ਇਬਰਾਨੀਆਂ 10 : 1 (IRVPA)
ਸਿੱਧ ਬਲੀਦਾਨ ਬਿਵਸਥਾ ਜਿਹੜੀ ਆਉਣ ਵਾਲੀਆਂ ਚੰਗੀਆਂ ਵਸਤਾਂ ਦਾ ਪਰਛਾਵਾਂ ਹੀ ਹੈ ਪਰ ਉਨ੍ਹਾਂ ਵਸਤਾਂ ਦਾ ਅਸਲੀ ਸਰੂਪ ਨਹੀਂ, ਕੋਲ ਆਉਣ ਵਾਲਿਆਂ ਨੂੰ ਜਿਹੜੇ ਸਾਲੋ ਸਾਲ ਸਦਾ ਇੱਕੋ ਤਰ੍ਹਾਂ ਦੇ ਬਲੀਦਾਨ ਚੜ੍ਹਾਉਂਦੇ ਹਨ ਕਦੇ ਪਵਿੱਤਰ ਨਹੀਂ ਕਰ ਸਕਦੀ ਹੈ।
ਇਬਰਾਨੀਆਂ 10 : 2 (IRVPA)
ਨਹੀਂ ਤਾਂ, ਕੀ ਉਨ੍ਹਾਂ ਦਾ ਚੜ੍ਹਾਉਣਾ ਬੰਦ ਨਾ ਹੋ ਜਾਣਾ ਸੀ ਇਸ ਲਈ ਕਿ ਜੇ ਬੰਦਗੀ ਕਰਨ ਵਾਲੇ ਇੱਕ ਵਾਰੀ ਸ਼ੁੱਧ ਹੋ ਜਾਂਦੇ ਤਾਂ ਉਹਨਾਂ ਨੂੰ ਪਾਪਾਂ ਦਾ ਖਿਆਲ ਹੀ ਨਾ ਹੁੰਦਾ?
ਇਬਰਾਨੀਆਂ 10 : 3 (IRVPA)
ਪਰ ਇਨ੍ਹਾਂ ਬਲੀਦਾਨਾਂ ਦੁਆਰਾ ਸਾਲੋ ਸਾਲ ਉਹਨਾਂ ਨੂੰ ਪਾਪ ਚੇਤੇ ਆਉਂਦੇ ਹਨ।
ਇਬਰਾਨੀਆਂ 10 : 4 (IRVPA)
ਕਿਉਂ ਜੋ ਅਣਹੋਣਾ ਹੈ ਭਈ ਵੱਛਿਆਂ ਅਤੇ ਬੱਕਰਿਆਂ ਦਾ ਲਹੂ ਪਾਪਾਂ ਨੂੰ ਲੈ ਜਾਵੇ।
ਇਬਰਾਨੀਆਂ 10 : 5 (IRVPA)
ਇਸ ਲਈ ਮਸੀਹ ਸੰਸਾਰ ਵਿੱਚ ਆਉਂਦਾ ਹੋਇਆ ਆਖਦਾ ਹੈ, ਬਲੀਦਾਨ ਅਤੇ ਭੇਟ ਤੂੰ ਨਹੀਂ ਚਾਹੀ, ਪਰ ਮੇਰੇ ਲਈ ਇੱਕ ਦੇਹੀ ਤਿਆਰ ਕੀਤੀ।
ਇਬਰਾਨੀਆਂ 10 : 6 (IRVPA)
ਹੋਮ ਬਲੀ ਅਤੇ ਪਾਪ ਬਲੀ ਤੋਂ ਤੂੰ ਪਰਸੰਨ ਨਹੀਂ ਹੁੰਦਾ,
ਇਬਰਾਨੀਆਂ 10 : 7 (IRVPA)
ਤਦ ਮੈਂ ਆਖਿਆ ਵੇਖ, ਮੈਂ ਆਇਆ ਹਾਂ, ਹੇ ਪਰਮੇਸ਼ੁਰ, ਕਿ ਤੇਰੀ ਇੱਛਿਆ ਨੂੰ ਪੂਰਿਆਂ ਕਰਾਂ, ਜਿਵੇਂ ਪੁਸਤਕ ਦੀ ਪੱਤਰੀ ਵਿੱਚ ਮੇਰੇ ਬਾਰੇ ਲਿਖਿਆ ਹੋਇਆ ਹੈ।
ਇਬਰਾਨੀਆਂ 10 : 8 (IRVPA)
ਉੱਪਰ ਜੋ ਕਹਿੰਦਾ ਹੈ ਕਿ ਤੂੰ ਬਲੀਦਾਨਾਂ, ਭੇਟਾਂ, ਹੋਮ ਬਲੀਆਂ ਅਤੇ ਪਾਪ ਬਲੀਆਂ ਨੂੰ ਨਾ ਚਾਹਿਆ, ਨਾ ਉਨ੍ਹਾਂ ਤੋਂ ਪਰਸੰਨ ਹੋਇਆ, ਪਰ ਇਹ ਬਿਵਸਥਾ ਦੇ ਅਨੁਸਾਰ ਚੜ੍ਹਾਏ ਜਾਂਦੇ ਹਨ
ਇਬਰਾਨੀਆਂ 10 : 9 (IRVPA)
ਫਿਰ ਇਹ ਵੀ ਆਖਿਆ, ਵੇਖ, ਮੈਂ ਤੇਰੀ ਮਰਜ਼ੀ ਨੂੰ ਪੂਰਾ ਕਰਨ ਆਇਆ ਹਾਂ। ਉਹ ਪਹਿਲੇ ਨੂੰ ਹਟਾਉਂਦਾ ਹੈ ਕਿ ਦੂਜੇ ਨੂੰ ਕਾਇਮ ਕਰੇ।
ਇਬਰਾਨੀਆਂ 10 : 10 (IRVPA)
ਅਤੇ ਉਸੇ ਇੱਛਾ ਕਰਕੇ ਅਸੀਂ ਯਿਸੂ ਮਸੀਹ ਦੀ ਦੇਹੀ ਦੇ ਇੱਕੋ ਵਾਰ ਬਲੀਦਾਨ ਚੜ੍ਹਾਏ ਜਾਣ ਦੇ ਰਾਹੀਂ ਪਵਿੱਤਰ ਕੀਤੇ ਗਏ ਹਾਂ।
ਇਬਰਾਨੀਆਂ 10 : 11 (IRVPA)
ਅਤੇ ਹਰੇਕ ਜਾਜਕ ਨਿੱਤ ਖੜ੍ਹਾ ਹੋ ਕੇ ਸੇਵਾ ਕਰਦਾ ਹੈ ਅਤੇ ਇੱਕੋ ਪ੍ਰਕਾਰ ਦੇ ਬਲੀਦਾਨ ਜਿਹੜੇ ਪਾਪਾਂ ਨੂੰ ਕਦੇ ਲੈ ਨਹੀਂ ਸਕਦੇ ਵਾਰ-ਵਾਰ ਚੜ੍ਹਾਉਂਦਾ ਹੈ।
ਇਬਰਾਨੀਆਂ 10 : 12 (IRVPA)
ਪਰ ਮਸੀਹ ਪਾਪਾਂ ਦੇ ਬਦਲੇ ਇੱਕੋ ਬਲੀਦਾਨ ਸਦਾ ਲਈ ਚੜ੍ਹਾ ਕੇ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
ਇਬਰਾਨੀਆਂ 10 : 13 (IRVPA)
ਅਤੇ ਇਸ ਤੋਂ ਅੱਗੇ ਉਡੀਕ ਕਰਦਾ ਹੈ ਜੋ ਉਹ ਦੇ ਵੈਰੀ ਉਹ ਦੇ ਪੈਰ ਰੱਖਣ ਦੀ ਚੌਂਕੀ ਕੀਤੇ ਜਾਣ।
ਇਬਰਾਨੀਆਂ 10 : 14 (IRVPA)
ਕਿਉਂ ਜੋ ਉਹ ਨੇ ਇੱਕੋ ਚੜ੍ਹਾਵੇ ਨਾਲ ਉਨ੍ਹਾਂ ਨੂੰ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ ਸਦਾ ਲਈ ਸੰਪੂਰਨ ਕੀਤਾ ਹੈ।
ਇਬਰਾਨੀਆਂ 10 : 15 (IRVPA)
ਅਤੇ ਪਵਿੱਤਰ ਆਤਮਾ ਵੀ ਸਾਨੂੰ ਗਵਾਹੀ ਦਿੰਦਾ ਹੈ ਕਿਉਂ ਜੋ ਇਹ ਦੇ ਮਗਰੋਂ ਜਦ ਆਖਿਆ ਸੀ,
ਇਬਰਾਨੀਆਂ 10 : 16 (IRVPA)
ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ,
ਇਬਰਾਨੀਆਂ 10 : 17 (IRVPA)
ਅਤੇ ਉਹਨਾਂ ਦੇ ਪਾਪਾਂ ਨੂੰ, ਅਤੇ ਉਹਨਾਂ ਦੇ ਕੁਧਰਮ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।
ਇਬਰਾਨੀਆਂ 10 : 18 (IRVPA)
ਇਸ ਲਈ ਜਿੱਥੇ ਇਨ੍ਹਾਂ ਦੀ ਮਾਫ਼ੀ ਹੈ ਉੱਥੇ ਪਾਪ ਲਈ ਫੇਰ ਭੇਟ ਨਹੀਂ ਚੜ੍ਹਾਈ ਜਾਂਦੀ।
ਇਬਰਾਨੀਆਂ 10 : 19 (IRVPA)
ਪਰਮੇਸ਼ੁਰ ਦੇ ਨੇੜੇ ਜਾਓ ਉਪਰੰਤ ਹੇ ਭਰਾਵੋ, ਜਦੋਂ ਸਾਨੂੰ ਯਿਸੂ ਦੇ ਲਹੂ ਦੇ ਕਾਰਨ ਪਵਿੱਤਰ ਸਥਾਨ ਦੇ ਅੰਦਰ ਜਾਣ ਦੀ ਦਲੇਰੀ ਹੈ।
ਇਬਰਾਨੀਆਂ 10 : 20 (IRVPA)
ਅਰਥਾਤ ਉਸ ਨਵੇਂ ਅਤੇ ਜਿਉਂਦੇ ਰਾਹ ਨੂੰ ਜਿਹੜਾ ਉਹ ਨੇ ਪੜਦੇ ਜਾਣੀ ਆਪਣੇ ਸਰੀਰ ਦੇ ਰਾਹੀਂ ਸਾਡੇ ਲਈ ਖੋਲ੍ਹਿਆ।
ਇਬਰਾਨੀਆਂ 10 : 21 (IRVPA)
ਅਤੇ ਜਦੋਂ ਸਾਡਾ ਇੱਕ ਮਹਾਂ ਜਾਜਕ ਹੈ ਜਿਹੜਾ ਪਰਮੇਸ਼ੁਰ ਦੇ ਘਰ ਦੇ ਉੱਤੇ ਹੈ,
ਇਬਰਾਨੀਆਂ 10 : 22 (IRVPA)
ਤਾਂ ਆਓ, ਅਸੀਂ ਸੱਚੇ ਦਿਲ ਅਤੇ ਪੂਰੇ ਵਿਸ਼ਵਾਸ ਨਾਲ ਨੇੜੇ ਜਾਈਏ ਜਦੋਂ ਸਾਡੇ ਦਿਲ ਅਸ਼ੁੱਧ ਵਿਵੇਕ ਤੋਂ ਛਿੜਕਾਓ ਨਾਲ ਸ਼ੁੱਧ ਹੋਏ ਅਤੇ ਸਾਡੀ ਦੇਹੀ ਸਾਫ਼ ਪਾਣੀ ਨਾਲ ਨਹਿਲਾਈ ਗਈ।
ਇਬਰਾਨੀਆਂ 10 : 23 (IRVPA)
ਅਸੀਂ ਆਸ ਦੇ ਸੱਚੇ ਇਕਰਾਰ ਨੂੰ ਮਜ਼ਬੂਤੀ ਨਾਲ ਫੜੀ ਰੱਖੀਏ ਕਿਉਂਕਿ ਜਿਸ ਨੇ ਵਾਇਦਾ ਕੀਤਾ ਹੈ ਉਹ ਵਫ਼ਾਦਾਰ ਹੈ।
ਇਬਰਾਨੀਆਂ 10 : 24 (IRVPA)
ਪਿਆਰ ਅਤੇ ਸ਼ੁਭ ਕਰਮਾਂ ਲਈ ਉਭਾਰਨ ਨੂੰ ਅਸੀਂ ਇੱਕ ਦੂਜੇ ਦਾ ਧਿਆਨ ਰੱਖੀਏ।
ਇਬਰਾਨੀਆਂ 10 : 25 (IRVPA)
ਅਤੇ ਆਪਸ ਵਿੱਚੀਂ ਇਕੱਠੇ ਹੋਣ ਨੂੰ ਨਾ ਛੱਡੀਏ ਜਿਵੇਂ ਕਈਆਂ ਦੀ ਰੀਤੀ ਹੈ ਸਗੋਂ ਇੱਕ ਦੂਜੇ ਨੂੰ ਉਪਦੇਸ਼ ਕਰੀਏ ਅਤੇ ਇਹ ਉਨ੍ਹਾਂ ਹੀ ਵਧੀਕ ਹੋਵੇ ਜਿੰਨਾਂ ਤੁਸੀਂ ਵੇਖਦੇ ਹੋ ਕਿ ਉਹ ਦਿਨ ਨੇੜੇ ਆਉਂਦਾ ਹੈ।
ਇਬਰਾਨੀਆਂ 10 : 26 (IRVPA)
ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਦੇ ਪਿੱਛੋਂ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਲਈ ਫੇਰ ਕੋਈ ਬਲੀਦਾਨ ਨਹੀਂ
ਇਬਰਾਨੀਆਂ 10 : 27 (IRVPA)
ਪਰ ਨਿਆਂ ਦੀ ਭਿਆਨਕ ਉਡੀਕ ਅਤੇ ਅੱਗ ਦੀ ਸੜਨ ਬਾਕੀ ਹੈ ਜਿਹੜੀ ਵਿਰੋਧੀਆਂ ਨੂੰ ਭਸਮ ਕਰ ਦੇਵੇਗੀ।
ਇਬਰਾਨੀਆਂ 10 : 28 (IRVPA)
ਜਿਸ ਕਿਸੇ ਨੇ ਮੂਸਾ ਦੀ ਬਿਵਸਥਾ ਦੀ ਉਲੰਘਣਾ ਕੀਤੀ ਹੋਵੇ ਉਹ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਨਾਲ ਬਿਨ੍ਹਾਂ ਤਰਸ ਕੀਤਿਆਂ ਮਾਰਿਆ ਜਾਂਦਾ ਹੈ।
ਇਬਰਾਨੀਆਂ 10 : 29 (IRVPA)
ਤਾਂ ਤੁਹਾਡੇ ਖਿਆਲ ਵਿੱਚ ਉਹ ਕਿੰਨੀ ਹੋਰ ਵੀ ਕੜੀ ਸਜ਼ਾ ਦੇ ਯੋਗ ਠਹਿਰਾਇਆ ਜਾਵੇਗਾ ਜਿਸ ਨੇ ਪਰਮੇਸ਼ੁਰ ਦੇ ਪੁੱਤਰ ਨੂੰ ਪੈਰਾਂ ਹੇਠ ਲਤਾੜਿਆ ਅਤੇ ਨੇਮ ਦਾ ਲਹੂ ਜਿਸ ਦੇ ਨਾਲ ਉਹ ਪਵਿੱਤਰ ਕੀਤਾ ਗਿਆ ਸੀ ਪਵਿੱਤਰ ਨਾ ਜਾਣਿਆ ਅਤੇ ਕਿਰਪਾ ਦੇ ਆਤਮਾ ਦਾ ਨਿਰਾਦਰ ਕੀਤਾ।
ਇਬਰਾਨੀਆਂ 10 : 30 (IRVPA)
ਕਿਉਂ ਜੋ ਅਸੀਂ ਉਹ ਨੂੰ ਜਾਣਦੇ ਹਾਂ ਜਿਸ ਨੇ ਆਖਿਆ ਕਿ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ ਅਤੇ ਫੇਰ ਇਹ ਕਿ ਪ੍ਰਭੂ ਆਪਣੀ ਪਰਜਾ ਦਾ ਨਿਆਂ ਕਰੇਗਾ।
ਇਬਰਾਨੀਆਂ 10 : 31 (IRVPA)
ਜਿਉਂਦੇ ਪਰਮੇਸ਼ੁਰ ਦੇ ਹੱਥ ਵਿੱਚ ਪੈਣਾ ਭਿਆਨਕ ਗੱਲ ਹੈ!।
ਇਬਰਾਨੀਆਂ 10 : 32 (IRVPA)
ਪਰ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਆਪਣੇ ਉਜਿਆਲੇ ਕੀਤੇ ਜਾਣ ਦੇ ਬਾਅਦ ਤੁਸੀਂ ਦੁੱਖਾਂ ਦੇ ਵੱਡੇ ਸੰਘਰਸ਼ ਨੂੰ ਸਹਿ ਲਿਆ।
ਇਬਰਾਨੀਆਂ 10 : 33 (IRVPA)
ਕਦੀ ਤਾਂ ਤੁਸੀਂ ਨਿੰਦਿਆ ਅਤੇ ਬਿਪਤਾ ਦੇ ਕਾਰਨ ਤਮਾਸ਼ਾ ਬਣੇ, ਅਤੇ ਕਦੀ ਉਹਨਾਂ ਦੇ ਸਾਂਝੀ ਹੋਏ ਜਿਨ੍ਹਾਂ ਨਾਲ ਇਸ ਤਰ੍ਹਾਂ ਦੁਰਦਸ਼ਾ ਹੁੰਦੀ ਸੀ।
ਇਬਰਾਨੀਆਂ 10 : 34 (IRVPA)
ਕਿਉਂ ਜੋ ਤੁਸੀਂ ਕੈਦੀਆਂ ਦੇ ਦਰਦੀ ਹੋਏ, ਨਾਲੇ ਆਪਣੇ ਧਨ ਦੇ ਲੁੱਟ ਜਾਣ ਨੂੰ ਅਨੰਦ ਮੰਨ ਲਿਆ ਇਹ ਜਾਣ ਕੇ ਭਈ ਸਾਡਾ ਇੱਕ ਧਨ ਇਸ ਨਾਲੋਂ ਉੱਤਮ ਅਤੇ ਅਟੱਲ ਹੈ।
ਇਬਰਾਨੀਆਂ 10 : 35 (IRVPA)
ਸੋ ਤੁਸੀਂ ਆਪਣੀ ਦਲੇਰੀ ਨੂੰ ਗੁਆ ਨਾ ਬੈਠਣਾ ਕਿਉਂ ਜੋ ਉਸਦਾ ਫਲ ਵੱਡਾ ਹੈ।
ਇਬਰਾਨੀਆਂ 10 : 36 (IRVPA)
ਕਿਉਂ ਜੋ ਤੁਹਾਨੂੰ ਧੀਰਜ ਕਰਨ ਦੀ ਲੋੜ ਹੈ ਕਿ ਤੁਸੀਂ ਪਰਮੇਸ਼ੁਰ ਦੀ ਇੱਛਾ ਨੂੰ ਪੂਰਾ ਕਰ ਕੇ ਵਾਇਦੇ ਨੂੰ ਪ੍ਰਾਪਤ ਕਰੋ।
ਇਬਰਾਨੀਆਂ 10 : 37 (IRVPA)
ਇਹ ਲਿਖਿਆ ਹੈ, ਹੁਣ ਥੋੜ੍ਹਾ ਜਿਹਾ ਸਮਾਂ ਹੈ, ਜੋ ਆਉਣ ਵਾਲਾ ਆਵੇਗਾ, ਅਤੇ ਸਮਾਂ ਨਾ ਲਾਵੇਗਾ।
ਇਬਰਾਨੀਆਂ 10 : 38 (IRVPA)
ਪਰ ਮੇਰਾ ਧਰਮੀ ਬੰਦਾ ਆਪਣੇ ਵਿਸ਼ਵਾਸ ਤੋਂ ਹੀ ਜੀਉਂਦਾ ਰਹੇਗਾ, ਅਤੇ ਜੇ ਉਹ ਪਿੱਛੇ ਹੱਟ ਜਾਵੇ, ਮੇਰਾ ਮਨ ਉਸ ਤੋਂ ਪ੍ਰਸੰਨ ਨਹੀਂ ਹੋਵੇਗਾ।
ਇਬਰਾਨੀਆਂ 10 : 39 (IRVPA)
ਪਰ ਅਸੀਂ ਉਹਨਾਂ ਵਿੱਚੋਂ ਨਹੀਂ ਜਿਹੜੇ ਪਿੱਛੇ ਹੱਟ ਕੇ ਨਸ਼ਟ ਹੋ ਜਾਂਦੇ ਹਨ ਸਗੋਂ ਉਹਨਾਂ ਵਿੱਚੋਂ ਹਾਂ ਜਿਹੜੇ ਵਿਸ਼ਵਾਸ ਕਰ ਕੇ ਜਾਨ ਬਚਾ ਰੱਖਦੇ ਹਨ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39