ਪੈਦਾਇਸ਼ - 5 : 1 (IRVPA)
ਆਦਮ ਦੀ ਵੰਸ਼ਾਵਲੀ
1 ਇਤ 1:1-4
ਇਹ ਆਦਮ ਦੀ ਵੰਸ਼ਾਵਲੀ ਦੀ ਪੋਥੀ ਹੈ। ਜਿਸ ਦਿਨ ਪਰਮੇਸ਼ੁਰ ਨੇ ਆਦਮ ਦੀ ਰਚਨਾ ਕੀਤੀ, ਉਸ ਨੇ ਪਰਮੇਸ਼ੁਰ ਵਰਗਾ ਉਸ ਨੂੰ ਬਣਾਇਆ।
ਪੈਦਾਇਸ਼ - 5 : 2 (IRVPA)
ਨਰ ਨਾਰੀ ਕਰਕੇ ਉਨ੍ਹਾਂ ਦੀ ਰਚਨਾ ਕੀਤੀ ਤੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਜਿਸ ਦਿਨ ਉਨ੍ਹਾਂ ਨੂੰ ਉਤਪਤ ਕੀਤਾ ਉਨ੍ਹਾਂ ਦਾ ਨਾਮ ਆਦਮ ਰੱਖਿਆ।
ਪੈਦਾਇਸ਼ - 5 : 3 (IRVPA)
ਆਦਮ ਇੱਕ ਸੌ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਇੱਕ ਪੁੱਤਰ ਉਸ ਵਰਗਾ ਤੇ ਉਸ ਦੇ ਸਰੂਪ ਵਿੱਚ ਪੈਦਾ ਹੋਇਆ ਅਤੇ ਉਸ ਨੇ ਉਹ ਦਾ ਨਾਮ ਸੇਥ ਰੱਖਿਆ।
ਪੈਦਾਇਸ਼ - 5 : 4 (IRVPA)
ਸੇਥ ਦੇ ਜੰਮਣ ਦੇ ਬਾਅਦ ਆਦਮ ਅੱਠ ਸੌ ਸਾਲ ਤੱਕ ਜੀਉਂਦਾ ਰਿਹਾ, ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
ਪੈਦਾਇਸ਼ - 5 : 5 (IRVPA)
ਆਦਮ ਦੀ ਸਾਰੀ ਉਮਰ ਨੌ ਸੌ ਤੀਹ ਸਾਲਾਂ ਦੀ ਹੋਈ ਤਦ ਉਹ ਮਰ ਗਿਆ।
ਪੈਦਾਇਸ਼ - 5 : 6 (IRVPA)
ਸੇਥ ਇੱਕ ਸੌ ਪੰਜ ਸਾਲਾਂ ਦਾ ਸੀ ਤਦ ਉਸ ਤੋਂ ਅਨੋਸ਼ ਜੰਮਿਆ।
ਪੈਦਾਇਸ਼ - 5 : 7 (IRVPA)
ਅਤੇ ਅਨੋਸ਼ ਦੇ ਜੰਮਣ ਦੇ ਪਿੱਛੋਂ ਸੇਥ ਅੱਠ ਸੌ ਸੱਤ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
ਪੈਦਾਇਸ਼ - 5 : 8 (IRVPA)
ਸੇਥ ਦੀ ਸਾਰੀ ਉਮਰ ਨੌ ਸੌ ਬਾਰਾਂ ਸਾਲਾਂ ਦੀ ਹੋਈ ਤਦ ਉਹ ਮਰ ਗਿਆ।
ਪੈਦਾਇਸ਼ - 5 : 9 (IRVPA)
ਅਨੋਸ਼ ਨੱਬੇ ਸਾਲਾਂ ਦਾ ਸੀ ਤਾਂ ਉਸ ਤੋਂ ਕੇਨਾਨ ਜੰਮਿਆ।
ਪੈਦਾਇਸ਼ - 5 : 10 (IRVPA)
ਅਤੇ ਕੇਨਾਨ ਦੇ ਜੰਮਣ ਦੇ ਪਿੱਛੋਂ ਅਨੋਸ਼ ਅੱਠ ਸੌ ਪੰਦਰਾਂ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
ਪੈਦਾਇਸ਼ - 5 : 11 (IRVPA)
ਅਨੋਸ਼ ਦੀ ਸਾਰੀ ਉਮਰ ਨੌ ਸੌ ਪੰਜ ਸਾਲਾਂ ਦੀ ਹੋਈ ਤਦ ਉਹ ਮਰ ਗਿਆ।
ਪੈਦਾਇਸ਼ - 5 : 12 (IRVPA)
ਕੇਨਾਨ ਸੱਤਰ ਸਾਲਾਂ ਦਾ ਸੀ ਤਦ ਉਸ ਤੋਂ ਮਹਲਲੇਲ ਜੰਮਿਆ
ਪੈਦਾਇਸ਼ - 5 : 13 (IRVPA)
ਅਤੇ ਮਹਲਲੇਲ* ਪਰਮੇਸ਼ੁਰ ਦੀ ਪ੍ਰਸ਼ੰਸਾ ਦੇ ਜੰਮਣ ਦੇ ਪਿੱਛੋਂ ਕੇਨਾਨ ਅੱਠ ਸੌ ਚਾਲ੍ਹੀ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
ਪੈਦਾਇਸ਼ - 5 : 14 (IRVPA)
ਕੇਨਾਨ ਦੀ ਸਾਰੀ ਉਮਰ ਨੌ ਸੌ ਦਸਾਂ ਸਾਲਾਂ ਦੀ ਹੋਈ ਤਦ ਉਹ ਮਰ ਗਿਆ।
ਪੈਦਾਇਸ਼ - 5 : 15 (IRVPA)
ਮਹਲਲੇਲ ਪੈਂਹਠ ਸਾਲਾਂ ਦਾ ਸੀ ਤਦ ਉਸ ਤੋਂ ਯਰਦ ਜੰਮਿਆ
ਪੈਦਾਇਸ਼ - 5 : 16 (IRVPA)
ਅਤੇ ਯਰਦ ਦੇ ਜੰਮਣ ਦੇ ਪਿੱਛੋਂ ਮਹਲਲੇਲ ਅੱਠ ਸੌ ਤੀਹ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
ਪੈਦਾਇਸ਼ - 5 : 17 (IRVPA)
ਮਹਲਲੇਲ ਦੀ ਸਾਰੀ ਉਮਰ ਅੱਠ ਸੌ ਪਚਾਨਵੇਂ ਸਾਲਾਂ ਦੀ ਹੋਈ, ਤਦ ਉਹ ਮਰ ਗਿਆ।
ਪੈਦਾਇਸ਼ - 5 : 18 (IRVPA)
ਯਰਦ ਇੱਕ ਸੌ ਬਾਹਠ ਸਾਲਾਂ ਦਾ ਸੀ ਤਦ ਉਸ ਤੋਂ ਹਨੋਕ ਜੰਮਿਆ
ਪੈਦਾਇਸ਼ - 5 : 19 (IRVPA)
ਅਤੇ ਹਨੋਕ ਦੇ ਜੰਮਣ ਦੇ ਪਿੱਛੋਂ ਯਰਦ ਅੱਠ ਸੌ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
ਪੈਦਾਇਸ਼ - 5 : 20 (IRVPA)
ਯਰਦ ਦੀ ਸਾਰੀ ਉਮਰ ਨੌ ਸੌ ਬਾਹਠ ਸਾਲਾਂ ਦੀ ਹੋਈ, ਤਦ ਉਹ ਮਰ ਗਿਆ।
ਪੈਦਾਇਸ਼ - 5 : 21 (IRVPA)
ਹਨੋਕ ਪੈਂਹਠ ਸਾਲਾਂ ਦਾ ਸੀ ਤਦ ਉਸ ਤੋਂ ਮਥੂਸਲਹ ਜੰਮਿਆ,
ਪੈਦਾਇਸ਼ - 5 : 22 (IRVPA)
ਅਤੇ ਮਥੂਸਲਹ ਦੇ ਜੰਮਣ ਦੇ ਪਿੱਛੋਂ ਹਨੋਕ ਤਿੰਨ ਸੌ ਸਾਲਾਂ ਤੱਕ ਪਰਮੇਸ਼ੁਰ ਦੇ ਸੰਗ-ਸੰਗ ਚਲਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ।
ਪੈਦਾਇਸ਼ - 5 : 23 (IRVPA)
ਹਨੋਕ ਦੀ ਸਾਰੀ ਉਮਰ ਤਿੰਨ ਸੌ ਪੈਂਹਠ ਸਾਲਾਂ ਦੀ ਸੀ।
ਪੈਦਾਇਸ਼ - 5 : 24 (IRVPA)
ਹਨੋਕ ਪਰਮੇਸ਼ੁਰ ਦੇ ਸੰਗ-ਸੰਗ ਚਲਦਾ ਹੋਇਆ ਅਲੋਪ ਹੋ ਗਿਆ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਉਠਾ ਲਿਆ।
ਪੈਦਾਇਸ਼ - 5 : 25 (IRVPA)
ਮਥੂਸਲਹ ਇੱਕ ਸੌ ਸਤਾਸੀ ਸਾਲਾਂ ਦਾ ਸੀ ਤਦ ਉਸ ਤੋਂ ਲਾਮਕ ਜੰਮਿਆ,
ਪੈਦਾਇਸ਼ - 5 : 26 (IRVPA)
ਅਤੇ ਲਾਮਕ ਦੇ ਜੰਮਣ ਦੇ ਪਿੱਛੋਂ ਮਥੂਸਲਹ ਸੱਤ ਸੌ ਬਿਆਸੀ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ।
ਪੈਦਾਇਸ਼ - 5 : 27 (IRVPA)
ਮਥੂਸਲਹ ਦੀ ਸਾਰੀ ਉਮਰ ਨੌ ਸੌ ਉਨਹੱਤਰ ਸਾਲਾਂ ਦੀ ਹੋਈ, ਤਦ ਉਹ ਮਰ ਗਿਆ।
ਪੈਦਾਇਸ਼ - 5 : 28 (IRVPA)
ਲਾਮਕ ਇੱਕ ਸੌ ਬਿਆਸੀ ਸਾਲਾਂ ਦਾ ਸੀ ਤਦ ਉਸ ਤੋਂ ਇੱਕ ਪੁੱਤਰ ਜੰਮਿਆ
ਪੈਦਾਇਸ਼ - 5 : 29 (IRVPA)
ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਨੂਹ ਰੱਖਿਆ ਕਿ ਇਹ ਸਾਨੂੰ ਸਾਡੀ ਮਿਹਨਤ ਤੋਂ ਅਤੇ ਸਾਡੇ ਹੱਥਾਂ ਦੀ ਸਖ਼ਤ ਕਮਾਈ ਤੋਂ ਜਿਹੜੀ ਜ਼ਮੀਨ ਦੇ ਕਾਰਨ ਸਾਡੇ ਉੱਤੇ ਆਈ ਹੈ, ਜਿਸ ਉੱਤੇ ਯਹੋਵਾਹ ਦਾ ਸਰਾਪ ਪਿਆ ਹੋਇਆ ਹੈ, ਸ਼ਾਂਤੀ ਦੇਵੇਗਾ।
ਪੈਦਾਇਸ਼ - 5 : 30 (IRVPA)
ਨੂਹ ਦੇ ਜੰਮਣ ਦੇ ਪਿੱਛੋਂ ਲਾਮਕ ਪੰਜ ਸੌ ਪਚਾਨਵੇਂ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ।
ਪੈਦਾਇਸ਼ - 5 : 31 (IRVPA)
ਲਾਮਕ ਦੀ ਸਾਰੀ ਉਮਰ ਸੱਤ ਸੌ ਸਤੱਤਰ ਸਾਲਾਂ ਦੀ ਹੋਈ, ਤਦ ਉਹ ਮਰ ਗਿਆ।
ਪੈਦਾਇਸ਼ - 5 : 32 (IRVPA)
ਨੂਹ ਪੰਜ ਸੌ ਸਾਲਾਂ ਦਾ ਸੀ, ਤਦ ਨੂਹ ਤੋਂ ਸ਼ੇਮ, ਹਾਮ ਤੇ ਯਾਫ਼ਥ ਜੰਮੇ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32