ਲੋਕਾ 1 : 1 (IRVPA)
ਜਾਣ-ਪਛਾਣ ਇਸ ਲਈ ਬਹੁਤਿਆਂ ਲੋਕਾਂ ਨੇ, ਉਨ੍ਹਾਂ ਗੱਲਾਂ ਦਾ ਇਤਹਾਸ ਲਿਖਣ ਦਾ ਫੈਸਲਾ ਕੀਤਾ ਜੋ ਸਾਡੇ ਵਿੱਚ ਪੂਰੀਆਂ ਹੋਈਆਂ ਹਨ।
ਲੋਕਾ 1 : 2 (IRVPA)
ਜਿਵੇਂ ਉਨ੍ਹਾਂ ਨੇ ਸਾਨੂੰ ਦੱਸਿਆ ਜਿਹੜੇ ਸ਼ੁਰੂਆਤ ਤੋਂ ਚਸ਼ਮਦੀਦ ਗਵਾਹ ਅਤੇ ਬਚਨ ਦੇ ਸੇਵਕ ਸਨ।
ਲੋਕਾ 1 : 3 (IRVPA)
ਹੇ ਆਦਰਯੋਗ ਥਿਉਫ਼ਿਲੁਸ ਮੈਂ ਵੀ ਪੂਰੇ ਯਤਨ ਨਾਲ ਖੋਜ ਕਰਕੇ ਇਸ ਗੱਲ ਨੂੰ ਚੰਗਾ ਸਮਝਿਆ ਜੋ ਤੇਰੇ ਲਈ ਸਾਰੀ ਵਾਰਤਾ ਜਿਵੇਂ ਹੋਈ, ਉਸੇ ਤਰ੍ਹਾਂ ਲਿਖਾਂ।
ਲੋਕਾ 1 : 4 (IRVPA)
ਕਿ ਤੂੰ ਉਨ੍ਹਾਂ ਗੱਲਾਂ ਦੀ ਸਚਿਆਈ ਨੂੰ ਜਾਣ ਲਵੇਂ ਜਿਨ੍ਹਾਂ ਦੀ ਤੂੰ ਸਿੱਖਿਆ ਪਾਈ।
ਲੋਕਾ 1 : 5 (IRVPA)
ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਜਨਮ ਦੀ ਘੋਸ਼ਣਾ ਯਹੂਦਿਯਾ ਦੇ ਰਾਜਾ ਹੇਰੋਦੇਸ ਦੇ ਸਮੇਂ ਅਬੀਯਾਹ ਦੇ ਦਲ ਵਿੱਚੋਂ, ਜ਼ਕਰਯਾਹ ਨਾਮ ਦਾ ਇੱਕ ਜਾਜਕ ਸੀ ਅਤੇ ਉਸ ਦੀ ਪਤਨੀ ਇਲੀਸਬਤ ਹਾਰੂਨ ਦੇ ਘਰਾਣੇ ਦੀ ਸੀ।
ਲੋਕਾ 1 : 6 (IRVPA)
ਉਹ ਦੋਵੇਂ ਪਰਮੇਸ਼ੁਰ ਦੇ ਅੱਗੇ ਧਰਮੀ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਤੇ ਨਿਰਦੋਸ਼ ਚੱਲਦੇ ਸਨ।
ਲੋਕਾ 1 : 7 (IRVPA)
ਉਨ੍ਹਾਂ ਦੇ ਔਲਾਦ ਨਹੀਂ ਸੀ ਕਿਉਂਕਿ ਇਲੀਸਬਤ ਬਾਂਝ ਸੀ ਅਤੇ ਦੋਵੇਂ ਬਜ਼ੁਰਗ ਸਨ।
ਲੋਕਾ 1 : 8 (IRVPA)
ਇਸ ਤਰ੍ਹਾਂ ਹੋਇਆ ਕਿ ਜਦ ਉਹ ਪਰਮੇਸ਼ੁਰ ਦੇ ਹਜ਼ੂਰ ਆਪਣੀ ਵਾਰੀ ਸਿਰ ਜਾਜਕ ਦਾ ਕੰਮ ਕਰ ਰਿਹਾ ਸੀ।
ਲੋਕਾ 1 : 9 (IRVPA)
ਤਦ ਜਾਜਕ ਦੀ ਰੀਤ ਦੇ ਅਨੁਸਾਰ ਉਸ ਦੇ ਨਾਮ ਦੀ ਪਰਚੀ ਨਿੱਕਲੀ, ਜੋ ਪ੍ਰਭੂ ਦੀ ਹੈਕਲ ਵਿੱਚ ਜਾ ਕੇ ਧੂਪ ਧੁਖਾਵੇ।
ਲੋਕਾ 1 : 10 (IRVPA)
ਧੂਪ ਧੁਖਾਉਣ ਸਮੇਂ ਸਾਰੀ ਸੰਗਤ ਬਾਹਰ ਪ੍ਰਾਰਥਨਾ ਕਰ ਰਹੀ ਸੀ।
ਲੋਕਾ 1 : 11 (IRVPA)
ਤਦ ਉਸ ਨੂੰ ਪ੍ਰਭੂ ਦਾ ਇੱਕ ਦੂਤ ਧੂਪ ਦੀ ਵੇਦੀ ਦੇ ਸੱਜੇ ਪਾਸੇ ਖੜ੍ਹਾ ਨਜ਼ਰ ਆਇਆ।
ਲੋਕਾ 1 : 12 (IRVPA)
ਅਤੇ ਜ਼ਕਰਯਾਹ ਇਹ ਵੇਖ ਕੇ ਡਰ ਗਿਆ ਤੇ ਘਬਰਾ ਗਿਆ।
ਲੋਕਾ 1 : 13 (IRVPA)
ਤਦ ਦੂਤ ਨੇ ਆਖਿਆ, ਹੇ ਜ਼ਕਰਯਾਹ ਨਾ ਡਰ ਕਿਉਂ ਜੋ ਤੇਰੀ ਪ੍ਰਾਰਥਨਾ ਸੁਣੀ ਗਈ ਹੈ, ਤੇਰੀ ਪਤਨੀ ਇਲੀਸਬਤ ਤੇਰੇ ਲਈ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯੂਹੰਨਾ ਰੱਖੀਂ।
ਲੋਕਾ 1 : 14 (IRVPA)
ਅਤੇ ਤੈਨੂੰ ਖੁਸ਼ੀ ਅਤੇ ਅਨੰਦ ਹੋਵੇਗਾ ਅਤੇ ਉਸ ਦੇ ਜਨਮ ਤੋਂ ਬਹੁਤ ਲੋਕ ਖੁਸ਼ ਹੋਣਗੇ।
ਲੋਕਾ 1 : 15 (IRVPA)
ਕਿਉਂਕਿ ਉਹ ਪਰਮੇਸ਼ੁਰ ਸਾਹਮਣੇ ਮਹਾਨ ਹੋਵੇਗਾ ਅਤੇ ਨਾ ਮੈਅ, ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੇ ਗਰਭ ਤੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਹੋਵੇਗਾ।
ਲੋਕਾ 1 : 16 (IRVPA)
ਅਤੇ ਇਸਰਾਏਲ ਦੀ ਸੰਤਾਨ ਵਿੱਚੋਂ ਬਹੁਤਿਆਂ ਨੂੰ ਪ੍ਰਭੂ ਪਰਮੇਸ਼ੁਰ ਦੀ ਵੱਲ ਮੋੜ ਲਿਆਵੇਗਾ।
ਲੋਕਾ 1 : 17 (IRVPA)
ਉਹ ਉਨ੍ਹਾਂ ਦੇ ਅੱਗੇ-ਅੱਗੇ ਏਲੀਯਾਹ ਦੇ ਆਤਮਾ ਅਤੇ ਸਮਰੱਥਾ ਨਾਲ ਚੱਲੇਗਾ ਤਾਂ ਜੋ ਪਿਤਾਵਾਂ ਦੇ ਦਿਲਾਂ ਨੂੰ ਬੱਚਿਆਂ ਦੀ ਵੱਲ ਅਤੇ ਆਗਿਆ ਨਾ ਮੰਨਣ ਵਾਲਿਆ ਨੂੰ ਧਰਮੀਆਂ ਦੀ ਸਮਝ ਵੱਲ ਮੋੜੇ, ਜੋ ਪ੍ਰਭੂ ਦੇ ਯੋਗ ਕੌਮ ਨੂੰ ਤਿਆਰ ਕਰੇ।
ਲੋਕਾ 1 : 18 (IRVPA)
ਤਦ ਜ਼ਕਰਯਾਹ ਨੇ ਸਵਰਗ ਦੂਤ ਨੂੰ ਆਖਿਆ, ਮੈਂ ਇਹ ਕਿਵੇਂ ਵਿਸ਼ਵਾਸ ਕਰਾਂ ਕਿਉਂਕਿ ਮੈਂ ਵੱਡੀ ਉਮਰ ਦਾ ਹਾਂ ਅਤੇ ਮੇਰੀ ਪਤਨੀ ਬਜ਼ੁਰਗ ਹੈ?
ਲੋਕਾ 1 : 19 (IRVPA)
ਸਵਰਗ ਦੂਤ ਨੇ ਉਸ ਨੂੰ ਉੱਤਰ ਦਿੱਤਾ, ਮੈਂ ਜਿਬਰਾਏਲ ਹਾਂ, ਜੋ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਰਹਿੰਦਾ ਹਾਂ ਅਤੇ ਤੇਰੇ ਨਾਲ ਗੱਲਾਂ ਕਰਨ ਅਤੇ ਖੁਸ਼ੀ ਦੀ ਖ਼ਬਰ ਦੱਸਣ ਵਾਸਤੇ ਭੇਜਿਆ ਗਿਆ ਹਾਂ।
ਲੋਕਾ 1 : 20 (IRVPA)
ਵੇਖ ਜਦ ਤੱਕ ਇਹ ਗੱਲਾਂ ਪੂਰੀਆਂ ਨਾ ਹੋਣ ਤੂੰ ਗੂੰਗਾ ਰਹੇਂਗਾ ਅਤੇ ਬੋਲ ਨਾ ਸਕੇਂਗਾ, ਇਸ ਕਾਰਨ ਜੋ ਤੂੰ ਮੇਰੀਆਂ ਗੱਲਾਂ ਨੂੰ ਸੱਚ ਨਹੀਂ ਮੰਨਿਆ ਜਿਹੜੀਆਂ ਆਪਣੇ ਸਮੇਂ ਤੇ ਪੂਰੀਆਂ ਹੋਣਗੀਆਂ।
ਲੋਕਾ 1 : 21 (IRVPA)
ਅਤੇ ਲੋਕ ਜ਼ਕਰਯਾਹ ਦੀ ਉਡੀਕ ਕਰ ਰਹੇ ਸਨ ਅਤੇ ਹੈਕਲ ਭਵਨ ਵਿੱਚ ਉਸ ਦੇ ਵੱਧ ਸਮਾਂ ਲਾਉਣ ਕਰਕੇ ਹੈਰਾਨ ਹੁੰਦੇ ਸਨ।
ਲੋਕਾ 1 : 22 (IRVPA)
ਪਰ ਜਦ ਉਹ ਬਾਹਰ ਆਇਆ ਤਾਂ ਉਨ੍ਹਾਂ ਨਾਲ ਬੋਲ ਨਾ ਸਕਿਆ ਅਤੇ ਉਨ੍ਹਾਂ ਜਾਣਿਆ ਜੋ ਉਸ ਨੇ ਹੈਕਲ ਵਿੱਚ ਕੋਈ ਦਰਸ਼ਣ ਵੇਖਿਆ ਹੈ ਅਤੇ ਉਹ ਉਨ੍ਹਾਂ ਨੂੰ ਇਸ਼ਾਰਿਆ ਨਾਲ ਦੱਸਦਾ ਸੀ ਅਤੇ ਗੂੰਗਾ ਹੋ ਗਿਆ।
ਲੋਕਾ 1 : 23 (IRVPA)
ਤਾਂ ਇਹ ਹੋਇਆ ਕਿ ਭਵਨ ਵਿੱਚ ਆਪਣੀ ਸੇਵਾ ਦੇ ਦਿਨ ਪੂਰੇ ਕਰਕੇ ਉਹ ਆਪਣੇ ਘਰ ਵਾਪਸ ਚੱਲਿਆ ਗਿਆ।
ਲੋਕਾ 1 : 24 (IRVPA)
ਫਿਰ ਉਨ੍ਹਾਂ ਦਿਨਾਂ ਪਿੱਛੋਂ ਉਸ ਦੀ ਪਤਨੀ ਇਲੀਸਬਤ ਗਰਭਵਤੀ ਹੋਈ ਅਤੇ ਪੰਜ ਮਹੀਨਿਆਂ ਤੱਕ ਆਪਣੇ ਆਪ ਨੂੰ ਇਹ ਕਹਿ ਕੇ ਛੁਪਾਇਆ,
ਲੋਕਾ 1 : 25 (IRVPA)
“ਕਿ ਪ੍ਰਭੂ ਨੇ ਇਹਨਾਂ ਦਿਨਾਂ ਵਿੱਚ ਮੇਰੇ ਉੱਤੇ ਨਿਗਾਹ ਕੀਤੀ ਅਤੇ ਮੇਰੇ ਨਾਲ ਇਹ ਕੀਤਾ ਹੈ ਜੋ ਲੋਕਾਂ ਵਿੱਚੋਂ ਮੇਰੀ ਸ਼ਰਮਿੰਦਗੀ ਨੂੰ ਖ਼ਤਮ ਕਰ ਦੇਵੇ।”
ਲੋਕਾ 1 : 26 (IRVPA)
ਯਿਸੂ ਦੇ ਜਨਮ ਦੀ ਘੋਸ਼ਣਾ ਛੇਵੇਂ ਮਹੀਨੇ ਪਰਮੇਸ਼ੁਰ ਨੇ ਜਿਬਰਾਏਲ ਦੂਤ ਨੂੰ ਨਾਸਰਤ ਨਾਮ ਦੇ ਗਲੀਲ ਦੇ ਇੱਕ ਨਗਰ ਵਿੱਚ
ਲੋਕਾ 1 : 27 (IRVPA)
ਇੱਕ ਕੁਆਰੀ ਦੇ ਕੋਲ ਭੇਜਿਆ ਜਿਸ ਦੀ ਮੰਗਣੀ ਦਾਊਦ ਦੇ ਵੰਸ਼ ਦੇ ਯੂਸਫ਼ ਨਾਲ ਹੋਈ ਸੀ, ਉਸ ਕੁਆਰੀ ਦਾ ਨਾਮ ਮਰਿਯਮ ਸੀ।
ਲੋਕਾ 1 : 28 (IRVPA)
ਅਤੇ ਸਵਰਗ ਦੂਤ ਨੇ ਉਸ ਦੇ ਕੋਲ ਅੰਦਰ ਆ ਕੇ ਆਖਿਆ, ਅਨੰਦ ਅਤੇ ਜੈ ਤੇਰੀ ਹੋਵੇ, ਜਿਸ ਉੱਤੇ ਕਿਰਪਾ ਹੋਈ! ਪ੍ਰਭੂ ਤੇਰੇ ਨਾਲ ਹੈ।
ਲੋਕਾ 1 : 29 (IRVPA)
ਪਰ ਉਹ ਇਸ ਬਚਨ ਤੋਂ ਬਹੁਤ ਘਬਰਾਈ ਅਤੇ ਸੋਚਣ ਲੱਗੀ ਜੋ ਇਹ ਕਿਹੋ ਜਿਹੀ ਵਧਾਈ ਹੈ?
ਲੋਕਾ 1 : 30 (IRVPA)
ਦੂਤ ਨੇ ਉਸ ਨੂੰ ਆਖਿਆ, ਹੇ ਮਰਿਯਮ ਨਾ ਡਰ, ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ
ਲੋਕਾ 1 : 31 (IRVPA)
ਅਤੇ ਵੇਖ ਤੂੰ ਗਰਭਵਤੀ ਹੋਵੇਂਗੀ, ਇੱਕ ਪੁੱਤਰ ਨੂੰ ਜਨਮ ਦੇਵੇਂਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀ।
ਲੋਕਾ 1 : 32 (IRVPA)
ਉਹ ਮਹਾਨ ਹੋਵੇਗਾ, ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਸਿੰਘਾਸਣ ਉਸ ਨੂੰ ਦੇਵੇਗਾ।
ਲੋਕਾ 1 : 33 (IRVPA)
ਉਹ ਸਦੀਪਕ ਕਾਲ ਤੱਕ ਯਾਕੂਬ ਦੇ ਘਰਾਣੇ ਉੱਤੇ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਅੰਤ ਨਾ ਹੋਵੇਗਾ।
ਲੋਕਾ 1 : 34 (IRVPA)
ਤਦ ਮਰਿਯਮ ਨੇ ਦੂਤ ਨੂੰ ਆਖਿਆ, ਇਹ ਕਿਵੇਂ ਹੋਵੇਗਾ ਜਦ ਕਿ ਮੈਂ ਪੁਰਸ਼ ਨੂੰ ਜਾਣਦੀ ਹੀ ਨਹੀਂ।
ਲੋਕਾ 1 : 35 (IRVPA)
ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸਮਰੱਥਾ ਤੇਰੇ ਉੱਤੇ ਛਾਇਆ ਕਰੇਗੀ, ਇਸ ਕਰਕੇ ਜਿਹੜਾ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।
ਲੋਕਾ 1 : 36 (IRVPA)
ਅਤੇ ਵੇਖ ਤੇਰੀ ਰਿਸ਼ਤੇਦਾਰ ਇਲੀਸਬਤ, ਜਿਹੜੀ ਬਾਂਝ ਕਹਾਉਂਦੀ ਸੀ, ਉਸ ਦੇ ਵੀ ਬੁਢਾਪੇ ਵਿੱਚ ਪੁੱਤਰ ਹੋਣ ਵਾਲਾ ਹੈ ਉਸ ਦਾ ਇਹ ਛੇਵਾਂ ਮਹੀਨਾ ਹੈ।
ਲੋਕਾ 1 : 37 (IRVPA)
ਕਿਉਂਕਿ ਕੋਈ ਬਚਨ ਪਰਮੇਸ਼ੁਰ ਦੀ ਵੱਲੋਂ ਸ਼ਕਤੀਹੀਣ ਨਾ ਹੋਵੇਗਾ।
ਲੋਕਾ 1 : 38 (IRVPA)
ਤਾਂ ਮਰਿਯਮ ਨੇ ਕਿਹਾ, ਵੇਖ ਮੈਂ ਪ੍ਰਭੂ ਦੀ ਦਾਸੀ ਹਾਂ, ਮੇਰੇ ਨਾਲ ਤੇਰੀ ਗੱਲ ਦੇ ਅਨੁਸਾਰ ਹੋਵੇ। ਤਦ ਦੂਤ ਉਸ ਦੇ ਕੋਲੋਂ ਚੱਲਿਆ ਗਿਆ।
ਲੋਕਾ 1 : 39 (IRVPA)
ਮਰਿਯਮ ਇਲੀਸਬਤ ਨੂੰ ਮਿਲਦੀ ਹੈ ਉਨ੍ਹੀਂ ਦਿਨੀਂ ਮਰਿਯਮ ਛੇਤੀ ਨਾਲ ਉੱਠ ਕੇ ਪਹਾੜੀ ਦੇਸ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ।
ਲੋਕਾ 1 : 40 (IRVPA)
ਅਤੇ ਜ਼ਕਰਯਾਹ ਦੇ ਘਰ ਵਿੱਚ ਜਾ ਕੇ ਇਲੀਸਬਤ ਨੂੰ ਨਮਸਕਾਰ ਕੀਤਾ।
ਲੋਕਾ 1 : 41 (IRVPA)
ਤਾਂ ਇਸ ਤਰ੍ਹਾਂ ਹੋਇਆ, ਕਿ ਜਦ ਇਲੀਸਬਤ ਨੇ ਮਰਿਯਮ ਦਾ ਨਮਸਕਾਰ ਸੁਣਿਆ ਤਾਂ ਬੱਚਾ ਉਸ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰ ਗਈ।
ਲੋਕਾ 1 : 42 (IRVPA)
ਅਤੇ ਉਹ ਉੱਚੀ ਅਵਾਜ਼ ਨਾਲ ਬੋਲੀ, ਤੂੰ ਔਰਤਾਂ ਵਿੱਚੋਂ ਧੰਨ ਹੈਂ ਅਤੇ ਧੰਨ ਹੈ ਤੇਰੀ ਕੁੱਖ ਦਾ ਫਲ।
ਲੋਕਾ 1 : 43 (IRVPA)
ਮੇਰੇ ਉੱਤੇ ਇਹ ਕਿਰਪਾ ਕਿਵੇਂ ਹੋਈ ਜੋ ਮੇਰੇ ਪ੍ਰਭੂ ਦੀ ਮਾਤਾ ਮੇਰੇ ਕੋਲ ਆਈ?
ਲੋਕਾ 1 : 44 (IRVPA)
ਵੇਖ, ਤੇਰੇ ਨਮਸਕਾਰ ਦੀ ਅਵਾਜ਼ ਮੇਰੇ ਕੰਨ ਵਿੱਚ ਪੈਂਦਿਆਂ ਹੀ, ਬੱਚਾ ਮੇਰੀ ਕੁੱਖ ਵਿੱਚ ਅਨੰਦ ਦੇ ਕਾਰਨ ਉੱਛਲ ਪਿਆ।
ਲੋਕਾ 1 : 45 (IRVPA)
ਅਤੇ ਧੰਨ ਹੈ ਉਹ ਜਿਸ ਨੇ ਵਿਸ਼ਵਾਸ ਕੀਤਾ ਕਿ ਜਿਹੜੀਆਂ ਗੱਲਾਂ ਪ੍ਰਭੂ ਦੇ ਵੱਲੋਂ ਉਸ ਨੂੰ ਆਖੀਆਂ ਗਈਆਂ, ਉਹ ਪੂਰੀਆਂ ਹੋਣਗੀਆਂ।
ਲੋਕਾ 1 : 46 (IRVPA)
ਮਰਿਯਮ ਦੁਆਰਾ ਸਤੂਤੀ ਗੀਤ ਤਦ ਮਰਿਯਮ ਨੇ ਆਖਿਆ, “ਮੇਰੀ ਜਾਨ ਪ੍ਰਭੂ ਦੀ ਵਡਿਆਈ ਕਰਦੀ ਹੈ,
ਲੋਕਾ 1 : 47 (IRVPA)
ਅਤੇ ਮੇਰੀ ਆਤਮਾ ਮੇਰੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਅਨੰਦ ਹੋਈ,
ਲੋਕਾ 1 : 48 (IRVPA)
ਕਿਉਂ ਜੋ ਉਸ ਨੇ ਆਪਣੀ ਦਾਸੀ ਦੀ ਅਧੀਨਗੀ ਉੱਤੇ ਨਿਗਾਹ ਕੀਤੀ”। ਵੇਖੋ ਤਾਂ, ਹੁਣ ਤੋਂ ਸਾਰੀਆਂ ਪੀੜ੍ਹੀਆਂ ਮੈਨੂੰ ਧੰਨ ਆਖਣਗੀਆਂ,
ਲੋਕਾ 1 : 49 (IRVPA)
ਕਿਉਂ ਜੋ ਉਸ ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ ਅਤੇ ਉਸ ਦਾ ਨਾਮ ਪਵਿੱਤਰ ਹੈ।
ਲੋਕਾ 1 : 50 (IRVPA)
ਜਿਹੜੇ ਉਸ ਦਾ ਡਰ ਰੱਖਦੇ ਹਨ, ਉਨ੍ਹਾਂ ਉੱਤੇ ਉਸ ਦੀ ਦਯਾ ਪੀੜ੍ਹੀਓਂ ਪੀੜ੍ਹੀ ਬਣੀ ਰਹਿੰਦੀ ਹੈ।
ਲੋਕਾ 1 : 51 (IRVPA)
ਉਸ ਨੇ ਆਪਣੀ ਬਾਂਹ ਦਾ ਜ਼ੋਰ ਵਿਖਾਇਆ ਅਤੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕਰ ਦਿੱਤਾ, ਜਿਹੜੇ ਆਪਣੇ ਮਨ ਦੇ ਖਿਆਲਾਂ ਵਿੱਚ ਹੰਕਾਰੀ ਸਨ।
ਲੋਕਾ 1 : 52 (IRVPA)
ਉਸ ਨੇ ਬਲਵੰਤਾਂ ਨੂੰ ਸਿੰਘਾਸਣ ਤੋਂ ਗਿਰਾ ਦਿੱਤਾ, ਅਤੇ ਕਮਜ਼ੋਰਾਂ ਨੂੰ ਉੱਚਿਆਂ ਕੀਤਾ।
ਲੋਕਾ 1 : 53 (IRVPA)
ਉਸ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾਇਆ, ਅਤੇ ਧਨੀਆਂ ਨੂੰ ਖਾਲੀ ਹੱਥ ਕੱਢ ਦਿੱਤਾ।
ਲੋਕਾ 1 : 54 (IRVPA)
ਉਸ ਨੇ ਆਪਣੇ ਦਾਸ ਇਸਰਾਏਲ ਦੀ ਸਹਾਇਤਾ ਕੀਤੀ ਤਾਂ ਕਿ ਉਹ ਆਪਣੇ ਰਹਿਮ ਨੂੰ ਯਾਦ ਕਰੇ,
ਲੋਕਾ 1 : 55 (IRVPA)
ਜੋ ਅਬਰਾਹਾਮ ਤੇ ਉਸ ਦੇ ਅੰਸ ਨਾਲ ਸਦੀਪਕ ਕਾਲ ਤੱਕ ਰਹੇਗਾ, ਜਿਵੇਂ ਉਸ ਨੇ ਸਾਡੇ ਪਿਉ-ਦਾਦਿਆਂ ਨਾਲ ਬਚਨ ਕੀਤਾ ਸੀ।
ਲੋਕਾ 1 : 56 (IRVPA)
ਤਦ ਮਰਿਯਮ ਤਿੰਨ ਮਹੀਨੇ ਉਸ ਦੇ ਨਾਲ ਰਹਿ ਕੇ ਆਪਣੇ ਘਰ ਨੂੰ ਮੁੜ ਗਈ।
ਲੋਕਾ 1 : 57 (IRVPA)
ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਜਨਮ ਹੁਣ ਇਲੀਸਬਤ ਦੇ ਜਨਮ ਦੇਣ ਦਾ ਸਮਾਂ ਆ ਪੁੱਜਾ ਅਤੇ ਉਸ ਨੇ ਪੁੱਤਰ ਨੂੰ ਜਨਮ ਦਿੱਤਾ।
ਲੋਕਾ 1 : 58 (IRVPA)
ਅਤੇ ਉਸ ਦੇ ਗੁਆਂਢੀਆਂ ਅਤੇ ਰਿਸ਼ਤੇਦਾਰਾਂ ਨੇ ਇਹ ਸੁਣ ਕੇ ਜੋ ਪ੍ਰਭੂ ਨੇ ਉਸ ਉੱਤੇ ਵੱਡੀ ਦਯਾ ਕੀਤੀ ਉਸ ਦੇ ਨਾਲ ਖੁਸ਼ੀ ਮਨਾਈ।
ਲੋਕਾ 1 : 59 (IRVPA)
ਤਦ ਉਹ ਅੱਠਵੇਂ ਦਿਨ ਬਾਲਕ ਦੀ ਸੁੰਨਤ ਲਈ ਆਏ ਅਤੇ ਉਸ ਦਾ ਨਾਮ ਜ਼ਕਰਯਾਹ ਰੱਖਣ ਲੱਗੇ ਜਿਹੜਾ ਉਸ ਦੇ ਪਿਤਾ ਦਾ ਨਾਮ ਸੀ।
ਲੋਕਾ 1 : 60 (IRVPA)
ਪਰ ਉਸ ਦੀ ਮਾਤਾ ਨੇ ਅੱਗੋਂ ਆਖਿਆ, ਨਹੀਂ ਪਰ ਉਸਦਾ ਨਾਮ ਯੂਹੰਨਾ ਰੱਖਾਂਗੇ।
ਲੋਕਾ 1 : 61 (IRVPA)
ਉਨ੍ਹਾਂ ਉਸ ਨੂੰ ਕਿਹਾ ਕਿ ਤੇਰੇ ਰਿਸ਼ਤੇਦਾਰਾਂ ਵਿੱਚੋਂ ਕੋਈ ਨਹੀਂ ਜੋ ਇਸ ਨਾਮ ਤੋਂ ਬੁਲਾਇਆ ਜਾਂਦਾ ਹੈ।
ਲੋਕਾ 1 : 62 (IRVPA)
ਤਦ ਉਨ੍ਹਾਂ ਨੇ ਉਸ ਦੇ ਪਿਤਾ ਨੂੰ ਇਸ਼ਾਰਾ ਕਰ ਕੇ ਪੁੱਛਿਆ, ਉਹ ਉਸ ਦਾ ਕੀ ਨਾਮ ਰੱਖਣਾ ਚਾਹੁੰਦਾ ਹੈ।
ਲੋਕਾ 1 : 63 (IRVPA)
ਅਤੇ ਉਸ ਨੇ ਪੱਟੀ ਮੰਗਾ ਕੇ ਲਿਖਿਆ ਕਿ ਉਸ ਦਾ ਨਾਮ ਯੂਹੰਨਾ ਹੈ ਤਾਂ ਸਭ ਹੈਰਾਨ ਰਹਿ ਗਏ।
ਲੋਕਾ 1 : 64 (IRVPA)
ਉਸੇ ਸਮੇਂ ਉਸ ਦਾ ਮੂੰਹ ਅਤੇ ਉਸ ਦੀ ਜੀਭ ਖੁੱਲ੍ਹ ਗਈ, ਉਹ ਬੋਲਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗਾ।
ਲੋਕਾ 1 : 65 (IRVPA)
ਤਦ ਆਲੇ-ਦੁਆਲੇ ਦੇ ਸਾਰੇ ਰਹਿਣ ਵਾਲੇ ਡਰ ਗਏ ਅਤੇ ਯਹੂਦਿਯਾ ਦੇ ਸਾਰੇ ਪਹਾੜੀ ਦੇਸ ਵਿੱਚ ਇਨ੍ਹਾਂ ਸਭ ਗੱਲਾਂ ਦੀ ਚਰਚਾ ਫੈਲ ਗਈ।
ਲੋਕਾ 1 : 66 (IRVPA)
ਅਤੇ ਸਭ ਸੁਣਨ ਵਾਲਿਆਂ ਨੇ ਆਪਣੇ ਮਨ ਵਿੱਚ ਇਨ੍ਹਾਂ ਗੱਲਾਂ ਦਾ ਵਿਚਾਰ ਕੀਤਾ ਅਤੇ ਕਿਹਾ, ਭਲਾ, ਇਹ ਬਾਲਕ ਕਿਹੋ ਜਿਹਾ ਹੋਵੇਗਾ? ਕਿਉਂ ਜੋ ਪ੍ਰਭੂ ਦਾ ਹੱਥ ਉਸ ਦੇ ਨਾਲ ਸੀ।
ਲੋਕਾ 1 : 67 (IRVPA)
ਜ਼ਕਰਯਾਹ ਦੁਆਰਾ ਸਤੂਤੀ ਗੀਤ ਤਦ ਉਸ ਦਾ ਪਿਤਾ ਜ਼ਕਰਯਾਹ ਪਵਿੱਤਰ ਆਤਮਾ ਨਾਲ ਭਰ ਗਿਆ ਅਤੇ ਭਵਿੱਖਬਾਣੀ ਕਰ ਕੇ ਆਖਣ ਲੱਗਾ -
ਲੋਕਾ 1 : 68 (IRVPA)
ਧੰਨ ਹੈ ਪ੍ਰਭੂ ਇਸਰਾਏਲ ਦਾ ਪਰਮੇਸ਼ੁਰ, ਕਿਉਂ ਜੋ ਉਸ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ,
ਲੋਕਾ 1 : 69 (IRVPA)
ਅਤੇ ਸਾਡੇ ਲਈ ਆਪਣੇ ਦਾਸ ਦਾਊਦ ਦੇ ਵੰਸ਼ ਵਿੱਚ ਮੁਕਤੀ ਦਾ ਸਿੰਗ ਖੜ੍ਹਾ ਕੀਤਾ,
ਲੋਕਾ 1 : 70 (IRVPA)
ਜਿਵੇਂ ਉਸ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਪਹਿਲਾਂ ਤੋਂ ਹੀ ਅਖਵਾਇਆ ਸੀ।
ਲੋਕਾ 1 : 71 (IRVPA)
ਅਤੇ ਉਹ ਸਾਨੂੰ ਸਾਡੇ ਵੈਰੀਆਂ ਤੋਂ ਅਤੇ ਉਨ੍ਹਾਂ ਸਭਨਾਂ ਦੇ ਹੱਥੋਂ ਜੋ ਸਾਡੇ ਨਾਲ ਵੈਰ ਰੱਖਦੇ ਹਨ ਛੁਟਕਾਰਾ ਦੇਵੇ,
ਲੋਕਾ 1 : 72 (IRVPA)
ਨਾਲੇ ਉਹ ਸਾਡੇ ਪਿਉ-ਦਾਦਿਆਂ ਉੱਤੇ ਦਯਾ ਕਰੇ, ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖੇ,
ਲੋਕਾ 1 : 73 (IRVPA)
ਅਰਥਾਤ ਉਸ ਸਹੁੰ ਨੂੰ ਜਿਹੜੀ ਉਸ ਨੇ ਸਾਡੇ ਪਿਤਾ ਅਬਰਾਹਾਮ ਨਾਲ ਖਾਧੀ,
ਲੋਕਾ 1 : 74 (IRVPA)
ਜੋ ਉਹ ਸਾਨੂੰ ਇਹ ਬਖ਼ਸ਼ੇ ਜੋ ਅਸੀਂ ਆਪਣੇ ਵੈਰੀਆਂ ਦੇ ਹੱਥੋਂ ਛੁੱਟ ਕੇ
ਲੋਕਾ 1 : 75 (IRVPA)
ਜੀਵਨ ਭਰ ਉਸ ਦੇ ਅੱਗੇ ਪਵਿੱਤਰਤਾਈ ਤੇ ਧਰਮ ਨਾਲ ਨਿਡਰ ਹੋ ਕੇ ਉਸ ਦੀ ਬੰਦਗੀ ਕਰੀਏ।
ਲੋਕਾ 1 : 76 (IRVPA)
ਅਤੇ ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀ ਅਖਵਾਵੇਗਾ, ਕਿਉਂ ਜੋ ਤੂੰ ਪ੍ਰਭੂ ਦੇ ਰਾਹਾਂ ਨੂੰ ਤਿਆਰ ਕਰਨ ਲਈ ਉਸ ਦੇ ਅੱਗੇ-ਅੱਗੇ ਚੱਲੇਂਗਾ,
ਲੋਕਾ 1 : 77 (IRVPA)
ਕਿ ਉਸ ਦੇ ਲੋਕਾਂ ਨੂੰ ਮੁਕਤੀ ਦਾ ਗਿਆਨ ਦੇਵੇਂ ਜਿਹੜੀ ਉਨ੍ਹਾਂ ਨੂੰ ਪਾਪਾਂ ਦੀ ਮਾਫ਼ੀ ਤੋਂ,
ਲੋਕਾ 1 : 78 (IRVPA)
ਸਾਡੇ ਪਰਮੇਸ਼ੁਰ ਦੀ ਵੱਡੀ ਦਯਾ ਦੇ ਕਾਰਨ ਮਿਲੇਗੀ ਜਦ ਸਵੇਰ ਦਾ ਚਾਨਣ ਸਵਰਗ ਤੋਂ ਸਾਡੇ ਉੱਤੇ ਚਮਕੇਗਾ,
ਲੋਕਾ 1 : 79 (IRVPA)
ਅਤੇ ਉਨ੍ਹਾਂ ਨੂੰ ਜੋ ਹਨ੍ਹੇਰੇ ਅਤੇ ਮੌਤ ਦੇ ਸਾਏ ਵਿੱਚ ਬੈਠੇ ਹਨ ਚਾਨਣ ਦੇਵੇ, ਅਤੇ ਸਾਡੇ ਕਦਮਾਂ ਨੂੰ ਸ਼ਾਂਤੀ ਦੇ ਰਾਹ ਬਖ਼ਸ਼ੇ।
ਲੋਕਾ 1 : 80 (IRVPA)
ਅਤੇ ਉਹ ਬਾਲਕ ਵੱਧਦਾ ਅਤੇ ਆਤਮਾ ਵਿੱਚ ਬਲਵੰਤ ਹੁੰਦਾ ਗਿਆ ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੱਕ ਜੰਗਲ ਵਿੱਚ ਰਿਹਾ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50
51
52
53
54
55
56
57
58
59
60
61
62
63
64
65
66
67
68
69
70
71
72
73
74
75
76
77
78
79
80