ਹੋ ਸੀਅ 10 : 1 (IRVPA)
ਇਸਰਾਏਲ ਹਰੀ ਭਰੀ ਵੇਲ ਹੈ, ਜੋ ਫਲ ਦਿੰਦੀ ਹੈ। ਜਿੰਨਾਂ ਉਹ ਦਾ ਫਲ ਵਧਿਆ, ਓਨ੍ਹੀਆਂ ਉਸ ਨੇ ਜਗਵੇਦੀਆਂ ਵਧਾਈਆਂ, ਜਿਵੇਂ ਉਹ ਦਾ ਦੇਸ ਚੰਗਾ ਹੋ ਗਿਆ, ਤਿਵੇਂ ਉਹਨਾਂ ਨੇ ਥੰਮ੍ਹ ਚੰਗੇ ਬਣਾਏ।
ਹੋ ਸੀਅ 10 : 2 (IRVPA)
ਉਹ ਦੋ ਦਿਲੇ ਹਨ, ਹੁਣ ਉਹ ਦੋਸ਼ੀ ਠਹਿਰਨਗੇ, ਉਹ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟੇਗਾ, ਉਹ ਉਹਨਾਂ ਦੇ ਥੰਮ੍ਹਾਂ ਨੂੰ ਤੋੜ ਛੱਡੇਗਾ।
ਹੋ ਸੀਅ 10 : 3 (IRVPA)
ਹੁਣ ਉਹ ਤਾਂ ਆਖਣਗੇ, ਸਾਡਾ ਰਾਜਾ ਨਹੀਂ, ਕਿਉਂ ਜੋ ਅਸੀਂ ਯਹੋਵਾਹ ਤੋਂ ਨਹੀਂ ਡਰਦੇ, ਅਤੇ ਰਾਜਾ ਸਾਡੇ ਲਈ ਕੀ ਕਰੇਗਾ?
ਹੋ ਸੀਅ 10 : 4 (IRVPA)
ਉਹਨਾਂ ਦੀਆਂ ਗੱਲਾਂ ਹੀ ਗੱਲਾਂ ਹਨ, ਉਹ ਝੂਠੀਆਂ ਸੌਹਾਂ ਨਾਲ ਨੇਮ ਬੰਨ੍ਹਦੇ ਹਨ, ਸੋ ਨਿਆਂ ਜ਼ਹਿਰੀਲੇ ਪੌਦਿਆਂ ਵਾਂਗੂੰ ਖੇਤ ਦੀਆਂ ਕਿਆਰੀਆਂ ਵਿੱਚ ਉੱਗ ਪੈਂਦਾ ਹੈ।
ਹੋ ਸੀਅ 10 : 5 (IRVPA)
ਸਾਮਰਿਯਾ ਦੇ ਵਾਸੀ ਬੈਤ-ਆਵਨ ਦੀਆਂ ਵੱਛੀਆਂ ਲਈ ਕੰਬਣਗੇ, ਕਿਉਂ ਜੋ ਉਸ ਦੇ ਲੋਕ ਉਸ ਉੱਤੇ ਸੋਗ ਕਰਨਗੇ, ਨਾਲੇ ਉਸ ਦੇ ਪੁਜਾਰੀ ਵੀ ਜਿਹੜੇ ਉਸ ਉੱਤੇ ਖੁਸ਼ੀ ਮਨਾਉਂਦੇ ਸਨ, ਉਸ ਦੇ ਪਰਤਾਪ ਦੇ ਕਾਰਨ ਜੋ ਉਸ ਤੋਂ ਜਾਂਦਾ ਰਿਹਾ।
ਹੋ ਸੀਅ 10 : 6 (IRVPA)
ਨਾਲੇ ਉਹ ਅੱਸ਼ੂਰ ਨੂੰ ਲੈ ਜਾਇਆ ਜਾਵੇਗਾ, ਉਹ ਝਗੜਾਲੂ ਰਾਜੇ ਲਈ ਨਜ਼ਰਾਨਾ ਹੋਵੇਗਾ, ਇਫ਼ਰਾਈਮ ਸ਼ਰਮ ਖਾਵੇਗਾ, ਅਤੇ ਇਸਰਾਏਲ ਆਪਣੀ ਲੱਕੜੀ ਦੇ ਬੁੱਤਾਂ* ਯੋਜਨਾ ਤੋਂ ਸ਼ਰਮਿੰਦਾ ਹੋਵੇਗਾ।
ਹੋ ਸੀਅ 10 : 7 (IRVPA)
ਸਾਮਰਿਯਾ ਦਾ ਰਾਜਾ ਇਸ ਤਰ੍ਹਾਂ ਕੱਟਿਆ ਜਾਵੇਗਾ, ਜਿਵੇਂ ਪਾਣੀ ਦੇ ਉੱਤੇ ਬੁਲਬੁਲੇ ਹੁੰਦੇ ਹਨ।
ਹੋ ਸੀਅ 10 : 8 (IRVPA)
ਆਵਨ ਦੇ ਉੱਚੇ ਸਥਾਨ, ਇਸਰਾਏਲ ਦਾ ਪਾਪ, ਨਾਸ ਕੀਤੇ ਜਾਣਗੇ, ਉਹ ਦੀਆਂ ਜਗਵੇਦੀਆਂ ਉੱਤੇ ਕੰਡੇ ਤੇ ਕੰਡਿਆਲੇ ਚੜ੍ਹਨਗੇ, ਉਹ ਪਹਾੜਾਂ ਨੂੰ ਆਖਣਗੇ, ਸਾਨੂੰ ਢੱਕ ਲਓ! ਅਤੇ ਟਿੱਲਿਆਂ ਨੂੰ ਸਾਡੇ ਉੱਤੇ ਡਿੱਗ ਪਓ।
ਹੋ ਸੀਅ 10 : 9 (IRVPA)
ਪਰਮੇਸ਼ੁਰ ਵੱਲੋਂ ਇਸਰਾਏਲ ਦੇ ਉੱਤੇ ਸਜ਼ਾ ਦੀ ਘੋਸ਼ਣਾ ਹੇ ਇਸਰਾਏਲ, ਤੂੰ ਗਿਬਆਹ ਦੇ ਦਿਨਾਂ ਤੋਂ ਪਾਪ ਕਰਦਾ ਆਇਆ ਹੈਂ, ਉਹ ਉੱਥੇ ਹੀ ਲੱਗੇ ਰਹੇ, - ਭਲਾ, ਲੜਾਈ ਗਿਬਆਹ ਵਿੱਚ ਕੁਪੱਤੇ ਪੁੱਤਰਾਂ ਉੱਤੇ ਨਾ ਆ ਪਵੇਗੀ?
ਹੋ ਸੀਅ 10 : 10 (IRVPA)
ਜਦ ਮੈਂ ਚਾਹਾਂ ਮੈਂ ਉਹਨਾਂ ਨੂੰ ਤਾੜਾਂਗਾ, ਅਤੇ ਉੱਮਤਾਂ ਉਹਨਾਂ ਦੇ ਵਿਰੁੱਧ ਇਕੱਠੀਆਂ ਕੀਤੀਆਂ ਜਾਣਗੀਆਂ, ਜਦ ਉਹ ਆਪਣੀਆਂ ਦੋ ਬੁਰਿਆਈਆਂ ਲਈ ਗੁਲਾਮ ਕੀਤੇ ਜਾਣਗੇ।
ਹੋ ਸੀਅ 10 : 11 (IRVPA)
ਇਫ਼ਰਾਈਮ ਸਿਖਾਈ ਹੋਈ ਵੱਛੀ ਹੈ, ਜਿਹੜੀ ਗਾਹ ਨੂੰ ਪਸੰਦ ਕਰਦੀ ਹੈ, ਅਤੇ ਮੈਂ ਉਹ ਦੀ ਸੋਹਣੀ ਧੌਣ ਦਾ ਸਰਫ਼ਾ ਕੀਤਾ, ਮੈਂ ਇਫ਼ਰਾਈਮ ਨੂੰ ਜੋਤਾਂਗਾ, ਯਹੂਦਾਹ ਹਲ ਵਾਹੇਗਾ, ਯਾਕੂਬ ਉਹ ਦੇ ਲਈ ਢੀਮਾ ਭੰਨੇਗਾ।
ਹੋ ਸੀਅ 10 : 12 (IRVPA)
ਆਪਣੇ ਲਈ ਧਰਮ ਬੀਜੋ, ਦਯਾ ਅਨੁਸਾਰ ਫ਼ਸਲ ਵੱਢੋ, ਆਪਣੀ ਪਈ ਹੋਈ ਜ਼ਮੀਨ ਵਿੱਚ ਹਲ ਚਲਾਓ, ਇਹ ਯਹੋਵਾਹ ਨੂੰ ਖੋਜਣ ਦਾ ਸਮਾਂ ਹੈ, ਜਦ ਤੱਕ ਉਹ ਨਾ ਆਵੇ ਅਤੇ ਤੁਹਾਡੇ ਉੱਤੇ ਧਰਮ ਨਾ ਵਰ੍ਹਾਵੇ।
ਹੋ ਸੀਅ 10 : 13 (IRVPA)
ਤੁਸੀਂ ਦੁਸ਼ਟਪੁਣੇ ਦੀ ਵਾਹੀ ਕੀਤੀ, ਤੁਸੀਂ ਬੁਰਿਆਈ ਵੱਢੀ, ਤੁਸੀਂ ਝੂਠ ਦਾ ਫਲ ਖਾਧਾ, ਕਿਉਂ ਜੋ ਤੂੰ ਆਪਣੇ ਰਾਹ ਉੱਤੇ, ਆਪਣਿਆਂ ਸੂਰਮਿਆਂ ਦੀ ਵਾਫ਼ਰੀ ਉੱਤੇ ਭਰੋਸਾ ਕੀਤਾ।
ਹੋ ਸੀਅ 10 : 14 (IRVPA)
ਰੌਲ਼ਾ ਤੇਰੇ ਲੋਕਾਂ ਵਿੱਚ ਉੱਠੇਗਾ, ਅਤੇ ਤੇਰੇ ਸਾਰੇ ਗੜ੍ਹ ਬਰਬਾਦ ਕੀਤੇ ਜਾਣਗੇ, ਜਿਵੇਂ ਸ਼ਲਮਨ ਨੇ ਯੁੱਧ ਦੇ ਦਿਨ ਬੈਤ-ਅਰਬੇਲ ਨੂੰ ਬਰਬਾਦ ਕੀਤਾ, ਮਾਂ ਬੱਚਿਆਂ ਸਣੇ ਪਟਕਾਈ ਗਈ।
ਹੋ ਸੀਅ 10 : 15 (IRVPA)
ਇਸ ਲਈ ਬੈਤਏਲ ਤੁਹਾਡੀ ਵੱਡੀ ਬਦੀ ਦੇ ਕਾਰਨ ਤੁਹਾਡੇ ਨਾਲ ਇਸੇ ਤਰ੍ਹਾਂ ਕਰੇਗਾ, ਸਵੇਰ ਨੂੰ ਇਸਰਾਏਲ ਦਾ ਰਾਜਾ ਪੂਰੀ ਤਰ੍ਹਾਂ ਹੀ ਮਿਟਾਇਆ ਜਾਵੇਗਾ!
❮
❯
1
2
3
4
5
6
7
8
9
10
11
12
13
14
15