ਯੂਹੰਨਾ 7 : 1 (IRVPA)
ਯਿਸੂ ਅਤੇ ਉਸ ਦੇ ਭਰਾ ਇਸ ਤੋਂ ਬਾਅਦ ਯਿਸੂ ਨੇ ਗਲੀਲ ਦੇ ਇਲਾਕੇ ਵਿੱਚ ਯਾਤਰਾ ਕੀਤੀ। ਉਹ ਯਹੂਦਿਯਾ ਵਿੱਚ ਯਾਤਰਾ ਕਰਨਾ ਨਹੀਂ ਚਾਹੁੰਦਾ ਸੀ, ਕਿਉਂਕਿ ਉਸ ਇਲਾਕੇ ਦੇ ਯਹੂਦੀ ਉਸ ਨੂੰ ਮਾਰਨਾ ਚਾਹੁੰਦੇ ਸਨ।
ਯੂਹੰਨਾ 7 : 2 (IRVPA)
ਯਹੂਦੀਆਂ ਲਈ ਡੇਰਿਆਂ ਦੇ ਤਿਉਹਾਰ ਦਾ ਸਮਾਂ ਨੇੜੇ ਸੀ।
ਯੂਹੰਨਾ 7 : 3 (IRVPA)
ਇਸ ਲਈ ਯਿਸੂ ਦੇ ਭਰਾਵਾਂ ਨੇ ਉਸ ਨੂੰ ਆਖਿਆ, “ਹੁਣ ਤੂੰ ਚੱਲ ਕੇ ਯਹੂਦਿਯਾ ਨੂੰ ਜਾ ਤਾਂ ਜੋ ਜਿਹੜੇ ਕੰਮ ਤੂੰ ਕਰਦਾ ਹੈਂ ਉੱਥੇ ਤੇਰੇ ਚੇਲੇ ਵੇਖਣ,
ਯੂਹੰਨਾ 7 : 4 (IRVPA)
ਜੇਕਰ ਕੋਈ ਚਾਹੁੰਦਾ ਹੈ ਕਿ ਲੋਕ ਉਸ ਨੂੰ ਜਾਨਣ ਤਾਂ ਉਸ ਮਨੁੱਖ ਨੂੰ ਲੋਕਾਂ ਕੋਲੋਂ ਕੁਝ ਲੁਕੋਣਾ ਨਹੀਂ ਚਾਹੀਦਾ। ਉਸ ਨੂੰ ਆਪਣੇ ਆਪ ਨੂੰ ਦੁਨੀਆਂ ਨੂੰ ਵਿਖਾਉਣਾ ਚਾਹੀਦਾ ਹੈ। ਉਨ੍ਹਾਂ ਨੂੰ ਵੀ ਵੇਖਣ ਦੇ ਜਿਹੜੇ ਕੰਮ ਤੂੰ ਕਰਦਾ ਹੈਂ।”
ਯੂਹੰਨਾ 7 : 5 (IRVPA)
ਯਿਸੂ ਦੇ ਭਰਾਵਾਂ ਨੇ ਵੀ ਉਸ ਤੇ ਵਿਸ਼ਵਾਸ ਨਹੀਂ ਕੀਤਾ।
ਯੂਹੰਨਾ 7 : 6 (IRVPA)
ਯਿਸੂ ਨੇ ਆਪਣੇ ਭਰਾਵਾਂ ਨੂੰ ਕਿਹਾ, “ਹਾਲੇ ਮੇਰੇ ਲਈ ਠੀਕ ਸਮਾਂ ਨਹੀਂ ਆਇਆ ਹੈ ਪਰ ਤੁਹਾਡੇ ਲਈ ਕੋਈ ਵੀ ਸਮਾਂ ਠੀਕ ਹੈ।
ਯੂਹੰਨਾ 7 : 7 (IRVPA)
ਸੰਸਾਰ ਤੁਹਾਡੇ ਨਾਲ ਵੈਰ ਨਹੀਂ ਕਰ ਸਕਦਾ। ਪਰ ਇਹ ਮੇਰੇ ਨਾਲ ਵੈਰ ਕਰਦਾ ਹੈ। ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਬੁਰੇ ਕੰਮ ਕਰਦੇ ਹਨ।
ਯੂਹੰਨਾ 7 : 8 (IRVPA)
ਤੁਸੀਂ ਤਿਉਹਾਰ ਤੇ ਜਾਵੋ। ਇਸ ਵਾਰ ਮੈਂ ਤਿਉਹਾਰ ਤੇ ਨਹੀਂ ਜਾਂਵਾਂਗਾ। ਮੇਰੇ ਲਈ ਅਜੇ ਸਹੀ ਸਮਾਂ ਨਹੀਂ ਆਇਆ।”
ਯੂਹੰਨਾ 7 : 9 (IRVPA)
ਇਹ ਆਖਣ ਤੋਂ ਬਾਅਦ ਯਿਸੂ ਗਲੀਲ ਵਿੱਚ ਹੀ ਰਿਹਾ।
ਯੂਹੰਨਾ 7 : 10 (IRVPA)
ਯਿਸੂ ਝੋਂਪੜੀਆਂ ਦੇ ਤਿਉਹਾਰ ਵਿੱਚ ਜਾਂਦਾ ਹੈ ਯਿਸੂ ਦੇ ਭਰਾ ਤਿਉਹਾਰ ਤੇ ਚਲੇ ਗਏ। ਉਨ੍ਹਾਂ ਦੇ ਜਾਣ ਤੋਂ ਬਾਅਦ, ਯਿਸੂ ਵੀ ਚਲਿਆ ਗਿਆ। ਪਰ ਉਹ ਲੋਕਾਂ ਸਾਹਮਣੇ ਨਹੀਂ ਸਗੋਂ ਗੁਪਤ ਤੌਰ ਤੇ ਗਿਆ।
ਯੂਹੰਨਾ 7 : 11 (IRVPA)
ਯਹੂਦੀ ਤਿਉਹਾਰ ਦੇ ਇਕੱਠ ਵਿੱਚ ਯਿਸੂ ਨੂੰ ਲੱਭਣ ਲੱਗੇ ਅਤੇ ਬੋਲੇ, “ਉਹ ਕਿੱਥੇ ਹੈ?”
ਯੂਹੰਨਾ 7 : 12 (IRVPA)
ਉੱਥੇ ਵੱਡੀ ਭੀੜ ਇਕੱਠੀ ਸੀ, ਕੁਝ ਲੋਕ ਆਪਸ ਵਿੱਚ ਯਿਸੂ ਦੇ ਬਾਰੇ ਗੱਲਾਂ ਕਰ ਰਹੇ ਸਨ ਅਤੇ ਕੁਝ ਆਖ ਰਹੇ ਸਨ, “ਉਹ ਇੱਕ ਚੰਗਾ ਮਨੁੱਖ ਹੈ।” ਕੁਝ ਨੇ ਕਿਹਾ, “ਨਹੀਂ, ਉਹ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ।”
ਯੂਹੰਨਾ 7 : 13 (IRVPA)
ਪਰ ਇੰਨ੍ਹਾਂ ਦਲੇਰ ਉਨ੍ਹਾਂ ਵਿੱਚ ਕੋਈ ਵੀ ਨਹੀਂ ਸੀ ਜੋ ਖੁੱਲ੍ਹੇ ਆਮ ਉਸ ਬਾਰੇ ਗੱਲ ਕਰਦਾ ਕਿਉਂਕਿ ਲੋਕ ਯਹੂਦੀ ਆਗੂਆਂ ਤੋਂ ਡਰੇ ਹੋਏ ਸਨ।
ਯੂਹੰਨਾ 7 : 14 (IRVPA)
ਤਿਉਹਾਰ ਵਿੱਚ ਯਿਸੂ ਦਾ ਉਪਦੇਸ਼ ਯਿਸੂ ਹੈਕਲ ਅੰਦਰ ਗਿਆ ਅਤੇ ਉਸ ਥਾਂ ਤੇ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ।
ਯੂਹੰਨਾ 7 : 15 (IRVPA)
ਯਹੂਦੀ ਅਚਰਜ਼ ਮੰਨ ਕੇ ਬੋਲੇ, “ਇਹ ਮਨੁੱਖ ਕਦੇ ਵੀ ਪਾਠਸ਼ਾਲਾ ਨਹੀਂ ਗਿਆ। ਫ਼ੇਰ ਵੀ ਉਸ ਨੇ ਇਹ ਸਭ ਕਿਵੇਂ ਸਿੱਖਿਆ?”
ਯੂਹੰਨਾ 7 : 16 (IRVPA)
ਯਿਸੂ ਨੇ ਉੱਤਰ ਦਿੱਤਾ “ਜੋ ਬਚਨ ਮੈਂ ਦਿੰਦਾ ਹਾਂ, ਮੇਰੇ ਆਪਣੇ ਬਚਨ ਨਹੀਂ ਹਨ, ਸਗੋਂ ਉਸ ਤੋਂ ਆਉਂਦੇ ਹਨ ਜਿਸ ਨੇ ਮੈਨੂੰ ਭੇਜਿਆ ਹੈ।
ਯੂਹੰਨਾ 7 : 17 (IRVPA)
ਜੇਕਰ ਕੋਈ ਪਰਮੇਸ਼ੁਰ ਦੀ ਮਰਜ਼ੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਸਿੱਖਿਆ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ।
ਯੂਹੰਨਾ 7 : 18 (IRVPA)
ਕੋਈ ਵੀ ਜੋ ਆਪਣੇ ਵਿਚਾਰਾਂ ਦਾ ਪ੍ਰਚਾਰ ਕਰਦਾ ਹੈ, ਆਪਣੇ ਆਪ ਦੀ ਵਡਿਆਈ ਕਰਨ ਲਈ ਕਰਦਾ ਹੈ। ਪਰ ਉਹ ਇੱਕ ਜਿਹੜਾ, ਉਸ ਦੀ ਵਡਿਆਈ ਕਰਨ ਦੀ ਕੋਸ਼ਿਸ਼ ਕਰਦਾ ਹੈ ਜਿਸ ਨੇ ਉਸ ਨੂੰ ਭੇਜਿਆ ਸੱਚਾ ਹੈ ਅਤੇ ਉਸ ਵਿੱਚ ਕੋਈ ਗਲਤੀ ਨਹੀਂ ਹੈ।
ਯੂਹੰਨਾ 7 : 19 (IRVPA)
ਕੀ ਮੂਸਾ ਨੇ ਤੁਹਾਨੂੰ ਬਿਵਸਥਾ ਨਹੀਂ ਦਿੱਤੀ ਪਰ ਤੁਹਾਡੇ ਵਿੱਚੋਂ ਕੋਈ ਵੀ ਉਸ ਤੇ ਨਹੀਂ ਚੱਲਦਾ! ਤੁਸੀਂ ਮੈਨੂੰ ਮਾਰ ਸੁੱਟਣ ਦੇ ਮਗਰ ਕਿਉਂ ਪਏ ਹੋਏ ਹੋ?”
ਯੂਹੰਨਾ 7 : 20 (IRVPA)
ਲੋਕਾਂ ਨੇ ਉੱਤਰ ਦਿੱਤਾ, “ਤੇਰੇ ਅੰਦਰ ਭੂਤ ਹੈ ਜੋ ਤੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ?”
ਯੂਹੰਨਾ 7 : 21 (IRVPA)
ਯਿਸੂ ਨੇ ਉੱਤਰ ਦਿੱਤਾ, “ਮੈਂ ਇੱਕ ਕੰਮ ਕੀਤਾ ਤੇ ਤੁਸੀਂ ਸਾਰੇ ਹੈਰਾਨ ਹੋ।
ਯੂਹੰਨਾ 7 : 22 (IRVPA)
ਮੂਸਾ ਨੇ ਤੁਹਾਨੂੰ ਸੁੰਨਤ ਬਾਰੇ ਬਿਵਸਥਾ ਦਿੱਤੀ। ਭਾਵੇਂ ਸੁੰਨਤ ਮੂਸਾ ਤੋਂ ਨਹੀਂ ਆਈ, ਇਹ ਸਾਡੇ ਪਿਉ-ਦਾਦਿਆਂ ਤੋਂ ਆਈ ਹੈ ਜੋ ਮੂਸਾ ਤੋਂ ਪਹਿਲਾਂ ਸਨ। ਇਸ ਲਈ ਕਈ ਵਾਰ ਤੁਸੀਂ ਸਬਤ ਦੇ ਦਿਨ ਮਨੁੱਖ ਦੀ ਸੁੰਨਤ ਕਰਦੇ ਹੋ।
ਯੂਹੰਨਾ 7 : 23 (IRVPA)
ਇਸ ਲਈ ਬਿਵਸਥਾ ਦੀ ਪਾਲਣਾ ਲਈ ਕਿਸੇ ਵੀ ਮਨੁੱਖ ਦੀ ਸੁੰਨਤ, ਸਬਤ ਦੇ ਦਿਨ ਵੀ, ਹੋ ਸਕਦੀ ਹੈ। ਤਾਂ ਫ਼ੇਰ ਤੁਸੀਂ ਗੁੱਸੇ ਕਿਉਂ ਹੁੰਦੇ ਹੋ ਕਿ ਮੈਂ ਮਨੁੱਖ ਦੇ ਪੂਰੇ ਸਰੀਰ ਨੂੰ ਸਬਤ ਦੇ ਦਿਨ ਚੰਗਾ ਕੀਤਾ ਹੈ?
ਯੂਹੰਨਾ 7 : 24 (IRVPA)
ਕਿਸੇ ਚੀਜ਼ ਦੇ ਬਾਹਰੀ ਰੂਪ ਤੋਂ ਨਿਆਂ ਨਾ ਕਰੋ ਬਲਕਿ ਜੋ ਠੀਕ ਹੈ ਉਸ ਦੇ ਅਧਾਰ ਤੇ ਨਿਆਂ ਕਰੋ।”
ਯੂਹੰਨਾ 7 : 25 (IRVPA)
ਕੀ ਯਿਸੂ ਹੀ ਮਸੀਹ ਹੈ? ਕੁਝ ਲੋਕ ਜੋ ਯਰੂਸ਼ਲਮ ਦੇ ਰਹਿਣ ਵਾਲੇ ਸਨ ਉਨ੍ਹਾਂ ਨੇ ਕਿਹਾ, “ਇਹ ਉਹੋ ਮਨੁੱਖ ਨਹੀਂ ਹੈ ਜਿਸ ਨੂੰ ਆਗੂ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।
ਯੂਹੰਨਾ 7 : 26 (IRVPA)
ਪਰ ਉਹ ਖੁੱਲੇ-ਆਮ ਬਚਨ ਬੋਲ ਰਿਹਾ ਹੈ ਅਤੇ ਉਸ ਨੂੰ ਕੋਈ ਬਚਨ ਬੋਲਣ ਤੋਂ ਨਹੀਂ ਰੋਕ ਰਿਹਾ। ਜ਼ਰੂਰ ਹੈ, ਕਿ ਆਗੂਆਂ ਨੇ ਉਸ ਨੂੰ ਮਸੀਹ ਮੰਨ ਲਿਆ ਹੋਵੇ।
ਯੂਹੰਨਾ 7 : 27 (IRVPA)
ਪਰ ਅਸੀਂ ਜਾਣਦੇ ਹਾਂ ਕਿ ਇਹ ਕਿੱਥੋਂ ਆਇਆ ਹੈ ਪਰ ਜਦੋਂ ਅਸਲੀ ਮਸੀਹ ਆਵੇਗਾ ਤਾਂ ਕੋਈ ਨਹੀਂ ਜਾਣੇਗਾ ਕਿ ਉਹ ਕਿੱਥੋਂ ਦਾ ਹੈ?”
ਯੂਹੰਨਾ 7 : 28 (IRVPA)
ਜਦੋਂ ਯਿਸੂ ਹੈਕਲ ਵਿੱਚ ਬਚਨ ਬੋਲ ਰਿਹਾ ਸੀ, ਉਸ ਨੇ ਆਖਿਆ, “ਤੁਸੀਂ ਮੈਨੂੰ ਜਾਣਦੇ ਹੋ ਅਤੇ ਤੁਸੀਂ ਇਹ ਵੀ ਜਾਣਦੇ ਹੋ ਕਿ ਮੈਂ ਕਿੱਥੋਂ ਆਇਆ ਹਾਂ। ਪਰ ਮੈਂ ਇੱਥੇ ਆਪਣੇ ਅਧਿਕਾਰ ਨਾਲ ਨਹੀਂ ਆਇਆ। ਮੈਂ ਉਸ ਵੱਲੋਂ ਭੇਜਿਆ ਗਿਆ ਹਾਂ ਜਿਹੜਾ ਸੱਚਾ ਹੈ। ਪਰ ਤੁਸੀਂ ਉਸ ਨੂੰ ਨਹੀਂ ਜਾਣਦੇ।
ਯੂਹੰਨਾ 7 : 29 (IRVPA)
ਪਰ ਮੈਂ ਉਸ ਨੂੰ ਜਾਣਦਾ ਹਾਂ, ਅਤੇ ਮੈਂ ਉਸ ਵੱਲੋਂ ਆਇਆ ਹਾਂ। ਉਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ।”
ਯੂਹੰਨਾ 7 : 30 (IRVPA)
ਜਦੋਂ ਯਿਸੂ ਨੇ ਇਹ ਆਖਿਆ ਤਾਂ ਉਨ੍ਹਾਂ ਨੇ ਉਸ ਨੂੰ ਫ਼ੜਨ ਦੀ ਕੋਸ਼ਿਸ਼ ਕੀਤੀ ਪਰ ਕੋਈ ਵੀ ਉਸ ਨੂੰ ਫੜ ਨਾ ਸਕਿਆ। ਕਿਉਂਕਿ ਯਿਸੂ ਦੇ ਜਾਨੋਂ ਮਾਰੇ ਜਾਣ ਦਾ ਇਹ ਠੀਕ ਸਮਾਂ ਨਹੀਂ ਸੀ।
ਯੂਹੰਨਾ 7 : 31 (IRVPA)
ਪਰ ਕਈਆਂ ਲੋਕਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਆਖਿਆ, “ਅਸੀਂ ਮਸੀਹ ਦੇ ਆਉਣ ਦੀ ਉਡੀਕ ਕਰ ਰਹੇ ਹਾਂ, ਜਦੋਂ ਉਹ ਆਵੇਗਾ ਤਾਂ ਕੀ ਇਸ ਆਦਮੀ ਤੋਂ ਵੀ ਵਧ ਚਮਤਕਾਰ ਕਰੇਗਾ?”
ਯੂਹੰਨਾ 7 : 32 (IRVPA)
ਯਿਸੂ ਨੂੰ ਫੜਨ ਦੀ ਕੋਸ਼ਿਸ਼ ਜਦੋਂ ਫ਼ਰੀਸੀਆਂ ਨੇ ਯਿਸੂ ਬਾਰੇ ਇਹ ਗੱਲਾਂ ਸੁਣੀਆਂ, ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਕੁਝ ਹੈਕਲ ਦੇ ਪਹਿਰੇਦਾਰਾਂ ਨੂੰ ਉਸ ਨੂੰ ਫੜਨ ਲਈ ਭੇਜਿਆ।
ਯੂਹੰਨਾ 7 : 33 (IRVPA)
ਤਾਂ ਯਿਸੂ ਨੇ ਕਿਹਾ, “ਹਾਂ, ਅਜੇ ਥੋੜ੍ਹਾ ਚਿਰ ਹੋਰ ਮੈਂ ਤੁਹਾਡੇ ਕੋਲ ਰਹਾਂਗਾ, ਫਿਰ ਮੈਂ ਉਸ ਕੋਲ ਵਾਪਸ ਚਲਾ ਜਾਂਵਾਂਗਾ, ਜਿਸ ਨੇ ਮੈਨੂੰ ਭੇਜਿਆ ਹੈ।
ਯੂਹੰਨਾ 7 : 34 (IRVPA)
ਤੁਸੀਂ ਮੈਨੂੰ ਲੱਭੋਗੇ ਪਰ ਲੱਭ ਨਾ ਸਕੋਗੇ ਕਿਉਂਕਿ ਤੁਸੀਂ ਉੱਥੇ ਨਹੀਂ ਪਹੁੰਚ ਸਕਦੇ ਜਿੱਥੇ ਮੈਂ ਹਾਂ।”
ਯੂਹੰਨਾ 7 : 35 (IRVPA)
ਯਹੂਦੀਆਂ ਨੇ ਇੱਕ ਦੂਸਰੇ ਨੂੰ ਆਖਿਆ, “ਇਹ ਭਲਾ ਕਿੱਥੇ ਚਲਾ ਜਾਵੇਗਾ ਜਿੱਥੇ ਕਿ ਅਸੀਂ ਇਸ ਨੂੰ ਲੱਭ ਨਹੀਂ ਸਕਦੇ? ਕੀ ਇਹ ਉਨ੍ਹਾਂ ਯੂਨਾਨੀ ਸ਼ਹਿਰਾਂ ਵਿੱਚ ਜਾਵੇਗਾ, ਜਿੱਥੇ ਸਾਡੇ ਲੋਕ ਰਹਿੰਦੇ ਹਨ? ਕੀ ਉਹ ਉੱਥੇ ਯੂਨਾਨੀਆਂ ਨੂੰ ਬਚਨ ਸੁਨਾਉਣ ਜਾ ਰਿਹਾ ਹੈ?
ਯੂਹੰਨਾ 7 : 36 (IRVPA)
ਇਹ ਆਦਮੀ ਕਹਿੰਦਾ ਹੈ, ਤੁਸੀਂ ਮੈਨੂੰ ਲੱਭੋਗੇ ਪਰ ਮੈਨੂੰ ਲੱਭ ਨਹੀਂ ਸਕੋਗੇ। ਅਤੇ ਤੁਸੀਂ ਉੱਥੇ ਪਹੁੰਚ ਨਹੀਂ ਸਕਦੇ ਜਿੱਥੇ ਮੈਂ ਹਾਂ। ਇਸ ਦਾ ਕੀ ਮਤਲਬ ਹੋਇਆ?”
ਯੂਹੰਨਾ 7 : 37 (IRVPA)
ਜੀਵਨ ਜਲ ਦੇ ਦਰਿਆ ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ।
ਯੂਹੰਨਾ 7 : 38 (IRVPA)
ਇਹ ਪੋਥੀਆਂ ਵਿੱਚ ਲਿਖਿਆ ਹੈ ਜੋ ਮੇਰੇ ਤੇ ਵਿਸ਼ਵਾਸ ਕਰੇਗਾ ਅੰਮ੍ਰਿਤ ਜਲ ਦੇ ਦਰਿਆ ਉਸ ਦੇ ਵਿੱਚੋਂ ਵਗਣਗੇ।”
ਯੂਹੰਨਾ 7 : 39 (IRVPA)
ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਤੇ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸਕਣਗੇ ਕਿਉਂਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂਕਿ ਹਾਲੇ ਯਿਸੂ ਆਪਣੀ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ।
ਯੂਹੰਨਾ 7 : 40 (IRVPA)
ਜੋ ਯਿਸੂ ਆਖ ਰਿਹਾ ਸੀ ਲੋਕਾਂ ਨੇ ਸੁਣਿਆ। ਕੁਝ ਇੱਕ ਨੇ ਕਿਹਾ, “ਸੱਚ-ਮੁੱਚ ਇਹ ਉਹੀ ਨਬੀ ਹੈ।”
ਯੂਹੰਨਾ 7 : 41 (IRVPA)
ਕੁਝ ਹੋਰਾਂ ਨੇ ਆਖਿਆ, “ਉਹ ਮਸੀਹ ਹੈ।” ਕੁਝ ਨੇ ਆਖਿਆ, “ਕੀ, ਮਸੀਹ ਗਲੀਲ ਵਿੱਚ ਆਵੇਗਾ?
ਯੂਹੰਨਾ 7 : 42 (IRVPA)
ਕੀ ਇਹ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੋਇਆ ਹੈ ਕਿ ਮਸੀਹ ਦਾਊਦ ਦੇ ਘਰਾਣੇ ਵਿੱਚੋਂ ਆਵੇਗਾ ਅਤੇ ਬੈਤਲਹਮ, ਦੀ ਨਗਰੀ ਵਿੱਚੋਂ ਆਵੇਗਾ ਜਿੱਥੇ ਦਾਊਦ ਰਹਿੰਦਾ ਸੀ?”
ਯੂਹੰਨਾ 7 : 43 (IRVPA)
ਇਸ ਲਈ ਲੋਕਾਂ ਦੀ ਯਿਸੂ ਬਾਰੇ ਆਪਸ ਵਿੱਚ ਫੁੱਟ ਪੈ ਗਈ ਸੀ।
ਯੂਹੰਨਾ 7 : 44 (IRVPA)
ਕੁਝ ਲੋਕ ਯਿਸੂ ਨੂੰ ਫੜਨਾ ਚਾਹੁੰਦੇ ਸਨ, ਪਰ ਕਿਸੇ ਨੇ ਵੀ ਉਸ ਨੂੰ ਹੱਥ ਨਾ ਪਾਇਆ।
ਯੂਹੰਨਾ 7 : 45 (IRVPA)
ਯਹੂਦੀ ਆਗੂਆਂ ਦਾ ਅਵਿਸ਼ਵਾਸ ਇਸ ਲਈ ਹੈਕਲ ਦੇ ਪਹਿਰੇਦਾਰ ਫ਼ਰੀਸੀਆਂ ਅਤੇ ਮੁੱਖ ਜਾਜਕਾਂ ਕੋਲ ਗਏ ਤਾਂ ਉਨ੍ਹਾਂ ਫ਼ਰੀਸੀਆਂ ਅਤੇ ਜਾਜਕਾਂ ਨੇ ਪਹਿਰੇਦਾਰਾਂ ਨੂੰ ਪੁੱਛਿਆ, “ਤੁਸੀਂ ਯਿਸੂ ਨੂੰ ਫੜ ਕਰਕੇ ਆਪਣੇ ਨਾਲ ਕਿਉਂ ਨਹੀਂ ਲਿਆਂਦਾ?”
ਯੂਹੰਨਾ 7 : 46 (IRVPA)
ਪਹਿਰੇਦਾਰਾਂ ਨੇ ਅੱਗੋਂ ਆਖਿਆ, “ਅਜਿਹੇ ਬਚਨ ਕਦੇ ਕਿਸੇ ਹੋਰ ਮਨੁੱਖ ਨੇ ਨਹੀਂ ਕੀਤੇ।”
ਯੂਹੰਨਾ 7 : 47 (IRVPA)
ਫ਼ੇਰ ਫ਼ਰੀਸੀਆਂ ਨੇ ਆਖਿਆ, “ਕੀ ਇਸ ਦਾ ਮਤਲਬ ਇਹ ਹੈ ਕਿ ਉਸ ਨੇ ਤੁਹਾਨੂੰ ਵੀ ਮੂਰਖ ਬਣਾਇਆ ਹੈ?
ਯੂਹੰਨਾ 7 : 48 (IRVPA)
ਕੀ ਕਿਸੇ ਵੀ ਆਗੂ ਜਾਂ ਫ਼ਰੀਸੀ ਨੇ ਉਸ ਤੇ ਵਿਸ਼ਵਾਸ ਕੀਤਾ ਹੈ? ਨਹੀਂ!
ਯੂਹੰਨਾ 7 : 49 (IRVPA)
ਪਰ ਇਹ ਲੋਕ, ਜਿਨ੍ਹਾਂ ਨੂੰ ਬਿਵਸਥਾ ਦਾ ਨਹੀਂ ਪਤਾ, ਪਰਮੇਸ਼ੁਰ ਵਲੋਂ ਸਰਾਪੀ ਹਨ।
ਯੂਹੰਨਾ 7 : 50 (IRVPA)
ਪਰ ਨਿਕੋਦਿਮੁਸ, ਜਿਸ ਨੇ ਪਹਿਲਾਂ ਹੀ ਯਿਸੂ ਨਾਲ ਮੁਲਾਕਾਤ ਕੀਤੀ ਸੀ, ਉਨ੍ਹਾਂ ਵਿੱਚੋਂ ਇੱਕ ਸੀ।
ਯੂਹੰਨਾ 7 : 51 (IRVPA)
ਕੀ ਸਾਡੀ ਬਿਵਸਥਾ ਕਿਸੇ ਨੂੰ ਉਸ ਦੀ ਸੁਣੇ ਅਤੇ ਜਾਣੇ ਬਿਨ੍ਹਾਂ ਦੋਸ਼ੀ ਠਹਿਰਾਉਂਦੀ ਹੈ ਕਿ ਉਸ ਨੇ ਕੀ ਕੀਤਾ ਹੈ?”
ਯੂਹੰਨਾ 7 : 52 (IRVPA)
ਯਹੂਦੀ ਆਗੂਆਂ ਨੇ ਆਖਿਆ, “ਕੀ ਤੂੰ ਵੀ ਗਲੀਲ ਤੋਂ ਹੈ?
ਯੂਹੰਨਾ 7 : 53 (IRVPA)
ਪੋਥੀਆਂ ਪੜ੍ਹੋ ਫ਼ਿਰ ਤੁਸੀਂ ਜਾਣੋਗੇ ਕਿ ਕੋਈ ਨਬੀ ਗਲੀਲ ਤੋਂ ਨਹੀਂ ਆਉਂਦਾ,” ਸਾਰੇ ਯਹੂਦੀ ਆਗੂ ਉੱਥੋਂ ਆਪਣੇ-ਆਪਣੇ ਘਰ ਚਲੇ ਗਏ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50
51
52
53