ਮੱਤੀ 16 : 1 (IRVPA)
ਨਿਸ਼ਾਨ ਦੀ ਮੰਗ
ਮਰਕੁਸ 8:11; ਲੂਕਾ 12:54-56 ਫ਼ਰੀਸੀਆਂ ਅਤੇ ਸਦੂਕੀਆਂ ਨੇ ਕੋਲ ਆ ਕੇ ਯਿਸੂ ਨੂੰ ਪਰਖਣ ਲਈ ਉਸ ਅੱਗੇ ਬੇਨਤੀ ਕੀਤੀ ਜੋ ਸਵਰਗ ਵੱਲੋਂ ਕੋਈ ਨਿਸ਼ਾਨ ਵਿਖਾ।
ਮੱਤੀ 16 : 2 (IRVPA)
ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਜਦੋਂ ਸ਼ਾਮ ਹੁੰਦੀ ਹੈ ਤਾਂ ਤੁਸੀਂ ਕਹਿੰਦੇ ਹੋ ਜੋ ਭਲਕੇ ਮੌਸਮ ਸਾਫ਼ ਰਹੇਗਾ, ਕਿਉਂਕਿ ਅਕਾਸ਼ ਲਾਲ ਹੈ।
ਮੱਤੀ 16 : 3 (IRVPA)
ਅਤੇ ਸਵੇਰ ਨੂੰ ਆਖਦੇ ਹੋ, ਅੱਜ ਹਨੇਰੀ ਵਗੇਗੀ ਕਿਉਂਕਿ ਅਕਾਸ਼ ਲਾਲ ਅਤੇ ਗਹਿਰਾ ਹੈ। ਅਕਾਸ਼ ਦੇ ਚਿੰਨ੍ਹਾਂ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ, ਪਰ ਸਮਿਆਂ ਦੇ ਨਿਸ਼ਾਨ ਪਹਿਚਾਣ ਨਹੀਂ ਸਕਦੇ।
ਮੱਤੀ 16 : 4 (IRVPA)
ਇਸ ਪੀੜ੍ਹੀ ਦੇ ਬੁਰੇ ਅਤੇ ਹਰਾਮਕਾਰ ਲੋਕ ਨਿਸ਼ਾਨ ਚਾਹੁੰਦੇ ਹਨ, ਪਰ ਯੂਨਾਹ ਦੇ ਨਿਸ਼ਾਨ ਬਿਨ੍ਹਾਂ ਉਨ੍ਹਾਂ ਨੂੰ ਹੋਰ ਕੋਈ ਨਿਸ਼ਾਨ ਨਾ ਦਿੱਤਾ ਜਾਵੇਗਾ ਅਤੇ ਉਹ ਉਨ੍ਹਾਂ ਨੂੰ ਛੱਡ ਕੇ ਚੱਲਿਆ ਗਿਆ।
ਮੱਤੀ 16 : 5 (IRVPA)
ਫ਼ਰੀਸੀਆਂ ਅਤੇ ਸਦੂਕੀਆਂ ਦੀ ਸਿੱਖਿਆ ਦਾ ਖ਼ਮੀਰ
ਮਰਕੁਸ 8:14-21 ਚੇਲੇ ਪਾਰ ਪਹੁੰਚੇ ਪਰ ਰੋਟੀ ਲੈਣੀ ਭੁੱਲ ਗਏ ਸਨ।
ਮੱਤੀ 16 : 6 (IRVPA)
ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਖ਼ਬਰਦਾਰ, ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚੋ।
ਮੱਤੀ 16 : 7 (IRVPA)
ਅਤੇ ਉਹ ਆਪਸ ਵਿੱਚ ਵਿਚਾਰ ਕਰ ਕੇ ਆਖਣ ਲੱਗੇ ਕਿ ਅਸੀਂ ਜੋ ਰੋਟੀ ਨਹੀਂ ਲਿਆਏ, ਇਸ ਲਈ ਉਹ ਅਜਿਹਾ ਆਖਦਾ ਹੈ।
ਮੱਤੀ 16 : 8 (IRVPA)
ਪਰ ਯਿਸੂ ਨੇ ਇਹ ਜਾਣ ਕੇ ਕਿਹਾ, ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਆਪਸ ਵਿੱਚ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ?
ਮੱਤੀ 16 : 9 (IRVPA)
ਭਲਾ, ਤੁਹਾਨੂੰ ਹੁਣ ਵੀ ਸਮਝ ਨਹੀਂ ਆਈ ਅਤੇ ਤੁਹਾਨੂੰ ਯਾਦ ਨਹੀਂ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੀਆਂ ਕਿੰਨੀਆਂ ਟੋਕਰੀਆਂ ਚੁੱਕੀਆਂ ਸਨ?
ਮੱਤੀ 16 : 10 (IRVPA)
ਅਤੇ ਕੀ ਤੁਹਾਨੂੰ ਯਾਦ ਨਹੀਂ ਮੈਂ ਸੱਤ ਰੋਟੀਆਂ ਨਾਲ ਚਾਰ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ, ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੇ ਕਿੰਨ੍ਹੇ ਟੋਕਰੇ ਚੁੱਕੇ ਸਨ?
ਮੱਤੀ 16 : 11 (IRVPA)
ਤੁਸੀਂ ਕਿਉਂ ਨਹੀਂ ਸਮਝਦੇ ਕਿ ਮੈਂ ਤੁਹਾਨੂੰ ਰੋਟੀਆਂ ਦੀ ਗੱਲ ਨਹੀਂ ਆਖੀ ਪਰ ਇਹ ਕਿ ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚੋ?
ਮੱਤੀ 16 : 12 (IRVPA)
ਤਦ ਉਹ ਸਮਝੇ ਕਿ ਉਸ ਨੇ ਰੋਟੀ ਦੇ ਖ਼ਮੀਰ ਤੋਂ ਨਹੀਂ ਸਗੋਂ ਫ਼ਰੀਸੀਆਂ ਅਤੇ ਸਦੂਕੀਆਂ ਦੀ ਸਿੱਖਿਆ ਤੋਂ ਹੁਸ਼ਿਆਰ ਰਹਿਣ ਨੂੰ ਆਖਿਆ ਸੀ।
ਮੱਤੀ 16 : 13 (IRVPA)
ਪਤਰਸ ਕਬੂਲ ਕਰਦਾ ਹੈ ਕਿ ਯਿਸੂ ਹੀ “ਮਸੀਹ” ਹੈ
ਮਰਕੁਸ 8:27-30; ਲੂਕਾ 9:18-21 ਯਿਸੂ ਨੇ ਕੈਸਰਿਯਾ ਫ਼ਿਲਿੱਪੀ ਦੇ ਇਲਾਕੇ ਵਿੱਚ ਆ ਕੇ ਆਪਣੇ ਚੇਲਿਆਂ ਨੂੰ ਇਹ ਪੁੱਛਿਆ ਜੋ ਲੋਕ ਮਨੁੱਖ ਦੇ ਪੁੱਤਰ ਨੂੰ ਕੀ ਆਖਦੇ ਹਨ?
ਮੱਤੀ 16 : 14 (IRVPA)
ਉਹ ਬੋਲੇ, ਕਈ ਤਾਂ ਯੂਹੰਨਾ ਬਪਤਿਸਮਾ ਦੇਣ ਵਾਲਾ ਕਹਿੰਦੇ ਹਨ ਅਤੇ ਕਈ ਏਲੀਯਾਹ ਅਤੇ ਕਈ ਯਿਰਮਿਯਾਹ ਜਾਂ ਨਬੀਆਂ ਵਿੱਚੋਂ ਕੋਈ।
ਮੱਤੀ 16 : 15 (IRVPA)
ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਤੁਸੀਂ ਮੈਨੂੰ ਕੀ ਕਹਿੰਦੇ ਹੋ ਜੋ ਮੈਂ ਕੌਣ ਹਾਂ?
ਮੱਤੀ 16 : 16 (IRVPA)
ਸ਼ਮਊਨ ਪਤਰਸ ਨੇ ਉੱਤਰ ਦਿੱਤਾ, ਤੂੰ ਮਸੀਹ ਜਿਉਂਦੇ ਪਰਮੇਸ਼ੁਰ ਦਾ ਪੁੱਤਰ ਹੈਂ।
ਮੱਤੀ 16 : 17 (IRVPA)
ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਧੰਨ ਹੈ ਤੂੰ ਸ਼ਮਊਨ, ਯੋਨਾਹ ਦੇ ਪੁੱਤਰ, ਕਿਉਂ ਜੋ ਸਰੀਰ ਅਤੇ ਲਹੂ ਨੇ ਨਹੀਂ ਸਗੋਂ ਮੇਰੇ ਪਿਤਾ ਨੇ ਜਿਹੜਾ ਸਵਰਗ ਵਿੱਚ ਹੈ, ਇਹ ਗੱਲ ਤੇਰੇ ਉੱਤੇ ਪ੍ਰਗਟ ਕੀਤੀ।
ਮੱਤੀ 16 : 18 (IRVPA)
ਅਤੇ ਮੈਂ ਵੀ ਤੈਨੂੰ ਆਖਦਾ ਹਾਂ ਜੋ ਤੂੰ ਪਤਰਸ ਹੈਂ ਅਤੇ ਮੈਂ ਇਸ ਪੱਥਰ ਉੱਤੇ ਆਪਣੀ ਕਲੀਸਿਯਾ ਬਣਾਵਾਂਗਾ ਅਤੇ ਪਤਾਲ ਦੇ ਫਾਟਕਾਂ ਦਾ ਉਹ ਦੇ ਉੱਤੇ ਕੁਝ ਵੱਸ ਨਾ ਚੱਲੇਗਾ।
ਮੱਤੀ 16 : 19 (IRVPA)
ਮੈਂ ਸਵਰਗ ਰਾਜ ਦੀਆਂ ਕੁੰਜੀਆਂ ਤੈਨੂੰ ਦਿਆਂਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਬੰਨ੍ਹੇਗਾ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਖੋਲ੍ਹੇਗਾ ਸਵਰਗ ਵਿੱਚ ਖੋਲ੍ਹਿਆ ਜਾਵੇਗਾ।
ਮੱਤੀ 16 : 20 (IRVPA)
ਤਦ ਉਹ ਨੇ ਚੇਲਿਆਂ ਨੂੰ ਆਗਿਆ ਦਿੱਤੀ ਕਿ ਕਿਸੇ ਨੂੰ ਨਾ ਦੱਸਣ, ਜੋ ਮੈਂ ਮਸੀਹ ਹਾਂ।
ਮੱਤੀ 16 : 21 (IRVPA)
ਆਪਣੀ ਮੌਤ ਦੇ ਬਾਰੇ ਯਿਸੂ ਦੀ ਭਵਿੱਖਬਾਣੀ
ਮਰਕੁਸ 8:31-33; ਲੂਕਾ 9:22 ਉਸ ਵੇਲੇ ਤੋਂ ਯਿਸੂ ਆਪਣੇ ਚੇਲਿਆਂ ਨੂੰ ਖੁੱਲ੍ਹ ਕੇ ਦੱਸਣ ਲੱਗਾ, ਇਹ ਜ਼ਰੂਰੀ ਹੈ ਜੋ ਮੈਂ ਯਰੂਸ਼ਲਮ ਨੂੰ ਜਾਂਵਾਂ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥੋਂ ਬਹੁਤ ਦੁੱਖ ਝੱਲਾਂ ਅਤੇ ਮਾਰ ਦਿੱਤਾ ਜਾਂਵਾਂ ਅਤੇ ਤੀਜੇ ਦਿਨ ਜੀ ਉੱਠਾਂ।
ਮੱਤੀ 16 : 22 (IRVPA)
ਤਦ ਪਤਰਸ ਉਹ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ ਅਤੇ ਉਹ ਨੂੰ ਕਿਹਾ, ਪ੍ਰਭੂ ਜੀ, ਪਰਮੇਸ਼ੁਰ ਇਹ ਨਾ ਕਰੇ! ਤੇਰੇ ਲਈ ਇਹ ਕਦੇ ਨਾ ਹੋਵੇਗਾ!
ਮੱਤੀ 16 : 23 (IRVPA)
ਪਰ ਉਹ ਨੇ ਮੁੜ ਕੇ ਪਤਰਸ ਨੂੰ ਆਖਿਆ, ਹੇ ਸ਼ੈਤਾਨ ਮੇਰੇ ਤੋਂ ਪਿੱਛੇ ਹੱਟ! ਤੂੰ ਮੇਰੇ ਲਈ ਠੋਕਰ ਹੈਂ ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ।
ਮੱਤੀ 16 : 24 (IRVPA)
ਯਿਸੂ ਦੇ ਪਿੱਛੇ ਚੱਲਣ ਦਾ ਅਰਥ
ਮਰਕੁਸ 8:34-9:1; ਲੂਕਾ 9:23-27 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।
ਮੱਤੀ 16 : 25 (IRVPA)
ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ, ਉਹ ਉਸ ਨੂੰ ਗੁਆ ਦੇਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਏ ਉਹ ਉਸ ਨੂੰ ਲੱਭ ਲਵੇਗਾ।
ਮੱਤੀ 16 : 26 (IRVPA)
ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੀ ਦੁਨੀਆਂ ਨੂੰ ਜਿੱਤ ਲਵੇ, ਪਰ ਆਪਣੀ ਜਾਨ ਨੂੰ ਗੁਆ ਲਵੇ? ਅਥਵਾ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ?
ਮੱਤੀ 16 : 27 (IRVPA)
ਕਿਉਂ ਜੋ ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਆਪਣੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ ਅਤੇ ਉਸ ਸਮੇਂ ਉਹ ਹਰੇਕ ਨੂੰ ਉਹ ਦੀ ਕਰਨੀ ਦਾ ਫਲ ਦੇਵੇਗਾ।
ਮੱਤੀ 16 : 28 (IRVPA)
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕਈ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ, ਮੌਤ ਦਾ ਸੁਆਦ ਨਾ ਚੱਖਣਗੇ ਜਦ ਤੱਕ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਵਿੱਚ ਆਉਂਦਾ ਨਾ ਵੇਖਣ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28