ਪੈਦਾਇਸ਼ 42 : 1 (IRVPA)
ਯੂਸੁਫ਼ ਦੇ ਭਰਾਵਾਂ ਦਾ ਮਿਸਰ ਦੇ ਵਿੱਚ ਆਉਣਾ ਜਦ ਯਾਕੂਬ ਨੇ ਸੁਣਿਆ ਕਿ ਮਿਸਰ ਵਿੱਚ ਅੰਨ ਹੈ ਤਾਂ ਯਾਕੂਬ ਨੇ ਆਪਣੇ ਪੁੱਤਰਾਂ ਨੂੰ ਆਖਿਆ, ਤੁਸੀਂ ਕਿਉਂ ਇੱਕ ਦੂਜੇ ਵੱਲ ਵੇਖਦੇ ਹੋ?
ਪੈਦਾਇਸ਼ 42 : 2 (IRVPA)
ਫਿਰ ਉਸ ਨੇ ਆਖਿਆ, ਵੇਖੋ ਮੈਂ ਸੁਣਿਆ ਹੈ ਕਿ ਮਿਸਰ ਵਿੱਚ ਅੰਨ ਹੈ। ਇਸ ਲਈ ਤੁਸੀਂ ਉੱਥੇ ਜਾਓ ਅਤੇ ਸਾਡੇ ਲਈ ਅੰਨ ਖਰੀਦ ਕੇ ਲੈ ਆਓ, ਤਾਂ ਜੋ ਅਸੀਂ ਜੀਉਂਦੇ ਰਹੀਏ ਅਤੇ ਮਰ ਨਾ ਜਾਈਏ।
ਪੈਦਾਇਸ਼ 42 : 3 (IRVPA)
ਸੋ ਯੂਸੁਫ਼ ਦੇ ਦਸੇ ਭਰਾ ਮਿਸਰ ਵਿੱਚ ਅੰਨ ਖਰੀਦਣ ਲਈ ਗਏ।
ਪੈਦਾਇਸ਼ 42 : 4 (IRVPA)
ਪਰ ਯੂਸੁਫ਼ ਦੇ ਭਰਾ ਬਿਨਯਾਮੀਨ ਨੂੰ ਯਾਕੂਬ ਨੇ ਉਸ ਦੇ ਭਰਾਵਾਂ ਦੇ ਨਾਲ ਨਾ ਭੇਜਿਆ ਕਿਉਂ ਜੋ ਉਸ ਨੇ ਆਖਿਆ ਕਿ ਕਿਤੇ ਉਸ ਦੇ ਉੱਤੇ ਕੋਈ ਬਿਪਤਾ ਨਾ ਆ ਪਵੇ।
ਪੈਦਾਇਸ਼ 42 : 5 (IRVPA)
ਇਸ ਤਰ੍ਹਾਂ ਜੋ ਲੋਕ ਅੰਨ ਖਰੀਦਣ ਲਈ ਆਏ ਸਨ, ਉਨ੍ਹਾਂ ਦੇ ਨਾਲ ਇਸਰਾਏਲ ਦੇ ਪੁੱਤਰ ਵੀ ਆਏ ਕਿਉਂਕਿ ਕਨਾਨ ਦੇਸ਼ ਵਿੱਚ ਭਾਰੀ ਕਾਲ ਸੀ।
ਪੈਦਾਇਸ਼ 42 : 6 (IRVPA)
ਯੂਸੁਫ਼ ਉਸ ਦੇਸ਼ ਉੱਤੇ ਹਾਕਮ ਸੀ ਅਤੇ ਉਸ ਦੇਸ਼ ਦੇ ਸਾਰੇ ਲੋਕਾਂ ਨੂੰ ਉਹੀ ਅੰਨ ਵੇਚਦਾ ਸੀ, ਇਸ ਲਈ ਜਦ ਯੂਸੁਫ਼ ਦੇ ਭਰਾ ਆਏ ਤਦ ਧਰਤੀ ਉੱਤੇ ਮੂੰਹ ਭਾਰ ਡਿੱਗ ਕੇ ਉਸ ਦੇ ਅੱਗੇ ਝੁਕੇ।
ਪੈਦਾਇਸ਼ 42 : 7 (IRVPA)
ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਵੇਖਿਆ ਅਤੇ ਉਨ੍ਹਾਂ ਨੂੰ ਪਹਿਚਾਣ ਲਿਆ ਪਰ ਉਸ ਨੇ ਆਪਣੇ ਆਪ ਨੂੰ ਉਨ੍ਹਾਂ ਦੇ ਅੱਗੇ ਅਜਨਬੀ ਬਣਾਇਆ ਅਤੇ ਉਨ੍ਹਾਂ ਨਾਲ ਸਖ਼ਤੀ ਨਾਲ ਬੋਲਿਆ ਅਤੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਕਿੱਥੋਂ ਆਏ ਹੋ? ਤਾਂ ਉਨ੍ਹਾਂ ਨੇ ਆਖਿਆ, ਅਸੀਂ ਕਨਾਨ ਦੇਸ਼ ਤੋਂ ਅੰਨ ਮੁੱਲ ਲੈਣ ਲਈ ਆਏ ਹਾਂ।
ਪੈਦਾਇਸ਼ 42 : 8 (IRVPA)
ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਪਹਿਚਾਣ ਲਿਆ, ਪਰ ਉਨ੍ਹਾਂ ਨੇ ਉਸ ਨੂੰ ਨਾ ਪਛਾਣਿਆ।
ਪੈਦਾਇਸ਼ 42 : 9 (IRVPA)
ਤਦ ਯੂਸੁਫ਼ ਨੂੰ ਉਹ ਸੁਫ਼ਨੇ ਜਿਹੜੇ ਉਸ ਨੇ ਉਨ੍ਹਾਂ ਦੇ ਵਿਖੇ ਵੇਖੇ ਸਨ, ਯਾਦ ਆਏ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਜਸੂਸ ਹੋ ਅਤੇ ਦੇਸ਼ ਦੀ ਦੁਰਦਸ਼ਾ ਵੇਖਣ ਲਈ ਆਏ ਹੋ।
ਪੈਦਾਇਸ਼ 42 : 10 (IRVPA)
ਉਨ੍ਹਾਂ ਨੇ ਉਸ ਨੂੰ ਆਖਿਆ, ਨਹੀਂ ਸੁਆਮੀ ਜੀ, ਤੁਹਾਡੇ ਦਾਸ ਅੰਨ ਮੁੱਲ ਲੈਣ ਆਏ ਹਾਂ।
ਪੈਦਾਇਸ਼ 42 : 11 (IRVPA)
ਅਸੀਂ ਸਾਰੇ ਇੱਕ ਮਨੁੱਖ ਦੇ ਪੁੱਤਰ ਹਾਂ ਅਤੇ ਅਸੀਂ ਇਮਾਨਦਾਰ ਹਾਂ। ਅਸੀਂ ਤੁਹਾਡੇ ਦਾਸ ਜਾਸੂਸ ਨਹੀਂ ਹਾਂ।
ਪੈਦਾਇਸ਼ 42 : 12 (IRVPA)
ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਨਹੀਂ, ਸਗੋਂ ਤੁਸੀਂ ਦੇਸ਼ ਦੀ ਦੁਰਦਸ਼ਾ ਵੇਖਣ ਆਏ ਹੋ।
ਪੈਦਾਇਸ਼ 42 : 13 (IRVPA)
ਉਨ੍ਹਾਂ ਨੇ ਆਖਿਆ, ਅਸੀਂ ਤੁਹਾਡੇ ਦਾਸ ਬਾਰਾਂ ਭਰਾ ਹਾਂ ਅਤੇ ਕਨਾਨ ਦੇਸ਼ ਦੇ ਇੱਕ ਹੀ ਮਨੁੱਖ ਦੇ ਪੁੱਤਰ ਹਾਂ ਅਤੇ ਵੇਖੋ, ਸਭ ਤੋਂ ਛੋਟਾ ਅੱਜ ਦੇ ਦਿਨ ਸਾਡੇ ਪਿਤਾ ਦੇ ਕੋਲ ਹੈ ਅਤੇ ਇੱਕ ਨਹੀਂ ਰਿਹਾ।
ਪੈਦਾਇਸ਼ 42 : 14 (IRVPA)
ਤਦ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਇਹ ਤਾਂ ਉਹੀ ਗੱਲ ਹੈ ਜਿਹੜੀ ਮੈਂ ਤੁਹਾਡੇ ਨਾਲ ਕੀਤੀ ਕਿ ਤੁਸੀਂ ਜਾਸੂਸ ਹੋ।
ਪੈਦਾਇਸ਼ 42 : 15 (IRVPA)
ਇਸੇ ਗੱਲ ਤੋਂ ਤੁਸੀਂ ਪਰਖੇ ਜਾਓਗੇ, ਫ਼ਿਰਊਨ ਦੀ ਜਾਨ ਦੀ ਸਹੁੰ ਜਦ ਤੱਕ ਤੁਹਾਡਾ ਛੋਟਾ ਭਰਾ ਇੱਥੇ ਨਹੀਂ ਆ ਜਾਂਦਾ ਤੁਸੀਂ ਐਥੋਂ ਨਹੀਂ ਜਾ ਸਕਦੇ।
ਪੈਦਾਇਸ਼ 42 : 16 (IRVPA)
ਤੁਸੀਂ ਆਪਣੇ ਵਿੱਚੋਂ ਇੱਕ ਨੂੰ ਭੇਜੋ ਕਿ ਉਹ ਤੁਹਾਡੇ ਭਰਾ ਨੂੰ ਲੈ ਆਵੇ ਪਰ ਤੁਸੀਂ ਇੱਥੇ ਕੈਦੀ ਹੋ ਕੇ ਰਹੋ ਤਾਂ ਜੋ ਤੁਹਾਡੀਆਂ ਗੱਲਾਂ ਪਰਖੀਆਂ ਜਾਣ ਕਿ ਤੁਹਾਡੇ ਵਿੱਚ ਸਚਿਆਈ ਹੈ ਪਰ ਜੇ ਨਹੀਂ ਤਾਂ ਫ਼ਿਰਊਨ ਦੀ ਜਾਨ ਦੀ ਸਹੁੰ ਤੁਸੀਂ ਜ਼ਰੂਰ ਜਸੂਸ ਹੋ।
ਪੈਦਾਇਸ਼ 42 : 17 (IRVPA)
ਉਸ ਨੇ ਉਨ੍ਹਾਂ ਨੂੰ ਤਿੰਨ ਦਿਨ ਤੱਕ ਇਕੱਠੇ ਕੈਦ ਵਿੱਚ ਬੰਦ ਰੱਖਿਆ।
ਪੈਦਾਇਸ਼ 42 : 18 (IRVPA)
ਤੀਜੇ ਦਿਨ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਅਜਿਹਾ ਕਰੋ ਤਾਂ ਜੀਉਂਦੇ ਰਹੋਗੇ, ਕਿਉਂ ਜੋ ਮੈਂ ਪਰਮੇਸ਼ੁਰ ਤੋਂ ਡਰਦਾ ਹਾਂ।
ਪੈਦਾਇਸ਼ 42 : 19 (IRVPA)
ਜੇ ਤੁਸੀਂ ਸੱਚੇ ਹੋ ਤਾਂ ਤੁਹਾਡੇ ਭਰਾਵਾਂ ਵਿੱਚੋਂ ਇੱਕ ਉਸੇ ਕੈਦਖ਼ਾਨੇ ਵਿੱਚ ਰੱਖਿਆ ਜਾਵੇ ਅਤੇ ਤੁਸੀਂ ਕਾਲ ਲਈ ਆਪਣੇ ਘਰ ਅੰਨ ਲੈ ਕੇ ਚਲੇ ਜਾਓ।
ਪੈਦਾਇਸ਼ 42 : 20 (IRVPA)
ਆਪਣੇ ਛੋਟੇ ਭਰਾ ਨੂੰ ਮੇਰੇ ਕੋਲ ਲੈ ਆਓ, ਤਾਂ ਜੋ ਤੁਹਾਡੀਆਂ ਗੱਲਾਂ ਪਰਖੀਆਂ ਜਾਣ ਅਤੇ ਤੁਸੀਂ ਨਾ ਮਰੋ ਤਾਂ ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ।
ਪੈਦਾਇਸ਼ 42 : 21 (IRVPA)
ਉਨ੍ਹਾਂ ਭਰਾਵਾਂ ਨੇ ਇੱਕ ਦੂਜੇ ਨੂੰ ਆਖਿਆ, ਜ਼ਰੂਰ ਹੀ ਅਸੀਂ ਆਪਣੇ ਭਰਾ ਦੇ ਕਾਰਨ ਦੋਸ਼ੀ ਹਾਂ ਕਿਉਂਕਿ ਜਦ ਅਸੀਂ ਉਸ ਦੀ ਜਾਨ ਨੂੰ ਕਸ਼ਟ ਵਿੱਚ ਵੇਖਿਆ ਅਤੇ ਉਸ ਨੇ ਸਾਡੇ ਤਰਲੇ ਕੀਤੇ ਤਾਂ ਅਸੀਂ ਉਸ ਦੀ ਨਾ ਸੁਣੀ। ਇਸੇ ਕਰਕੇ ਇਹ ਬਿਪਤਾ ਸਾਡੇ ਉੱਤੇ ਆਈ ਹੈ।
ਪੈਦਾਇਸ਼ 42 : 22 (IRVPA)
ਤਦ ਰਊਬੇਨ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਮੈਂ ਤੁਹਾਨੂੰ ਨਹੀਂ ਸੀ ਆਖਦਾ ਕਿ ਤੁਸੀਂ ਇਸ ਮੁੰਡੇ ਨਾਲ ਪਾਪ ਨਾ ਕਰੋ? ਪਰ ਤੁਸੀਂ ਮੇਰੀ ਨਾ ਸੁਣੀ ਅਤੇ ਵੇਖੋ, ਹੁਣ ਉਸ ਦੇ ਲਹੂ ਦੀ ਪੁੱਛ ਹੋਈ ਹੈ।
ਪੈਦਾਇਸ਼ 42 : 23 (IRVPA)
ਉਹ ਨਹੀਂ ਜਾਣਦੇ ਸਨ ਕਿ ਯੂਸੁਫ਼ ਉਨ੍ਹਾਂ ਦੀ ਭਾਸ਼ਾ ਸਮਝਦਾ ਹੈ ਕਿਉਂ ਜੋ ਉਨ੍ਹਾਂ ਦੇ ਵਿਚਕਾਰ ਇੱਕ ਤਰਜੁਮਾ ਕਰਨ ਵਾਲਾ ਸੀ।
ਪੈਦਾਇਸ਼ 42 : 24 (IRVPA)
ਤਦ ਉਹ ਉਨ੍ਹਾਂ ਤੋਂ ਇੱਕ ਪਾਸੇ ਹੋ ਕੇ ਰੋਇਆ ਅਤੇ ਫੇਰ ਉਨ੍ਹਾਂ ਕੋਲ ਮੁੜ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਉਨ੍ਹਾਂ ਵਿੱਚੋਂ ਸ਼ਿਮਓਨ ਨੂੰ ਲਿਆ ਅਤੇ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਉਸ ਨੂੰ ਬੰਦੀ ਬਣਾ ਲਿਆ।
ਪੈਦਾਇਸ਼ 42 : 25 (IRVPA)
ਯੂਸੁਫ਼ ਦੇ ਭਰਾਵਾਂ ਦਾ ਕਨਾਨ ਨੂੰ ਵਾਪਸ ਆਉਣਾ ਫੇਰ ਯੂਸੁਫ਼ ਨੇ ਹੁਕਮ ਦਿੱਤਾ ਕਿ ਉਹ ਉਨ੍ਹਾਂ ਦੇ ਬੋਰਿਆਂ ਵਿੱਚ ਅੰਨ ਭਰ ਦੇਣ ਅਤੇ ਹਰ ਇੱਕ ਦੀ ਚਾਂਦੀ ਉਸ ਦੇ ਬੋਰੇ ਵਿੱਚ ਮੋੜ ਕੇ ਰੱਖ ਦੇਣ ਅਤੇ ਰਸਤੇ ਲਈ ਉਨ੍ਹਾਂ ਨੂੰ ਭੋਜਨ-ਸਮੱਗਰੀ ਦੇਣ ਤਾਂ ਉਨ੍ਹਾਂ ਨਾਲ ਅਜਿਹਾ ਹੀ ਕੀਤਾ ਗਿਆ।
ਪੈਦਾਇਸ਼ 42 : 26 (IRVPA)
ਉਨ੍ਹਾਂ ਨੇ ਆਪਣੇ ਗਧਿਆਂ ਉੱਤੇ ਆਪਣਾ ਅੰਨ ਲੱਦ ਲਿਆ ਅਤੇ ਉੱਥੋਂ ਤੁਰ ਪਏ।
ਪੈਦਾਇਸ਼ 42 : 27 (IRVPA)
ਜਦ ਇੱਕ ਨੇ ਪੜਾਉ ਉੱਤੇ ਆਪਣੇ ਗਧੇ ਨੂੰ ਚਾਰਾ ਦੇਣ ਲਈ ਆਪਣਾ ਬੋਰਾ ਖੋਲ੍ਹਿਆ ਤਾਂ ਉਸ ਨੇ ਆਪਣੀ ਚਾਂਦੀ ਵੇਖੀ ਅਤੇ ਵੇਖੋ ਉਹ ਉਸ ਦੇ ਬੋਰੇ ਦੇ ਮੂੰਹ ਉੱਤੇ ਰੱਖੀ ਹੋਈ ਸੀ।
ਪੈਦਾਇਸ਼ 42 : 28 (IRVPA)
ਉਸ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੀ ਚਾਂਦੀ ਮੋੜ ਦਿੱਤੀ ਗਈ ਹੈ ਅਤੇ ਵੇਖੋ ਉਹ ਮੇਰੇ ਬੋਰੇ ਵਿੱਚ ਹੀ ਹੈ। ਤਦ ਉਨ੍ਹਾਂ ਦੇ ਦਿਲ ਬੈਠ ਗਏ ਅਤੇ ਕੰਬਦੇ ਹੋਏ ਇੱਕ ਦੂਜੇ ਨੂੰ ਆਖਣ ਲੱਗੇ, ਇਹ ਕੀ ਹੈ ਜੋ ਪਰਮੇਸ਼ੁਰ ਨੇ ਸਾਡੇ ਨਾਲ ਕੀਤਾ ਹੈ?
ਪੈਦਾਇਸ਼ 42 : 29 (IRVPA)
ਉਹ ਆਪਣੇ ਪਿਤਾ ਯਾਕੂਬ ਕੋਲ ਕਨਾਨ ਦੇਸ਼ ਵਿੱਚ ਆਏ ਅਤੇ ਸਭ ਕੁਝ ਜੋ ਉਨ੍ਹਾਂ ਉੱਤੇ ਬੀਤਿਆ ਸੀ, ਉਹ ਨੂੰ ਦੱਸਿਆ:
ਪੈਦਾਇਸ਼ 42 : 30 (IRVPA)
ਉਹ ਮਨੁੱਖ ਜਿਹੜਾ ਉਸ ਦੇਸ਼ ਦਾ ਹਾਕਮ ਹੈ, ਸਾਡੇ ਨਾਲ ਸਖਤੀ ਨਾਲ ਬੋਲਿਆ ਅਤੇ ਸਾਨੂੰ ਦੇਸ਼ ਦਾ ਜਸੂਸ ਠਹਿਰਾਇਆ।
ਪੈਦਾਇਸ਼ 42 : 31 (IRVPA)
ਅਸੀਂ ਉਸ ਨੂੰ ਆਖਿਆ, ਅਸੀਂ ਸੱਚੇ ਹਾਂ ਅਤੇ ਜਸੂਸ ਨਹੀਂ ਹਾਂ।
ਪੈਦਾਇਸ਼ 42 : 32 (IRVPA)
ਅਸੀਂ ਬਾਰਾਂ ਭਰਾ ਇੱਕ ਹੀ ਪਿਤਾ ਦੇ ਪੁੱਤਰ ਹਾਂ। ਇੱਕ ਨਹੀਂ ਰਿਹਾ ਅਤੇ ਛੋਟਾ ਅੱਜ ਦੇ ਦਿਨ ਆਪਣੇ ਪਿਤਾ ਦੇ ਕੋਲ ਕਨਾਨ ਦੇਸ਼ ਵਿੱਚ ਹੈ।
ਪੈਦਾਇਸ਼ 42 : 33 (IRVPA)
ਤਦ ਉਸ ਮਨੁੱਖ ਨੇ ਜਿਹੜਾ ਉਸ ਦੇਸ਼ ਦਾ ਹਾਕਮ ਹੈ ਆਖਿਆ, ਮੈਂ ਇਸ ਤੋਂ ਜਾਣਾਂਗਾ ਕਿ ਤੁਸੀਂ ਸੱਚੇ ਹੋ, ਜੇਕਰ ਆਪਣਾ ਇੱਕ ਭਰਾ ਮੇਰੇ ਕੋਲ ਛੱਡੋ ਅਤੇ ਆਪਣੇ ਘਰ ਵਾਸਤੇ ਕਾਲ ਲਈ ਅੰਨ ਲੈ ਕੇ ਚਲੇ ਜਾਓ
ਪੈਦਾਇਸ਼ 42 : 34 (IRVPA)
ਅਤੇ ਆਪਣਾ ਛੋਟਾ ਭਰਾ ਮੇਰੇ ਕੋਲ ਲੈ ਆਓ, ਤਦ ਮੈਂ ਜਾਣਾਂਗਾ ਕਿ ਤੁਸੀਂ ਖੋਜੀ ਨਹੀਂ ਹੋ, ਸਗੋਂ ਤੁਸੀਂ ਸੱਚੇ ਹੋ। ਫਿਰ ਮੈਂ ਤੁਹਾਡੇ ਭਰਾ ਨੂੰ ਤੁਹਾਨੂੰ ਦੇ ਦਿਆਂਗਾ ਅਤੇ ਤੁਸੀਂ ਇਸ ਦੇਸ਼ ਵਿੱਚ ਵਪਾਰ ਕਰ ਸਕਦੇ ਹੋ।
ਪੈਦਾਇਸ਼ 42 : 35 (IRVPA)
ਜਦ ਉਹ ਆਪਣੇ ਬੋਰੇ ਖਾਲੀ ਕਰ ਰਹੇ ਸਨ ਤਾਂ ਵੇਖੋ ਹਰ ਇੱਕ ਦੀ ਚਾਂਦੀ ਦੀ ਥੈਲੀ ਉਸ ਦੇ ਬੋਰੇ ਵਿੱਚ ਸੀ ਤਾਂ ਉਹ ਅਤੇ ਉਨ੍ਹਾਂ ਦਾ ਪਿਤਾ ਆਪਣੀਆਂ ਥੈਲੀਆਂ ਨੂੰ ਵੇਖ ਕੇ ਡਰ ਗਏ।
ਪੈਦਾਇਸ਼ 42 : 36 (IRVPA)
ਉਨ੍ਹਾਂ ਦੇ ਪਿਤਾ ਯਾਕੂਬ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਮੇਰੀ ਸੰਤਾਨ ਤੋਂ ਵਾਂਝਿਆਂ ਕੀਤਾ ਹੈ। ਯੂਸੁਫ਼ ਨਹੀਂ ਰਿਹਾ ਅਤੇ ਸ਼ਿਮਓਨ ਵੀ ਨਹੀਂ ਆਇਆ, ਹੁਣ ਤੁਸੀਂ ਬਿਨਯਾਮੀਨ ਨੂੰ ਲੈ ਜਾਣਾ ਚਾਹੁੰਦੇ ਹੋ। ਇਹ ਸਾਰੀਆਂ ਗੱਲਾਂ ਮੇਰੇ ਵਿਰੁੱਧ ਹੋਈਆਂ ਹਨ।
ਪੈਦਾਇਸ਼ 42 : 37 (IRVPA)
ਤਦ ਰਊਬੇਨ ਨੇ ਆਪਣੇ ਪਿਤਾ ਨੂੰ ਇਹ ਆਖਿਆ, ਜੇ ਮੈਂ ਉਸ ਨੂੰ ਤੇਰੇ ਕੋਲ ਨਾ ਲਿਆਵਾਂ ਤਾਂ ਤੂੰ ਮੇਰੇ ਦੋਹਾਂ ਪੁੱਤਰਾਂ ਨੂੰ ਮਾਰ ਦੇਵੀਂ। ਤੂੰ ਉਹ ਨੂੰ ਮੇਰੇ ਨਾਲ ਭੇਜ ਦੇ ਅਤੇ ਮੈਂ ਉਸ ਨੂੰ ਤੇਰੇ ਕੋਲ ਮੋੜ ਲਿਆਵਾਂਗਾ।
ਪੈਦਾਇਸ਼ 42 : 38 (IRVPA)
ਪਰ ਉਸ ਨੇ ਆਖਿਆ, ਮੇਰਾ ਪੁੱਤਰ ਤੁਹਾਡੇ ਨਾਲ ਨਹੀਂ ਜਾਵੇਗਾ ਕਿਉਂ ਜੋ ਉਸ ਦਾ ਭਰਾ ਮਰ ਗਿਆ ਅਤੇ ਉਹ ਇਕੱਲਾ ਰਹਿ ਗਿਆ ਹੈ। ਜੇ ਰਸਤੇ ਵਿੱਚ ਜਿੱਥੋਂ ਤੁਸੀਂ ਜਾਂਦੇ ਹੋ ਕੋਈ ਬਿਪਤਾ ਉਸ ਦੇ ਉੱਤੇ ਆਣ ਪਵੇ, ਤਾਂ ਤੁਸੀਂ ਮੈਨੂੰ ਇਸ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰੋਗੇ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38