ਯਸਈਆਹ 12 : 1 (IRVPA)
ਧੰਨਵਾਦ ਦਾ ਗੀਤ ਉਸ ਦਿਨ ਤੂੰ ਆਖੇਂਗਾ, ਹੇ ਯਹੋਵਾਹ, ਮੈਂ ਤੇਰਾ ਧੰਨਵਾਦ ਕਰਾਂਗਾ, ਭਾਵੇਂ ਤੂੰ ਮੇਰੇ ਨਾਲ ਗੁੱਸੇ ਸੀ, ਪਰ ਤੇਰਾ ਕ੍ਰੋਧ ਟਲ ਗਿਆ ਹੈ ਅਤੇ ਤੂੰ ਮੈਨੂੰ ਦਿਲਾਸਾ ਦਿੱਤਾ ਹੈ।
ਯਸਈਆਹ 12 : 2 (IRVPA)
ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ।
ਯਸਈਆਹ 12 : 3 (IRVPA)
ਮੁਕਤੀ ਦੇ ਸੋਤਿਆਂ ਤੋਂ, ਤੁਸੀਂ ਖੁਸ਼ੀ ਨਾਲ ਪਾਣੀ ਭਰੋਗੇ।
ਯਸਈਆਹ 12 : 4 (IRVPA)
ਅਤੇ ਉਸ ਦਿਨ ਤੁਸੀਂ ਆਖੋਗੇ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਵਰਣਨ ਕਰੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ।
ਯਸਈਆਹ 12 : 5 (IRVPA)
ਯਹੋਵਾਹ ਲਈ ਗਾਓ, ਕਿਉਂ ਜੋ ਉਸ ਨੇ ਸ਼ਾਨਦਾਰ ਕੰਮ ਕੀਤੇ ਹਨ, ਇਹ ਸਾਰੀ ਧਰਤੀ ਵਿੱਚ ਜਾਣਿਆ ਜਾਵੇ।
ਯਸਈਆਹ 12 : 6 (IRVPA)
ਹੇ ਸੀਯੋਨ ਦੀਏ ਵਾਸਣੇ, ਜੈਕਾਰਾ ਗਜਾ ਅਤੇ ਅਨੰਦ ਨਾਲ ਗੀਤ ਗਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ।

1 2 3 4 5 6