ਯਸਈਆਹ 38 : 1 (IRVPA)
{#1ਰਾਜਾ ਹਿਜ਼ਕੀਯਾਹ ਦੀ ਬਿਮਾਰੀ ਅਤੇ ਚੰਗਾਈ [BR]2 ਰਾਜਾ 20:1-11; 2 ਇਤ 32:24-26 } [PS]ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਬਿਮਾਰ ਹੋ ਕੇ ਮਰਨ ਵਾਲਾ ਸੀ, ਤਾਂ ਆਮੋਸ ਦਾ ਪੁੱਤਰ ਯਸਾਯਾਹ ਨਬੀ ਉਹ ਦੇ ਕੋਲ ਆਇਆ ਅਤੇ ਉਹ ਨੂੰ ਆਖਿਆ, ਯਹੋਵਾਹ ਇਹ ਆਖਦਾ ਹੈ ਕਿ ਤੂੰ ਆਪਣੇ ਘਰਾਣੇ ਉੱਤੇ ਜ਼ਿੰਮੇਵਾਰੀ ਪਾ, ਕਿਉਂ ਜੋ ਤੂੰ ਮਰਨ ਵਾਲਾ ਹੈਂ ਅਤੇ ਬਚੇਂਗਾ ਨਹੀਂ।
ਯਸਈਆਹ 38 : 2 (IRVPA)
ਤਦ ਹਿਜ਼ਕੀਯਾਹ ਨੇ ਕੰਧ ਵੱਲ ਮੂੰਹ ਫੇਰ ਕੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ
ਯਸਈਆਹ 38 : 3 (IRVPA)
ਅਤੇ ਆਖਿਆ, ਹੇ ਯਹੋਵਾਹ, ਯਾਦ ਕਰੀਂ ਕਿ ਮੈਂ ਕਿਵੇਂ ਤੇਰੇ ਹਜ਼ੂਰ ਵਫ਼ਾਦਾਰੀ ਅਤੇ ਦਿਲ ਦੀ ਖਰਿਆਈ ਨਾਲ ਚੱਲਦਾ ਰਿਹਾ ਹਾਂ ਅਤੇ ਜੋ ਤੇਰੀ ਨਿਗਾਹ ਵਿੱਚ ਭਲਾ ਹੈ ਉਹੋ ਮੈਂ ਕੀਤਾ ਹੈ। ਤਦ ਹਿਜ਼ਕੀਯਾਹ ਭੁੱਬਾਂ ਮਾਰ-ਮਾਰ ਕੇ ਰੋਇਆ।
ਯਸਈਆਹ 38 : 4 (IRVPA)
ਫੇਰ ਯਹੋਵਾਹ ਦਾ ਬਚਨ ਯਸਾਯਾਹ ਨੂੰ ਆਇਆ,
ਯਸਈਆਹ 38 : 5 (IRVPA)
ਜਾ, ਹਿਜ਼ਕੀਯਾਹ ਨੂੰ ਆਖ ਕਿ ਯਹੋਵਾਹ ਤੇਰੇ ਪੁਰਖੇ ਦਾਊਦ ਦਾ ਪਰਮੇਸ਼ੁਰ ਇਹ ਆਖਦਾ ਹੈ, ਮੈਂ ਤੇਰੀ ਪ੍ਰਾਰਥਨਾ ਸੁਣੀ ਹੈ, ਮੈਂ ਤੇਰੇ ਅੱਥਰੂ ਵੇਖੇ ਹਨ। ਵੇਖ, ਮੈਂ ਤੇਰੀ ਉਮਰ ਵਿੱਚ ਪੰਦਰਾਂ ਸਾਲ ਹੋਰ ਵਧਾ ਦਿਆਂਗਾ।
ਯਸਈਆਹ 38 : 6 (IRVPA)
ਮੈਂ ਤੈਨੂੰ ਅਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਛੁਡਾਵਾਂਗਾ ਅਤੇ ਇਸ ਸ਼ਹਿਰ ਦੀ ਰੱਖਿਆ ਰੱਖਾਂਗਾ। [PE]
ਯਸਈਆਹ 38 : 7 (IRVPA)
[PS]ਯਹੋਵਾਹ ਨੇ ਜੋ ਬਚਨ ਬੋਲਿਆ ਹੈ ਉਹ ਉਸ ਨੂੰ ਪੂਰਾ ਕਰੇਗਾ, ਇਸ ਲਈ ਯਹੋਵਾਹ ਵੱਲੋਂ ਤੇਰੇ ਲਈ ਇਹ ਨਿਸ਼ਾਨ ਹੋਵੇਗਾ:
ਯਸਈਆਹ 38 : 8 (IRVPA)
ਵੇਖ, ਮੈਂ ਉਸ ਪਰਛਾਵੇਂ ਨੂੰ ਜਿਹੜਾ ਆਹਾਜ਼ ਦੀ ਧੁੱਪ ਘੜੀ ਉੱਤੇ ਸੂਰਜ ਨਾਲ ਲਹਿ ਗਿਆ ਹੈ ਦਸ ਕਦਮ ਪਿਛਾਹਾਂ ਮੋੜ ਦਿਆਂਗਾ। ਤਦ ਸੂਰਜ ਦਾ ਪਰਛਾਵਾਂ ਦਸ ਕਦਮ ਧੁੱਪ ਘੜੀ ਉੱਤੇ ਮੁੜ ਗਿਆ, ਜਿੱਥੋਂ ਉਹ ਲਹਿ ਗਿਆ ਸੀ। [PE]
ਯਸਈਆਹ 38 : 9 (IRVPA)
ਯਸਈਆਹ 38 : 10 (IRVPA)
[PS]ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੀ ਲਿਖਤ, ਜੋ ਉਸ ਨੇ ਬਿਮਾਰ ਹੋ ਕੇ ਚੰਗੇ ਹੋਣ ਤੋਂ ਬਾਅਦ ਲਿਖੀ, - [PE]
ਯਸਈਆਹ 38 : 11 (IRVPA)
[PS]ਮੈਂ ਆਖਿਆ ਸੀ ਕਿ ਮੈਂ ਆਪਣੀ ਅੱਧੀ ਉਮਰ ਵਿੱਚ ਹੀ ਪਤਾਲ ਦੇ ਫਾਟਕਾਂ ਵਿੱਚ ਚੱਲਿਆ ਜਾਂਵਾਂਗਾ, ਕਿਉਂਕਿ ਮੇਰੇ ਰਹਿੰਦੇ ਸਾਲ ਖੋਹ ਲਏ ਗਏ ਹਨ। [PE]
ਯਸਈਆਹ 38 : 12 (IRVPA)
[PS]ਮੈਂ ਆਖਿਆ, ਮੈਂ ਯਹੋਵਾਹ ਨੂੰ ਜੀਉਂਦਿਆਂ ਦੀ ਧਰਤੀ ਵਿੱਚ ਫੇਰ ਨਹੀਂ ਵੇਖਾਂਗਾ, ਮੈਂ ਆਪਣੇ ਨਾਲ ਦਿਆਂ ਮਨੁੱਖਾਂ ਨੂੰ ਫੇਰ ਨਹੀਂ ਤੱਕਾਂਗਾ, ਨਾ ਉਨ੍ਹਾਂ ਨਾਲ ਵੱਸਾਂਗਾ ਜੋ ਇਸ ਸੰਸਾਰ ਵਿੱਚ ਵੱਸਦੇ ਹਨ। [PE]
ਯਸਈਆਹ 38 : 13 (IRVPA)
[PS]ਮੇਰਾ ਡੇਰਾ ਪੁੱਟਿਆ ਗਿਆ, ਅਤੇ ਅਯਾਲੀ ਦੇ ਤੰਬੂ ਵਾਂਗੂੰ ਮੇਰੇ ਉੱਤੋਂ ਚੁੱਕਿਆ ਗਿਆ, ਮੈਂ ਜੁਲਾਹੇ ਵਾਂਗੂੰ ਆਪਣਾ ਜੀਵਨ ਲਪੇਟ ਲਿਆ, ਉਹ ਮੈਨੂੰ ਖੱਡੀ ਤੋਂ ਕੱਟ ਦੇਵੇਗਾ, ਇੱਕ ਹੀ ਦਿਨ ਵਿੱਚ ਤੂੰ ਮੇਰਾ ਅੰਤ ਕਰ ਦੇਵੇਂਗਾ। [PE]
ਯਸਈਆਹ 38 : 14 (IRVPA)
[PS]ਮੈਂ ਸਵੇਰ ਤੱਕ ਤਸੱਲੀ ਨਾਲ ਉਡੀਕਦਾ ਰਿਹਾ, ਪਰ ਉਹ ਬੱਬਰ ਸ਼ੇਰ ਵਾਂਗੂੰ ਮੇਰੀਆਂ ਸਾਰੀਆਂ ਹੱਡੀਆਂ ਭੰਨ ਸੁੱਟਦਾ ਹੈ, ਇੱਕ ਹੀ ਦਿਨ ਵਿੱਚ ਤੂੰ ਮੇਰਾ ਅੰਤ ਕਰ ਦੇਵੇਂਗਾ। [PE]
ਯਸਈਆਹ 38 : 15 (IRVPA)
[PS]ਮੈਂ ਅਬਾਬੀਲ ਜਾਂ ਕੂੰਜ ਵਾਂਗੂੰ ਚੀਂ-ਚੀਂ ਕਰਦਾ ਰਿਹਾ, ਮੈਂ ਘੁੱਗੀ ਵਾਂਗੂੰ ਹੂੰਗਦਾ ਰਿਹਾ, ਮੇਰੀਆਂ ਅੱਖਾਂ ਉਤਾਹਾਂ ਵੇਖਣ ਤੋਂ ਰਹਿ ਗਈਆਂ, ਹੇ ਯਹੋਵਾਹ, ਮੇਰੇ ਉੱਤੇ ਜ਼ੁਲਮ ਹੋਇਆ ਹੈ, ਤੂੰ ਮੇਰੀ ਜ਼ਮਾਨਤ ਦੇ! [PE]
ਯਸਈਆਹ 38 : 16 (IRVPA)
[PS]ਮੈਂ ਕੀ ਬੋਲਾਂ? ਉਸ ਨੇ ਮੈਨੂੰ ਆਖਿਆ ਅਤੇ ਉਸ ਨੇ ਆਪ ਹੀ ਕੀਤਾ ਵੀ। ਮੈਂ ਆਪਣੀ ਜਾਨ ਦੀ ਕੁੜੱਤਣ ਦੇ ਕਾਰਨ, ਆਪਣੇ ਸਾਰੇ ਸਾਲ ਹੌਲੀ-ਹੌਲੀ ਚੱਲਾਂਗਾ। [PE]
ਯਸਈਆਹ 38 : 17 (IRVPA)
[PS]ਹੇ ਪ੍ਰਭੂ, ਇਨ੍ਹਾਂ ਗੱਲਾਂ ਦੇ ਕਾਰਨ ਮਨੁੱਖ ਜੀਉਂਦੇ ਹਨ, ਅਤੇ ਇਨ੍ਹਾਂ ਸਾਰੀਆਂ ਵਿੱਚ ਹੀ ਮੇਰੇ ਆਤਮਾ ਨੂੰ ਜੀਵਨ ਮਿਲਦਾ ਹੈ, ਤੂੰ ਮੈਨੂੰ ਚੰਗਾ ਕਰ ਅਤੇ ਮੈਨੂੰ ਜੀਵਨ ਬਖ਼ਸ਼। [PE]
ਯਸਈਆਹ 38 : 18 (IRVPA)
[PS]ਵੇਖ, ਮੇਰੀ ਹੀ ਸ਼ਾਂਤੀ ਲਈ ਮੈਨੂੰ ਕੁੜੱਤਣ ਹੀ ਕੁੜੱਤਣ ਸਹਿਣੀ ਪਈ, ਪਰ ਤੂੰ ਪ੍ਰੇਮ ਨਾਲ ਮੇਰੀ ਜਾਨ ਨੂੰ ਵਿਨਾਸ਼ ਦੇ ਟੋਏ ਤੋਂ ਛੁਡਾਇਆ ਹੈ, ਕਿਉਂ ਜੋ ਤੂੰ ਮੇਰੇ ਸਾਰੇ ਪਾਪਾਂ ਨੂੰ ਆਪਣੀ ਪਿੱਠ ਪਿੱਛੇ ਸੁੱਟ ਦਿੱਤਾ ਹੈ। [PE]
ਯਸਈਆਹ 38 : 19 (IRVPA)
[PS]ਪਤਾਲ ਤਾਂ ਤੇਰਾ ਧੰਨਵਾਦ ਨਹੀਂ ਕਰ ਸਕਦਾ, ਨਾ ਮੌਤ ਤੇਰੀ ਉਸਤਤ ਕਰ ਸਕਦੀ, ਕਬਰ ਵਿੱਚ ਲਹਿਣ ਵਾਲੇ ਤੇਰੀ ਵਫ਼ਾਦਾਰੀ ਦੀ ਆਸ ਨਹੀਂ ਰੱਖ ਸਕਦੇ। [PE]
ਯਸਈਆਹ 38 : 20 (IRVPA)
[PS]ਜੀਉਂਦਾ, ਹਾਂ, ਜੀਉਂਦਾ ਹੀ ਤੇਰਾ ਧੰਨਵਾਦ ਕਰੇਗਾ, ਜਿਵੇਂ ਮੈਂ ਅੱਜ ਕਰਦਾ ਹਾਂ! ਪਿਤਾ ਆਪਣੇ ਪੁੱਤਰਾਂ ਨੂੰ ਤੇਰੀ ਵਫ਼ਾਦਾਰੀ ਦੱਸੇਗਾ। [PE]
ਯਸਈਆਹ 38 : 21 (IRVPA)
[PS]ਯਹੋਵਾਹ ਮੈਨੂੰ ਬਚਾਵੇਗਾ, ਇਸ ਲਈ ਅਸੀਂ ਆਪਣੇ ਤਾਰ ਵਾਲੇ ਵਾਜਿਆਂ ਨਾਲ, ਆਪਣੀ ਉਮਰ ਦੇ ਸਾਰੇ ਦਿਨ ਯਹੋਵਾਹ ਦੇ ਭਵਨ ਵਿੱਚ ਗੀਤ ਗਾਉਂਦੇ ਰਹਾਂਗੇ। [PE][PS]ਯਸਾਯਾਹ ਨੇ ਆਖਿਆ ਸੀ, ਤੁਸੀਂ ਹੰਜ਼ੀਰਾਂ ਦੀ ਇੱਕ ਲੁੱਪਰੀ ਲੈ ਕੇ ਉਹ ਦੇ ਫੋੜੇ ਉੱਤੇ ਲੇਪ ਕਰ ਦਿਓ ਤਾਂ ਉਹ ਬਚ ਜਾਵੇਗਾ।
ਯਸਈਆਹ 38 : 22 (IRVPA)
ਹਿਜ਼ਕੀਯਾਹ ਨੇ ਪੁੱਛਿਆ ਸੀ, ਇਸ ਦਾ ਕੀ ਨਿਸ਼ਾਨ ਹੈ ਜੋ ਮੈਂ ਯਹੋਵਾਹ ਦੇ ਭਵਨ ਨੂੰ ਜਾਂਵਾਂਗਾ? [PE]

1 2 3 4 5 6 7 8 9 10 11 12 13 14 15 16 17 18 19 20 21 22

BG:

Opacity:

Color:


Size:


Font: