ਅਹਬਾਰ 9 : 1 (IRVPA)
ਅੱਠਵੇਂ ਦਿਨ ਮੂਸਾ ਨੇ ਹਾਰੂਨ, ਉਸ ਦੇ ਪੁੱਤਰਾਂ ਅਤੇ ਇਸਰਾਏਲ ਦੇ ਬਜ਼ੁਰਗਾਂ ਨੂੰ ਸੱਦਿਆ,
ਅਹਬਾਰ 9 : 2 (IRVPA)
ਅਤੇ ਉਸ ਨੇ ਹਾਰੂਨ ਨੂੰ ਆਖਿਆ, “ਪਾਪ ਬਲੀ ਦੀ ਭੇਟ ਲਈ ਤੂੰ ਇੱਕ ਵੱਛਾ ਅਤੇ ਹੋਮ ਬਲੀ ਦੀ ਭੇਟ ਲਈ ਇੱਕ ਭੇਡੂ ਦੋਸ਼ ਰਹਿਤ ਲੈ ਕੇ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੀਂ।
ਅਹਬਾਰ 9 : 3 (IRVPA)
ਅਤੇ ਤੂੰ ਇਸਰਾਏਲੀਆਂ ਨੂੰ ਇਹ ਆਖ ਕਿ ਤੁਸੀਂ ਪਾਪ ਬਲੀ ਦੀ ਭੇਟ ਲਈ ਇੱਕ ਬੱਕਰਾ ਅਤੇ ਹੋਮ ਬਲੀ ਲਈ ਇੱਕ ਵੱਛਾ ਅਤੇ ਇੱਕ ਲੇਲਾ ਲਓ, ਜੋ ਇੱਕ ਸਾਲ ਦੇ ਅਤੇ ਦੋਸ਼ ਰਹਿਤ ਹੋਣ।
ਅਹਬਾਰ 9 : 4 (IRVPA)
ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਉਣ ਲਈ ਇੱਕ ਬਲ਼ਦ, ਇੱਕ ਭੇਡੂ ਅਤੇ ਤੇਲ ਨਾਲ ਰਲੀ ਹੋਈ ਮੈਦੇ ਦੀ ਇੱਕ ਭੇਟ ਲੈ ਲਓ, ਕਿਉਂ ਜੋ ਅੱਜ ਯਹੋਵਾਹ ਤੁਹਾਨੂੰ ਦਰਸ਼ਣ ਦੇਵੇਗਾ।” [PE][PS]
ਅਹਬਾਰ 9 : 5 (IRVPA)
ਤਦ ਜਿਨ੍ਹਾਂ ਵਸਤੂਆਂ ਦਾ ਮੂਸਾ ਨੇ ਹੁਕਮ ਦਿੱਤਾ ਸੀ, ਉਹ ਉਨ੍ਹਾਂ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਲੈ ਆਏ ਅਤੇ ਸਾਰੀ ਮੰਡਲੀ ਕੋਲ ਜਾ ਕੇ ਯਹੋਵਾਹ ਦੇ ਸਨਮੁਖ ਖੜ੍ਹੀ ਹੋਈ।
ਅਹਬਾਰ 9 : 6 (IRVPA)
ਤਦ ਮੂਸਾ ਨੇ ਆਖਿਆ, “ਇਹ ਉਹ ਕੰਮ ਹੈ ਜਿਸ ਨੂੰ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਹੈ ਕਿ ਤੁਸੀਂ ਇਹ ਕਰੋ ਅਤੇ ਯਹੋਵਾਹ ਦੇ ਪ੍ਰਤਾਪ ਦਾ ਦਰਸ਼ਣ ਤੁਹਾਨੂੰ ਹੋਵੇਗਾ।”
ਅਹਬਾਰ 9 : 7 (IRVPA)
ਅਤੇ ਮੂਸਾ ਨੇ ਹਾਰੂਨ ਨੂੰ ਆਖਿਆ, “ਯਹੋਵਾਹ ਦੇ ਹੁਕਮ ਅਨੁਸਾਰ ਜਗਵੇਦੀ ਦੇ ਕੋਲ ਜਾ ਕੇ ਆਪਣੀ ਪਾਪ ਬਲੀ ਦੀ ਭੇਟ ਅਤੇ ਹੋਮ ਬਲੀ ਦੀ ਭੇਟ ਚੜ੍ਹਾ ਅਤੇ ਆਪਣੇ ਲਈ ਅਤੇ ਸਾਰੇ ਲੋਕਾਂ ਦੇ ਲਈ ਪ੍ਰਾਸਚਿਤ ਕਰ ਅਤੇ ਲੋਕਾਂ ਦੀ ਭੇਟ ਚੜ੍ਹਾ ਕੇ ਉਨ੍ਹਾਂ ਦੇ ਲਈ ਪ੍ਰਾਸਚਿਤ ਕਰ।” [PE][PS]
ਅਹਬਾਰ 9 : 8 (IRVPA)
ਇਸ ਲਈ ਹਾਰੂਨ ਨੇ ਜਗਵੇਦੀ ਦੇ ਕੋਲ ਜਾ ਕੇ ਉਸ ਪਾਪ ਬਲੀ ਦੀ ਭੇਟ ਦੇ ਵੱਛੇ ਨੂੰ ਵੱਢਿਆ, ਜੋ ਉਸ ਦੇ ਆਪਣੇ ਲਈ ਸੀ।
ਅਹਬਾਰ 9 : 9 (IRVPA)
ਅਤੇ ਹਾਰੂਨ ਦੇ ਪੁੱਤਰ ਲਹੂ ਨੂੰ ਉਸ ਦੇ ਕੋਲ ਲੈ ਆਏ ਅਤੇ ਉਸ ਨੇ ਆਪਣੀ ਉਂਗਲ ਲਹੂ ਵਿੱਚ ਡੋਬ ਕੇ ਉਸ ਨੂੰ ਜਗਵੇਦੀ ਦੇ ਸਿੰਗਾਂ ਉੱਤੇ ਲਗਾਇਆ ਅਤੇ ਬਾਕੀ ਲਹੂ ਜਗਵੇਦੀ ਦੇ ਹੇਠ ਡੋਲ੍ਹ ਦਿੱਤਾ।
ਅਹਬਾਰ 9 : 10 (IRVPA)
ਪਰ ਪਾਪ ਬਲੀ ਦੀ ਭੇਟ ਦੀ ਚਰਬੀ, ਗੁਰਦੇ ਅਤੇ ਕਲੇਜੇ ਦੇ ਉੱਪਰਲੀ ਝਿੱਲੀ ਨੂੰ ਉਸ ਨੇ ਜਗਵੇਦੀ ਦੇ ਉੱਤੇ ਸਾੜਿਆ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
ਅਹਬਾਰ 9 : 11 (IRVPA)
ਅਤੇ ਮਾਸ ਅਤੇ ਖੱਲ ਨੂੰ ਉਸ ਨੇ ਡੇਰੇ ਤੋਂ ਬਾਹਰ ਅੱਗ ਨਾਲ ਸਾੜਿਆ।
ਅਹਬਾਰ 9 : 12 (IRVPA)
ਤਦ ਉਸ ਨੇ ਹੋਮ ਬਲੀ ਦੀ ਭੇਟ ਨੂੰ ਵੱਢਿਆ ਅਤੇ ਹਾਰੂਨ ਦੇ ਪੁੱਤਰ ਲਹੂ ਨੂੰ ਉਸ ਦੇ ਕੋਲ ਲਿਆਏ ਅਤੇ ਉਸ ਨੇ ਲਹੂ ਨੂੰ ਜਗਵੇਦੀ ਦੇ ਚੁਫ਼ੇਰੇ ਛਿੜਕਿਆ।
ਅਹਬਾਰ 9 : 13 (IRVPA)
ਅਤੇ ਉਨ੍ਹਾਂ ਨੇ ਹੋਮ ਬਲੀ ਦੀ ਭੇਟ ਦੇ ਟੁੱਕੜੇ-ਟੁੱਕੜੇ ਕੀਤੇ ਅਤੇ ਸਿਰ ਸਮੇਤ ਲਿਆਏ, ਤਦ ਉਸ ਨੇ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜਿਆ।
ਅਹਬਾਰ 9 : 14 (IRVPA)
ਅਤੇ ਉਸ ਨੇ ਆਂਦਰਾਂ ਅਤੇ ਲੱਤਾਂ ਨੂੰ ਧੋ ਕੇ ਉਨ੍ਹਾਂ ਨੂੰ ਜਗਵੇਦੀ ਦੇ ਉੱਤੇ ਹੋਮ ਦੀ ਬਲੀ ਦੇ ਉੱਤੇ ਸਾੜਿਆ।
ਅਹਬਾਰ 9 : 15 (IRVPA)
ਤਦ ਉਹ ਲੋਕਾਂ ਦੀ ਭੇਟ ਲਿਆਇਆ ਅਤੇ ਉਸ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ ਜੋ ਲੋਕਾਂ ਦੇ ਲਈ ਸੀ, ਲੈ ਕੇ ਉਸ ਨੂੰ ਵੱਢਿਆ ਅਤੇ ਪਹਿਲਾਂ ਦੀ ਤਰ੍ਹਾਂ ਉਸ ਨੂੰ ਵੀ ਪਾਪ ਬਲੀ ਕਰਕੇ ਚੜ੍ਹਾਇਆ।
ਅਹਬਾਰ 9 : 16 (IRVPA)
ਅਤੇ ਉਸ ਨੇ ਹੋਮ ਬਲੀ ਦੀ ਭੇਟ ਲਿਆ ਕੇ, ਉਸ ਨੂੰ ਬਿਧੀ ਦੇ ਅਨੁਸਾਰ ਚੜ੍ਹਾਇਆ।
ਅਹਬਾਰ 9 : 17 (IRVPA)
ਅਤੇ ਉਹ ਮੈਦੇ ਦੀ ਭੇਟ ਲਿਆਇਆ ਅਤੇ ਉਸ ਵਿੱਚੋਂ ਇੱਕ ਮੁੱਠ ਭਰ ਕੇ ਉਸ ਨੂੰ ਜਗਵੇਦੀ ਦੇ ਉੱਤੇ ਸਵੇਰ ਦੀ ਹੋਮ ਬਲੀ ਦੇ ਨਾਲ ਸਾੜਿਆ।
ਅਹਬਾਰ 9 : 18 (IRVPA)
ਤਦ ਉਸ ਨੇ ਬਲ਼ਦ ਅਤੇ ਭੇਡੂ ਨੂੰ ਲਿਆ ਕੇ ਵੱਢਿਆ, ਜਿਹੜੇ ਲੋਕਾਂ ਦੀ ਸੁੱਖ-ਸਾਂਦ ਦੀਆਂ ਭੇਟਾਂ ਦੇ ਲਈ ਸਨ, ਅਤੇ ਹਾਰੂਨ ਦੇ ਪੁੱਤਰ ਉਸ ਦੇ ਕੋਲ ਲਹੂ ਲਿਆਏ, ਜਿਸ ਨੂੰ ਉਸ ਨੇ ਜਗਵੇਦੀ ਦੇ ਚੁਫ਼ੇਰੇ ਛਿੜਕਿਆ।
ਅਹਬਾਰ 9 : 19 (IRVPA)
ਅਤੇ ਉਹ ਬਲ਼ਦ ਅਤੇ ਭੇਡੂ ਦੀ ਚਰਬੀ, ਮੋਟੀ ਪੂਛ ਅਤੇ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਗੁਰਦੇ ਅਤੇ ਕਲੇਜੇ ਦੇ ਉੱਪਰਲੀ ਝਿੱਲੀ ਉਸ ਦੇ ਕੋਲ ਲਿਆਏ
ਅਹਬਾਰ 9 : 20 (IRVPA)
ਅਤੇ ਉਨ੍ਹਾਂ ਨੇ ਚਰਬੀ ਨੂੰ ਛਾਤੀਆਂ ਦੇ ਉੱਤੇ ਰੱਖਿਆ ਅਤੇ ਉਸ ਨੇ ਚਰਬੀ ਨੂੰ ਜਗਵੇਦੀ ਦੇ ਉੱਤੇ ਸਾੜਿਆ।
ਅਹਬਾਰ 9 : 21 (IRVPA)
ਹਾਰੂਨ ਨੇ ਛਾਤੀਆਂ ਅਤੇ ਸੱਜੇ ਪੱਟ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਇਆ, ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ।
ਅਹਬਾਰ 9 : 22 (IRVPA)
ਤਦ ਹਾਰੂਨ ਨੇ ਲੋਕਾਂ ਵੱਲ ਆਪਣੇ ਹੱਥ ਵਧਾ ਕੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਾਪ ਬਲੀ ਦੀ ਭੇਟ, ਹੋਮ ਬਲੀ ਦੀ ਭੇਟ ਅਤੇ ਸੁੱਖ-ਸਾਂਦ ਦੀਆਂ ਭੇਟਾਂ ਨੂੰ ਚੜ੍ਹਾ ਕੇ ਹੇਠਾਂ ਆਇਆ। [PE][PS]
ਅਹਬਾਰ 9 : 23 (IRVPA)
ਤਦ ਮੂਸਾ ਅਤੇ ਹਾਰੂਨ ਮੰਡਲੀ ਦੇ ਡੇਰੇ ਵਿੱਚ ਗਏ ਅਤੇ ਨਿੱਕਲ ਕੇ ਲੋਕਾਂ ਨੂੰ ਅਸੀਸ ਦਿੱਤੀ ਅਤੇ ਯਹੋਵਾਹ ਦੇ ਪ੍ਰਤਾਪ ਦਾ ਦਰਸ਼ਣ ਸਾਰੇ ਲੋਕਾਂ ਨੂੰ ਹੋਇਆ।
ਅਹਬਾਰ 9 : 24 (IRVPA)
ਅਤੇ ਯਹੋਵਾਹ ਦੇ ਅੱਗੋਂ ਇੱਕ ਅੱਗ ਨਿੱਕਲੀ ਉਸ ਹੋਮ ਦੀ ਭੇਟ ਅਤੇ ਚਰਬੀ ਨੂੰ ਜੋ ਜਗਵੇਦੀ ਉੱਤੇ ਸੀ, ਭਸਮ ਕਰ ਦਿੱਤਾ। ਜਦ ਸਾਰੇ ਲੋਕਾਂ ਨੇ ਇਹ ਵੇਖਿਆ ਤਾਂ ਉੱਚੀ ਆਵਾਜ਼ ਵਿੱਚ ਜੈਕਾਰਾ ਗਜਾਇਆ ਅਤੇ ਮੂੰਹ ਭਾਰ ਡਿੱਗ ਕੇ ਮੱਥਾ ਟੇਕਿਆ। [PE]
❮
❯