ਮੱਤੀ 25 : 1 (IRVPA)
ਦਸ ਕੁਆਰੀਆਂ ਦਾ ਦ੍ਰਿਸ਼ਟਾਂਤ ਉਸ ਵੇਲੇ ਸਵਰਗ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ ਜਿਹੜੀਆਂ ਆਪਣੀਆਂ ਮਸ਼ਾਲਾਂ ਲੈ ਕੇ ਲਾੜੇ ਦੇ ਮਿਲਣ ਨੂੰ ਨਿੱਕਲੀਆਂ।
ਮੱਤੀ 25 : 2 (IRVPA)
ਅਤੇ ਉਨ੍ਹਾਂ ਵਿੱਚੋਂ ਪੰਜ ਤਾਂ ਮੂਰਖ ਅਤੇ ਪੰਜ ਸਮਝਦਾਰ ਸਨ।
ਮੱਤੀ 25 : 3 (IRVPA)
ਕਿਉਂਕਿ ਜਿਹੜੀਆਂ ਮੂਰਖ ਸਨ ਉਨ੍ਹਾਂ ਨੇ ਆਪਣੀਆਂ ਮਸ਼ਾਲਾਂ ਤਾਂ ਲੈ ਲਈਆਂ ਪਰ ਤੇਲ ਆਪਣੇ ਨਾਲ ਨਾ ਲਿਆ।
ਮੱਤੀ 25 : 4 (IRVPA)
ਪਰ ਸਮਝਦਾਰਾਂ ਨੇ ਆਪਣੇ ਭਾਂਡਿਆਂ ਵਿੱਚ ਤੇਲ ਆਪਣੀਆਂ ਮਸ਼ਾਲਾਂ ਨਾਲ ਲੈ ਲਿਆ।
ਮੱਤੀ 25 : 5 (IRVPA)
ਅਤੇ ਜਦ ਲਾੜੇ ਦੇ ਆਉਣ ਵਿੱਚ ਦੇਰ ਹੋਈ ਤਾਂ ਉਹ ਸਭ ਊਂਘ ਪਈਆਂ ਅਤੇ ਸੌਂ ਗਈਆਂ।
ਮੱਤੀ 25 : 6 (IRVPA)
ਅਤੇ ਅੱਧੀ ਰਾਤ ਨੂੰ ਧੁੰਮ ਪਈ, ਔਹ ਲਾੜਾ ਆਇਆ, ਉਹ ਦੇ ਮਿਲਣ ਨੂੰ ਨਿੱਕਲੋ!
ਮੱਤੀ 25 : 7 (IRVPA)
ਤਦ ਉਨ੍ਹਾਂ ਸਭਨਾਂ ਕੁਆਰੀਆਂ ਨੇ ਉੱਠ ਕੇ ਆਪਣੀਆਂ ਮਸ਼ਾਲਾਂ ਤਿਆਰ ਕੀਤੀਆਂ।
ਮੱਤੀ 25 : 8 (IRVPA)
ਅਤੇ ਮੂਰਖਾਂ ਨੇ ਸਮਝਦਾਰਾਂ ਨੂੰ ਕਿਹਾ ਕਿ ਆਪਣੇ ਤੇਲ ਵਿੱਚੋਂ ਕੁਝ ਸਾਨੂੰ ਦਿਓ, ਕਿਉਂ ਜੋ ਸਾਡੀਆਂ ਮਸ਼ਾਲਾਂ ਬੁਝਦੀਆਂ ਜਾਂਦੀਆਂ ਹਨ।
ਮੱਤੀ 25 : 9 (IRVPA)
ਪਰ ਸਮਝਦਾਰਾਂ ਨੇ ਉੱਤਰ ਦਿੱਤਾ, ਨਾ, ਕਿਤੇ ਸਾਡੇ ਅਤੇ ਤੁਹਾਡੇ ਲਈ ਥੁੜ ਨਾ ਜਾਏ ਪਰ ਤੁਸੀਂ ਵੇਚਣ ਵਾਲਿਆਂ ਦੇ ਕੋਲ ਜਾ ਕੇ ਆਪਣੇ ਲਈ ਮੁੱਲ ਲਓ।
ਮੱਤੀ 25 : 10 (IRVPA)
ਅਤੇ ਜਦ ਉਹ ਮੁੱਲ ਲੈਣ ਗਈਆਂ ਤਾਂ ਲਾੜਾ ਆ ਪਹੁੰਚਿਆ ਅਤੇ ਜਿਹੜੀਆਂ ਤਿਆਰ ਸਨ ਉਹ ਦੇ ਨਾਲ ਵਿਆਹ ਵਿੱਚ ਜਾ ਵੜੀਆਂ ਅਤੇ ਦਰਵਾਜ਼ਾ ਬੰਦ ਕੀਤਾ ਗਿਆ।
ਮੱਤੀ 25 : 11 (IRVPA)
ਅਤੇ ਬਾਅਦ ਵਿੱਚ ਦੂਜੀਆਂ ਕੁਆਰੀਆਂ ਵੀ ਆਈਆਂ ਅਤੇ ਬੋਲੀਆਂ, ਹੇ ਮਹਾਰਾਜ, ਹੇ ਮਹਾਰਾਜ! ਸਾਡੇ ਲਈ ਦਰਵਾਜ਼ਾ ਖੋਲ੍ਹ ਦਿਓ!
ਮੱਤੀ 25 : 12 (IRVPA)
ਪਰ ਉਹ ਨੇ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮੈਂ ਤੁਹਾਨੂੰ ਨਹੀਂ ਪਛਾਣਦਾ।
ਮੱਤੀ 25 : 13 (IRVPA)
ਇਸ ਕਰਕੇ ਜਾਗਦੇ ਰਹੋ ਕਿਉਂ ਜੋ ਤੁਸੀਂ ਨਾ ਉਸ ਦਿਨ, ਨਾ ਉਸ ਘੜੀ ਨੂੰ ਜਾਣਦੇ ਹੋ।
ਮੱਤੀ 25 : 14 (IRVPA)
ਤੋੜਿਆਂ ਦਾ ਦ੍ਰਿਸ਼ਟਾਂਤ
ਲੂਕਾ 19:11-27
ਇਹ ਗੱਲ ਤਾਂ ਉਸ ਮਨੁੱਖ ਵਰਗੀ ਹੈ ਜਿਸ ਨੇ ਪਰਦੇਸ ਨੂੰ ਜਾਣ ਲੱਗਿਆਂ ਆਪਣੇ ਨੌਕਰਾਂ ਨੂੰ ਸੱਦ ਕੇ ਆਪਣਾ ਮਾਲ ਉਨ੍ਹਾਂ ਨੂੰ ਸੌਂਪਿਆ।
ਮੱਤੀ 25 : 15 (IRVPA)
ਅਤੇ ਇੱਕ ਨੂੰ ਪੰਜ ਤੋੜੇ, ਦੂਜੇ ਨੂੰ ਦੋ ਅਤੇ ਤੀਜੇ ਨੂੰ ਇੱਕ, ਹਰੇਕ ਨੂੰ ਉਹ ਦੀ ਯੋਗਤਾ ਦੇ ਅਨੁਸਾਰ ਦਿੱਤਾ ਤਾਂ ਪਰਦੇਸ ਨੂੰ ਚੱਲਿਆ ਗਿਆ।
ਮੱਤੀ 25 : 16 (IRVPA)
ਜਿਸ ਨੇ ਪੰਜ ਤੋੜੇ ਲਏ ਸਨ ਉਹ ਨੇ ਝੱਟ ਜਾ ਕੇ ਉਨ੍ਹਾਂ ਨਾਲ ਬਣਜ ਵਪਾਰ ਕੀਤਾ ਅਤੇ ਹੋਰ ਪੰਜ ਤੋੜੇ ਕਮਾਏ।
ਮੱਤੀ 25 : 17 (IRVPA)
ਇਸੇ ਤਰ੍ਹਾਂ ਜਿਸ ਨੇ ਦੋ ਲਏ ਸਨ ਉਹ ਨੇ ਵੀ ਹੋਰ ਦੋ ਕਮਾ ਲਏ।
ਮੱਤੀ 25 : 18 (IRVPA)
ਪਰ ਜਿਸ ਨੇ ਇੱਕੋ ਲਿਆ ਸੀ ਉਹ ਨੇ ਜਾ ਕੇ ਧਰਤੀ ਪੁੱਟੀ ਅਤੇ ਆਪਣੇ ਮਾਲਕ ਦੇ ਤੋੜੇ ਨੂੰ ਲੁਕਾ ਦਿੱਤਾ।
ਮੱਤੀ 25 : 19 (IRVPA)
ਬਹੁਤ ਸਮੇਂ ਬਾਅਦ, ਉਨ੍ਹਾਂ ਨੌਕਰਾਂ ਦਾ ਮਾਲਕ ਆਇਆ ਅਤੇ ਉਨ੍ਹਾਂ ਤੋਂ ਲੇਖਾ ਲੈਣ ਲੱਗਾ।
ਮੱਤੀ 25 : 20 (IRVPA)
ਸੋ ਜਿਸ ਨੇ ਪੰਜ ਤੋੜੇ ਲਏ ਸਨ ਉਹ ਨੇ ਕੋਲ ਆ ਕੇ ਹੋਰ ਪੰਜ ਤੋੜੇ ਉਹ ਦੇ ਅੱਗੇ ਰੱਖੇ ਅਤੇ ਕਿਹਾ, ਸੁਆਮੀ ਜੀ ਤੁਸੀਂ ਮੈਨੂੰ ਪੰਜ ਤੋੜੇ ਸੌਂਪੇ ਸਨ। ਵੇਖੋ ਮੈਂ ਪੰਜ ਤੋੜੇ ਹੋਰ ਵੀ ਕਮਾਏ।
ਮੱਤੀ 25 : 21 (IRVPA)
ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼! ਤੂੰ ਤਾਂ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ। ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।
ਮੱਤੀ 25 : 22 (IRVPA)
ਅਤੇ ਜਿਸ ਨੇ ਦੋ ਤੋੜੇ ਲਏ ਸਨ ਉਹ ਵੀ ਕੋਲ ਆ ਕੇ ਬੋਲਿਆ, ਸੁਆਮੀ ਜੀ ਤੁਸੀਂ ਮੈਨੂੰ ਦੋ ਤੋੜੇ ਸੌਂਪੇ ਸਨ। ਵੇਖੋ ਮੈਂ ਦੋ ਤੋੜੇ ਹੋਰ ਵੀ ਕਮਾਏ।
ਮੱਤੀ 25 : 23 (IRVPA)
ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼! ਤੂੰ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ। ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।
ਮੱਤੀ 25 : 24 (IRVPA)
ਫੇਰ ਜਿਸ ਨੇ ਇੱਕ ਤੋੜਾ ਲਿਆ ਸੀ ਉਹ ਵੀ ਕੋਲ ਆ ਕੇ ਬੋਲਿਆ, ਸੁਆਮੀ ਜੀ ਮੈਂ ਤੁਹਾਨੂੰ ਜਾਣਦਾ ਹਾਂ ਜੋ ਤੁਸੀਂ ਕਰੜੇ ਆਦਮੀ ਹੋ ਕਿ ਜਿੱਥੇ ਤੁਸੀਂ ਨਹੀਂ ਬੀਜਿਆ ਉੱਥੋਂ ਵੱਢਦੇ ਹੋ ਅਤੇ ਜਿੱਥੇ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦੇ ਹੋ।
ਮੱਤੀ 25 : 25 (IRVPA)
ਸੋ ਮੈਂ ਡਰਿਆ ਅਤੇ ਜਾ ਕੇ ਤੁਹਾਡੇ ਤੋੜੇ ਨੂੰ ਧਰਤੀ ਵਿੱਚ ਲੁਕਾ ਦਿੱਤਾ। ਇਹ ਆਪਣਾ ਤੋੜਾ ਵਾਪਸ ਲੈ ਲਵੋ।
ਮੱਤੀ 25 : 26 (IRVPA)
ਉਸ ਦੇ ਮਾਲਕ ਨੇ ਉਸ ਨੂੰ ਉੱਤਰ ਦਿੱਤਾ, ਓਏ ਦੁਸ਼ਟ ਅਤੇ ਆਲਸੀ ਨੌਕਰ! ਕੀ ਤੂੰ ਜਾਣਦਾ ਹੈਂ ਕਿ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਵੱਢਦਾ ਹਾਂ ਅਤੇ ਜਿੱਥੇ ਮੈਂ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦਾ ਹਾਂ?
ਮੱਤੀ 25 : 27 (IRVPA)
ਇਸ ਲਈ ਤੈਨੂੰ ਚਾਹੀਦਾ ਸੀ ਜੋ ਮੇਰੇ ਰੁਪਏ ਸ਼ਾਹੂਕਾਰਾਂ ਨੂੰ ਦਿੰਦਾ ਤਾਂ ਮੈਂ ਆ ਕੇ ਆਪਣਾ ਮਾਲ ਵਿਆਜ ਸਮੇਤ ਲੈਂਦਾ।
ਮੱਤੀ 25 : 28 (IRVPA)
ਸੋ ਉਹ ਤੋੜਾ ਉਸ ਕੋਲੋਂ ਲੈ ਲਓ ਅਤੇ ਜਿਸ ਦੇ ਕੋਲ ਦਸ ਤੋੜੇ ਹਨ ਉਹ ਨੂੰ ਦਿਓ।
ਮੱਤੀ 25 : 29 (IRVPA)
ਕਿਉਂਕਿ ਜਿਸ ਕਿਸੇ ਕੋਲ ਕੁਝ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ ਪਰ ਜਿਸ ਦੇ ਕੋਲ ਨਹੀਂ ਉਸ ਕੋਲੋਂ ਜੋ ਉਹ ਦਾ ਹੈ ਉਹ ਵੀ ਲੈ ਲਿਆ ਜਾਵੇਗਾ।
ਮੱਤੀ 25 : 30 (IRVPA)
ਇਸ ਨਿਕੰਮੇ ਨੌਕਰ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।
ਮੱਤੀ 25 : 31 (IRVPA)
ਨਿਆਂ ਦਾ ਦਿਨ ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ।
ਮੱਤੀ 25 : 32 (IRVPA)
ਅਤੇ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਅਲੱਗ ਕਰਦਾ ਹੈ, ਉਸੇ ਤਰ੍ਹਾਂ ਉਹ ਉਨ੍ਹਾਂ ਨੂੰ ਇੱਕ ਦੂਜੇ ਤੋਂ ਅਲੱਗ ਕਰੇਗਾ।
ਮੱਤੀ 25 : 33 (IRVPA)
ਅਤੇ ਉਹ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆਂ ਨੂੰ ਖੱਬੇ ਪਾਸੇ ਖੜ੍ਹਾ ਕਰੇਗਾ।
ਮੱਤੀ 25 : 34 (IRVPA)
ਤਦ ਰਾਜਾ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ! ਜਿਹੜਾ ਰਾਜ ਜਗਤ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ, ਉਹ ਦੇ ਵਾਰਿਸ ਹੋਵੋ।
ਮੱਤੀ 25 : 35 (IRVPA)
ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਹਾਇਆ ਸੀ ਅਤੇ ਤੁਸੀਂ ਮੈਨੂੰ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਉਤਾਰਿਆ,
ਮੱਤੀ 25 : 36 (IRVPA)
ਨੰਗਾ ਸੀ ਅਤੇ ਤੁਸੀਂ ਮੈਨੂੰ ਕੱਪੜੇ ਪਹਿਨਾਏ, ਮੈਂ ਰੋਗੀ ਸੀ ਅਤੇ ਤੁਸੀਂ ਮੇਰੀ ਖ਼ਬਰ ਲਈ, ਮੈਂ ਕੈਦ ਵਿੱਚ ਸੀ ਅਤੇ ਤੁਸੀਂ ਮੇਰੇ ਕੋਲ ਆਏ।
ਮੱਤੀ 25 : 37 (IRVPA)
ਤਦ ਧਰਮੀ ਲੋਕ ਉਹ ਨੂੰ ਇਹ ਉੱਤਰ ਦੇਣਗੇ, ਪ੍ਰਭੂ ਜੀ ਅਸੀਂ ਕਦੋਂ ਤੈਨੂੰ ਭੁੱਖਾ ਵੇਖਿਆ ਤੇ ਤੈਨੂੰ ਖੁਆਇਆ ਜਾਂ ਤਿਹਾਇਆ ਦੇਖਿਆ ਤੇ ਤੈਨੂੰ ਪਿਲਾਇਆ?
ਮੱਤੀ 25 : 38 (IRVPA)
ਕਦੋਂ ਅਸੀਂ ਤੈਨੂੰ ਪਰਦੇਸੀ ਵੇਖਿਆ ਤੇ ਤੈਨੂੰ ਆਪਣੇ ਘਰ ਉਤਾਰਿਆ ਜਾਂ ਨੰਗਾ ਵੇਖਿਆ ਤੇ ਤੈਨੂੰ ਕੱਪੜੇ ਪਹਿਨਾਏ?
ਮੱਤੀ 25 : 39 (IRVPA)
ਕਦੋਂ ਅਸੀਂ ਤੈਨੂੰ ਰੋਗੀ ਜਾਂ ਕੈਦੀ ਵੇਖਿਆ ਤੇ ਤੇਰੇ ਕੋਲ ਆਏ?
ਮੱਤੀ 25 : 40 (IRVPA)
ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ।
ਮੱਤੀ 25 : 41 (IRVPA)
ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ।
ਮੱਤੀ 25 : 42 (IRVPA)
ਕਿਉਂ ਜੋ ਮੈਂ ਭੁੱਖਾ ਸੀ ਤੇ ਤੁਸੀਂ ਮੈਨੂੰ ਨਾ ਖੁਆਇਆ, ਮੈਂ ਤਿਹਾਇਆ ਸੀ ਤੇ ਤੁਸੀਂ ਮੈਨੂੰ ਨਾ ਪਿਆਇਆ।
ਮੱਤੀ 25 : 43 (IRVPA)
ਮੈਂ ਪਰਦੇਸੀ ਸੀ ਤੇ ਤੁਸੀਂ ਮੈਨੂੰ ਆਪਣੇ ਘਰ ਨਾ ਉਤਾਰਿਆ, ਨੰਗਾ ਸੀ ਤੇ ਤੁਸੀਂ ਮੈਨੂੰ ਕੱਪੜੇ ਨਾ ਪਹਿਨਾਏ, ਰੋਗੀ ਅਤੇ ਕੈਦੀ ਸੀ ਤੇ ਤੁਸੀਂ ਮੇਰੀ ਖ਼ਬਰ ਨਾ ਲਈ।
ਮੱਤੀ 25 : 44 (IRVPA)
ਤਦ ਉਹ ਵੀ ਉੱਤਰ ਦੇਣਗੇ, ਪ੍ਰਭੂ ਜੀ ਕਦੋਂ ਅਸੀਂ ਤੈਨੂੰ ਭੁੱਖਾ ਜਾਂ ਤਿਹਾਇਆ ਜਾਂ ਪਰਦੇਸੀ ਜਾਂ ਨੰਗਾ ਜਾਂ ਰੋਗੀ ਜਾਂ ਕੈਦੀ ਵੇਖਿਆ ਅਤੇ ਤੇਰੀ ਟਹਿਲ ਸੇਵਾ ਨਾ ਕੀਤੀ?
ਮੱਤੀ 25 : 45 (IRVPA)
ਤਦ ਉਹ ਉਨ੍ਹਾਂ ਨੂੰ ਇਹ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਇਨ੍ਹਾਂ ਸਭਨਾਂ ਤੋਂ ਛੋਟਿਆਂ ਵਿੱਚੋਂ ਇੱਕ ਨਾਲ ਇਹ ਨਾ ਕੀਤਾ ਤਾਂ ਮੇਰੇ ਨਾਲ ਨਾ ਕੀਤਾ।
ਮੱਤੀ 25 : 46 (IRVPA)
ਅਤੇ ਇਹ ਸਦੀਪਕ ਸਜ਼ਾ ਵਿੱਚ ਜਾਣਗੇ, ਪਰ ਧਰਮੀ ਸਦੀਪਕ ਜੀਵਨ ਵਿੱਚ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46