ਲੋਕਾ 7 : 1 (IRVPA)
ਇੱਕ ਸੂਬੇਦਾਰ ਦਾ ਵਿਸ਼ਵਾਸ
ਮੱਤੀ 8:5-13 ਜਦ ਉਹ ਆਪਣੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਕਹਿ ਚੁੱਕਿਆ ਤਾਂ ਕਫ਼ਰਨਾਹੂਮ ਵਿੱਚ ਆਇਆ।
ਲੋਕਾ 7 : 2 (IRVPA)
ਅਤੇ ਕਿਸੇ ਸੂਬੇਦਾਰ ਦਾ ਨੌਕਰ ਜਿਹੜਾ ਉਸ ਦਾ ਬਹੁਤ ਪਿਆਰਾ ਸੀ ਰੋਗ ਨਾਲ ਮਰਨ ਵਾਲਾ ਸੀ।
ਲੋਕਾ 7 : 3 (IRVPA)
ਉਸ ਨੇ ਯਿਸੂ ਦੀ ਖ਼ਬਰ ਸੁਣ ਕੇ ਯਹੂਦੀਆਂ ਦੇ ਕਈਆਂ ਬਜ਼ੁਰਗਾਂ ਨੂੰ ਉਸ ਦੇ ਕੋਲ ਭੇਜਿਆ ਅਤੇ ਉਸ ਅੱਗੇ ਬੇਨਤੀ ਕੀਤੀ ਜੋ ਆ ਕੇ ਮੇਰੇ ਨੌਕਰ ਨੂੰ ਚੰਗਾ ਕਰੇ।
ਲੋਕਾ 7 : 4 (IRVPA)
ਉਹ ਯਿਸੂ ਦੇ ਕੋਲ ਆਏ ਅਤੇ ਬੜੀ ਨਿਮਰਤਾ ਨਾਲ ਉਸ ਨੂੰ ਬੇਨਤੀ ਕਰ ਕੇ ਆਖਿਆ ਕਿ ਉਹ ਇਸ ਲਾਇਕ ਹੈ ਜੋ ਤੂੰ ਉਸ ਦੇ ਲਈ ਇਹ ਕੰਮ ਕਰੇਂ।
ਲੋਕਾ 7 : 5 (IRVPA)
ਕਿਉਂਕਿ ਉਹ ਸਾਡੀ ਕੌਮ ਨੂੰ ਪਿਆਰ ਕਰਦਾ ਹੈ ਨਾਲੇ ਉਸ ਨੇ ਆਪ ਸਾਡੇ ਲਈ ਪ੍ਰਾਰਥਨਾ ਘਰ ਬਣਵਾਇਆ ਹੈ।
ਲੋਕਾ 7 : 6 (IRVPA)
ਯਿਸੂ ਉਨ੍ਹਾਂ ਦੇ ਨਾਲ ਚੱਲਿਆ ਗਿਆ ਅਤੇ ਜਦ ਉਹ ਘਰ ਦੇ ਨੇੜੇ ਆਇਆ ਤਾਂ ਸੂਬੇਦਾਰ ਨੇ ਮਿੱਤਰਾਂ ਦੇ ਰਾਹੀਂ ਉਸ ਨੂੰ ਸੁਨੇਹਾ ਭੇਜਿਆ ਕਿ ਪ੍ਰਭੂ ਜੀ ਖੇਚਲ ਨਾ ਕਰ ਕਿਉਂਕਿ ਮੈਂ ਇਸ ਯੋਗ ਨਹੀਂ ਕਿ ਤੁਸੀਂ ਮੇਰੇ ਘਰ ਆਓ।
ਲੋਕਾ 7 : 7 (IRVPA)
ਇਸੇ ਕਾਰਨ ਮੈਂ ਆਪਣੇ ਆਪ ਨੂੰ ਤੇਰੇ ਕੋਲ ਆਉਣ ਦੇ ਵੀ ਯੋਗ ਨਾ ਸਮਝਿਆ ਜੇਕਰ ਤੂੰ ਇੱਕ ਸ਼ਬਦ ਹੀ ਕਹਿ ਦੇਵੇਂਗਾ ਤਾਂ ਮੇਰਾ ਸੇਵਕ ਚੰਗਾ ਹੋ ਜਾਵੇਗਾ।
ਲੋਕਾ 7 : 8 (IRVPA)
ਮੈਂ ਆਪ ਵੀ ਅਧਿਕਾਰੀਆਂ ਦੇ ਅਧੀਨ ਹਾਂ ਅਤੇ ਮੇਰੇ ਅਧਿਕਾਰ ਵਿੱਚ ਵੀ ਸਿਪਾਹੀ ਹਨ। ਜਿਸ ਸਿਪਾਹੀ ਨੂੰ ਮੈਂ ਹੁਕਮ ਦਿੰਦਾ ਹਾਂ, “ਜਾ” ਤਾਂ ਉਹ ਜਾਂਦਾ ਹੈ ਅਤੇ ਦੂਜੇ ਨੂੰ ਬੁਲਾਵਾਂ “ਆ” ਤਾਂ ਉਹ ਆਉਂਦਾ ਹੈ ਅਤੇ ਇਸੇ ਤਰ੍ਹਾਂ ਆਪਣੇ ਨੌਕਰ ਨੂੰ ਕਹਿੰਦਾਂ ਹਾਂ “ਇਹ ਕਰ”, ਤਾਂ ਉਹ ਕਰਦਾ ਹੈ।
ਲੋਕਾ 7 : 9 (IRVPA)
ਯਿਸੂ ਇਹ ਗੱਲਾਂ ਸੁਣ ਕੇ ਹੈਰਾਨ ਹੋਇਆ ਅਤੇ ਉਸ ਭੀੜ ਦੀ ਵੱਲ ਜੋ ਉਸ ਦੇ ਮਗਰ ਚੱਲੀ ਆਉਂਦੀ ਸੀ ਮੁੜ ਕੇ ਕਿਹਾ, ਮੈਂ ਤੁਹਾਨੂੰ ਆਖਦਾ ਹਾਂ ਮੈਂ ਇਸ ਤਰ੍ਹਾਂ ਦਾ ਵਿਸ਼ਵਾਸ ਇਸਰਾਏਲ ਵਿੱਚ ਵੀ ਨਹੀਂ ਵੇਖਿਆ!
ਲੋਕਾ 7 : 10 (IRVPA)
ਜੋ ਭੇਜੇ ਗਏ ਸਨ ਉਨ੍ਹਾਂ ਘਰ ਮੁੜ ਕੇ ਉਸ ਨੌਕਰ ਨੂੰ ਚੰਗਾ ਹੋਇਆ ਵੇਖਿਆ।
ਲੋਕਾ 7 : 11 (IRVPA)
ਵਿਧਵਾ ਦੇ ਪੁੱਤਰ ਨੂੰ ਜਿਵਾਉਣਾ ਇਸ ਦੇ ਪਿੱਛੋਂ ਇਹ ਹੋਇਆ ਯਿਸੂ ਨਾਈਨ ਨਾਮ ਦੇ ਇੱਕ ਨਗਰ ਨੂੰ ਗਿਆ ਅਤੇ ਉਸ ਦੇ ਚੇਲੇ ਅਤੇ ਵੱਡੀ ਭੀੜ ਉਸ ਦੇ ਨਾਲ ਤੁਰੀ ਜਾਂਦੀ ਸੀ।
ਲੋਕਾ 7 : 12 (IRVPA)
ਅਤੇ ਜਿਸ ਵੇਲੇ ਉਹ ਨਗਰ ਦੇ ਫਾਟਕ ਦੇ ਨੇੜੇ ਪੁੱਜਿਆ ਤਾਂ ਵੇਖੋ ਲੋਕ ਇੱਕ ਮੁਰਦੇ ਨੂੰ ਬਾਹਰ ਲਈ ਜਾਂਦੇ ਸਨ ਜੋ ਆਪਣੀ ਮਾਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਵਿਧਵਾ ਸੀ, ਨਗਰ ਦੀ ਵੱਡੀ ਭੀੜ ਉਸ ਦੇ ਨਾਲ ਸੀ।
ਲੋਕਾ 7 : 13 (IRVPA)
ਪ੍ਰਭੂ ਨੇ ਵੇਖ ਕੇ ਉਸ ਉੱਤੇ ਤਰਸ ਖਾਧਾ ਅਤੇ ਉਸ ਨੂੰ ਆਖਿਆ, ਨਾ ਰੋ।
ਲੋਕਾ 7 : 14 (IRVPA)
ਅਤੇ ਨੇੜੇ ਆ ਕੇ ਅਰਥੀ ਨੂੰ ਛੂਹਿਆ ਅਤੇ ਚੁੱਕਣ ਵਾਲੇ ਰੁੱਕ ਗਏ। ਤਦ ਉਸ ਨੇ ਕਿਹਾ, ਹੇ ਜਵਾਨ ਮੈਂ ਤੈਨੂੰ ਕਹਿੰਦਾ ਹਾਂ, ਉੱਠ!
ਲੋਕਾ 7 : 15 (IRVPA)
ਤਦ ਉਹ ਮੁਰਦਾ ਉੱਠ ਕੇ ਬੈਠ ਗਿਆ ਅਤੇ ਬੋਲਣ ਲੱਗ ਪਿਆ ਅਤੇ ਯਿਸੂ ਨੇ ਉਸ ਨੂੰ ਉਸ ਦੀ ਮਾਂ ਨੂੰ ਸੌਂਪ ਦਿੱਤਾ।
ਲੋਕਾ 7 : 16 (IRVPA)
ਤਦ ਸਭ ਦੇ ਸਭ ਡਰ ਗਏ ਅਤੇ ਪਰਮੇਸ਼ੁਰ ਦੀ ਵਡਿਆਈ ਕਰ ਕੇ ਬੋਲੇ ਕਿ ਸਾਡੇ ਵਿੱਚ ਇੱਕ ਮਹਾਨ ਨਬੀ ਉੱਠਿਆ ਹੈ, ਅਤੇ ਪਰਮੇਸ਼ੁਰ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ ਹੈ।
ਲੋਕਾ 7 : 17 (IRVPA)
ਅਤੇ ਉਸ ਦੇ ਬਾਰੇ ਇਹ ਗੱਲ ਸਾਰੇ ਯਹੂਦਿਯਾ ਅਤੇ ਉਸ ਪੂਰੇ ਇਲਾਕੇ ਵਿੱਚ ਫੈਲ ਗਈ।
ਲੋਕਾ 7 : 18 (IRVPA)
ਯਿਸੂ ਬਪਤਿਸਮਾ ਦੇਣ ਵਾਲੇ ਦਾ ਪ੍ਰਸ਼ਨ
ਮੱਤੀ 11:2-19 ਯੂਹੰਨਾ ਦੇ ਚੇਲਿਆਂ ਨੇ ਉਸ ਨੂੰ ਇਨ੍ਹਾਂ ਸਾਰਿਆਂ ਕੰਮਾਂ ਦੀ ਖ਼ਬਰ ਦਿੱਤੀ।
ਲੋਕਾ 7 : 19 (IRVPA)
ਤਦ ਯੂਹੰਨਾ ਨੇ ਆਪਣੇ ਚੇਲਿਆਂ ਵਿੱਚੋਂ ਦੋ ਚੇਲਿਆਂ ਨੂੰ ਬੁਲਾਇਆ ਅਤੇ ਪ੍ਰਭੂ ਕੋਲ ਇਹ ਪੁੱਛਣ ਲਈ ਭੇਜਿਆ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ।
ਲੋਕਾ 7 : 20 (IRVPA)
ਉਹ ਦੋਨੋਂ ਚੇਲੇ ਯਿਸੂ ਕੋਲ ਆਏ ਅਤੇ ਉਸ ਤੋਂ ਪੁੱਛਿਆ ਕਿ ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਇਹ ਪੁੱਛਣ ਲਈ ਭੇਜਿਆ ਹੈ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ?
ਲੋਕਾ 7 : 21 (IRVPA)
ਉਸ ਨੇ ਉਸ ਸਮੇਂ ਬਹੁਤਿਆਂ ਨੂੰ ਰੋਗਾਂ ਅਤੇ ਕਮਜ਼ੋਰੀਆਂ ਅਤੇ ਦੁਸ਼ਟ ਆਤਮਾਵਾਂ ਤੋਂ ਚੰਗਾ ਕੀਤਾ ਅਤੇ ਬਹੁਤ ਸਾਰੇ ਅੰਨ੍ਹਿਆਂ ਨੂੰ ਸੁਜਾਖਾ ਕੀਤਾ।
ਲੋਕਾ 7 : 22 (IRVPA)
ਤਦ ਯਿਸੂ ਨੇ ਉੱਤਰ ਦਿੱਤਾ ਕਿ ਜੋ ਕੁਝ ਤੁਸੀਂ ਵੇਖਿਆ ਅਤੇ ਸੁਣਿਆ ਹੈ ਯੂਹੰਨਾ ਨੂੰ ਜਾ ਕੇ ਦੱਸੋ ਕਿ ਅੰਨ੍ਹੇ ਵੇਖਦੇ, ਲੰਗੜੇ ਤੁਰਦੇ, ਕੋੜ੍ਹੀ ਸ਼ੁੱਧ ਹੁੰਦੇ, ਬੋਲੇ ਸੁਣਦੇ ਅਤੇ ਮੁਰਦੇ ਜਿਵਾਲੇ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।
ਲੋਕਾ 7 : 23 (IRVPA)
ਅਤੇ ਧੰਨ ਹੈ ਉਹ ਜੋ ਮੇਰੇ ਕਾਰਨ ਠੋਕਰ ਨਾ ਖਾਵੇ।
ਲੋਕਾ 7 : 24 (IRVPA)
ਜਦ ਯੂਹੰਨਾ ਦੇ ਸੰਦੇਸ਼ਵਾਹਕ ਵਾਪਸ ਚੱਲੇ ਗਏ ਤਾਂ ਉਹ ਯੂਹੰਨਾ ਦੇ ਬਾਰੇ ਲੋਕਾਂ ਨੂੰ ਕਹਿਣ ਲੱਗਾ ਕਿ ਤੁਸੀਂ ਉਜਾੜ ਵਿੱਚ ਕੀ ਵੇਖਣ ਗਏ ਸੀ? ਭਲਾ, ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ?
ਲੋਕਾ 7 : 25 (IRVPA)
ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਇੱਕ ਮਨੁੱਖ ਨੂੰ ਜੋ ਮਹੀਨ ਬਸਤਰ ਪਹਿਨੇ ਹੋਏ ਸੀ? ਵੇਖੋ, ਉਹ ਜੋ ਸੋਹਣੀ ਪੁਸ਼ਾਕ ਪਹਿਨਦੇ ਅਤੇ ਐਸ਼ ਕਰਦੇ ਹਨ ਸੋ ਰਾਜਿਆਂ ਦੇ ਮਹਿਲਾਂ ਵਿੱਚ ਰਹਿੰਦੇ ਹਨ।
ਲੋਕਾ 7 : 26 (IRVPA)
ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਨਬੀ ਨੂੰ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ।
ਲੋਕਾ 7 : 27 (IRVPA)
ਇਹ ਉਹ ਹੈ ਜਿਸ ਦੇ ਬਾਰੇ ਵਿੱਚ ਲਿਖਿਆ ਹੈ, ਵੇਖ, ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।
ਲੋਕਾ 7 : 28 (IRVPA)
28 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜੇ ਔਰਤਾਂ ਤੋਂ ਪੈਦਾ ਹੋਏ ਹਨ ਉਨ੍ਹਾਂ ਵਿੱਚੋਂ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ, ਪਰ ਜੋ ਪਰਮੇਸ਼ੁਰ ਦੇ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ।
ਲੋਕਾ 7 : 29 (IRVPA)
ਜਦ ਮਸੂਲੀਆਂ ਅਤੇ ਸਭ ਲੋਕਾਂ ਨੇ ਇਹ ਸੁਣਿਆ ਤਾਂ ਯੂਹੰਨਾ ਦਾ ਬਪਤਿਸਮਾ ਲੈ ਕੇ ਪਰਮੇਸ਼ੁਰ ਨੂੰ ਸੱਚਾ ਮੰਨਿਆ।
ਲੋਕਾ 7 : 30 (IRVPA)
ਪਰ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਸ ਕੋਲੋਂ ਬਪਤਿਸਮਾ ਨਾ ਲੈ ਕੇ ਆਪਣੇ ਲਈ ਪਰਮੇਸ਼ੁਰ ਦੀ ਇੱਛਾ ਨੂੰ ਟਾਲ ਦਿੱਤਾ।
ਲੋਕਾ 7 : 31 (IRVPA)
ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ ਅਤੇ ਉਹ ਕਿਸ ਦੇ ਸਮਾਨ ਹਨ?
ਲੋਕਾ 7 : 32 (IRVPA)
ਉਹ ਉਨ੍ਹਾਂ ਬੱਚਿਆਂ ਵਰਗੇ ਹਨ ਜਿਹੜੇ ਬਜ਼ਾਰ ਵਿੱਚ ਬੈਠੇ ਇੱਕ ਦੂਜੇ ਨੂੰ ਅਵਾਜ਼ ਮਾਰਦੇ ਤੇ ਆਖਦੇ ਹਨ ਕਿ ਅਸੀਂ ਤੁਹਾਡੇ ਲਈ ਬੰਸਰੀ ਵਜਾਈ ਪਰ ਤੁਸੀਂ ਨਾ ਨੱਚੇ। ਅਸੀਂ ਵਿਰਲਾਪ ਕੀਤਾ ਪਰ ਤੁਸੀਂ ਨਾ ਰੋਏ।
ਲੋਕਾ 7 : 33 (IRVPA)
33 ਯੂਹੰਨਾ ਬਪਤਿਸਮਾ ਦੇਣ ਵਾਲਾ ਤੁਹਾਡੇ ਕੋਲ ਆਇਆ, ਉਹ ਨਾ ਤਾਂ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਸੀ ਅਤੇ ਤੁਸੀਂ ਆਖਦੇ ਹੋ ਕਿ ਉਹ ਦੇ ਵਿੱਚ ਇੱਕ ਭੂਤ ਹੈ।
ਲੋਕਾ 7 : 34 (IRVPA)
ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਹੈ ਅਤੇ ਤੁਸੀਂ ਉਸ ਬਾਰੇ ਕਹਿੰਦੇ ਹੋ, ਵੇਖੋ ਇੱਕ ਪੇਟੂ ਅਤੇ ਸ਼ਰਾਬੀ ਮਨੁੱਖ, ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ!
ਲੋਕਾ 7 : 35 (IRVPA)
ਸੋ ਗਿਆਨ ਆਪਣੇ ਸਾਰੇ ਕੰਮਾਂ ਦੁਆਰਾ ਸੱਚਾ ਠਹਿਰਿਆ!
ਲੋਕਾ 7 : 36 (IRVPA)
ਫ਼ਰੀਸੀ ਦੇ ਘਰ ਵਿੱਚ ਪਾਪੀ ਔਰਤ ਨੂੰ ਮਾਫ਼ੀ ਫੇਰ ਇੱਕ ਫ਼ਰੀਸੀ ਨੇ ਉਸ ਨੂੰ ਬੇਨਤੀ ਕੀਤੀ ਜੋ ਮੇਰੇ ਨਾਲ ਭੋਜਨ ਕਰ। ਤਦ ਉਹ ਫ਼ਰੀਸੀ ਦੇ ਘਰ ਜਾ ਕੇ ਖਾਣ ਬੈਠ ਗਿਆ।
ਲੋਕਾ 7 : 37 (IRVPA)
ਉਸ ਸ਼ਹਿਰ ਵਿੱਚ ਇੱਕ ਪਾਪੀ ਔਰਤ ਰਹਿੰਦੀ ਸੀ। ਜਦੋਂ ਉਸ ਨੂੰ ਪਤਾ ਲੱਗਾ ਕਿ ਯਿਸੂ ਫ਼ਰੀਸੀ ਦੇ ਘਰ ਭੋਜਨ ਕਰ ਰਿਹਾ ਹੈ ਤਾਂ ਉਹ ਸੰਗਮਰਮਰ ਦੀ ਅਤਰਦਾਨੀ ਵਿੱਚ ਅਤਰ ਲੈ ਕੇ ਆਈ।
ਲੋਕਾ 7 : 38 (IRVPA)
ਅਤੇ ਉਹ ਉਸ ਦੇ ਚਰਨਾਂ ਦੇ ਕੋਲ ਖਲੋ ਕੇ ਰੋਂਦੀ-ਰੋਂਦੀ ਹੰਝੂਆਂ ਨਾਲ ਉਸ ਦੇ ਪੈਰ ਧੋਣ ਲੱਗੀ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂੰਝ ਕੇ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਅਤਰ ਮਲਿਆ।
ਲੋਕਾ 7 : 39 (IRVPA)
ਅਤੇ ਇਹ ਵੇਖ ਕੇ ਉਹ ਫ਼ਰੀਸੀ ਜਿਸ ਨੇ ਉਸ ਨੂੰ ਭੋਜਨ ਤੇ ਬੁਲਾਇਆ ਸੀ ਆਪਣੇ ਮਨ ਵਿੱਚ ਕਹਿਣ ਲੱਗਾ ਕਿ ਇਹ ਮਨੁੱਖ ਜੇਕਰ ਨਬੀ ਹੁੰਦਾ ਤਾਂ ਜਾਣ ਲੈਂਦਾ ਕਿ ਇਹ ਔਰਤ ਜੋ ਉਸ ਨੂੰ ਛੂੰਹਦੀ ਹੈ ਕੌਣ ਅਤੇ ਕਿਹੋ ਜਿਹੀ ਹੈ ਕਿਉਂ ਜੋ ਉਹ ਪਾਪਣ ਹੈ।
ਲੋਕਾ 7 : 40 (IRVPA)
ਯਿਸੂ ਨੇ ਉਸ ਦੇ ਵਿਚਾਰਾਂ ਨੂੰ ਜਾਣ ਕੇ ਕਿਹਾ, ਸ਼ਮਊਨ, ਮੈਂ ਤੈਨੂੰ ਕੁਝ ਆਖਣਾ ਹੈ। ਤਾਂ ਉਹ ਬੋਲਿਆ, ਗੁਰੂ ਜੀ ਦੱਸੋ।
ਲੋਕਾ 7 : 41 (IRVPA)
ਯਿਸੂ ਨੇ ਕਿਹਾ, “ਕਿਸੇ ਸ਼ਾਹੂਕਾਰ ਦੇ ਦੋ ਕਰਜ਼ਾਈ ਸਨ, ਇੱਕ ਢਾਈ ਸੌ ਰੁਪਏ ਦਾ ਅਤੇ ਦੂਜਾ ਪੰਜਾਹਾਂ ਦਾ।”
ਲੋਕਾ 7 : 42 (IRVPA)
ਜਦ ਉਨ੍ਹਾਂ ਦੇ ਕੋਲ ਵਾਪਸ ਕਰਨ ਲਈ ਕੁਝ ਨਾ ਸੀ ਤਾਂ ਉਸ ਨੇ ਦੋਵਾਂ ਦਾ ਕਰਜ਼ ਮਾਫ਼ ਕਰ ਦਿੱਤਾ ਸੀ। ਮੈਨੂੰ ਦੱਸ ਉਨ੍ਹਾਂ ਵਿੱਚੋਂ ਉਸ ਨਾਲ ਜ਼ਿਆਦਾ ਪਿਆਰ ਕੌਣ ਕਰੇਗਾ?
ਲੋਕਾ 7 : 43 (IRVPA)
ਸ਼ਮਊਨ ਨੇ ਉੱਤਰ ਦਿੱਤਾ, ਮੇਰੀ ਸਮਝ ਵਿੱਚ ਉਹ ਜਿਸ ਨੂੰ ਉਸ ਨੇ ਜ਼ਿਆਦਾ ਮਾਫ਼ ਕੀਤਾ। ਤਾਂ ਉਸ ਨੇ ਉਸ ਨੂੰ ਆਖਿਆ, ਤੂੰ ਠੀਕ ਫ਼ੈਸਲਾ ਕੀਤਾ।
ਲੋਕਾ 7 : 44 (IRVPA)
ਫਿਰ ਉਸ ਨੇ ਔਰਤ ਵੱਲ ਮੂੰਹ ਫੇਰ ਕੇ ਸ਼ਮਊਨ ਨੂੰ ਕਿਹਾ, ਤੂੰ ਇਸ ਔਰਤ ਨੂੰ ਵੇਖਦਾ ਹੈਂ? ਮੈਂ ਤੇਰੇ ਘਰ ਆਇਆ ਪਰ ਤੂੰ ਮੇਰੇ ਪੈਰ ਧੋਣ ਲਈ ਪਾਣੀ ਨਾ ਦਿੱਤਾ ਪਰ ਇਸ ਨੇ ਮੇਰੇ ਪੈਰ ਹੰਝੂਆਂ ਨਾਲ ਧੋਤੇ ਅਤੇ ਆਪਣੇ ਵਾਲਾਂ ਨਾਲ ਪੂੰਝੇ ਹਨ।
ਲੋਕਾ 7 : 45 (IRVPA)
ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਦਾ ਮੈਂ ਇੱਥੇ ਆਇਆ ਹਾਂ ਇਹ ਮੇਰੇ ਪੈਰ ਚੁੰਮਣ ਤੋਂ ਨਹੀਂ ਰੁਕੀ।
ਲੋਕਾ 7 : 46 (IRVPA)
ਤੂੰ ਮੇਰੇ ਸਿਰ ਤੇ ਤੇਲ ਨਹੀਂ ਲਾਇਆ ਪਰ ਇਸ ਨੇ ਮੇਰੇ ਪੈਰਾਂ ਨੂੰ ਅਤਰ ਮਲਿਆ ਹੈ।
ਲੋਕਾ 7 : 47 (IRVPA)
ਇਸ ਕਾਰਨ ਮੈਂ ਤੈਨੂੰ ਆਖਦਾ ਹਾਂ ਕਿ ਇਸ ਦੇ ਪਾਪ ਜੋ ਬਹੁਤੇ ਸਨ ਸੋ ਮਾਫ਼ ਕੀਤੇ ਗਏ ਕਿਉਂਕਿ ਇਸ ਨੇ ਬਹੁਤ ਪਿਆਰ ਕੀਤਾ, ਪਰ ਜਿਸ ਨੂੰ ਥੋੜ੍ਹਾ ਮਾਫ਼ ਕੀਤਾ ਗਿਆ ਸੋ ਥੋੜ੍ਹਾ ਪਿਆਰ ਕਰਦਾ ਹੈ।
ਲੋਕਾ 7 : 48 (IRVPA)
ਫਿਰ ਯਿਸੂ ਨੇ ਉਸ ਔਰਤ ਨੂੰ ਆਖਿਆ, ਤੇਰੇ ਪਾਪ ਮਾਫ਼ ਕੀਤੇ ਗਏ।
ਲੋਕਾ 7 : 49 (IRVPA)
ਅਤੇ ਜਿਹੜੇ ਉਸ ਦੇ ਨਾਲ ਭੋਜਨ ਕਰ ਰਹੇ ਸਨ ਆਪਣੇ ਮਨਾਂ ਵਿੱਚ ਕਹਿਣ ਲੱਗੇ ਜੋ ਇਹ ਕੌਣ ਹੈ, ਜੋ ਪਾਪ ਵੀ ਮਾਫ਼ ਕਰਦਾ ਹੈ?
ਲੋਕਾ 7 : 50 (IRVPA)
ਅਤੇ ਉਸ ਨੇ ਉਸ ਔਰਤ ਨੂੰ ਆਖਿਆ, ਤੇਰੇ ਵਿਸ਼ਵਾਸ ਨੇ ਤੈਨੂੰ ਬਚਾਇਆ ਹੈ, ਸ਼ਾਂਤੀ ਨਾਲ ਚਲੀ ਜਾ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50