ਕਜ਼ਾૃ 5 : 1 (IRVPA)
{ਦਬੋਰਾਹ ਦਾ ਗੀਤ} [PS] ਉਸੇ ਦਿਨ ਦਬੋਰਾਹ ਅਤੇ ਅਬੀਨੋਅਮ ਦੇ ਪੁੱਤਰ ਬਾਰਾਕ ਨੇ ਇਹ ਗੀਤ ਗਾਇਆ, - [PE][PS]
ਕਜ਼ਾૃ 5 : 2 (IRVPA)
ਇਸਰਾਏਲ ਦੇ ਆਗੂਆਂ ਦੀ ਅਗਵਾਈ ਲਈ, [QBR] ਅਤੇ ਲੋਕਾਂ ਵੱਲੋਂ ਆਪਣੀ ਮਰਜ਼ੀ ਨਾਲ ਯੁੱਧ ਲਈ ਭਰਤੀ ਹੋਣ ਲਈ [* ਯਹੋਵਾਹ ਨੇ ਆਪ ਇਸਰਾਏਲੀਆਂ ਵਿੱਚ ਧਾਰਮਿਕਤਾ ਨੂੰ ਸਥਾਪਿਤ ਕੀਤਾ ] , [QBR] ਆਓ ਯਹੋਵਾਹ ਨੂੰ ਧੰਨ ਆਖੋ! [QBR]
ਕਜ਼ਾૃ 5 : 3 (IRVPA)
ਹੇ ਰਾਜਿਓ, ਸੁਣੋ ਅਤੇ ਹੇ ਆਗੂਓ, ਧਿਆਨ ਦਿਉ! [QBR] ਮੈਂ, ਹਾਂ ਮੈਂ ਯਹੋਵਾਹ ਲਈ ਗੀਤ ਗਾਵਾਂਗੀ, [QBR] ਮੈਂ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਵਡਿਆਈ ਕਰਾਂਗੀ। [QBR]
ਕਜ਼ਾૃ 5 : 4 (IRVPA)
ਹੇ ਯਹੋਵਾਹ, ਜਦ ਤੂੰ ਸੇਈਰ ਤੋਂ ਨਿੱਕਲਿਆ, [QBR] ਜਦ ਤੂੰ ਅਦੋਮ ਦੇ ਦੇਸ਼ ਤੋਂ ਤੁਰਿਆ, [QBR] ਤਾਂ ਧਰਤੀ ਕੰਬ ਉੱਠੀ, ਅਕਾਸ਼ ਹਿੱਲ ਗਏ, [QBR] ਅਤੇ ਬੱਦਲਾਂ ਤੋਂ ਵੀ ਮੀਂਹ ਵਰ੍ਹਿਆ। [QBR]
ਕਜ਼ਾૃ 5 : 5 (IRVPA)
ਪਰਬਤ ਯਹੋਵਾਹ ਦੇ ਅੱਗੇ ਪਿਘਲ ਗਏ, [QBR] ਇਹ ਸੀਨਈ ਵੀ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਅੱਗੇ ਪਿਘਲ ਗਿਆ। [QBR]
ਕਜ਼ਾૃ 5 : 6 (IRVPA)
ਅਨਾਥ ਦੇ ਪੁੱਤਰ ਸ਼ਮਗਰ ਦੇ ਦਿਨਾਂ ਵਿੱਚ, [QBR] ਅਤੇ ਯਾਏਲ ਦੇ ਦਿਨਾਂ ਵਿੱਚ ਸੜਕਾਂ ਖਾਲੀ ਰਹਿੰਦੀਆਂ ਸਨ, [QBR] ਅਤੇ ਰਾਹੀ ਪੈਹਿਆਂ ਦੇ ਰਾਹ ਤੁਰਦੇ ਸਨ। [QBR]
ਕਜ਼ਾૃ 5 : 7 (IRVPA)
ਇਸਰਾਏਲ ਵਿੱਚ ਆਗੂ ਮੁੱਕ ਗਏ, [QBR] ਉਹ ਪੂਰੀ ਤਰ੍ਹਾਂ ਹੀ ਮੁੱਕ ਗਏ, ਜਦ ਤੱਕ ਮੈਂ, ਦਬੋਰਾਹ, ਨਾ ਉੱਠੀ, [QBR] ਜਦ ਤੱਕ ਮੈਂ ਇਸਰਾਏਲ ਵਿੱਚ ਮਾਂ ਬਣ ਕੇ ਨਾ ਉੱਠੀ! [QBR]
ਕਜ਼ਾૃ 5 : 8 (IRVPA)
ਜਦ ਉਨ੍ਹਾਂ ਨੇ ਨਵੇਂ ਦੇਵਤੇ ਚੁਣੇ, ਤਦ ਫਾਟਕਾਂ ਕੋਲ ਲੜਾਈ ਹੋਈ। [QBR] ਭਲਾ, ਇਸਰਾਏਲ ਦੇ ਚਾਲ੍ਹੀ ਹਜ਼ਾਰਾਂ ਵਿੱਚ ਇੱਕ ਢਾਲ਼ ਜਾਂ ਇੱਕ ਬਰਛੀ ਵੀ ਦਿੱਸੀ? [QBR]
ਕਜ਼ਾૃ 5 : 9 (IRVPA)
ਮੇਰਾ ਮਨ ਇਸਰਾਏਲ ਦੇ ਹਾਕਮਾਂ ਵੱਲ ਲੱਗਿਆ ਹੋਇਆ ਹੈ, [QBR] ਜਿਨ੍ਹਾਂ ਨੇ ਆਪਣੇ ਆਪ ਨੂੰ ਲੋਕਾਂ ਵਿੱਚ ਖੁਸ਼ੀ ਨਾਲ ਪੇਸ਼ ਕੀਤਾ। [QBR] ਯਹੋਵਾਹ ਨੂੰ ਧੰਨ ਆਖੋ! [QBR]
ਕਜ਼ਾૃ 5 : 10 (IRVPA)
ਹੇ ਸਫ਼ੇਦ ਗਧੀਆਂ ਉੱਤੇ ਚੜ੍ਹਨ ਵਾਲਿਓ! [QBR] ਹੇ ਸ਼ਿੰਗਾਰੀਆਂ ਹੋਈਆਂ ਗਧੀਆਂ ਉੱਤੇ ਬੈਠਣ ਵਾਲਿਓ! [QBR] ਹੇ ਰਾਹ ਦੇ ਤੁਰਨ ਵਾਲਿਓ, ਤੁਸੀਂ ਇਸ ਦਾ ਚਰਚਾ ਕਰੋ! [QBR]
ਕਜ਼ਾૃ 5 : 11 (IRVPA)
ਬਾਉਲੀਆਂ ਉੱਤੇ ਤੀਰ-ਅੰਦਾਜ਼ਾਂ [† ਸੰਗੀਤਕਾਰ ] ਦੀ ਗੱਲ ਦੇ ਕਾਰਨ, [QBR] ਉੱਥੇ ਉਹ ਯਹੋਵਾਹ ਦੇ ਧਰਮੀ ਕੰਮਾਂ ਨੂੰ ਸੁਣਾਉਣਗੇ, - [QBR] ਇਸਰਾਏਲ ਵਿੱਚ ਉਸ ਦੇ ਧਰਮੀ ਕੰਮਾਂ ਨੂੰ। [QBR] ਤਦ ਯਹੋਵਾਹ ਦੇ ਲੋਕ ਫਾਟਕਾਂ ਕੋਲ ਗਏ। [QBR]
ਕਜ਼ਾૃ 5 : 12 (IRVPA)
ਜਾਗ, ਜਾਗ, ਹੇ ਦਬੋਰਾਹ, ਜਾਗ ਜਾਗ ਤੇ ਗੀਤ ਗਾ! [QBR] ਉੱਠ, ਹੇ ਬਾਰਾਕ ਅਬੀਨੋਅਮ ਦੇ ਪੁੱਤਰ! ਅਤੇ ਆਪਣੇ ਬੰਦੀਆਂ ਨੂੰ ਬੰਨ੍ਹ ਲੈ। [QBR]
ਕਜ਼ਾૃ 5 : 13 (IRVPA)
ਤਦ ਬਚੇ ਹੋਏ ਆਗੂਆਂ ਨੇ ਪਰਜਾ ਦੇ ਉੱਤੇ ਰਾਜ ਕੀਤਾ, [QBR] ਯਹੋਵਾਹ ਨੇ ਮੈਨੂੰ ਬਲਵਾਨਾਂ ਉੱਤੇ ਰਾਜ ਦਿੱਤਾ। [QBR]
ਕਜ਼ਾૃ 5 : 14 (IRVPA)
ਇਫ਼ਰਾਈਮ ਵਿੱਚੋਂ ਉਹ ਆਏ ਜਿਨ੍ਹਾਂ ਦੀ ਜੜ੍ਹ ਅਮਾਲੇਕ ਵਿੱਚ ਸੀ, [QBR] ਤੇਰੇ ਪਿੱਛੇ, ਹੇ ਬਿਨਯਾਮੀਨ, ਤੇਰੇ ਲੋਕਾਂ ਵਿੱਚ, ਮਾਕੀਰ ਵਿੱਚੋਂ ਹਾਕਮ ਉਤਰ ਆਏ, [QBR] ਅਤੇ ਜ਼ਬੂਲੁਨ ਵਿੱਚੋਂ ਉਹ ਜਿਹੜੇ ਸੈਨਾਪਤੀ ਦਾ ਡੰਡਾ ਵਰਤਦੇ ਹਨ। [QBR]
ਕਜ਼ਾૃ 5 : 15 (IRVPA)
ਅਤੇ ਯਿੱਸਾਕਾਰ ਦੇ ਹਾਕਮ ਦਬੋਰਾਹ ਦੇ ਨਾਲ ਸਨ, [QBR] ਹਾਂ, ਯਿੱਸਾਕਾਰ ਬਾਰਾਕ ਦੇ ਨਾਲ ਸੀ। [QBR] ਉਹ ਤਰਾਈ ਵਿੱਚ ਉਸ ਦੇ ਪਿੱਛੇ ਪੈਦਲ ਗਿਆ। [QBR] ਰਊਬੇਨ ਦੇ ਦਲਾਂ ਵਿੱਚ ਵੱਡੇ-ਵੱਡੇ ਕੰਮ ਮਨਾਂ ਵਿੱਚ ਵਿਚਾਰੇ ਗਏ। [QBR]
ਕਜ਼ਾૃ 5 : 16 (IRVPA)
ਤੂੰ ਕਿਉਂ ਵਾੜਿਆਂ ਦੇ ਵਿੱਚ ਰਿਹਾ? [QBR] ਇੱਜੜਾਂ ਦੇ ਮਿਮੀਆਉਣ ਦੀ ਅਵਾਜ਼ ਨੂੰ ਸੁਣਨ ਲਈ? [QBR] ਰਊਬੇਨ ਦੇ ਦਲਾਂ ਵਿੱਚ ਵੱਡੇ-ਵੱਡੇ ਕੰਮ ਮਨਾਂ ਵਿੱਚ ਵਿਚਾਰੇ ਗਏ। [QBR]
ਕਜ਼ਾૃ 5 : 17 (IRVPA)
ਗਿਲਆਦ ਯਰਦਨ ਪਾਰ ਵੱਸਿਆ, [QBR] ਅਤੇ ਦਾਨ ਕਿਉਂ ਜਹਾਜ਼ਾਂ ਵਿੱਚ ਰਿਹਾ? [QBR] ਆਸ਼ੇਰ ਸਮੁੰਦਰ ਦੇ ਕੰਢੇ ਉੱਤੇ ਵੱਸਿਆ, [QBR] ਅਤੇ ਆਪਣੇ ਘਾਟਾਂ ਵਿੱਚ ਬੈਠਿਆ ਰਿਹਾ। [QBR]
ਕਜ਼ਾૃ 5 : 18 (IRVPA)
ਜ਼ਬੂਲੁਨ ਆਪਣੀ ਜਾਨ ਤੇ ਖੇਡਣ ਵਾਲਾ ਬਣਿਆ, [QBR] ਨਫ਼ਤਾਲੀ ਨੇ ਵੀ ਮੈਦਾਨ ਦੀਆਂ ਉੱਚੀਆਂ ਥਾਵਾਂ ਉੱਤੇ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾਇਆ। [QBR]
ਕਜ਼ਾૃ 5 : 19 (IRVPA)
ਰਾਜੇ ਆ ਕੇ ਲੜੇ, [QBR] ਤਦ ਕਨਾਨ ਦੇ ਰਾਜੇ ਤਆਨਾਕ ਵਿੱਚ ਮਗਿੱਦੋ ਦੇ ਸੋਤਿਆਂ ਕੋਲ ਲੜੇ, [QBR] ਪਰ ਉਨ੍ਹਾਂ ਨੇ ਚਾਂਦੀ ਦੀ ਲੁੱਟ ਨਾ ਲੁੱਟੀ। [QBR]
ਕਜ਼ਾૃ 5 : 20 (IRVPA)
ਅਕਾਸ਼ ਤੋਂ ਤਾਰੇ ਵੀ ਲੜੇ, [QBR] ਸਗੋਂ ਆਪਣੇ-ਆਪਣੇ ਮੰਡਲਾਂ ਵਿੱਚੋਂ ਤਾਰੇ ਸੀਸਰਾ ਨਾਲ ਲੜੇ। [QBR]
ਕਜ਼ਾૃ 5 : 21 (IRVPA)
ਕੀਸ਼ੋਨ ਦੀ ਨਦੀ ਉਨ੍ਹਾਂ ਨੂੰ ਵਹਾ ਕੇ ਲੈ ਗਈ - [QBR] ਉਹ ਪੁਰਾਣੀ ਨਦੀ, ਕੀਸ਼ੋਨ ਦੀ ਨਦੀ। [QBR] ਹੇ ਮੇਰੀ ਜਾਨ, ਤੂੰ ਬਲ ਨਾਲ ਅੱਗੇ ਚੱਲ! [QBR]
ਕਜ਼ਾૃ 5 : 22 (IRVPA)
ਤਦ ਘੋੜਿਆਂ ਦੇ ਖੁਰਾਂ ਦੀ ਟਾਪ ਸੁਣਾਈ ਦਿੱਤੀ, [QBR] ਉਨ੍ਹਾਂ ਦੇ ਬਲਵਾਨਾਂ ਘੋੜਿਆਂ ਦੇ ਕੁੱਦਣ ਨਾਲ ਇਹ ਹੋਇਆ। [QBR]
ਕਜ਼ਾૃ 5 : 23 (IRVPA)
ਯਹੋਵਾਹ ਦੇ ਦੂਤ ਨੇ ਕਿਹਾ, ਮੇਰੋਜ਼ ਨੂੰ ਸਰਾਪ ਦਿਉ, [QBR] ਉਸ ਦੇ ਵਸਨੀਕਾਂ ਨੂੰ ਭਾਰੀ ਸਰਾਪ ਦਿਉ! [QBR] ਕਿਉਂ ਜੋ ਉਹ ਯਹੋਵਾਹ ਦੀ ਸਹਾਇਤਾ ਕਰਨ ਨੂੰ ਨਾ ਆਏ, [QBR] ਸੂਰਬੀਰਾਂ ਦੇ ਵਿਰੁੱਧ ਯਹੋਵਾਹ ਦੀ ਸਹਾਇਤਾ ਕਰਨ ਨੂੰ। [QBR]
ਕਜ਼ਾૃ 5 : 24 (IRVPA)
ਹੇਬਰ ਕੇਨੀ ਦੀ ਪਤਨੀ ਯਾਏਲ ਸਾਰੀਆਂ ਇਸਤਰੀਆਂ ਨਾਲੋਂ ਮੁਬਾਰਕ ਹੋਵੇ, [QBR] ਉਸ ਤੰਬੂ ਵਿੱਚ ਰਹਿਣ ਵਾਲੀਆਂ ਸਾਰੀਆਂ ਇਸਤਰੀਆਂ ਨਾਲੋਂ ਮੁਬਾਰਕ ਹੋਵੇ! [QBR]
ਕਜ਼ਾૃ 5 : 25 (IRVPA)
ਸੀਸਰਾ ਨੇ ਪਾਣੀ ਮੰਗਿਆ, ਉਸ ਨੇ ਦੁੱਧ ਦਿੱਤਾ, [QBR] ਉਹ ਧਨਵਾਨਾਂ ਦੇ ਥਾਲ ਵਿੱਚ ਦਹੀਂ ਲਿਆਈ। [QBR]
ਕਜ਼ਾૃ 5 : 26 (IRVPA)
ਉਸ ਨੇ ਆਪਣਾ ਹੱਥ ਕਿੱਲੀ ਉੱਤੇ ਲਾਇਆ, [QBR] ਆਪਣਾ ਸੱਜਾ ਹੱਥ ਕਾਰੀਗਰ ਦੇ ਹਥੌੜੇ ਵੱਲ ਵਧਾਇਆ, [QBR] ਉਸਨੇ ਸੀਸਰਾ ਨੂੰ ਠੋਕਿਆ, ਉਸ ਦੇ ਸਿਰ ਨੂੰ ਭੰਨ ਸੁੱਟਿਆ, [QBR] ਉਸ ਦੀ ਪੁੜਪੁੜੀ ਨੂੰ ਆਰ ਪਾਰ ਵਿੰਨ੍ਹ ਦਿੱਤਾ! [QBR]
ਕਜ਼ਾૃ 5 : 27 (IRVPA)
ਉਸ ਦੇ ਪੈਰਾਂ ਵਿੱਚ ਉਹ ਝੁੱਕਿਆ, [QBR] ਉਹ ਡਿੱਗਿਆ, ਉਹ ਲੰਮਾ ਪਿਆ। [QBR] ਉਸ ਦੇ ਪੈਰਾਂ ਵਿੱਚ ਉਹ ਝੁੱਕਿਆ, ਉਹ ਡਿੱਗ ਪਿਆ, [QBR] ਜਿੱਥੇ ਉਹ ਝੁੱਕਿਆ, ਉੱਥੇ ਹੀ ਉਹ ਮਰ ਗਿਆ। [QBR]
ਕਜ਼ਾૃ 5 : 28 (IRVPA)
ਖਿੜਕੀ ਵਿੱਚੋਂ ਸੀਸਰਾ ਦੀ ਮਾਤਾ ਨੇ ਝਾਤੀ ਮਾਰੀ, [QBR] ਉਹ ਝਰੋਖੇ ਦੇ ਵਿੱਚੋਂ ਚਿੱਲਾਈ, [QBR] ਉਸ ਦੇ ਰਥ ਦੇ ਆਉਣ ਵਿੱਚ ਇੰਨ੍ਹਾਂ ਸਮਾਂ ਕਿਉਂ ਲੱਗਾ? [QBR] ਉਸ ਦੇ ਰਥਾਂ ਦੇ ਪਹੀਏ ਦੇਰ ਕਿਉਂ ਲਾਉਂਦੇ ਹਨ? [QBR]
ਕਜ਼ਾૃ 5 : 29 (IRVPA)
ਉਸ ਦੀਆਂ ਸਿਆਣੀਆਂ ਇਸਤਰੀਆਂ ਵਿੱਚੋਂ ਇੱਕ ਨੇ ਉਸ ਨੂੰ ਉੱਤਰ ਦਿੱਤਾ, [QBR] ਸਗੋਂ ਉਸ ਨੇ ਆਪਣੇ ਆਪ ਨੂੰ ਉੱਤਰ ਦਿੱਤਾ, [QBR]
ਕਜ਼ਾૃ 5 : 30 (IRVPA)
ਭਲਾ, ਉਹ ਲੁੱਟ ਪਾ ਕੇ ਉਸ ਨੂੰ ਨਹੀਂ ਵੰਡਦੇ? [QBR] ਇੱਕ-ਇੱਕ ਪੁਰਖ ਨੂੰ ਇੱਕ ਜਾਂ ਦੋ ਕੁੜੀਆਂ, [QBR] ਸੀਸਰਾ ਨੂੰ ਰੰਗ-ਬਿਰੰਗੇ ਬਸਤਰਾਂ ਦੀ ਲੁੱਟ? [QBR] ਸਗੋਂ ਰੰਗ-ਬਿਰੰਗੇ ਫੁਲਕਾਰੀ ਕੱਢੇ ਹੋਏ ਬਸਤਰਾਂ ਦੀ ਲੁੱਟ? [QBR] ਲੁੱਟੇ ਹੋਇਆਂ ਦੇ ਗਲੇ [‡ ਲੁੱਟਣ ਵਾਲੇ ] ਵਿੱਚੋਂ, ਦੋਵੇਂ ਪਾਸੇ ਕੱਢੇ ਹੋਏ ਰੰਗ-ਬਿਰੰਗੇ ਬਸਤਰਾਂ ਦੀ ਲੁੱਟ? [QBR]
ਕਜ਼ਾૃ 5 : 31 (IRVPA)
ਇਸੇ ਤਰ੍ਹਾਂ, ਹੇ ਯਹੋਵਾਹ, ਤੇਰੇ ਸਾਰੇ ਵੈਰੀ ਨਾਸ ਹੋ ਜਾਣ! [QBR] ਪਰ ਉਸ ਦੇ ਪ੍ਰੇਮੀ ਸੂਰਜ ਵਾਂਗੂੰ ਹੋਣ, ਜਦ ਉਹ ਆਪਣੇ ਪ੍ਰਤਾਪ ਨਾਲ ਚੜ੍ਹਦਾ ਹੈ। [PE][PS] ਫਿਰ ਚਾਲ੍ਹੀ ਸਾਲਾਂ ਤੱਕ ਦੇਸ਼ ਵਿੱਚ ਸ਼ਾਂਤੀ ਰਹੀ। [PE]
❮
❯