ਲੋਕਾ 15 : 1 (IRVPA)
ਗੁਆਚੀ ਹੋਈ ਭੇਡ ਦਾ ਦ੍ਰਿਸ਼ਟਾਂਤ
ਮੱਤੀ 18:12-14
ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ, ਯਿਸੂ ਦੀ ਸੁਣਨ ਲਈ ਉਸ ਦੇ ਕੋਲ ਆਉਂਦੇ ਸਨ।
ਲੋਕਾ 15 : 2 (IRVPA)
ਫ਼ਰੀਸੀ ਅਤੇ ਉਪਦੇਸ਼ਕ ਕੁੜ੍ਹਨ ਲੱਗੇ ਅਤੇ ਕਿਹਾ ਜੋ ਇਹ ਤਾਂ ਪਾਪੀਆਂ ਨੂੰ ਕਬੂਲ ਕਰਦਾ ਅਤੇ ਉਨ੍ਹਾਂ ਨਾਲ ਖਾਂਦਾ ਹੈ!
ਲੋਕਾ 15 : 3 (IRVPA)
ਫਿਰ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦੇ ਕੇ ਆਖਿਆ,
ਲੋਕਾ 15 : 4 (IRVPA)
ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਸ ਦੇ ਕੋਲ ਸੌ ਭੇਡਾਂ ਹੋਣ ਅਤੇ ਜੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਉਹ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਦੀ ਭੇਡ ਦੀ ਖ਼ੋਜ ਵਿੱਚ ਨਾ ਜਾਵੇ ਜਦ ਤੱਕ ਉਹ ਉਸ ਨੂੰ ਨਾ ਲੱਭੇ?
ਲੋਕਾ 15 : 5 (IRVPA)
ਅਤੇ ਜਦ ਲੱਭ ਪਵੇ ਤਾਂ ਉਹ ਖੁਸ਼ੀ ਨਾਲ ਉਸ ਨੂੰ ਆਪਣਿਆਂ ਮੋਢਿਆਂ ਉੱਤੇ ਚੁੱਕ ਲੈਂਦਾ ਹੈ,
ਲੋਕਾ 15 : 6 (IRVPA)
ਅਤੇ ਘਰ ਜਾ ਕੇ ਆਪਣੇ ਮਿੱਤਰਾਂ ਅਤੇ ਗੁਆਂਢੀਆਂ ਨੂੰ ਬੁਲਾਉਂਦਾ ਅਤੇ ਉਨ੍ਹਾਂ ਨੂੰ ਆਖਦਾ ਹੈ ਕਿ ਮੇਰੇ ਨਾਲ ਖੁਸ਼ੀ ਮਨਾਓ ਕਿਉਂ ਜੋ ਮੈਨੂੰ ਆਪਣੀ ਗੁਆਚੀ ਹੋਈ ਭੇਡ ਲੱਭ ਗਈ ਹੈ।
ਲੋਕਾ 15 : 7 (IRVPA)
ਮੈਂ ਤੁਹਾਨੂੰ ਆਖਦਾ ਹਾਂ ਜੋ ਇਸੇ ਤਰ੍ਹਾਂ ਸਵਰਗ ਵਿੱਚ ਵੀ ਇੱਕ ਤੋਬਾ ਕਰਨ ਵਾਲੇ ਪਾਪੀ ਕੇ ਕਾਰਨ ਬਹੁਤ ਖੁਸ਼ੀ ਹੋਵੇਗੀ, ਜਿੰਨੀ ਕਿ ਉਨ੍ਹਾਂ ਨੜਿੰਨਵਿਆਂ ਧਰਮੀਆਂ ਦੇ ਕਾਰਨ ਨਹੀਂ ਜਿਨ੍ਹਾਂ ਨੂੰ ਤੋਬਾ ਕਰਨ ਦੀ ਲੋੜ ਨਹੀਂ ਹੈ।
ਲੋਕਾ 15 : 8 (IRVPA)
ਗੁਆਚੇ ਹੋਏ ਸਿੱਕੇ ਦਾ ਦ੍ਰਿਸ਼ਟਾਂਤ ਜਾਂ ਕਿਹੜੀ ਔਰਤ ਹੈ ਜਿਹ ਦੇ ਕੋਲ ਦੱਸ ਸਿੱਕੇ ਹੋਣ ਅਤੇ ਜੇ ਇੱਕ ਸਿੱਕਾ ਗੁਆਚ ਜਾਵੇ ਤਾਂ ਉਹ ਦੀਵਾ ਜਗ੍ਹਾ ਕੇ ਅਤੇ ਘਰ ਦੀ ਸਾਫ਼ ਸਫ਼ਾਈ ਕਰ ਕੇ ਉਹ ਨੂੰ ਯਤਨ ਨਾਲ ਲੱਭਦੀ ਹੈ, ਜਦ ਤੱਕ ਉਸ ਨੂੰ ਨਾ ਲੱਭੇ?
ਲੋਕਾ 15 : 9 (IRVPA)
ਅਤੇ ਜਦ ਲੱਭ ਲਏ ਤਾਂ ਆਪਣੀਆਂ ਸਹੇਲੀਆਂ ਅਤੇ ਗੁਆਂਢਣਾ ਨੂੰ ਬੁਲਾ ਕੇ ਆਖਦੀ ਹੈ, ਮੇਰੇ ਨਾਲ ਖੁਸ਼ੀ ਮਨਾਓ ਕਿਉਂ ਜੋ ਮੈਂ ਆਪਣਾ ਗੁਆਚਿਆ ਹੋਇਆ ਸਿੱਕਾ ਲੱਭ ਲਿਆ ਹੈ।
ਲੋਕਾ 15 : 10 (IRVPA)
ਮੈਂ ਤੁਹਾਨੂੰ ਆਖਦਾ ਹਾਂ ਜੋ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਇਸੇ ਤਰ੍ਹਾਂ ਪਰਮੇਸ਼ੁਰ ਦਿਆਂ ਦੂਤਾਂ ਦੇ ਅੱਗੇ ਖੁਸ਼ੀ ਹੁੰਦੀ ਹੈ।
ਲੋਕਾ 15 : 11 (IRVPA)
ਉਜਾੜੂ ਪੁੱਤਰ ਦਾ ਦ੍ਰਿਸ਼ਟਾਂਤ ਫਿਰ ਯਿਸੂ ਨੇ ਕਿਹਾ ਕਿ ਇੱਕ ਆਦਮੀ ਦੇ ਦੋ ਪੁੱਤਰ ਸਨ।
ਲੋਕਾ 15 : 12 (IRVPA)
ਅਤੇ ਉਨ੍ਹਾਂ ਵਿੱਚੋਂ ਛੋਟੇ ਨੇ ਪਿਤਾ ਨੂੰ ਆਖਿਆ, ਪਿਤਾ ਜੀ ਜਾਇਦਾਦ ਦਾ ਜੋ ਮੇਰਾ ਹਿੱਸਾ ਬਣਦਾ ਹੈ ਸੋ ਮੈਨੂੰ ਦੇ ਦਿਓ। ਤਾਂ ਉਸ ਨੇ ਉਨ੍ਹਾਂ ਨੂੰ ਜਾਇਦਾਦ ਵੰਡ ਦਿੱਤੀ।
ਲੋਕਾ 15 : 13 (IRVPA)
ਕੁਝ ਦਿਨਾਂ ਬਾਅਦ ਛੋਟਾ ਪੁੱਤਰ ਸੱਭੋ ਕੁਝ ਇਕੱਠਾ ਕਰ ਕੇ ਦੂਰ ਦੇਸ ਨੂੰ ਚੱਲਿਆ ਗਿਆ ਅਤੇ ਉੱਥੇ ਆਪਣਾ ਸਾਰਾ ਧਨ ਬੁਰੇ ਕੰਮਾਂ ਵਿੱਚ ਉਡਾ ਦਿੱਤਾ।
ਲੋਕਾ 15 : 14 (IRVPA)
ਜਦ ਉਹ ਸਭ ਖ਼ਰਚ ਕਰ ਚੁੱਕਿਆ ਤਾਂ ਉਸ ਦੇਸ ਵਿੱਚ ਵੱਡਾ ਕਾਲ ਪੈ ਗਿਆ ਅਤੇ ਉਹ ਮੁਹਤਾਜ ਹੋਣ ਲੱਗਾ।
ਲੋਕਾ 15 : 15 (IRVPA)
ਤਦ ਉਹ ਉਸ ਦੇਸ ਦੇ ਕਿਸੇ ਵਸਨੀਕ ਦੇ ਕੋਲ ਚਲਾ ਗਿਆ ਅਤੇ ਉਸ ਨੇ ਉਹ ਨੂੰ ਆਪਣੇ ਖੇਤਾਂ ਵਿੱਚ ਸੂਰਾਂ ਨੂੰ ਚਾਰਨ ਲਈ ਭੇਜਿਆ।
ਲੋਕਾ 15 : 16 (IRVPA)
ਅਤੇ ਉਹ ਉਨ੍ਹਾਂ ਛਿੱਲਕਿਆਂ ਨਾਲ ਜੋ ਸੂਰ ਖਾਂਦੇ ਸਨ, ਆਪਣਾ ਪੇਟ ਭਰਨਾ ਚਾਹੁੰਦਾ ਸੀ ਪਰ ਕਿਸੇ ਨੇ ਉਸ ਨੂੰ ਕੁਝ ਨਾ ਦਿੱਤਾ।
ਲੋਕਾ 15 : 17 (IRVPA)
ਤਦ ਉਸ ਨੇ ਆਪਣੀ ਹੋਸ਼ ਵਿੱਚ ਆ ਕੇ ਕਿਹਾ ਜੋ ਮੇਰੇ ਪਿਤਾ ਦੇ ਕਿੰਨੇ ਹੀ ਨੌਕਰਾਂ ਲਈ ਵਾਧੂ ਭੋਜਨ ਹੈ, ਪਰ ਮੈਂ ਐਥੇ ਭੁੱਖਾ ਮਰਦਾ ਹਾਂ।
ਲੋਕਾ 15 : 18 (IRVPA)
ਮੈਂ ਆਪਣੇ ਪਿਤਾ ਕੋਲ ਜਾਂਵਾਂਗਾ ਅਤੇ ਉਸ ਨੂੰ ਆਖਾਂਗਾ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ।
ਲੋਕਾ 15 : 19 (IRVPA)
ਹੁਣ ਮੈਂ ਇਸ ਲਾਇਕ ਨਹੀਂ ਜੋ ਫੇਰ ਤੁਹਾਡਾ ਪੁੱਤਰ ਸਦਾਵਾਂ। ਮੈਨੂੰ ਆਪਣੇ ਨੌਕਰਾਂ ਵਿੱਚੋਂ ਇੱਕ ਜਿਹਾ ਰੱਖ ਲਓ।
ਲੋਕਾ 15 : 20 (IRVPA)
ਸੋ ਉਹ ਉੱਠ ਕੇ ਆਪਣੇ ਪਿਤਾ ਕੋਲ ਗਿਆ ਪਰ ਉਹ ਅਜੇ ਦੂਰ ਹੀ ਸੀ ਕਿ ਉਹ ਦੇ ਪਿਤਾ ਨੇ ਉਸ ਨੂੰ ਵੇਖਿਆ ਅਤੇ ਤਰਸ ਨਾਲ ਭਰ ਗਿਆ ਅਤੇ ਦੌੜ ਕੇ ਉਸ ਨੂੰ ਗਲੇ ਲਾ ਲਿਆ ਅਤੇ ਉਸ ਨੂੰ ਚੁੰਮਿਆ।
ਲੋਕਾ 15 : 21 (IRVPA)
ਅਤੇ ਪੁੱਤਰ ਨੇ ਉਸ ਨੂੰ ਆਖਿਆ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ। ਹੁਣ ਮੈਂ ਇਸ ਲਾਇਕ ਨਹੀਂ ਜੋ ਫੇਰ ਤੁਹਾਡਾ ਪੁੱਤਰ ਸਦਾਵਾਂ।
ਲੋਕਾ 15 : 22 (IRVPA)
ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ ਕਿ ਛੇਤੀ ਨਾਲ ਸਭ ਤੋਂ ਚੰਗੇ ਬਸਤਰ ਕੱਢ ਕੇ ਇਸ ਨੂੰ ਪਹਿਨਾਓ ਅਤੇ ਇਸ ਦੇ ਹੱਥ ਵਿੱਚ ਅੰਗੂਠੀ ਅਤੇ ਪੈਰੀਂ ਜੁੱਤੀ ਪਾਓ।
ਲੋਕਾ 15 : 23 (IRVPA)
ਅਤੇ ਪਲਿਆ ਹੋਇਆ ਵੱਛਾ ਲਿਆ ਕੇ ਦਾਵਤ ਤਿਆਰ ਕਰੋ ਤਾਂ ਜੋ ਅਸੀਂ ਖੁਸ਼ੀ ਮਨਾਈਏ।
ਲੋਕਾ 15 : 24 (IRVPA)
ਕਿਉਂ ਜੋ ਮੇਰਾ ਇਹ ਪੁੱਤਰ ਮਰ ਗਿਆ ਸੀ ਅਤੇ ਫਿਰ ਜੀ ਪਿਆ ਹੈ, ਗੁਆਚ ਗਿਆ ਸੀ ਅਤੇ ਫਿਰ ਲੱਭ ਪਿਆ ਹੈ। ਸੋ ਉਹ ਖੁਸ਼ੀ ਕਰਨ ਲੱਗੇ।
ਲੋਕਾ 15 : 25 (IRVPA)
ਪਰ ਉਸ ਦਾ ਵੱਡਾ ਪੁੱਤਰ ਖੇਤ ਵਿੱਚ ਸੀ ਅਤੇ ਜਦ ਉਹ ਵਾਪਸ ਆਣ ਕੇ ਘਰ ਦੇ ਨੇੜੇ ਪੁੱਜਿਆ ਤਾਂ ਗਾਉਣ ਵਜਾਉਣ ਅਤੇ ਨੱਚਣ ਦੀ ਅਵਾਜ਼ ਸੁਣੀ।
ਲੋਕਾ 15 : 26 (IRVPA)
ਤਦ ਇੱਕ ਨੌਕਰ ਨੂੰ ਆਪਣੇ ਕੋਲ ਬੁਲਾ ਕੇ ਪੁੱਛਿਆ ਜੋ ਇਹ ਕੀ ਹੋ ਰਿਹਾ ਹੈ?
ਲੋਕਾ 15 : 27 (IRVPA)
ਨੌਕਰ ਨੇ ਉਸ ਨੂੰ ਦੱਸਿਆ, ਤੁਹਾਡਾ ਭਰਾ ਆਇਆ ਹੈ ਅਤੇ ਤੁਹਾਡੇ ਪਿਤਾ ਨੇ ਪਲਿਆ ਹੋਇਆ ਵੱਛਾ ਕੱਟਿਆ ਹੈ, ਇਸ ਲਈ ਜੋ ਉਸ ਨੂੰ ਭਲਾ ਚੰਗਾ ਪਾਇਆ।
ਲੋਕਾ 15 : 28 (IRVPA)
ਇਹ ਸੁਣ ਕੇ ਉਹ ਗੁੱਸੇ ਹੋਇਆ ਅਤੇ ਅੰਦਰ ਜਾਣ ਨੂੰ ਉਸ ਦਾ ਮਨ ਨਾ ਕੀਤਾ। ਸੋ ਉਸ ਦਾ ਪਿਤਾ ਬਾਹਰ ਆ ਕੇ ਉਸ ਨੂੰ ਮਨਾਉਣ ਲੱਗਾ।
ਲੋਕਾ 15 : 29 (IRVPA)
ਪਰ ਪੁੱਤਰ ਨੇ ਆਪਣੇ ਪਿਤਾ ਨੂੰ ਉੱਤਰ ਦਿੱਤਾ, ਵੇਖ ਮੈਂ ਐਨੇ ਸਾਲਾਂ ਤੋਂ ਤੁਹਾਡੀ ਸੇਵਾ ਕਰਦਾ ਆ ਰਿਹਾ ਹਾਂ ਅਤੇ ਕਦੇ ਤੁਹਾਡਾ ਹੁਕਮ ਨਹੀਂ ਮੋੜਿਆ ਪਰ ਤੁਸੀਂ ਮੈਨੂੰ ਕਦੇ ਇੱਕ ਬੱਕਰੀ ਦਾ ਬੱਚਾ ਵੀ ਨਾ ਦਿੱਤਾ ਜੋ ਮੈਂ ਆਪਣੇ ਮਿੱਤਰਾਂ ਨਾਲ ਖੁਸ਼ੀ ਕਰਾਂ।
ਲੋਕਾ 15 : 30 (IRVPA)
ਪਰ ਜਦ ਤੁਹਾਡਾ ਇਹ ਪੁੱਤਰ ਆਇਆ ਜਿਸ ਨੇ ਤੁਹਾਡੀ ਸਾਰੀ ਪੂੰਜੀ ਵੇਸਵਾਂਵਾ ਉੱਤੇ ਉਡਾ ਦਿੱਤੀ ਤਾਂ ਤੁਸੀਂ ਉਸ ਦੇ ਲਈ ਪਲਿਆ ਹੋਇਆ ਵੱਛਾ ਕੱਟਿਆ।
ਲੋਕਾ 15 : 31 (IRVPA)
ਪਰ ਪਿਤਾ ਉਸ ਨੂੰ ਆਖਿਆ, ਬੇਟਾ ਤੂੰ ਸਦਾ ਮੇਰੇ ਨਾਲ ਹੈਂ ਅਤੇ ਮੇਰਾ ਸਭ ਕੁਝ ਤੇਰਾ ਹੀ ਹੈ।
ਲੋਕਾ 15 : 32 (IRVPA)
ਪਰ ਖੁਸ਼ੀ ਕਰਨੀ ਅਤੇ ਅਨੰਦ ਹੋਣਾ ਚਾਹੀਦਾ ਸੀ ਕਿਉਂਕਿ ਤੇਰਾ ਇਹ ਭਰਾ ਜੋ ਮਰ ਗਿਆ ਸੀ ਅਤੇ ਫੇਰ ਜੀ ਪਿਆ ਹੈ ਅਤੇ ਗੁਆਚ ਗਿਆ ਸੀ ਅਤੇ ਹੁਣ ਲੱਭ ਪਿਆ ਹੈ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32