ਅਹਬਾਰ 20 : 1 (IRVPA)
ਪਾਪਾਂ ਦੀ ਸਜ਼ਾ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
ਅਹਬਾਰ 20 : 2 (IRVPA)
ਤੂੰ ਇਸਰਾਏਲੀਆਂ ਨੂੰ ਇਹ ਵੀ ਆਖੀਂ, ਜਿਹੜਾ ਭਾਵੇਂ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ, ਜੋ ਇਸਰਾਏਲ ਵਿੱਚ ਵੱਸਦੇ ਹਨ, ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਨੂੰ ਦੇਵੇ, ਤਾਂ ਉਹ ਜ਼ਰੂਰ ਹੀ ਮਾਰਿਆ ਜਾਵੇ। ਦੇਸ ਦੇ ਲੋਕ ਉਸ ਨੂੰ ਪੱਥਰਾਂ ਨਾਲ ਮਾਰ ਸੁੱਟਣ।
ਅਹਬਾਰ 20 : 3 (IRVPA)
ਮੈਂ ਉਸ ਮਨੁੱਖ ਦਾ ਵਿਰੋਧੀ ਬਣਾਂਗਾ ਅਤੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ ਕਰਾਂਗਾ ਕਿਉਂ ਜੋ ਉਸ ਨੇ ਮੇਰੇ ਪਵਿੱਤਰ ਸਥਾਨ ਨੂੰ ਅਸ਼ੁੱਧ ਕਰਨ ਅਤੇ ਮੇਰੇ ਪਵਿੱਤਰ ਨਾਮ ਨੂੰ ਬਦਨਾਮ ਕਰਨ ਲਈ ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਪਰਾਏ ਦੇਵਤੇ ਮੋਲਕ ਦੇ ਅੱਗੇ ਚੜ੍ਹਾਇਆ।
ਅਹਬਾਰ 20 : 4 (IRVPA)
ਜੇਕਰ ਉਸ ਦੇਸ ਦੇ ਲੋਕ ਉਸ ਮਨੁੱਖ ਵੱਲੋਂ ਅਣਦੇਖੀ ਕਰਨ, ਜਿਸ ਨੇ ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਦੇ ਅੱਗੇ ਚੜ੍ਹਾਇਆ ਅਤੇ ਉਸ ਨੂੰ ਨਾ ਮਾਰਨ,
ਅਹਬਾਰ 20 : 5 (IRVPA)
ਤਦ ਮੈਂ ਆਪ ਉਸ ਮਨੁੱਖ ਅਤੇ ਉਸ ਦੇ ਘਰਾਣੇ ਦਾ ਵਿਰੋਧੀ ਬਣਾਂਗਾ ਅਤੇ ਉਸ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਜਿਨ੍ਹਾਂ ਦੇ ਉਸ ਦੇ ਪਿੱਛੇ ਲੱਗ ਕੇ ਮੋਲਕ ਦੇ ਨਾਲ ਵਿਭਚਾਰ ਕੀਤਾ, ਉਨ੍ਹਾਂ ਦੇ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।
ਅਹਬਾਰ 20 : 6 (IRVPA)
ਅਤੇ ਜਿਹੜਾ ਝਾੜਾ-ਫੂਕੀ ਕਰਨ ਵਾਲਿਆਂ ਜਾਂ ਭੂਤ ਕੱਢਣ ਵਾਲਿਆਂ ਦੇ ਪਿੱਛੇ ਲੱਗ ਕੇ ਵਿਭਚਾਰ ਕਰੇ ਤਾਂ ਮੈਂ ਉਸ ਮਨੁੱਖ ਦਾ ਵਿਰੋਧੀ ਬਣ ਕੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।
ਅਹਬਾਰ 20 : 7 (IRVPA)
ਇਸ ਲਈ ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਪਵਿੱਤਰ ਬਣੇ ਰਹੋ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
ਅਹਬਾਰ 20 : 8 (IRVPA)
ਤੁਸੀਂ ਮੇਰੀਆਂ ਬਿਧੀਆਂ ਨੂੰ ਮੰਨਣਾ ਅਤੇ ਉਨ੍ਹਾਂ ਦੀ ਪਾਲਣਾ ਕਰਨਾ। ਮੈਂ ਉਹੋ ਯਹੋਵਾਹ ਹਾਂ ਜੋ ਤੁਹਾਨੂੰ ਪਵਿੱਤਰ ਕਰਦਾ ਹਾਂ।
ਅਹਬਾਰ 20 : 9 (IRVPA)
ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਂ ਨੂੰ ਫਿਟਕਾਰੇ ਉਹ ਜ਼ਰੂਰ ਹੀ ਮਾਰਿਆ ਜਾਵੇ। ਉਸ ਨੇ ਆਪਣੇ ਪਿਤਾ ਜਾਂ ਆਪਣੀ ਮਾਂ ਨੂੰ ਫਿਟਕਾਰਿਆ, ਇਸ ਲਈ ਉਸ ਦਾ ਖੂਨ ਉਸੇ ਦੇ ਜੁੰਮੇ ਹੋਵੇ।
ਅਹਬਾਰ 20 : 10 (IRVPA)
ਜਿਹੜਾ ਕਿਸੇ ਹੋਰ ਮਨੁੱਖ ਦੀ ਪਤਨੀ ਨਾਲ ਵਿਭਚਾਰ ਕਰੇ, ਤਾਂ ਉਹ ਮਨੁੱਖ ਜਿਸ ਨੇ ਆਪਣੇ ਗੁਆਂਢੀ ਦੀ ਪਤਨੀ ਨਾਲ ਵਿਭਚਾਰ ਕੀਤਾ ਅਤੇ ਉਹ ਇਸਤਰੀ ਦੋਵੇਂ ਜ਼ਰੂਰ ਹੀ ਮਾਰੇ ਜਾਣ।
ਅਹਬਾਰ 20 : 11 (IRVPA)
ਜਿਹੜਾ ਮਨੁੱਖ ਆਪਣੀ ਸੌਤੇਲੀ ਮਾਂ ਨਾਲ ਸੰਗ ਕਰੇ, ਤਾਂ ਇਸ ਲਈ ਕਿ ਉਸ ਨੇ ਆਪਣੇ ਪਿਤਾ ਦਾ ਨੰਗੇਜ਼ ਉਘਾੜਿਆ ਹੈ, ਉਹ ਦੋਵੇਂ ਜ਼ਰੂਰ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ।
ਅਹਬਾਰ 20 : 12 (IRVPA)
ਜੇਕਰ ਕੋਈ ਮਨੁੱਖ ਆਪਣੀ ਨੂੰਹ ਨਾਲ ਸੰਗ ਕਰੇ, ਤਾਂ ਉਹ ਦੋਵੇਂ ਜ਼ਰੂਰ ਹੀ ਮਾਰੇ ਜਾਣ ਕਿਉਂ ਜੋ ਉਨ੍ਹਾਂ ਨੇ ਪੁੱਠਾ ਕੰਮ ਕੀਤਾ ਹੈ, ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ।
ਅਹਬਾਰ 20 : 13 (IRVPA)
ਜਿਸ ਤਰ੍ਹਾਂ ਕੋਈ ਪੁਰਖ ਕਿਸੇ ਇਸਤਰੀ ਨਾਲ ਸੰਗ ਕਰਦਾ ਹੈ, ਜੇਕਰ ਉਹ ਉਸੇ ਤਰ੍ਹਾਂ ਹੀ ਪੁਰਖ ਨਾਲ ਸੰਗ ਕਰੇ ਤਾਂ ਉਨ੍ਹਾਂ ਨੇ ਘਿਣਾਉਣਾ ਕੰਮ ਕੀਤਾ ਹੈ। ਉਹ ਜ਼ਰੂਰ ਹੀ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ।
ਅਹਬਾਰ 20 : 14 (IRVPA)
ਜੇਕਰ ਕੋਈ ਮਨੁੱਖ ਕਿਸੇ ਇਸਤਰੀ ਅਤੇ ਉਸ ਦੀ ਮਾਂ ਦੋਹਾਂ ਨਾਲ ਵਿਆਹ ਕਰੇ ਤਾਂ ਇਹ ਦੁਸ਼ਟਤਾ ਹੈ, ਉਹ ਮਨੁੱਖ ਅਤੇ ਦੋਵੇਂ ਇਸਤਰੀਆਂ ਅੱਗ ਨਾਲ ਸਾੜੇ ਜਾਣ, ਤਾਂ ਜੋ ਤੁਹਾਡੇ ਵਿਚਕਾਰ ਕੋਈ ਦੁਸ਼ਟਤਾ ਨਾ ਰਹੇ।
ਅਹਬਾਰ 20 : 15 (IRVPA)
ਜੇਕਰ ਕੋਈ ਮਨੁੱਖ ਕਿਸੇ ਪਸ਼ੂ ਨਾਲ ਸੰਗ ਕਰੇ ਤਾਂ ਉਹ ਜ਼ਰੂਰ ਮਾਰਿਆ ਜਾਵੇ ਅਤੇ ਤੁਸੀਂ ਪਸ਼ੂ ਨੂੰ ਵੀ ਵੱਢ ਸੁੱਟਣਾ।
ਅਹਬਾਰ 20 : 16 (IRVPA)
ਜੇਕਰ ਕੋਈ ਇਸਤਰੀ ਕਿਸੇ ਪਸ਼ੂ ਦੇ ਅੱਗੇ ਆਵੇ ਅਤੇ ਉਸ ਤੋਂ ਸੰਗ ਕਰਵਾਏ ਤਾਂ ਤੂੰ ਉਸ ਇਸਤਰੀ ਨੂੰ ਅਤੇ ਉਸ ਪਸ਼ੂ ਨੂੰ ਵੱਢ ਸੁੱਟਣਾ। ਉਹ ਜ਼ਰੂਰ ਹੀ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇ।
ਅਹਬਾਰ 20 : 17 (IRVPA)
ਜੇਕਰ ਕੋਈ ਮਨੁੱਖ ਆਪਣੀ ਭੈਣ ਦਾ ਭਾਵੇਂ ਉਹ ਉਸ ਦੀ ਸੱਕੀ ਭੈਣ ਹੋਵੇ ਭਾਵੇਂ ਸੌਤੇਲੀ, ਉਸ ਦਾ ਨੰਗੇਜ਼ ਵੇਖੇ ਅਤੇ ਉਸ ਦੀ ਭੈਣ ਵੀ ਉਸਦਾ ਨੰਗੇਜ਼ ਵੇਖੇ ਤਾਂ ਇਹ ਸ਼ਰਮ ਦੀ ਗੱਲ ਹੈ। ਉਹ ਆਪਣੇ ਲੋਕਾਂ ਦੇ ਸਾਹਮਣੇ ਹੀ ਵੱਢੇ ਜਾਣ। ਉਸ ਨੇ ਆਪਣੀ ਭੈਣ ਦਾ ਨੰਗੇਜ਼ ਉਘਾੜਿਆ, ਇਸ ਲਈ ਉਸ ਦਾ ਦੋਸ਼ ਉਸ ਦੇ ਜੁੰਮੇ ਹੋਵੇ।
ਅਹਬਾਰ 20 : 18 (IRVPA)
ਜੇਕਰ ਕੋਈ ਮਨੁੱਖ ਕਿਸੇ ਇਸਤਰੀ ਨਾਲ ਉਸ ਦੀ ਮਾਹਵਾਰੀ ਦੇ ਸਮੇਂ ਸੰਗ ਕਰੇ ਅਤੇ ਉਸ ਦਾ ਨੰਗੇਜ਼ ਉਘਾੜੇ ਤਾਂ ਇਸ ਲਈ ਕਿ ਉਸ ਨੇ ਉਹ ਦਾ ਸੁੰਬ ਖੋਲ੍ਹਿਆ ਅਤੇ ਉਹ ਨੇ ਵੀ ਆਪਣੇ ਲਹੂ ਦਾ ਸੁੰਬ ਖੁਲ੍ਹਵਾਇਆ, ਉਹ ਦੋਵੇਂ ਆਪਣੇ ਲੋਕਾਂ ਵਿੱਚੋਂ ਛੇਕੇ ਜਾਣ।
ਅਹਬਾਰ 20 : 19 (IRVPA)
ਤੂੰ ਆਪਣੀ ਮਾਂ ਦੀ ਭੈਣ ਅਤੇ ਆਪਣੇ ਪਿਤਾ ਦੀ ਭੈਣ ਦਾ ਨੰਗੇਜ਼ ਨਾ ਉਘਾੜੀਂ, ਕਿਉਂ ਜੋ ਉਹ ਤੇਰੀਆਂ ਨਜ਼ਦੀਕੀ ਰਿਸ਼ਤੇਦਾਰ ਹਨ। ਉਨ੍ਹਾਂ ਦਾ ਦੋਸ਼ ਉਨ੍ਹਾਂ ਦੇ ਹੀ ਜੁੰਮੇ ਹੋਵੇ।
ਅਹਬਾਰ 20 : 20 (IRVPA)
ਜੇਕਰ ਕੋਈ ਮਨੁੱਖ ਆਪਣੀ ਚਾਚੀ ਨਾਲ ਸੰਗ ਕਰੇ, ਤਾਂ ਉਸ ਨੇ ਆਪਣੇ ਚਾਚੇ ਦਾ ਨੰਗੇਜ਼ ਉਘਾੜਿਆ ਹੈ। ਉਨ੍ਹਾਂ ਦਾ ਦੋਸ਼ ਉਨ੍ਹਾਂ ਦੇ ਜੁੰਮੇ ਹੋਵੇ ਅਤੇ ਉਹ ਬੇ-ਔਲਾਦ ਮਰਨਗੇ।
ਅਹਬਾਰ 20 : 21 (IRVPA)
ਜੇਕਰ ਕੋਈ ਮਨੁੱਖ ਆਪਣੇ ਭਰਾ ਦੀ ਪਤਨੀ ਨੂੰ ਲਵੇ, ਤਾਂ ਇਹ ਘਿਣਾਉਣੀ ਗੱਲ ਹੈ। ਉਸ ਨੇ ਆਪਣੇ ਭਰਾ ਦਾ ਨੰਗੇਜ਼ ਉਘਾੜਿਆ ਹੈ, ਇਸ ਲਈ ਉਹ ਬੇ-ਔਲਾਦ ਰਹਿਣਗੇ।
ਅਹਬਾਰ 20 : 22 (IRVPA)
ਇਸ ਲਈ ਤੁਸੀਂ ਮੇਰੀਆਂ ਸਾਰੀਆਂ ਬਿਧੀਆਂ ਅਤੇ ਮੇਰੇ ਸਾਰੇ ਨਿਯਮਾਂ ਨੂੰ ਮੰਨ ਕੇ ਪਾਲਣਾ ਕਰਨਾ ਤਾਂ ਜੋ ਉਹ ਦੇਸ ਜਿਸ ਦੇ ਵਿੱਚ ਵੱਸਣ ਲਈ ਮੈਂ ਤੁਹਾਨੂੰ ਲੈ ਕੇ ਜਾ ਰਿਹਾ ਹਾਂ, ਤੁਹਾਨੂੰ ਉਗਲ ਨਾ ਦੇਵੇ।
ਅਹਬਾਰ 20 : 23 (IRVPA)
ਅਤੇ ਜਿਨ੍ਹਾਂ ਕੌਮਾਂ ਨੂੰ ਮੈਂ ਤੁਹਾਡੇ ਅੱਗਿਓਂ ਕੱਢਦਾ ਹਾਂ, ਤੁਸੀਂ ਉਨ੍ਹਾਂ ਦੀਆਂ ਰੀਤਾਂ ਦੇ ਅਨੁਸਾਰ ਨਾ ਚੱਲਣਾ ਕਿਉਂ ਜੋ ਉਨ੍ਹਾਂ ਨੇ ਇਹ ਸਾਰੇ ਬੁਰੇ ਕੰਮ ਕੀਤੇ, ਇਸ ਲਈ ਮੈਂ ਉਨ੍ਹਾਂ ਤੋਂ ਘਿਣ ਕਰਦਾ ਹਾਂ।
ਅਹਬਾਰ 20 : 24 (IRVPA)
ਪਰ ਮੈਂ ਤੁਹਾਨੂੰ ਆਖਦਾ ਹਾਂ, ਤੁਸੀਂ ਉਨ੍ਹਾਂ ਦੇ ਦੇਸ ਦੇ ਅਧਿਕਾਰੀ ਬਣੋਗੇ ਅਤੇ ਮੈਂ ਉਹ ਦੇਸ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਤੁਹਾਨੂੰ ਦੇ ਦਿਆਂਗਾ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜਿਸ ਨੇ ਤੁਹਾਨੂੰ ਹੋਰਨਾਂ ਲੋਕਾਂ ਤੋਂ ਵੱਖਰੇ ਕੀਤਾ ਹੈ।
ਅਹਬਾਰ 20 : 25 (IRVPA)
ਇਸ ਲਈ ਤੁਸੀਂ ਸ਼ੁੱਧ ਅਤੇ ਅਸ਼ੁੱਧ ਪਸ਼ੂ ਦੇ ਵਿੱਚ ਅਤੇ ਅਸ਼ੁੱਧ ਅਤੇ ਸ਼ੁੱਧ ਪੰਛੀਆਂ ਦੇ ਵਿੱਚ ਭੇਦ ਰੱਖਣਾ ਅਤੇ ਕਿਸੇ ਪਸ਼ੂ ਜਾਂ ਪੰਛੀ ਜਾਂ ਕਿਸੇ ਪ੍ਰਕਾਰ ਦਾ ਜੀਵ ਜੋ ਧਰਤੀ ਉੱਤੇ ਘਿਸਰਦਾ ਹੈ, ਜਿਸ ਨੂੰ ਮੈਂ ਤੁਹਾਡੇ ਲਈ ਅਸ਼ੁੱਧ ਠਹਿਰਾ ਕੇ ਵੱਖਰਾ ਕੀਤਾ ਹੈ, ਉਸ ਦੇ ਕਾਰਨ ਆਪਣੇ ਆਪ ਨੂੰ ਭਰਿਸ਼ਟ ਨਾ ਕਰਨਾ।
ਅਹਬਾਰ 20 : 26 (IRVPA)
ਤੁਸੀਂ ਮੇਰੇ ਅੱਗੇ ਪਵਿੱਤਰ ਹੋਵੋ, ਕਿਉਂ ਜੋ ਮੈਂ ਯਹੋਵਾਹ ਪਵਿੱਤਰ ਹਾਂ ਅਤੇ ਮੈਂ ਤੁਹਾਨੂੰ ਹੋਰਨਾਂ ਲੋਕਾਂ ਵਿੱਚੋਂ ਆਪਣਾ ਬਣਾਉਣ ਲਈ ਵੱਖਰਾ ਕੀਤਾ ਹੈ।
ਅਹਬਾਰ 20 : 27 (IRVPA)
ਜੇਕਰ ਕੋਈ ਪੁਰਖ ਜਾਂ ਇਸਤਰੀ ਝਾੜਾ-ਫੂਕੀ ਕਰਨ ਵਾਲੇ ਜਾਂ ਭੂਤ ਕੱਢਣ ਵਾਲੇ ਹੋਣ, ਤਾਂ ਉਹ ਜ਼ਰੂਰ ਹੀ ਮਾਰੇ ਜਾਣ। ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਸੁੱਟਣਾ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇਗਾ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27