ਯਰਮਿਆਹ 28 : 1 (IRVPA)
ਯਿਰਮਿਯਾਹ ਅਤੇ ਹਨਨਯਾਹ ਨਬੀ ਤਦ ਇਸ ਤਰ੍ਹਾਂ ਹੋਵੇਗਾ ਕਿ ਉਸੇ ਸਾਲ ਯਹੂਦਾਹ ਦੇ ਰਾਜਾ ਸਿਦਕੀਯਾਹ ਦੀ ਪਾਤਸ਼ਾਹੀ ਦੇ ਅਰੰਭ ਵਿੱਚ ਚੌਥੇ ਸਾਲ ਦੇ ਪੰਜਵੇਂ ਮਹੀਨੇ ਅੱਜ਼ੂਰ ਦੇ ਪੁੱਤਰ ਹਨਨਯਾਹ ਨਬੀ ਨੇ ਜਿਹੜਾ ਗਿਬਓਨ ਦਾ ਸੀ ਯਹੋਵਾਹ ਦੇ ਭਵਨ ਵਿੱਚ ਜਾਜਕਾਂ ਦੇ ਅਤੇ ਸਾਰੇ ਲੋਕਾਂ ਦੇ ਵੇਖਦਿਆਂ ਮੈਨੂੰ ਆਖਿਆ,
ਯਰਮਿਆਹ 28 : 2 (IRVPA)
ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਬਾਬਲ ਦੇ ਰਾਜਾ ਦੇ ਜੂਲੇ ਨੂੰ ਭੰਨ ਦਿੱਤਾ ਹੈ!
ਯਰਮਿਆਹ 28 : 3 (IRVPA)
ਪੂਰੇ ਦੋਹਾਂ ਵਰਿਹਾਂ ਤੱਕ ਮੈਂ ਯਹੋਵਾਹ ਦੇ ਭਵਨ ਦੇ ਸਾਰੇ ਭਾਂਡੇ ਜਿਹੜੇ ਬਾਬਲ ਦੇ ਰਾਜਾ ਨਬੂਕਦਨੱਸਰ ਇਸ ਸਥਾਨ ਵਿੱਚੋਂ ਲੈ ਕੇ ਬਾਬਲ ਵਿੱਚ ਲੈ ਗਿਆ ਹੈ ਇਸ ਸਥਾਨ ਨੂੰ ਮੁੜ ਲਿਆਵਾਂਗਾ
ਯਰਮਿਆਹ 28 : 4 (IRVPA)
ਅਤੇ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਪੁੱਤਰ ਯਕਾਨਯਾਹ ਨੂੰ ਅਤੇ ਯਹੂਦਾਹ ਦੇ ਸਾਰੇ ਗ਼ੁਲਾਮਾਂ ਨੂੰ ਜਿਹੜੇ ਬਾਬਲ ਨੂੰ ਗਏ ਮੈਂ ਮੁੜ ਇਸ ਸਥਾਨ ਵਿੱਚ ਲੈ ਆਵਾਂਗਾ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਬਾਬਲ ਦੇ ਰਾਜਾ ਦੇ ਜੂਲੇ ਨੂੰ ਭੰਨ ਦਿਆਂਗਾ।
ਯਰਮਿਆਹ 28 : 5 (IRVPA)
ਤਦ ਯਿਰਮਿਯਾਹ ਨਬੀ ਹਨਨਯਾਹ ਨਬੀ ਨੂੰ ਜਾਜਕਾਂ ਦੇ ਵੇਖਦਿਆਂ ਅਤੇ ਸਾਰੇ ਲੋਕਾਂ ਦੇ ਵੇਖਦਿਆਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਖਲੋਤੇ ਸਨ ਬੋਲਿਆ
ਯਰਮਿਆਹ 28 : 6 (IRVPA)
ਤੇ ਯਿਰਮਿਯਾਹ ਨਬੀ ਨੇ ਆਖਿਆ ਆਮੀਨ! ਕਾਸ਼ ਕਿ ਯਹੋਵਾਹ ਇਸੇ ਤਰ੍ਹਾਂ ਹੀ ਕਰੇ! ਯਹੋਵਾਹ ਤੇਰੀਆਂ ਗੱਲਾਂ ਨੂੰ ਜਿਹਨਾਂ ਦਾ ਤੂੰ ਅਗੰਮ ਵਾਚਿਆ ਹੈ ਪੂਰਾ ਕਰੇ ਅਤੇ ਯਹੋਵਾਹ ਦੇ ਭਵਨ ਦੇ ਭਾਂਡੇ ਅਤੇ ਸਾਰੇ ਗ਼ੁਲਾਮਾਂ ਨੂੰ ਬਾਬਲ ਵਿੱਚੋਂ ਇਸ ਸਥਾਨ ਨੂੰ ਮੋੜ ਲੈ ਆਵੇ!
ਯਰਮਿਆਹ 28 : 7 (IRVPA)
ਤਦ ਵੀ ਇਹ ਗੱਲ ਸੁਣ ਜਿਹੜੀ ਮੈਂ ਤੇਰੇ ਕੰਨਾਂ ਵਿੱਚ ਆਖਾਂ
ਯਰਮਿਆਹ 28 : 8 (IRVPA)
ਉਹਨਾਂ ਨਬੀਆਂ ਨੇ ਜਿਹੜੇ ਪੁਰਾਣੇ ਸਮਿਆਂ ਵਿੱਚ ਮੈਥੋਂ ਅਤੇ ਤੈਥੋਂ ਪਹਿਲਾਂ ਸਨ ਬਹੁਤਿਆਂ ਦੇਸਾਂ ਅਤੇ ਵੱਡੀਆਂ ਪਾਤਸ਼ਾਹੀਆਂ ਦੇ ਵਿਰੁੱਧ ਲੜਾਈ, ਬੁਰਿਆਈ ਅਤੇ ਬਵਾ ਲਈ ਅਗੰਮ ਵਾਚਿਆ
ਯਰਮਿਆਹ 28 : 9 (IRVPA)
ਉਹ ਨਬੀ ਜਿਹੜਾ ਸ਼ਾਂਤੀ ਲਈ ਅਗੰਮ ਵਾਚਦਾ ਹੈ, ਜਦ ਉਸ ਨਬੀ ਦੀ ਗੱਲ ਪੂਰੀ ਹੋਵੇਗੀ ਤਦ ਜਾਣਿਆ ਜਾਵੇਗਾ ਕਿ ਉਹ ਨਬੀ ਨੂੰ ਸੱਚ-ਮੁੱਚ ਯਹੋਵਾਹ ਨੇ ਭੇਜਿਆ ਸੀ
ਯਰਮਿਆਹ 28 : 10 (IRVPA)
ਤਾਂ ਹਨਨਯਾਹ ਨਬੀ ਨੇ ਯਿਰਮਿਯਾਹ ਨਬੀ ਦੀ ਧੌਣ ਉੱਤੇ ਜੂਲਾ ਲਾਹਿਆ ਅਤੇ ਉਹ ਨੂੰ ਭੰਨ ਦਿੱਤਾ
ਯਰਮਿਆਹ 28 : 11 (IRVPA)
ਤਾਂ ਹਨਨਯਾਹ ਨੇ ਸਾਰੇ ਲੋਕਾਂ ਦੇ ਵੇਖਦਿਆਂ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਇਸੇ ਤਰ੍ਹਾਂ ਮੈਂ ਬਾਬਲ ਦੇ ਰਾਜਾ ਨਬੂਕਦਨੱਸਰ ਦਾ ਜੂਲਾ ਸਾਰੀਆਂ ਕੌਮਾਂ ਦੀ ਧੌਣ ਉੱਤੋਂ ਪੂਰੇ ਦੋ ਸਾਲਾਂ ਵਿੱਚ ਭੰਨ ਦਿਆਂਗਾ। ਤਾਂ ਯਿਰਮਿਯਾਹ ਨਬੀ ਆਪਣੇ ਰਾਹ ਚੱਲਿਆ ਗਿਆ।
ਯਰਮਿਆਹ 28 : 12 (IRVPA)
ਜਦ ਹਨਨਯਾਹ ਨਬੀ ਨੇ ਯਿਰਮਿਯਾਹ ਨਬੀ ਦੀ ਧੌਣ ਉੱਤੇ ਜੂਲਾ ਦਿੱਤਾ ਤਾਂ ਉਸ ਦੇ ਪਿੱਛੋਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ
ਯਰਮਿਆਹ 28 : 13 (IRVPA)
ਜਾ ਅਤੇ ਹਨਨਯਾਹ ਨੂੰ ਆਖ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੂੰ ਲੱਕੜੀ ਦੇ ਜੂਲੇ ਤਾਂ ਭੰਨ ਦਿੱਤੇ ਹਨ ਪਰ ਤੂੰ ਉਹਨਾਂ ਦੇ ਥਾਂ ਲੋਹੇ ਦੇ ਜੂਲੇ ਬਣਾਏ
ਯਰਮਿਆਹ 28 : 14 (IRVPA)
ਕਿਉਂ ਜੋ ਇਸਰਾਏਲ ਦਾ ਪਰਮੇਸ਼ੁਰ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਲੋਹੇ ਦਾ ਜੂਲਾ ਇਹਨਾਂ ਸਾਰੀਆਂ ਕੌਮਾਂ ਦੀ ਧੌਣ ਉੱਤੇ ਰੱਖਿਆ ਹੈ ਕਿ ਉਹ ਬਾਬਲ ਦੇ ਰਾਜਾ ਨਬੂਕਦਨੱਸਰ ਦੀ ਟਹਿਲ ਕਰਨ ਅਤੇ ਉਹ ਉਸ ਦੀ ਟਹਿਲ ਕਰਨਗੀਆਂ, ਨਾਲੇ ਮੈਂ ਉਹ ਨੂੰ ਖੇਤ ਦੇ ਪਸ਼ੂ ਵੀ ਦੇ ਦਿੱਤੇ ਹਨ
ਯਰਮਿਆਹ 28 : 15 (IRVPA)
ਤਾਂ ਯਿਰਮਿਯਾਹ ਨਬੀ ਨੇ ਹਨਨਯਾਹ ਨਬੀ ਨੂੰ ਆਖਿਆ, ਹਨਨਯਾਹ, ਜ਼ਰਾ ਸੁਣ ਤਾਂ। ਯਹੋਵਾਹ ਨੇ ਤੈਨੂੰ ਨਹੀਂ ਭੇਜਿਆ, ਤੂੰ ਤਾਂ ਇਸ ਪਰਜਾ ਨੂੰ ਝੂਠੀ ਆਸ ਦਿੰਦਾ ਹੈਂ
ਯਰਮਿਆਹ 28 : 16 (IRVPA)
ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਤੈਨੂੰ ਭੂਮੀ ਦੀ ਪਰਤ ਉੱਤੋਂ ਕੱਢ ਦਿਆਂਗਾ। ਤੂੰ ਇਸ ਸਾਲ ਮਰ ਜਾਵੇਂਗਾ ਕਿਉਂ ਜੋ ਤੂੰ ਯਹੋਵਾਹ ਦੇ ਵਿਰੁੱਧ ਆਕੀਪੁਣੇ ਨਾਲ ਬੋਲਿਆ ਹੈਂ!
ਯਰਮਿਆਹ 28 : 17 (IRVPA)
ਸੋ ਹਨਨਯਾਹ ਨਬੀ ਉਸੇ ਸਾਲ ਦੇ ਸੱਤਵੇਂ ਮਹੀਨੇ ਮਰ ਗਿਆ।
❮
❯
1
2
3
4
5
6
7
8
9
10
11
12
13
14
15
16
17