ਲੋਕਾ 3 : 1 (IRVPA)
ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸੰਦੇਸ਼
ਮੱਤੀ 3:1-12; ਮਰਕੁਸ 1:1-8; ਯੂਹੰਨਾ 1:19-28
ਫੇਰ ਤਿਬਿਰਿਯਾਸ ਕੈਸਰ ਦੇ ਰਾਜ ਦੇ ਪੰਦਰਵੇਂ ਸਾਲ ਜਦ ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ ਸੀ, ਅਤੇ ਹੇਰੋਦੇਸ ਗਲੀਲ ਦਾ ਰਾਜਾ ਅਤੇ ਉਸ ਦਾ ਭਰਾ ਫ਼ਿਲਿਪੁੱਸ ਇਤੂਰਿਯਾ ਅਤੇ ਤਰਖੋਨੀਤਿਸ ਦੇਸ ਦਾ ਰਾਜਾ ਅਤੇ ਲੁਸਾਨਿਯੁਸ ਅਬਿਲੇਨੇ ਦਾ ਰਾਜਾ ਸੀ।
ਲੋਕਾ 3 : 2 (IRVPA)
ਹੱਨਾ ਅਤੇ ਕਾਇਫਾ ਸਰਦਾਰ ਜਾਜਕਾਂ ਦੇ ਸਮੇਂ, ਪਰਮੇਸ਼ੁਰ ਦਾ ਬਚਨ ਉਜਾੜ ਵਿੱਚ ਜ਼ਕਰਯਾਹ ਦੇ ਪੁੱਤਰ ਯੂਹੰਨਾ ਨੂੰ ਪਹੁੰਚਿਆ।
ਲੋਕਾ 3 : 3 (IRVPA)
ਅਤੇ ਉਹ ਯਰਦਨ ਦੇ ਸਾਰੇ ਆਲੇ-ਦੁਆਲੇ ਦੇ ਖੇਤਰ ਵਿੱਚ ਗਿਆ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਰਿਹਾ।
ਲੋਕਾ 3 : 4 (IRVPA)
ਜਿਸ ਤਰ੍ਹਾਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, “ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਸ ਦੇ ਰਾਹਾਂ ਨੂੰ ਸਿੱਧੇ ਕਰੋ”।
ਲੋਕਾ 3 : 5 (IRVPA)
ਹਰੇਕ ਘਾਟੀ ਭਰ ਦਿੱਤੀ ਜਾਵੇਗੀ, ਅਤੇ ਹਰੇਕ ਪਰਬਤ ਅਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਅਤੇ ਟੇਡੇ ਮੇਢੇ ਅਤੇ ਖੁਰਦਲੇ ਰਸਤੇ ਸਿੱਧੇ ਅਤੇ ਪੱਧਰੇ ਕੀਤੇ ਜਾਣਗੇ,
ਲੋਕਾ 3 : 6 (IRVPA)
ਅਤੇ ਸਭ ਲੋਕ ਪਰਮੇਸ਼ੁਰ ਦੀ ਮੁਕਤੀ ਵੇਖਣਗੇ।
ਲੋਕਾ 3 : 7 (IRVPA)
ਤਦ ਉਸ ਨੇ ਉਸ ਭੀੜ ਨੂੰ ਜੋ ਉਸ ਤੋਂ ਬਪਤਿਸਮਾ ਲੈਣ ਲਈ ਆਉਂਦੇ ਸਨ, ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?”
ਲੋਕਾ 3 : 8 (IRVPA)
ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ।
ਲੋਕਾ 3 : 9 (IRVPA)
ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ। ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਉਹ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।
ਲੋਕਾ 3 : 10 (IRVPA)
ਤਦ ਲੋਕਾਂ ਨੇ ਉਸ ਤੋਂ ਪੁੱਛਿਆ, ਫੇਰ ਅਸੀਂ ਕੀ ਕਰੀਏ?
ਲੋਕਾ 3 : 11 (IRVPA)
ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਸ ਦੇ ਕੋਲ ਦੋ ਕੁੜਤੇ ਹੋਣ, ਉਹ ਉਸ ਨੂੰ ਦੇ ਦੇਵੇ ਜਿਸ ਦੇ ਕੋਲ ਨਹੀਂ ਹੈ ਅਤੇ ਜਿਸ ਦੇ ਕੋਲ ਖਾਣ ਨੂੰ ਹੋਵੇ ਉਹ ਵੀ ਇਸੇ ਤਰ੍ਹਾਂ ਕਰੇ।
ਲੋਕਾ 3 : 12 (IRVPA)
ਤਦ ਚੂੰਗੀ ਲੈਣ ਵਾਲੇ ਵੀ ਉਸ ਕੋਲ ਬਪਤਿਸਮਾ ਲੈਣ ਲਈ ਆਏ ਅਤੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਕੀ ਕਰੀਏ?
ਲੋਕਾ 3 : 13 (IRVPA)
ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਲਈ ਜੋ ਠਹਿਰਾਇਆ ਹੋਇਆ ਹੈ ਉਸ ਨਾਲੋਂ ਵੱਧ ਵਸੂਲ ਨਾ ਕਰੋ।
ਲੋਕਾ 3 : 14 (IRVPA)
ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ ਕਿ “ਅਸੀਂ ਕੀ ਕਰੀਏ”? ਉਸ ਨੇ ਉਨ੍ਹਾਂ ਨੂੰ ਆਖਿਆ, ਕਿਸੇ ਉੱਤੇ ਜ਼ੁਲਮ ਨਾ ਕਰੋ, ਨਾ ਕਿਸੇ ਉੱਤੇ ਝੂਠਾ ਦੋਸ਼ ਲਾਓ ਪਰ ਆਪਣੀ ਤਨਖਾਹ ਉੱਤੇ ਸੰਤੋਖ ਕਰੋ।
ਲੋਕਾ 3 : 15 (IRVPA)
ਜਦ ਲੋਕ ਮਸੀਹ ਦੇ ਆਉਣ ਦੀ ਉਡੀਕ ਵਿੱਚ ਸਨ ਅਤੇ ਸਾਰੇ ਆਪਣੇ ਮਨ ਵਿੱਚ ਯੂਹੰਨਾ ਦੇ ਬਾਰੇ ਵਿਚਾਰ ਕਰਦੇ ਸਨ ਕਿ ਕਿਤੇ ਇਹੋ ਤਾਂ ਮਸੀਹ ਨਹੀਂ ਹੈ?
ਲੋਕਾ 3 : 16 (IRVPA)
ਤਦ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਤੇ ਕਿਹਾ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਇੱਕ ਬਲਵੰਤ ਮੇਰੇ ਮਗਰੋਂ ਆਉਂਦਾ ਹੈ, ਜਿਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਮੈਂ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
ਲੋਕਾ 3 : 17 (IRVPA)
ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਕਿ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਕਣਕ ਨੂੰ ਆਪਣੇ ਗੋਦਾਮ ਵਿੱਚ ਜਮਾਂ ਕਰੇਗਾ ਪਰ ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।
ਲੋਕਾ 3 : 18 (IRVPA)
ਫੇਰ ਉਹ ਹੋਰ ਬਥੇਰੀਆਂ ਗੱਲਾਂ ਨਾਲ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ਖਬਰੀ ਸੁਣਾਉਂਦਾ ਰਿਹਾ।
ਲੋਕਾ 3 : 19 (IRVPA)
ਪਰ ਰਾਜਾ ਹੇਰੋਦੇਸ ਨੇ ਆਪਣੇ ਭਰਾ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਅਤੇ ਸਾਰੀਆਂ ਬੁਰਾਈਆਂ ਦੇ ਕਾਰਨ ਜਿਹੜੀਆਂ ਹੇਰੋਦੇਸ ਨੇ ਕੀਤੀਆਂ ਸਨ ਉਸ ਦੇ ਕੋਲੋਂ ਬੇਇੱਜ਼ਤ ਹੋ ਕੇ
ਲੋਕਾ 3 : 20 (IRVPA)
ਸਭ ਤੋਂ ਵੱਧ ਇਹ ਵੀ ਕੀਤਾ ਜੋ ਯੂਹੰਨਾ ਨੂੰ ਕੈਦ ਕਰ ਦਿੱਤਾ।
ਲੋਕਾ 3 : 21 (IRVPA)
ਯਿਸੂ ਦਾ ਬਪਤਿਸਮਾ
ਮੱਤੀ 3:3-17; ਮਰਕੁਸ 1:9-11
ਜਦ ਸਭ ਲੋਕ ਬਪਤਿਸਮਾ ਲੈ ਹਟੇ ਅਤੇ ਯਿਸੂ ਵੀ ਬਪਤਿਸਮਾ ਲੈ ਕੇ ਪ੍ਰਾਰਥਨਾ ਕਰ ਰਿਹਾ ਸੀ ਤਾਂ ਅਜਿਹਾ ਹੋਇਆ ਕਿ ਅਕਾਸ਼ ਖੁੱਲ੍ਹ ਗਿਆ
ਲੋਕਾ 3 : 22 (IRVPA)
ਅਤੇ ਪਵਿੱਤਰ ਆਤਮਾ ਦੇਹ ਦਾ ਰੂਪ ਧਾਰ ਕੇ ਘੁੱਗੀ ਵਾਂਗੂੰ ਉਸ ਉੱਤੇ ਉੱਤਰਿਆ ਅਤੇ ਇੱਕ ਸਵਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ।
ਲੋਕਾ 3 : 23 (IRVPA)
ਯਿਸੂ ਦੀ ਵੰਸ਼ਾਵਲੀ
ਮੱਤੀ 1:1-17
ਯਿਸੂ ਆਪ ਜਦ ਉਪਦੇਸ਼ ਦੇਣ ਲੱਗਾ ਤਾਂ ਤੀਹਾਂ ਕੁ ਸਾਲਾਂ ਦਾ ਸੀ ਅਤੇ ਜਿਵੇਂ ਲੋਕ ਸਮਝਦੇ ਸਨ ਉਹ ਯੂਸੁਫ਼ ਦਾ ਪੁੱਤਰ ਸੀ ਜਿਹੜਾ ਏਲੀ ਦਾ ਸੀ।
ਲੋਕਾ 3 : 24 (IRVPA)
ਉਹ ਮੱਥਾਤ ਦਾ, ਉਹ ਲੇਵੀ ਦਾ, ਉਹ ਮਲਕੀ ਦਾ, ਉਹ ਯੰਨਾਈ ਦਾ, ਉਹ ਯੂਸੁਫ਼ ਦਾ,
ਲੋਕਾ 3 : 25 (IRVPA)
ਉਹ ਮੱਤਿਥਯਾਹ ਦਾ, ਉਹ ਆਮੋਸ ਦਾ, ਉਹ ਨਹੂਮ ਦਾ, ਉਹ ਹਸਲੀ ਦਾ, ਉਹ ਨੱਗਈ ਦਾ,
ਲੋਕਾ 3 : 26 (IRVPA)
ਉਹ ਮਾਹਥ ਦਾ, ਉਹ ਮੱਤਿਥਯਾਹ ਦਾ, ਉਹ ਸ਼ਿਮਈ ਦਾ, ਉਹ ਯੋਸੇਕ ਦਾ, ਉਹ ਯਹੂਦਾਹ ਦਾ,
ਲੋਕਾ 3 : 27 (IRVPA)
ਉਹ ਯੋਹਾਨਾਨ ਦਾ, ਉਹ ਰੇਸਹ ਦਾ, ਉਹ ਜ਼ਰੁੱਬਾਬਲ ਦਾ, ਉਹ ਸ਼ਅਲਤੀਏਲ ਦਾ, ਉਹ ਨੇਰੀ ਦਾ,
ਲੋਕਾ 3 : 28 (IRVPA)
ਉਹ ਮਲਕੀ ਦਾ, ਉਹ ਅੱਦੀ ਦਾ, ਉਹ ਕੋਸਾਮ ਦਾ, ਉਹ ਅਲਮੋਦਾਮ ਦਾ, ਉਹ ਏਰ ਦਾ,
ਲੋਕਾ 3 : 29 (IRVPA)
ਉਹ ਯੋਸੇ ਦਾ, ਉਹ ਅਲੀਆਜ਼ਰ ਦਾ, ਉਹ ਯੋਰਾਮ ਦਾ, ਉਹ ਮੱਥਾਤ ਦਾ, ਉਹ ਲੇਵੀ ਦਾ,
ਲੋਕਾ 3 : 30 (IRVPA)
ਉਹ ਸ਼ਿਮਉਨ ਦਾ, ਉਹ ਯਹੂਦਾਹ ਦਾ, ਉਹ ਯੂਸੁਫ਼ ਦਾ, ਉਹ ਯੋਨਾਨ ਦਾ, ਉਹ ਅਲਯਾਕੀਮ ਦਾ,
ਲੋਕਾ 3 : 31 (IRVPA)
ਉਹ ਮਲਯੇ ਦਾ, ਉਹ ਮੇਨਾਨ ਦਾ, ਉਹ ਮੱਤਥੇ ਦਾ, ਉਹ ਨਾਥਾਨ ਦਾ, ਉਹ ਦਾਊਦ ਦਾ,
ਲੋਕਾ 3 : 32 (IRVPA)
ਉਹ ਯੱਸੀ ਦਾ, ਉਹ ਓਬੇਦ ਦਾ, ਉਹ ਬੋਅਜ਼ ਦਾ, ਉਹ ਸਲਮੋਨ ਦਾ, ਉਹ ਨਹਸ਼ੋਨ ਦਾ,
ਲੋਕਾ 3 : 33 (IRVPA)
ਉਹ ਅੰਮੀਨਾਦਾਬ ਦਾ, ਉਹ ਅਰਨੀ ਦਾ, ਉਹ ਹਸਰੋਨ ਦਾ, ਉਹ ਫ਼ਰਸ ਦਾ, ਉਹ ਯਹੂਦਾਹ ਦਾ,
ਲੋਕਾ 3 : 34 (IRVPA)
ਉਹ ਯਾਕੂਬ ਦਾ, ਉਹ ਇਸਹਾਕ ਦਾ, ਉਹ ਅਬਰਾਹਾਮ ਦਾ, ਉਹ ਤਾਰਹ ਦਾ, ਉਹ ਨਹੋਰ ਦਾ,
ਲੋਕਾ 3 : 35 (IRVPA)
ਉਹ ਸਰੂਗ ਦਾ, ਉਹ ਰਊ ਦਾ, ਉਹ ਪਲਗ ਦਾ, ਉਹ ਏਬਰ ਦਾ, ਉਹ ਸ਼ਲਹ ਦਾ,
ਲੋਕਾ 3 : 36 (IRVPA)
ਉਹ ਕੇਨਾਨ ਦਾ, ਉਹ ਅਰਪਕਸ਼ਾਦ ਦਾ, ਉਹ ਸ਼ੇਮ ਦਾ, ਉਹ ਨੂਹ ਦਾ, ਉਹ ਲਾਮਕ ਦਾ,
ਲੋਕਾ 3 : 37 (IRVPA)
ਉਹ ਮਥੂਸਲਹ ਦਾ, ਉਹ ਹਨੋਕ ਦਾ, ਉਹ ਯਰਦ ਦਾ, ਉਹ ਮਹਲਲੇਲ ਦਾ, ਉਹ ਕੇਨਾਨ ਦਾ,
ਲੋਕਾ 3 : 38 (IRVPA)
ਉਹ ਅਨੋਸ਼ ਦਾ, ਉਹ ਸੇਥ ਦਾ, ਉਹ ਆਦਮ ਦਾ, ਉਹ ਪਰਮੇਸ਼ੁਰ ਦਾ ਪੁੱਤਰ ਸੀ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38