ ਸੱਤ ਗੁਣਾ ਬਦਲਾ ਲਿਆ ਜਾਵੇਗਾ ਅਤੇ ਯਹੋਵਾਹ ਨੇ ਕਾਇਨ ਲਈ ਇੱਕ ਨਿਸ਼ਾਨ ਠਹਿਰਾਇਆ ਤਾਂ ਜੋ ਅਜਿਹਾ ਨਾ ਹੋਵੇ ਕਿ ਕੋਈ ਉਹ ਨੂੰ ਲੱਭ ਕੇ ਮਾਰ ਸੁੱਟੇ।
ਪੈਦਾਇਸ਼ 4 : 16 (IRVPA)
ਕਾਇਨ ਦੇ ਵੰਸ਼ਜ ਸੋ ਕਾਇਨ ਯਹੋਵਾਹ ਦੇ ਹਜ਼ੂਰੋਂ ਚੱਲਿਆ ਗਿਆ ਅਤੇ ਅਦਨ ਦੇ ਪੂਰਬ ਵੱਲ ਨੋਦ† ਇੱਧਰ-ਉੱਧਰ ਫਿਰਨ ਦੀ ਥਾਂ ਦੇਸ਼ ਵਿੱਚ ਜਾ ਕੇ ਵੱਸ ਗਿਆ।
ਪੈਦਾਇਸ਼ 4 : 17 (IRVPA)
ਕਾਇਨ ਨੇ ਆਪਣੀ ਪਤਨੀ ਨਾਲ ਸੰਗ ਕੀਤਾ, ਅਤੇ ਉਹ ਗਰਭਵਤੀ ਹੋਈ, ਉਸ ਨੇ ਹਨੋਕ ਨੂੰ ਜਨਮ ਦਿੱਤਾ ਅਤੇ ਉਸ ਨੇ ਇੱਕ ਨਗਰ ਬਣਾਇਆ, ਉਸ ਨੇ ਉਸ ਨਗਰ ਦਾ ਨਾਮ ਆਪਣੇ ਪੁੱਤਰ ਦੇ ਨਾਮ ਉੱਤੇ ਹਨੋਕ ਰੱਖਿਆ।
ਪੈਦਾਇਸ਼ 4 : 18 (IRVPA)
ਹਨੋਕ ਤੋਂ ਈਰਾਦ ਜੰਮਿਆ, ਈਰਾਦ ਤੋਂ ਮਹੂਯਾਏਲ ਜੰਮਿਆ, ਮਹੂਯਾਏਲ ਤੋਂ ਮਥੂਸ਼ਾਏਲ ਜੰਮਿਆ ਅਤੇ ਮਥੂਸ਼ਾਏਲ ਤੋਂ ਲਾਮਕ ਜੰਮਿਆ।
ਪੈਦਾਇਸ਼ 4 : 19 (IRVPA)
ਲਾਮਕ ਨੇ ਆਪਣੇ ਲਈ ਦੋ ਪਤਨੀਆਂ ਰੱਖੀਆਂ, ਇੱਕ ਦਾ ਨਾਮ ਆਦਾਹ ਸੀ ਅਤੇ ਦੂਸਰੀ ਦਾ ਨਾਮ ਜ਼ਿੱਲਾਹ ਸੀ।
ਪੈਦਾਇਸ਼ 4 : 20 (IRVPA)
ਆਦਾਹ ਨੇ ਯਾਬਲ ਨੂੰ ਜਨਮ ਦਿੱਤਾ। ਉਹ ਉਨ੍ਹਾਂ ਦਾ ਪਿਤਾ ਸੀ ਜਿਹੜੇ ਤੰਬੂਆਂ ਵਿੱਚ ਵੱਸਦੇ ਸਨ ਅਤੇ ਪਸ਼ੂ ਪਾਲਦੇ ਸਨ।
ਪੈਦਾਇਸ਼ 4 : 21 (IRVPA)
ਅਤੇ ਉਸ ਦੇ ਭਰਾ ਦਾ ਨਾਮ ਜ਼ੂਬਲ ਸੀ। ਉਹ ਉਹਨਾਂ ਸਾਰਿਆਂ ਦਾ ਪਿਤਾ ਸੀ ਜਿਹੜੇ ਬਰਬਤ ਅਤੇ ਬੀਨ ਵਜਾਉਂਦੇ ਸਨ।
ਪੈਦਾਇਸ਼ 4 : 22 (IRVPA)
ਜ਼ਿੱਲਾਹ ਨੇ ਵੀ ਤੂਬਲ ਕਾਇਨ ਨੂੰ ਜਨਮ ਦਿੱਤਾ। ਉਹ ਲੋਹੇ, ਪਿੱਤਲ ਦੇ ਹਰ ਇੱਕ ਵੱਢਣ ਵਾਲੇ ਸੰਦ ਨੂੰ ਤਿੱਖਾ ਕਰਨ ਵਾਲਾ ਸੀ ਅਤੇ ਤੂਬਲ ਕਾਇਨ ਦੀ ਭੈਣ ਨਾਮਾਹ ਸੀ।
ਪੈਦਾਇਸ਼ 4 : 23 (IRVPA)
ਲਾਮਕ ਨੇ ਆਪਣੀਆਂ ਪਤਨੀਆਂ ਨੂੰ ਆਖਿਆ - ਆਦਾਹ ਤੇ ਜ਼ਿੱਲਾਹ, ਮੇਰੀ ਗੱਲ ਨੂੰ ਸੁਣੋ, ਹੇ ਲਾਮਕ ਦੀ ਪਤਨੀਓ ਮੇਰੇ ਬਚਨ ਤੇ ਕੰਨ ਲਾਓ। ਮੈਂ ਤਾਂ ਇੱਕ ਮਨੁੱਖ ਨੂੰ, ਜਿਸ ਨੇ ਮੈਨੂੰ ਫੱਟੜ ਕੀਤਾ ਅਤੇ ਇੱਕ ਗੱਭਰੂ ਨੂੰ, ਜਿਸ ਨੇ ਮੈਨੂੰ ਸੱਟ ਮਾਰੀ ਮਾਰ ਸੁੱਟਿਆ ਹੈ।
ਪੈਦਾਇਸ਼ 4 : 24 (IRVPA)
ਜੇ ਕਾਇਨ ਦਾ ਬਦਲਾ ਸੱਤ ਗੁਣਾ ਹੈ ਤਾਂ ਲਾਮਕ ਦਾ ਸਤੱਤਰ ਗੁਣਾ ਲਿਆ ਜਾਵੇਗਾ।
ਪੈਦਾਇਸ਼ 4 : 25 (IRVPA)
ਸੇਥ ਅਤੇ ਅਨੋਸ਼ ਆਦਮ ਨੇ ਫੇਰ ਆਪਣੀ ਪਤਨੀ ਨਾਲ ਸੰਗ ਕੀਤਾ ਅਤੇ ਉਸਨੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਸੇਥ ਰੱਖਿਆ ਕਿ ਪਰਮੇਸ਼ੁਰ ਨੇ ਮੈਨੂੰ ਹਾਬਲ ਦੀ ਥਾਂ ਇੱਕ ਹੋਰ ਪੁੱਤਰ ਦਿੱਤਾ ਜਿਸ ਨੂੰ ਕਾਇਨ ਨੇ ਮਾਰ ਸੁੱਟਿਆ ਸੀ।
ਪੈਦਾਇਸ਼ 4 : 26 (IRVPA)
ਅਤੇ ਸੇਥ ਤੋਂ ਵੀ ਇੱਕ ਪੁੱਤਰ ਜੰਮਿਆ ਅਤੇ ਉਸ ਨੇ ਉਹ ਦਾ ਨਾਮ ਅਨੋਸ਼ ਰੱਖਿਆ। ਉਸ ਵੇਲੇ ਤੋਂ ਲੋਕ ਯਹੋਵਾਹ ਦਾ ਨਾਮ ਲੈਣ ਲੱਗੇ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26