ਮੱਤੀ 15 : 1 (IRVPA)
{ਰੀਤ ਦੀ ਪਾਲਣਾ ਕਰਨ ਦਾ ਪ੍ਰਸ਼ਨ} (ਮਰਕੁਸ 7:1-13) [PS] ਤਦ ਯਰੂਸ਼ਲਮ ਤੋਂ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਯਿਸੂ ਦੇ ਕੋਲ ਆ ਕੇ ਕਿਹਾ,
ਮੱਤੀ 15 : 2 (IRVPA)
ਤੇਰੇ ਚੇਲੇ ਬਜ਼ੁਰਗਾਂ ਦੀ ਰੀਤ ਦੀ ਉਲੰਘਣਾ ਕਿਉਂ ਕਰਦੇ ਹਨ, ਕਿ ਰੋਟੀ ਖਾਣ ਦੇ ਵੇਲੇ ਹੱਥ ਨਹੀਂ ਧੋਂਦੇ?
ਮੱਤੀ 15 : 3 (IRVPA)
ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿਉਂ ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਦੀ ਉਲੰਘਣਾ ਕਰਦੇ ਹੋ?
ਮੱਤੀ 15 : 4 (IRVPA)
ਕਿਉਂ ਜੋ ਪਰਮੇਸ਼ੁਰ ਨੇ ਕਿਹਾ ਹੈ, ਕਿ ਆਪਣੇ ਮਾਤਾ-ਪਿਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ।
ਮੱਤੀ 15 : 5 (IRVPA)
ਪਰ ਤੁਸੀਂ ਆਖਦੇ ਹੋ ਕਿ ਜੇਕਰ ਕੋਈ ਆਪਣੇ ਮਾਤਾ-ਪਿਤਾ ਨੂੰ ਕਹੇ, “ਮੇਰੇ ਵੱਲੋਂ ਤਹਾਨੂੰ ਜੋ ਕੁਝ ਲਾਭ ਹੋ ਸਕਦਾ ਸੀ, ਉਹ ਪਰਮੇਸ਼ੁਰ ਨੂੰ ਭੇਟ ਚੜ੍ਹਾਇਆ ਗਿਆ।” ਉਹ ਆਪਣੇ ਪਿਤਾ ਜਾਂ ਮਾਤਾ ਦਾ ਆਦਰ ਨਾ ਕਰੇ।
ਮੱਤੀ 15 : 6 (IRVPA)
ਇਸ ਤਰ੍ਹਾਂ ਤੁਸੀਂ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਬਚਨ ਨੂੰ ਟਾਲ਼ ਦਿੱਤਾ।
ਮੱਤੀ 15 : 7 (IRVPA)
ਹੇ ਕਪਟੀਓ! ਯਸਾਯਾਹ ਨੇ ਤੁਹਾਡੇ ਵਿਖੇ ਠੀਕ ਅਗੰਮ ਵਾਕ ਕੀਤਾ ਹੈ ਕਿ [QBR]
ਮੱਤੀ 15 : 8 (IRVPA)
ਇਹ ਲੋਕ ਆਪਣੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, [QBR2] ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ। [QBR]
ਮੱਤੀ 15 : 9 (IRVPA)
ਉਹ ਵਿਅਰਥ ਮੇਰੀ ਬੰਦਗੀ ਕਰਦੇ ਹਨ, [QBR2] ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦਿੰਦੇ ਹਨ। ਕੀ ਮਨੁੱਖ ਨੂੰ ਅਸ਼ੁੱਧ ਕਰਦਾ ਹੈ? (ਮਰਕੁਸ 7:14-23) [PS]
ਮੱਤੀ 15 : 10 (IRVPA)
ਉਸ ਨੇ ਲੋਕਾਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਸੁਣੋ ਅਤੇ ਸਮਝੋ।
ਮੱਤੀ 15 : 11 (IRVPA)
ਕਿ ਜੋ ਕੁਝ ਮੂੰਹ ਵਿੱਚ ਜਾਂਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਨਹੀਂ ਕਰਦਾ ਪਰ ਜੋ ਮੂੰਹ ਵਿੱਚੋਂ ਨਿੱਕਲਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਕਰਦਾ ਹੈ।
ਮੱਤੀ 15 : 12 (IRVPA)
ਤਦ ਚੇਲਿਆਂ ਨੇ ਕੋਲ ਆ ਕੇ ਉਸ ਨੂੰ ਆਖਿਆ, ਕੀ, ਤੁਸੀਂ ਜਾਣਦੇ ਹੋ ਕਿ ਫ਼ਰੀਸੀਆਂ ਨੇ ਇਹ ਗੱਲ ਸੁਣ ਕੇ ਠੋਕਰ ਖਾਧੀ ਹੈ?
ਮੱਤੀ 15 : 13 (IRVPA)
ਉਸ ਨੇ ਉੱਤਰ ਦਿੱਤਾ ਕਿ ਹਰੇਕ ਬੂਟਾ ਜੋ ਮੇਰੇ ਸਵਰਗੀ ਪਿਤਾ ਨੇ ਨਹੀਂ ਲਾਇਆ, ਸੋ ਜੜ੍ਹੋਂ ਪੁੱਟਿਆ ਜਾਵੇਗਾ।
ਮੱਤੀ 15 : 14 (IRVPA)
ਉਨ੍ਹਾਂ ਨੂੰ ਜਾਣ ਦਿਓ, ਉਹ ਅੰਨ੍ਹੇ ਆਗੂ ਹਨ ਅਤੇ ਜੇ ਅੰਨ੍ਹਾ ਅੰਨ੍ਹੇ ਦਾ ਆਗੂ ਹੋਵੇ ਤਾਂ ਦੋਵੇਂ ਟੋਏ ਵਿੱਚ ਡਿੱਗਣਗੇ।
ਮੱਤੀ 15 : 15 (IRVPA)
ਤਦ ਪਤਰਸ ਨੇ ਉਸ ਨੂੰ ਆਖਿਆ ਕਿ ਇਸ ਦ੍ਰਿਸ਼ਟਾਂਤ ਦਾ ਅਰਥ ਸਾਨੂੰ ਦੱਸ।
ਮੱਤੀ 15 : 16 (IRVPA)
ਉਸ ਨੇ ਕਿਹਾ, ਭਲਾ, ਤੁਸੀਂ ਵੀ ਅਜੇ ਨਿਰਬੁੱਧ ਹੋ?
ਮੱਤੀ 15 : 17 (IRVPA)
ਕੀ ਤੁਸੀਂ ਨਹੀਂ ਸਮਝਦੇ, ਕਿ ਸਭ ਕੁਝ ਜੋ ਮੂੰਹ ਵਿੱਚ ਜਾਂਦਾ ਹੈ ਸੋ ਪੇਟ ਵਿੱਚ ਪੈਂਦਾ ਅਤੇ ਬਾਹਰ ਕੱਢਿਆ ਜਾਂਦਾ ਹੈ?
ਮੱਤੀ 15 : 18 (IRVPA)
ਪਰ ਜਿਹੜੀਆਂ ਗੱਲਾਂ ਮੂੰਹ ਵਿੱਚੋਂ ਨਿੱਕਲਦੀਆਂ ਹਨ ਉਹ ਦਿਲ ਵਿੱਚੋਂ ਆਉਂਦੀਆਂ ਹਨ ਅਤੇ ਉਹੀ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ।
ਮੱਤੀ 15 : 19 (IRVPA)
ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ।
ਮੱਤੀ 15 : 20 (IRVPA)
ਇਹੋ ਗੱਲਾਂ ਹਨ ਜਿਹੜੀਆਂ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ, ਪਰ ਹੱਥ ਧੋਤੇ ਬਿਨ੍ਹਾਂ ਰੋਟੀ ਖਾਣੀ ਮਨੁੱਖ ਨੂੰ ਅਸ਼ੁੱਧ ਨਹੀਂ ਕਰਦੀ। [PS]
ਮੱਤੀ 15 : 21 (IRVPA)
{ਕਨਾਨੀ ਔਰਤ ਦਾ ਵਿਸ਼ਵਾਸ} (ਮਰਕੁਸ 7:24-30) [PS] ਯਿਸੂ ਉੱਥੋਂ ਚੱਲ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਗਿਆ।
ਮੱਤੀ 15 : 22 (IRVPA)
ਅਤੇ ਵੇਖੋ ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ-ਉੱਚੀ ਕਹਿਣ ਲੱਗੀ, ਕਿ ਹੇ ਪ੍ਰਭੂ ਦਾਊਦ ਦੇ ਪੁੱਤਰ ਮੇਰੇ ਉੱਤੇ ਦਯਾ ਕਰੋ! ਮੇਰੀ ਧੀ ਦਾ ਬੁਰੀ ਆਤਮਾ ਨੇ ਬਹੁਤ ਬੁਰਾ ਹਾਲ ਕੀਤਾ ਹੈ।
ਮੱਤੀ 15 : 23 (IRVPA)
ਪਰ ਯਿਸੂ ਨੇ ਉਸ ਨੂੰ ਕੋਈ ਉੱਤਰ ਨਾ ਦਿੱਤਾ! ਤਦ ਉਹ ਦੇ ਚੇਲਿਆਂ ਨੇ ਕੋਲ ਆ ਕੇ ਉਹ ਦੇ ਅੱਗੇ ਬੇਨਤੀ ਕੀਤੀ ਕਿ, ਉਸ ਨੂੰ ਵਿਦਾ ਕਰ ਕਿਉਂ ਜੋ ਉਹ ਸਾਡੇ ਮਗਰ ਰੌਲ਼ਾ ਪਾਉਂਦੀ ਆਉਂਦੀ ਹੈ।
ਮੱਤੀ 15 : 24 (IRVPA)
ਉਹ ਨੇ ਉੱਤਰ ਦਿੱਤਾ, ਮੈਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਦੇ ਬਿਨ੍ਹਾਂ, ਮੈਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ।
ਮੱਤੀ 15 : 25 (IRVPA)
ਪਰ ਉਹ ਔਰਤ ਆਈ ਅਤੇ ਉਹ ਦੇ ਅੱਗੇ ਮੱਥਾ ਟੇਕ ਕੇ ਬੋਲੀ, ਪ੍ਰਭੂ ਜੀ ਮੇਰੀ ਸਹਾਇਤਾ ਕਰੋ।
ਮੱਤੀ 15 : 26 (IRVPA)
ਤਾਂ ਉਹ ਨੇ ਉੱਤਰ ਦਿੱਤਾ ਕਿ ਬੱਚਿਆਂ ਦੀ ਰੋਟੀ ਕਤੂਰਿਆਂ ਨੂੰ ਪਾਉਣੀ ਚੰਗੀ ਨਹੀਂ ਹੈ।
ਮੱਤੀ 15 : 27 (IRVPA)
ਉਹ ਬੋਲੀ ਠੀਕ ਪ੍ਰਭੂ ਜੀ ਪਰ ਕਤੂਰੇ ਵੀ ਉਹ ਚੂਰੇ-ਭੂਰੇ ਖਾਂਦੇ ਹਨ ਜਿਹੜੇ ਉਨ੍ਹਾਂ ਦੇ ਮਾਲਕਾਂ ਦੇ ਮੇਜ਼ ਉੱਤੋਂ ਡਿੱਗਦੇ ਹਨ।
ਮੱਤੀ 15 : 28 (IRVPA)
ਤਦ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੇ ਬੀਬੀ ਤੇਰਾ ਵਿਸ਼ਵਾਸ ਵੱਡਾ ਹੈ। ਜਿਵੇਂ ਤੂੰ ਚਾਹੁੰਦੀ ਹੈਂ ਤੇਰੇ ਲਈ ਓਵੇਂ ਹੀ ਹੋਵੇ ਅਤੇ ਉਸ ਦੀ ਧੀ ਉਸੇ ਸਮੇਂ ਚੰਗੀ ਹੋ ਗਈ। [PS]
ਮੱਤੀ 15 : 29 (IRVPA)
{ਬਹੁਤ ਸਾਰੇ ਰੋਗੀਆਂ ਨੂੰ ਚੰਗਾ ਕਰਨਾ} [PS] ਯਿਸੂ ਉੱਥੋਂ ਤੁਰ ਕੇ ਗਲੀਲ ਦੀ ਝੀਲ ਦੇ ਨੇੜੇ ਆਇਆ ਅਤੇ ਪਹਾੜ ਉੱਤੇ ਚੜ੍ਹ ਕੇ ਉੱਥੇ ਬੈਠ ਗਿਆ।
ਮੱਤੀ 15 : 30 (IRVPA)
ਬਹੁਤ ਵੱਡੀ ਭੀੜ ਉਹ ਦੇ ਕੋਲ ਆਈ ਅਤੇ ਆਪਣੇ ਨਾਲ ਲੰਗੜਿਆਂ, ਅੰਨ੍ਹਿਆਂ, ਗੂੰਗਿਆਂ, ਟੁੰਡਿਆਂ ਅਤੇ ਹੋਰ ਬਥੇਰਿਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਨ੍ਹਾਂ ਨੂੰ ਉਹ ਦੇ ਚਰਨਾਂ ਉੱਤੇ ਪਾਇਆ ਅਤੇ ਯਿਸੂ ਨੇ ਉਨ੍ਹਾਂ ਨੂੰ ਚੰਗਾ ਕੀਤਾ।
ਮੱਤੀ 15 : 31 (IRVPA)
ਜਦੋਂ ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲਦੇ, ਟੁੰਡੇ ਚੰਗੇ ਹੁੰਦੇ, ਲੰਗੜੇ ਤੁਰਦੇ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕੀਤੀ। [PS]
ਮੱਤੀ 15 : 32 (IRVPA)
{ਚਾਰ ਹਜ਼ਾਰ ਨੂੰ ਰਜਾਉਣਾ} (ਮਰਕੁਸ 8:1-10) [PS] ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਆਖਿਆ, ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਉਂ ਜੋ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ, ਮੈਂ ਨਹੀਂ ਚਾਹੁੰਦਾ ਜੋ ਉਨ੍ਹਾਂ ਨੂੰ ਭੁੱਖਿਆਂ ਵਿਦਾ ਕਰਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਰਸਤੇ ਵਿੱਚ ਥੱਕ ਜਾਣ।
ਮੱਤੀ 15 : 33 (IRVPA)
ਤਾਂ ਚੇਲਿਆਂ ਨੇ ਉਹ ਨੂੰ ਕਿਹਾ ਕਿ ਉਜਾੜ ਵਿੱਚ ਅਸੀਂ ਐਨੀਆਂ ਰੋਟੀਆਂ ਕਿੱਥੋਂ ਲਿਆਈਏ ਜੋ ਐਡੀ ਭੀੜ ਨੂੰ ਰਜਾਈਏ?
ਮੱਤੀ 15 : 34 (IRVPA)
ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਉਹ ਬੋਲੇ, ਸੱਤ ਅਤੇ ਥੋੜੀਆਂ ਜਿਹਿਆਂ ਨਿੱਕੀਆਂ ਮੱਛੀਆਂ ਹਨ।
ਮੱਤੀ 15 : 35 (IRVPA)
ਤਦ ਉਸ ਨੇ ਭੀੜ ਨੂੰ ਜ਼ਮੀਨ ਤੇ ਬੈਠ ਜਾਣ ਲਈ ਆਖਿਆ।
ਮੱਤੀ 15 : 36 (IRVPA)
ਤਾਂ ਉਸ ਨੇ ਉਹ ਸੱਤ ਰੋਟੀਆਂ ਅਤੇ ਮੱਛੀਆਂ ਲਈਆਂ ਅਤੇ ਧੰਨਵਾਦ ਕਰ ਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ।
ਮੱਤੀ 15 : 37 (IRVPA)
ਅਤੇ ਉਹ ਸਾਰੇ ਖਾ ਕੇ ਰੱਜ ਗਏ ਅਤੇ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਭਰੇ ਸੱਤ ਟੋਕਰੇ ਚੁੱਕ ਲਏ।
ਮੱਤੀ 15 : 38 (IRVPA)
ਅਤੇ ਖਾਣ ਵਾਲੇ ਔਰਤਾਂ ਅਤੇ ਬੱਚਿਆਂ ਬਿਨ੍ਹਾਂ ਚਾਰ ਹਜ਼ਾਰ ਮਰਦ ਸਨ।
ਮੱਤੀ 15 : 39 (IRVPA)
ਫੇਰ ਲੋਕਾਂ ਨੂੰ ਵਿਦਾ ਕਰ ਕੇ ਉਹ ਬੇੜੀ ਉੱਤੇ ਚੜ੍ਹ ਗਿਆ ਅਤੇ ਮਗਦਾਨ ਦੇ ਇਲਾਕੇ ਵਿੱਚ ਆਇਆ। [PE]

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39

BG:

Opacity:

Color:


Size:


Font: