ਹੋ ਸੀਅ 7 : 1 (IRVPA)
ਜਦ ਮੈਂ ਇਸਰਾਏਲ ਨੂੰ ਚੰਗਾ ਕਰਨ ਲੱਗਾ, ਤਾਂ ਇਫ਼ਰਾਈਮ ਦੀ ਬਦੀ ਪਰਗਟ ਹੋ ਗਈ, ਨਾਲੇ ਸਾਮਰਿਯਾ ਦੀ ਬੁਰਿਆਈ ਵੀ, - ਕਿਉਂਕਿ ਉਹ ਝੂਠ ਮਾਰਦੇ ਹਨ, ਚੋਰ ਅੰਦਰ ਆ ਵੜਦੇ ਹਨ, ਡਾਕੂਆਂ ਦੇ ਜੱਥੇ ਬਾਹਰ ਲੁੱਟਦੇ ਹਨ।
ਹੋ ਸੀਅ 7 : 2 (IRVPA)
ਉਹ ਆਪਣੇ ਦਿਲਾਂ ਵਿੱਚ ਨਹੀਂ ਸੋਚਦੇ ਕਿ ਮੈਂ ਉਹਨਾਂ ਦੀ ਸਾਰੀ ਬਦੀ ਚੇਤੇ ਰੱਖਦਾ ਹਾਂ, ਹੁਣ ਉਹਨਾਂ ਦੀਆਂ ਕਰਤੂਤਾਂ ਉਹਨਾਂ ਨੂੰ ਘੇਰਦੀਆਂ ਹਨ, ਉਹ ਮੇਰੇ ਸਨਮੁਖ ਹਨ।
ਹੋ ਸੀਅ 7 : 3 (IRVPA)
ਰਾਜ ਮਹਿਲ ਦੇ ਵਿੱਚ ਬਗਾਵਤ ਦੀ ਸਾਜਿਸ਼ ਉਹ ਆਪਣੀਆਂ ਬਦੀਆਂ ਨਾਲ ਰਾਜਾ ਨੂੰ ਅਤੇ ਆਪਣਿਆਂ ਝੂਠਾਂ ਨਾਲ ਹਾਕਮਾਂ ਨੂੰ ਖੁਸ਼ ਕਰਦੇ ਹਨ।
ਹੋ ਸੀਅ 7 : 4 (IRVPA)
ਉਹ ਸਾਰੇ ਦੇ ਸਾਰੇ ਵਿਭਚਾਰੀ ਹਨ, ਉਹ ਉਸ ਤੰਦੂਰ ਵਾਂਗੂੰ ਹਨ ਜੋ ਭਠਿਆਰਾ ਗਰਮ ਕਰਦਾ ਹੈ, ਆਟਾ ਗੁੰਨ੍ਹਣ ਤੋਂ ਖ਼ਮੀਰ ਹੋਣ ਤੱਕ, ਉਹ ਅੱਗ ਭੜਕਾਉਣ ਤੋਂ ਰੁਕਿਆ ਰਹਿੰਦਾ ਹੈ।
ਹੋ ਸੀਅ 7 : 5 (IRVPA)
ਸਾਡੇ ਰਾਜੇ ਦੇ ਤਿਉਹਾਰਾਂ ਦੇ ਦਿਨ ਹਾਕਮ ਮੈਅ ਦੀ ਗਰਮੀ ਨਾਲ ਬਿਮਾਰ ਹੋ ਗਏ, ਉਸ ਨੇ ਠੱਠਾ ਕਰਨ ਵਾਲਿਆਂ ਨਾਲ ਆਪਣਾ ਹੱਥ ਮਿਲਾਇਆ।
ਹੋ ਸੀਅ 7 : 6 (IRVPA)
ਉਹਨਾਂ ਨੇ ਆਪਣੇ ਦਿਲਾਂ ਨੂੰ ਤੰਦੂਰ ਵਾਂਗੂੰ ਤਿਆਰ ਕੀਤਾ, ਜਦ ਉਹ ਘਾਤ ਵਿੱਚ ਬਹਿੰਦੇ ਹਨ, ਉਹਨਾਂ ਦਾ ਕ੍ਰੋਧ ਸਾਰੀ ਰਾਤ ਸੁੱਤਾ ਰਹਿੰਦਾ ਹੈ, ਸਵੇਰ ਨੂੰ ਉਹ ਭਾਂਬੜ ਵਾਲੀ ਅੱਗ ਵਾਂਗੂੰ ਬਲ ਉੱਠਦਾ ਹੈ।
ਹੋ ਸੀਅ 7 : 7 (IRVPA)
ਉਹ ਸਾਰੇ ਦੇ ਸਾਰੇ ਤੰਦੂਰ ਵਾਂਗੂੰ ਤੱਤੇ ਹਨ, ਅਤੇ ਉਹ ਆਪਣੇ ਨਿਆਂਈਆਂ ਨੂੰ ਖਾ ਜਾਂਦੇ ਹਨ, ਉਹਨਾਂ ਦੇ ਸਾਰੇ ਰਾਜੇ ਡਿੱਗ ਪਏ, ਉਹਨਾਂ ਦੇ ਵਿੱਚ ਕੋਈ ਨਹੀਂ ਜੋ ਮੈਨੂੰ ਪੁਕਾਰਦਾ ਹੈ।
ਹੋ ਸੀਅ 7 : 8 (IRVPA)
ਇਸਰਾਏਲ ਅਤੇ ਹੋਰ ਜਾਤੀਆਂ ਇਫ਼ਰਾਈਮ ਆਪਣੇ ਆਪ ਨੂੰ ਲੋਕਾਂ ਨਾਲ ਰਲਾਉਂਦਾ ਹੈ, ਇਫ਼ਰਾਈਮ ਇੱਕ ਰੋਟੀ ਹੈ ਜੋ ਉਲਟਾਈ ਨਾ ਗਈ!
ਹੋ ਸੀਅ 7 : 9 (IRVPA)
ਓਪਰੇ ਉਸ ਦੀ ਸ਼ਕਤੀ ਨੂੰ ਖਾ ਗਏ, ਅਤੇ ਉਹ ਇਹ ਨਹੀਂ ਜਾਣਦਾ। ਉਹ ਦੇ ਧੌਲੇ ਆਉਣ ਲੱਗ ਪਏ ਹਨ, ਅਤੇ ਉਹ ਇਹ ਨਹੀਂ ਜਾਣਦਾ।
ਹੋ ਸੀਅ 7 : 10 (IRVPA)
ਇਸਰਾਏਲ ਦਾ ਹੰਕਾਰ ਉਹ ਦੇ ਮੂੰਹ ਉੱਤੇ ਗਵਾਹੀ ਦਿੰਦਾ ਹੈ, ਪਰ ਉਹ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਨਹੀਂ ਮੁੜਦੇ, ਇਹ ਸਾਰੇ ਦੇ ਹੁੰਦਿਆਂ ਤੇ ਵੀ ਉਹ ਉਸ ਦੇ ਖੋਜੀ ਨਾ ਹੋਏ।
ਹੋ ਸੀਅ 7 : 11 (IRVPA)
ਇਫ਼ਰਾਈਮ ਇੱਕ ਭੋਲੀ ਤੇ ਬੁੱਧਹੀਣ ਘੁੱਗੀ ਵਰਗਾ ਹੈ, ਉਹ ਮਿਸਰ ਨੂੰ ਪੁਕਾਰਦੇ ਹਨ, ਅੱਸ਼ੂਰ ਨੂੰ ਜਾਂਦੇ ਹਨ!
ਹੋ ਸੀਅ 7 : 12 (IRVPA)
ਜਦ ਉਹ ਜਾਂਦੇ ਹਨ ਮੈਂ ਆਪਣਾ ਜਾਲ਼ ਉਹਨਾਂ ਦੇ ਉੱਤੇ ਵਿਛਾਵਾਂਗਾ, ਅਕਾਸ਼ ਦੇ ਪੰਛੀ ਵਾਂਗੂੰ ਮੈਂ ਉਹਨਾਂ ਨੂੰ ਹੇਠਾਂ ਲਾਹਵਾਂਗਾ, ਉਹਨਾਂ ਦੀ ਮੰਡਲੀ ਦੇ ਸੁਣਨ ਅਨੁਸਾਰ ਮੈਂ ਉਹਨਾਂ ਨੂੰ ਤਾੜਾਂਗਾ।
ਹੋ ਸੀਅ 7 : 13 (IRVPA)
ਹਾਏ ਉਹਨਾਂ ਨੂੰ! ਉਹ ਜੋ ਮੇਰੇ ਤੋਂ ਭਟਕ ਗਏ। ਬਰਬਾਦੀ ਉਹਨਾਂ ਲਈ! ਉਹ ਜੋ ਮੇਰੇ ਅਪਰਾਧੀ ਹੋ ਗਏ। ਮੈਂ ਉਹਨਾਂ ਦਾ ਛੁਟਕਾਰਾ ਕਰਨਾ ਚਾਹੁੰਦਾ ਸੀ, ਪਰ ਉਹ ਮੇਰੇ ਵਿਰੁੱਧ ਝੂਠ ਬੱਕਦੇ ਸਨ।
ਹੋ ਸੀਅ 7 : 14 (IRVPA)
ਉਹਨਾਂ ਨੇ ਆਪਣੇ ਦਿਲਾਂ ਤੋਂ ਮੇਰੀ ਦੁਹਾਈ ਨਹੀਂ ਦਿੱਤੀ, ਪਰ ਉਹ ਆਪਣਿਆਂ ਬਿਸਤਰਿਆਂ ਉੱਤੇ ਚਿੱਲਾਉਂਦੇ ਹਨ। ਉਹ ਅੰਨ ਅਤੇ ਨਵੀਂ ਮੈਅ ਲਈ ਇਕੱਠੇ ਹੋ ਜਾਂਦੇ ਹਨ, ਪਰ ਮੇਰੇ ਤੋਂ ਬਾਗੀ ਰਹਿੰਦੇ ਹਨ।
ਹੋ ਸੀਅ 7 : 15 (IRVPA)
ਮੈਂ ਉਹਨਾਂ ਦੀ ਬਾਂਹ ਨੂੰ ਸਿਖਾਇਆ ਤੇ ਤਕੜਾ ਕੀਤਾ, ਪਰ ਉਹ ਮੇਰੇ ਵਿਰੁੱਧ ਬੁਰਿਆਈ ਸੋਚਦੇ ਹਨ।
ਹੋ ਸੀਅ 7 : 16 (IRVPA)
ਉਹ ਮੁੜ ਜਾਂਦੇ ਹਨ ਪਰ ਅੱਤ ਮਹਾਨ ਪਰਮੇਸ਼ੁਰ ਵੱਲ ਨਹੀਂ, ਉਹ ਨਕਲੀ ਧਣੁੱਖ ਵਰਗੇ ਹਨ। ਉਹਨਾਂ ਦੇ ਹਾਕਮ ਤਲਵਾਰ ਨਾਲ, ਉਹਨਾਂ ਦੀ ਜ਼ਬਾਨ ਦੀ ਕਾਹਲੀ ਦੇ ਕਾਰਨ ਡਿੱਗ ਪੈਣਗੇ, - ਇਹ ਮਿਸਰ ਦੇਸ ਵਿੱਚ ਉਹਨਾਂ ਦਾ ਠੱਠਾ ਹੋਵੇਗਾ।
❮
❯
1
2
3
4
5
6
7
8
9
10
11
12
13
14
15
16