ਲੋਕਾ 20 : 1 (IRVPA)
{ਯਿਸੂ ਦੇ ਅਧਿਕਾਰ ਦੇ ਬਾਰੇ ਪ੍ਰਸ਼ਨ} (ਮੱਤੀ 21:23-27; ਮਰਕੁਸ 11:27-33) [PS] ਇੱਕ ਦਿਨ ਇਹ ਹੋਇਆ ਕਿ ਜਦ ਉਹ ਹੈਕਲ ਪ੍ਰਾਰਥਨਾ ਘਰ ਵਿੱਚ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ਖਬਰੀ ਸੁਣਾਉਂਦਾ ਸੀ, ਤਦ ਮੁੱਖ ਜਾਜਕ ਅਤੇ ਉਪਦੇਸ਼ਕ ਬਜ਼ੁਰਗਾਂ ਦੇ ਨਾਲ ਚੜ੍ਹ ਆਏ।
ਲੋਕਾ 20 : 2 (IRVPA)
ਅਤੇ ਉਸ ਨੂੰ ਕਹਿਣ ਲੱਗੇ ਕਿ ਸਾਨੂੰ ਦੱਸ, ਤੂੰ ਕਿਸ ਦੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ ਜਾ ਉਹ ਕੌਣ ਹੈ ਜਿਸ ਨੇ ਤੈਨੂੰ ਇਹ ਅਧਿਕਾਰ ਦਿੱਤਾ?
ਲੋਕਾ 20 : 3 (IRVPA)
ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਵੀ ਤੁਹਾਨੂੰ ਇੱਕ ਗੱਲ ਪੁੱਛਦਾ ਹਾਂ ਸੋ ਮੈਨੂੰ ਦੱਸੋ।
ਲੋਕਾ 20 : 4 (IRVPA)
ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਜਾਂ ਮਨੁੱਖਾਂ ਵੱਲੋਂ?
ਲੋਕਾ 20 : 5 (IRVPA)
ਉਨ੍ਹਾਂ ਨੇ ਆਪਸ ਵਿੱਚ ਵਿਚਾਰ ਕਰ ਕੇ ਕਿਹਾ, ਜੇ ਆਖੀਏ ਸਵਰਗ ਵੱਲੋਂ ਤਾਂ ਉਹ ਸਾਨੂੰ ਕਹੇਗਾ, ਫਿਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਾ ਕੀਤਾ?
ਲੋਕਾ 20 : 6 (IRVPA)
ਅਤੇ ਜੇ ਅਸੀਂ ਆਖੀਏ ਮਨੁੱਖਾਂ ਵੱਲੋਂ ਤਾਂ ਸਭ ਲੋਕ ਸਾਨੂੰ ਪਥਰਾਓ ਕਰਨਗੇ ਕਿਉਂਕਿ ਉਹ ਯਕੀਨ ਨਾਲ ਜਾਣਦੇ ਹਨ, ਜੋ ਯੂਹੰਨਾ ਨਬੀ ਸੀ।
ਲੋਕਾ 20 : 7 (IRVPA)
ਤਦ ਉਨ੍ਹਾਂ ਨੇ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ ਕਿ ਕਿੱਥੋਂ ਸੀ।
ਲੋਕਾ 20 : 8 (IRVPA)
ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਸ ਦੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ। [PS]
ਲੋਕਾ 20 : 9 (IRVPA)
{ਦੁਸ਼ਟ ਕਿਸਾਨਾਂ ਦਾ ਦ੍ਰਿਸ਼ਟਾਂਤ} (ਮੱਤੀ 21:33-46; ਮਰਕੁਸ 12:1-12) [PS] ਤਦ ਉਹ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਉਣ ਲੱਗਾ ਕਿ ਇੱਕ ਮਨੁੱਖ ਨੇ ਅੰਗੂਰੀ ਬਾਗ਼ ਲਾਇਆ ਅਤੇ ਉਸ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਬਹੁਤ ਦਿਨਾਂ ਲਈ ਪਰਦੇਸ ਚੱਲਿਆ ਗਿਆ।
ਲੋਕਾ 20 : 10 (IRVPA)
ਅਤੇ ਉਸ ਨੇ ਰੁੱਤ ਸਮੇਂ ਇੱਕ ਨੌਕਰ ਨੂੰ ਮਾਲੀਆਂ ਕੋਲ ਭੇਜਿਆ ਜੋ ਉਹ ਬਾਗ਼ ਦੇ ਫਲ ਵਿੱਚੋਂ ਉਸ ਨੂੰ ਕੁਝ ਦੇਣ, ਪਰ ਮਾਲੀਆਂ ਨੇ ਉਸ ਨੂੰ ਮਾਰ ਕੁੱਟ ਕੇ ਖਾਲੀ ਹੱਥ ਵਾਪਸ ਭੇਜ ਦਿੱਤਾ।
ਲੋਕਾ 20 : 11 (IRVPA)
ਉਸ ਨੇ ਇੱਕ ਹੋਰ ਨੌਕਰ ਭੇਜਿਆ ਅਤੇ ਉਨ੍ਹਾਂ ਨੇ ਉਸ ਨੂੰ ਵੀ ਮਾਰਿਆ ਕੁੱਟਿਆ ਅਤੇ ਉਸ ਦਾ ਅਪਮਾਨ ਕਰ ਕੇ ਖਾਲੀ ਹੱਥ ਵਾਪਸ ਭੇਜ ਦਿੱਤਾ।
ਲੋਕਾ 20 : 12 (IRVPA)
ਫਿਰ ਉਸ ਨੇ ਤੀਜੇ ਨੂੰ ਭੇਜਿਆ ਅਤੇ ਉਨ੍ਹਾਂ ਨੇ ਉਸ ਨੂੰ ਵੀ ਜਖ਼ਮੀ ਕਰ ਕੇ ਬਾਹਰ ਕੱਢ ਦਿੱਤਾ।
ਲੋਕਾ 20 : 13 (IRVPA)
ਤਦ ਖੇਤ ਦੇ ਮਾਲਕ ਨੇ ਕਿਹਾ, ਮੈਂ ਕੀ ਕਰਾਂ? ਮੈਂ ਆਪਣੇ ਪਿਆਰੇ ਪੁੱਤਰ ਨੂੰ ਭੇਜਾਗਾਂ, ਹੋ ਸਕਦਾ ਹੈ ਉਹ ਉਸ ਦਾ ਆਦਰ ਕਰਨ।
ਲੋਕਾ 20 : 14 (IRVPA)
ਪਰ ਜਦ ਮਾਲੀਆਂ ਨੇ ਉਸ ਨੂੰ ਵੇਖਿਆ ਤਾਂ ਆਪਸ ਵਿੱਚ ਸਲਾਹ ਕਰ ਕੇ ਬੋਲੇ, ਵਾਰਿਸ ਇਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਤਾਂ ਵਿਰਾਸਤ ਸਾਡੀ ਹੋ ਜਾਵੇਗੀ।
ਲੋਕਾ 20 : 15 (IRVPA)
ਤਦ ਉਨ੍ਹਾਂ ਨੇ ਉਸ ਨੂੰ ਬਾਗ਼ ਵਿੱਚੋਂ ਬਾਹਰ ਕੱਢ ਕੇ ਮਾਰ ਸੁੱਟਿਆ। ਹੁਣ ਬਾਗ਼ ਦਾ ਮਾਲਕ ਉਨ੍ਹਾਂ ਨਾਲ ਕੀ ਕਰੇਗਾ?
ਲੋਕਾ 20 : 16 (IRVPA)
ਉਹ ਆਵੇਗਾ ਅਤੇ ਉਨ੍ਹਾਂ ਮਾਲੀਆਂ ਦਾ ਨਾਸ ਕਰੇਗਾ ਅਤੇ ਬਾਗ਼ ਹੋਰ ਕਿਸੇ ਨੂੰ ਦੇ ਦੇਵੇਗਾ। ਪਰ ਉਨ੍ਹਾਂ ਇਹ ਸੁਣ ਕੇ ਕਿਹਾ, ਪਰਮੇਸ਼ੁਰ ਇਹ ਨਾ ਕਰੇ!
ਲੋਕਾ 20 : 17 (IRVPA)
ਉਸ ਨੇ ਉਨ੍ਹਾਂ ਵੱਲ ਧਿਆਨ ਕਰ ਕੇ ਆਖਿਆ, ਫਿਰ ਉਹ ਜੋ ਲਿਖਿਆ ਹੋਇਆ ਹੈ, ਸੋ ਕੀ ਹੈ ਕਿ [QBR] ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, [QBR2] ਉਹ ਹੀ ਖੂੰਜੇ ਦਾ ਸਿਰਾ ਹੋ ਗਿਆ।
ਲੋਕਾ 20 : 18 (IRVPA)
ਹਰੇਕ ਜੋ ਉਸ ਪੱਥਰ ਤੇ ਡਿੱਗੇਗਾ ਸੋ ਚੂਰ-ਚੂਰ ਹੋ ਜਾਵੇਗਾ ਪਰ ਜਿਸ ਦੇ ਉੱਤੇ ਉਹ ਪੱਥਰ ਡਿੱਗੇਗਾ ਉਹ ਨੂੰ ਪੀਹ ਸੁੱਟੇਗਾ। [PS]
ਲੋਕਾ 20 : 19 (IRVPA)
{ਕੈਸਰ ਨੂੰ ਕਰ ਦੇਣਾ} (ਮੱਤੀ 22:15-22; ਮਰਕੁਸ 12:13-17) [PS] ਉਪਦੇਸ਼ਕ ਅਤੇ ਮੁੱਖ ਜਾਜਕ ਉਸ ਦੀ ਖੋਜ ਵਿੱਚ ਸਨ, ਜੋ ਉਸੇ ਵੇਲੇ ਉਸ ਉੱਤੇ ਹੱਥ ਪਾਉਣ ਪਰ ਉਹ ਲੋਕਾਂ ਤੋਂ ਡਰਦੇ ਸਨ ਕਿਉਂ ਜੋ ਉਨ੍ਹਾਂ ਨੇ ਜਾਣ ਲਿਆ ਸੀ ਕਿ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਦਿੱਤਾ ਹੈ।
ਲੋਕਾ 20 : 20 (IRVPA)
ਅਤੇ ਉਹ ਉਸ ਦੀ ਤਾੜ ਵਿੱਚ ਲੱਗੇ ਰਹੇ ਅਤੇ ਭੇਤੀਆਂ ਨੂੰ ਭੇਜਿਆ ਜਿਹੜੇ ਕਪਟ ਨਾਲ ਆਪਣੇ ਆਪ ਨੂੰ ਧਰਮੀ ਵਿਖਾਉਂਦੇ ਸਨ ਜੋ ਉਸ ਦੀ ਕੋਈ ਗੱਲ ਫੜਨ ਇਸ ਲਈ ਜੋ ਉਸ ਨੂੰ ਹਾਕਮ ਦੇ ਵੱਸ ਅਤੇ ਅਧਿਕਾਰ ਵਿੱਚ ਕਰਨ।
ਲੋਕਾ 20 : 21 (IRVPA)
ਤਦ ਉਨ੍ਹਾਂ ਨੇ ਉਸ ਤੋਂ ਪੁੱਛਿਆ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੁਸੀਂ ਠੀਕ ਬੋਲਦੇ ਅਤੇ ਸਿਖਾਉਂਦੇ ਹੋ ਅਤੇ ਕਿਸੇ ਦਾ ਪੱਖਪਾਤ ਨਹੀਂ ਕਰਦੇ, ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦੇ ਹੋ।
ਲੋਕਾ 20 : 22 (IRVPA)
ਕੀ ਕੈਸਰ ਨੂੰ ਕਰ ਦੇਣਾ ਸਾਨੂੰ ਯੋਗ ਹੈ ਕਿ ਨਹੀਂ?
ਲੋਕਾ 20 : 23 (IRVPA)
ਪਰ ਉਸ ਨੇ ਉਨ੍ਹਾਂ ਦੀ ਚਤਰਾਈ ਜਾਣ ਕੇ ਉਨ੍ਹਾਂ ਨੂੰ ਆਖਿਆ
ਲੋਕਾ 20 : 24 (IRVPA)
ਮੈਨੂੰ ਇੱਕ ਸਿੱਕਾ ਵਿਖਾਉ। ਇਸ ਉੱਤੇ ਕਿਸ ਦੀ ਮੂਰਤ ਅਤੇ ਲਿਖਤ ਹੈ? ਉਨ੍ਹਾਂ ਆਖਿਆ, ਕੈਸਰ ਦੀ।
ਲੋਕਾ 20 : 25 (IRVPA)
ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਤਾਂ ਜੋ ਕੈਸਰ ਦਾ ਹੈ ਕੈਸਰ ਨੂੰ ਅਤੇ ਜੋ ਪਰਮੇਸ਼ੁਰ ਦਾ ਹੈ, ਪਰਮੇਸ਼ੁਰ ਨੂੰ ਦਿਉ।
ਲੋਕਾ 20 : 26 (IRVPA)
ਉਹ ਲੋਕਾਂ ਦੇ ਸਾਹਮਣੇ ਉਸ ਦੀ ਗੱਲ ਨੂੰ ਫੜ੍ਹ ਨਾ ਸਕੇ ਅਤੇ ਉਸ ਦੇ ਉੱਤਰ ਤੋਂ ਹੈਰਾਨ ਹੋ ਕੇ ਚੁੱਪ ਹੀ ਰਹਿ ਗਏ। [PS]
ਲੋਕਾ 20 : 27 (IRVPA)
{ਪੁਨਰ ਉੱਥਾਨ ਅਤੇ ਵਿਆਹ} (ਮੱਤੀ 22:23-33) [PS] ਤਦ ਸਦੂਕੀਆਂ ਵਿੱਚੋਂ ਜਿਹੜੇ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ, ਬਹੁਤ ਸਾਰੇ ਯਿਸੂ ਕੋਲ ਆਏ ਅਤੇ ਉਨ੍ਹਾਂ ਉਸ ਨੂੰ ਪੁੱਛਿਆ,
ਲੋਕਾ 20 : 28 (IRVPA)
ਗੁਰੂ ਜੀ ਮੂਸਾ ਨੇ ਸਾਡੇ ਲਈ ਲਿਖਿਆ ਹੈ ਕਿ ਜੇ ਕਿਸੇ ਦਾ ਭਰਾ ਵਿਆਹ ਕਰ ਕੇ ਬੇ-ਔਲਾਦ ਮਰ ਜਾਵੇ ਤਾਂ ਉਸ ਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਰਾ ਲਈ ਵੰਸ਼ ਉਤਪੰਨ ਕਰੇ।
ਲੋਕਾ 20 : 29 (IRVPA)
ਸੋ ਸੱਤ ਭਰਾ ਸਨ ਅਤੇ ਪਹਿਲਾ ਭਰਾ ਵਿਆਹ ਕਰ ਕੇ ਬੇ-ਔਲਾਦ ਮਰ ਗਿਆ।
ਲੋਕਾ 20 : 30 (IRVPA)
ਅਤੇ ਦੂਜੇ ਅਤੇ ਤੀਜੇ ਨੇ ਉਸ ਦੀ ਪਤਨੀ ਨੂੰ ਵਿਆਹ ਲਿਆ।
ਲੋਕਾ 20 : 31 (IRVPA)
ਅਤੇ ਇਸੇ ਤਰ੍ਹਾਂ ਸੱਤਾਂ ਦੇ ਸੱਤ ਬੇ-ਔਲਾਦ ਮਰ ਗਏ।
ਲੋਕਾ 20 : 32 (IRVPA)
ਇਸ ਪਿੱਛੋਂ ਉਹ ਔਰਤ ਵੀ ਮਰ ਗਈ।
ਲੋਕਾ 20 : 33 (IRVPA)
ਸੋ ਮੁਰਦਿਆਂ ਦੇ ਜੀ ਉੱਠਣ ਦੇ ਵੇਲੇ ਉਹ ਉਨ੍ਹਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ ਕਿਉਂ ਜੋ ਸੱਤਾਂ ਨੇ ਉਸ ਨੂੰ ਪਤਨੀ ਕਰ ਕੇ ਵਸਾਇਆ ਸੀ?
ਲੋਕਾ 20 : 34 (IRVPA)
ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਇਸ ਜੁੱਗ ਦੇ ਪੁੱਤਰ ਵਿਆਹ ਕਰਦੇ ਅਤੇ ਵਿਆਹੇ ਜਾਂਦੇ ਹਨ।
ਲੋਕਾ 20 : 35 (IRVPA)
ਪਰ ਉਹ ਜਿਹੜੇ ਉਸ ਜੁੱਗ ਅਤੇ ਮੁਰਦਿਆਂ ਵਿੱਚੋਂ ਜੀ ਉੱਠਣ ਸਮੇਂ ਉਨ੍ਹਾਂ ਵਿੱਚ ਸ਼ਾਮਲ ਹੋਣ ਦੇ ਲਾਇਕ ਗਿਣੇ ਜਾਂਦੇ, ਉਹ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ।
ਲੋਕਾ 20 : 36 (IRVPA)
ਕਿਉਂ ਜੋ ਉਹ ਦੁਬਾਰਾ ਮਰ ਵੀ ਨਹੀਂ ਸਕਦੇ ਇਸ ਲਈ ਜੋ ਦੂਤਾਂ ਦੇ ਸਮਾਨ ਹਨ ਅਤੇ ਜੀ ਉੱਠਣ ਦੇ ਪੁੱਤਰ ਹੋ ਕੇ ਪਰਮੇਸ਼ੁਰ ਦੇ ਪੁੱਤਰ ਹਨ।
ਲੋਕਾ 20 : 37 (IRVPA)
ਪਰ ਇਸ ਗੱਲ ਨੂੰ ਕਿ ਮੁਰਦੇ ਜਿਵਾਲੇ ਜਾਂਦੇ ਹਨ, ਮੂਸਾ ਨੇ ਵੀ ਝਾੜੀ ਦੀ ਕਥਾ ਵਿੱਚ ਪਰਗਟ ਕੀਤਾ ਜਦੋਂ ਉਹ ਪਰਮੇਸ਼ੁਰ ਨੂੰ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਆਖਦਾ ਹੈ।
ਲੋਕਾ 20 : 38 (IRVPA)
ਪਰ ਉਹ ਮੁਰਦਿਆਂ ਦਾ ਨਹੀਂ ਸਗੋਂ ਜਿਉਂਦਿਆਂ ਦਾ ਪਰਮੇਸ਼ੁਰ ਹੈ ਕਿਉਂ ਜੋ ਉਸ ਦੇ ਲਈ ਸਭ ਜਿਉਂਦੇ ਹਨ।
ਲੋਕਾ 20 : 39 (IRVPA)
ਤਦ ਉਪਦੇਸ਼ਕਾਂ ਵਿੱਚੋਂ ਕਿੰਨਿਆਂ ਨੇ ਅੱਗੋਂ ਆਖਿਆ, ਗੁਰੂ ਜੀ ਤੁਸੀਂ ਚੰਗਾ ਉੱਤਰ ਦਿੱਤਾ ਹੈ।
ਲੋਕਾ 20 : 40 (IRVPA)
ਤਦ ਉਨ੍ਹਾਂ ਦਾ ਹੌਂਸਲਾ ਨਾ ਪਿਆ ਜੋ ਫਿਰ ਉਸ ਤੋਂ ਕੁਝ ਪ੍ਰਸ਼ਨ ਪੁੱਛਣ। ਮਸੀਹ ਕਿਸ ਦਾ ਪੁੱਤਰ ਹੈ? (ਮੱਤੀ 22:41-46; ਮਰਕੁਸ 12:35-37) [PS]
ਲੋਕਾ 20 : 41 (IRVPA)
ਉਸ ਨੇ ਉਨ੍ਹਾਂ ਨੂੰ ਆਖਿਆ ਕਿ ਮਸੀਹ ਨੂੰ ਦਾਊਦ ਦਾ ਪੁੱਤਰ ਕਿਉਂ ਆਖਦੇ ਹਨ?
ਲੋਕਾ 20 : 42 (IRVPA)
ਕਿਉਂ ਜੋ ਦਾਊਦ ਜ਼ਬੂਰ ਦੀ ਪੁਸਤਕ ਵਿੱਚ ਆਪੇ ਕਹਿੰਦਾ ਹੈ, [QBR] ਜੋ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, [QBR2] ਤੂੰ ਮੇਰੇ ਸੱਜੇ ਹੱਥ ਬੈਠ, [QBR]
ਲੋਕਾ 20 : 43 (IRVPA)
ਜਦ ਤੱਕ ਮੈਂ ਤੇਰੇ ਵੈਰੀਆਂ ਨੂੰ [QBR2] ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦੇਵਾਂ।
ਲੋਕਾ 20 : 44 (IRVPA)
ਸੋ ਦਾਊਦ ਉਸ ਨੂੰ ਪ੍ਰਭੂ ਕਹਿੰਦਾ ਹੈ, ਫਿਰ ਉਹ ਉਸ ਦਾ ਪੁੱਤਰ ਕਿਵੇਂ ਹੋਇਆ? [PS]
ਲੋਕਾ 20 : 45 (IRVPA)
{ਉਪਦੇਸ਼ਕਾਂ ਤੋਂ ਸਾਵਧਾਨ} (ਮੱਤੀ 23:1-36; ਮਰਕੁਸ 12:38-40) [PS] ਜਦ ਸਭ ਲੋਕ ਸੁਣ ਰਹੇ ਸਨ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਆਖਿਆ,
ਲੋਕਾ 20 : 46 (IRVPA)
ਉਪਦੇਸ਼ਕਾਂ ਤੋਂ ਸਾਵਧਾਨ ਰਹੋ ਜਿਹੜੇ ਲੰਮੇ ਬਸਤਰ ਪਹਿਨੇ ਫਿਰਨਾ ਪਸੰਦ ਕਰਦੇ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਅਤੇ ਪ੍ਰਾਰਥਨਾ ਘਰਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਵਤਾਂ ਵਿੱਚ ਉੱਚੀਆਂ ਥਾਵਾਂ ਨੂੰ ਭਾਲਦੇ ਹਨ।
ਲੋਕਾ 20 : 47 (IRVPA)
ਉਹ ਵਿਧਵਾਵਾਂ ਦੇ ਘਰਾਂ ਨੂੰ ਖਾ ਜਾਂਦੇ ਹਨ, ਅਤੇ ਵਿਖਾਵੇ ਲਈ ਲੰਮੀਆਂ ਪ੍ਰਾਰਥਨਾ ਕਰਦੇ ਹਨ, ਉਨ੍ਹਾਂ ਨੂੰ ਵਧੇਰੇ ਸਜ਼ਾ ਮਿਲੇਗੀ l [PE]

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47

BG:

Opacity:

Color:


Size:


Font: