ਪੈਦਾਇਸ਼ - 44 : 1 (IRVPA)
ਚਾਂਦੀ ਦਾ ਕਟੋਰਾ ਤਦ ਉਸ ਨੇ ਆਪਣੇ ਘਰ ਦੇ ਮੁਖੀਏ ਨੂੰ ਹੁਕਮ ਦਿੱਤਾ ਕਿ ਇਨ੍ਹਾਂ ਮਨੁੱਖਾਂ ਦੇ ਬੋਰਿਆਂ ਵਿੱਚ ਜਿੰਨ੍ਹਾਂ ਉਹ ਲੈ ਸਕਣ ਅੰਨ ਭਰ ਦੇ ਅਤੇ ਹਰ ਇੱਕ ਦੀ ਚਾਂਦੀ ਉਸ ਦੇ ਬੋਰੇ ਦੇ ਮੂੰਹ ਵਿੱਚ ਰੱਖਦੇ
ਪੈਦਾਇਸ਼ - 44 : 2 (IRVPA)
ਅਤੇ ਮੇਰਾ ਚਾਂਦੀ ਦਾ ਪਿਆਲਾ ਸਭ ਤੋਂ ਛੋਟੇ ਦੇ ਬੋਰੇ ਦੇ ਮੂੰਹ ਉੱਤੇ ਉਸ ਦੇ ਅੰਨ ਖਰੀਦਣ ਦੀ ਚਾਂਦੀ ਸਮੇਤ ਰੱਖਦੇ। ਸੋ ਉਸ ਨੇ ਯੂਸੁਫ਼ ਦੇ ਆਖੇ ਅਨੁਸਾਰ ਹੀ ਕੀਤਾ।
ਪੈਦਾਇਸ਼ - 44 : 3 (IRVPA)
ਸਵੇਰ ਹੁੰਦਿਆਂ ਹੀ ਉਹ ਮਨੁੱਖ ਅਤੇ ਉਨ੍ਹਾਂ ਦੇ ਗਧੇ ਤੋਰ ਦਿੱਤੇ ਗਏ।
ਪੈਦਾਇਸ਼ - 44 : 4 (IRVPA)
ਓਹ ਨਗਰ ਤੋਂ ਬਾਹਰ ਅਜੇ ਦੂਰ ਨਹੀਂ ਗਏ ਸਨ ਕਿ ਯੂਸੁਫ਼ ਨੇ ਆਪਣੇ ਘਰ ਦੇ ਮੁਖੀਏ ਨੂੰ ਹੁਕਮ ਦਿੱਤਾ, ਉੱਠ ਉਨ੍ਹਾਂ ਮਨੁੱਖਾਂ ਦਾ ਪਿੱਛਾ ਕਰ ਅਤੇ ਜਦ ਤੂੰ ਉਨ੍ਹਾਂ ਕੋਲ ਪਹੁੰਚ ਜਾਵੇਂ ਤਾਂ ਉਨ੍ਹਾਂ ਨੂੰ ਆਖੀਂ, ਤੁਸੀਂ ਭਲਿਆਈ ਦੇ ਬਦਲੇ ਬੁਰਿਆਈ ਕਿਉਂ ਕੀਤੀ?
ਪੈਦਾਇਸ਼ - 44 : 5 (IRVPA)
ਕੀ ਇਹ ਉਹ ਪਿਆਲਾ ਨਹੀਂ ਜਿਸ ਵਿੱਚ ਮੇਰਾ ਸੁਆਮੀ ਪੀਂਦਾ ਹੈ ਅਤੇ ਜਿਸ ਦੇ ਨਾਲ ਉਹ ਆਤਮਿਕ ਗੱਲਾਂ ਵਿਚਾਰਦਾ ਹੈ? ਤੁਸੀਂ ਜੋ ਇਹ ਕੀਤਾ ਹੈ ਸੋ ਬੁਰਾ ਹੀ ਕੀਤਾ ਹੈ।
ਪੈਦਾਇਸ਼ - 44 : 6 (IRVPA)
ਤਦ ਉਸ ਨੇ ਉਨ੍ਹਾਂ ਨੂੰ ਜਾ ਫੜ੍ਹਿਆ ਅਤੇ ਇਹੋ ਗੱਲਾਂ ਉਨ੍ਹਾਂ ਨੂੰ ਆਖੀਆਂ।
ਪੈਦਾਇਸ਼ - 44 : 7 (IRVPA)
ਉਨ੍ਹਾਂ ਨੇ ਉਹ ਨੂੰ ਆਖਿਆ, ਸਾਡਾ ਸੁਆਮੀ ਅਜਿਹੀਆਂ ਗੱਲਾਂ ਕਿਉਂ ਬੋਲਦਾ ਹੈ? ਤੁਹਾਡੇ ਦਾਸਾਂ ਤੋਂ ਅਜਿਹਾ ਕੰਮ ਕਰਨਾ ਦੂਰ ਰਹੇ।
ਪੈਦਾਇਸ਼ - 44 : 8 (IRVPA)
ਵੇਖੋ, ਜਦ ਉਹ ਚਾਂਦੀ ਜਿਹੜੀ ਸਾਨੂੰ ਸਾਡੇ ਬੋਰਿਆਂ ਦੇ ਮੂੰਹ ਵਿੱਚ ਲੱਭੀ ਸੀ, ਅਸੀਂ ਉਹ ਕਨਾਨ ਦੇਸ਼ ਤੋਂ ਮੋੜ ਕੇ ਤੁਹਾਡੇ ਕੋਲ ਲੈ ਆਏ ਹਾਂ, ਤਾਂ ਕਿਵੇਂ ਅਸੀਂ ਤੁਹਾਡੇ ਸੁਆਮੀ ਦੇ ਘਰ ਵਿੱਚੋਂ ਚਾਂਦੀ ਜਾਂ ਸੋਨਾ ਚੁਰਾ ਸਕਦੇ ਹਾਂ?
ਪੈਦਾਇਸ਼ - 44 : 9 (IRVPA)
ਤੁਹਾਡੇ ਦਾਸਾਂ ਵਿੱਚੋਂ ਜਿਸ ਦੇ ਕੋਲੋਂ ਉਹ ਲੱਭੇ, ਉਹ ਮਾਰਿਆ ਜਾਵੇ ਅਤੇ ਅਸੀਂ ਵੀ ਆਪਣੇ ਸੁਆਮੀ ਦੇ ਗ਼ੁਲਾਮ ਹੋ ਜਾਂਵਾਂਗੇ।
ਪੈਦਾਇਸ਼ - 44 : 10 (IRVPA)
ਤਦ ਉਸ ਨੇ ਆਖਿਆ, ਹੁਣ ਤੁਹਾਡੀਆਂ ਗੱਲਾਂ ਦੇ ਅਨੁਸਾਰ ਹੀ ਹੋਵੇਗਾ। ਜਿਸ ਦੇ ਕੋਲੋਂ ਉਹ ਲੱਭੇਗਾ, ਉਹ ਮੇਰਾ ਗ਼ੁਲਾਮ ਹੋਵੇਗਾ ਪਰ ਤੁਸੀਂ ਨਿਰਦੋਸ਼ ਠਹਿਰੋਗੇ।
ਪੈਦਾਇਸ਼ - 44 : 11 (IRVPA)
ਉਨ੍ਹਾਂ ਨੇ ਛੇਤੀ ਨਾਲ ਆਪੋ ਆਪਣੇ ਬੋਰੇ ਜ਼ਮੀਨ ਉੱਤੇ ਲਾਹ ਕੇ ਖੋਲ੍ਹ ਦਿੱਤੇ
ਪੈਦਾਇਸ਼ - 44 : 12 (IRVPA)
ਅਤੇ ਉਸ ਨੇ ਵੱਡੇ ਤੋਂ ਲੈ ਕੇ ਛੋਟੇ ਤੱਕ ਸਭ ਦੀ ਤਲਾਸ਼ੀ ਲਈ ਅਤੇ ਉਹ ਪਿਆਲਾ ਬਿਨਯਾਮੀਨ ਦੇ ਬੋਰੇ ਵਿੱਚ ਲੱਭਿਆ।
ਪੈਦਾਇਸ਼ - 44 : 13 (IRVPA)
ਤਦ ਉਨ੍ਹਾਂ ਨੇ ਆਪਣੇ ਬਸਤਰ ਪਾੜੇ ਅਤੇ ਹਰ ਇੱਕ ਨੇ ਆਪਣਾ ਗਧਾ ਲੱਦਿਆ ਅਤੇ ਓਹ ਨਗਰ ਨੂੰ ਮੁੜ ਆਏ।
ਪੈਦਾਇਸ਼ - 44 : 14 (IRVPA)
ਜਦ ਯਹੂਦਾਹ ਅਤੇ ਉਸ ਦੇ ਭਰਾ ਯੂਸੁਫ਼ ਦੇ ਘਰ ਆਏ ਅਤੇ ਉਹ ਅਜੇ ਤੱਕ ਉੱਥੇ ਹੀ ਸੀ ਤਾਂ ਓਹ ਉਸ ਦੇ ਅੱਗੇ ਧਰਤੀ ਉੱਤੇ ਡਿੱਗ ਪਏ।
ਪੈਦਾਇਸ਼ - 44 : 15 (IRVPA)
ਫੇਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਇਹ ਕੀ ਕਰਤੂਤ ਹੈ ਜੋ ਤੁਸੀਂ ਕੀਤੀ? ਕੀ ਤੁਸੀਂ ਨਹੀਂ ਜਾਣਦੇ ਸੀ ਕਿ ਮੇਰੇ ਵਰਗਾ ਆਦਮੀ ਆਤਮਿਕ ਗੱਲਾਂ ਵਿਚਾਰ ਸਕਦਾ ਹੈ?
ਪੈਦਾਇਸ਼ - 44 : 16 (IRVPA)
ਯਹੂਦਾਹ ਨੇ ਆਖਿਆ, ਅਸੀਂ ਆਪਣੇ ਸੁਆਮੀ ਨੂੰ ਕੀ ਆਖੀਏ ਅਤੇ ਕੀ ਬੋਲੀਏ ਅਤੇ ਅਸੀਂ ਆਪਣੇ ਆਪ ਨੂੰ ਕਿਸ ਤਰ੍ਹਾਂ ਨਿਰਦੋਸ਼ ਸਾਬਤ ਕਰੀਏ? ਪਰਮੇਸ਼ੁਰ ਨੇ ਤੁਹਾਡੇ ਦਾਸਾਂ ਦੀ ਬੁਰਿਆਈ ਲੱਭ ਲਈ ਹੈ। ਵੇਖੋ, ਅਸੀਂ ਆਪਣੇ ਸੁਆਮੀ ਦੇ ਗ਼ੁਲਾਮ ਹਾਂ, ਅਸੀਂ ਵੀ ਅਤੇ ਉਹ ਵੀ ਜਿਸ ਦੇ ਕੋਲੋਂ ਇਹ ਪਿਆਲਾ ਲੱਭਿਆ ਹੈ।
ਪੈਦਾਇਸ਼ - 44 : 17 (IRVPA)
ਪਰ ਯੂਸੁਫ਼ ਨੇ ਆਖਿਆ, ਇਹ ਕੰਮ ਮੈਥੋਂ ਦੂਰ ਹੋਵੇ। ਉਹ ਮਨੁੱਖ ਜਿਸ ਦੇ ਕੋਲੋਂ ਪਿਆਲਾ ਲੱਭਿਆ ਹੈ ਉਹ ਹੀ ਮੇਰਾ ਗ਼ੁਲਾਮ ਹੋਵੇਗਾ ਪਰ ਤੁਸੀਂ ਸਲਾਮਤੀ ਨਾਲ ਆਪਣੇ ਪਿਤਾ ਦੇ ਕੋਲ ਵਾਪਿਸ ਚਲੇ ਜਾਓ।
ਪੈਦਾਇਸ਼ - 44 : 18 (IRVPA)
ਬਿਨਯਾਮੀਨ ਦੇ ਲਈ ਯਹੂਦਾਹ ਦੁਆਰਾ ਬੇਨਤੀ ਫੇਰ ਯਹੂਦਾਹ ਨੇ ਉਸ ਦੇ ਨੇੜੇ ਜਾ ਕੇ ਆਖਿਆ, ਮੇਰੇ ਸੁਆਮੀ ਜੀ, ਮੇਰੀ ਬੇਨਤੀ ਹੈ ਕਿ ਤੁਹਾਡਾ ਦਾਸ ਆਪਣੇ ਸੁਆਮੀ ਦੇ ਕੰਨਾਂ ਵਿੱਚ ਗੱਲ ਕਰੇ ਅਤੇ ਤੁਹਾਡਾ ਕ੍ਰੋਧ ਤੁਹਾਡੇ ਦਾਸ ਦੇ ਵਿਰੁੱਧ ਨਾ ਭੜਕੇ, ਕਿਉਂ ਜੋ ਤੁਸੀਂ ਫ਼ਿਰਊਨ ਦੇ ਸਮਾਨ ਹੋ।
ਪੈਦਾਇਸ਼ - 44 : 19 (IRVPA)
ਮੇਰੇ ਸੁਆਮੀ ਨੇ ਆਪਣੇ ਦਾਸਾਂ ਤੋਂ ਇਹ ਪੁੱਛਿਆ ਸੀ, ਕੀ ਤੁਹਾਡਾ ਪਿਤਾ ਜਾਂ ਭਰਾ ਹੈ?
ਪੈਦਾਇਸ਼ - 44 : 20 (IRVPA)
ਅਤੇ ਅਸੀਂ ਆਪਣੇ ਸੁਆਮੀ ਨੂੰ ਆਖਿਆ ਸੀ ਕਿ ਸਾਡਾ ਬਜ਼ੁਰਗ ਪਿਤਾ ਹੈ, ਅਤੇ ਉਸ ਦੀ ਬਿਰਧ ਅਵਸਥਾ ਦਾ ਇੱਕ ਛੋਟਾ ਪੁੱਤਰ ਹੈ ਅਤੇ ਉਸ ਦਾ ਭਰਾ ਮਰ ਗਿਆ ਹੈ, ਅਤੇ ਉਹ ਆਪਣੀ ਮਾਤਾ ਦਾ ਇਕੱਲਾ ਹੀ ਹੈ ਅਤੇ ਉਸ ਦਾ ਪਿਤਾ ਉਸ ਨੂੰ ਪਿਆਰ ਕਰਦਾ ਹੈ।
ਪੈਦਾਇਸ਼ - 44 : 21 (IRVPA)
ਤੁਸੀਂ ਆਪਣੇ ਦਾਸਾਂ ਨੂੰ ਆਖਿਆ ਕਿ ਉਸ ਨੂੰ ਮੇਰੇ ਕੋਲ ਲਿਆਓ ਤਾਂ ਜੋ ਮੈਂ ਉਸ ਮੁੰਡੇ ਨੂੰ ਆਪਣੀਆਂ ਅੱਖਾਂ ਨਾਲ ਵੇਖਾਂ।
ਪੈਦਾਇਸ਼ - 44 : 22 (IRVPA)
ਤਾਂ ਅਸੀਂ ਆਪਣੇ ਸੁਆਮੀ ਨੂੰ ਆਖਿਆ ਕਿ ਮੁੰਡਾ ਆਪਣੇ ਪਿਤਾ ਨੂੰ ਛੱਡ ਨਹੀਂ ਸਕਦਾ। ਜੇਕਰ ਉਹ ਉਸ ਨੂੰ ਛੱਡੇ ਤਾਂ ਸਾਡਾ ਪਿਤਾ ਮਰ ਜਾਵੇਗਾ।
ਪੈਦਾਇਸ਼ - 44 : 23 (IRVPA)
ਫੇਰ ਤੁਸੀਂ ਆਪਣੇ ਦਾਸਾਂ ਨੂੰ ਆਖਿਆ ਸੀ ਕਿ ਜਦ ਤੱਕ ਤੁਹਾਡਾ ਛੋਟਾ ਭਰਾ ਤੁਹਾਡੇ ਨਾਲ ਨਾ ਆਵੇ ਤੁਸੀਂ ਮੇਰਾ ਮੂੰਹ ਫੇਰ ਨਾ ਵੇਖੋਗੇ।
ਪੈਦਾਇਸ਼ - 44 : 24 (IRVPA)
ਇਸ ਲਈ ਜਦ ਅਸੀਂ ਤੁਹਾਡੇ ਦਾਸ ਆਪਣੇ ਪਿਤਾ ਕੋਲ ਗਏ ਤਾਂ ਅਸੀਂ ਆਪਣੇ ਸੁਆਮੀ ਦੀਆਂ ਗੱਲਾਂ ਉਸ ਨੂੰ ਦੱਸੀਆਂ।
ਪੈਦਾਇਸ਼ - 44 : 25 (IRVPA)
ਤਦ ਸਾਡੇ ਪਿਤਾ ਨੇ ਆਖਿਆ, ਮੁੜ ਕੇ ਜਾਓ ਅਤੇ ਥੋੜ੍ਹਾ ਅੰਨ ਸਾਡੇ ਲਈ ਮੁੱਲ ਲੈ ਆਓ।
ਪੈਦਾਇਸ਼ - 44 : 26 (IRVPA)
ਪਰ ਅਸੀਂ ਆਖਿਆ, ਅਸੀਂ ਨਹੀਂ ਜਾ ਸਕਦੇ। ਜੇਕਰ ਸਾਡਾ ਛੋਟਾ ਭਰਾ ਸਾਡੇ ਨਾਲ ਹੋਵੇ ਤਾਂ ਹੀ ਅਸੀਂ ਜਾਂਵਾਂਗੇ ਕਿਉਂ ਜੋ ਜਦ ਤੱਕ ਸਾਡਾ ਛੋਟਾ ਭਰਾ ਸਾਡੇ ਨਾਲ ਨਾ ਜਾਵੇ ਅਸੀਂ ਉਸ ਮਨੁੱਖ ਦਾ ਮੂੰਹ ਨਾ ਵੇਖ ਸਕਾਂਗੇ।
ਪੈਦਾਇਸ਼ - 44 : 27 (IRVPA)
ਤਦ ਤੁਹਾਡੇ ਦਾਸ ਸਾਡੇ ਪਿਤਾ ਨੇ ਸਾਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਮੇਰੀ ਪਤਨੀ ਨੇ ਮੇਰੇ ਲਈ ਦੋ ਪੁੱਤਰਾਂ ਨੂੰ ਜਨਮ ਦਿੱਤਾ।
ਪੈਦਾਇਸ਼ - 44 : 28 (IRVPA)
ਉਨ੍ਹਾਂ ਵਿੱਚੋਂ ਇੱਕ ਤਾਂ ਮੈਨੂੰ ਛੱਡ ਕੇ ਚਲਾ ਗਿਆ ਅਤੇ ਮੈਂ ਮੰਨ ਲਿਆ ਕਿ ਉਹ ਸੱਚ-ਮੁੱਚ ਪਾੜਿਆ ਗਿਆ ਹੈ ਅਤੇ ਮੈਂ ਉਸ ਨੂੰ ਹੁਣ ਤੱਕ ਨਹੀਂ ਵੇਖਿਆ।
ਪੈਦਾਇਸ਼ - 44 : 29 (IRVPA)
ਪਰ ਜੇਕਰ ਤੁਸੀਂ ਇਸ ਨੂੰ ਵੀ ਮੇਰੇ ਅੱਗੋਂ ਲੈ ਜਾਓਗੇ ਅਤੇ ਕੋਈ ਬਿਪਤਾ ਉਸ ਉੱਤੇ ਆ ਪਈ ਤਾਂ ਤੁਸੀਂ ਮੈਨੂੰ ਇਸ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰੋਗੇ।
ਪੈਦਾਇਸ਼ - 44 : 30 (IRVPA)
ਹੁਣ ਜਦ ਮੈਂ ਤੁਹਾਡੇ ਦਾਸ ਆਪਣੇ ਪਿਤਾ ਦੇ ਕੋਲ ਜਾਂਵਾਂ ਅਤੇ ਇਹ ਮੁੰਡਾ ਨਾਲ ਨਾ ਹੋਵੇ ਤਾਂ ਕਿਉਂ ਜੋ ਉਹ ਦੇ ਪ੍ਰਾਣ ਇਸ ਮੁੰਡੇ ਦੇ ਪ੍ਰਾਣਾਂ ਨਾਲ ਬੱਧੇ ਹੋਏ ਹਨ
ਪੈਦਾਇਸ਼ - 44 : 31 (IRVPA)
ਅਤੇ ਜਦ ਉਹ ਵੇਖੇਗਾ ਕਿ ਇਹ ਮੁੰਡਾ ਨਾਲ ਨਹੀਂ ਹੈ ਤਾਂ ਉਹ ਮਰ ਜਾਵੇਗਾ ਅਤੇ ਤੁਹਾਡੇ ਦਾਸ ਆਪਣੇ ਪਿਤਾ ਨੂੰ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰਨਗੇ।
ਪੈਦਾਇਸ਼ - 44 : 32 (IRVPA)
ਕਿਉਂ ਜੋ ਤੁਹਾਡਾ ਦਾਸ ਆਪਣੇ ਪਿਤਾ ਨੂੰ ਇਹ ਆਖ ਕੇ ਇਸ ਮੁੰਡੇ ਦਾ ਜ਼ਿੰਮੇਵਾਰ ਹੋਇਆ ਹੈ ਕਿ ਜੇਕਰ ਮੈਂ ਉਸ ਨੂੰ ਤੇਰੇ ਕੋਲ ਨਾ ਲਿਆਵਾਂ ਤਾਂ ਮੈਂ ਸਦਾ ਤੱਕ ਆਪਣੇ ਪਿਤਾ ਦਾ ਪਾਪੀ ਹੋਵਾਂਗਾ।
ਪੈਦਾਇਸ਼ - 44 : 33 (IRVPA)
ਹੁਣ ਤੁਹਾਡਾ ਦਾਸ ਇਸ ਮੁੰਡੇ ਦੇ ਸਥਾਨ ਤੇ ਮੇਰੇ ਸੁਆਮੀ ਦਾ ਗ਼ੁਲਾਮ ਬਣ ਕੇ ਰਹੇਗਾ ਪਰ ਇਸ ਮੁੰਡੇ ਨੂੰ ਆਪਣੇ ਭਰਾਵਾਂ ਦੇ ਨਾਲ ਵਾਪਿਸ ਜਾਣ ਦਿੱਤਾ ਜਾਵੇ।
ਪੈਦਾਇਸ਼ - 44 : 34 (IRVPA)
ਕਿਉਂਕਿ ਮੈਂ ਆਪਣੇ ਪਿਤਾ ਦੇ ਕੋਲ ਕਿਵੇਂ ਜਾਂਵਾਂ, ਜੇਕਰ ਇਹ ਮੁੰਡਾ ਮੇਰੇ ਨਾਲ ਨਾ ਹੋਵੇ? ਅਜਿਹਾ ਨਾ ਹੋਵੇ ਕਿ ਉਹ ਬੁਰਿਆਈ ਜਿਹੜੀ ਮੇਰੇ ਪਿਤਾ ਉੱਤੇ ਆਵੇਗੀ, ਮੈਨੂੰ ਵੇਖਣੀ ਪਵੇ।
❮
❯