ਨੂਹ 3 : 1 (IRVPA)
ਸਜ਼ਾ, ਤੋਬਾ ਅਤੇ ਆਸ ਮੈਂ ਉਹ ਮਨੁੱਖ ਹਾਂ ਜਿਸ ਨੇ ਪਰਮੇਸ਼ੁਰ ਦੇ ਕ੍ਰੋਧ ਦੇ ਡੰਡੇ ਨਾਲ ਕਸ਼ਟ ਭੋਗਿਆ ਹੈ,
ਨੂਹ 3 : 2 (IRVPA)
ਉਸ ਨੇ ਮੈਨੂੰ ਤਿਆਗ ਦਿੱਤਾ ਅਤੇ ਮੈਨੂੰ ਚਾਨਣ ਵਿੱਚ ਨਹੀਂ ਸਗੋਂ ਹਨੇਰੇ ਵਿੱਚ ਚਲਾਇਆ।
ਨੂਹ 3 : 3 (IRVPA)
ਸੱਚ-ਮੁੱਚ ਉਹ ਆਪਣਾ ਹੱਥ ਮੇਰੇ ਵਿਰੁੱਧ ਸਾਰਾ ਦਿਨ ਚੁੱਕੀ ਰੱਖਦਾ ਹੈ!
ਨੂਹ 3 : 4 (IRVPA)
ਉਸ ਨੇ ਮੇਰੇ ਮਾਸ ਅਤੇ ਚਮੜੀ ਨੂੰ ਸੁਕਾ ਦਿੱਤਾ, ਉਸ ਨੇ ਮੇਰੀਆਂ ਹੱਡੀਆਂ ਨੂੰ ਤੋੜ ਦਿੱਤਾ ਹੈ।
ਨੂਹ 3 : 5 (IRVPA)
ਉਸ ਨੇ ਮੇਰੇ ਵਿਰੁੱਧ ਕਿਲ੍ਹਾ ਬਣਾਇਆ, ਅਤੇ ਮੈਨੂੰ ਕੁੜੱਤਣ ਅਤੇ ਕਸ਼ਟ ਨਾਲ ਘੇਰ ਲਿਆ।
ਨੂਹ 3 : 6 (IRVPA)
ਉਸ ਨੇ ਮੈਨੂੰ ਲੰਬੇ ਸਮੇਂ ਤੋਂ ਮਰ ਚੁੱਕੇ ਲੋਕਾਂ ਵਾਂਗੂੰ ਹਨੇਰੇ ਸਥਾਨਾਂ ਵਿੱਚ ਵਸਾਇਆ ਹੈ।
ਨੂਹ 3 : 7 (IRVPA)
ਉਸ ਨੇ ਮੇਰੇ ਦੁਆਲੇ ਕੰਧ ਬਣਾ ਦਿੱਤੀ ਕਿ ਮੈਂ ਬਾਹਰ ਨਹੀਂ ਨਿੱਕਲ ਸਕਦਾ, ਉਸ ਨੇ ਮੇਰੀਆਂ ਸੰਗਲਾਂ ਭਾਰੀਆਂ ਕਰ ਦਿੱਤੀਆਂ ਹਨ।
ਨੂਹ 3 : 8 (IRVPA)
ਹਾਂ, ਜਦ ਮੈਂ ਦੁਹਾਈ ਦਿੰਦਾ ਅਤੇ ਚਿੱਲਾਉਂਦਾ ਹਾਂ, ਉਹ ਮੇਰੀ ਪ੍ਰਾਰਥਨਾ ਨਹੀਂ ਸੁਣਦਾ।
ਨੂਹ 3 : 9 (IRVPA)
ਉਹ ਨੇ ਮੇਰੇ ਰਾਹ ਨੂੰ ਘੜ੍ਹੇ ਹੋਏ ਪੱਥਰਾਂ ਨਾਲ ਬੰਦ ਕੀਤਾ, ਉਸ ਨੇ ਮੇਰੇ ਰਸਤਿਆਂ ਨੂੰ ਟੇਡਾ ਕਰ ਦਿੱਤਾ ਹੈ।
ਨੂਹ 3 : 10 (IRVPA)
ਉਹ ਮੇਰੇ ਲਈ ਘਾਤ ਵਿੱਚ ਬੈਠਾ ਹੋਇਆ ਰਿੱਛ, ਅਤੇ ਲੁੱਕ ਕੇ ਬੈਠੇ ਬੱਬਰ ਸ਼ੇਰ ਦੀ ਤਰ੍ਹਾਂ ਹੈ।
ਨੂਹ 3 : 11 (IRVPA)
ਉਸ ਨੇ ਮੈਨੂੰ ਮੇਰੇ ਰਾਹਾਂ ਤੋਂ ਭਟਕਾ ਦਿੱਤਾ, ਅਤੇ ਮੇਰੇ ਟੁੱਕੜੇ-ਟੁੱਕੜੇ ਕਰਕੇ ਮੈਨੂੰ ਬਰਬਾਦ ਕੀਤਾ।
ਨੂਹ 3 : 12 (IRVPA)
ਉਸ ਨੇ ਆਪਣਾ ਧਣੁੱਖ ਖਿੱਚਿਆ, ਅਤੇ ਮੈਨੂੰ ਤੀਰਾਂ ਦੇ ਨਿਸ਼ਾਨੇ ਵਾਂਗੂੰ ਖੜ੍ਹਾ ਕੀਤਾ।
ਨੂਹ 3 : 13 (IRVPA)
ਉਸ ਨੇ ਆਪਣੇ ਤਰਕਸ਼ ਦੇ ਤੀਰਾਂ ਨਾਲ ਮੇਰੇ ਗੁਰਦਿਆਂ ਨੂੰ ਵਿੰਨ੍ਹ ਸੁੱਟਿਆ।
ਨੂਹ 3 : 14 (IRVPA)
ਮੈਂ ਆਪਣੇ ਸਾਰੇ ਲੋਕਾਂ ਲਈ ਮਖੌਲ, ਅਤੇ ਸਾਰਾ ਦਿਨ ਉਨ੍ਹਾਂ ਦੇ ਤਾਹਨਿਆਂ ਦਾ ਗੀਤ ਹੋ ਗਿਆ ਹਾਂ।
ਨੂਹ 3 : 15 (IRVPA)
ਉਸ ਨੇ ਮੈਨੂੰ ਕੁੜੱਤਣ ਨਾਲ ਭਰ ਦਿੱਤਾ, ਅਤੇ ਮੈਨੂੰ ਨਾਗਦੌਣੇ ਨਾਲ ਰਜਾ ਦਿੱਤਾ ਹੈ।
ਨੂਹ 3 : 16 (IRVPA)
ਉਸ ਨੇ ਮੇਰੇ ਦੰਦ ਰੋੜਿਆਂ ਨਾਲ ਤੋੜ ਦਿੱਤੇ, ਉਸ ਨੇ ਮੈਨੂੰ ਰਾਖ਼ ਵਿੱਚ ਲਿਟਾਇਆ ਹੈ।
ਨੂਹ 3 : 17 (IRVPA)
ਤੂੰ ਮੇਰੀ ਜਾਨ ਨੂੰ ਸ਼ਾਂਤੀ ਤੋਂ ਦੂਰ ਕੀਤਾ, ਮੈਂ ਸੁੱਖ ਨੂੰ ਭੁੱਲ ਗਿਆ ਹਾਂ।
ਨੂਹ 3 : 18 (IRVPA)
ਇਸ ਲਈ ਮੈਂ ਆਖਿਆ, ਮੇਰਾ ਬਲ ਨਾਸ ਹੋ ਗਿਆ, ਅਤੇ ਯਹੋਵਾਹ ਵੱਲੋਂ ਮੇਰੀ ਆਸ ਵੀ ਟੁੱਟ ਗਈ।
ਨੂਹ 3 : 19 (IRVPA)
ਮੇਰੇ ਕਸ਼ਟ ਅਤੇ ਮੇਰੇ ਦੁੱਖ ਨੂੰ, ਮੇਰੀ ਤਲਖੀ ਅਤੇ ਕੁੜੱਤਣ ਨੂੰ ਯਾਦ ਕਰ!
ਨੂਹ 3 : 20 (IRVPA)
ਮੇਰਾ ਪ੍ਰਾਣ ਇਹ ਯਾਦ ਕਰਦਿਆਂ-ਕਰਦਿਆਂ, ਮੇਰੇ ਅੰਦਰ ਕਮਜ਼ੋਰ ਪੈ ਗਿਆ ਹੈ।
ਨੂਹ 3 : 21 (IRVPA)
ਮੈਂ ਇਹ ਆਪਣੇ ਦਿਲੋਂ ਯਾਦ ਕਰਦਾ ਹਾਂ, ਇਸ ਲਈ ਮੈਨੂੰ ਆਸ ਹੈ।
ਨੂਹ 3 : 22 (IRVPA)
ਇਹ ਯਹੋਵਾਹ ਦੀ ਅੱਤ ਦਯਾ ਹੈ ਕਿ ਅਸੀਂ ਮੁੱਕ ਨਹੀਂ ਗਏ, ਕਿਉਂ ਜੋ ਉਸ ਦੀ ਦਯਾ ਅਟੁੱਟ ਹੈ!
ਨੂਹ 3 : 23 (IRVPA)
ਉਹ ਹਰ ਸਵੇਰ ਨੂੰ ਨਵੀਂ ਹੁੰਦੀ ਜਾਂਦੀ ਹੈ, ਤੇਰੀ ਵਫ਼ਾਦਾਰੀ ਵੱਡੀ ਮਹਾਨ ਹੈ।
ਨੂਹ 3 : 24 (IRVPA)
ਮੇਰੀ ਜਾਨ ਕਹਿੰਦੀ ਹੈ, ਯਹੋਵਾਹ ਮੇਰਾ ਹਿੱਸਾ ਹੈ, ਇਸ ਲਈ ਮੈਨੂੰ ਉਹ ਦੇ ਉੱਤੇ ਆਸ ਹੈ।
ਨੂਹ 3 : 25 (IRVPA)
ਜੋ ਯਹੋਵਾਹ ਨੂੰ ਉਡੀਕਦਾ ਹੈ, ਅਤੇ ਜਿਸ ਦੀ ਜਾਨ ਉਸ ਨੂੰ ਭਾਲਦੀ ਹੈ, ਉਸ ਦੇ ਲਈ ਯਹੋਵਾਹ ਭਲਾ ਹੈ।
ਨੂਹ 3 : 26 (IRVPA)
ਭਲਾ ਹੈ ਕਿ ਮਨੁੱਖ ਚੁੱਪ-ਚਾਪ ਯਹੋਵਾਹ ਦੇ ਬਚਾਓ ਲਈ ਆਸ ਰੱਖੇ।
ਨੂਹ 3 : 27 (IRVPA)
ਜੁਆਨ ਦੇ ਲਈ ਚੰਗਾ ਹੈ ਕਿ ਉਹ ਆਪਣੀ ਜੁਆਨੀ ਵਿੱਚ ਜੂਲਾ ਚੁੱਕੇ।
ਨੂਹ 3 : 28 (IRVPA)
ਉਹ ਇਕੱਲਾ ਅਤੇ ਚੁੱਪ ਰਹੇ, ਕਿਉਂ ਜੋ ਪਰਮੇਸ਼ੁਰ ਨੇ ਹੀ ਇਹ ਜੂਲਾ ਉਸ ਦੇ ਉੱਤੇ ਪਾਇਆ ਹੈ।
ਨੂਹ 3 : 29 (IRVPA)
ਉਹ ਆਪਣਾ ਮੂੰਹ ਮਿੱਟੀ ਵਿੱਚ ਰੱਖੇ, ਸ਼ਾਇਦ ਕੁਝ ਆਸ ਹੋਵੇ!
ਨੂਹ 3 : 30 (IRVPA)
ਉਹ ਆਪਣੀ ਗੱਲ੍ਹ ਆਪਣੇ ਮਾਰਨ ਵਾਲੇ ਵੱਲ ਫੇਰ ਦੇਵੇ, ਉਹ ਨਿੰਦਿਆ ਸਹਿ ਲਵੇ!
ਨੂਹ 3 : 31 (IRVPA)
ਕਿਉਂ ਜੋ ਪ੍ਰਭੂ ਸਦਾ ਲਈ ਨਹੀਂ ਛੱਡੇਗਾ।
ਨੂਹ 3 : 32 (IRVPA)
ਭਾਵੇਂ ਉਹ ਦੁੱਖ ਵੀ ਦੇਵੇ, ਤਾਂ ਵੀ ਉਹ ਆਪਣੀ ਵੱਡੀ ਦਯਾ ਅਨੁਸਾਰ ਰਹਿਮ ਵੀ ਕਰੇਗਾ।
ਨੂਹ 3 : 33 (IRVPA)
ਕਿਉਂ ਜੋ ਉਹ ਆਪਣੇ ਦਿਲੋਂ ਕਸ਼ਟ ਨਹੀਂ ਦਿੰਦਾ, ਨਾ ਹੀ ਮਨੁੱਖ ਦੇ ਪੁੱਤਰਾਂ ਨੂੰ ਦੁੱਖ ਦਿੰਦਾ ਹੈ।
ਨੂਹ 3 : 34 (IRVPA)
ਸੰਸਾਰ ਦੇ ਸਾਰੇ ਗੁਲਾਮਾਂ ਨੂੰ ਪੈਰਾਂ ਹੇਠ ਮਿੱਧਣਾ,
ਨੂਹ 3 : 35 (IRVPA)
ਅੱਤ ਮਹਾਨ ਦੇ ਸਨਮੁਖ ਕਿਸੇ ਮਨੁੱਖ ਦਾ ਹੱਕ ਮਾਰਨਾ,
ਨੂਹ 3 : 36 (IRVPA)
ਅਤੇ ਕਿਸੇ ਆਦਮੀ ਦਾ ਮੁਕੱਦਮਾ ਵਿਗਾੜਨਾ, ਪ੍ਰਭੂ ਵੇਖ ਨਹੀਂ ਸਕਦਾ!
ਨੂਹ 3 : 37 (IRVPA)
ਕੌਣ ਕੁਝ ਆਖੇ ਅਤੇ ਉਹ ਪੂਰਾ ਹੋ ਜਾਵੇ, ਜਦ ਪ੍ਰਭੂ ਨੇ ਉਸ ਦਾ ਹੁਕਮ ਹੀ ਨਾ ਦਿੱਤਾ ਹੋਵੇ?
ਨੂਹ 3 : 38 (IRVPA)
ਕੀ ਦੁੱਖ ਅਤੇ ਸੁੱਖ ਦੋਵੇਂ ਅੱਤ ਮਹਾਨ ਦੇ ਵੱਲੋਂ ਨਹੀਂ ਆਉਂਦੇ?
ਨੂਹ 3 : 39 (IRVPA)
ਜੀਉਂਦਾ ਆਦਮੀ ਸ਼ਿਕਾਇਤ ਕਿਉਂ ਕਰੇ, ਕੋਈ ਮਨੁੱਖ ਆਪਣੇ ਪਾਪਾਂ ਦੀ ਸਜ਼ਾ ਲਈ ਬੁਰਾ ਕਿਉਂ ਮੰਨੇ?
ਨੂਹ 3 : 40 (IRVPA)
ਆਓ, ਅਸੀਂ ਆਪਣੇ ਰਾਹਾਂ ਨੂੰ ਧਿਆਨ ਨਾਲ ਪਰਖੀਏ ਅਤੇ ਬਦਲੀਏ, ਅਤੇ ਯਹੋਵਾਹ ਵੱਲ ਮੁੜੀਏ!
ਨੂਹ 3 : 41 (IRVPA)
ਅਸੀਂ ਆਪਣੇ ਮਨਾਂ ਅਤੇ ਆਪਣੇ ਹੱਥਾਂ ਨੂੰ ਸਵਰਗ ਦੇ ਪਰਮੇਸ਼ੁਰ ਵੱਲ ਚੁੱਕੀਏ ਅਤੇ ਆਖੀਏ,
ਨੂਹ 3 : 42 (IRVPA)
ਅਸੀਂ ਅਪਰਾਧ ਅਤੇ ਵਿਦਰੋਹ ਕੀਤਾ, ਅਤੇ ਤੂੰ ਮੁਆਫ਼ ਨਹੀਂ ਕੀਤਾ।
ਨੂਹ 3 : 43 (IRVPA)
ਤੂੰ ਆਪਣੇ ਕ੍ਰੋਧ ਨਾਲ ਸਾਨੂੰ ਢੱਕ ਲਿਆ ਅਤੇ ਸਾਡਾ ਪਿੱਛਾ ਕੀਤਾ, ਤੂੰ ਬਿਨ੍ਹਾਂ ਤਰਸ ਖਾਧੇ ਸਾਨੂੰ ਮਾਰਿਆ।
ਨੂਹ 3 : 44 (IRVPA)
ਤੂੰ ਆਪਣੇ ਆਪ ਨੂੰ ਬੱਦਲ ਨਾਲ ਢੱਕ ਲਿਆ, ਤਾਂ ਜੋ ਕੋਈ ਪ੍ਰਾਰਥਨਾ ਤੇਰੇ ਕੋਲ ਨਾ ਪਹੁੰਚੇ।
ਨੂਹ 3 : 45 (IRVPA)
ਤੂੰ ਸਾਨੂੰ ਕੌਮਾਂ ਦੇ ਵਿਚਕਾਰ ਕੂੜੇ ਅਤੇ ਰੂੜ੍ਹੀ ਵਰਗਾ ਠਹਿਰਾਇਆ।
ਨੂਹ 3 : 46 (IRVPA)
ਸਾਡੇ ਸਾਰੇ ਵੈਰੀਆਂ ਨੇ ਸਾਡੇ ਵਿਰੁੱਧ ਆਪਣਾ ਮੂੰਹ ਪਸਾਰਿਆ ਹੈ,
ਨੂਹ 3 : 47 (IRVPA)
ਡਰ ਅਤੇ ਫੰਦਾ, ਬਰਬਾਦੀ ਅਤੇ ਵਿਨਾਸ਼ ਸਾਡੇ ਉੱਤੇ ਆ ਪਏ ਹਨ।
ਨੂਹ 3 : 48 (IRVPA)
ਮੇਰੀ ਪਰਜਾ ਦੀ ਧੀ ਦੀ ਬਰਬਾਦੀ ਦੇ ਕਾਰਨ, ਹੰਝੂਆਂ ਦੀਆਂ ਨਦੀਆਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ।
ਨੂਹ 3 : 49 (IRVPA)
ਮੇਰੇ ਹੰਝੂ ਵਗਦੇ ਰਹਿਣਗੇ ਅਤੇ ਰੁੱਕਣਗੇ ਨਹੀਂ,
ਨੂਹ 3 : 50 (IRVPA)
ਜਦ ਤੱਕ ਯਹੋਵਾਹ ਸਵਰਗ ਤੋਂ ਮੇਰੇ ਵੱਲ ਨਿਗਾਹ ਮਾਰ ਕੇ ਨਾ ਵੇਖੇ।
ਨੂਹ 3 : 51 (IRVPA)
ਮੇਰੇ ਸ਼ਹਿਰ ਦੀਆਂ ਸਾਰੀਆਂ ਧੀਆਂ ਦੇ ਕਾਰਨ, ਮੇਰੀ ਅੱਖ ਮੇਰੇ ਦਿਲ ਨੂੰ ਦੁੱਖੀ ਕਰਦੀ ਹੈ।
ਨੂਹ 3 : 52 (IRVPA)
ਜਿਹੜੇ ਬਿਨ੍ਹਾਂ ਕਾਰਨ ਮੇਰੇ ਵੈਰੀ ਹਨ, ਉਹਨਾਂ ਨੇ ਚਿੜ੍ਹੀ ਦੀ ਤਰ੍ਹਾਂ ਮੇਰਾ ਪਿੱਛਾ ਕੀਤਾ ਹੈ।
ਨੂਹ 3 : 53 (IRVPA)
ਉਹਨਾਂ ਨੇ ਮੈਨੂੰ ਟੋਏ ਵਿੱਚ ਸੁੱਟ ਦਿੱਤਾ, ਅਤੇ ਮੈਨੂੰ ਮਾਰਨ ਲਈ ਪੱਥਰ ਮੇਰੇ ਉੱਤੇ ਸੁੱਟੇ* ਪੱਥਰਾਂ ਨਾਲ ਢੱਕ ਦਿੱਤਾ ਹਨ।
ਨੂਹ 3 : 54 (IRVPA)
ਪਾਣੀ ਮੇਰੇ ਸਿਰ ਦੇ ਉੱਤੋਂ ਵਗੇ, ਮੈਂ ਆਖਿਆ, ਮੈਂ ਮਰ ਮਿਟਿਆ ਹਾਂ!
ਨੂਹ 3 : 55 (IRVPA)
ਹੇ ਯਹੋਵਾਹ, ਮੈਂ ਡੂੰਘੇ ਟੋਏ ਵਿੱਚੋਂ ਤੇਰੇ ਨਾਮ ਦੀ ਦੁਹਾਈ ਦਿੱਤੀ,
ਨੂਹ 3 : 56 (IRVPA)
ਤੂੰ ਮੇਰੀ ਅਵਾਜ਼ ਸੁਣੀ, ਆਪਣਾ ਕੰਨ ਮੇਰੀਆਂ ਆਹਾਂ ਅਤੇ ਮੇਰੀ ਦੁਹਾਈ ਵੱਲੋਂ ਬੰਦ ਨਾ ਕਰ!
ਨੂਹ 3 : 57 (IRVPA)
ਜਿਸ ਵੇਲੇ ਮੈਂ ਤੈਨੂੰ ਪੁਕਾਰਿਆ, ਤੂੰ ਨੇੜੇ ਆਇਆ, ਤੂੰ ਆਖਿਆ, ਨਾ ਡਰ!
ਨੂਹ 3 : 58 (IRVPA)
ਹੇ ਮੇਰੇ ਪ੍ਰਭੂ, ਤੂੰ ਮੇਰੀ ਜਾਨ ਦਾ ਮੁਕੱਦਮਾ ਲੜਿਆ ਹੈ, ਤੂੰ ਮੇਰੇ ਜੀਵਨ ਦਾ ਛੁਟਕਾਰਾ ਕੀਤਾ ਹੈ।
ਨੂਹ 3 : 59 (IRVPA)
ਹੇ ਯਹੋਵਾਹ, ਤੂੰ ਮੇਰੇ ਨਾਲ ਹੋਈ ਬੇਇਨਸਾਫ਼ੀ ਨੂੰ ਵੇਖਿਆ ਹੈ, ਤੂੰ ਮੇਰਾ ਨਿਆਂ ਕਰ!
ਨੂਹ 3 : 60 (IRVPA)
ਤੂੰ ਉਹਨਾਂ ਦਾ ਬਦਲਾ ਵੇਖਿਆ ਹੈ, ਅਤੇ ਉਹ ਯੋਜਨਾਵਾਂ ਵੀ ਜੋ ਉਹਨਾਂ ਨੇ ਮੇਰੇ ਵਿਰੁੱਧ ਬਣਾਈਆਂ ਹਨ।
ਨੂਹ 3 : 61 (IRVPA)
ਹੇ ਯਹੋਵਾਹ, ਤੂੰ ਉਹਨਾਂ ਦੀ ਨਿੰਦਿਆ ਨੂੰ ਸੁਣਿਆ ਹੈ, ਅਤੇ ਉਨ੍ਹਾਂ ਯੋਜਨਾਵਾਂ ਨੂੰ ਵੀ ਜੋ ਉਹਨਾਂ ਨੇ ਮੇਰੇ ਵਿਰੁੱਧ ਬਣਾਈਆਂ ਹਨ।
ਨੂਹ 3 : 62 (IRVPA)
ਮੇਰੇ ਵਿਰੋਧੀਆਂ ਦੀਆਂ ਗੱਲਾਂ, ਅਤੇ ਦਿਨ ਭਰ ਮੇਰੇ ਵਿਰੁੱਧ ਉਹਨਾਂ ਦੇ ਵਿਚਾਰ, ਤੂੰ ਜਾਣਦਾ ਹੈਂ।
ਨੂਹ 3 : 63 (IRVPA)
ਉਹਨਾਂ ਦੇ ਉੱਠਣ ਬੈਠਣ ਵੱਲ ਧਿਆਨ ਦੇ! ਮੈਂ ਉਹਨਾਂ ਦੇ ਤਾਹਨਿਆਂ ਦਾ ਗੀਤ ਹਾਂ।
ਨੂਹ 3 : 64 (IRVPA)
ਹੇ ਯਹੋਵਾਹ, ਤੂੰ ਉਹਨਾਂ ਨੂੰ, ਉਹਨਾਂ ਦੇ ਹੱਥਾਂ ਦੇ ਕੰਮਾਂ ਅਨੁਸਾਰ ਬਦਲਾ ਦੇਵੇਂਗਾ।
ਨੂਹ 3 : 65 (IRVPA)
ਤੂੰ ਉਹਨਾਂ ਦਾ ਮਨ ਸੁੰਨ ਕਰ ਦੇਵੇਂਗਾ, ਤੇਰਾ ਸਰਾਪ ਉਹਨਾਂ ਦੇ ਉੱਤੇ ਹੋਵੇਗਾ।
ਨੂਹ 3 : 66 (IRVPA)
ਹੇ ਯਹੋਵਾਹ, ਤੂੰ ਕ੍ਰੋਧ ਵਿੱਚ ਉਹਨਾਂ ਦਾ ਪਿੱਛਾ ਕਰੇਂਗਾ, ਅਤੇ ਅਕਾਸ਼ ਦੇ ਹੇਠੋਂ ਉਹਨਾਂ ਦਾ ਨਾਸ ਕਰ ਦੇਵੇਂਗਾ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48 49 50 51 52 53 54 55 56 57 58 59 60 61 62 63 64 65 66