ਯਸ਼ਵਾ 21 : 1 (IRVPA)
ਲੇਵੀਆਂ ਨੂੰ ਨਗਰ ਦੇਣਾ ਤਦ ਲੇਵੀਆਂ ਦੇ ਘਰਾਣਿਆਂ ਦੇ ਪ੍ਰਧਾਨ ਅਲਆਜ਼ਾਰ ਜਾਜਕ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਸਰਾਏਲੀਆਂ ਦੇ ਗੋਤਾਂ ਦੇ ਸਰਦਾਰਾਂ ਕੋਲ ਆਏ।
ਯਸ਼ਵਾ 21 : 2 (IRVPA)
ਉਹਨਾਂ ਨੇ ਉਹਨਾਂ ਨਾਲ ਸ਼ੀਲੋਹ ਵਿੱਚ ਕਨਾਨ ਦੇ ਦੇਸ ਵਿੱਚ ਗੱਲ ਕੀਤੀ ਕਿ ਯਹੋਵਾਹ ਨੇ ਮੂਸਾ ਦੇ ਰਾਹੀਂ ਹੁਕਮ ਦਿੱਤਾ ਸੀ ਕਿ ਸਾਨੂੰ ਵੱਸਣ ਲਈ ਸ਼ਹਿਰ ਅਤੇ ਉਹਨਾਂ ਦੀਆਂ ਸ਼ਾਮਲਾਟ ਸਾਡੇ ਡੰਗਰਾਂ ਲਈ ਦਿੱਤੀਆਂ ਜਾਣ।
ਯਸ਼ਵਾ 21 : 3 (IRVPA)
ਇਸਰਾਏਲੀਆਂ ਨੇ ਲੇਵੀਆਂ ਨੂੰ ਆਪਣੀ ਮਿਲਖ਼ ਵਿੱਚੋਂ ਯਹੋਵਾਹ ਦੇ ਹੁਕਮ ਅਨੁਸਾਰ ਇਹ ਸ਼ਹਿਰ ਅਤੇ ਉਹਨਾਂ ਦੀਆਂ ਸ਼ਾਮਲਾਟਾਂ ਦਿੱਤੀਆਂ।
ਯਸ਼ਵਾ 21 : 4 (IRVPA)
ਯਸ਼ਵਾ 21 : 5 (IRVPA)
ਕਹਾਥੀਆਂ ਦੇ ਘਰਾਣਿਆਂ ਦਾ ਭਾਗ ਨਿੱਕਲਿਆ ਅਤੇ ਹਾਰੂਨ ਜਾਜਕ ਦੇ ਪੁੱਤਰਾਂ ਲਈ ਜਿਹੜੇ ਲੇਵੀ ਸਨ ਯਹੂਦਾਹ ਦੇ ਗੋਤ ਵਿੱਚੋਂ ਅਤੇ ਸ਼ਿਮਓਨੀਆਂ ਦੇ ਗੋਤ ਵਿੱਚੋਂ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਗੁਣੇ ਨਾਲ ਤੇਰ੍ਹਾਂ ਸ਼ਹਿਰ ਮਿਲੇ।
ਯਸ਼ਵਾ 21 : 6 (IRVPA)
ਬਾਕੀ ਕਹਾਥੀਆਂ ਲਈ ਇਫ਼ਰਾਈਮ ਦੇ ਗੋਤ ਦੇ ਘਰਾਣਿਆਂ ਵਿੱਚੋਂ ਅਤੇ ਦਾਨ ਦੇ ਗੋਤ ਵਿੱਚੋਂ ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਗੁਣੇ ਨਾਲ ਦਸ ਸ਼ਹਿਰ ਮਿਲੇ।
ਯਸ਼ਵਾ 21 : 7 (IRVPA)
ਗੇਰਸ਼ੋਨੀਆਂ ਲਈ ਯਿੱਸਾਕਾਰ ਦੇ ਗੋਤ ਦੇ ਘਰਾਣਿਆਂ ਵਿੱਚੋਂ ਅਤੇ ਆਸ਼ੇਰ ਦੇ ਗੋਤ ਵਿੱਚੋਂ ਅਤੇ ਨਫ਼ਤਾਲੀ ਦੇ ਗੋਤ ਵਿੱਚੋਂ ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਬਾਸ਼ਾਨ ਵਿੱਚ ਗੁਣੇ ਨਾਲ ਤੇਰ੍ਹਾਂ ਸ਼ਹਿਰ ਮਿਲੇ।
ਯਸ਼ਵਾ 21 : 8 (IRVPA)
ਮਰਾਰੀਆਂ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ ਰਊਬੇਨ ਦੇ ਗੋਤ ਵਿੱਚੋਂ ਅਤੇ ਗਾਦ ਦੇ ਗੋਤ ਵਿੱਚੋਂ ਅਤੇ ਜ਼ਬੂਲੁਨ ਦੇ ਗੋਤ ਵਿੱਚੋਂ ਬਾਰਾਂ ਸ਼ਹਿਰ ਮਿਲੇ। ਸੋ ਇਸਰਾਏਲੀਆਂ ਨੇ ਲੇਵੀਆਂ ਨੂੰ ਇਹ ਸ਼ਹਿਰ ਅਤੇ ਉਹਨਾਂ ਦੀਆਂ ਸ਼ਾਮਲਾਟ ਗੁਣੇ ਨਾਲ ਦਿੱਤੀਆਂ ਜਿਵੇਂ ਯਹੋਵਾਹ ਨੇ ਮੂਸਾ ਦੇ ਰਾਹੀਂ ਹੁਕਮ ਦਿੱਤਾ ਸੀ।
ਯਸ਼ਵਾ 21 : 9 (IRVPA)
ਅਤੇ ਉਹਨਾਂ ਨੇ ਯਹੂਦੀਆਂ ਦੇ ਗੋਤ ਵਿੱਚੋਂ ਅਤੇ ਸ਼ਿਮਓਨੀਆਂ ਦੇ ਗੋਤ ਵਿੱਚੋਂ ਇਹ ਸ਼ਹਿਰ ਦਿੱਤੇ ਜਿਨ੍ਹਾਂ ਦੇ ਨਾਮ ਦੱਸੇ ਗਏ।
ਯਸ਼ਵਾ 21 : 10 (IRVPA)
ਅਤੇ ਉਹ ਹਾਰੂਨ ਦੀ ਅੰਸ ਲਈ ਸਨ ਜੋ ਕਹਾਥੀਆਂ ਦੇ ਘਰਾਣਿਆਂ ਤੋਂ ਅਤੇ ਲੇਵੀਆਂ ਤੋਂ ਸਨ ਕਿਉਂ ਜੋ ਪਹਿਲਾ ਭਾਗ ਉਹਨਾਂ ਦਾ ਹੋਇਆ।
ਯਸ਼ਵਾ 21 : 11 (IRVPA)
ਉਸ ਤੋਂ ਬਾਅਦ ਉਹਨਾਂ ਨੇ ਉਹਨਾਂ ਨੂੰ ਕਿਰਯਥ-ਅਰਬਾ ਜਿਹੜਾ ਅਨਾਕ ਦਾ ਪਿਤਾ ਹੈ ਅਤੇ ਯਹੂਦਾਹ ਦੇ ਪਰਬਤ ਵਿੱਚ ਹਬਰੋਨ ਵੀ ਹੈ ਅਤੇ ਉਹ ਦੇ ਆਲੇ-ਦੁਆਲੇ ਦੀ ਸ਼ਾਮਲਾਟ ਦਿੱਤੀ।
ਯਸ਼ਵਾ 21 : 12 (IRVPA)
ਪਰ ਸ਼ਹਿਰ ਦੀਆਂ ਪੈਲੀਆਂ ਅਤੇ ਉਸ ਦੇ ਪਿੰਡ ਉਹਨਾਂ ਨੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਜਗੀਰ ਵਿੱਚ ਦਿੱਤੇ।
ਯਸ਼ਵਾ 21 : 13 (IRVPA)
ਅਤੇ ਹਾਰੂਨ ਜਾਜਕ ਦੀ ਅੰਸ ਨੂੰ ਉਹਨਾਂ ਨੇ ਹਬਰੋਨ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਟ ਸਣੇ ਦਿੱਤਾ ਨਾਲੇ ਲਿਬਨਾਹ ਉਹ ਦੀ ਸ਼ਾਮਲਾਟ ਸਣੇ।
ਯਸ਼ਵਾ 21 : 14 (IRVPA)
ਅਤੇ ਯੱਤੀਰ ਉਹ ਦੀ ਸ਼ਾਮਲਾਟ ਸਣੇ ਅਤੇ ਅਸ਼ਤਮੋਆ ਉਹ ਦੀ ਸ਼ਾਮਲਾਟ ਸਣੇ।
ਯਸ਼ਵਾ 21 : 15 (IRVPA)
ਅਤੇ ਹੋਲੋਨ ਉਹ ਦੀ ਸ਼ਾਮਲਾਟ ਸਣੇ ਅਤੇ ਦਬੀਰ ਉਹ ਦੀ ਸ਼ਾਮਲਾਟ ਸਣੇ।
ਯਸ਼ਵਾ 21 : 16 (IRVPA)
ਅਤੇ ਆਇਨ ਉਹ ਦੀ ਸ਼ਾਮਲਾਟ ਸਣੇ ਅਤੇ ਯੁੱਤਾਹ ਉਹ ਦੀ ਸ਼ਾਮਲਾਟ ਸਣੇ ਅਤੇ ਬੈਤ ਸ਼ਮਸ਼ ਉਹ ਦੀ ਸ਼ਾਮਲਾਟ ਸਣੇ ਅਰਥਾਤ ਨੌ ਸ਼ਹਿਰ ਇਨ੍ਹਾਂ ਦੋਹਾਂ ਗੋਤਾਂ ਵਿੱਚੋਂ
ਯਸ਼ਵਾ 21 : 17 (IRVPA)
ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਗਿਬਓਨ ਉਹ ਦੀ ਸ਼ਾਮਲਾਟ ਸਣੇ ਅਤੇ ਗਬਾ ਉਹ ਦੀ ਸ਼ਾਮਲਾਟ ਸਣੇ।
ਯਸ਼ਵਾ 21 : 18 (IRVPA)
ਅਨਾਥੋਥ ਉਹ ਦੀ ਸ਼ਾਮਲਾਟ ਸਣੇ ਅਤੇ ਅਲਮੋਨ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ।
ਯਸ਼ਵਾ 21 : 19 (IRVPA)
ਸੋ ਹਾਰੂਨ ਦੀ ਅੰਸ ਦੇ ਜਿਹੜੇ ਜਾਜਕ ਸਨ ਸਾਰੇ ਸ਼ਹਿਰ ਤੇਰ੍ਹਾਂ ਸ਼ਹਿਰ ਉਹਨਾਂ ਦੀਆਂ ਸ਼ਾਮਲਾਟ ਨਾਲ ਸਨ।
ਯਸ਼ਵਾ 21 : 20 (IRVPA)
ਕਹਾਥੀਆਂ ਦੇ ਘਰਾਣਿਆਂ ਲਈ ਜਿਹੜੇ ਲੇਵੀ ਸਨ ਅਰਥਾਤ ਬਾਕੀ ਕਹਾਥੀਆਂ ਲਈ ਉਹਨਾਂ ਦੇ ਗੁਣੇ ਦੇ ਸ਼ਹਿਰ ਇਫ਼ਰਾਈਮ ਦੇ ਗੋਤ ਵਿੱਚੋਂ ਸਨ।
ਯਸ਼ਵਾ 21 : 21 (IRVPA)
ਉਹਨਾਂ ਨੇ ਉਹਨਾਂ ਨੂੰ ਸ਼ਕਮ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਟ ਸਣੇ ਇਫ਼ਰਾਈਮ ਦੇ ਪਰਬਤ ਵਿੱਚ ਦਿੱਤਾ ਅਤੇ ਗਜ਼ਰ ਉਹ ਦੀ ਸ਼ਾਮਲਾਟ ਸਣੇ।
ਯਸ਼ਵਾ 21 : 22 (IRVPA)
ਅਤੇ ਕਿਬਸੈਮ ਉਹ ਦੀ ਸ਼ਾਮਲਾਟ ਸਣੇ ਅਤੇ ਬੈਤ-ਹੋਰੋਨ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ।
ਯਸ਼ਵਾ 21 : 23 (IRVPA)
ਅਤੇ ਦਾਨ ਦੇ ਗੋਤ ਵਿੱਚੋਂ ਅਲਤਕੇਹ ਉਹ ਦੀ ਸ਼ਾਮਲਾਟ ਸਣੇ, ਗਿਬਥੋਨ ਉਹ ਦੀ ਸ਼ਾਮਲਾਟ ਸਣੇ,
ਯਸ਼ਵਾ 21 : 24 (IRVPA)
ਅੱਯਾਲੋਨ ਉਹ ਦੀ ਸ਼ਾਮਲਾਟ ਸਣੇ ਅਤੇ ਗਥ-ਰਿੰਮੋਨ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ।
ਯਸ਼ਵਾ 21 : 25 (IRVPA)
ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਤਆਨਾਕ ਉਹ ਦੀ ਸ਼ਾਮਲਾਟ ਸਣੇ ਅਤੇ ਗਥ-ਰਿੰਮੋਨ ਉਹ ਦੀ ਸ਼ਾਮਲਾਟ ਸਣੇ ਅਰਥਾਤ ਦੋ ਸ਼ਹਿਰ।
ਯਸ਼ਵਾ 21 : 26 (IRVPA)
ਬਾਕੀ ਕਹਾਥੀਆਂ ਦੇ ਘਰਾਣਿਆਂ ਲਈ ਸਾਰੇ ਸ਼ਹਿਰ ਦਸ ਉਹਨਾਂ ਦੀਆਂ ਸ਼ਾਮਲਾਟ ਨਾਲ ਸਨ।
ਯਸ਼ਵਾ 21 : 27 (IRVPA)
ਗੇਰਸ਼ੋਨੀਆਂ ਲਈ ਜਿਹੜੇ ਲੇਵੀ ਦੇ ਘਰਾਣਿਆਂ ਵਿੱਚੋਂ ਸਨ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਅਰਥਾਤ ਰਊਬੇਨੀਆਂ ਦਾ ਬਸਰ ਸ਼ਹਿਰ ਜੋ ਉਜਾੜ ਵਿੱਚ ਉੱਚੇ ਮੈਦਾਨ ਦੇ ਦੇਸ਼ ਵਿੱਚ ਹੈ ਅਤੇ ਗਾਦੀਆਂ ਲਈ ਗਿਲਆਦ ਵਿੱਚ ਰਾਮੋਥ ਅਤੇ ਮਨੱਸ਼ੀਆਂ ਲਈ ਬਾਸ਼ਾਨ ਵਿੱਚ ਗੋਲਾਨ ਬਾਸ਼ਾਨ ਵਿੱਚ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਟ ਸਣੇ ਅਤੇ ਬਅਸ਼ਤਰਾਹ ਉਹ ਦੀ ਸ਼ਾਮਲਾਟ ਸਣੇ ਅਰਥਾਤ ਦੋ ਸ਼ਹਿਰ।
ਯਸ਼ਵਾ 21 : 28 (IRVPA)
ਯਿੱਸਾਕਾਰ ਦੇ ਗੋਤ ਵਿੱਚੋਂ ਕਿਸ਼ਯੋਨ ਉਹ ਦੀ ਸ਼ਾਮਲਾਟ ਸਣੇ, ਦਾਬਰਥ ਉਹ ਦੀ ਸ਼ਾਮਲਾਟ ਸਣੇ,
ਯਸ਼ਵਾ 21 : 29 (IRVPA)
ਯਰਮੂਥ ਉਹ ਦੀ ਸ਼ਾਮਲਾਟ ਸਣੇ ਅਤੇ ਏਨ-ਗਨੀਮ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ।
ਯਸ਼ਵਾ 21 : 30 (IRVPA)
ਅਤੇ ਆਸ਼ੇਰ ਦੇ ਗੋਤ ਵਿੱਚੋਂ ਮਿਸ਼ਾਲ ਉਹ ਦੀ ਸ਼ਾਮਲਾਟ ਸਣੇ, ਅਬਦੋਨ ਉਹ ਦੀ ਸ਼ਾਮਲਾਟ ਸਣੇ,
ਯਸ਼ਵਾ 21 : 31 (IRVPA)
ਹਲਕਾਥ ਉਹ ਦੀ ਸ਼ਾਮਲਾਟ ਸਣੇ ਅਤੇ ਰਹੋਬ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ।
ਯਸ਼ਵਾ 21 : 32 (IRVPA)
ਅਤੇ ਨਫ਼ਤਾਲੀ ਦੇ ਗੋਤ ਵਿੱਚੋਂ ਕਾਦੇਸ਼ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਗਲੀਲ ਵਿੱਚ ਉਹ ਦੀ ਸ਼ਾਮਲਾਟ ਸਣੇ ਅਤੇ ਹੱਮੋਥ ਦੋਰ ਉਹ ਦੀ ਸ਼ਾਮਲਾਟ ਸਣੇ ਅਤੇ ਕਰਤਾਨ ਉਹ ਦੀ ਸ਼ਾਮਲਾਟ ਸਣੇ ਅਰਥਾਤ ਤਿੰਨ ਸ਼ਹਿਰ।
ਯਸ਼ਵਾ 21 : 33 (IRVPA)
ਗੇਰਸ਼ੋਨੀਆਂ ਦੇ ਸਾਰੇ ਸ਼ਹਿਰ ਉਹਨਾਂ ਦੇ ਘਰਾਣਿਆਂ ਅਨੁਸਾਰ ਤੇਰ੍ਹਾਂ ਸ਼ਹਿਰ ਉਹਨਾਂ ਦੀਆਂ ਸ਼ਾਮਲਾਟ ਨਾਲ ਸਨ।
ਯਸ਼ਵਾ 21 : 34 (IRVPA)
ਮਰਾਰੀਆਂ ਦੇ ਘਰਾਣਿਆਂ ਲਈ ਜਿਹੜੇ ਬਾਕੀ ਦੇ ਲੇਵੀ ਸਨ ਜ਼ਬੂਲੁਨ ਦੇ ਗੋਤ ਵਿੱਚੋਂ ਯਾਕਨੁਆਮ ਉਹ ਦੀ ਸ਼ਾਮਲਾਟ ਸਣੇ, ਕਰਤਾਹ ਉਹ ਦੀ ਸ਼ਾਮਲਾਟ ਸਣੇ,
ਯਸ਼ਵਾ 21 : 35 (IRVPA)
ਦਿਮਨਾਹ ਉਹ ਦੀ ਸ਼ਾਮਲਾਟ ਸਣੇ ਅਤੇ ਨਹਲਾਲ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ
ਯਸ਼ਵਾ 21 : 36 (IRVPA)
ਅਤੇ ਰਊਬੇਨ ਦੇ ਗੋਤ ਵਿੱਚੋਂ ਬਸਰ ਉਹ ਦੀ ਸ਼ਾਮਲਾਟ ਸਣੇ ਅਤੇ ਯਹਾਸ ਉਹ ਦੀ ਸ਼ਾਮਲਾਟ ਸਣੇ
ਯਸ਼ਵਾ 21 : 37 (IRVPA)
ਕਦੇਮੋਥ ਉਹ ਦੀ ਸ਼ਾਮਲਾਟ ਸਣੇ ਅਤੇ ਮੇਫ਼ਾਅਥ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ
ਯਸ਼ਵਾ 21 : 38 (IRVPA)
ਅਤੇ ਗਾਦ ਦੀ ਗੋਤ ਵਿੱਚੋਂ ਰਾਮੋਥ ਗਿਲਆਦ ਵਿੱਚ ਜਿਹੜਾ ਖੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਟ ਸਣੇ, ਅਤੇ ਮਹਨਇਮ ਉਹ ਦੀ ਸ਼ਾਮਲਾਟ ਸਣੇ,
ਯਸ਼ਵਾ 21 : 39 (IRVPA)
ਹਸ਼ਬੋਨ ਉਹ ਦੀ ਸ਼ਾਮਲਾਟ ਸਣੇ ਅਤੇ ਯਾਜ਼ੇਰ ਉਹ ਦੀ ਸ਼ਾਮਲਾਟ ਸਣੇ ਅਰਥਾਤ ਸਾਰੇ ਸ਼ਹਿਰ ਚਾਰ ਸਨ
ਯਸ਼ਵਾ 21 : 40 (IRVPA)
ਇਹ ਸਾਰੇ ਸ਼ਹਿਰ ਮਰਾਰੀਆਂ ਦੇ ਉਹਨਾਂ ਦੇ ਘਰਾਣਿਆਂ ਅਨੁਸਾਰ ਸਨ ਜਿਹੜੇ ਲੇਵੀਆਂ ਦੇ ਬਾਕੀ ਘਰਾਣਿਆਂ ਵਿੱਚੋਂ ਸਨ ਅਤੇ ਉਹਨਾਂ ਦੇ ਗੁਣੇ ਦੇ ਬਾਰਾਂ ਸ਼ਹਿਰ ਸਨ।
ਯਸ਼ਵਾ 21 : 41 (IRVPA)
ਲੇਵੀਆਂ ਦੇ ਸਾਰੇ ਸ਼ਹਿਰ ਜਿਹੜੇ ਇਸਰਾਏਲੀਆਂ ਦੀ ਮਿਲਖ਼ ਵਿੱਚ ਸਨ ਅਠੱਤਾਲੀ ਸ਼ਹਿਰ ਉਹਨਾਂ ਦੀਆਂ ਸ਼ਾਮਲਾਟ ਨਾਲ ਸਨ।
ਯਸ਼ਵਾ 21 : 42 (IRVPA)
ਇਨ੍ਹਾਂ ਸਾਰੇ ਸ਼ਹਿਰਾਂ ਵਿੱਚੋਂ ਹਰ ਇੱਕ ਸ਼ਹਿਰ ਦੀ ਸ਼ਾਮਲਾਟ ਆਲੇ-ਦੁਆਲੇ ਹੁੰਦੀ ਸੀ ਇਉਂ ਇਨ੍ਹਾਂ ਸਾਰੇ ਸ਼ਹਿਰਾਂ ਨਾਲ ਵੀ ਸੀ।
ਯਸ਼ਵਾ 21 : 43 (IRVPA)
ਇਸਰਾਏਲੀਆਂ ਦਾ ਕਨਾਨ ਦੇਸ ਉੱਤੇ ਪੂਰਨ ਅਧਿਕਾਰ ਸੋ ਯਹੋਵਾਹ ਨੇ ਇਸਰਾਏਲ ਨੂੰ ਉਹ ਸਾਰਾ ਦੇਸ ਦਿੱਤਾ ਜਿਹ ਦੇ ਦੇਣ ਦੀ ਸਹੁੰ ਉਹਨਾਂ ਦੇ ਪੁਰਖਿਆਂ ਨਾਲ ਖਾਧੀ ਸੀ ਅਤੇ ਉਹਨਾਂ ਨੇ ਉਸ ਉੱਤੇ ਕਬਜ਼ਾ ਕੀਤਾ ਅਤੇ ਉਸ ਵਿੱਚ ਵਾਸ ਕੀਤਾ।
ਯਸ਼ਵਾ 21 : 44 (IRVPA)
ਯਹੋਵਾਹ ਨੇ ਉਹਨਾਂ ਨੂੰ ਸਭ ਤਰ੍ਹਾਂ ਦਾ ਸੁੱਖ ਦਿੱਤਾ ਜਿਵੇਂ ਉਸ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਉਹਨਾਂ ਦੇ ਵੈਰੀਆਂ ਵਿੱਚੋਂ ਕੋਈ ਮਨੁੱਖ ਉਹਨਾਂ ਦੇ ਅੱਗੇ ਨਾ ਖੜ੍ਹਾ ਰਿਹਾ। ਯਹੋਵਾਹ ਨੇ ਉਹਨਾਂ ਦੇ ਸਾਰੇ ਵੈਰੀਆਂ ਨੂੰ ਉਹਨਾਂ ਦੇ ਹੱਥ ਵਿੱਚ ਦੇ ਦਿੱਤਾ।
ਯਸ਼ਵਾ 21 : 45 (IRVPA)
ਉਹਨਾਂ ਸਾਰਿਆਂ ਚੰਗਿਆਂ ਬਚਨਾਂ ਵਿੱਚੋਂ ਜਿਹੜੇ ਯਹੋਵਾਹ ਨੇ ਇਸਰਾਏਲ ਦੇ ਘਰਾਣੇ ਨਾਲ ਕੀਤੇ ਇੱਕ ਬਚਨ ਵੀ ਰਹਿ ਨਾ ਗਿਆ, ਸਾਰੇ ਪੂਰੇ ਹੋਏ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45