ਮੱਤੀ 26 : 1 (IRVPA)
ਯਿਸੂ ਦੇ ਵਿਰੁੱਧ ਸਾਜਿਸ਼
ਮਰਕੁਸ 14:1, 2; ਲੂਕਾ 22:1, 2; ਯੂਹੰਨਾ 11:45-53
ਇਸ ਤਰ੍ਹਾਂ ਹੋਇਆ ਕਿ ਜਦ ਯਿਸੂ ਇਹ ਸਾਰੀਆਂ ਗੱਲਾਂ ਕਰ ਹਟਿਆ ਤਾਂ ਆਪਣੇ ਚੇਲਿਆਂ ਨੂੰ ਆਖਿਆ,
ਮੱਤੀ 26 : 2 (IRVPA)
ਤੁਸੀਂ ਜਾਣਦੇ ਹੋ ਜੋ ਦੋ ਦਿਨਾਂ ਦੇ ਬਾਅਦ ਪਸਾਹ ਦਾ ਤਿਉਹਾਰ ਹੋਵੇਗਾ ਅਤੇ ਮਨੁੱਖ ਦਾ ਪੁੱਤਰ ਸਲੀਬ ਦਿੱਤੇ ਜਾਣ ਲਈ ਫੜਵਾਇਆ ਜਾਵੇਗਾ।
ਮੱਤੀ 26 : 3 (IRVPA)
ਤਦ ਮੁੱਖ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਕਯਾਫ਼ਾ ਨਾਮ ਦੇ ਪ੍ਰਧਾਨ ਜਾਜਕ ਦੇ ਵਿਹੜੇ ਵਿੱਚ ਇਕੱਠੇ ਹੋਏ।
ਮੱਤੀ 26 : 4 (IRVPA)
ਅਤੇ ਯੋਜਨਾ ਬਣਾਈ ਜੋ ਯਿਸੂ ਨੂੰ ਧੋਖੇ ਨਾਲ ਫੜ੍ਹ ਕੇ ਮਾਰ ਸੁੱਟੀਏ।
ਮੱਤੀ 26 : 5 (IRVPA)
ਪਰ ਉਨ੍ਹਾਂ ਆਖਿਆ ਜੋ ਤਿਉਹਾਰ ਦੇ ਦਿਨ ਨਹੀਂ, ਕਿਤੇ ਲੋਕਾਂ ਵਿੱਚ ਹੰਗਾਮਾ ਨਾ ਹੋ ਜਾਵੇ।
ਮੱਤੀ 26 : 6 (IRVPA)
ਬੈਤਅਨੀਆ ਵਿੱਚ ਯਿਸੂ ਦਾ ਮਸਹ
ਮਰਕੁਸ 14:3-9; ਯੂਹੰਨਾ 12:1-8
ਅਤੇ ਜਦ ਯਿਸੂ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਸੀ।
ਮੱਤੀ 26 : 7 (IRVPA)
ਤਾਂ ਇੱਕ ਔਰਤ ਮਹਿੰਗੇ ਮੁੱਲ ਦਾ ਅਤਰ ਸ਼ੀਸ਼ੀ ਵਿੱਚ ਉਹ ਦੇ ਕੋਲ ਲਿਆਈ ਅਤੇ ਜਿਸ ਵੇਲੇ ਉਹ ਰੋਟੀ ਖਾਣ ਬੈਠਾ ਹੋਇਆ ਸੀ ਉਹ ਦੇ ਸਿਰ ਉੱਤੇ ਡੋਲ੍ਹ ਦਿੱਤਾ।
ਮੱਤੀ 26 : 8 (IRVPA)
ਪਰ ਚੇਲੇ ਇਹ ਵੇਖ ਕੇ ਖਿਝ ਗਏ ਅਤੇ ਬੋਲੇ, ਇਹ ਨੁਕਸਾਨ ਕਿਉਂ ਹੋਇਆ?
ਮੱਤੀ 26 : 9 (IRVPA)
ਕਿਉਂਕਿ ਹੋ ਸਕਦਾ ਸੀ ਜੋ ਇਹ ਵੱਡੇ ਮੁੱਲ ਵਿਕਦਾ ਅਤੇ ਕੰਗਾਲਾਂ ਨੂੰ ਦਿੱਤਾ ਜਾਂਦਾ।
ਮੱਤੀ 26 : 10 (IRVPA)
ਪਰ ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਇਸ ਔਰਤ ਨੂੰ ਕਿਉਂ ਪਰੇਸ਼ਾਨ ਕਰਦੇ ਹੋ? ਕਿਉਂ ਜੋ ਉਹ ਨੇ ਮੇਰੇ ਨਾਲ ਚੰਗਾ ਵਰਤਾਵਾ ਕੀਤਾ ਹੈ।
ਮੱਤੀ 26 : 11 (IRVPA)
ਕੰਗਾਲ ਤਾਂ ਸਦਾ ਤੁਹਾਡੇ ਨਾਲ ਹਨ, ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹਾਂ।
ਮੱਤੀ 26 : 12 (IRVPA)
ਇਹ ਅਤਰ ਜੋ ਉਸ ਨੇ ਮੇਰੀ ਦੇਹੀ ਉੱਤੇ ਪਾਇਆ ਸੋ ਮੇਰੇ ਦਫ਼ਨਾਉਣ ਲਈ ਕੀਤਾ ਹੈ।
ਮੱਤੀ 26 : 13 (IRVPA)
ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਵੀ ਇਸ ਖੁਸ਼ਖਬਰੀ ਦਾ ਪਰਚਾਰ ਹੋਵੇਗਾ, ਉੱਥੇ ਉਹ ਦੀ ਯਾਦਗਾਰੀ ਲਈ ਜੋ ਉਸ ਨੇ ਕੀਤਾ ਹੈ, ਉਹ ਆਖਿਆ ਜਾਵੇਗਾ।
ਮੱਤੀ 26 : 14 (IRVPA)
ਯਹੂਦਾ ਇਸਕਰਿਯੋਤੀ ਦਾ ਵਿਸ਼ਵਾਸਘਾਤ
ਮਰਕੁਸ 14:10, 11; ਲੂਕਾ 22:3-6
ਤਦ ਉਨ੍ਹਾਂ ਬਾਰਾਂ ਵਿੱਚੋਂ ਇੱਕ ਨੇ ਜਿਸ ਦਾ ਨਾਮ ਯਹੂਦਾ ਇਸਕਰਿਯੋਤੀ ਸੀ, ਮੁੱਖ ਜਾਜਕਾਂ ਕੋਲ ਜਾ ਕੇ ਆਖਿਆ
ਮੱਤੀ 26 : 15 (IRVPA)
ਜੇ ਮੈਂ ਉਹ ਨੂੰ ਤੁਹਾਡੇ ਹੱਥ ਫੜਵਾ ਦਿਆਂ ਤਾਂ ਮੈਨੂੰ ਕੀ ਦਿਓਗੇ? ਤਦ ਉਨ੍ਹਾਂ ਉਸ ਨੂੰ ਤੀਹ ਚਾਂਦੀ ਦੇ ਸਿੱਕੇ ਤੋਲ ਦਿੱਤੇ।
ਮੱਤੀ 26 : 16 (IRVPA)
ਅਤੇ ਉਹ ਉਸੇ ਸਮੇਂ ਤੋਂ ਉਸ ਨੂੰ ਫੜਵਾਉਣ ਦਾ ਮੌਕਾ ਲੱਭਣ ਲੱਗਾ।
ਮੱਤੀ 26 : 17 (IRVPA)
ਚੇਲਿਆਂ ਦੇ ਨਾਲ ਪਸਾਹ ਦਾ ਆਖਰੀ ਭੋਜ
ਮਰਕੁਸ 14:12-21; ਲੂਕਾ 22:7-13; 21-23; ਯੂਹੰਨਾ 13:21-30
ਅਖ਼ਮੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਚੇਲਿਆਂ ਨੇ ਯਿਸੂ ਕੋਲ ਆ ਕੇ ਆਖਿਆ, ਤੂੰ ਕਿੱਥੇ ਚਾਹੁੰਦਾ ਹੈਂ, ਜੋ ਅਸੀਂ ਤੇਰੇ ਖਾਣ ਲਈ ਪਸਾਹ ਤਿਆਰ ਕਰੀਏ?
ਮੱਤੀ 26 : 18 (IRVPA)
ਤਦ ਉਹ ਨੇ ਕਿਹਾ, ਸ਼ਹਿਰ ਵਿੱਚ ਫਲ਼ਾਣੇ ਕੋਲ ਜਾ ਕੇ ਉਹ ਨੂੰ ਆਖੋ ਕਿ ਗੁਰੂ ਆਖਦਾ ਹੈ, ਮੇਰਾ ਸਮਾਂ ਨੇੜੇ ਆ ਗਿਆ। ਮੈਂ ਆਪਣੇ ਚੇਲਿਆਂ ਨਾਲ ਤੇਰੇ ਘਰ ਪਸਾਹ ਦਾ ਤਿਉਹਾਰ ਮਨਾਵਾਂਗਾ।
ਮੱਤੀ 26 : 19 (IRVPA)
ਚੇਲਿਆਂ ਨੇ ਜਿਸ ਤਰ੍ਹਾਂ ਯਿਸੂ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ, ਉਸੇ ਤਰ੍ਹਾਂ ਕੀਤਾ ਅਤੇ ਪਸਾਹ ਤਿਆਰ ਕੀਤਾ।
ਮੱਤੀ 26 : 20 (IRVPA)
ਜਦ ਸ਼ਾਮ ਹੋਈ ਤਾਂ ਉਹ ਬਾਰਾਂ ਚੇਲਿਆਂ ਨਾਲ ਬੈਠਾ ਖਾਂਦਾ ਸੀ।
ਮੱਤੀ 26 : 21 (IRVPA)
ਅਤੇ ਜਦ ਉਹ ਖਾ ਰਹੇ ਸਨ ਉਸ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਤੁਹਾਡੇ ਵਿੱਚੋਂ ਇੱਕ ਮੈਨੂੰ ਫੜਵਾਏਗਾ।
ਮੱਤੀ 26 : 22 (IRVPA)
ਤਾਂ ਉਹ ਬਹੁਤ ਉਦਾਸ ਹੋਏ ਅਤੇ ਹਰੇਕ ਉਹ ਨੂੰ ਆਖਣ ਲੱਗਾ, ਪ੍ਰਭੂ ਜੀ ਕੀ ਉਹ ਮੈਂ ਹਾਂ?
ਮੱਤੀ 26 : 23 (IRVPA)
ਉਹ ਨੇ ਉੱਤਰ ਦਿੱਤਾ, ਜਿਸ ਨੇ ਮੇਰੇ ਨਾਲ ਕਟੋਰੇ ਵਿੱਚ ਹੱਥ ਪਾਇਆ ਹੈ, ਉਹੋ ਮੈਨੂੰ ਫੜਵਾਏਗਾ।
ਮੱਤੀ 26 : 24 (IRVPA)
ਮਨੁੱਖ ਦਾ ਪੁੱਤਰ ਤਾਂ ਉਸ ਤਰ੍ਹਾਂ ਜਾਂਦਾ ਹੈ, ਜਿਵੇਂ ਉਹ ਦੇ ਬਾਰੇ ਲਿਖਿਆ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਦੇ ਰਾਹੀਂ ਮਨੁੱਖ ਦਾ ਪੁੱਤਰ ਫੜਵਾਇਆ ਜਾਂਦਾ! ਉਸ ਮਨੁੱਖ ਦੇ ਲਈ ਚੰਗਾ ਹੁੰਦਾ ਜੇ ਉਹ ਨਾ ਜੰਮਦਾ।
ਮੱਤੀ 26 : 25 (IRVPA)
ਤਦ ਯਹੂਦਾ, ਜਿਸ ਨੇ ਉਹ ਨੂੰ ਫੜਵਾਇਆ ਅੱਗੋਂ ਬੋਲਿਆ, ਗੁਰੂ ਜੀ, ਕੀ ਉਹ ਮੈਂ ਹਾਂ? ਉਸ ਨੇ ਉਹ ਨੂੰ ਆਖਿਆ, ਤੂੰ ਆਪ ਹੀ ਆਖ ਦਿੱਤਾ।
ਮੱਤੀ 26 : 26 (IRVPA)
ਪ੍ਰਭੂ ਭੋਜ
ਮਰਕੁਸ 14:22-26; ਲੂਕਾ 22:14-20
ਜਦ ਉਹ ਖਾ ਰਹੇ ਸਨ, ਤਦ ਯਿਸੂ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਚੇਲਿਆਂ ਨੂੰ ਦੇ ਕੇ ਆਖਿਆ, ਲਓ ਖਾਓ, ਇਹ ਮੇਰਾ ਸਰੀਰ ਹੈ।
ਮੱਤੀ 26 : 27 (IRVPA)
ਫੇਰ ਉਹ ਨੇ ਪਿਆਲਾ ਲੈ ਕੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ਤੁਸੀਂ ਸਾਰੇ ਇਸ ਵਿੱਚੋਂ ਪੀਓ।
ਮੱਤੀ 26 : 28 (IRVPA)
ਕਿਉਂ ਜੋ ਨੇਮ ਦਾ ਇਹ ਮੇਰਾ ਉਹ ਲਹੂ ਹੈ, ਜਿਹੜਾ ਬਹੁਤਿਆਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਂਦਾ ਹੈ।
ਮੱਤੀ 26 : 29 (IRVPA)
ਅਤੇ ਮੈਂ ਤੁਹਾਨੂੰ ਆਖਦਾ ਹਾਂ, ਜੋ ਇਸ ਤੋਂ ਬਾਅਦ ਮੈਂ ਇਸ ਅੰਗੂਰ ਦੇ ਰਸ ਨੂੰ ਕਦੇ ਨਾ ਪੀਵਾਂਗਾ ਜਿਸ ਦਿਨ ਤੱਕ ਤੁਹਾਡੇ ਨਾਲ ਆਪਣੇ ਪਿਤਾ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ।
ਮੱਤੀ 26 : 30 (IRVPA)
ਫੇਰ ਉਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਨੂੰ ਨਿੱਕਲ ਗਏ।
ਮੱਤੀ 26 : 31 (IRVPA)
ਪਤਰਸ ਦੇ ਇਨਕਾਰ ਦੀ ਭਵਿੱਖਬਾਣੀ
ਮਰਕੁਸ 14:27-31; ਲੂਕਾ 22:31-34; ਯੂਹੰਨਾ 13:36-38
ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਅੱਜ ਰਾਤ ਤੁਸੀਂ ਸੱਭੇ ਮੇਰੇ ਕਾਰਨ ਠੋਕਰ ਖਾਵੋਗੇ ਕਿਉਂਕਿ ਇਹ ਲਿਖਿਆ ਹੈ ਜੋ ਮੈਂ ਅਯਾਲੀ ਨੂੰ ਮਾਰਾਂਗਾ ਅਤੇ ਇੱਜੜ ਦੀਆਂ ਭੇਡਾਂ ਖਿੱਲਰ ਜਾਣਗੀਆਂ।
ਮੱਤੀ 26 : 32 (IRVPA)
32 ਪਰ ਮੈਂ ਆਪਣੇ ਜੀ ਉੱਠਣ ਦੇ ਪਿੱਛੋਂ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਵਾਂਗਾ l
ਮੱਤੀ 26 : 33 (IRVPA)
ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਭਾਵੇਂ ਤੇਰੇ ਕਾਰਨ ਸੱਭੇ ਠੋਕਰ ਖਾਣ ਪਰ ਮੈਂ ਠੋਕਰ ਕਦੇ ਨਾ ਖਾਵਾਂਗਾ।
ਮੱਤੀ 26 : 34 (IRVPA)
ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਸੱਚ ਆਖਦਾ ਹਾਂ ਜੋ ਅੱਜ ਰਾਤ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ।
ਮੱਤੀ 26 : 35 (IRVPA)
ਪਤਰਸ ਨੇ ਉਹ ਨੂੰ ਕਿਹਾ, ਭਾਵੇਂ ਤੇਰੇ ਨਾਲ ਮੈਨੂੰ ਮਰਨਾ ਵੀ ਪਵੇ ਤਾਂ ਵੀ ਮੈਂ ਤੇਰਾ ਇਨਕਾਰ ਕਦੀ ਨਾ ਕਰਾਂਗਾ ਅਤੇ ਸਾਰੇ ਚੇਲੇ ਇਸੇ ਤਰ੍ਹਾਂ ਆਖਣ ਲੱਗੇ।
ਮੱਤੀ 26 : 36 (IRVPA)
ਗਥਸਮਨੀ ਵਿੱਚ ਪ੍ਰਾਰਥਨਾ
ਮਰਕੁਸ 14:32-42; ਲੂਕਾ 22:39-46
ਤਦ ਯਿਸੂ ਉਨ੍ਹਾਂ ਦੇ ਨਾਲ ਗਥਸਮਨੀ ਨਾਮ ਦੇ ਇੱਕ ਥਾਂ ਆਇਆ ਅਤੇ ਆਪਣੇ ਚੇਲਿਆਂ ਨੂੰ ਕਿਹਾ, ਤੁਸੀਂ ਇੱਥੇ ਬੈਠੋ, ਜਿੰਨਾਂ ਚਿਰ ਮੈਂ ਉੱਥੇ ਜਾ ਕੇ ਪ੍ਰਾਰਥਨਾ ਕਰਾਂ।
ਮੱਤੀ 26 : 37 (IRVPA)
ਅਤੇ ਪਤਰਸ ਅਤੇ ਜ਼ਬਦੀ ਦੇ ਦੋਵੇਂ ਪੁੱਤਰਾਂ ਨੂੰ ਨਾਲ ਲੈ ਕੇ ਉਹ ਉਦਾਸ ਅਤੇ ਬਹੁਤ ਦੁੱਖੀ ਹੋਣ ਲੱਗਾ।
ਮੱਤੀ 26 : 38 (IRVPA)
ਫੇਰ ਉਸ ਨੇ ਉਨ੍ਹਾਂ ਨੂੰ ਆਖਿਆ, ਮੇਰਾ ਮਨ ਬਹੁਤ ਉਦਾਸ ਹੈ, ਸਗੋਂ ਮਰਨ ਦੇ ਦਰਜੇ ਤੱਕ। ਤੁਸੀਂ ਇੱਥੇ ਠਹਿਰੋ ਅਤੇ ਮੇਰੇ ਨਾਲ ਜਾਗਦੇ ਰਹੋ।
ਮੱਤੀ 26 : 39 (IRVPA)
ਅਤੇ ਥੋੜ੍ਹਾ ਅੱਗੇ ਵਧ ਕੇ ਮੂੰਹ ਭਾਰ ਪੈ ਗਿਆ ਅਤੇ ਪ੍ਰਾਰਥਨਾ ਕਰਦਿਆਂ ਆਖਿਆ, ਹੇ ਪਿਤਾ, ਜੇ ਹੋ ਸਕੇ ਤਾਂ ਇਹ ਪਿਆਲਾ ਮੇਰੇ ਕੋਲੋਂ ਟਲ ਜਾਵੇ, ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ ਪਰ ਉਹ ਜੋ ਤੂੰ ਚਾਹੁੰਦਾ ਹੈਂ।
ਮੱਤੀ 26 : 40 (IRVPA)
ਅਤੇ ਚੇਲਿਆਂ ਦੇ ਕੋਲ ਆ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਆਖਿਆ, ਇਹ ਕੀ, ਤੁਸੀਂ ਮੇਰੇ ਨਾਲ ਇੱਕ ਘੜੀ ਵੀ ਨਾ ਜਾਗ ਸਕੇ?
ਮੱਤੀ 26 : 41 (IRVPA)
ਜਾਗੋ ਅਤੇ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ। ਆਤਮਾ ਤਾਂ ਤਿਆਰ ਹੈ, ਪਰ ਸਰੀਰ ਕਮਜ਼ੋਰ ਹੈ।
ਮੱਤੀ 26 : 42 (IRVPA)
ਫੇਰ ਉਹ ਦੂਜੀ ਵਾਰ ਗਿਆ ਅਤੇ ਇਹ ਕਹਿ ਕੇ ਉਹ ਨੇ ਪ੍ਰਾਰਥਨਾ ਕੀਤੀ, ਹੇ ਮੇਰੇ ਪਿਤਾ, ਜੇ ਇਹ ਮੇਰੇ ਪੀਣ ਬਿਨ੍ਹਾਂ ਨਹੀਂ ਟਲ ਸਕਦਾ ਤਾਂ ਤੇਰੀ ਮਰਜ਼ੀ ਪੂਰੀ ਹੋਵੇ।
ਮੱਤੀ 26 : 43 (IRVPA)
ਅਤੇ ਉਸ ਨੇ ਆ ਕੇ ਉਨ੍ਹਾਂ ਨੂੰ ਫੇਰ ਸੁੱਤੇ ਹੋਏ ਵੇਖਿਆ ਕਿਉਂ ਜੋ ਉਨ੍ਹਾਂ ਦੀਆਂ ਅੱਖਾਂ ਨੀਂਦ ਨਾਲ ਭਰੀਆਂ ਹੋਈਆਂ ਸਨ।
ਮੱਤੀ 26 : 44 (IRVPA)
ਅਤੇ ਉਨ੍ਹਾਂ ਨੂੰ ਫੇਰ ਛੱਡ ਕੇ ਗਿਆ ਅਤੇ ਉਹੋ ਗੱਲ ਕਹਿ ਕੇ ਤੀਜੀ ਵਾਰੀ ਪ੍ਰਾਰਥਨਾ ਕੀਤੀ
ਮੱਤੀ 26 : 45 (IRVPA)
ਫੇਰ ਚੇਲਿਆਂ ਕੋਲ ਆ ਕੇ ਉਨ੍ਹਾਂ ਨੂੰ ਆਖਿਆ, ਹੁਣ ਤੁਸੀਂ ਸੁੱਤੇ ਰਹੋ ਅਤੇ ਆਰਾਮ ਕਰੋ। ਵੇਖੋ, ਸਮਾਂ ਆ ਗਿਆ ਹੈ ਅਤੇ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ।
ਮੱਤੀ 26 : 46 (IRVPA)
ਉੱਠੋ, ਚੱਲੀਏ। ਵੇਖੋ, ਮੇਰਾ ਫੜਵਾਉਣ ਵਾਲਾ ਨੇੜੇ ਆ ਗਿਆ ਹੈ।
ਮੱਤੀ 26 : 47 (IRVPA)
ਯਿਸੂ ਦਾ ਫੜਿਆ ਜਾਣਾ
ਮਰਕੁਸ 14:43-50; ਲੂਕਾ 22:47-53; ਯੂਹੰਨਾ 18:3-12
ਉਹ ਅਜੇ ਬੋਲਦਾ ਹੀ ਸੀ ਕਿ ਵੇਖੋ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆ ਪਹੁੰਚਿਆ ਅਤੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾਂ ਦੀ ਵੱਲੋਂ ਇੱਕ ਵੱਡੀ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹ ਦੇ ਨਾਲ ਸੀ।
ਮੱਤੀ 26 : 48 (IRVPA)
ਉਹ ਦੇ ਫੜਵਾਉਣ ਵਾਲੇ ਨੇ ਉਨ੍ਹਾਂ ਨੂੰ ਇਹ ਕਿਹਾ ਸੀ ਕਿ ਜਿਸ ਨੂੰ ਮੈਂ ਚੁੰਮਾਂ ਉਹੀ ਹੈ, ਉਸ ਨੂੰ ਫੜ੍ਹ ਲੈਣਾ।
ਮੱਤੀ 26 : 49 (IRVPA)
ਅਤੇ ਝੱਟ ਯਿਸੂ ਕੋਲ ਆ ਕੇ ਉਹ ਨੇ ਗੁਰੂ ਜੀ ਨਮਸਕਾਰ ਆਖਿਆ! ਅਤੇ ਉਹ ਨੂੰ ਚੁੰਮਿਆ।
ਮੱਤੀ 26 : 50 (IRVPA)
ਤਾਂ ਯਿਸੂ ਨੇ ਉਹ ਨੂੰ ਆਖਿਆ, ਮਿੱਤਰਾ ਕਿਵੇਂ ਆਇਆ? ਤਦ ਉਨ੍ਹਾਂ ਨੇ ਕੋਲ ਆ ਕੇ ਯਿਸੂ ਉੱਤੇ ਹੱਥ ਪਾਏ ਅਤੇ ਉਹ ਨੂੰ ਫੜ੍ਹ ਲਿਆ।
ਮੱਤੀ 26 : 51 (IRVPA)
ਅਤੇ ਵੇਖੋ, ਯਿਸੂ ਨੇ ਨਾਲ ਦਿਆਂ ਵਿੱਚੋਂ ਇੱਕ ਨੇ ਹੱਥ ਵਧਾ ਕੇ ਆਪਣੀ ਤਲਵਾਰ ਖਿੱਚ ਲਈ ਅਤੇ ਪ੍ਰਧਾਨ ਜਾਜਕ ਦੇ ਨੌਕਰ ਨੂੰ ਮਾਰ ਕੇ ਉਹ ਦਾ ਕੰਨ ਉਡਾ ਦਿੱਤਾ।
ਮੱਤੀ 26 : 52 (IRVPA)
ਤਦ ਯਿਸੂ ਨੇ ਉਹ ਨੂੰ ਆਖਿਆ, ਆਪਣੀ ਤਲਵਾਰ ਮਿਆਨ ਵਿੱਚ ਪਾ ਕਿਉਂਕਿ ਸਭ ਜੋ ਤਲਵਾਰ ਖਿੱਚਦੇ ਹਨ, ਤਲਵਾਰ ਨਾਲ ਮਾਰੇ ਜਾਣਗੇ।
ਮੱਤੀ 26 : 53 (IRVPA)
ਕੀ ਤੂੰ ਇਹ ਸਮਝਦਾ ਹੈਂ ਕਿ ਮੈਂ ਆਪਣੇ ਪਿਤਾ ਕੋਲੋਂ ਬੇਨਤੀ ਨਹੀਂ ਕਰ ਸਕਦਾ ਅਤੇ ਉਹ ਹੁਣੇ ਦੂਤਾਂ ਦੀਆਂ ਬਾਰਾਂ ਫੌਜਾਂ ਤੋਂ ਵੱਧ ਮੇਰੇ ਕੋਲ ਹਾਜ਼ਰ ਨਾ ਕਰੇਗਾ?
ਮੱਤੀ 26 : 54 (IRVPA)
ਫੇਰ ਉਹ ਪਵਿੱਤਰ ਗ੍ਰੰਥ ਦੀਆਂ ਲਿਖਤਾਂ ਕਿਵੇਂ ਪੂਰੀਆਂ ਹੋਣਗੀਆਂ, ਜਿਹਨਾਂ ਵਿੱਚ ਲਿਖਿਆ ਕਿ ਇਹ ਹੋਣਾ ਜ਼ਰੂਰੀ ਹੈ?
ਮੱਤੀ 26 : 55 (IRVPA)
ਉਸੇ ਵੇਲੇ ਯਿਸੂ ਨੇ ਉਸ ਭੀੜ ਨੂੰ ਆਖਿਆ, ਤਲਵਾਰਾਂ ਅਤੇ ਡਾਂਗਾਂ ਫੜ੍ਹ ਕੇ ਤੁਸੀਂ ਮੈਨੂੰ ਡਾਕੂ ਵਾਂਗੂੰ ਫੜ੍ਹਨ ਨੂੰ ਨਿੱਕਲੇ ਹੋ? ਮੈਂ ਹਰ ਰੋਜ਼ ਹੈਕਲ ਵਿੱਚ ਬੈਠ ਕੇ ਉਪਦੇਸ਼ ਦਿੰਦਾ ਸੀ ਅਤੇ ਤੁਸੀਂ ਮੈਨੂੰ ਨਾ ਫੜ੍ਹਿਆ।
ਮੱਤੀ 26 : 56 (IRVPA)
ਪਰ ਇਹ ਸੱਭੋ ਕੁਝ ਇਸ ਲਈ ਹੋਇਆ ਜੋ ਨਬੀਆਂ ਦੀਆਂ ਲਿਖਤਾਂ ਪੂਰੀਆਂ ਹੋਣ। ਤਦ ਸਾਰੇ ਚੇਲੇ ਉਹ ਨੂੰ ਛੱਡ ਕੇ ਭੱਜ ਗਏ।
ਮੱਤੀ 26 : 57 (IRVPA)
ਯਿਸੂ ਨੂੰ ਮਹਾਂ ਸਭਾ ਦੇ ਸਾਹਮਣੇ ਪੇਸ਼ ਕੀਤਾ ਜਾਣਾ
ਮਰਕੁਸ 14:53-65; ਲੂਕਾ 22:54, 55; ਯੂਹੰਨਾ 18:13, 14; 19-24
ਜਿਨ੍ਹਾਂ ਨੇ ਯਿਸੂ ਨੂੰ ਫੜਿਆ ਸੀ ਸੋ ਪ੍ਰਧਾਨ ਜਾਜਕ ਕਯਾਫ਼ਾ ਦੇ ਕੋਲ ਜਿੱਥੇ ਉਪਦੇਸ਼ਕ ਅਤੇ ਬਜ਼ੁਰਗ ਇਕੱਠੇ ਹੋਏ ਸਨ, ਉਹ ਨੂੰ ਲੈ ਗਏ।
ਮੱਤੀ 26 : 58 (IRVPA)
ਅਤੇ ਪਤਰਸ ਕੁਝ ਦੂਰੀ ਤੇ ਉਹ ਦੇ ਪਿੱਛੇ-ਪਿੱਛੇ ਪ੍ਰਧਾਨ ਜਾਜਕ ਦੇ ਵਿਹੜੇ ਤੱਕ ਚੱਲਿਆ ਗਿਆ ਅਤੇ ਅੰਦਰ ਜਾ ਕੇ ਸਿਪਾਹੀਆਂ ਨਾਲ ਬੈਠਾ, ਕਿ ਅੰਤ ਨੂੰ ਵੇਖੇ।
ਮੱਤੀ 26 : 59 (IRVPA)
ਮੁੱਖ ਜਾਜਕ ਅਤੇ ਸਾਰੀ ਮਹਾਂ ਸਭਾ ਯਿਸੂ ਨੂੰ ਜਾਨੋਂ ਮਾਰਨ ਲਈ ਉਸ ਦੇ ਵਿਰੁੱਧ ਗਵਾਹੀ ਲੱਭਦੀ ਸੀ।
ਮੱਤੀ 26 : 60 (IRVPA)
ਪਰ ਨਾ ਲੱਭੀ ਭਾਵੇਂ ਝੂਠੇ ਗਵਾਹ ਬਹੁਤ ਆਏ। ਪਰ ਆਖਿਰ ਨੂੰ ਦੋ ਜਣੇ ਅੱਗੇ ਆ ਕੇ ਬੋਲੇ,
ਮੱਤੀ 26 : 61 (IRVPA)
ਇਹ ਨੇ ਆਖਿਆ ਹੈ, ਮੈਂ ਪਰਮੇਸ਼ੁਰ ਦੀ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਉਹ ਨੂੰ ਬਣਾ ਸਕਦਾ ਹਾਂ।
ਮੱਤੀ 26 : 62 (IRVPA)
ਅਤੇ ਪ੍ਰਧਾਨ ਜਾਜਕ ਨੇ ਖੜ੍ਹੇ ਹੋ ਕੇ ਉਹ ਨੂੰ ਆਖਿਆ, ਕੀ ਤੂੰ ਜ਼ਵਾਬ ਨਹੀਂ ਦਿੰਦਾ? ਇਹ ਤੇਰੇ ਵਿਰੁੱਧ ਕੀ ਗਵਾਹੀ ਦਿੰਦੇ ਹਨ?
ਮੱਤੀ 26 : 63 (IRVPA)
ਪਰ ਯਿਸੂ ਚੁੱਪ ਹੀ ਰਿਹਾ ਅਤੇ ਪ੍ਰਧਾਨ ਜਾਜਕ ਨੇ ਉਹ ਨੂੰ ਆਖਿਆ, ਮੈਂ ਤੈਨੂੰ ਜਿਉਂਦੇ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ ਕਿ ਜੇ ਤੂੰ ਮਸੀਹ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਾਨੂੰ ਦੱਸ।
ਮੱਤੀ 26 : 64 (IRVPA)
ਯਿਸੂ ਨੇ ਉਹ ਨੂੰ ਕਿਹਾ, ਤੂੰ ਸੱਚ ਆਖ ਦਿੱਤਾ ਹੈ, ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਇਸ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ।
ਮੱਤੀ 26 : 65 (IRVPA)
ਤਦ ਪ੍ਰਧਾਨ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਇਸ ਨੇ ਨਿੰਦਿਆ ਕੀਤੀ ਹੈ, ਹੁਣ ਸਾਨੂੰ ਹੋਰ ਗਵਾਹਾਂ ਦੀ ਕੀ ਲੋੜ ਹੈ? ਵੇਖੋ ਹੁਣੇ ਤੁਸੀਂ ਇਹ ਨਿੰਦਿਆ ਸੁਣੀ ਹੈ l ਤੁਹਾਡੀ ਕੀ ਸਲਾਹ ਹੈ?
ਮੱਤੀ 26 : 66 (IRVPA)
ਉਨ੍ਹਾਂ ਉੱਤਰ ਦਿੱਤਾ, ਇਹ ਮਾਰੇ ਜਾਣ ਦੇ ਯੋਗ ਹੈ।
ਮੱਤੀ 26 : 67 (IRVPA)
ਤਦ ਉਨ੍ਹਾਂ ਨੇ ਉਹ ਦੇ ਮੂੰਹ ਉੱਤੇ ਥੁੱਕਿਆ ਅਤੇ ਉਹ ਨੂੰ ਮੁੱਕੇ ਮਾਰੇ ਅਤੇ ਹੋਰਨਾਂ ਨੇ ਚਪੇੜਾਂ ਮਾਰ ਕੇ ਕਿਹਾ,
ਮੱਤੀ 26 : 68 (IRVPA)
ਹੇ ਮਸੀਹ, ਸਾਨੂੰ ਅਗੰਮ ਭਵਿੱਖਬਾਣੀ ਨਾਲ ਦੱਸ, ਤੈਨੂੰ ਕਿਸ ਨੇ ਮਾਰਿਆ?
ਮੱਤੀ 26 : 69 (IRVPA)
ਪਤਰਸ ਦੁਆਰਾ ਇਨਕਾਰ ਕੀਤਾ ਜਾਣਾ
ਮਰਕੁਸ 14:66-72; ਲੂਕਾ 22:56-62; ਯੂਹੰਨਾ 18:15-18
ਅਤੇ ਪਤਰਸ ਬਾਹਰ ਵਿਹੜੇ ਵਿੱਚ ਬੈਠਾ ਸੀ ਅਤੇ ਇੱਕ ਦਾਸੀ ਉਹ ਦੇ ਕੋਲ ਆ ਕੇ ਬੋਲੀ, ਯਿਸੂ ਗਲੀਲੀ ਦੇ ਨਾਲ ਤੂੰ ਵੀ ਸੀ।
ਮੱਤੀ 26 : 70 (IRVPA)
ਪਰ ਉਹ ਨੇ ਸਭਨਾਂ ਦੇ ਸਾਹਮਣੇ ਮੁੱਕਰ ਕੇ ਆਖਿਆ, ਮੈਂ ਨਹੀਂ ਜਾਣਦਾ ਤੂੰ ਕੀ ਬੋਲਦੀ ਹੈਂ।
ਮੱਤੀ 26 : 71 (IRVPA)
ਜਦ ਉਹ ਬਾਹਰ ਡਿਉੜੀ ਵਿੱਚ ਗਿਆ, ਤਾਂ ਦੂਜੀ ਨੇ ਉਹ ਨੂੰ ਵੇਖ ਕੇ ਉਨ੍ਹਾਂ ਨੂੰ ਜਿਹੜੇ ਉੱਥੇ ਸਨ ਆਖਿਆ, ਇਹ ਵੀ ਯਿਸੂ ਨਾਸਰੀ ਦੇ ਨਾਲ ਸੀ।
ਮੱਤੀ 26 : 72 (IRVPA)
ਅਤੇ ਉਹ ਸਹੁੰ ਖਾ ਕੇ ਫੇਰ ਮੁੱਕਰ ਗਿਆ ਕਿ ਮੈਂ ਉਸ ਮਨੁੱਖ ਨੂੰ ਜਾਣਦਾ ਹੀ ਨਹੀਂ।
ਮੱਤੀ 26 : 73 (IRVPA)
ਅਤੇ ਥੋੜ੍ਹੇ ਸਮੇਂ ਪਿੱਛੋਂ ਜਿਹੜੇ ਉੱਥੇ ਖੜ੍ਹੇ ਸਨ ਉਨ੍ਹਾਂ ਦੇ ਕੋਲ ਆ ਕੇ ਪਤਰਸ ਨੂੰ ਕਿਹਾ, ਸੱਚੀ ਮੁੱਚੀ ਤੂੰ ਵੀ ਉਨ੍ਹਾਂ ਵਿੱਚੋਂ ਹੈਂ, ਤੇਰੀ ਬੋਲੀ ਦੱਸਦੀ ਹੈ।
ਮੱਤੀ 26 : 74 (IRVPA)
ਤਦ ਉਹ ਸਰਾਪ ਦੇਣ ਅਤੇ ਸਹੁੰ ਖਾਣ ਲੱਗਾ ਕਿ ਮੈਂ ਉਸ ਮਨੁੱਖ ਨੂੰ ਜਾਣਦਾ ਹੀ ਨਹੀਂ। ਅਤੇ ਉਸੇ ਵੇਲੇ ਮੁਰਗੇ ਨੇ ਬਾਂਗ ਦਿੱਤੀ।
ਮੱਤੀ 26 : 75 (IRVPA)
ਤਦੋਂ ਪਤਰਸ ਨੂੰ ਉਹ ਗੱਲ ਯਾਦ ਆਈ ਜਿਹੜੀ ਯਿਸੂ ਨੇ ਆਖੀ ਸੀ ਕਿ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ ਅਤੇ ਉਹ ਬਾਹਰ ਗਿਆ ਅਤੇ ਭੁੱਬਾਂ ਮਾਰ ਕੇ ਰੋਇਆ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48 49 50 51 52 53 54 55 56 57 58 59 60 61 62 63 64 65 66 67 68 69 70 71 72 73 74 75