ਲੋਕਾ 23 : 1 (IRVPA)
ਯਿਸੂ ਨੂੰ ਪਿਲਾਤੁਸ ਦੇ ਸਾਹਮਣੇ ਪੇਸ਼ ਕਰਨਾ
ਮੱਤੀ 27:1, 2; 11-14; ਮਰਕੁਸ 15:1-5; ਯੂਹੰਨਾ 18:28-38
ਉਨ੍ਹਾਂ ਦੀ ਸਾਰੀ ਸਭਾ ਉੱਠ ਕੇ ਯਿਸੂ ਨੂੰ ਪਿਲਾਤੁਸ ਦੇ ਕੋਲ ਲੈ ਗਈ।
ਲੋਕਾ 23 : 2 (IRVPA)
ਅਤੇ ਉਹ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗੇ ਕਿ ਅਸੀਂ ਇਸ ਨੂੰ ਸਾਡੀ ਕੌਮ ਨੂੰ ਭਰਮਾਉਂਦਿਆਂ ਅਤੇ ਕੈਸਰ ਨੂੰ ਕਰ ਦੇਣ ਤੋਂ ਮਨ੍ਹਾਂ ਕਰਦਿਆਂ ਅਤੇ ਆਪਣੇ ਆਪ ਨੂੰ ਮਸੀਹ ਰਾਜਾ ਕਹਿੰਦਿਆਂ ਸੁਣਿਆ ਹੈ।
ਲੋਕਾ 23 : 3 (IRVPA)
ਪਿਲਾਤੁਸ ਨੇ ਉਸ ਤੋਂ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?” ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਤੂੰ ਸੱਚ ਆਖਿਆ ਹੈ।
ਲੋਕਾ 23 : 4 (IRVPA)
ਪਿਲਾਤੁਸ ਨੇ ਮੁੱਖ ਜਾਜਕਾਂ ਅਤੇ ਭੀੜ ਨੂੰ ਆਖਿਆ, ਮੈਂ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਦਾ।
ਲੋਕਾ 23 : 5 (IRVPA)
ਪਰ ਉਹ ਹੋਰ ਵੀ ਜੋਰ ਦੇ ਕੇ ਬੋਲੇ ਕਿ ਉਹ ਗਲੀਲ ਤੋਂ ਲੈ ਕੇ ਇੱਥੇ ਤੱਕ ਸਾਰੇ ਯਹੂਦਿਯਾ ਵਿੱਚ ਸਿਖਾਉਂਦਾ ਹੋਇਆ, ਲੋਕਾਂ ਨੂੰ ਭੜਕਾਉਂਦਾ ਹੈ।
ਲੋਕਾ 23 : 6 (IRVPA)
ਪਿਲਾਤੁਸ ਨੇ ਇਹ ਸੁਣ ਕੇ ਪੁੱਛਿਆ, “ਕੀ ਇਹ ਮਨੁੱਖ ਗਲੀਲੀ ਹੈ?”
ਲੋਕਾ 23 : 7 (IRVPA)
ਅਤੇ ਜਦ ਉਸ ਨੇ ਮਲੂਮ ਕੀਤਾ ਜੋ ਉਹ ਹੇਰੋਦੇਸ ਦੀ ਰਿਆਸਤ ਦਾ ਹੈ ਤਾਂ ਉਸ ਨੂੰ ਹੇਰੋਦੇਸ ਦੇ ਕੋਲ ਭੇਜ ਦਿੱਤਾ, ਜਿਹੜਾ ਆਪ ਉਨ੍ਹੀਂ ਦਿਨੀਂ ਯਰੂਸ਼ਲਮ ਵਿੱਚ ਸੀ।
ਲੋਕਾ 23 : 8 (IRVPA)
ਯਿਸੂ ਨੂੰ ਹੇਰੋਦੇਸ ਦੇ ਸਾਹਮਣੇ ਪੇਸ਼ ਕਰਨਾ ਹੇਰੋਦੇਸ ਯਿਸੂ ਨੂੰ ਵੇਖ ਕੇ ਬਹੁਤ ਖੁਸ਼ ਹੋਇਆ ਕਿਉਂ ਜੋ ਉਹ ਬਹੁਤ ਸਮੇਂ ਤੋਂ ਉਸ ਨੂੰ ਵੇਖਣਾ ਚਾਹੁੰਦਾ ਸੀ ਇਸ ਕਰਕੇ ਜੋ ਉਸ ਨੇ ਉਸ ਦੀ ਖ਼ਬਰ ਸੁਣੀ ਸੀ ਅਤੇ ਉਸ ਨੂੰ ਆਸ ਸੀ ਜੋ ਉਸ ਦੇ ਹੱਥੋਂ ਕੋਈ ਚਮਤਕਾਰ ਵੇਖੇ।
ਲੋਕਾ 23 : 9 (IRVPA)
ਉਸ ਨੇ ਯਿਸੂ ਤੋਂ ਬਹੁਤੀਆਂ ਗੱਲਾਂ ਪੁੱਛੀਆਂ, ਪਰ ਉਸ ਨੇ ਉਹ ਨੂੰ ਇੱਕ ਦਾ ਵੀ ਉੱਤਰ ਨਾ ਦਿੱਤਾ।
ਲੋਕਾ 23 : 10 (IRVPA)
ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੇ ਖੜ੍ਹੇ ਹੋ ਕੇ ਵੱਡੇ ਜੋਸ਼ ਨਾਲ ਉਸ ਉੱਤੇ ਦੋਸ਼ ਲਾਇਆ।
ਲੋਕਾ 23 : 11 (IRVPA)
ਤਦ ਹੇਰੋਦੇਸ ਨੇ ਆਪਣੇ ਸਿਪਾਹੀਆਂ ਨਾਲ ਰਲ ਕੇ ਉਸ ਨੂੰ ਬੇਇੱਜ਼ਤ ਕੀਤਾ ਅਤੇ ਠੱਠਾ ਕੀਤਾ ਅਤੇ ਭੜਕੀਲੀ ਪੁਸ਼ਾਕ ਪਹਿਨਾ ਕੇ ਉਸ ਨੂੰ ਪਿਲਾਤੁਸ ਦੇ ਕੋਲ ਵਾਪਸ ਭੇਜ ਦਿੱਤਾ।
ਲੋਕਾ 23 : 12 (IRVPA)
ਅਤੇ ਉਸੇ ਦਿਨ ਹੇਰੋਦੇਸ ਅਤੇ ਪਿਲਾਤੁਸ ਆਪਸ ਵਿੱਚ ਮਿੱਤਰ ਬਣ ਗਏ ਕਿਉਂ ਜੋ ਪਹਿਲਾਂ ਉਨ੍ਹਾਂ ਵਿੱਚ ਦੁਸ਼ਮਣੀ ਸੀ।
ਲੋਕਾ 23 : 13 (IRVPA)
ਪਿਲਾਤੁਸ ਦੇ ਦੁਆਰਾ ਯਿਸੂ ਨੂੰ ਮੌਤ ਦੀ ਸਜ਼ਾ
ਮੱਤੀ 27:15-26; ਮਰਕੁਸ 15:6-15; ਯੂਹੰਨਾ 18:39-19:16
ਤਦ ਪਿਲਾਤੁਸ ਨੇ ਮੁੱਖ ਜਾਜਕਾਂ ਅਤੇ ਹਾਕਮਾਂ ਅਤੇ ਲੋਕਾਂ ਨੂੰ ਇਕੱਠੇ ਬੁਲਾ ਕੇ
ਲੋਕਾ 23 : 14 (IRVPA)
ਉਨ੍ਹਾਂ ਨੂੰ ਆਖਿਆ, ਤੁਸੀਂ ਇਸ ਮਨੁੱਖ ਨੂੰ ਲੋਕਾਂ ਦਾ ਭਰਮਾਉਣ ਵਾਲਾ ਠਹਿਰਾ ਕੇ ਮੇਰੇ ਕੋਲ ਲਿਆਏ ਅਤੇ ਵੇਖੋ ਮੈਂ ਤੁਹਾਡੇ ਸਾਹਮਣੇ ਪੁੱਛ-ਗਿੱਛ ਕੀਤੀ ਅਤੇ ਜਿਹੜੀਆਂ ਗੱਲਾਂ ਦਾ ਦੋਸ਼ ਤੁਸੀਂ ਇਸ ਉੱਤੇ ਲਾਇਆ ਹੈ, ਮੈਂ ਉਨ੍ਹਾਂ ਦੇ ਬਾਰੇ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ।
ਲੋਕਾ 23 : 15 (IRVPA)
ਅਤੇ ਨਾ ਹੇਰੋਦੇਸ ਨੇ ਕਿਉਂਕਿ ਉਸ ਨੇ ਇਸ ਨੂੰ ਸਾਡੇ ਕੋਲ ਵਾਪਸ ਭੇਜਿਆ ਅਤੇ ਵੇਖੋ, ਇਸ ਮਨੁੱਖ ਨੇ ਮੌਤ ਦੀ ਸਜ਼ਾ ਦੇ ਲਾਇਕ ਕੋਈ ਕੰਮ ਨਹੀਂ ਕੀਤਾ।
ਲੋਕਾ 23 : 16 (IRVPA)
ਇਸ ਲਈ ਮੈਂ ਉਸ ਨੂੰ ਕੋਰੜੇ ਮਾਰ ਕੇ ਰਿਹਾ ਕਰ ਦਿਆਂਗਾ।
ਲੋਕਾ 23 : 17 (IRVPA)
(ਇਹ ਉਹਨਾਂ ਲਈ ਜ਼ਰੂਰੀ ਸੀ ਕਿ ਤਿਉਹਾਰ ਤੇ ਕਿਸੇ ਇੱਕ ਨੂੰ ਰਿਹਾਈ ਦਿੱਤੀ ਜਾਵੇ)
ਲੋਕਾ 23 : 18 (IRVPA)
ਤਦ ਉਨ੍ਹਾਂ ਸਭਨਾਂ ਨੇ ਰਲ ਕੇ ਰੌਲ਼ਾ ਪਾਇਆ ਅਤੇ ਆਖਿਆ ਕਿ ਇਸ ਨੂੰ ਮਾਰ ਦਿਓ! ਅਤੇ ਬਰੱਬਾ ਨੂੰ ਸਾਡੇ ਲਈ ਰਿਹਾ ਕਰ ਦਿਓ!
ਲੋਕਾ 23 : 19 (IRVPA)
ਜੋ ਸ਼ਹਿਰ ਵਿੱਚ ਹੋਏ ਕਿਸੇ ਫਸਾਦ ਦੇ ਕਾਰਨ ਅਤੇ ਖੂਨ ਦੇ ਕਾਰਨ ਕੈਦ ਵਿੱਚ ਪਿਆ ਹੋਇਆ ਸੀ।
ਲੋਕਾ 23 : 20 (IRVPA)
ਤਦ ਪਿਲਾਤੁਸ ਨੇ ਉਨ੍ਹਾਂ ਨੂੰ ਫਿਰ ਸਮਝਾਇਆ, ਕਿਉਂ ਜੋ ਉਹ ਯਿਸੂ ਨੂੰ ਛੱਡਣ ਦੀ ਇੱਛਾ ਰੱਖਦਾ ਸੀ।
ਲੋਕਾ 23 : 21 (IRVPA)
ਪਰ ਉਹ ਹੋਰ ਵੀ ਉੱਚੀ ਅਵਾਜ਼ ਵਿੱਚ ਬੋਲੇ ਕਿ ਇਸ ਨੂੰ ਸਲੀਬ ਤੇ ਚੜਾਓ! ਸਲੀਬ ਚੜਾਓ!
ਲੋਕਾ 23 : 22 (IRVPA)
ਉਸ ਨੇ ਤੀਸਰੀ ਵਾਰ ਉਨ੍ਹਾਂ ਨੂੰ ਆਖਿਆ, ਕਿਉਂ, ਇਸ ਨੇ ਕੀ ਅਪਰਾਧ ਕੀਤਾ ਹੈ? ਮੈਂ ਇਸ ਦੇ ਵਿੱਚ ਮੌਤ ਦੀ ਸਜ਼ਾ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਇਸ ਲਈ ਮੈਂ ਇਸ ਨੂੰ ਕੋਰੜੇ ਮਰਵਾ ਕੇ ਰਿਹਾ ਕਰ ਦਿਆਂਗਾ।
ਲੋਕਾ 23 : 23 (IRVPA)
ਪਰ ਉਹ ਹੋਰ ਵੀ ਉੱਚੀ ਅਵਾਜ਼ ਵਿੱਚ ਰੌਲ਼ਾ ਪਾ ਕੇ ਉਸ ਦੇ ਪਿੱਛੇ ਪੈ ਗਏ ਅਤੇ ਇਹੋ ਮੰਗਦੇ ਰਹੇ ਜੋ ਉਹ ਸਲੀਬ ਉੱਤੇ ਚੜ੍ਹਾਇਆ ਜਾਵੇ ਅਤੇ ਉਨ੍ਹਾਂ ਦੀਆਂ ਅਵਾਜ਼ਾਂ ਉਸ ਉੱਤੇ ਭਾਰੀਆਂ ਪੈ ਗਈਆਂ।
ਲੋਕਾ 23 : 24 (IRVPA)
ਤਦ ਪਿਲਾਤੁਸ ਨੇ ਹੁਕਮ ਕੀਤਾ ਜੋ ਉਨ੍ਹਾਂ ਦੀ ਮੰਗ ਦੇ ਅਨੁਸਾਰ ਹੋਵੇ।
ਲੋਕਾ 23 : 25 (IRVPA)
ਅਤੇ ਉਸ ਨੂੰ ਜਿਹੜਾ ਫਸਾਦ ਅਤੇ ਖੂਨ ਦੇ ਕਾਰਨ ਕੈਦ ਹੋਇਆ ਸੀ ਜਿਸ ਨੂੰ ਉਹ ਮੰਗਦੇ ਸਨ, ਰਿਹਾ ਕਰ ਦਿੱਤਾ ਪਰ ਯਿਸੂ ਨੂੰ ਉਨ੍ਹਾਂ ਦੀ ਮਰਜ਼ੀ ਉੱਤੇ ਹਵਾਲੇ ਕੀਤਾ।
ਲੋਕਾ 23 : 26 (IRVPA)
ਯਿਸੂ ਨੂੰ ਸਲੀਬ ਉੱਤੇ ਚੜਾਉਣਾ
ਮੱਤੀ 27:32-44; ਮਰਕੁਸ 15:21-32; ਯੂਹੰਨਾ 19:17-27
ਲੋਕਾ 23 : 27 (IRVPA)
ਜਦ ਉਹ ਯਿਸੂ ਨੂੰ ਲਈ ਜਾਂਦੇ ਸਨ ਤਾਂ ਉਨ੍ਹਾਂ ਨੇ ਸ਼ਮਊਨ ਨਾਮਕ ਇੱਕ ਕੁਰੇਨੀ ਮਨੁੱਖ ਨੂੰ ਜੋ ਪਿੰਡੋਂ ਆਉਂਦਾ ਸੀ, ਫੜ੍ਹ ਕੇ ਉਸ ਦੇ ਮੋਢੇ ਉੱਤੇ ਸਲੀਬ ਰੱਖੀ ਜੋ ਉਹ ਯਿਸੂ ਦੇ ਮਗਰ ਲੈ ਚੱਲੇ। ਲੋਕਾਂ ਦੀ ਵੱਡੀ ਭੀੜ ਉਸ ਦੇ ਪਿੱਛੇ ਗਈ ਨਾਲੇ ਬਹੁਤ ਸਾਰੀਆਂ ਔਰਤਾਂ ਜਿਹੜੀਆਂ ਉਸ ਦੇ ਲਈ ਪਿੱਟਦੀਆਂ ਅਤੇ ਰੋਂਦੀਆਂ ਸਨ।
ਲੋਕਾ 23 : 28 (IRVPA)
ਪਰ ਯਿਸੂ ਨੇ ਉਨ੍ਹਾਂ ਵੱਲ ਪਿੱਛੇ ਮੁੜ ਕੇ ਕਿਹਾ, ਹੇ ਯਰੂਸ਼ਲਮ ਦੀਓ ਧੀਓ, ਮੇਰੇ ਲਈ ਨਾ ਰੋਵੋ ਪਰ ਆਪਣੇ ਅਤੇ ਆਪਣਿਆਂ ਬੱਚਿਆਂ ਲਈ ਰੋਵੋ।
ਲੋਕਾ 23 : 29 (IRVPA)
ਕਿਉਂਕਿ ਵੇਖੋ ਉਹ ਦਿਨ ਆਉਂਦੇ ਹਨ, ਜਿਨ੍ਹਾਂ ਵਿੱਚ ਆਖਣਗੇ, ਕਿ ਧੰਨ ਹਨ ਬਾਂਝ ਔਰਤਾਂ, ਅਤੇ ਉਹ ਕੁੱਖਾਂ ਜਿਨ੍ਹਾਂ ਨੇ ਜਨਮ ਨਹੀਂ ਦਿੱਤਾ ਅਤੇ ਉਹ ਦੁੱਧੀਆਂ ਜਿਨ੍ਹਾਂ ਦੁੱਧ ਨਹੀਂ ਚੁੰਘਾਇਆ।
ਲੋਕਾ 23 : 30 (IRVPA)
ਤਦ ਉਹ ਪਹਾੜਾਂ ਨੂੰ ਆਖਣਗੇ ਕਿ ਸਾਡੇ ਉੱਤੇ ਡਿੱਗ ਪਓ! ਅਤੇ ਟਿੱਲਿਆਂ ਨੂੰ ਜੋ ਸਾਨੂੰ ਢੱਕ ਲਓ!
ਲੋਕਾ 23 : 31 (IRVPA)
31 ਕਿਉਂਕਿ ਜਦ ਹਰੇ ਰੁੱਖ ਨਾਲ ਇਹ ਕਰਦੇ ਹਨ ਤਾਂ ਸੁੱਕੇ ਨਾਲ ਕੀ ਕੁਝ ਨਾ ਹੋਵੇਗਾ?
ਲੋਕਾ 23 : 32 (IRVPA)
ਹੋਰ ਦੋ ਮਨੁੱਖਾਂ ਨੂੰ ਵੀ ਜੋ ਅਪਰਾਧੀ ਸਨ, ਉਸ ਦੇ ਨਾਲ ਸਲੀਬ ਚੜ੍ਹਾਉਣ ਲਈ ਲੈ ਕੇ ਜਾਂਦੇ ਸਨ।
ਲੋਕਾ 23 : 33 (IRVPA)
ਅਤੇ ਜਦ ਉਹ ਉਸ ਸਥਾਨ ਤੇ ਪਹੁੰਚੇ ਜੋ ਕਲਵਰੀ ਅਖਵਾਉਂਦਾ ਹੈ, ਤਾਂ ਉਸ ਨੂੰ ਉੱਥੇ ਸਲੀਬ ਤੇ ਚੜ੍ਹਾਇਆ ਅਤੇ ਉਨ੍ਹਾਂ ਦੋਵਾਂ ਅਪਰਾਧੀਆਂ ਨੂੰ ਵੀ ਇੱਕ ਨੂੰ ਸੱਜੇ ਅਤੇ ਦੂਜੇ ਨੂੰ ਖੱਬੇ।
ਲੋਕਾ 23 : 34 (IRVPA)
ਤਦ ਯਿਸੂ ਨੇ ਆਖਿਆ, ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਉਹ ਨਹੀਂ ਜਾਣਦੇ ਜੋ ਇਹ ਕੀ ਕਰਦੇ ਹਨ ਅਤੇ ਉਨ੍ਹਾਂ ਉਸ ਦੇ ਕੱਪੜੇ ਗੁਣੇ ਪਾ ਕੇ ਵੰਡ ਲਏ।
ਲੋਕਾ 23 : 35 (IRVPA)
ਅਤੇ ਲੋਕ ਖੜ੍ਹੇ ਇਹ ਵੇਖ ਰਹੇ ਸਨ ਅਤੇ ਸਰਦਾਰ ਵੀ ਮਖ਼ੌਲ ਨਾਲ ਕਹਿਣ ਲੱਗੇ ਕਿ ਇਸ ਨੇ ਹੋਰਨਾਂ ਨੂੰ ਬਚਾਇਆ। ਜੇਕਰ ਇਹ ਪਰਮੇਸ਼ੁਰ ਦਾ ਮਸੀਹ ਅਤੇ ਉਸ ਦਾ ਚੁਣਿਆ ਹੋਇਆ ਹੈ ਤਾਂ ਆਪਣੇ ਆਪ ਨੂੰ ਬਚਾ ਲਵੇ!
ਲੋਕਾ 23 : 36 (IRVPA)
ਸਿਪਾਹੀਆਂ ਨੇ ਵੀ ਉਸ ਦਾ ਮਖ਼ੌਲ ਉਡਾਇਆ ਅਤੇ ਨੇੜੇ ਆਣ ਕੇ ਉਸ ਨੂੰ ਸਿਰਕਾ ਦਿੱਤਾ ਅਤੇ ਆਖਿਆ,
ਲੋਕਾ 23 : 37 (IRVPA)
ਜੇ ਤੂੰ ਯਹੂਦੀਆਂ ਦਾ ਰਾਜਾ ਹੈਂ ਤਾਂ ਆਪਣੇ ਆਪ ਨੂੰ ਬਚਾ ਲੈ!
ਲੋਕਾ 23 : 38 (IRVPA)
ਅਤੇ ਯਿਸੂ ਦੀ ਸਲੀਬ ਉੱਤੇ “ਇਹ ਯਹੂਦੀਆਂ ਦਾ ਰਾਜਾ ਹੈ” ਲਿਖਤ ਵੀ ਲਾਈ ਹੋਈ ਸੀ।
ਲੋਕਾ 23 : 39 (IRVPA)
ਤੋਬਾ ਕਰਨ ਵਾਲੇ ਕੁਧਰਮੀ ਉਨ੍ਹਾਂ ਅਪਰਾਧੀਆਂ ਵਿੱਚੋਂ ਜਿਹੜੇ ਟੰਗੇ ਹੋਏ ਸਨ, ਇੱਕ ਨੇ ਇਹ ਕਹਿ ਕੇ ਅਪਮਾਨ ਕੀਤਾ ਕਿ ਭਲਾ, ਤੂੰ ਮਸੀਹ ਨਹੀਂ ਹੈਂ? ਤਾਂ ਆਪਣੇ ਆਪ ਨੂੰ ਅਤੇ ਸਾਨੂੰ ਵੀ ਬਚਾ!
ਲੋਕਾ 23 : 40 (IRVPA)
ਪਰ ਦੂਜੇ ਨੇ ਉਸ ਨੂੰ ਝਿੜਕ ਕੇ ਆਖਿਆ, ਕੀ ਤੂੰ ਆਪ ਇਸੇ ਕਸ਼ਟ ਵਿੱਚ ਪਿਆ ਹੋਇਆ ਪਰਮੇਸ਼ੁਰ ਕੋਲੋਂ ਨਹੀਂ ਡਰਦਾ?
ਲੋਕਾ 23 : 41 (IRVPA)
ਅਸੀਂ ਤਾਂ ਨਿਆਂ ਨਾਲ ਆਪਣੀ ਕਰਨੀ ਦਾ ਫਲ ਭੋਗਦੇ ਹਾਂ, ਪਰ ਉਸ ਨੇ ਕੋਈ ਅਪਰਾਧ ਨਹੀਂ ਕੀਤਾ।
ਲੋਕਾ 23 : 42 (IRVPA)
ਅਤੇ ਉਸ ਨੇ ਆਖਿਆ, ਹੇ ਯਿਸੂ ਜਦ ਤੁਸੀਂ ਆਪਣੇ ਰਾਜ ਵਿੱਚ ਆਵੋ ਤਾਂ ਮੈਨੂੰ ਯਾਦ ਰੱਖਣਾ।
ਲੋਕਾ 23 : 43 (IRVPA)
ਯਿਸੂ ਨੇ ਉਸ ਨੂੰ ਆਖਿਆ, ਮੈਂ ਤੈਨੂੰ ਸੱਚ ਆਖਦਾ ਹਾਂ ਕਿ ਤੂੰ ਅੱਜ ਹੀ ਮੇਰੇ ਨਾਲ ਸਵਰਗ ਵਿੱਚ ਹੋਵੇਂਗਾ।
ਲੋਕਾ 23 : 44 (IRVPA)
ਯਿਸੂ ਦੀ ਮੌਤ
ਮੱਤੀ 27:45-56; ਮਰਕੁਸ 15:33-41; ਯੂਹੰਨਾ 19:28-30
ਹੁਣ ਦੂਸਰੇ ਪਹਿਰ ਤੋਂ ਤੀਸਰੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨ੍ਹੇਰਾ ਰਿਹਾ।
ਲੋਕਾ 23 : 45 (IRVPA)
ਅਤੇ ਸੂਰਜ ਹਨ੍ਹੇਰਾ ਹੋ ਗਿਆ ਅਤੇ ਹੈਕਲ ਦਾ ਪੜਦਾ ਉੱਪਰ ਤੋਂ ਲੈ ਕੇ ਹੇਠਾਂ ਤੱਕ ਵਿਚਕਾਰੋਂ ਫਟ ਗਿਆ।
ਲੋਕਾ 23 : 46 (IRVPA)
ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, “ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ,” ਅਤੇ ਇਹ ਕਹਿ ਕੇ ਉਸ ਨੇ ਪ੍ਰਾਣ ਤਿਆਗ ਦਿੱਤੇ।
ਲੋਕਾ 23 : 47 (IRVPA)
ਸੂਬੇਦਾਰ ਨੇ ਇਹ ਅਜਿਹਾ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਬੋਲਿਆ, ਸੱਚ-ਮੁੱਚ ਇਹ ਧਰਮੀ ਪੁਰਖ ਸੀ!
ਲੋਕਾ 23 : 48 (IRVPA)
ਅਤੇ ਸਭ ਲੋਕ ਜਿਹੜੇ ਇਹ ਦ੍ਰਿਸ਼ ਵੇਖਣ ਨੂੰ ਇਕੱਠੇ ਹੋਏ ਸਨ, ਇਹ ਸਾਰੀ ਘਟਨਾ ਵੇਖ ਕੇ ਛਾਤੀਆਂ ਪਿੱਟਦੇ ਮੁੜੇ।
ਲੋਕਾ 23 : 49 (IRVPA)
ਅਤੇ ਉਸ ਦੇ ਸਭ ਜਾਣ-ਪਛਾਣ ਅਤੇ ਉਹ ਔਰਤਾਂ ਜਿਹੜੀਆਂ ਗਲੀਲ ਤੋਂ ਉਸ ਦੇ ਨਾਲ ਆਈਆਂ ਸਨ, ਦੂਰ ਖਲੋ ਕੇ ਇਹ ਹਾਲ ਵੇਖ ਰਹੀਆਂ ਸਨ।
ਲੋਕਾ 23 : 50 (IRVPA)
ਯਿਸੂ ਨੂੰ ਦਫ਼ਨਾਉਣਾ
ਮੱਤੀ 27:57-61; ਮਰਕੁਸ 15:42-47; ਯੂਹੰਨਾ 19:38-42
ਤਾਂ ਵੇਖੋ, ਯੂਸੁਫ਼ ਨਾਮ ਦਾ ਇੱਕ ਮਨੁੱਖ ਸੀ ਜੋ ਸਲਾਹਕਾਰ, ਭਲਾ ਅਤੇ ਧਰਮੀ ਸੀ।
ਲੋਕਾ 23 : 51 (IRVPA)
ਅਤੇ ਉਨ੍ਹਾਂ ਦੀ ਮੱਤ ਅਤੇ ਕਰਮ ਵਿੱਚ ਨਹੀਂ ਰਲਿਆ ਸੀ, ਉਹ ਯਹੂਦੀਆਂ ਦੇ ਨਗਰ ਅਰਿਮਥੇਆ ਦਾ ਸੀ ਅਤੇ ਪਰਮੇਸ਼ੁਰ ਦੇ ਰਾਜ ਦੀ ਉਡੀਕ ਵਿੱਚ ਸੀ।
ਲੋਕਾ 23 : 52 (IRVPA)
ਉਸ ਨੇ ਪਿਲਾਤੁਸ ਦੇ ਕੋਲ ਜਾ ਕੇ ਯਿਸੂ ਦੀ ਲਾਸ਼ ਮੰਗੀ।
ਲੋਕਾ 23 : 53 (IRVPA)
ਅਤੇ ਉਸ ਨੂੰ ਸਲੀਬ ਤੋਂ ਉਤਾਰਿਆ ਅਤੇ ਮਹੀਨ ਕੱਪੜੇ ਵਿੱਚ ਲਪੇਟ ਕੇ, ਉਸ ਨੂੰ ਇੱਕ ਕਬਰ ਦੇ ਅੰਦਰ ਰੱਖਿਆ ਜਿਹੜੀ ਚੱਟਾਨ ਵਿੱਚ ਖੋਦੀ ਹੋਈ ਸੀ, ਜਿੱਥੇ ਕਦੇ ਕੋਈ ਨਹੀਂ ਸੀ ਪਿਆ।
ਲੋਕਾ 23 : 54 (IRVPA)
ਉਹ ਤਿਆਰੀ ਦਾ ਦਿਨ ਸੀ ਅਤੇ ਸਬਤ ਦਾ ਦਿਨ ਨੇੜੇ ਆ ਪਹੁੰਚਿਆ।
ਲੋਕਾ 23 : 55 (IRVPA)
ਅਤੇ ਉਹ ਔਰਤਾਂ ਜਿਹੜੀਆਂ ਗਲੀਲ ਤੋਂ ਉਸ ਦੇ ਨਾਲ ਆਈਆਂ ਸਨ, ਉਨ੍ਹਾਂ ਦੇ ਪਿੱਛੇ ਜਾ ਕੇ ਕਬਰ ਨੂੰ ਵੇਖਿਆ ਅਤੇ ਨਾਲੇ ਇਹ ਕਿ ਉਹ ਦੇ ਸਰੀਰ ਨੂੰ ਕਿਸ ਤਰ੍ਹਾਂ ਰੱਖਿਆ ਗਿਆ ਸੀ।
ਲੋਕਾ 23 : 56 (IRVPA)
ਤਦ ਉਨ੍ਹਾਂ ਘਰ ਆ ਕੇ ਸੁਗੰਧਾਂ ਅਤੇ ਅਤਰ ਤਿਆਰ ਕੀਤਾ ਅਤੇ ਸਬਤ ਦੇ ਦਿਨ, ਪਰਮੇਸ਼ੁਰ ਦੇ ਹੁਕਮ ਅਨੁਸਾਰ ਅਰਾਮ ਕੀਤਾ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48 49 50 51 52 53 54 55 56