ਯਰਮਿਆਹ 52 : 1 (IRVPA)
ਯਰੂਸ਼ਲਮ ਦਾ ਪਤਨ
2 ਰਾਜਾ 24:18-25:7 ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰ੍ਹਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ* ਇਹ ਦੂਸਰਾ ਯਿਰਮਿਯਾਹ ਹੈ ਦੀ ਧੀ ਸੀ
ਯਰਮਿਆਹ 52 : 2 (IRVPA)
ਅਤੇ ਸਭ ਕੁਝ ਜੋ ਯਹੋਯਾਕੀਮ ਨੇ ਕੀਤਾ ਸੀ ਉਸੇ ਦੇ ਅਨੁਸਾਰ ਉਸ ਨੇ ਵੀ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ
ਯਰਮਿਆਹ 52 : 3 (IRVPA)
ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰ ਕੇ ਜੋ ਯਰੂਸ਼ਲਮ ਅਤੇ ਯਹੂਦਾਹ ਦੇ ਉੱਤੇ ਸੀ ਇਹ ਹੋਇਆ ਕਿ ਅੰਤ ਨੂੰ ਉਸ ਨੇ ਉਨ੍ਹਾਂ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਤੇ ਸਿਦਕੀਯਾਹ ਬਾਬਲ ਦੇ ਰਾਜਾ ਤੋਂ ਬੇਮੁੱਖ ਹੋ ਗਿਆ।
ਯਰਮਿਆਹ 52 : 4 (IRVPA)
ਇਸ ਤਰ੍ਹਾਂ ਹੋਇਆ ਕਿ ਉਹ ਦੇ ਰਾਜ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਸਾਰੀ ਸੈਨਾਂ ਦੇ ਨਾਲ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਅਤੇ ਉਹ ਦੇ ਸਾਹਮਣੇ ਡੇਰੇ ਲਾ ਲਏ ਅਤੇ ਉਨ੍ਹਾਂ ਨੇ ਉਹ ਦੇ ਸਾਹਮਣੇ ਤੇ ਆਲੇ-ਦੁਆਲੇ ਦਮਦਮਾ ਬਣਾਇਆ
ਯਰਮਿਆਹ 52 : 5 (IRVPA)
ਅਤੇ ਸਿਦਕੀਯਾਹ ਰਾਜਾ ਦੇ ਸ਼ਾਸਨ ਦੇ ਗਿਆਰਵੇਂ ਸਾਲ ਤੱਕ ਸ਼ਹਿਰ ਘੇਰਿਆ ਰਿਹਾ
ਯਰਮਿਆਹ 52 : 6 (IRVPA)
ਚੌਥੇ ਮਹੀਨੇ ਦੇ ਨੌਵੇਂ ਦਿਨ ਜਦ ਕਾਲ ਸ਼ਹਿਰ ਵਿੱਚ ਡਾਢਾ ਹੋ ਗਿਆ ਅਤੇ ਦੇਸ ਦੇ ਲੋਕਾਂ ਲਈ ਰੋਟੀ ਨਾ ਰਹੀ
ਯਰਮਿਆਹ 52 : 7 (IRVPA)
ਤਦ ਸ਼ਹਿਰ ਤੋੜਿਆ ਗਿਆ ਅਤੇ ਦੋਹਾਂ ਕੰਧਾਂ ਦੇ ਵਿਚਕਾਰ ਜੋ ਫਾਟਕ ਰਾਜਾ ਦੇ ਬਾਗ ਦੇ ਕੋਲ ਸੀ ਉਹ ਦੇ ਰਾਹੀਂ ਸਾਰੇ ਯੋਧੇ ਰਾਤੋਂ-ਰਾਤ ਭੱਜ ਗਏ ਜਦ ਕਸਦੀ ਸ਼ਹਿਰ ਦੇ ਆਲੇ-ਦੁਆਲੇ ਸਨ ਤਾਂ ਉਹ ਮੈਦਾਨ ਦੇ ਰਾਹ ਗਏ
ਯਰਮਿਆਹ 52 : 8 (IRVPA)
ਅਤੇ ਕਸਦੀਆਂ ਦੀ ਸੈਨਾਂ ਨੇ ਰਾਜਾ ਦਾ ਪਿੱਛਾ ਕੀਤਾ ਅਤੇ ਯਰੀਹੋ ਦੇ ਮੈਦਾਨ ਵਿੱਚ ਸਿਦਕੀਯਾਹ ਨੂੰ ਜਾ ਲਿਆ ਅਤੇ ਉਹ ਦੀ ਸਾਰੀ ਸੈਨਾਂ ਉਹ ਦੇ ਕੋਲੋਂ ਖਿੰਡ-ਪੁੰਡ ਗਈ
ਯਰਮਿਆਹ 52 : 9 (IRVPA)
ਸੋ ਉਨ੍ਹਾਂ ਨੇ ਰਾਜਾ ਨੂੰ ਫੜ੍ਹ ਲਿਆ ਅਤੇ ਉਹ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਬਾਬਲ ਦੇ ਰਾਜਾ ਕੋਲ ਲਿਆਏ ਤਾਂ ਉਸ ਨੇ ਉਹ ਦਾ ਨਿਆਂ ਕੀਤਾ
ਯਰਮਿਆਹ 52 : 10 (IRVPA)
ਤਾਂ ਬਾਬਲ ਦੇ ਰਾਜਾ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਕੋਹਿਆ ਨਾਲੇ ਯਹੂਦਾਹ ਦੇ ਸਾਰੇ ਸਰਦਾਰਾਂ ਨੂੰ ਰਿਬਲਾਹ ਵਿੱਚ ਵੱਢ ਸੁੱਟਿਆ
ਯਰਮਿਆਹ 52 : 11 (IRVPA)
ਉਸ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਅਤੇ ਉਹ ਨੂੰ ਬੇੜੀਆਂ ਨਾਲ ਜਕੜ ਕੇ ਬਾਬਲ ਵਿੱਚ ਲਿਆਇਆ ਅਤੇ ਉਹ ਨੂੰ ਪਹਿਰੇ ਦੇ ਘਰ ਵਿੱਚ ਉਹ ਦੀ ਮੌਤ ਦੇ ਦਿਨ ਤੱਕ ਰੱਖਿਆ।
ਯਰਮਿਆਹ 52 : 12 (IRVPA)
ਹੈਕਲ ਦਾ ਵਿਨਾਸ਼
2 ਰਾਜਾ 25:8-17 ਪੰਜਵੇਂ ਮਹੀਨੇ ਦੇ ਦਸਵੇਂ ਦਿਨ ਜੋ ਬਾਬਲ ਦੇ ਰਾਜਾ ਨਬੂਕਦਨੱਸਰ ਦਾ ਉੱਨੀਵਾਂ ਸਾਲ ਸੀ ਸ਼ਾਹੀ ਜੱਲਾਦਾਂ ਦਾ ਸਰਦਾਰ ਨਬੂਜ਼ਰਦਾਨ ਜੋ ਬਾਬਲ ਦੇ ਰਾਜਾ ਦਾ ਚਾਕਰ ਸੀ ਯਰੂਸ਼ਲਮ ਵਿੱਚ ਆਇਆ
ਯਰਮਿਆਹ 52 : 13 (IRVPA)
ਅਤੇ ਯਹੋਵਾਹ ਦਾ ਭਵਨ ਅਤੇ ਰਾਜਾ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ, ਨਾਲੇ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ
ਯਰਮਿਆਹ 52 : 14 (IRVPA)
ਅਤੇ ਕਸਦੀਆਂ ਦੀ ਸਾਰੀ ਸੈਨਾਂ ਨੇ ਜੋ ਜੱਲਾਦਾਂ ਦੇ ਸਰਦਾਰ ਦੇ ਨਾਲ ਸੀ, ਯਰੂਸ਼ਲਮ ਦੇ ਆਲੇ-ਦੁਆਲੇ ਦੀਆਂ ਕੰਧਾਂ ਨੂੰ ਢਾਹ ਦਿੱਤਾ
ਯਰਮਿਆਹ 52 : 15 (IRVPA)
ਅਤੇ ਲੋਕਾਂ ਦੇ ਅੱਤ ਗਰੀਬਾਂ ਵਿੱਚੋਂ ਅਤੇ ਬਚੇ-ਖੁਚੇ ਲੋਕ ਜੋ ਸ਼ਹਿਰ ਵਿੱਚ ਰਹਿ ਗਏ ਸਨ ਅਤੇ ਭਗੌੜੇ ਜੋ ਬਾਬਲ ਦੇ ਰਾਜਾ ਵੱਲ ਹੋ ਗਏ ਸਨ ਨਾਲੇ ਕਾਰੀਗਰਾਂ ਦੇ ਬਕੀਏ ਨੂੰ ਨਬੂਜ਼ਰਦਾਨ ਜੱਲਾਦਾਂ ਦਾ ਸਰਦਾਰ ਗ਼ੁਲਾਮ ਕਰ ਕੇ ਲੈ ਗਿਆ
ਯਰਮਿਆਹ 52 : 16 (IRVPA)
ਪਰ ਨਬੂਜ਼ਰਦਾਨ ਜੱਲਾਦਾਂ ਦੇ ਸਰਦਾਰ ਨੇ ਦੇਸ ਦੇ ਅੱਤ ਕੰਗਾਲਾਂ ਵਿੱਚੋਂ ਕੁਝ ਲੋਕ ਛੱਡ ਦਿੱਤੇ ਕਿ ਦਾਖ ਦੇ ਬਾਗ਼ਾਂ ਦੇ ਰਾਖੇ ਤੇ ਬਾਗਬਾਨ ਹੋਣ
ਯਰਮਿਆਹ 52 : 17 (IRVPA)
ਅਤੇ ਪਿੱਤਲ ਦੇ ਉਹਨਾਂ ਥੰਮ੍ਹਾਂ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸਨ ਅਤੇ ਕੁਰਸੀਆਂ ਨੂੰ ਅਤੇ ਪਿੱਤਲ ਦੇ ਵੱਡੇ ਹੌਦ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸੀ ਕਸਦੀਆਂ ਨੇ ਟੁੱਕੜੇ-ਟੁੱਕੜੇ ਕਰ ਦਿੱਤਾ ਅਤੇ ਉਹ ਉਹਨਾਂ ਦਾ ਸਾਰਾ ਪਿੱਤਲ ਬਾਬਲ ਨੂੰ ਲੈ ਗਏ
ਯਰਮਿਆਹ 52 : 18 (IRVPA)
ਅਤੇ ਤਸਲੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਉਹ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਉਹ ਲੈ ਗਏ
ਯਰਮਿਆਹ 52 : 19 (IRVPA)
ਨਾਲੇ ਕਟੋਰੇ, ਅੰਗੀਠੀਆਂ, ਬਾਟੇ, ਵਲਟੋਹੇ, ਸ਼ਮਾਦਾਨ, ਕੌਲੀਆਂ, ਅਤੇ ਕਟੋਰਦਾਨ ਜੋ ਸੋਨੇ ਦੇ ਸਨ ਉਹਨਾਂ ਦਾ ਸੋਨਾ ਅਤੇ ਜੋ ਚਾਂਦੀ ਦੇ ਸਨ ਉਹਨਾਂ ਦੀ ਚਾਂਦੀ ਜੱਲਾਦਾਂ ਦਾ ਸਰਦਾਰ ਲੈ ਗਿਆ
ਯਰਮਿਆਹ 52 : 20 (IRVPA)
ਰਹੇ ਦੋ ਥੰਮ੍ਹ, ਵੱਡਾ ਹੌਦ, ਉਹ ਦੇ ਹੇਠਾਂ ਦੇ ਬਾਰਾਂ ਸਾਨ੍ਹ, ਅਤੇ ਕੁਰਸੀਆਂ ਜਿਨ੍ਹਾਂ ਨੂੰ ਸੁਲੇਮਾਨ ਨੇ ਯਹੋਵਾਹ ਦੇ ਭਵਨ ਦੇ ਲਈ ਬਣਾਇਆ ਸੀ ਉਹਨਾਂ ਸਾਰੀਆਂ ਵਸਤਾਂ ਦਾ ਪਿੱਤਲ ਤੋਲ ਤੋਂ ਬਾਹਰ ਸੀ
ਯਰਮਿਆਹ 52 : 21 (IRVPA)
ਹਰ ਥੰਮ੍ਹ ਅਠਾਰਾਂ ਹੱਥ ਉੱਚਾ ਸੀ ਅਤੇ ਬਾਰਾਂ ਹੱਥ ਦੀ ਰੱਸੀ ਉਹ ਦੇ ਦੁਆਲੇ ਆਉਂਦੀ ਸੀ ਅਤੇ ਉਹ ਚਾਰ ਉਂਗਲ ਮੋਟਾ ਸੀ ਤੇ ਪੋਲਾ ਸੀ
ਯਰਮਿਆਹ 52 : 22 (IRVPA)
ਉਹ ਦੇ ਉੱਤੇ ਪਿੱਤਲ ਦਾ ਇੱਕ ਕਲਸ ਸੀ ਅਤੇ ਕਲਸ ਪੰਜ ਹੱਥ ਉੱਚਾ ਸੀ ਅਤੇ ਉਹ ਕਲਸ ਉੱਤੇ ਚੁਫ਼ੇਰੇ ਜਾਲੀ ਤੇ ਅਨਾਰ ਸੱਭੇ ਪਿੱਤਲ ਦੇ ਸਨ ਅਤੇ ਦੂਜਾ ਥੰਮ੍ਹ ਵੀ ਇਹੋ ਜਿਹਾ ਸੀ ਅਤੇ ਉਸ ਉੱਤੇ ਵੀ ਅਨਾਰ ਸਨ
ਯਰਮਿਆਹ 52 : 23 (IRVPA)
ਛਿਆਨਵੇਂ ਅਨਾਰ ਉਸ ਦੇ ਪਾਸੇ ਉੱਤੇ ਸਨ ਅਤੇ ਜਾਲੀ ਦੇ ਦੁਆਲੇ ਦੇ ਸਾਰੇ ਅਨਾਰ ਇੱਕ ਸੌ ਸਨ।
ਯਰਮਿਆਹ 52 : 24 (IRVPA)
ਯਹੂਦਾਹ ਦੇ ਲੋਕਾਂ ਦਾ ਬਾਬੁਲ ਦੀ ਗੁਲਾਮੀ ਵਿੱਚ ਜਾਣਾ
2 ਰਾਜਾ 25:18-21, 27-30 ਜੱਲਾਦਾਂ ਦੇ ਸਰਦਾਰ ਨੇ ਸਰਾਯਾਹ ਪ੍ਰਧਾਨ ਜਾਜਕ ਅਤੇ ਉਹ ਦੇ ਹੇਠਲੇ ਜਾਜਕ ਸਫ਼ਨਯਾਹ ਅਤੇ ਤਿੰਨਾਂ ਦਰਬਾਨਾਂ ਨੂੰ ਫੜ ਲਿਆ
ਯਰਮਿਆਹ 52 : 25 (IRVPA)
ਅਤੇ ਸ਼ਹਿਰ ਵਿੱਚੋਂ ਇੱਕ ਦਰਬਾਰੀ ਨੂੰ ਫੜ ਲਿਆ ਜੋ ਯੋਧਿਆਂ ਉੱਤੇ ਠਹਿਰਾਇਆ ਹੋਇਆ ਸੀ ਅਤੇ ਜਿਹੜੇ ਰਾਜਾ ਦੇ ਸਨਮੁਖ ਰਹਿੰਦੇ ਸਨ ਉਨ੍ਹਾਂ ਵਿੱਚੋਂ ਸੱਤ ਮਨੁੱਖਾਂ ਨੂੰ ਜੋ ਸ਼ਹਿਰ ਵਿੱਚ ਮਿਲੇ ਅਤੇ ਸੈਨਾਪਤੀ ਦਾ ਲਿਖਾਰੀ ਜੋ ਦੇਸ ਦੇ ਲੋਕਾਂ ਦੀ ਭਰਤੀ ਕਰਦਾ ਹੁੰਦਾ ਸੀ ਅਤੇ ਦੇਸ ਦੇ ਲੋਕਾਂ ਵਿੱਚੋਂ ਸੱਠ ਆਦਮੀ ਜੋ ਸ਼ਹਿਰ ਵਿੱਚ ਮਿਲੇ
ਯਰਮਿਆਹ 52 : 26 (IRVPA)
ਇਨ੍ਹਾਂ ਨੂੰ ਜੱਲਾਦਾਂ ਦਾ ਸਰਦਾਰ ਨਬੂਜ਼ਰਦਾਨ ਫੜ੍ਹ ਕੇ ਬਾਬਲ ਦੇ ਰਾਜਾ ਦੇ ਕੋਲ ਰਿਬਲਾਹ ਵਿੱਚ ਲੈ ਗਿਆ
ਯਰਮਿਆਹ 52 : 27 (IRVPA)
ਅਤੇ ਬਾਬਲ ਦੇ ਰਾਜਾ ਨੇ ਉਨ੍ਹਾਂ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਮਾਰ ਕੇ ਉਨ੍ਹਾਂ ਦਾ ਘਾਤ ਕੀਤਾ ਸੋ ਯਹੂਦਾਹ ਆਪਣੀ ਹੀ ਭੂਮੀ ਵਿੱਚੋਂ ਗ਼ੁਲਾਮ ਹੋ ਗਿਆ।
ਯਰਮਿਆਹ 52 : 28 (IRVPA)
ਇਹ ਉਹ ਲੋਕ ਹਨ ਜਿਹਨਾਂ ਨੂੰ ਨਬੂਕਦਨੱਸਰ ਗ਼ੁਲਾਮ ਕਰ ਕੇ ਲੈ ਗਿਆ - ਸੱਤਵੇਂ ਸਾਲ ਵਿੱਚ ਤਿੰਨ ਹਜ਼ਾਰ ਤੇਈ ਯਹੂਦੀ
ਯਰਮਿਆਹ 52 : 29 (IRVPA)
ਅਤੇ ਨਬੂਕਦਨੱਸਰ ਦੇ ਅਠਾਰਵੇਂ ਸਾਲ ਉਹ ਯਰੂਸ਼ਲਮ ਵਿੱਚੋਂ ਅੱਠ ਸੌ ਬੱਤੀ ਜਾਨਾਂ ਨੂੰ ਗ਼ੁਲਾਮ ਕਰਕੇ ਲੈ ਗਿਆ
ਯਰਮਿਆਹ 52 : 30 (IRVPA)
ਨਬੂਕਦਨੱਸਰ ਦੇ ਤੇਈਵੇਂ ਸਾਲ ਨਬੂਜ਼ਰਦਾਨ ਜੱਲਾਦਾਂ ਦਾ ਸਰਦਾਰ ਸੱਤ ਸੌ ਪੰਤਾਲੀ ਯਹੂਦੀ ਗ਼ੁਲਾਮ ਕਰ ਕੇ ਲੈ ਗਿਆ। ਇਹ ਸਾਰੇ ਜਣੇ ਚਾਰ ਹਜ਼ਾਰ ਛੇ ਸੌ ਸਨ।
ਯਰਮਿਆਹ 52 : 31 (IRVPA)
ਅਤੇ ਯਹੂਦਾਹ ਦੇ ਰਾਜਾ ਯਹੋਯਾਕੀਨ ਦੀ ਗ਼ੁਲਾਮੀ ਦੇ ਸੈਂਤੀਵੇਂ ਸਾਲ ਦੇ ਬਾਰ੍ਹਵੇਂ ਮਹੀਨੇ ਦੇ ਪੱਚੀਵੇਂ ਦਿਨ ਅਜਿਹਾ ਹੋਇਆ ਕਿ ਬਾਬਲ ਦੇ ਰਾਜਾ ਅਵੀਲ-ਮਰੋਦਕ ਨੇ ਆਪਣੇ ਰਾਜ ਦੇ ਪਹਿਲੇ ਹੀ ਸਾਲ ਯਹੂਦਾਹ ਦੇ ਰਾਜਾ ਯਹੋਯਾਕੀਨ ਨੂੰ ਕੈਦ ਤੋਂ ਕੱਢ ਕੇ ਉਹ ਨੂੰ ਉੱਚਿਆਂ ਕੀਤਾ
ਯਰਮਿਆਹ 52 : 32 (IRVPA)
ਅਤੇ ਉਸ ਨੇ ਉਹ ਦੇ ਨਾਲ ਹਿੱਤ ਦੀਆਂ ਗੱਲਾਂ ਕੀਤੀਆਂ ਉਹ ਦੇ ਸਿੰਘਾਸਣ ਨੂੰ ਉਹਨਾਂ ਰਾਜਿਆਂ ਦੇ ਸਿੰਘਾਸਣਾਂ ਨਾਲੋਂ ਜੋ ਉਹ ਦੇ ਬਾਬਲ ਵਿੱਚ ਸਨ ਉੱਚਿਆਂ ਕੀਤਾ
ਯਰਮਿਆਹ 52 : 33 (IRVPA)
ਸੋ ਯਹੋਯਾਕੀਨ ਆਪਣੇ ਕੈਦ ਵਾਲੇ ਬਸਤਰ ਬਦਲ ਕੇ ਉਹ ਉਮਰ ਭਰ ਉਸ ਦੇ ਸਾਹਮਣੇ ਰੋਟੀ ਖਾਂਦਾ ਰਿਹਾ
ਯਰਮਿਆਹ 52 : 34 (IRVPA)
ਉਹ ਦਾ ਰਾਸ਼ਨ ਸਦਾ ਦਾ ਰਾਸ਼ਨ ਸੀ ਅਤੇ ਉਹ ਨੂੰ ਰਾਜਾ ਵੱਲੋਂ ਉਹ ਦੀ ਉਮਰ ਭਰ ਮੌਤ ਤੱਕ ਨਿੱਤ ਦਿੱਤਾ ਜਾਂਦਾ ਰਿਹਾ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34