ਅਹਬਾਰ 3 : 1 (IRVPA)
ਸੁੱਖ-ਸਾਂਦ ਦੀ ਬਲੀ ਦੀ ਬਿਧੀ “ਜੇਕਰ ਉਸ ਦਾ ਚੜ੍ਹਾਵਾ ਸੁੱਖ-ਸਾਂਦ ਦੀ ਬਲੀ ਦਾ ਹੋਵੇ ਅਤੇ ਜੇਕਰ ਉਹ ਉਸ ਨੂੰ ਵੱਗ ਵਿੱਚੋਂ ਚੜ੍ਹਾਵੇ, ਭਾਵੇਂ ਉਹ ਬਲ਼ਦ ਹੋਵੇ ਭਾਵੇਂ ਗਾਂ, ਉਹ ਦੋਸ਼ ਰਹਿਤ ਪਸ਼ੂ ਯਹੋਵਾਹ ਦੇ ਅੱਗੇ ਚੜ੍ਹਾਵੇ।
ਅਹਬਾਰ 3 : 2 (IRVPA)
ਉਹ ਆਪਣਾ ਹੱਥ ਆਪਣੀ ਭੇਟ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ।
ਅਹਬਾਰ 3 : 3 (IRVPA)
ਉਹ ਸੁੱਖ-ਸਾਂਦ ਦੀ ਬਲੀ ਵਿੱਚੋਂ ਇੱਕ ਅੱਗ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਵੇ ਅਰਥਾਤ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਉਹ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ
ਅਹਬਾਰ 3 : 4 (IRVPA)
ਅਤੇ ਦੋਵੇਂ ਗੁਰਦੇ, ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ।
ਅਹਬਾਰ 3 : 5 (IRVPA)
ਅਤੇ ਹਾਰੂਨ ਦੇ ਪੁੱਤਰ ਉਸ ਨੂੰ ਹੋਮ ਬਲੀ ਕਰਕੇ ਲੱਕੜ ਦੀ ਅੱਗ ਵਿੱਚ ਸਾੜਨ ਜਿਹੜੀ ਜਗਵੇਦੀ ਦੇ ਉੱਤੇ ਹੈ। ਇਹ ਯਹੋਵਾਹ ਦੇ ਲਈ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਹੈ।
ਅਹਬਾਰ 3 : 6 (IRVPA)
“ਜੇਕਰ ਯਹੋਵਾਹ ਦੇ ਲਈ ਉਸ ਦੀ ਸੁੱਖ-ਸਾਂਦ ਦੀ ਭੇਟ ਇੱਜੜ ਵਿੱਚੋਂ ਹੋਵੇ, ਭਾਵੇਂ ਨਰ ਹੋਵੇ ਭਾਵੇਂ ਮਾਦਾ, ਉਹ ਉਸ ਨੂੰ ਦੋਸ਼ ਰਹਿਤ ਚੜ੍ਹਾਵੇ।
ਅਹਬਾਰ 3 : 7 (IRVPA)
ਜੇ ਉਹ ਆਪਣੀ ਭੇਟ ਵਿੱਚ ਲੇਲਾ ਚੜ੍ਹਾਵੇ ਤਾਂ ਉਹ ਉਸ ਨੂੰ ਯਹੋਵਾਹ ਦੇ ਲਈ ਚੜ੍ਹਾਵੇ।
ਅਹਬਾਰ 3 : 8 (IRVPA)
ਉਹ ਆਪਣਾ ਹੱਥ ਆਪਣੀ ਭੇਟ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਵੱਢ ਦੇਵੇ, ਅਤੇ ਹਾਰੂਨ ਦੇ ਪੁੱਤਰ ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ।
ਅਹਬਾਰ 3 : 9 (IRVPA)
ਤਦ ਸੁੱਖ-ਸਾਂਦ ਦੀ ਬਲੀ ਵਿੱਚੋਂ ਉਹ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਵੇ ਅਰਥਾਤ ਉਸ ਦੀ ਚਰਬੀ ਨਾਲ ਭਰੀ ਪੂਛ ਰੀੜ ਦੇ ਕੋਲੋਂ ਵੱਢ ਕੇ ਵੱਖ ਕਰੇ ਅਤੇ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ,
ਅਹਬਾਰ 3 : 10 (IRVPA)
ਅਤੇ ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ।
ਅਹਬਾਰ 3 : 11 (IRVPA)
ਅਤੇ ਜਾਜਕ ਉਸ ਨੂੰ ਜਗਵੇਦੀ ਉੱਤੇ ਸਾੜੇ, ਇਹ ਅੱਗ ਦੀ ਭੇਟ ਯਹੋਵਾਹ ਦੇ ਅੱਗੇ ਭੋਜ ਦੇ ਸਮਾਨ ਹੈ।
ਅਹਬਾਰ 3 : 12 (IRVPA)
“ਅਤੇ ਜੇਕਰ ਉਹ ਭੇਟ ਵਿੱਚ ਬੱਕਰਾ ਚੜ੍ਹਾਵੇ ਤਾਂ ਉਹ ਉਸ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੇ।
ਅਹਬਾਰ 3 : 13 (IRVPA)
ਉਹ ਆਪਣਾ ਹੱਥ ਉਸ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਮੰਡਲੀ ਦੇ ਡੇਰੇ ਦੇ ਅੱਗੇ ਉਸ ਨੂੰ ਵੱਢ ਸੁੱਟੇ ਅਤੇ ਹਾਰੂਨ ਦੇ ਪੁੱਤਰ ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ।
ਅਹਬਾਰ 3 : 14 (IRVPA)
ਤਦ ਉਹ ਉਸ ਵਿੱਚੋਂ ਆਪਣੀ ਭੇਟ ਯਹੋਵਾਹ ਦੇ ਲਈ ਇੱਕ ਅੱਗ ਦੀ ਭੇਟ ਕਰਕੇ ਚੜ੍ਹਾਵੇ ਅਰਥਾਤ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ,
ਅਹਬਾਰ 3 : 15 (IRVPA)
ਅਤੇ ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ।
ਅਹਬਾਰ 3 : 16 (IRVPA)
ਜਾਜਕ ਉਨ੍ਹਾਂ ਨੂੰ ਜਗਵੇਦੀ ਦੇ ਉੱਤੇ ਸਾੜੇ। ਇਹ ਸੁਗੰਧਤਾ ਅਰਥਾਤ ਅੱਗ ਦੀ ਭੇਟ ਦਾ ਭੋਜਨ ਹੈ, ਸਾਰੀ ਚਰਬੀ ਯਹੋਵਾਹ ਲਈ ਹੈ।
ਅਹਬਾਰ 3 : 17 (IRVPA)
“ਇਹ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਤੁਹਾਡੀਆਂ ਪੀੜ੍ਹੀਆਂ ਦੇ ਲਈ ਸਦਾ ਦੀ ਬਿਧੀ ਹੈ ਕਿ ਤੁਸੀਂ ਚਰਬੀ ਅਤੇ ਲਹੂ ਕਦੀ ਨਾ ਖਾਣਾ।”
❮
❯
1
2
3
4
5
6
7
8
9
10
11
12
13
14
15
16
17