ਮਰਕੁਸ 4 : 1 (IRVPA)
ਬੀਜ ਬੀਜਣ ਵਾਲੇ ਦਾ ਦ੍ਰਿਸ਼ਟਾਂਤ
ਮੱਤੀ 13:1-9; ਲੂਕਾ 8:4-8
ਉਹ ਫੇਰ ਝੀਲ ਦੇ ਕਿਨਾਰੇ ਉੱਤੇ ਲੋਕਾਂ ਨੂੰ ਉਪਦੇਸ਼ ਦੇਣ ਲੱਗਾ ਅਤੇ ਐਨੀ ਵੱਡੀ ਭੀੜ ਉਹ ਦੇ ਕੋਲ ਇਕੱਠੀ ਹੋਈ ਜੋ ਉਹ ਝੀਲ ਵਿੱਚ ਇੱਕ ਬੇੜੀ ਉੱਤੇ ਚੜ੍ਹ ਬੈਠਾ ਅਤੇ ਸਾਰੀ ਭੀੜ ਝੀਲ ਦੇ ਕਿਨਾਰੇ ਧਰਤੀ ਉੱਤੇ ਰਹੀ।
ਮਰਕੁਸ 4 : 2 (IRVPA)
ਤੇ ਉਸ ਨੇ ਉਨ੍ਹਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਬਹੁਤ ਸਾਰੀਆਂ ਗੱਲਾਂ ਦਾ ਉਪਦੇਸ਼ ਦਿੱਤਾ ਅਤੇ ਆਪਣੇ ਉਪਦੇਸ਼ ਵਿੱਚ ਉਨ੍ਹਾਂ ਨੂੰ ਕਿਹਾ,
ਮਰਕੁਸ 4 : 3 (IRVPA)
ਸੁਣੋ! ਵੇਖੋ, ਇੱਕ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ।
ਮਰਕੁਸ 4 : 4 (IRVPA)
ਅਤੇ ਇਸ ਤਰ੍ਹਾਂ ਹੋਇਆ ਕਿ ਉਹ ਦੇ ਬੀਜਦਿਆਂ ਕੁਝ ਰਾਹ ਦੇ ਕੰਢੇ ਡਿੱਗ ਪਏ ਅਤੇ ਪੰਛੀ ਆਣ ਕੇ ਉਹ ਨੂੰ ਚੁਗ ਗਏ।
ਮਰਕੁਸ 4 : 5 (IRVPA)
ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਦੇ ਕਰਕੇ ਉਹ ਛੇਤੀ ਉੱਗ ਪਿਆ।
ਮਰਕੁਸ 4 : 6 (IRVPA)
ਅਤੇ ਜਦੋਂ ਸੂਰਜ ਚੜ੍ਹਿਆ ਤਾਂ ਕੁਮਲਾ ਗਿਆ ਅਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ।
ਮਰਕੁਸ 4 : 7 (IRVPA)
ਅਤੇ ਕੁਝ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ ਅਤੇ ਝਾੜੀਆਂ ਨੇ ਵਧ ਕੇ ਉਹ ਨੂੰ ਦਬਾ ਲਿਆ ਅਤੇ ਉਹ ਨਾ ਫਲਿਆ।
ਮਰਕੁਸ 4 : 8 (IRVPA)
ਪਰ ਜਿਹੜਾ ਚੰਗੀ ਜ਼ਮੀਨ ਵਿੱਚ ਡਿੱਗਿਆ ਉਹ ਉੱਗਦਿਆਂ ਸਾਰ ਵਧਿਆ ਅਤੇ ਫਲਿਆ, ਕੁਝ ਤੀਹ ਗੁਣਾ, ਕੁਝ ਸੱਠ ਗੁਣਾ, ਕੁਝ ਸੌ ਗੁਣਾ ਫੱਲ ਦਿੱਤਾ।
ਮਰਕੁਸ 4 : 9 (IRVPA)
ਫੇਰ ਉਹ ਨੇ ਕਿਹਾ, ਜਿਹ ਦੇ ਸੁਣਨ ਦੇ ਕੰਨ ਹੋਣ ਉਹ ਸੁਣੇ।
ਮਰਕੁਸ 4 : 10 (IRVPA)
ਦ੍ਰਿਸ਼ਟਾਂਤਾਂ ਦਾ ਮਕਸਦ
ਮੱਤੀ 13:10-17; ਲੂਕਾ 8:9, 10
ਜਦੋਂ ਉਹ ਇਕਾਂਤ ਵਿੱਚ ਸੀ ਜਿਹੜੇ ਉਹ ਦੇ ਕੋਲ ਸਨ ਉਨ੍ਹਾਂ ਨੇ ਬਾਰਾਂ ਚੇਲਿਆਂ ਨਾਲ ਮਿਲ ਕੇ ਦ੍ਰਿਸ਼ਟਾਂਤਾਂ ਦਾ ਅਰਥ ਉਹ ਨੂੰ ਪੁੱਛਿਆ।
ਮਰਕੁਸ 4 : 11 (IRVPA)
ਉਸ ਨੇ ਉਨ੍ਹਾਂ ਨੂੰ ਕਿਹਾ, ਪਰਮੇਸ਼ੁਰ ਦੇ ਰਾਜ ਦਾ ਭੇਤ ਤੁਹਾਨੂੰ ਦਿੱਤਾ ਗਿਆ ਹੈ ਪਰ ਜਿਹੜੇ ਬਾਹਰਲੇ ਹਨ ਉਨ੍ਹਾਂ ਲਈ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਹੁੰਦੀਆਂ ਹਨ ਕਿ,
ਮਰਕੁਸ 4 : 12 (IRVPA)
ਉਹ ਵੇਖਦੇ ਹੋਏ ਵੇਖਣ ਤਾਂ ਸਹੀ ਪਰ ਬੁੱਝਣ ਨਾ, ਅਤੇ ਸੁਣਦੇ ਹੋਏ ਸੁਣਨ ਪਰ ਸਮਝਣ ਨਾ, ਕਿਤੇ ਇੰਝ ਨਾ ਹੋਵੇ ਜੋ ਉਹ ਮੁੜ ਆਉਣ, ਅਤੇ ਉਨ੍ਹਾ ਨੂੰ ਮਾਫ਼ੀ ਮਿਲੇ।
ਮਰਕੁਸ 4 : 13 (IRVPA)
ਬੀਜ ਬੀਜਣ ਵਾਲੇ ਦੇ ਦ੍ਰਿਸ਼ਟਾਂਤ ਦੀ ਵਿਆਖਿਆ
ਮੱਤੀ 13:18-23; ਲੂਕਾ 8:11-15
ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਸ ਦ੍ਰਿਸ਼ਟਾਂਤ ਦੀ ਉਦਾਹਰਣ ਨੂੰ ਨਹੀਂ ਸਮਝਦੇ? ਤਾਂ ਸਾਰਿਆਂ ਦ੍ਰਿਸ਼ਟਾਂਤਾਂ ਨੂੰ ਕਿਵੇਂ ਸਮਝੋਂਗੇ?
ਮਰਕੁਸ 4 : 14 (IRVPA)
ਬੀਜਣ ਵਾਲਾ ਪਰਮੇਸ਼ੁਰ ਦਾ ਬਚਨ ਬੀਜਦਾ ਹੈ।
ਮਰਕੁਸ 4 : 15 (IRVPA)
ਅਤੇ ਰਾਹ ਦੇ ਕਿਨਾਰੇ ਵਾਲੇ ਉਹ ਹਨ ਜਿਹਨਾਂ ਨੇ ਸੁਣਿਆ, ਤਾਂ ਸ਼ੈਤਾਨ ਆਣ ਕੇ ਉਸ ਬਚਨ ਨੂੰ ਉਨ੍ਹਾ ਦੇ ਹਿਰਦਿਆਂ ਵਿੱਚੋਂ ਕੱਢ ਲੈ ਜਾਂਦਾ ਹੈ।
ਮਰਕੁਸ 4 : 16 (IRVPA)
ਅਤੇ ਇਸੇ ਤਰ੍ਹਾਂ ਜਿਹੜੇ ਪਥਰੀਲੀ ਜ਼ਮੀਨ ਵਿੱਚ ਬੀਜੇ ਜਾਂਦੇ ਹਨ ਸੋ ਉਹ ਹਨ ਜਿਹੜੇ ਬਚਨ ਨੂੰ ਸੁਣਦਿਆਂ ਸਾਰ ਖੁਸ਼ੀ ਨਾਲ ਉਹ ਨੂੰ ਮੰਨ ਲੈਂਦੇ ਹਨ।
ਮਰਕੁਸ 4 : 17 (IRVPA)
ਅਤੇ ਆਪਣੇ ਵਿੱਚ ਜੜ੍ਹ ਨਹੀਂ ਰੱਖਦੇ ਹਨ ਪਰ ਥੋੜ੍ਹਾ ਸਮਾਂ ਰਹਿੰਦੇ ਹਨ ਅਤੇ ਜਦੋਂ ਬਚਨ ਦੇ ਕਾਰਨ ਦੁੱਖ ਵਿੱਚ ਪੈਂਦੇ ਜਾਂ ਸਤਾਏ ਜਾਂਦੇ ਹਨ ਤਾਂ ਝੱਟ ਠੋਕਰ ਖਾਂਦੇ ਹਨ।
ਮਰਕੁਸ 4 : 18 (IRVPA)
ਅਤੇ ਹੋਰ ਉਹ ਹਨ ਜਿਹੜੇ ਝਾੜੀਆਂ ਵਿੱਚ ਬੀਜੇ ਜਾਂਦੇ। ਇਹ ਉਹ ਹਨ ਜਿਨ੍ਹਾਂ ਨੇ ਬਚਨ ਨੂੰ ਸੁਣਿਆ
ਮਰਕੁਸ 4 : 19 (IRVPA)
ਅਤੇ ਸੰਸਾਰ ਦੀ ਚਿੰਤਾ ਤੇ ਧਨ ਦਾ ਧੋਖਾ ਅਤੇ ਹੋਰਨਾਂ ਚੀਜ਼ਾਂ ਦਾ ਲੋਭ ਆਣ ਕੇ ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਬੇਫੱਲ ਰਹਿ ਜਾਂਦਾ ਹੈ।
ਮਰਕੁਸ 4 : 20 (IRVPA)
ਅਤੇ ਜਿਹੜੇ ਚੰਗੀ ਜ਼ਮੀਨ ਵਿੱਚ ਬੀਜੇ ਗਏ ਸਨ ਸੋ ਉਹ ਲੋਕ ਹਨ ਜਿਹੜੇ ਬਚਨ ਨੂੰ ਸੁਣ ਕੇ ਮੰਨ ਲੈਂਦੇ ਅਤੇ ਫਲ ਦਿੰਦੇ ਹਨ, ਕੁਝ ਤੀਹ ਗੁਣਾ ਕੁਝ ਸੱਠ ਗੁਣਾ ਕੁਝ ਸੌ ਗੁਣਾ।
ਮਰਕੁਸ 4 : 21 (IRVPA)
ਦੀਵੇ ਦਾ ਦ੍ਰਿਸ਼ਟਾਂਤ
ਲੂਕਾ 8:16-18
ਉਸ ਨੇ ਉਨ੍ਹਾਂ ਨੂੰ ਆਖਿਆ, ਕੀ ਦੀਵਾ ਇਸ ਲਈ ਲਿਆਉਂਦੇ ਹਨ ਕਿ ਟੋਕਰੇ ਜਾਂ ਮੰਜੇ ਥੱਲੇ ਰੱਖਿਆ ਜਾਵੇ, ਕੀ ਇਸ ਲਈ ਨਹੀਂ ਕੀ ਉਹ ਦੀਵਟ ਉੱਤੇ ਰੱਖਿਆ ਜਾਵੇ?
ਮਰਕੁਸ 4 : 22 (IRVPA)
ਕੋਈ ਚੀਜ਼ ਗੁਪਤ ਨਹੀਂ ਪਰ ਇਸ ਲਈ ਜੋ ਉਹ ਪਰਗਟ ਕੀਤੀ ਜਾਏ ਅਤੇ ਨਾ ਕੋਈ ਵਸਤੂ ਛਿਪਾਈ ਗਈ ਪਰ ਇਸ ਲਈ ਜੋ ਉਹ ਉਜਾਗਰ ਹੋਵੇ।
ਮਰਕੁਸ 4 : 23 (IRVPA)
ਜੇ ਕਿਸੇ ਦੇ ਸੁਣਨ ਦੇ ਕੰਨ ਹੋਣ ਤਾਂ ਉਹ ਸੁਣੇ।
ਮਰਕੁਸ 4 : 24 (IRVPA)
ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਚੌਕਸ ਰਹੋ ਜੋ ਕੀ ਸੁਣਦੇ ਹੋ! ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮਿਣਿਆ ਜਾਵੇਗਾ ਅਤੇ ਤੁਹਾਨੂੰ ਵਧੀਕ ਦਿੱਤਾ ਜਾਵੇਗਾ।
ਮਰਕੁਸ 4 : 25 (IRVPA)
ਕਿਉਂਕਿ ਜਿਹ ਦੇ ਕੋਲ ਕੁਝ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਜਿਸ ਦੇ ਕੋਲ ਨਹੀਂ ਉਸ ਤੋਂ ਜੋ ਕੁਝ ਹੈ ਸੋ ਵੀ ਲੈ ਲਿਆ ਜਾਵੇਗਾ।
ਮਰਕੁਸ 4 : 26 (IRVPA)
ਉੱਗਣ ਵਾਲੇ ਬੀਜ ਦਾ ਦ੍ਰਿਸ਼ਟਾਂਤ ਫੇਰ ਉਹ ਨੇ ਕਿਹਾ, ਪਰਮੇਸ਼ੁਰ ਦਾ ਰਾਜ ਇਹੋ ਜਿਹਾ ਹੈ ਜਿਵੇਂ ਕੋਈ ਮਨੁੱਖ ਜ਼ਮੀਨ ਵਿੱਚ ਬੀਜ ਬੀਜੇ।
ਮਰਕੁਸ 4 : 27 (IRVPA)
ਅਤੇ ਬੀਜ ਬੀਜਣ ਵਾਲਾ ਰਾਤ ਨੂੰ ਸੌਂਦਾ ਅਤੇ ਦਿਨ ਵੇਲੇ ਜਾਗਦਾ, ਪਰ ਉਹ ਨਹੀਂ ਜਾਣਦਾ ਕਿ ਬੀਜ ਕਿਵੇਂ ਉੱਗ ਪਿਆ।
ਮਰਕੁਸ 4 : 28 (IRVPA)
ਜ਼ਮੀਨ ਤਾਂ ਆਪਣੇ ਆਪ ਫਲ ਲਿਆਉਂਦੀ ਹੈ, ਪਹਿਲਾਂ ਅੰਕੂਰ, ਫੇਰ ਸਿੱਟਾ, ਫੇਰ ਸਿੱਟੇ ਵਿੱਚ ਸਾਬਤ ਦਾਣੇ।
ਮਰਕੁਸ 4 : 29 (IRVPA)
ਅਤੇ ਜਦੋਂ ਫ਼ਸਲ ਪੱਕ ਜਾਂਦੀ ਹੈ ਤਾਂ ਉਹ ਝੱਟ ਦਾਤੀ ਲਾਉਂਦਾ ਹੈ ਕਿਉਂ ਜੋ ਵਾਢੀ ਦਾ ਵੇਲਾ ਆ ਗਿਆ।
ਮਰਕੁਸ 4 : 30 (IRVPA)
ਰਾਈ ਦੇ ਦਾਣੇ ਦਾ ਦ੍ਰਿਸ਼ਟਾਂਤ
ਮੱਤੀ 13:31-34; ਲੂਕਾ 13:18, 19
ਫੇਰ ਉਹ ਨੇ ਕਿਹਾ, ਅਸੀਂ ਪਰਮੇਸ਼ੁਰ ਦੇ ਰਾਜ ਨੂੰ ਕਿਹ ਦੇ ਵਰਗਾ ਦੱਸੀਏ ਜਾਂ ਉਹ ਦੇ ਲਈ ਕਿਹੜਾ ਦ੍ਰਿਸ਼ਟਾਂਤ ਦੇਈਏ?
ਮਰਕੁਸ 4 : 31 (IRVPA)
ਉਹ ਇੱਕ ਰਾਈ ਦੇ ਦਾਣੇ ਵਰਗਾ ਹੈ ਕਿ ਜਦ ਜ਼ਮੀਨ ਵਿੱਚ ਬੀਜਿਆ ਜਾਂਦਾ ਹੈ ਤਾਂ ਜ਼ਮੀਨ ਦੇ ਸਭਨਾਂ ਬੀਜਾਂ ਨਾਲੋਂ ਛੋਟਾ ਹੈ।
ਮਰਕੁਸ 4 : 32 (IRVPA)
ਪਰ ਜਦ ਬੀਜਿਆ ਗਿਆ ਤਦ ਉੱਗਦਾ ਹੈ ਅਤੇ ਸਾਰਿਆਂ ਪੋਦਿਆਂ ਨਾਲੋਂ ਵੱਡਾ ਹੋ ਜਾਂਦਾ ਹੈ ਅਤੇ ਅਜਿਹੀਆਂ ਵੱਡੀਆਂ ਟਹਿਣੀਆਂ ਫੁੱਟਦੀਆਂ ਹਨ ਜੋ ਅਕਾਸ਼ ਦੇ ਪੰਛੀ ਉਹ ਦੀ ਛਾਇਆ ਵਿੱਚ ਵਸੇਰਾ ਕਰ ਸਕਦੇ ਹਨ।
ਮਰਕੁਸ 4 : 33 (IRVPA)
ਉਹ ਇਹੋ ਜਿਹਿਆਂ ਬਹੁਤ ਦ੍ਰਿਸ਼ਟਾਂਤਾਂ ਵਿੱਚ ਉਨ੍ਹਾਂ ਨਾਲ ਬਚਨ ਕਰਦਾ ਸੀ ਜਿਸ ਤਰ੍ਹਾਂ ਉਹ ਸਮਝ ਸਕਦੇ ਸਨ।
ਮਰਕੁਸ 4 : 34 (IRVPA)
ਅਤੇ ਬਿਨ੍ਹਾਂ ਦ੍ਰਿਸ਼ਟਾਂਤ ਤੋਂ ਉਹ ਉਨ੍ਹਾਂ ਨਾਲ ਨਹੀਂ ਸੀ ਬੋਲਦਾ ਪਰ ਇਕਾਂਤ ਵਿੱਚ ਉਹ ਆਪਣੇ ਹੀ ਚੇਲਿਆਂ ਨੂੰ ਸਭ ਕੁਝ ਖੋਲ੍ਹ ਕੇ ਦੱਸਦਾ ਸੀ।
ਮਰਕੁਸ 4 : 35 (IRVPA)
ਤੂਫਾਨ ਨੂੰ ਸ਼ਾਂਤ ਕਰਨਾ
ਮੱਤੀ 8:23-27; ਲੂਕਾ 8:22-25
ਉਸੇ ਦਿਨ ਜਦੋਂ ਸ਼ਾਮ ਹੋਈ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਆਓ ਅਸੀਂ ਉਸ ਪਾਰ ਚੱਲੀਏ।
ਮਰਕੁਸ 4 : 36 (IRVPA)
ਅਤੇ ਉਹ ਭੀੜ ਨੂੰ ਛੱਡ ਕੇ ਜਿਵੇਂ ਉਹ ਬੇੜੀ ਉੱਤੇ ਸੀ ਤਿਵੇਂ ਹੀ ਉਹ ਨੂੰ ਲੈ ਚੱਲੇ ਅਤੇ ਹੋਰ ਬੇੜੀਆਂ ਵੀ ਉਹ ਦੇ ਨਾਲ ਸਨ।
ਮਰਕੁਸ 4 : 37 (IRVPA)
ਤਦ ਇੱਕ ਵੱਡਾ ਤੂਫ਼ਾਨ ਆਇਆ, ਅਨ੍ਹੇਰੀ ਵਗੀ ਅਤੇ ਲਹਿਰਾਂ ਬੇੜੀ ਉੱਤੇ ਐਥੋਂ ਤੱਕ ਪਹੁੰਚ ਗਈਆਂ ਜੋ ਬੇੜੀ ਪਾਣੀ ਨਾਲ ਭਰ ਚੱਲੀ ਸੀ।
ਮਰਕੁਸ 4 : 38 (IRVPA)
ਅਤੇ ਯਿਸੂ ਆਪ ਬੇੜੀ ਦੇ ਪਿਛਲੇ ਸਿਰੇ ਵੱਲ ਇੱਕ ਸਿਰਾਹਣਾ ਰੱਖ ਕੇ ਸੁੱਤੇ ਪਏ ਸਨ। ਤਦ ਉਨ੍ਹਾਂ ਨੇ ਉਹ ਨੂੰ ਜਗਾਇਆ ਅਤੇ ਉਹ ਨੂੰ ਆਖਿਆ, ਗੁਰੂ ਜੀ ਤੁਹਾਨੂੰ ਸਾਡਾ ਕੋਈ ਫ਼ਿਕਰ ਨਹੀਂ ਜੋ ਅਸੀਂ ਡੁੱਬ ਚੱਲੇ ਹਾਂ?
ਮਰਕੁਸ 4 : 39 (IRVPA)
ਤਦ ਉਸ ਨੇ ਉੱਠ ਕੇ ਤੂਫ਼ਾਨ ਨੂੰ ਝਿੜਕਿਆ ਅਤੇ ਝੀਲ ਨੂੰ ਕਿਹਾ, ਚੁੱਪ ਕਰ ਥੰਮ੍ਹ ਜਾ! ਅਤੇ ਤੂਫ਼ਾਨ ਥੰਮ੍ਹ ਗਿਆ ਅਤੇ ਵੱਡਾ ਚੈਨ ਹੋ ਗਿਆ।
ਮਰਕੁਸ 4 : 40 (IRVPA)
ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਡਰਦੇ ਹੋ? ਅਜੇ ਤੱਕ ਤੁਹਾਨੂੰ ਵਿਸ਼ਵਾਸ ਨਹੀਂ ਆਇਆ?
ਮਰਕੁਸ 4 : 41 (IRVPA)
ਤਾਂ ਉਹ ਬਹੁਤ ਡਰ ਗਏ ਅਤੇ ਆਪਸ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਤੂਫ਼ਾਨ ਅਤੇ ਝੀਲ ਵੀ ਉਹ ਦੀ ਗੱਲ ਮੰਨ ਲੈਂਦੇ ਹਨ?

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41