ਯਰਮਿਆਹ 26 : 1 (IRVPA)
ਯਿਰਮਿਯਾਹ ਕੈਦ ਅਤੇ ਛੁਟਕਾਰਾ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਪੁੱਤਰ ਯੋਸ਼ੀਯਾਹ ਦੇ ਰਾਜ ਦੇ ਅਰੰਭ ਵਿੱਚ ਇਹ ਬਚਨ ਯਹੋਵਾਹ ਵੱਲੋਂ ਆਇਆ ਕਿ
ਯਰਮਿਆਹ 26 : 2 (IRVPA)
ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੂੰ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਖਲੋ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਨੂੰ ਜਿਹੜੇ ਯਹੋਵਾਹ ਦੇ ਭਵਨ ਵਿੱਚ ਮੱਥਾ ਟੇਕਣ ਆਉਂਦੇ ਹਨ ਉਹ ਸਾਰੀਆਂ ਗੱਲਾਂ ਜਿਹਨਾਂ ਦਾ ਮੈਂ ਤੈਨੂੰ ਬੋਲਣ ਦਾ ਹੁਕਮ ਦੇਵਾਂ, ਬੋਲ ਅਤੇ ਇੱਕ ਗੱਲ ਵੀ ਨਾ ਘਟਾਈਂ
ਯਰਮਿਆਹ 26 : 3 (IRVPA)
ਖਬਰੇ ਉਹ ਸੁਣਨ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਅਤੇ ਮੈਂ ਉਸ ਬੁਰਿਆਈ ਉੱਤੇ ਰੰਜ ਕਰਾਂ ਜਿਹੜੀ ਮੈਂ ਉਹਨਾਂ ਦੇ ਬੁਰੇ ਕੰਮਾਂ ਦੇ ਕਾਰਨ ਉਹਨਾਂ ਨਾਲ ਕਰਨ ਲਈ ਸੋਚੀ ਹੈ
ਯਰਮਿਆਹ 26 : 4 (IRVPA)
ਤੂੰ ਉਹਨਾਂ ਨੂੰ ਆਖ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, - ਜੇ ਤੁਸੀਂ ਮੇਰੀ ਨਾ ਸੁਣੋਗੇ ਕਿ ਮੇਰੀ ਬਿਵਸਥਾ ਉੱਤੇ ਚੱਲੋ ਜਿਹੜੀ ਮੈਂ ਤੁਹਾਡੇ ਅੱਗੇ ਰੱਖੀ ਹੈ
ਯਰਮਿਆਹ 26 : 5 (IRVPA)
ਅਤੇ ਮੇਰੇ ਦਸਾਂ, ਮੇਰੇ ਨਬੀਆਂ ਦੀਆਂ ਗੱਲਾਂ ਸੁਣੋ ਜਿਹਨਾਂ ਨੂੰ ਮੈਂ ਤੁਹਾਡੇ ਕੋਲ ਭੇਜਿਆ, ਹਾਂ, ਸਗੋਂ ਜਤਨ ਨਾਲ ਭੇਜਿਆ, ਪਰ ਤੁਸੀਂ ਨਾ ਸੁਣਿਆ
ਯਰਮਿਆਹ 26 : 6 (IRVPA)
ਤਦ ਮੈਂ ਇਸ ਭਵਨ ਨੂੰ ਸ਼ੀਲੋਹ ਵਾਂਗੂੰ ਕਰ ਦਿਆਂਗਾ ਅਤੇ ਇਸ ਸ਼ਹਿਰ ਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਇੱਕ ਸਰਾਪ ਬਣਾਵਾਂਗਾ
ਯਰਮਿਆਹ 26 : 7 (IRVPA)
ਜਦ ਜਾਜਕਾਂ, ਨਬੀਆਂ ਅਤੇ ਸਾਰੇ ਲੋਕਾਂ ਨੇ ਯਿਰਮਿਯਾਹ ਨੂੰ ਯਹੋਵਾਹ ਦੇ ਭਵਨ ਵਿੱਚ ਇਹ ਗੱਲਾਂ ਕਰਦੇ ਸੁਣਿਆ
ਯਰਮਿਆਹ 26 : 8 (IRVPA)
ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਿਰਮਿਯਾਹ ਇਹ ਸਾਰੀਆਂ ਗੱਲਾਂ ਮੁਕਾ ਚੁੱਕਾ ਜਿਹਨਾਂ ਦਾ ਯਹੋਵਾਹ ਨੇ ਉਸ ਨੂੰ ਸਾਰੇ ਲੋਕਾਂ ਨਾਲ ਬੋਲਾਂ ਦਾ ਹੁਕਮ ਦਿੱਤਾ ਸੀ ਤਾਂ ਜਾਜਕਾਂ, ਨਬੀਆਂ ਅਤੇ ਸਾਰੇ ਲੋਕਾਂ ਨੇ ਉਹ ਨੂੰ ਫੜ ਲਿਆ ਅਤੇ ਆਖਿਆ ਕਿ ਤੂੰ ਜ਼ਰੂਰ ਮਰੇਂਗਾ!
ਯਰਮਿਆਹ 26 : 9 (IRVPA)
ਤੂੰ ਯਹੋਵਾਹ ਦੇ ਨਾਮ ਉੱਤੇ ਕਿਉਂ ਅਗੰਮ ਵਾਚਿਆ ਕਿ ਇਹ ਭਵਨ ਸ਼ੀਲੋਹ ਵਾਂਗੂੰ ਹੋ ਜਾਵੇਗਾ ਅਤੇ ਇਹ ਸ਼ਹਿਰ ਬਰਬਾਦ ਅਤੇ ਵਿਰਾਨ ਹੋ ਜਾਵੇਗਾ? ਤਾਂ ਸਾਰੇ ਲੋਕ ਯਿਰਮਿਯਾਹ ਕੋਲ ਯਹੋਵਾਹ ਦੇ ਭਵਨ ਵਿੱਚ ਇਕੱਠੇ ਹੋਏ।
ਯਰਮਿਆਹ 26 : 10 (IRVPA)
ਜਦ ਯਹੂਦਾਹ ਦੇ ਸਰਦਾਰਾਂ ਨੇ ਇਹ ਗੱਲਾਂ ਸੁਣੀਆਂ ਤਾਂ ਉਹ ਰਾਜਾ ਦੇ ਮਹਿਲ ਵਿੱਚੋਂ ਯਹੋਵਾਹ ਦੇ ਭਵਨ ਨੂੰ ਚੜ੍ਹ ਗਏ ਅਤੇ ਯਹੋਵਾਹ ਦੇ ਫਾਟਕਾਂ ਦੇ ਨਵੇਂ ਬੂਹੇ ਵਿੱਚ ਬੈਠ ਗਏ
ਯਰਮਿਆਹ 26 : 11 (IRVPA)
ਤਾਂ ਜਾਜਕਾਂ ਅਤੇ ਨਬੀਆਂ ਨੇ ਸਰਦਾਰਾਂ ਅਤੇ ਸਾਰੇ ਲੋਕਾਂ ਨੂੰ ਆਖਿਆ ਕਿ ਇਹ ਮਨੁੱਖ ਮੌਤ ਦੇ ਜੋਗ ਹੈ ਕਿਉਂ ਜੋ ਇਸ ਨੇ ਇਸ ਸ਼ਹਿਰ ਦੇ ਬਾਰੇ ਅਗੰਮ ਵਾਚਿਆ ਜਿਵੇਂ ਤੁਸੀਂ ਆਪਣੀਂ ਕੰਨੀਂ ਸੁਣਿਆ ਹੈ
ਯਰਮਿਆਹ 26 : 12 (IRVPA)
ਤਦ ਯਿਰਮਿਯਾਹ ਨੇ ਸਾਰੇ ਸਰਦਾਰਾਂ ਅਤੇ ਸਾਰੇ ਲੋਕਾਂ ਨੂੰ ਆਖਿਆ ਕਿ ਯਹੋਵਾਹ ਨੇ ਮੈਨੂੰ ਭੇਜਿਆ ਕਿ ਇਸ ਘਰ ਦੇ ਵਿਰੁੱਧ ਅਤੇ ਇਸ ਸ਼ਹਿਰ ਦੇ ਵਿਰੁੱਧ ਇਹਨਾਂ ਸਾਰੀਆਂ ਗੱਲਾਂ ਲਈ ਜਿਹੜੀਆਂ ਤੁਸੀਂ ਸੁਣੀਆਂ ਹਨ ਅਗੰਮ ਵਾਚਿਆ
ਯਰਮਿਆਹ 26 : 13 (IRVPA)
ਹੁਣ ਤੁਸੀਂ ਆਪਣਿਆਂ ਰਾਹਾਂ ਨੂੰ ਅਤੇ ਆਪਣੇ ਕਰਤੱਬਾਂ ਨੂੰ ਠੀਕ ਬਣਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣੋ ਅਤੇ ਯਹੋਵਾਹ ਉਸ ਬੁਰਿਆਈ ਤੋਂ ਪਛਤਾਵੇਗਾ ਜਿਹੜੀ ਉਹ ਤੁਹਾਡੇ ਵਿਰੁੱਧ ਬੋਲਿਆ ਸੀ
ਯਰਮਿਆਹ 26 : 14 (IRVPA)
ਪਰ ਮੇਰੇ ਬਾਰੇ ਵੇਖੋ, ਮੈਂ ਤੁਹਾਡੇ ਹੱਥ ਵਿੱਚ ਹਾਂ। ਜਿਵੇਂ ਤੁਹਾਡੀ ਨਿਗਾਹ ਵਿੱਚ ਚੰਗਾ ਅਤੇ ਠੀਕ ਹੈ ਮੇਰੇ ਨਾਲ ਕਰੋ
ਯਰਮਿਆਹ 26 : 15 (IRVPA)
ਪਰ ਜਾਣ ਲਓ, ਜੇ ਤੁਸੀਂ ਮੈਨੂੰ ਮਾਰ ਦਿਓਗੇ ਤਾਂ ਤੁਸੀਂ ਬੇਦੋਸ਼ੇ ਦਾ ਖੂਨ ਆਪਣੇ ਉੱਤੇ ਅਤੇ ਇਸ ਸ਼ਹਿਰ ਉੱਤੇ ਅਤੇ ਇਸ ਦੇ ਵਾਸੀਆਂ ਉੱਤੇ ਲਿਆਓਗੇ ਕਿਉਂ ਜੋ ਇਹ ਸਚਿਆਈ ਹੈ ਕਿ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ ਕਿ ਇਹ ਸਾਰੀਆਂ ਗੱਲਾਂ ਤੁਹਾਡੇ ਕੰਨਾਂ ਵਿੱਚ ਆਖਾਂ
ਯਰਮਿਆਹ 26 : 16 (IRVPA)
ਤਦ ਸਰਦਾਰਾਂ ਨੇ ਅਤੇ ਸਾਰੇ ਲੋਕਾਂ ਨੇ ਜਾਜਕਾਂ ਅਤੇ ਨਬੀਆਂ ਨੂੰ ਆਖਿਆ ਕਿ ਇਹ ਮਨੁੱਖ ਮੌਤ ਦੇ ਜੋਗ ਨਹੀਂ ਕਿਉਂ ਜੋ ਇਹ ਯਹੋਵਾਹ ਸਾਡੇ ਪਰਮੇਸ਼ੁਰ ਦੇ ਨਾਮ ਉੱਤੇ ਸਾਡੇ ਨਾਲ ਬੋਲਿਆ ਹੈ
ਯਰਮਿਆਹ 26 : 17 (IRVPA)
ਤਾਂ ਦੇਸ ਦੇ ਬਜ਼ੁਰਗਾਂ ਵਿੱਚੋਂ ਕਈ ਮਨੁੱਖ ਉੱਠੇ ਅਤੇ ਪਰਜਾ ਦੀ ਸਾਰੀ ਸਭਾ ਨੂੰ ਆਖਿਆ,
ਯਰਮਿਆਹ 26 : 18 (IRVPA)
ਮੀਕਾਹ ਮੋਰਸ਼ਤੀ ਨੇ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਦਿਨਾਂ ਵਿੱਚ ਅਗੰਮ ਵਾਚਿਆ। ਉਸ ਨੇ ਯਹੂਦਾਹ ਦੇ ਸਾਰੇ ਲੋਕਾਂ ਨੂੰ ਆਖਿਆ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, - ਸੀਯੋਨ ਖੇਤ ਵਾਂਗੂੰ ਵਾਹਿਆ ਜਾਵੇਗਾ, ਯਰੂਸ਼ਲਮ ਮਲਬੇ ਦਾ ਢੇਰ ਬਣ ਜਾਵੇਗਾ, ਅਤੇ ਇਸ ਭਵਨ ਦਾ ਪਰਬਤ ਜੰਗਲੀ ਉਚਿਆਈ ਵਰਗਾ ਹੋ ਜਾਵੇਗਾ l
ਯਰਮਿਆਹ 26 : 19 (IRVPA)
ਤਾਂ ਕੀ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੇ ਅਤੇ ਸਾਰੇ ਯਹੂਦਾਹ ਨੇ ਉਹ ਨੂੰ ਮਾਰ ਦਿੱਤਾ? ਕੀ ਉਹ ਯਹੋਵਾਹ ਕੋਲੋਂ ਨਾ ਡਰਿਆ ਅਤੇ ਯਹੋਵਾਹ ਅੱਗੇ ਮਿੰਨਤ ਨਾ ਕੀਤੀ? ਅਤੇ ਕੀ ਯਹੋਵਾਹ ਉਸ ਬੁਰਿਆਈ ਤੋਂ ਜਿਹੜੀ ਉਹ ਉਹਨਾਂ ਦੇ ਵਿਰੁੱਧ ਬੋਲਿਆ ਸੀ ਨਾ ਪਛਤਾਇਆ? ਇਸ ਤਰ੍ਹਾਂ ਅਸੀਂ ਆਪਣੀਆਂ ਜਾਨਾਂ ਉੱਤੇ ਵੱਡੀ ਬੁਰਿਆਈ ਲਿਆਉਣ ਵਾਲੇ ਹੋਵਾਂਗੇ
ਯਰਮਿਆਹ 26 : 20 (IRVPA)
ਇੱਕ ਹੋਰ ਮਨੁੱਖ ਵੀ ਸੀ ਜਿਸ ਨੇ ਯਹੋਵਾਹ ਦੇ ਨਾਮ ਉੱਤੇ ਅਗੰਮ ਵਾਚਿਆ, ਉਹ ਸ਼ਮਅਯਾਹ ਦਾ ਪੁੱਤਰ ਊਰਿੱਯਾਹ ਕਿਰਯਥ-ਯਾਰੀਮ ਦਾ ਸੀ। ਉਸ ਨੇ ਯਿਰਮਿਯਾਹ ਦੀਆਂ ਸਾਰੀਆਂ ਗੱਲਾਂ ਵਾਂਗੂੰ ਇਸ ਸ਼ਹਿਰ ਦੇ ਵਿਰੁੱਧ ਅਤੇ ਇਸ ਦੇਸ ਦੇ ਵਿਰੁੱਧ ਅਗੰਮ ਵਾਚਿਆ
ਯਰਮਿਆਹ 26 : 21 (IRVPA)
ਜਦ ਯਹੋਯਾਕੀਮ ਰਾਜਾ ਨੇ ਅਤੇ ਉਸ ਦੇ ਸਾਰੇ ਸੂਰਬੀਰਾਂ ਅਤੇ ਸਾਰੇ ਸਰਦਾਰਾਂ ਨੇ ਉਸ ਦੀਆਂ ਗੱਲਾਂ ਸੁਣੀਆਂ ਤਾਂ ਰਾਜਾ ਉਸ ਦੀ ਮੌਤ ਭਾਲਣ ਲੱਗਾ ਅਤੇ ਜਦ ਊਰਿੱਯਾਹ ਨੇ ਸੁਣਿਆ ਤਾਂ ਉਹ ਡਰ ਗਿਆ ਅਤੇ ਨੱਸ ਕੇ ਮਿਸਰ ਵਿੱਚ ਜਾ ਵੜਿਆ
ਯਰਮਿਆਹ 26 : 22 (IRVPA)
ਤਾਂ ਯਹੋਯਾਕੀਮ ਰਾਜੇ ਨੇ ਮਨੁੱਖਾਂ ਨੂੰ ਮਿਸਰ ਵਿੱਚ ਭੇਜਿਆ ਅਰਥਾਤ ਅਲਨਾਥਾਨ ਨੂੰ ਜਿਹੜਾ ਅਕਬੋਰ ਦਾ ਪੁੱਤਰ ਸੀ ਅਤੇ ਉਹ ਦੇ ਨਾਲ ਹੋਰ ਮਨੁੱਖ ਵੀ ਮਿਸਰ ਨੂੰ
ਯਰਮਿਆਹ 26 : 23 (IRVPA)
ਉਹ ਊਰਿੱਯਾਹ ਨੂੰ ਮਿਸਰ ਤੋਂ ਬਾਹਰ ਲਿਆਏ ਅਤੇ ਉਹ ਯਹੋਯਾਕੀਮ ਰਾਜਾ ਦੇ ਕੋਲ ਲਿਆਂਦਾ ਗਿਆ। ਉਹ ਨੇ ਉਸ ਨੂੰ ਤਲਵਾਰ ਨਾਲ ਮਾਰ ਦਿੱਤਾ ਅਤੇ ਉਸ ਦੀ ਲੋਥ ਆਮ ਲੋਕਾਂ ਦੇ ਕਬਰਸਤਾਨ ਵਿੱਚ ਸੁੱਟਵਾ ਦਿੱਤੀ
ਯਰਮਿਆਹ 26 : 24 (IRVPA)
ਪਰ ਸ਼ਾਫਾਨ ਦੇ ਪੁੱਤਰ ਅਹੀਕਾਮ ਦਾ ਹੱਥ ਯਿਰਮਿਯਾਹ ਦੇ ਨਾਲ ਸੀ ਭਈ ਉਹ ਉਸ ਨੂੰ ਲੋਕਾਂ ਦੇ ਹੱਥ ਵਿੱਚ ਮਾਰਨ ਲਈ ਨਾ ਦੇਣ।

1 2 3 4 5 6 7 8 9 10 11 12 13 14 15 16 17 18 19 20 21 22 23 24