ਯੂਹੰਨਾ 12 : 1 (IRVPA)
ਯਿਸੂ ਦੇ ਪੈਰਾਂ ਉੱਤੇ ਅਤਰ ਪਾਉਣਾ
ਮੱਤੀ 26:6-13; ਮਰਕੁਸ 14:3-9
ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਿਸੂ ਬੈਤਆਨਿਯਾ ਵਿੱਚ ਆਇਆ, ਜਿੱਥੇ ਲਾਜ਼ਰ ਰਹਿੰਦਾ ਸੀ। ਲਾਜ਼ਰ ਉਹ ਆਦਮੀ ਸੀ, ਜਿਸ ਨੂੰ ਯਿਸੂ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਸੀ l
ਯੂਹੰਨਾ 12 : 2 (IRVPA)
ਉੱਥੇ ਉਨ੍ਹਾਂ ਨੇ ਯਿਸੂ ਲਈ ਭੋਜਨ ਤਿਆਰ ਕੀਤਾ ਅਤੇ ਮਾਰਥਾ ਨੇ ਭੋਜਨ ਵਰਤਾਇਆ। ਲਾਜ਼ਰ ਉਨ੍ਹਾਂ ਵਿੱਚੋਂ ਇੱਕ ਸੀ ਜੋ ਯਿਸੂ ਨਾਲ ਭੋਜਨ ਕਰ ਰਿਹਾ ਸੀ।
ਯੂਹੰਨਾ 12 : 3 (IRVPA)
ਮਰਿਯਮ ਨੇ ਜਟਾਮਾਂਸੀ ਦਾ ਮਹਿੰਗਾ ਅਤਰ ਲਿਆ। ਉਸ ਨੇ ਇਸ ਨੂੰ ਯਿਸੂ ਦੇ ਚਰਨਾਂ ਉੱਤੇ ਮਲਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਸਾਫ਼ ਕੀਤੇ। ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ।
ਯੂਹੰਨਾ 12 : 4 (IRVPA)
ਯਹੂਦਾ ਇਸਕਰਿਯੋਤੀ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਸੀ। (ਇਹ ਉਹ ਸੀ ਜਿਸ ਨੇ ਯਿਸੂ ਨੂੰ ਫੜਵਾਉਣਾ ਸੀ) ਯਹੂਦਾ ਨੇ ਆਖਿਆ
ਯੂਹੰਨਾ 12 : 5 (IRVPA)
“ਉਹ ਅਤਰ ਚਾਂਦੀ ਦੇ ਤਿੰਨ ਸੌ ਸਿੱਕਿਆਂ ਦੇ ਮੁੱਲ ਦਾ ਸੀ। ਇਸ ਨੂੰ ਯਿਸੂ ਤੇ ਮਲਣ ਦੀ ਬਜਾਇ ਇਸ ਅਤਰ ਨੂੰ ਬਾਜ਼ਾਰ ਵਿੱਚ ਵੇਚ ਕੇ ਗਰੀਬਾਂ ਦੀ ਮਦਦ ਕੀਤੀ ਜਾ ਸਕਦੀ ਸੀ।”
ਯੂਹੰਨਾ 12 : 6 (IRVPA)
ਯਹੂਦਾ ਨੇ ਇਹ ਗੱਲ ਇਸ ਲਈ ਨਹੀਂ ਆਖੀ ਸੀ ਕਿ ਉਹ ਗਰੀਬਾਂ ਬਾਰੇ ਚਿੰਤਾ ਕਰਦਾ ਸੀ, ਪਰ ਉਹ ਚੋਰ ਸੀ। ਚੇਲਿਆਂ ਦੀ ਟੋਲੀ ਲਈ ਧਨ ਵਾਲੀ ਥੈਲੀ ਉਸ ਕੋਲ ਹੁੰਦੀ ਸੀ, ਜਿਸ ਵਿੱਚੋਂ ਜਦੋਂ ਉਹ ਚਾਹੇ ਚੋਰੀ ਕਰ ਲੈਂਦਾ ਸੀ।
ਯੂਹੰਨਾ 12 : 7 (IRVPA)
ਯਿਸੂ ਨੇ ਆਖਿਆ, “ਉਸ ਨੂੰ ਨਾ ਰੋਕੋ, ਉਸ ਨੂੰ ਇਹ ਮੇਰੇ ਦਫ਼ਨਾਉਣ ਦੇ ਦਿਨ ਦੀ ਤਿਆਰੀ ਲਈ ਕਰਨ ਦਿਉ।
ਯੂਹੰਨਾ 12 : 8 (IRVPA)
ਕੰਗਾਲ ਲੋਕ ਸਦਾ ਤੁਹਾਡੇ ਨਾਲ ਹੋਣਗੇ, ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹੋਵਾਂਗਾ।”
ਯੂਹੰਨਾ 12 : 9 (IRVPA)
ਲਾਜ਼ਰ ਦੇ ਵਿਰੁੱਧ ਸਾਜਿਸ਼ ਬਹੁਤ ਸਾਰੇ ਯਹੂਦੀ ਜਾਣ ਗਏ ਕਿ ਯਿਸੂ ਬੈਤਅਨਿਯਾ ਵਿੱਚ ਸੀ ਅਤੇ ਉਹ ਯਿਸੂ ਨੂੰ ਹੀ ਨਹੀਂ ਸਗੋਂ ਲਾਜ਼ਰ ਨੂੰ ਵੀ ਵੇਖਣ ਆਏ। ਲਾਜ਼ਰ ਨੂੰ ਯਿਸੂ ਨੇ ਮੁਰਦੇ ਤੋਂ ਜਿਵਾਇਆ ਸੀ।
ਯੂਹੰਨਾ 12 : 10 (IRVPA)
ਤਦ ਮੁੱਖ ਜਾਜਕਾਂ ਨੇ ਲਾਜ਼ਰ ਨੂੰ ਵੀ ਮਾਰਨ ਦੀ ਸੋਚ ਬਣਾਈ।
ਯੂਹੰਨਾ 12 : 11 (IRVPA)
ਲਾਜ਼ਰ ਦੇ ਕਾਰਨ ਬਹੁਤ ਸਾਰੇ ਯਹੂਦੀ ਆਪਣੇ ਆਗੂਆਂ ਨੂੰ ਛੱਡ ਕੇ ਯਿਸੂ ਤੇ ਵਿਸ਼ਵਾਸ ਕਰਨ ਲੱਗ ਪਏ ਸਨ ਇਸ ਲਈ ਯਹੂਦੀਆਂ ਦੇ ਆਗੂ ਲਾਜ਼ਰ ਨੂੰ ਵੀ ਮਾਰ ਮੁਕਾਉਣਾ ਚਾਹੁੰਦੇ ਸਨ।
ਯੂਹੰਨਾ 12 : 12 (IRVPA)
ਯਰੂਸ਼ਲਮ ਵਿੱਚ ਰਾਜਾ ਦੀ ਤਰ੍ਹਾਂ ਆਉਣਾ
ਮੱਤੀ 21:1-11; ਮਰਕੁਸ 11:1-11; ਲੂਕਾ 19:28-40
ਅਗਲੇ ਦਿਨ ਲੋਕਾਂ ਨੂੰ ਇਹ ਪਤਾ ਲੱਗਾ ਕਿ ਯਿਸੂ ਯਰੂਸ਼ਲਮ ਨੂੰ ਆਉਂਦਾ ਹੈ। ਉੱਥੇ ਬਹੁਤ ਸਾਰੇ ਲੋਕ ਸਨ ਜਿਹੜੇ ਪਸਾਹ ਦੇ ਤਿਉਹਾਰ ਤੇ ਆਏ ਸਨ।
ਯੂਹੰਨਾ 12 : 13 (IRVPA)
ਉਹ ਖਜ਼ੂਰ ਦੀਆਂ ਟਹਿਣੀਆਂ ਲੈ ਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ; “ਹੋਸੰਨਾ! ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ। ਇਸਰਾਏਲ ਦੇ ਪਾਤਸ਼ਾਹ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਵੇ!”
ਯੂਹੰਨਾ 12 : 14 (IRVPA)
ਯਿਸੂ ਨੇ ਇੱਕ ਗਧੀ ਦਾ ਬੱਚਾ ਲਿਆ ਅਤੇ ਉਸ ਉੱਤੇ ਬੈਠ ਗਿਆ। ਇਸ ਨੇ ਜੋ ਪੋਥੀ ਵਿੱਚ ਲਿਖਿਆ ਪੂਰਾ ਕਰ ਦਿੱਤਾ
ਯੂਹੰਨਾ 12 : 15 (IRVPA)
“ਸੀਯੋਨ ਦੀ ਬੇਟੀ ਨਾ ਡਰ! ਵੇਖ, ਤੇਰਾ ਬਾਦਸ਼ਾਹ ਇੱਕ ਗਧੀ ਦੇ ਬੱਚੇ ਤੇ ਸਵਾਰ ਹੋ ਕੇ ਆਉਂਦਾ ਹੈ।”
ਯੂਹੰਨਾ 12 : 16 (IRVPA)
ਯਿਸੂ ਦੇ ਚੇਲੇ ਉਸ ਸਮੇਂ ਇਹ ਨਾ ਸਮਝ ਸਕੇ ਕਿ ਉਹ ਇਹ ਸਭ ਕੀ ਕਰ ਰਿਹਾ ਹੈ। ਪਰ ਜਦੋਂ ਯਿਸੂ ਮਹਿਮਾ ਨੂੰ ਪਹੁੰਚਿਆ ਉਨ੍ਹਾਂ ਨੂੰ ਯਾਦ ਆਇਆ ਕਿ ਇਹ ਗੱਲਾਂ ਉਸ ਦੇ ਬਾਰੇ ਲਿਖੀਆਂ ਹੋਈਆਂ ਸਨ ਅਤੇ ਉਨ੍ਹਾਂ ਨੇ ਇਹ ਗੱਲਾਂ ਉਸ ਲਈ ਕੀਤੀਆਂ ਸਨ।
ਯੂਹੰਨਾ 12 : 17 (IRVPA)
ਜਦੋਂ ਯਿਸੂ ਨੇ ਲਾਜ਼ਰ ਨੂੰ ਜਿਉਂਦਾ ਕੀਤਾ ਉਸ ਸਮੇਂ ਉਸ ਨਾਲ ਬਹੁਤ ਵੱਡੀ ਭੀੜ ਸੀ ਅਤੇ ਉਸ ਨੇ ਲਾਜ਼ਰ ਨੂੰ ਸੱਦਿਆ ਕਿ ਕਬਰ ਚੋਂ ਬਾਹਰ ਨਿੱਕਲ ਆ। ਹੁਣ ਉਹ ਲੋਕ ਉਸ ਬਾਰੇ, ਜੋ ਉਨ੍ਹਾਂ ਨੇ ਵੇਖਿਆ ਅਤੇ ਸੁਣਿਆ ਸੀ, ਦੂਜਿਆਂ ਨੂੰ ਦੱਸ ਰਹੇ ਸਨ।
ਯੂਹੰਨਾ 12 : 18 (IRVPA)
ਬਹੁਤ ਸਾਰੇ ਲੋਕ ਯਿਸੂ ਨੂੰ ਮਿਲਣ ਲਈ ਆਏ ਕਿਉਂਕਿ ਉਨ੍ਹਾਂ ਨੇ ਉਸ ਦੇ ਕੀਤੇ ਇਸ ਚਮਤਕਾਰ ਬਾਰੇ ਸੁਣਿਆ ਸੀ।
ਯੂਹੰਨਾ 12 : 19 (IRVPA)
ਫ਼ਿਰ ਫ਼ਰੀਸੀਆਂ ਨੇ ਆਪਸ ਵਿੱਚ ਆਖਣਾ ਸ਼ੁਰੂ ਕਰ ਦਿੱਤਾ, “ਦੇਖੋ! ਸਾਡੀ ਯੋਜਨਾ ਵਿਅਰਥ ਹੋ ਗਈ ਹੈ, ਕਿਉਂਕਿ ਸਭ ਲੋਕ ਉਸ ਦੇ ਮਗਰ ਲੱਗ ਰਹੇ ਹਨ।”
ਯੂਹੰਨਾ 12 : 20 (IRVPA)
ਯੂਨਾਨੀ ਯਿਸੂ ਨੂੰ ਲੱਭਦੇ ਹਨ ਉੱਥੇ ਉਨ੍ਹਾਂ ਵਿੱਚ ਕੁਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਬੰਦਗੀ ਕਰਨ ਲਈ ਆਏ ਸਨ।
ਯੂਹੰਨਾ 12 : 21 (IRVPA)
ਇਹ ਯੂਨਾਨੀ ਲੋਕ ਫ਼ਿਲਿਪੁੱਸ ਕੋਲ ਆਏ ਜੋ ਗਲੀਲ ਅਤੇ ਬੈਤਸੈਦਾ ਤੋਂ ਸੀ। ਉਨ੍ਹਾਂ ਨੇ ਉਸ ਨੂੰ ਬੇਨਤੀ ਕੀਤੀ, “ਕਿ ਅਸੀਂ ਯਿਸੂ ਨੂੰ ਮਿਲਣਾ ਚਾਹੁੰਦੇ ਹਾਂ।”
ਯੂਹੰਨਾ 12 : 22 (IRVPA)
ਫ਼ਿਲਿਪੁੱਸ ਨੇ ਆ ਕੇ ਅੰਦ੍ਰਿਯਾਸ ਨੂੰ ਕਿਹਾ ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਨੇ ਆ ਕੇ ਯਿਸੂ ਨੂੰ ਦੱਸਿਆ।
ਯੂਹੰਨਾ 12 : 23 (IRVPA)
ਯਿਸੂ ਨੇ ਉੱਤਰ ਦਿੱਤਾ, “ਮਨੁੱਖ ਦੇ ਪੁੱਤਰ ਦੀ ਵਡਿਆਈ ਹੋਣ ਦਾ ਸਮਾਂ ਆ ਗਿਆ ਹੈ।
ਯੂਹੰਨਾ 12 : 24 (IRVPA)
ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਦਾਣਾ ਜ਼ਮੀਨ ਵਿੱਚ ਗਿਰ ਕੇ ਨਾ ਮਰੇ ਇਕੱਲਾ ਦਾਣਾ ਹੀ ਰਹਿੰਦਾ ਹੈ। ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫ਼ਲ ਦਿੰਦਾ ਹੈ।
ਯੂਹੰਨਾ 12 : 25 (IRVPA)
ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਨਹੀਂ ਕਰਦਾ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ।
ਯੂਹੰਨਾ 12 : 26 (IRVPA)
ਜਿਹੜਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸ ਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿੱਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ। ਜਿਹੜਾ ਮੇਰੀ ਸੇਵਾ ਕਰਦਾ ਹੈ, ਪਿਤਾ ਉਸ ਦਾ ਆਦਰ ਕਰਦਾ ਹੈ।”
ਯੂਹੰਨਾ 12 : 27 (IRVPA)
ਯਿਸੂ ਆਪਣੀ ਮੌਤ ਦੀ ਭਵਿੱਖਬਾਣੀ ਕਰਦਾ ਹੈ ਹੁਣ ਮੇਰਾ ਦਿਲ ਘਬਰਾਉਂਦਾ ਹੈ। ਮੈਨੂੰ ਕੀ ਆਖਣਾ ਚਾਹੀਦਾ ਹੈ? ਕੀ ਮੈਂ ਇਹ ਆਖਾਂ, “ਹੇ ਪਿਤਾ, ਮੈਨੂੰ ਇਸ ਮੁਸੀਬਤ ਦੀ ਘੜੀ ਤੋਂ ਬਚਾ?” ਨਹੀਂ! ਇਸ ਲਈ ਮੈਂ ਇਸ ਸਮੇਂ ਤੱਕ ਆਇਆ ਹਾਂ।
ਯੂਹੰਨਾ 12 : 28 (IRVPA)
ਹੇ ਪਿਤਾ, ਆਪਣੇ ਨਾਮ ਨੂੰ ਵਡਿਆਈ ਦੇ! ਫ਼ਿਰ ਸਵਰਗ ਤੋਂ ਇੱਕ ਅਵਾਜ਼ ਆਈ, “ਮੈਂ ਆਪਣੇ ਆਪ ਨੂੰ ਵਡਿਆਈ ਦਿੱਤੀ ਅਤੇ ਮੈਂ ਫ਼ਿਰ ਵੀ ਇਸ ਨੂੰ ਵਡਿਆਈ ਦੇਵਾਂਗਾ।”
ਯੂਹੰਨਾ 12 : 29 (IRVPA)
ਜਿਹੜੇ ਲੋਕ ਉੱਥੇ ਖੜ੍ਹੇ ਸਨ ਉਨ੍ਹਾਂ ਨੇ ਇਹ ਅਵਾਜ਼ ਸੁਣੀ। ਉਨ੍ਹਾਂ ਨੇ ਆਖਿਆ, “ਇਹ ਬੱਦਲ ਗਰਜਿਆ ਹੈ।” ਪਰ ਕੁਝ ਲੋਕਾਂ ਨੇ ਆਖਿਆ, “ਇੱਕ ਦੂਤ ਨੇ ਉਸ ਨਾਲ ਗੱਲ ਕੀਤੀ ਹੈ।”
ਯੂਹੰਨਾ 12 : 30 (IRVPA)
ਯਿਸੂ ਨੇ ਲੋਕਾਂ ਨੂੰ ਕਿਹਾ, “ਇਹ ਅਵਾਜ਼ ਮੇਰੇ ਕਰਕੇ ਨਹੀਂ ਆਈ, ਸਗੋਂ ਤੁਹਾਡੀ ਲਈ ਆਈ ਹੈ।
ਯੂਹੰਨਾ 12 : 31 (IRVPA)
ਹੁਣ ਸੰਸਾਰ ਦੇ ਨਿਆਂ ਦਾ ਸਮਾਂ ਆ ਗਿਆ ਹੈ। ਹੁਣ ਇਸ ਸੰਸਾਰ ਦਾ ਹਾਕਮ ਬਾਹਰ ਕੱਢਿਆ ਜਾਵੇਗਾ।
ਯੂਹੰਨਾ 12 : 32 (IRVPA)
ਮੈਂ ਵੀ ਇਸ ਸੰਸਾਰ ਤੋਂ ਉੱਚਾ ਕੀਤਾ ਜਾਂਵਾਂਗਾ ਅਤੇ ਜਦੋਂ ਇਉਂ ਹੋਵੇਗਾ ਤਾਂ ਸਾਰੇ ਲੋਕਾਂ ਨੂੰ ਆਪਣੇ ਵੱਲ ਖਿੱਚਾਂਗਾ।”
ਯੂਹੰਨਾ 12 : 33 (IRVPA)
ਇਹ ਆਖ ਕੇ, ਯਿਸੂ ਦੱਸ ਰਿਹਾ ਸੀ ਕਿ ਉਹ ਕਿਸ ਤਰ੍ਹਾਂ ਦੀ ਮੌਤ ਮਰੇਗਾ।
ਯੂਹੰਨਾ 12 : 34 (IRVPA)
ਲੋਕਾਂ ਨੇ ਕਿਹਾ, “ਸਾਡੀ ਬਿਵਸਥਾ ਤਾਂ ਆਖਦੀ ਹੈ ਕਿ ਮਸੀਹ ਸਦਾ ਜੀਵੇਗਾ ਤਾਂ ਫ਼ਿਰ ਤੂੰ ਇਹ ਕਿਉਂ ਆਖਦਾ ਹੈ ਕਿ ਮਨੁੱਖ ਦਾ ਪੁੱਤਰ ਜ਼ਰੂਰ ਉੱਤੇ ਉੱਠਾਇਆ ਜਾਵੇਗਾ। ਇਹ ਮਨੁੱਖ ਦਾ ਪੁੱਤਰ ਕੌਣ ਹੈ?”
ਯੂਹੰਨਾ 12 : 35 (IRVPA)
ਤਦ ਯਿਸੂ ਨੇ ਕਿਹਾ “ਚਾਨਣ ਕੁਝ ਹੀ ਸਮੇਂ ਲਈ ਤੁਹਾਡੇ ਨਾਲ ਹੈ, ਇਸ ਲਈ ਚਾਨਣ ਵਿੱਚ ਤੁਰੋ। ਜਿਹੜਾ ਮਨੁੱਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ।
ਯੂਹੰਨਾ 12 : 36 (IRVPA)
ਇਸ ਲਈ ਜਦੋਂ ਚਾਨਣ ਤੁਹਾਡੇ ਕੋਲ ਹੈ ਚਾਨਣ ਤੇ ਵਿਸ਼ਵਾਸ ਕਰੋ ਤਾਂ ਜੋ ਤੁਸੀਂ ਚਾਨਣ ਦੇ ਪੁੱਤਰ ਹੋਵੋ।” ਯਹੂਦੀਆਂ ਦਾ ਅਵਿਸ਼ਵਾਸ ਵਿੱਚ ਬਣੇ ਰਹਿਣਾ ਇਹ ਸਭ ਕਹਿਣ ਤੋਂ ਬਾਅਦ ਯਿਸੂ ਅਜਿਹੀ ਜਗਾ ਚਲਾ ਗਿਆ ਜਿੱਥੇ ਲੋਕ ਉਸ ਨੂੰ ਨਾ ਲੱਭ ਸਕੇ।
ਯੂਹੰਨਾ 12 : 37 (IRVPA)
ਯਿਸੂ ਨੇ ਲੋਕਾਂ ਸਾਹਮਣੇ ਬਹੁਤ ਸਾਰੇ ਚਮਤਕਾਰ ਕੀਤੇ। ਲੋਕਾਂ ਨੇ ਇਹ ਸਭ ਆਪਣੀ ਅੱਖੀਂ ਵੇਖਿਆ ਪਰ ਫ਼ਿਰ ਵੀ ਉਨ੍ਹਾਂ ਨੇ ਉਸ ਉੱਤੇ ਵਿਸ਼ਵਾਸ ਨਹੀਂ ਕੀਤਾ।
ਯੂਹੰਨਾ 12 : 38 (IRVPA)
ਇਹ ਤਾਂ ਹੋਇਆ ਜੋ ਨਬੀ ਯਸਾਯਾਹ ਦੀ ਭਵਿੱਖਬਾਣੀ ਸੱਚੀ ਹੋ ਸਕੇ: “ਹੇ ਪ੍ਰਭੂ ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ? ਪ੍ਰਭੂ ਦੀ ਸ਼ਕਤੀ ਕਿਸ ਨੇ ਵੇਖੀ?”
ਯੂਹੰਨਾ 12 : 39 (IRVPA)
ਇਸੇ ਕਾਰਨ ਲੋਕ ਵਿਸ਼ਵਾਸ ਨਾ ਕਰ ਸਕੇ। ਜਿਵੇਂ ਕਿ ਯਸਾਯਾਹ ਫਿਰ ਆਖਦਾ ਹੈ,
ਯੂਹੰਨਾ 12 : 40 (IRVPA)
“ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖੀਆਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ। ਤਾਂ ਜੋ ਨਾ ਉਹ ਆਪਣੀਆਂ ਅੱਖਾਂ ਨਾਲ ਵੇਖ ਸਕਣ, ਨਾ ਦਿਮਾਗ ਨਾਲ ਸਮਝ ਸਕਣ ਅਤੇ ਮੇਰੇ ਕੋਲ ਫ਼ਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸਕਾਂ।”
ਯੂਹੰਨਾ 12 : 41 (IRVPA)
ਯਸਾਯਾਹ ਨੇ ਇਹ ਇਸ ਲਈ ਆਖਿਆ ਕਿਉਂਕਿ ਉਸ ਨੇ ਉਸ ਦੀ ਮਹਿਮਾ ਵੇਖੀ ਸੀ।
ਯੂਹੰਨਾ 12 : 42 (IRVPA)
ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ। ਪਰ ਕਿਉਂ ਜੋ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁੱਲਕੇ ਨਾ ਆਖਿਆ ਕਿ ਉਹ ਯਿਸੂ ਉੱਤੇ ਵਿਸ਼ਵਾਸ ਕਰਦੇ ਹਨ। ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਘਰ ਤੋਂ ਕੱਢ ਦਿੱਤੇ ਜਾਣਗੇ।
ਯੂਹੰਨਾ 12 : 43 (IRVPA)
ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀ ਵਡਿਆਈ ਨਾਲੋਂ ਵਧ ਲੋਕਾਂ ਦੀ ਵਡਿਆਈ ਨੂੰ ਪਿਆਰ ਕੀਤਾ।
ਯੂਹੰਨਾ 12 : 44 (IRVPA)
ਯਿਸੂ ਦੇ ਵਚਨ: ਨਿਆਂ ਦਾ ਅਧਾਰ ਤਦ ਯਿਸੂ ਨੇ ਉੱਚੀ ਅਵਾਜ਼ ਵਿੱਚ ਕਿਹਾ, “ਜੋ ਵਿਅਕਤੀ ਮੇਰੇ ਉੱਤੇ ਵਿਸ਼ਵਾਸ ਕਰਦਾ ਹੈ ਉਹ ਮੇਰੇ ਉੱਤੇ ਨਹੀਂ ਸਗੋਂ ਉਸ ਉੱਤੇ ਵਿਸ਼ਵਾਸ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।
ਯੂਹੰਨਾ 12 : 45 (IRVPA)
ਜੋ ਵਿਅਕਤੀ ਮੈਨੂੰ ਵੇਖਦਾ ਹੈ ਉਹ ਉਸ ਨੂੰ ਵੇਖਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।
ਯੂਹੰਨਾ 12 : 46 (IRVPA)
ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਮਨੁੱਖ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ, ਹਨੇਰੇ ਵਿੱਚ ਨਾ ਰਹੇ।
ਯੂਹੰਨਾ 12 : 47 (IRVPA)
ਜੋ ਮੇਰੀਆਂ ਸਿਖਿਆਵਾਂ ਸੁਣਦੇ ਹਨ ਅਤੇ ਇਸ ਨੂੰ ਨਹੀਂ ਮੰਨਦੇ। ਮੈਂ ਉਹਨਾਂ ਨੂੰ ਦੋਸ਼ੀ ਨਹੀਂ ਠਹਿਰਾਉਂਦਾ, ਸਗੋਂ ਲੋਕਾਂ ਨੂੰ ਬਚਾਉਣ ਲਈ ਆਇਆ ਹਾਂ।
ਯੂਹੰਨਾ 12 : 48 (IRVPA)
ਜੋ ਮੇਰੇ ਉੱਤੇ ਵਿਸ਼ਵਾਸ ਕਰਨ ਤੋਂ ਇੰਨਕਾਰ ਕਰਦਾ ਹੈ ਅਤੇ ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲ ਕਰਦਾ। ਇਹੀ ਬਚਨ ਜਿਹੜਾ ਅੰਤ ਦੇ ਦਿਨ ਉਸ ਨੂੰ ਦੋਸ਼ੀ ਠਹਿਰਾਏਗਾ।
ਯੂਹੰਨਾ 12 : 49 (IRVPA)
ਕਿਉਂਕਿ ਮੈਂ ਆਪਣੇ ਮਨੋਂ ਨਹੀਂ ਕਿਹਾ ਸਗੋਂ ਜਿਸ ਪਿਤਾ ਨੇ ਮੈਨੂੰ ਭੇਜਿਆ, ਉਸ ਨੇ ਮੈਨੂੰ ਹੁਕਮ ਦਿੱਤਾ ਕਿ ਮੈਨੂੰ ਕੀ ਆਖਣਾ ਚਾਹੀਦਾ ਅਤੇ ਕੀ ਸਿਖਾਉਣਾ ਚਾਹੀਦਾ।
ਯੂਹੰਨਾ 12 : 50 (IRVPA)
ਅਤੇ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਦਾ ਬਚਨ ਸਦੀਪਕ ਜੀਵਨ ਲਿਆਉਂਦਾ ਹੈ। ਇਸੇ ਲਈ ਜੋ ਬਚਨ ਮੈਂ ਬੋਲਦਾ ਹਾਂ ਅਤੇ ਉਪਦੇਸ਼ ਦਿੰਦਾ ਹਾਂ ਉਹ ਉਹੀ ਹਨ ਜੋ ਪਿਤਾ ਨੇ ਮੈਨੂੰ ਬੋਲਣ ਲਈ ਕਿਹਾ ਹੈ।”

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48 49 50