ਪੈਦਾਇਸ਼ 47 : 1 (IRVPA)
ਯੂਸੁਫ਼ ਗਿਆ ਅਤੇ ਫ਼ਿਰਊਨ ਨੂੰ ਦੱਸਿਆ, ਮੇਰਾ ਪਿਤਾ ਅਤੇ ਭਰਾ, ਉਨ੍ਹਾਂ ਦੇ ਇੱਜੜ ਅਤੇ ਚੌਣੇ ਅਤੇ ਸਭ ਕੁਝ ਜੋ ਉਨ੍ਹਾਂ ਦਾ ਹੈ, ਕਨਾਨ ਦੇਸ਼ ਤੋਂ ਆ ਗਏ ਹਨ ਅਤੇ ਵੇਖੋ, ਓਹ ਗੋਸ਼ਨ ਦੇਸ਼ ਵਿੱਚ ਹਨ।
ਪੈਦਾਇਸ਼ 47 : 2 (IRVPA)
ਤਦ ਉਸਨੇ ਆਪਣੇ ਭਰਾਵਾਂ ਵਿੱਚੋਂ ਪੰਜ ਮਨੁੱਖ ਲੈ ਕੇ ਫ਼ਿਰਊਨ ਦੇ ਸਨਮੁਖ ਖੜ੍ਹੇ ਕੀਤੇ।
ਪੈਦਾਇਸ਼ 47 : 3 (IRVPA)
ਫ਼ਿਰਊਨ ਨੇ ਉਹ ਦੇ ਭਰਾਵਾਂ ਨੂੰ ਆਖਿਆ, ਕੀ ਕੰਮ ਹੈ? ਉਨ੍ਹਾਂ ਨੇ ਫ਼ਿਰਊਨ ਨੂੰ ਆਖਿਆ, ਤੁਹਾਡੇ ਦਾਸ ਅਯਾਲੀ ਹਨ ਅਸੀਂ ਵੀ ਅਤੇ ਸਾਡੇ ਪਿਓ ਦਾਦੇ ਵੀ।
ਪੈਦਾਇਸ਼ 47 : 4 (IRVPA)
ਫੇਰ ਉਨ੍ਹਾਂ ਨੇ ਫ਼ਿਰਊਨ ਨੂੰ ਆਖਿਆ, ਅਸੀਂ ਇਸ ਦੇਸ਼ ਵਿੱਚ ਪਰਦੇਸੀ ਹੋ ਕੇ ਵੱਸਣ ਲਈ ਆਏ ਹਾਂ ਕਿਉਂ ਜੋ ਤੁਹਾਡੇ ਦਾਸਾਂ ਦੇ ਇੱਜੜਾਂ ਲਈ ਕੋਈ ਚਰਾਈ ਨਹੀਂ, ਕਿਉਂ ਜੋ ਕਨਾਨ ਦੇਸ਼ ਵਿੱਚ ਡਾਢਾ ਕਾਲ ਪਿਆ ਹੋਇਆ ਹੈ ਸੋ ਹੁਣ ਆਪਣੇ ਦਾਸਾਂ ਨੂੰ ਗੋਸ਼ਨ ਦੇਸ਼ ਵਿੱਚ ਰਹਿਣ ਦੀ ਆਗਿਆ ਦਿਓ।
ਪੈਦਾਇਸ਼ 47 : 5 (IRVPA)
ਤਦ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਤੇਰਾ ਪਿਤਾ ਅਤੇ ਤੇਰੇ ਭਰਾ ਤੇਰੇ ਕੋਲ ਆਏ ਹਨ।
ਪੈਦਾਇਸ਼ 47 : 6 (IRVPA)
ਮਿਸਰ ਦੇਸ਼ ਤੇਰੇ ਅੱਗੇ ਹੈ। ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਸਭ ਤੋਂ ਚੰਗੀ ਧਰਤੀ ਵਿੱਚ ਵਸਾ ਅਰਥਾਤ ਗੋਸ਼ਨ ਦੇ ਦੇਸ਼ ਵਿੱਚ ਵੱਸਣ ਦੇ ਅਤੇ ਜੇਕਰ ਤੂੰ ਜਾਣਦਾ ਹੈਂ ਜੋ ਉਨ੍ਹਾਂ ਵਿੱਚ ਸਿਆਣੇ ਮਨੁੱਖ ਹਨ ਤਾਂ ਉਨ੍ਹਾਂ ਨੂੰ ਮੇਰੇ ਮਾਲ ਡੰਗਰ ਉੱਤੇ ਠਹਿਰਾ ਦੇ।
ਪੈਦਾਇਸ਼ 47 : 7 (IRVPA)
ਤਦ ਯੂਸੁਫ਼ ਨੇ ਆਪਣੇ ਪਿਤਾ ਯਾਕੂਬ ਨੂੰ ਲਿਆਂਦਾ ਅਤੇ ਫ਼ਿਰਊਨ ਦੇ ਸਨਮੁਖ ਖੜ੍ਹਾ ਕੀਤਾ ਅਤੇ ਯਾਕੂਬ ਨੇ ਫ਼ਿਰਊਨ ਨੂੰ ਬਰਕਤ ਦਿੱਤੀ।
ਪੈਦਾਇਸ਼ 47 : 8 (IRVPA)
ਫ਼ਿਰਊਨ ਨੇ ਯਾਕੂਬ ਨੂੰ ਆਖਿਆ, ਤੁਹਾਡੀ ਉਮਰ ਕਿੰਨ੍ਹੀ ਹੈ?
ਪੈਦਾਇਸ਼ 47 : 9 (IRVPA)
ਯਾਕੂਬ ਨੇ ਫ਼ਿਰਊਨ ਨੂੰ ਆਖਿਆ, ਮੇਰੇ ਮੁਸਾਫ਼ਰੀ ਦੇ ਦਿਨ ਇੱਕ ਸੌ ਤੀਹ ਸਾਲ ਹਨ। ਮੇਰੇ ਜੀਵਨ ਦੇ ਦਿਨ ਥੋੜ੍ਹੇ ਅਤੇ ਦੁੱਖ ਨਾਲ ਭਰੇ ਹੋਏ ਸਨ, ਅਤੇ ਮੇਰੇ ਪਿਓ ਦਾਦਿਆਂ ਦੇ ਮੁਸਾਫ਼ਰੀ ਦੇ ਜੀਵਨ ਦੇ ਸਾਲਾਂ ਦੇ ਬਰਾਬਰ ਨਹੀਂ ਹੋਏ ਹਨ।
ਪੈਦਾਇਸ਼ 47 : 10 (IRVPA)
ਫੇਰ ਯਾਕੂਬ ਫ਼ਿਰਊਨ ਨੂੰ ਬਰਕਤ ਦੇ ਕੇ ਫ਼ਿਰਊਨ ਦੇ ਹਜ਼ੂਰੋਂ ਨਿੱਕਲ ਆਇਆ।
ਪੈਦਾਇਸ਼ 47 : 11 (IRVPA)
ਯੂਸੁਫ਼ ਨੇ ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਵਸਾਇਆ ਅਤੇ ਉਨ੍ਹਾਂ ਨੂੰ ਮਿਸਰ ਦੇਸ਼ ਦੀ ਸਭ ਤੋਂ ਚੰਗੀ ਧਰਤੀ ਅਰਥਾਤ ਰਾਮਸੇਸ ਦੀ ਧਰਤੀ ਵਿੱਚ, ਜਿਵੇਂ ਫ਼ਿਰਊਨ ਨੇ ਹੁਕਮ ਦਿੱਤਾ ਸੀ, ਵਿਰਾਸਤ ਵਿੱਚ ਦਿੱਤੀ।
ਪੈਦਾਇਸ਼ 47 : 12 (IRVPA)
ਅਤੇ ਯੂਸੁਫ਼ ਆਪਣੇ ਪਿਤਾ, ਅਤੇ ਆਪਣੇ ਭਰਾਵਾਂ, ਆਪਣੇ ਪਿਤਾ ਦੇ ਘਰਾਣੇ ਦੀ, ਉਨ੍ਹਾਂ ਦੇ ਬੱਚਿਆਂ ਦੀ ਲੋੜ ਅਨੁਸਾਰ ਭੋਜਨ ਮੁਹੱਈਆ ਕਰ ਕੇ ਪਾਲਣਾ ਕਰਦਾ ਸੀ।
ਪੈਦਾਇਸ਼ 47 : 13 (IRVPA)
ਅਕਾਲ ਅਤੇ ਯੂਸੁਫ਼ ਦਾ ਪ੍ਰਬੰਧ ਸਾਰੀ ਧਰਤੀ ਉੱਤੇ ਭੋਜਨ ਨਹੀਂ ਸੀ ਕਿਉਂ ਜੋ ਕਾਲ ਭਾਰੀ ਸੀ ਅਤੇ ਮਿਸਰ ਦੇਸ਼ ਅਤੇ ਕਨਾਨ ਦੇਸ਼ ਕਾਲ ਦੇ ਕਾਰਨ ਨਾਸ ਹੋ ਗਏ ਸਨ।
ਪੈਦਾਇਸ਼ 47 : 14 (IRVPA)
ਯੂਸੁਫ਼ ਨੇ ਸਾਰੀ ਚਾਂਦੀ, ਜਿਹੜੀ ਮਿਸਰ ਦੇ ਦੇਸ਼ ਵਿੱਚੋਂ ਅਤੇ ਕਨਾਨ ਦੇ ਦੇਸ਼ ਵਿੱਚੋਂ ਅੰਨ ਮੁੱਲ ਲੈਣ ਦੇ ਬਦਲੇ ਮਿਲੀ, ਇਕੱਠੀ ਕਰ ਲਈ ਅਤੇ ਯੂਸੁਫ਼ ਨੇ ਉਹ ਚਾਂਦੀ ਫ਼ਿਰਊਨ ਦੇ ਘਰ ਲੈ ਆਂਦੀ।
ਪੈਦਾਇਸ਼ 47 : 15 (IRVPA)
ਜਦ ਮਿਸਰ ਦੇਸ਼ ਅਤੇ ਕਨਾਨ ਦੇਸ਼ ਦੀ ਚਾਂਦੀ ਖ਼ਰਚ ਹੋ ਗਈ ਤਦ ਸਾਰੇ ਮਿਸਰੀ ਇਹ ਆਖਣ ਲਈ ਯੂਸੁਫ਼ ਕੋਲ ਆਏ ਕਿ ਸਾਨੂੰ ਰੋਟੀ ਦਿਓ। ਅਸੀਂ ਤੁਹਾਡੇ ਅੱਗੇ ਕਿਉਂ ਮਰੀਏ ਕਿਉਂ ਜੋ ਚਾਂਦੀ ਮੁੱਕ ਗਈ ਹੈ।
ਪੈਦਾਇਸ਼ 47 : 16 (IRVPA)
ਤਦ ਯੂਸੁਫ਼ ਨੇ ਆਖਿਆ, ਆਪਣੇ ਮਾਲ ਡੰਗਰ ਦਿਓ ਅਤੇ ਜੇ ਚਾਂਦੀ ਮੁੱਕ ਗਈ ਹੈ ਤਾਂ ਮੈਂ ਤੁਹਾਨੂੰ ਪਸ਼ੂਆਂ ਦੇ ਬਦਲੇ ਅੰਨ੍ਹ ਦਿਆਂਗਾ।
ਪੈਦਾਇਸ਼ 47 : 17 (IRVPA)
ਤਦ ਓਹ ਆਪਣੇ ਮਾਲ ਡੰਗਰ ਯੂਸੁਫ਼ ਕੋਲ ਲਿਆਏ ਅਤੇ ਯੂਸੁਫ਼ ਨੇ ਉਨ੍ਹਾਂ ਦੇ ਘੋੜਿਆਂ, ਪਸ਼ੂਆਂ, ਇੱਜੜਾਂ ਅਤੇ ਗਧਿਆਂ ਦੇ ਬਦਲੇ ਉਨ੍ਹਾਂ ਨੂੰ ਅੰਨ ਦਿੱਤਾ ਅਤੇ ਉਸ ਸਾਰੇ ਸਾਲ ਉਸ ਨੇ ਉਨ੍ਹਾਂ ਨੂੰ ਮਾਲ ਡੰਗਰਾਂ ਦੇ ਬਦਲੇ ਰੋਟੀ ਖਵਾਈ।
ਪੈਦਾਇਸ਼ 47 : 18 (IRVPA)
ਜਦ ਉਹ ਸਾਲ ਬੀਤ ਗਿਆ ਤਾਂ ਦੂਜੇ ਸਾਲ ਓਹ ਉਹ ਦੇ ਕੋਲ ਫੇਰ ਆਏ ਅਤੇ ਉਸ ਨੂੰ ਆਖਿਆ, ਅਸੀਂ ਆਪਣੇ ਸੁਆਮੀ ਤੋਂ ਲੁਕਾ ਨਹੀਂ ਸਕਦੇ ਕਿ ਸਾਡੀ ਚਾਂਦੀ ਮੁੱਕ ਗਈ ਹੈ ਅਤੇ ਮਾਲ ਡੰਗਰ ਵੀ ਸਾਡੇ ਸੁਆਮੀ ਦੇ ਹੋ ਗਏ ਹਨ ਸੋ ਹੁਣ ਸਾਡੇ ਸੁਆਮੀ ਦੇ ਅੱਗੇ ਸਾਡੇ ਸਰੀਰਾਂ ਅਤੇ ਜ਼ਮੀਨ ਤੋਂ ਬਿਨ੍ਹਾਂ ਹੋਰ ਕੁਝ ਬਾਕੀ ਨਹੀਂ ਰਿਹਾ।
ਪੈਦਾਇਸ਼ 47 : 19 (IRVPA)
ਅਸੀਂ ਤੁਹਾਡੇ ਅੱਗੇ ਕਿਉਂ ਨਾਸ ਹੋਈਏ ਅਸੀਂ ਵੀ ਅਤੇ ਸਾਡੀ ਜ਼ਮੀਨ ਵੀ। ਸਾਨੂੰ ਅਤੇ ਸਾਡੀ ਜ਼ਮੀਨ ਨੂੰ ਰੋਟੀ ਦੇ ਬਦਲੇ ਮੁੱਲ ਲੈ ਲਓ। ਅਸੀਂ ਆਪਣੀ ਜ਼ਮੀਨ ਸਮੇਤ ਫ਼ਿਰਊਨ ਦੇ ਦਾਸ ਹੋਵਾਂਗੇ, ਪਰ ਸਾਨੂੰ ਬੀਜ ਦਿਓ ਜੋ ਅਸੀਂ ਜੀਵੀਏ ਅਤੇ ਮਰੀਏ ਨਾ ਅਤੇ ਜ਼ਮੀਨ ਉੱਜੜ ਨਾ ਜਾਵੇ।
ਪੈਦਾਇਸ਼ 47 : 20 (IRVPA)
ਤਦ ਯੂਸੁਫ਼ ਨੇ ਮਿਸਰ ਦੀ ਸਾਰੀ ਜ਼ਮੀਨ ਫ਼ਿਰਊਨ ਲਈ ਮੁੱਲ ਲੈ ਲਈ, ਕਿਉਂ ਜੋ ਮਿਸਰੀਆਂ ਵਿੱਚੋਂ ਸਭਨਾਂ ਨੇ ਆਪੋ ਆਪਣੇ ਖੇਤ ਉਸ ਕਾਲ ਦੇ ਕਾਰਨ ਇਸ ਕਰਕੇ ਵੇਚ ਦਿੱਤੇ, ਸੋ ਉਹ ਧਰਤੀ ਫ਼ਿਰਊਨ ਦੀ ਹੋ ਗਈ।
ਪੈਦਾਇਸ਼ 47 : 21 (IRVPA)
ਯੂਸੁਫ਼ ਨੇ ਉਨ੍ਹਾਂ ਲੋਕਾਂ ਨੂੰ ਮਿਸਰ ਦੀ ਇੱਕ ਹੱਦ ਤੋਂ ਦੂਜੀ ਹੱਦ ਤੱਕ, ਨਗਰਾਂ ਵਿੱਚ ਗ਼ੁਲਾਮ* ਇਕੱਠੇ ਕੀਤਾ ਬਣਾਇਆ।
ਪੈਦਾਇਸ਼ 47 : 22 (IRVPA)
ਕੇਵਲ ਜਾਜਕਾਂ ਦੀ ਜ਼ਮੀਨ ਮੁੱਲ ਨਾ ਲਈ, ਕਿਉਂ ਜੋ ਜਾਜਕਾਂ ਨੂੰ ਫ਼ਿਰਊਨ ਵੱਲੋਂ ਸ਼ਾਹੀ ਭੋਜਨ ਦਾ ਪ੍ਰਬੰਧ ਸੀ ਅਤੇ ਉਨ੍ਹਾਂ ਨੇ ਸ਼ਾਹੀ ਭੋਜਨ ਵਿੱਚੋਂ ਜੋ ਫ਼ਿਰਊਨ ਨੇ ਉਨ੍ਹਾਂ ਨੂੰ ਦਿੱਤਾ ਸੀ, ਖਾਧਾ ਇਸ ਕਾਰਨ ਉਨ੍ਹਾਂ ਨੇ ਆਪਣੀ ਜ਼ਮੀਨ ਨਾ ਵੇਚੀ।
ਪੈਦਾਇਸ਼ 47 : 23 (IRVPA)
ਤਦ ਯੂਸੁਫ਼ ਨੇ ਲੋਕਾਂ ਨੂੰ ਆਖਿਆ, ਵੇਖੋ ਮੈਂ ਤੁਹਾਨੂੰ ਅਤੇ ਤੁਹਾਡੀ ਜ਼ਮੀਨ ਨੂੰ ਅੱਜ ਦੇ ਦਿਨ ਫ਼ਿਰਊਨ ਲਈ ਮੁੱਲ ਲੈ ਲਿਆ ਹੈ।
ਪੈਦਾਇਸ਼ 47 : 24 (IRVPA)
ਵੇਖੋ, ਬੀਜ ਤੁਹਾਡੇ ਲਈ ਹੈ। ਜ਼ਮੀਨ ਬੀਜੋ। ਅਤੇ ਫ਼ਸਲਾਂ ਉੱਤੇ ਪੰਜਵਾਂ ਹਿੱਸਾ ਤੁਹਾਨੂੰ ਫ਼ਿਰਊਨ ਨੂੰ ਦੇਣਾ ਪਵੇਗਾ ਅਤੇ ਬਾਕੀ ਚਾਰ ਹਿੱਸੇ ਤੁਹਾਡੇ ਹੋਣਗੇ ਖੇਤ ਦੇ ਬੀਜ ਲਈ ਅਤੇ ਤੁਹਾਡੇ, ਘਰਾਣੇ ਅਤੇ ਤੁਹਾਡੇ ਬੱਚਿਆਂ ਦੇ ਖਾਣ ਲਈ ਹੋਣਗੇ।
ਪੈਦਾਇਸ਼ 47 : 25 (IRVPA)
ਉਨ੍ਹਾਂ ਆਖਿਆ, ਤੁਸੀਂ ਸਾਡੀਆਂ ਜਾਨਾਂ ਬਚਾਈਆਂ ਹਨ। ਸਾਡੇ ਸੁਆਮੀ ਦੀ ਆਪਣੇ ਦਾਸਾਂ ਉੱਤੇ ਕਿਰਪਾ ਦੀ ਨਿਗਾਹ ਹੋਵੇ ਅਤੇ ਅਸੀਂ ਫ਼ਿਰਊਨ ਦੇ ਦਾਸ ਹੋਵਾਂਗੇ।
ਪੈਦਾਇਸ਼ 47 : 26 (IRVPA)
ਸੋ ਯੂਸੁਫ਼ ਨੇ ਮਿਸਰ ਦੀ ਜ਼ਮੀਨ ਲਈ ਉਹ ਕਨੂੰਨ ਜਿਹੜਾ ਅੱਜ ਦੇ ਦਿਨ ਤੱਕ ਹੈ, ਠਹਿਰਾਇਆ ਜੋ ਪੰਜਵਾਂ ਹਿੱਸਾ ਫ਼ਿਰਊਨ ਦਾ ਹੋਵੇ ਪਰ ਸਿਰਫ਼ ਜਾਜਕਾਂ ਦੀ ਜ਼ਮੀਨ ਉਨ੍ਹਾਂ ਦੀ ਹੀ ਰਹੀ। ਓਹ ਫ਼ਿਰਊਨ ਦੀ ਨਾ ਹੋਈ।
ਪੈਦਾਇਸ਼ 47 : 27 (IRVPA)
ਯਾਕੂਬ ਦੀ ਅੰਤਿਮ ਇੱਛਾ ਇਸਰਾਏਲੀ ਮਿਸਰ ਦੀ ਅਤੇ ਗੋਸ਼ਨ ਦੀ ਧਰਤੀ ਵਿੱਚ ਰਹੇ ਅਤੇ ਉਨ੍ਹਾਂ ਨੇ ਉੱਥੇ ਵਿਰਾਸਤ ਪ੍ਰਾਪਤ ਕੀਤੀ ਅਤੇ ਉੱਥੇ ਓਹ ਬਹੁਤ ਹੀ ਫਲੇ ਅਤੇ ਵਧੇ।
ਪੈਦਾਇਸ਼ 47 : 28 (IRVPA)
ਅਤੇ ਯਾਕੂਬ ਮਿਸਰ ਦੇਸ਼ ਵਿੱਚ ਸਤਾਰਾਂ ਸਾਲ ਜਿਉਂਦਾ ਰਿਹਾ, ਸੋ ਯਾਕੂਬ ਦੀ ਸਾਰੀ ਉਮਰ ਇੱਕ ਸੌ ਸੰਤਾਲੀ ਸਾਲ ਦੀ ਹੋਈ।
ਪੈਦਾਇਸ਼ 47 : 29 (IRVPA)
ਜਦ ਇਸਰਾਏਲ ਦੇ ਮਰਨ ਦੇ ਦਿਨ ਨੇੜੇ ਆਏ ਤਾਂ ਉਸ ਆਪਣੇ ਪੁੱਤਰ ਯੂਸੁਫ਼ ਨੂੰ ਬੁਲਾ ਕੇ ਆਖਿਆ, ਹੁਣ ਜੇ ਮੇਰੇ ਉੱਤੇ ਤੇਰੀ ਕਿਰਪਾ ਹੈ ਤਾਂ ਤੂੰ ਆਪਣਾ ਹੱਥ ਮੇਰੇ ਪੱਟ ਹੇਠ ਰੱਖ ਅਤੇ ਕਿਰਪਾ ਅਤੇ ਸਚਿਆਈ ਨਾਲ ਮੇਰੇ ਨਾਲ ਵਰਤਾਉ ਕਰੀਂ।
ਪੈਦਾਇਸ਼ 47 : 30 (IRVPA)
ਮੈਨੂੰ ਮਿਸਰ ਵਿੱਚ ਨਾ ਦੱਬੀਂ। ਪਰ ਜਦ ਮੈਂ ਆਪਣੇ ਪਿਓ ਦਾਦਿਆਂ ਨਾਲ ਮਿਲ ਜਾਂਵਾਂ ਤਾਂ ਤੂੰ ਮੈਨੂੰ ਮਿਸਰ ਤੋਂ ਬਾਹਰ ਲੈ ਜਾਵੀਂ ਅਤੇ ਉਨ੍ਹਾਂ ਦੇ ਕਬਰਿਸਤਾਨ ਵਿੱਚ ਮੈਨੂੰ ਦੱਬੀਂ ਤਾਂ ਯੂਸੁਫ਼ ਨੇ ਆਖਿਆ, ਮੈਂ ਤੇਰੇ ਆਖੇ ਦੇ ਅਨੁਸਾਰ ਹੀ ਕਰਾਂਗਾ।
ਪੈਦਾਇਸ਼ 47 : 31 (IRVPA)
ਅਤੇ ਉਸ ਆਖਿਆ, ਮੇਰੇ ਨਾਲ ਸਹੁੰ ਖਾ ਤਾਂ ਉਸ ਨੇ ਉਸ ਦੇ ਨਾਲ ਸਹੁੰ ਖਾਧੀ ਅਤੇ ਇਸਰਾਏਲ ਨੇ ਆਪਣੇ ਮੰਜੇ ਦੇ ਸਿਰਹਾਣੇ ਉੱਤੇ ਸਿਰ ਝੁਕਾ ਕੇ ਪ੍ਰਾਰਥਨਾ ਕੀਤੀ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31