ਮੱਤੀ 21 : 1 (IRVPA)
ਯਿਸੂ ਯਰੂਸ਼ਲਮ ਵਿੱਚ ਇੱਕ ਰਾਜਾ ਦੀ ਤਰ੍ਹਾਂ ਆਇਆ
ਮਰਕੁਸ 11:1-11; ਲੂਕਾ 19:28-40; ਯੂਹੰਨਾ 12:12-19 ਜਦ ਉਹ ਯਰੂਸ਼ਲਮ ਦੇ ਨੇੜੇ ਆਏ ਅਤੇ ਜ਼ੈਤੂਨ ਦੇ ਪਹਾੜ ਉੱਤੇ ਬੈਤਫ਼ਗਾ ਕੋਲ ਪਹੁੰਚੇ ਤਾਂ ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਕਿਹਾ,
ਮੱਤੀ 21 : 2 (IRVPA)
ਉਸ ਪਿੰਡ ਨੂੰ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਪਿੰਡ ਵਿੱਚ ਵੜਦੇ ਹੀ ਤੁਸੀਂ ਇੱਕ ਗਧੀ ਬੰਨ੍ਹੀ ਹੋਈ ਅਤੇ ਉਹ ਦੇ ਨਾਲ ਬੱਚੇ ਨੂੰ ਪਾਓਗੇ, ਉਸ ਨੂੰ ਖੋਲ੍ਹ ਕੇ ਮੇਰੇ ਕੋਲ ਲਿਆਓ।
ਮੱਤੀ 21 : 3 (IRVPA)
ਅਤੇ ਜੇ ਕੋਈ ਤੁਹਾਨੂੰ ਕੁਝ ਕਹੇ ਤਾਂ ਆਖਣਾ ਕਿ ਪ੍ਰਭੂ ਨੂੰ ਇਨ੍ਹਾਂ ਦੀ ਜ਼ਰੂਰਤ ਹੈ, ਫੇਰ ਉਹ ਉਸੇ ਵੇਲੇ ਉਨ੍ਹਾਂ ਨੂੰ ਭੇਜ ਦੇਵੇਗਾ।
ਮੱਤੀ 21 : 4 (IRVPA)
ਸੋ ਇਹ ਇਸ ਲਈ ਹੋਇਆ ਕਿ ਨਬੀ ਦਾ ਇਹ ਬਚਨ ਪੂਰਾ ਹੋਵੇ,
ਮੱਤੀ 21 : 5 (IRVPA)
ਸੀਯੋਨ ਦੀ ਧੀ ਨੂੰ ਆਖੋ, ਵੇਖ ਤੇਰਾ ਰਾਜਾ ਅਧੀਨਗੀ ਨਾਲ, ਗਧੀ ਉੱਤੇ ਸਗੋਂ ਗਧੀ ਦੇ ਬੱਚੇ ਉੱਤੇ, ਸਵਾਰ ਹੋ ਕੇ ਤੇਰੇ ਕੋਲ ਆਉਂਦਾ ਹੈ।
ਮੱਤੀ 21 : 6 (IRVPA)
ਤਦ ਚੇਲਿਆਂ ਨੇ ਜਾ ਕੇ ਜਿਵੇਂ ਯਿਸੂ ਨੇ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਕੀਤਾ।
ਮੱਤੀ 21 : 7 (IRVPA)
ਅਤੇ ਗਧੀ ਨੂੰ ਬੱਚੇ ਸਣੇ ਲਿਆਏ ਅਤੇ ਆਪਣੇ ਕੱਪੜੇ ਉਨ੍ਹਾਂ ਦੇ ਉੱਤੇ ਪਾ ਦਿੱਤੇ ਅਤੇ ਉਹ ਉਨ੍ਹਾਂ ਤੇ ਚੜ੍ਹ ਬੈਠਾ।
ਮੱਤੀ 21 : 8 (IRVPA)
ਅਤੇ ਭੀੜ ਦੇ ਬਹੁਤਿਆਂ ਲੋਕਾਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ ਪਰ ਹੋਰਨਾਂ ਨੇ ਦਰਖ਼ਤਾਂ ਦੀਆਂ ਡਾਲੀਆਂ ਵੱਢ ਕੇ ਰਾਹ ਵਿੱਚ ਵਿਛਾ ਦਿੱਤੀਆਂ।
ਮੱਤੀ 21 : 9 (IRVPA)
ਅਤੇ ਭੀੜ ਜਿਹੜੀ ਉਹ ਦੇ ਅੱਗੇ ਪਿੱਛੇ ਜਾ ਰਹੀ ਸੀ, ਉੱਚੀ ਅਵਾਜ਼ ਨਾਲ ਆਖਣ ਲੱਗੀ, ਹੋਸੰਨਾ ਦਾਊਦ ਦੇ ਪੁੱਤਰ ਨੂੰ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਪਰਮ ਧਾਮ ਵਿੱਚ ਹੋਸੰਨਾ!
ਮੱਤੀ 21 : 10 (IRVPA)
ਅਤੇ ਜਦ ਉਹ ਯਰੂਸ਼ਲਮ ਵਿੱਚ ਵੜਿਆ ਤਾਂ ਸਾਰਾ ਸ਼ਹਿਰ ਇਹ ਆਖ ਕੇ ਹਿੱਲ ਗਿਆ ਕਿ ਇਹ ਕੌਣ ਹੈ?
ਮੱਤੀ 21 : 11 (IRVPA)
ਤਾਂ ਲੋਕਾਂ ਨੇ ਆਖਿਆ, ਇਹ ਯਿਸੂ ਗਲੀਲ ਦੇ ਨਾਸਰਤ ਦਾ ਨਬੀ ਹੈ।
ਮੱਤੀ 21 : 12 (IRVPA)
ਹੈਕਲ ਵਿੱਚੋਂ ਵਪਾਰੀਆਂ ਨੂੰ ਕੱਢਣਾ
ਮਰਕੁਸ 11:15-19; ਲੂਕਾ 19:45-48; ਯੂਹੰਨਾ 2:13-22 ਫੇਰ ਯਿਸੂ ਪਰਮੇਸ਼ੁਰ ਦੀ ਹੈਕਲ ਵਿੱਚ ਗਿਆ ਅਤੇ ਉਨ੍ਹਾਂ ਸਭਨਾਂ ਨੂੰ ਬਾਹਰ ਕੱਢ ਦਿੱਤਾ ਜਿਹੜੇ ਹੈਕਲ ਵਿੱਚ ਵੇਚਦੇ ਤੇ ਖਰੀਦਦੇ ਸਨ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਸੁੱਟੀਆਂ।
ਮੱਤੀ 21 : 13 (IRVPA)
ਅਤੇ ਉਨ੍ਹਾਂ ਨੂੰ ਕਿਹਾ ਕਿ ਲਿਖਿਆ ਹੈ ਜੋ ਮੇਰਾ ਘਰ ਪ੍ਰਾਰਥਨਾ ਦਾ ਘਰ ਕਹਾਵੇਗਾ ਪਰ ਤੁਸੀਂ ਉਹ ਨੂੰ ਡਾਕੂਆਂ ਦਾ ਅੱਡਾ ਬਣਾਉਂਦੇ ਹੋ।
ਮੱਤੀ 21 : 14 (IRVPA)
ਅਤੇ ਹੈਕਲ ਵਿੱਚ ਅੰਨ੍ਹੇ ਅਤੇ ਲੰਗੜੇ ਉਹ ਦੇ ਕੋਲ ਆਏ ਅਤੇ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ।
ਮੱਤੀ 21 : 15 (IRVPA)
ਜਦ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੇ ਉਨ੍ਹਾਂ ਅਚਰਜ਼ ਕੰਮਾਂ ਨੂੰ ਵੇਖਿਆ ਜਿਹੜੇ ਉਸ ਨੇ ਕੀਤੇ ਸਨ ਅਤੇ ਬੱਚਿਆਂ ਨੂੰ ਹੈਕਲ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ ਦਾਊਦ ਦੇ ਪੁੱਤਰ ਨੂੰ “ਹੋਸੰਨਾ” ਆਖਦੇ ਵੇਖਿਆ, ਤਾਂ ਉਹ ਖਿਝ ਗਏ।
ਮੱਤੀ 21 : 16 (IRVPA)
ਅਤੇ ਉਹ ਨੂੰ ਕਿਹਾ, ਕੀ ਤੂੰ ਸੁਣਦਾ ਹੈਂ ਜੋ ਇਹ ਕੀ ਆਖਦੇ ਹਨ? ਯਿਸੂ ਨੇ ਉਨ੍ਹਾਂ ਨੂੰ ਕਿਹਾ, ਹਾਂ, ਕੀ ਤੁਸੀਂ ਕਦੀ ਇਹ ਨਹੀਂ ਪੜ੍ਹਿਆ ਜੋ ਬੱਚਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ ਤੂੰ ਉਸਤਤ ਪੂਰੀ ਕਰਵਾਈ?
ਮੱਤੀ 21 : 18 (IRVPA)
ਤਾਂ ਉਹ ਉਨ੍ਹਾਂ ਨੂੰ ਛੱਡ ਕੇ ਸ਼ਹਿਰੋਂ ਬਾਹਰ ਨਿੱਕਲਿਆ ਅਤੇ ਬੈਤਅਨੀਆ ਵਿੱਚ ਆ ਕੇ ਉੱਥੇ ਰਾਤ ਕੱਟੀ। ਯਿਸੂ ਇੱਕ ਹੰਜ਼ੀਰ ਦੇ ਦਰਖ਼ੱਤ ਨੂੰ ਸਰਾਪ ਦਿੰਦਾ ਹੈ
ਮਰਕੁਸ 11:12-14, 20-24 ਜਦ ਤੜਕੇ ਉਹ ਸ਼ਹਿਰ ਨੂੰ ਮੁੜਿਆ ਜਾਂਦਾ ਸੀ, ਤਾਂ ਉਸ ਨੂੰ ਭੁੱਖ ਲੱਗੀ।
ਮੱਤੀ 21 : 19 (IRVPA)
ਅਤੇ ਰਸਤੇ ਕੋਲ ਹੰਜ਼ੀਰ ਦਾ ਇੱਕ ਰੁੱਖ ਵੇਖ ਕੇ ਉਸ ਦੇ ਨੇੜੇ ਗਿਆ ਪਰ ਪੱਤਿਆਂ ਬਿਨ੍ਹਾਂ ਉਸ ਉੱਤੇ ਹੋਰ ਕੁਝ ਨਾ ਲੱਭਿਆ ਅਤੇ ਉਸ ਨੇ ਉਸ ਨੂੰ ਆਖਿਆ ਕਿ ਅੱਜ ਤੋਂ ਬਾਅਦ ਤੈਨੂੰ ਕਦੀ ਫਲ ਨਾ ਲੱਗੇ ਅਤੇ ਹੰਜ਼ੀਰ ਦਾ ਦਰਖ਼ੱਤ ਸੁੱਕ ਗਿਆ।
ਮੱਤੀ 21 : 20 (IRVPA)
ਅਤੇ ਚੇਲੇ ਇਹ ਵੇਖ ਕੇ ਹੈਰਾਨ ਹੋਏ ਅਤੇ ਬੋਲੇ ਕਿ ਹੰਜ਼ੀਰ ਦਾ ਰੁੱਖ਼ ਐਨੀ ਜਲਦੀ ਕਿਵੇਂ ਸੁੱਕ ਗਿਆ?
ਮੱਤੀ 21 : 21 (IRVPA)
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਨੂੰ ਵਿਸ਼ਵਾਸ ਹੋਵੇ ਅਤੇ ਤੁਸੀਂ ਭਰਮ ਨਾ ਕਰੋ ਤਾਂ ਤੁਸੀਂ ਕੇਵਲ ਇਹੋ ਨਹੀਂ ਕਰੋਗੇ ਜੋ ਹੰਜ਼ੀਰ ਦੇ ਦਰਖ਼ਤ ਨਾਲ ਹੋਇਆ ਸਗੋਂ ਜੇ ਤੁਸੀਂ ਇਸ ਪਹਾੜ ਨੂੰ ਆਖੋ ਜੋ ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ, ਤਾਂ ਅਜਿਹਾ ਹੋ ਜਾਵੇਗਾ।
ਮੱਤੀ 21 : 22 (IRVPA)
ਅਤੇ ਸਭ ਕੁਝ ਜੋ ਤੁਸੀਂ ਵਿਸ਼ਵਾਸ ਨਾਲ ਪ੍ਰਾਰਥਨਾ ਕਰ ਕੇ ਮੰਗੋ ਸੋ ਪਾਓਗੇ।
ਮੱਤੀ 21 : 23 (IRVPA)
ਯਿਸੂ ਦੇ ਅਧਿਕਾਰ ਦੇ ਬਾਰੇ ਪ੍ਰਸ਼ਨ
ਮਰਕੁਸ 11:27-33; ਲੂਕਾ 20:1-8 ਜਦ ਉਹ ਹੈਕਲ ਵਿੱਚ ਆ ਕੇ ਉਪਦੇਸ਼ ਦਿੰਦਾ ਸੀ ਤਦ ਮੁੱਖ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਹ ਦੇ ਕੋਲ ਆਏ ਅਤੇ ਬੋਲੇ, ਤੂੰ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ ਅਤੇ ਇਹ ਅਧਿਕਾਰ ਕਿਸ ਨੇ ਤੈਨੂੰ ਦਿੱਤਾ?
ਮੱਤੀ 21 : 24 (IRVPA)
ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਵੀ ਤੁਹਾਡੇ ਤੋਂ ਇੱਕ ਗੱਲ ਪੁੱਛਦਾ ਹਾਂ ਸੋ ਜੇ ਤੁਸੀਂ ਮੈਨੂੰ ਦੱਸੋ ਤਾਂ ਮੈਂ ਵੀ ਤੁਹਾਨੂੰ ਦੱਸਾਂਗਾ ਕਿ ਮੈਂ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।
ਮੱਤੀ 21 : 25 (IRVPA)
ਯੂਹੰਨਾ ਦਾ ਬਪਤਿਸਮਾ ਕਿੱਥੋਂ ਸੀ, ਸਵਰਗ ਵੱਲੋਂ ਜਾਂ ਮਨੁੱਖਾਂ ਵੱਲੋਂ? ਅਤੇ ਉਹ ਆਪਸ ਵਿੱਚ ਵਿਚਾਰ ਕਰ ਕੇ ਕਹਿਣ ਲੱਗੇ, ਜੇ ਆਖੀਏ, “ਸਵਰਗ ਵੱਲੋਂ” ਤਾਂ ਉਹ ਸਾਨੂੰ ਕਹੇਗਾ, ਫੇਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਹੀਂ ਕੀਤਾ?
ਮੱਤੀ 21 : 26 (IRVPA)
ਅਤੇ ਜੇ ਆਖੀਏ, “ਮਨੁੱਖਾਂ ਵੱਲੋਂ” ਤਾਂ ਲੋਕਾਂ ਤੋਂ ਡਰਦੇ ਹਾਂ ਕਿਉਂ ਜੋ ਸਾਰੇ ਯੂਹੰਨਾ ਨੂੰ ਨਬੀ ਮੰਨਦੇ ਹਨ।
ਮੱਤੀ 21 : 27 (IRVPA)
ਤਦ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ। ਉਸ ਨੇ ਵੀ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਹੜੇ ਅਧਿਕਾਰ ਨਾਲ ਮੈਂ ਇਹ ਕੰਮ ਕਰਦਾ ਹਾਂ।
ਮੱਤੀ 21 : 28 (IRVPA)
ਦੋ ਪੁੱਤਰਾਂ ਦਾ ਦ੍ਰਿਸ਼ਟਾਂਤ ਪਰ ਤੁਸੀਂ ਕੀ ਸਮਝਦੇ ਹੋ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆ ਕੇ ਬੋਲਿਆ, ਪੁੱਤਰ ਜਾ। ਅੱਜ ਅੰਗੂਰੀ ਬਾਗ਼ ਵਿੱਚ ਕੰਮ ਕਰ।
ਮੱਤੀ 21 : 29 (IRVPA)
ਅਤੇ ਉਸ ਨੇ ਉੱਤਰ ਦਿੱਤਾ, ਮੇਰਾ ਜੀ ਨਹੀਂ ਕਰਦਾ ਪਰ ਬਾਅਦ ਵਿੱਚ ਪਛਤਾਇਆ ਅਤੇ ਚਲਾ ਗਿਆ।
ਮੱਤੀ 21 : 30 (IRVPA)
ਫੇਰ ਦੂਜੇ ਦੇ ਕੋਲ ਆ ਕੇ ਇਹੋ ਹੀ ਕਿਹਾ ਅਤੇ ਉਸ ਨੇ ਉੱਤਰ ਦਿੱਤਾ, ਠੀਕ ਹੈ ਜੀ, ਪਰ ਨਾ ਗਿਆ।
ਮੱਤੀ 21 : 31 (IRVPA)
ਸੋ ਇਨ੍ਹਾਂ ਦੋਹਾਂ ਵਿੱਚੋਂ ਕਿਸ ਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ? ਉਨ੍ਹਾਂ ਆਖਿਆ ਪਹਿਲੇ ਨੇ। ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਚੂੰਗੀ ਲੈਣ ਵਾਲੇ ਅਤੇ ਵੇਸਵਾ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਵੜਨਗੇ।
ਮੱਤੀ 21 : 32 (IRVPA)
ਕਿਉਂ ਜੋ ਯੂਹੰਨਾ ਧਾਰਮਿਕਤਾ ਦੇ ਰਾਹੀਂ ਤੁਹਾਡੇ ਕੋਲ ਆਇਆ ਅਤੇ ਤੁਸੀਂ ਉਸ ਉੱਤੇ ਵਿਸ਼ਵਾਸ ਨਾ ਕੀਤਾ ਪਰ ਮਸੂਲੀਆਂ ਅਤੇ ਕੰਜਰੀਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਤੁਸੀਂ ਇਹ ਵੇਖ ਕੇ ਬਾਅਦ ਵਿੱਚ ਵੀ ਨਾ ਪਛਤਾਏ ਕਿ ਉਸ ਉੱਤੇ ਵਿਸ਼ਵਾਸ ਕਰਦੇ।
ਮੱਤੀ 21 : 33 (IRVPA)
ਦੁਸ਼ਟ ਮਾਲੀਆਂ ਦਾ ਦ੍ਰਿਸ਼ਟਾਂਤ
ਮਰਕੁਸ 12:1-12; ਲੂਕਾ 20:9-19 ਇੱਕ ਹੋਰ ਦ੍ਰਿਸ਼ਟਾਂਤ ਸੁਣੋ ਜੋ ਇੱਕ ਘਰ ਦਾ ਮਾਲਕ ਸੀ ਜਿਸ ਨੇ ਅੰਗੂਰੀ ਬਾਗ਼ ਲਾਇਆ ਅਤੇ ਉਹ ਦੇ ਚੁਫ਼ੇਰੇ ਵਾੜ ਕੀਤੀ ਅਤੇ ਉਸ ਵਿੱਚ ਰਸ ਲਈ ਇੱਕ ਚੁਬੱਚਾ ਕੱਢਿਆ ਅਤੇ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਪਰਦੇਸ ਚੱਲਿਆ ਗਿਆ।
ਮੱਤੀ 21 : 34 (IRVPA)
ਜਦੋਂ ਫਲਾਂ ਦੀ ਰੁੱਤ ਨੇੜੇ ਆਈ ਤਾਂ ਉਹ ਨੇ ਆਪਣੇ ਨੌਕਰ ਮਾਲੀਆਂ ਦੇ ਕੋਲ ਆਪਣੇ ਫਲ ਲੈਣ ਲਈ ਭੇਜੇ।
ਮੱਤੀ 21 : 35 (IRVPA)
ਅਤੇ ਮਾਲੀਆਂ ਨੇ ਉਹ ਦੇ ਨੌਕਰਾਂ ਨੂੰ ਫੜ੍ਹ ਕੇ ਕਿਸੇ ਨੂੰ ਕੁੱਟਿਆ, ਕਿਸੇ ਨੂੰ ਮਾਰ ਸੁੱਟਿਆ ਅਤੇ ਕਿਸੇ ਨੂੰ ਪਥਰਾਉ ਕੀਤਾ।
ਮੱਤੀ 21 : 36 (IRVPA)
ਫੇਰ ਉਸ ਨੇ ਪਹਿਲਾਂ ਨਾਲੋਂ ਵੱਧ ਨੌਕਰਾਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਇਨ੍ਹਾਂ ਨਾਲ ਵੀ ਉਸੇ ਤਰ੍ਹਾਂ ਕੀਤਾ।
ਮੱਤੀ 21 : 37 (IRVPA)
ਅੰਤ ਉਸ ਨੇ ਆਪਣੇ ਪੁੱਤਰ ਨੂੰ ਉਨ੍ਹਾਂ ਦੇ ਕੋਲ ਇਹ ਕਹਿ ਕੇ ਭੇਜਿਆ ਕਿ ਉਹ ਮੇਰੇ ਪੁੱਤਰ ਦਾ ਆਦਰ ਕਰਨਗੇ।
ਮੱਤੀ 21 : 38 (IRVPA)
ਪਰ ਮਾਲੀਆਂ ਨੇ ਜਦ ਉਹ ਦੇ ਪੁੱਤਰ ਨੂੰ ਵੇਖਿਆ ਤਾਂ ਆਪਸ ਵਿੱਚ ਕਿਹਾ, ਵਾਰਿਸ ਇਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਅਤੇ ਉਹ ਦਾ ਵਿਰਸਾ ਸਾਂਭ ਲਈਏ।
ਮੱਤੀ 21 : 39 (IRVPA)
ਅਤੇ ਉਨ੍ਹਾਂ ਉਸ ਨੂੰ ਫੜਿਆ ਅਤੇ ਬਾਗ਼ੋਂ ਬਾਹਰ ਕੱਢ ਕੇ ਮਾਰ ਸੁੱਟਿਆ।
ਮੱਤੀ 21 : 40 (IRVPA)
ਸੋ ਜਦ ਬਾਗ਼ ਦਾ ਮਾਲਕ ਆਵੇਗਾ ਤਦ ਉਨ੍ਹਾਂ ਮਾਲੀਆਂ ਨਾਲ ਕੀ ਕਰੇਗਾ?
ਮੱਤੀ 21 : 41 (IRVPA)
ਉਨ੍ਹਾਂ ਨੇ ਉਸ ਨੂੰ ਆਖਿਆ ਕਿ ਉਨ੍ਹਾਂ ਬੁਰਿਆਂ ਦਾ ਬੁਰੀ ਤਰ੍ਹਾਂ ਨਾਸ ਕਰੇਗਾ ਅਤੇ ਅੰਗੂਰੀ ਬਾਗ਼ ਹੋਰਨਾਂ ਮਾਲੀਆਂ ਨੂੰ ਸੌਂਪੇਗਾ ਜੋ ਰੁੱਤ ਸਿਰ ਉਸ ਨੂੰ ਫਲ ਪਹੁੰਚਾਉਣਗੇ।
ਮੱਤੀ 21 : 42 (IRVPA)
ਯਿਸੂ ਨੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਪਵਿੱਤਰ ਗ੍ਰੰਥਾਂ ਵਿੱਚ ਕਦੇ ਨਹੀਂ ਪੜ੍ਹਿਆ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ। ਇਹ ਪ੍ਰਭੂ ਦੀ ਵੱਲੋਂ ਹੋਇਆ, ਅਤੇ ਸਾਡੀ ਨਜ਼ਰ ਵਿੱਚ ਅਚਰਜ਼ ਹੈ।
ਮੱਤੀ 21 : 43 (IRVPA)
ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਅਤੇ ਪਰਾਈ ਕੌਮ ਨੂੰ ਦਿੱਤਾ ਜਾਵੇਗਾ, ਜਿਹੜੀ ਉਹ ਦੇ ਫਲ ਦੇਵੇ।
ਮੱਤੀ 21 : 44 (IRVPA)
ਅਤੇ ਜੋ ਕੋਈ ਇਸ ਪੱਥਰ ਉੱਤੇ ਡਿੱਗੇਗਾ ਸੋ ਚੂਰ-ਚੂਰ ਹੋ ਜਾਵੇਗਾ ਪਰ ਜਿਹ ਦੇ ਉੱਤੇ ਉਹ ਡਿੱਗੇ ਉਹ ਨੂੰ ਪੀਹ ਸੁੱਟੇਗਾ।
ਮੱਤੀ 21 : 45 (IRVPA)
ਜਦ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਉਹ ਦੇ ਦ੍ਰਿਸ਼ਟਾਂਤ ਸੁਣੇ ਤਾਂ ਸਮਝਿਆ ਜੋ ਉਹ ਸਾਡੇ ਹੀ ਬਾਰੇ ਵਿੱਚ ਆਖਦਾ ਹੈ।
ਮੱਤੀ 21 : 46 (IRVPA)
ਅਤੇ ਜਦ ਉਹ ਉਸ ਨੂੰ ਫੜ੍ਹਨਾ ਚਾਹੁੰਦੇ ਸਨ ਤਾਂ ਲੋਕਾਂ ਤੋਂ ਡਰੇ, ਕਿਉਂਕਿ ਲੋਕ ਉਸ ਨੂੰ ਨਬੀ ਮੰਨਦੇ ਸਨ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46