ਕਜ਼ਾૃ 10 : 1 (IRVPA)
ਤੋਲਾ ਦਾ ਚਰਿੱਤਰ ਅਬੀਮਲਕ ਦੇ ਬਾਅਦ ਯਿੱਸਾਕਾਰ ਦੇ ਗੋਤ ਵਿੱਚੋਂ ਤੋਲਾ ਨਾਮਕ ਇੱਕ ਪੁਰਖ, ਜੋ ਦੋਦੋ ਦਾ ਪੋਤਰਾ ਅਤੇ ਪੁਆਹ ਦਾ ਪੁੱਤਰ ਸੀ ਇਸਰਾਏਲ ਦੇ ਬਚਾਉ ਲਈ ਉੱਠਿਆ, ਅਤੇ ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਦੇ ਸ਼ਾਮੀਰ ਨਗਰ ਵਿੱਚ ਰਹਿੰਦਾ ਸੀ।
ਕਜ਼ਾૃ 10 : 2 (IRVPA)
ਉਹ ਤੇਈ ਸਾਲ ਤੱਕ ਇਸਰਾਏਲ ਦਾ ਨਿਆਂ ਕਰਦਾ ਰਿਹਾ। ਫਿਰ ਉਹ ਮਰ ਗਿਆ ਅਤੇ ਸ਼ਾਮੀਰ ਵਿੱਚ ਦੱਬਿਆ ਗਿਆ।
ਕਜ਼ਾૃ 10 : 3 (IRVPA)
ਯਾਈਰ ਦਾ ਚਰਿੱਤਰ ਉਸ ਦੇ ਬਾਅਦ ਗਿਲਆਦੀ ਯਾਈਰ ਉੱਠਿਆ ਅਤੇ ਉਸ ਨੇ ਬਾਈ ਸਾਲ ਤੱਕ ਇਸਰਾਏਲ ਦਾ ਨਿਆਂ ਕੀਤਾ।
ਕਜ਼ਾૃ 10 : 4 (IRVPA)
ਉਸ ਦੇ ਤੀਹ ਪੁੱਤਰ ਸਨ, ਜੋ ਗਧੀਆਂ ਦੇ ਤੀਹ ਬੱਚਿਆਂ ਉੱਤੇ ਸਵਾਰ ਹੁੰਦੇ ਸਨ, ਅਤੇ ਉਨ੍ਹਾਂ ਦੇ ਤੀਹ ਨਗਰ ਵੀ ਸਨ, ਜੋ ਗਿਲਆਦ ਦੇਸ਼ ਵਿੱਚ ਹਨ ਅਤੇ ਜਿਨ੍ਹਾਂ ਦੇ ਨਾਮ ਤੇ ਅੱਜ ਦੇ ਦਿਨ ਤੱਕ ਯਾਈਰ ਦੀਆਂ ਬਸਤੀਆਂ ਹਨ।
ਕਜ਼ਾૃ 10 : 5 (IRVPA)
ਤਦ ਯਾਈਰ ਮਰ ਗਿਆ ਅਤੇ ਕਾਮੋਨ ਵਿੱਚ ਦੱਬਿਆ ਗਿਆ।
ਕਜ਼ਾૃ 10 : 6 (IRVPA)
ਯਿਫ਼ਤਾਹ ਦਾ ਚਰਿੱਤਰ ਤਦ ਇਸਰਾਏਲੀਆਂ ਨੇ ਫਿਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਉਹ ਬਆਲਾਂ ਅਤੇ ਅਸ਼ਤਾਰੋਥਾਂ ਅਤੇ ਅਰਾਮ, ਸੀਦੋਨ, ਮੋਆਬ, ਅੰਮੋਨੀਆਂ, ਅਤੇ ਫ਼ਲਿਸਤੀਆਂ ਦੇ ਦੇਵਤਿਆਂ ਦੀ ਪੂਜਾ ਕਰਨ ਲੱਗੇ, ਅਤੇ ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ ਅਤੇ ਉਸ ਦੀ ਉਸਤਤ ਨਾ ਕੀਤੀ।
ਕਜ਼ਾૃ 10 : 7 (IRVPA)
ਤਦ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਸ ਨੇ ਉਨ੍ਹਾਂ ਨੂੰ ਫ਼ਲਿਸਤੀਆਂ ਅਤੇ ਅੰਮੋਨੀਆਂ ਦੇ ਹੱਥ ਵਿੱਚ ਕਰ ਦਿੱਤਾ।
ਕਜ਼ਾૃ 10 : 8 (IRVPA)
ਉਨ੍ਹਾਂ ਨੇ ਉਸੇ ਸਾਲ ਇਸਰਾਏਲੀਆਂ ਨੂੰ ਦੁੱਖ ਦਿੱਤਾ ਸਗੋਂ ਸਾਰੇ ਇਸਰਾਏਲੀਆਂ ਨੂੰ ਜੋ ਯਰਦਨ ਪਾਰ ਅਮੋਰੀਆਂ ਦੇ ਦੇਸ਼ ਗਿਲਆਦ ਵਿੱਚ ਰਹਿੰਦੇ ਸਨ, ਅਠਾਰਾਂ ਸਾਲ ਤੱਕ ਬਹੁਤ ਦੁੱਖ ਦਿੰਦੇ ਰਹੇ।
ਕਜ਼ਾૃ 10 : 9 (IRVPA)
ਅਤੇ ਅੰਮੋਨੀਆਂ ਨੇ ਯਰਦਨ ਦੇ ਪਾਰ ਲੰਘ ਕੇ ਯਹੂਦਾਹ ਅਤੇ ਬਿਨਯਾਮੀਨ ਅਤੇ ਇਫ਼ਰਾਈਮ ਦੇ ਗੋਤਾਂ ਨਾਲ ਅਜਿਹੀ ਲੜਾਈ ਕੀਤੀ ਕਿ ਇਸਰਾਏਲੀ ਬਹੁਤ ਹੀ ਮੁਸੀਬਤ ਵਿੱਚ ਪੈ ਗਏ।
ਕਜ਼ਾૃ 10 : 10 (IRVPA)
ਤਦ ਇਸਰਾਏਲੀਆਂ ਨੇ ਯਹੋਵਾਹ ਅੱਗੇ ਚਿੱਲਾ ਕੇ ਕਿਹਾ, “ਅਸੀਂ ਤੇਰੇ ਵਿਰੁੱਧ ਵੱਡਾ ਪਾਪ ਕੀਤਾ ਜੋ ਆਪਣੇ ਪਰਮੇਸ਼ੁਰ ਨੂੰ ਛੱਡ ਕੇ ਬਆਲਾਂ ਦੀ ਪੂਜਾ ਕੀਤੀ!”
ਕਜ਼ਾૃ 10 : 11 (IRVPA)
ਯਹੋਵਾਹ ਨੇ ਇਸਰਾਏਲੀਆਂ ਨੂੰ ਕਿਹਾ, “ਕੀ ਮੈਂ ਤੁਹਾਨੂੰ ਮਿਸਰੀਆਂ, ਅਮੋਰੀਆਂ, ਅੰਮੋਨੀਆਂ ਅਤੇ ਫ਼ਲਿਸਤੀਆਂ ਦੇ ਹੱਥੋਂ ਨਹੀਂ ਛੁਡਾਇਆ?
ਕਜ਼ਾૃ 10 : 12 (IRVPA)
ਫਿਰ ਜਦ ਸੀਦੋਨੀਆਂ, ਅਮਾਲੇਕੀਆਂ ਅਤੇ ਮਾਓਨੀਆਂ ਨੇ ਵੀ ਤੁਹਾਨੂੰ ਸਤਾਇਆ ਅਤੇ ਤੁਸੀਂ ਮੇਰੇ ਅੱਗੇ ਦੁਹਾਈ ਦਿੱਤੀ, ਤਦ ਕੀ ਮੈਂ ਉਨ੍ਹਾਂ ਦੇ ਹੱਥਾਂ ਤੋਂ ਵੀ ਤੁਹਾਨੂੰ ਨਹੀਂ ਛੁਡਾਇਆ?
ਕਜ਼ਾૃ 10 : 13 (IRVPA)
ਫਿਰ ਵੀ ਤੁਸੀਂ ਮੈਨੂੰ ਛੱਡ ਕੇ ਪਰਾਏ ਦੇਵਤਿਆਂ ਦੀ ਪੂਜਾ ਕੀਤੀ, ਇਸ ਲਈ ਹੁਣ ਮੈਂ ਤੁਹਾਡਾ ਹੋਰ ਛੁਟਕਾਰਾ ਨਹੀਂ ਕਰਾਂਗਾ।
ਕਜ਼ਾૃ 10 : 14 (IRVPA)
ਤੁਸੀਂ ਜਾਓ ਅਤੇ ਉਨ੍ਹਾਂ ਦੇਵਤਿਆਂ ਦੇ ਅੱਗੇ ਦੁਹਾਈ ਦਿਉ ਜਿਨ੍ਹਾਂ ਨੂੰ ਤੁਸੀਂ ਮੰਨ ਲਿਆ ਹੈ, ਤਾਂ ਜੋ ਉਹ ਹੀ ਤੁਹਾਨੂੰ ਤੁਹਾਡੀ ਮੁਸੀਬਤ ਦੇ ਸਮੇਂ ਛੁਡਾਉਣ!”
ਕਜ਼ਾૃ 10 : 15 (IRVPA)
ਫੇਰ ਇਸਰਾਏਲੀਆਂ ਨੇ ਯਹੋਵਾਹ ਨੂੰ ਕਿਹਾ, “ਅਸੀਂ ਪਾਪ ਕੀਤਾ ਹੈ, ਇਸ ਲਈ ਜੋ ਕੁਝ ਤੇਰੀ ਨਜ਼ਰ ਵਿੱਚ ਚੰਗਾ ਹੈ, ਉਹ ਹੀ ਸਾਡੇ ਨਾਲ ਕਰ, ਪਰ ਹੁਣ ਸਾਡਾ ਛੁਟਕਾਰਾ ਕਰ!”
ਕਜ਼ਾૃ 10 : 16 (IRVPA)
ਤਦ ਉਨ੍ਹਾਂ ਨੇ ਪਰਾਏ ਦੇਵਤਿਆਂ ਨੂੰ ਆਪਣੇ ਵਿੱਚੋਂ ਕੱਢ ਦਿੱਤਾ ਅਤੇ ਯਹੋਵਾਹ ਦੀ ਉਸਤਤ ਕਰਨ ਲੱਗੇ ਤਾਂ ਉਸ ਦਾ ਮਨ ਇਸਰਾਏਲ ਦੇ ਦੁੱਖ ਨਾਲ ਦੁਖੀ ਹੋਇਆ।
ਕਜ਼ਾૃ 10 : 17 (IRVPA)
ਉਸ ਸਮੇਂ ਅੰਮੋਨੀਆਂ ਨੇ ਇਕੱਠੇ ਹੋ ਕੇ ਗਿਲਆਦ ਵਿੱਚ ਆਪਣੇ ਤੰਬੂ ਲਾਏ ਅਤੇ ਇਸਰਾਏਲੀਆਂ ਨੇ ਵੀ ਇਕੱਠੇ ਹੋ ਕੇ ਮਿਸਪਾਹ ਵਿੱਚ ਤੰਬੂ ਲਾਏ।
ਕਜ਼ਾૃ 10 : 18 (IRVPA)
ਤਾਂ ਗਿਲਆਦ ਦੇ ਹਾਕਮ ਇੱਕ ਦੂਜੇ ਨੂੰ ਕਹਿਣ ਲੱਗੇ, ਉਹ ਕਿਹੜਾ ਮਨੁੱਖ ਹੈ ਜੋ ਅੰਮੋਨੀਆਂ ਦੇ ਨਾਲ ਲੜਾਈ ਸ਼ੁਰੂ ਕਰੇਗਾ? ਉਹੋ ਹੀ ਸਾਰੇ ਗਿਲਆਦ ਦੇ ਵਾਸੀਆਂ ਦਾ ਪ੍ਰਧਾਨ ਬਣੇਗਾ।

1 2 3 4 5 6 7 8 9 10 11 12 13 14 15 16 17 18