ਪੈਦਾਇਸ਼ 7 : 1 (IRVPA)
ਜਲ ਪਰਲੋ ਫੇਰ ਯਹੋਵਾਹ ਨੇ ਨੂਹ ਨੂੰ ਆਖਿਆ, ਤੂੰ ਅਤੇ ਤੇਰਾ ਸਾਰਾ ਘਰਾਣਾ ਕਿਸ਼ਤੀ ਵਿੱਚ ਜਾਓ ਕਿਉਂ ਜੋ ਮੈਂ ਤੈਨੂੰ ਇਸ ਪੀੜ੍ਹੀ ਵਿੱਚ ਧਰਮੀ ਵੇਖਿਆ ਹੈ।
ਪੈਦਾਇਸ਼ 7 : 2 (IRVPA)
ਸਾਰੇ ਸ਼ੁੱਧ ਪਸ਼ੂਆਂ ਵਿੱਚੋਂ ਸੱਤ-ਸੱਤ ਨਰ ਅਤੇ ਮਾਦਾ ਆਪਣੇ ਨਾਲ ਲੈ ਲੈ ਅਤੇ ਅਸ਼ੁੱਧ ਪਸ਼ੂਆਂ ਵਿੱਚੋਂ ਦੋ-ਦੋ ਨਰ ਅਤੇ ਮਾਦਾ।
ਪੈਦਾਇਸ਼ 7 : 3 (IRVPA)
ਅਤੇ ਅਕਾਸ਼ ਦੇ ਪੰਛੀਆਂ ਵਿੱਚੋਂ ਸੱਤ-ਸੱਤ ਨਰ ਮਾਦਾ ਲੈ ਤਾਂ ਜੋ ਸਾਰੀ ਧਰਤੀ ਉੱਤੇ ਅੰਸ ਜੀਉਂਦੀ ਰਹੇ।
ਪੈਦਾਇਸ਼ 7 : 4 (IRVPA)
ਕਿਉਂਕਿ ਸੱਤ ਦਿਨ ਬਾਅਦ ਮੈਂ ਧਰਤੀ ਉੱਤੇ ਚਾਲ੍ਹੀ ਦਿਨ, ਚਾਲ੍ਹੀ ਰਾਤ ਮੀਂਹ ਵਰਾਉਣ ਵਾਲਾ ਹਾਂ ਅਤੇ ਮੈਂ ਸਾਰੇ ਪ੍ਰਾਣੀਆਂ ਨੂੰ ਜਿਹਨਾਂ ਦੀ ਮੈਂ ਸਿਰਜਣਾ ਕੀਤੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ।
ਪੈਦਾਇਸ਼ 7 : 5 (IRVPA)
ਤਦ ਜਿਵੇਂ ਯਹੋਵਾਹ ਨੇ ਆਗਿਆ ਦਿੱਤੀ ਨੂਹ ਨੇ ਸਭ ਕੁਝ ਉਸੇ ਤਰ੍ਹਾਂ ਹੀ ਕੀਤਾ।
ਪੈਦਾਇਸ਼ 7 : 6 (IRVPA)
ਨੂਹ ਦੀ ਉਮਰ ਛੇ ਸੌ ਸਾਲਾਂ ਦਾ ਸੀ ਜਦ ਪਰਲੋ ਧਰਤੀ ਉੱਤੇ ਆਈ।
ਪੈਦਾਇਸ਼ 7 : 7 (IRVPA)
ਅਤੇ ਨੂਹ, ਉਹ ਦੇ ਪੁੱਤਰ, ਉਹ ਦੀ ਪਤਨੀ ਅਤੇ ਉਹ ਦੀਆਂ ਨੂੰਹਾਂ ਜਲ ਪਰਲੋ ਦੇ ਕਾਰਨ ਉਹ ਦੇ ਨਾਲ ਕਿਸ਼ਤੀ ਵਿੱਚ ਗਏ।
ਪੈਦਾਇਸ਼ 7 : 8 (IRVPA)
ਸ਼ੁੱਧ ਪਸ਼ੂਆਂ ਵਿੱਚੋਂ ਅਤੇ ਅਸ਼ੁੱਧ ਪਸ਼ੂਆਂ ਵਿੱਚੋਂ, ਪੰਛੀਆਂ ਵਿੱਚੋਂ, ਸਭ ਜ਼ਮੀਨ ਉੱਤੇ ਘਿੱਸਰਨ ਵਾਲਿਆਂ ਵਿੱਚੋਂ
ਪੈਦਾਇਸ਼ 7 : 9 (IRVPA)
ਦੋ-ਦੋ ਅਰਥਾਤ ਨਰ ਮਾਦਾ ਕਿਸ਼ਤੀ ਵਿੱਚ ਨੂਹ ਕੋਲ ਗਏ ਜਿਵੇਂ ਪਰਮੇਸ਼ੁਰ ਨੇ ਨੂਹ ਨੂੰ ਆਗਿਆ ਦਿੱਤੀ ਸੀ।
ਪੈਦਾਇਸ਼ 7 : 10 (IRVPA)
ਤਦ ਅਜਿਹਾ ਹੋਇਆ ਕਿ ਸੱਤ ਦਿਨਾਂ ਦੇ ਬਾਅਦ ਪਰਲੋ ਦਾ ਪਾਣੀ ਧਰਤੀ ਉੱਤੇ ਆਇਆ।
ਪੈਦਾਇਸ਼ 7 : 11 (IRVPA)
ਨੂਹ ਦੇ ਜੀਵਨ ਦੇ ਛੇ ਸੌਵੇਂ ਸਾਲ ਦੇ ਦੂਜੇ ਮਹੀਨੇ ਦੇ ਸਤਾਰਵੇਂ ਦਿਨ, ਵੱਡੀ ਡੁੰਘਿਆਈ ਦੇ ਸਾਰੇ ਸੋਤੇ ਫੁੱਟ ਨਿੱਕਲੇ ਅਤੇ ਅਕਾਸ਼ ਦੀਆਂ ਖਿੜਕੀਆਂ ਖੁੱਲ੍ਹ ਗਈਆਂ
ਪੈਦਾਇਸ਼ 7 : 12 (IRVPA)
ਅਤੇ ਧਰਤੀ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤ ਵਰਖਾ ਹੁੰਦੀ ਰਹੀ।
ਪੈਦਾਇਸ਼ 7 : 13 (IRVPA)
ਉਸੇ ਦਿਨ ਨੂਹ, ਸ਼ੇਮ, ਹਾਮ, ਯਾਫ਼ਥ ਨੂਹ ਦੇ ਪੁੱਤਰ, ਨੂਹ ਦੀ ਪਤਨੀ ਅਤੇ ਉਹ ਦੀਆਂ ਤਿੰਨੇ ਨੂੰਹਾਂ ਉਹ ਦੇ ਨਾਲ ਕਿਸ਼ਤੀ ਵਿੱਚ ਦਾਖ਼ਿਲ ਹੋਏ।
ਪੈਦਾਇਸ਼ 7 : 14 (IRVPA)
ਹਰੇਕ ਜੰਗਲੀ ਜਾਨਵਰ, ਹਰੇਕ ਧਰਤੀ ਉੱਤੇ ਘਿੱਸਰਨ ਵਾਲਾ, ਹਰੇਕ ਕਿਸਮ ਦੇ ਪੰਛੀ ਉਸ ਕਿਸ਼ਤੀ ਦੇ ਵਿੱਚ ਦਾਖਿਲ ਹੋਏ।
ਪੈਦਾਇਸ਼ 7 : 15 (IRVPA)
ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਸੀ, ਸਾਰੇ ਪ੍ਰਾਣੀ ਉਹਨਾਂ ਦੀਆਂ ਪ੍ਰਜਾਤੀਆਂ ਵਿੱਚੋਂ ਜੋੜਾ-ਜੋੜਾ ਕਿਸ਼ਤੀ ਵਿੱਚ ਨੂਹ ਕੋਲ ਆਏ।
ਪੈਦਾਇਸ਼ 7 : 16 (IRVPA)
ਨਰ-ਮਾਦਾ ਸਾਰੇ ਪ੍ਰਾਣੀਆਂ ਵਿੱਚੋਂ ਆਏ, ਜਿਵੇਂ ਪਰਮੇਸ਼ੁਰ ਨੇ ਆਗਿਆ ਦਿੱਤੀ ਸੀ। ਤਦ ਯਹੋਵਾਹ ਨੇ ਕਿਸ਼ਤੀ ਦਾ ਦਰਵਾਜ਼ਾ ਬੰਦ ਕਰ ਦਿੱਤਾ।
ਪੈਦਾਇਸ਼ 7 : 17 (IRVPA)
ਪਰਲੋ ਚਾਲ੍ਹੀ ਦਿਨ ਤੱਕ ਧਰਤੀ ਉੱਤੇ ਰਹੀ ਅਤੇ ਪਾਣੀ ਵੱਧ ਗਿਆ, ਜਿਸ ਕਾਰਨ ਕਿਸ਼ਤੀ ਪਾਣੀ ਉੱਪਰ ਚੁੱਕੀ ਗਈ ਅਤੇ ਉਹ ਧਰਤੀ ਉੱਤੋਂ ਉਤਾਹਾਂ ਹੋ ਗਈ।
ਪੈਦਾਇਸ਼ 7 : 18 (IRVPA)
ਫੇਰ ਪਾਣੀ ਹੀ ਪਾਣੀ ਹੋ ਗਿਆ ਅਤੇ ਉਹ ਧਰਤੀ ਉੱਤੇ ਬਹੁਤ ਹੀ ਵੱਧ ਗਿਆ, ਅਤੇ ਕਿਸ਼ਤੀ ਪਾਣੀ ਦੇ ਉੱਤੇ ਤਰਦੀ ਰਹੀ।
ਪੈਦਾਇਸ਼ 7 : 19 (IRVPA)
ਅਤੇ ਧਰਤੀ ਦੇ ਉੱਤੇ ਪਾਣੀ ਹੀ ਪਾਣੀ ਹੋ ਗਿਆ ਅਤੇ ਸਾਰੇ ਉੱਚੇ-ਉੱਚੇ ਪਰਬਤ ਜੋ ਸਾਰੇ ਅਕਾਸ਼ ਦੇ ਹੇਠ ਸਨ, ਢੱਕੇ ਗਏ।
ਪੈਦਾਇਸ਼ 7 : 20 (IRVPA)
ਪਾਣੀ ਉਨ੍ਹਾਂ ਤੋਂ ਪੰਦਰਾਂ ਹੱਥ* ਸੱਤ ਮੀਟਰ ਹੋਰ ਉੱਚਾ ਹੋ ਗਿਆ, ਅਤੇ ਪਰਬਤ ਵੀ ਡੁੱਬ ਗਏ।
ਪੈਦਾਇਸ਼ 7 : 21 (IRVPA)
ਸਾਰੇ ਪ੍ਰਾਣੀ ਜਿਹੜੇ ਧਰਤੀ ਉੱਤੇ ਚਲਦੇ ਸਨ, ਕੀ ਪੰਛੀ, ਕੀ ਡੰਗਰ, ਸਾਰੇ ਜੰਗਲੀ ਜਾਨਵਰ ਅਤੇ ਸਾਰੇ ਜੀਵ-ਜੰਤੂ ਜਿਨ੍ਹਾਂ ਨਾਲ ਧਰਤੀ ਭਰੀ ਹੋਈ ਸੀ ਮਰ ਗਏ ਅਤੇ ਸਾਰੇ ਮਨੁੱਖ ਵੀ।
ਪੈਦਾਇਸ਼ 7 : 22 (IRVPA)
ਜਿਨ੍ਹਾਂ ਵਿੱਚ ਜੀਵਨ ਦਾ ਸਾਹ ਸੀ ਜਿਹੜੇ ਧਰਤੀ ਉੱਤੇ ਸਨ, ਉਹ ਸਾਰੇ ਮਰ ਗਏ।
ਪੈਦਾਇਸ਼ 7 : 23 (IRVPA)
ਹਰ ਪ੍ਰਾਣੀ ਜਿਹੜਾ ਜ਼ਮੀਨ ਦੇ ਉੱਤੇ ਸੀ, ਕੀ ਆਦਮੀ, ਕੀ ਡੰਗਰ, ਕੀ ਘਿੱਸਰਨ ਵਾਲਾ ਅਤੇ ਕੀ ਅਕਾਸ਼ ਦਾ ਪੰਛੀ ਸਭ ਮਿਟ ਗਏ। ਉਹ ਧਰਤੀ ਤੋਂ ਮਿਟ ਗਏ, ਪਰ ਨੂਹ ਅਤੇ ਜਿੰਨ੍ਹੇ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਉਹ ਬਚ ਗਏ।
ਪੈਦਾਇਸ਼ 7 : 24 (IRVPA)
ਡੇਢ ਸੌ ਦਿਨਾਂ ਤੱਕ ਧਰਤੀ ਉੱਤੇ ਪਾਣੀ ਹੀ ਪਾਣੀ ਰਿਹਾ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24